Sri Guru Granth Sahib Ji — Ang 408 (punjabi)
ਪ੍ਰਭ ਸੰਗਿ ਮਿਲੀਜੈ ਇਹੁ ਮਨੁ ਦੀਜੈ ॥
(ਪਰ, ਹੇ ਭਾਈ! ਇਸ ਪਿਆਰ ਦਾ ਮੁੱਲ ਭੀ ਦੇਣਾ ਪੈਂਦਾ ਹੈ) ਪ੍ਰਭੂ (ਦੇ ਚਰਨਾਂ) ਵਿਚ (ਤਦੋਂ ਹੀ) ਮਿਲ ਸਕੀਦਾ ਹੈ ਜੇ (ਆਪਣਾ) ਇਹ ਮਨ ਹਵਾਲੇ ਕਰ ਦੇਈਏ,
ਨਾਨਕ ਨਾਮੁ ਮਿਲੈ ਅਪਨੀ ਦਇਆ ਕਰਹੁ ॥੨॥੧॥੧੫੦॥
(ਇਹ ਗੱਲ ਪਰਮਾਤਮਾ ਦੀ ਮੇਹਰ ਨਾਲ ਹੀ ਹੋ ਸਕਦੀ ਹੈ, ਤਾਂ ਤੇ) ਹੇ ਨਾਨਕ! (ਅਰਦਾਸ ਕਰ ਤੇ ਆਖ—ਹੇ ਪ੍ਰਭੂ!) ਆਪਣੀ ਮੇਹਰ ਕਰ (ਤਾ ਕਿ ਤੇਰੇ ਦਾਸ) ਨਾਨਕ ਨੂੰ ਤੇਰਾ ਨਾਮ (ਤੇਰੇ ਨਾਮ ਦਾ ਪਿਆਰ) ਪ੍ਰਾਪਤ ਹੋ ਜਾਏ ।੨।੧।੧੫੦।
ਆਸਾ ਮਹਲਾ ੫ ॥
ਆਸਾ ਪੰਜਵੀਂ ਪਾਤਸ਼ਾਹੀ।
ਮਿਲੁ ਰਾਮ ਪਿਆਰੇ ਤੁਮ ਬਿਨੁ ਧੀਰਜੁ ਕੋ ਨ ਕਰੈ ॥੧॥ ਰਹਾਉ ॥
ਹੇ ਮੇਰੇ ਪਿਆਰੇ ਰਾਮ! (ਮੈਨੂੰ) ਮਿਲ । ਤੇਰੇ ਮਿਲਾਪ ਤੋਂ ਬਿਨਾ ਹੋਰ ਕੋਈ ਭੀ (ਉੱਦਮ) ਮੇਰੇ ਮਨ ਵਿਚ ਸ਼ਾਂਤੀ ਪੈਦਾ ਨਹੀਂ ਕਰ ਸਕਦਾ ।੧।ਰਹਾਉ।
ਸਿੰਮ੍ਰਿਤਿ ਸਾਸਤ੍ਰ ਬਹੁ ਕਰਮ ਕਮਾਏ ਪ੍ਰਭ ਤੁਮਰੇ ਦਰਸ ਬਿਨੁ ਸੁਖੁ ਨਾਹੀ ॥੧॥
ਹੇ ਪਿਆਰੇ ਰਾਮ! ਅਨੇਕਾਂ ਲੋਕਾਂ ਨੇ ਸ਼ਾਸਤ®ਾਂ ਸਿਮ੍ਰਿਤੀਆਂ ਦੇ ਲਿਖੇ ਅਨੁਸਾਰ (ਮਿਥੇ ਹੋਏ ਧਾਰਮਿਕ) ਕੰਮ ਕੀਤੇ, ਪਰ, ਹੇ ਪ੍ਰਭੂ! (ਇਹਨਾਂ ਕਰਮਾਂ ਨਾਲ ਤੇਰਾ ਦਰਸਨ ਨਸੀਬ ਨਾਹ ਹੋਇਆ, ਤੇ) ਤੇਰੇ ਦਰਸਨ ਤੋਂ ਬਿਨਾ ਆਤਮਕ ਆਨੰਦ ਨਹੀਂ ਮਿਲਦਾ ।੧।
ਵਰਤ ਨੇਮ ਸੰਜਮ ਕਰਿ ਥਾਕੇ ਨਾਨਕ ਸਾਧ ਸਰਨਿ ਪ੍ਰਭ ਸੰਗਿ ਵਸੈ ॥੨॥੨॥੧੫੧॥
ਹੇ ਪ੍ਰਭੂ! (ਸ਼ਾਸਤ®ਾਂ ਦੇ ਕਹੇ ਅਨੁਸਾਰ) ਅਨੇਕਾਂ ਲੋਕ ਵਰਤ ਰੱਖਦੇ ਰਹੇ, ਕਈ ਨੇਮ ਨਿਬਾਹੰੁਦੇ ਰਹੇ, ਇੰਦਿ®ਆਂ ਨੂੰ ਵੱਸ ਕਰਨ ਦੇ ਜਤਨ ਕਰਦੇ ਰਹੇ, ਪਰ ਇਹ ਸਭ ਕੁਝ ਕਰ ਕੇ ਥੱਕ ਗਏ (ਤੇਰਾ ਦਰਸਨ ਪ੍ਰਾਪਤ ਨਾਹ ਹੋਇਆ) ।ਹੇ ਨਾਨਕ! ਗੁਰੂ ਦੀ ਸਰਨ ਪਿਆਂ (ਮਨੁੱਖ ਦਾ ਮਨ) ਪਰਮਾਤਮਾ (ਦੇ ਚਰਨਾਂ) ਵਿਚ ਲੀਨ ਹੋ ਜਾਂਦਾ ਹੈ (ਤੇ ਮਨ ਨੂੰ ਸ਼ਾਂਤੀ ਪ੍ਰਾਪਤ ਹੋ ਜਾਂਦੀ ਹੈ) ।੨।੨।੧੫੧।
ਆਸਾ ਮਹਲਾ ੫ ਘਰੁ ੧੫ ਪੜਤਾਲ
ਆਸਾ ਪੰਜਵੀਂ ਪਾਤਸ਼ਾਹੀ।
ੴ ਸਤਿਗੁਰ ਪ੍ਰਸਾਦਿ ॥
ਵਾਹਿਗੁਰੂ ਕੇਵਲ ਇੱਕ ਹੈ। ਸ¤ਚੇ ਗੁਰਾਂ ਦੀ ਦਇਆ ਦੁਆਰਾ ਉਹ ਪਰਾਪਤ ਹੁੰਦਾ ਹੈ।
ਬਿਕਾਰ ਮਾਇਆ ਮਾਦਿ ਸੋਇਓ ਸੂਝ ਬੂਝ ਨ ਆਵੈ ॥
(ਹੇ ਭਾਈ!) ਵਿਕਾਰਾਂ ਵਿਚ ਮਾਇਆ ਦੇ ਨਸ਼ੇ ਵਿਚ ਮਨੁੱਖ ਸੁੱਤਾ ਰਹਿੰਦਾ ਹੈ, ਇਸ ਨੂੰ (ਸਹੀ ਜੀਵਨ-ਰਾਹ ਦੀ) ਅਕਲ ਨਹੀਂ ਆਉਂਦੀ ।
ਪਕਰਿ ਕੇਸ ਜਮਿ ਉਠਾਰਿਓ ਤਦ ਹੀ ਘਰਿ ਜਾਵੈ ॥੧॥
(ਜਦੋਂ ਅੰਤ ਵੇਲੇ) ਜਮ ਨੇ ਇਸ ਨੂੰ ਕੇਸਾਂ ਤੋਂ ਫੜ ਕੇ ਉਠਾਇਆ (ਜਦੋਂ ਮੌਤ ਸਿਰ ਤੇ ਆ ਪਹੰੁਚੀ) ਤਦੋਂ ਹੀ ਇਸ ਨੂੰ ਹੋਸ਼ ਆਉਂਦੀ ਹੈ (ਕਿ ਸਾਰੀ ਉਮਰ ਕੁਰਾਹੇ ਪਿਆ ਰਿਹਾ) ।੧।
ਲੋਭ ਬਿਖਿਆ ਬਿਖੈ ਲਾਗੇ ਹਿਰਿ ਵਿਤ ਚਿਤ ਦੁਖਾਹੀ ॥
(ਹੇ ਭਾਈ!) ਮਾਇਆ ਦੇ ਲੋਭ ਅਤੇ ਵਿਸ਼ਿਆਂ ਵਿਚ ਲੱਗੇ ਹੋਏ (ਪਰਾਇਆ) ਧਨ ਚੁਰਾ ਕੇ (ਦੂਜਿਆਂ ਦੇ) ਦਿਲ ਦੁਖਾਂਦੇ ਹਨ
ਖਿਨ ਭੰਗੁਨਾ ਕੈ ਮਾਨਿ ਮਾਤੇ ਅਸੁਰ ਜਾਣਹਿ ਨਾਹੀ ॥੧॥ ਰਹਾਉ ॥
ਪਲ ਵਿਚ ਸਾਥ ਛੱਡ ਜਾਣ ਵਾਲੀ ਮਾਇਆ ਦੇ ਮਾਣ ਵਿਚ ਮਸਤ ਨਿਰਦਈ ਮਨੁੱਖ ਸਮਝਦੇ ਨਹੀਂ (ਕਿ ਇਹ ਗ਼ਲਤ ਜੀਵਨ-ਰਾਹ ਹੈ) ।੧।ਰਹਾਉ।
ਬੇਦ ਸਾਸਤ੍ਰ ਜਨ ਪੁਕਾਰਹਿ ਸੁਨੈ ਨਾਹੀ ਡੋਰਾ ॥
(ਹੇ ਭਾਈ!) ਵੇਦ ਸ਼ਾਸਤ® (ਆਦਿਕ ਧਰਮ-ਪੁਸਤਕ ਉਪਦੇਸ਼ ਕਰਦੇ ਹਨ) ਸੰਤ ਜਨ (ਭੀ) ਪੁਕਾਰ ਕੇ ਆਖਦੇ ਹਨ ਪਰ (ਮਾਇਆ ਦੇ ਨਸ਼ੇ ਦੇ ਕਾਰਨ) ਬੋਲਾ ਹੋ ਚੁਕਾ ਮਨੁੱਖ (ਉਹਨਾਂ ਦੇ ਉਪਦੇਸ਼ ਨੂੰ) ਸੁਣਦਾ ਨਹੀਂ ।
ਨਿਪਟਿ ਬਾਜੀ ਹਾਰਿ ਮੂਕਾ ਪਛੁਤਾਇਓ ਮਨਿ ਭੋਰਾ ॥੨॥
ਜਦੋਂ ਉੱਕਾ ਹੀ ਜੀਵਨ-ਬਾਜ਼ੀ ਹਾਰ ਕੇ ਅੰਤ ਸਮੇ ਤੇ ਆ ਪਹੰੁਚਦਾ ਹੈ ਤਦੋਂ ਇਹ ਮੂਰਖ ਆਪਣੇ ਮਨ ਵਿਚ ਪਛੁਤਾਂਦਾ ਹੈ ।੨।
ਡਾਨੁ ਸਗਲ ਗੈਰ ਵਜਹਿ ਭਰਿਆ ਦੀਵਾਨ ਲੇਖੈ ਨ ਪਰਿਆ ॥
(ਹੇ ਭਾਈ! ਮਾਇਆ ਦੇ ਨਸ਼ੇ ਵਿਚ ਮਸਤ ਮਨੁੱਖ ਵਿਕਾਰਾਂ ਵਿਚ ਲੱਗਾ ਹੋਇਆ) ਵਿਅਰਥ ਹੀ ਡੰਨ ਭਰਦਾ ਰਹਿੰਦਾ ਹੈ (ਆਤਮਕ ਸਜ਼ਾ ਭੁਗਤਦਾ ਰਹਿੰਦਾ ਹੈ, ਅਜੇਹੇ ਕੰਮ ਹੀ ਕਰਦਾ ਹੈ ਜਿਨ੍ਹਾਂ ਦੇ ਕਾਰਨ) ਪਰਮਾਤਮਾ ਦੀ ਹਜ਼ੂਰੀ ਵਿਚ ਪਰਵਾਨ ਨਹੀਂ ਹੰੁਦਾ ।
ਜੇਂਹ ਕਾਰਜਿ ਰਹੈ ਓਲੑਾ ਸੋਇ ਕਾਮੁ ਨ ਕਰਿਆ ॥੩॥
ਜਿਸ ਕੰਮ ਦੇ ਕਰਨ ਨਾਲ ਪਰਮਾਤਮਾ ਦੇ ਦਰ ਤੇ ਇੱਜ਼ਤ ਬਣੇ ਉਹ ਕੰਮ ਇਹ ਕਦੇ ਭੀ ਨਹੀਂ ਕਰਦਾ ।੩।
ਐਸੋ ਜਗੁ ਮੋਹਿ ਗੁਰਿ ਦਿਖਾਇਓ ਤਉ ਏਕ ਕੀਰਤਿ ਗਾਇਆ ॥
(ਹੇ ਭਾਈ! ਜਦੋਂ) ਗੁਰੂ ਨੇ ਮੈਨੂੰ ਇਹੋ ਜਿਹਾ (ਮਾਇਆ-ਗ੍ਰਸਿਆ) ਜਗਤ ਵਿਖਾ ਦਿੱਤਾ ਤਦੋਂ ਮੈਂ ਇਕ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਸ਼ੁਰੂ ਕਰ ਦਿੱਤੀ
ਮਾਨੁ ਤਾਨੁ ਤਜਿ ਸਿਆਨਪ ਸਰਣਿ ਨਾਨਕੁ ਆਇਆ ॥੪॥੧॥੧੫੨॥
ਤਦੋਂ ਮਾਣ ਤਿਆਗ ਕੇ (ਹੋਰ) ਆਸਰਾ ਛੱਡ ਕੇ, ਚੁਤਰਾਈਆਂ ਤਜ ਕੇ (ਮੈਂ ਦਾਸ) ਨਾਨਕ ਪਰਮਾਤਮਾ ਦੀ ਸਰਨ ਆ ਪਿਆ ।੪।੧।੧੫੨।
ਆਸਾ ਮਹਲਾ ੫ ॥
ਆਸਾ ਪੰਜਵੀਂ ਪਾਤਸ਼ਾਹੀ।
ਬਾਪਾਰਿ ਗੋਵਿੰਦ ਨਾਏ ॥
ਹੇ ਭਾਈ! ਜੇਹੜਾ ਮਨੁੱਖ ਪਰਮਾਤਮਾ ਦੇ ਨਾਮ ਦੇ ਵਪਾਰ ਵਿਚ ਲੱਗ ਪੈਂਦਾ ਹੈ
ਸਾਧ ਸੰਤ ਮਨਾਏ ਪ੍ਰਿਅ ਪਾਏ ਗੁਨ ਗਾਏ ਪੰਚ ਨਾਦ ਤੂਰ ਬਜਾਏ ॥੧॥ ਰਹਾਉ ॥
ਪਰਮਾਤਮਾ ਦੇ ਗੁਣ ਗਾਂਦਾ ਹੈ ਸੰਤ ਜਨਾਂ ਦੀ ਪ੍ਰਸੰਨਤਾ ਹਾਸਲ ਕਰ ਲੈਂਦਾ ਹੈ, ਉਸ ਨੂੰ ਪਿਆਰੇ ਪ੍ਰਭੂ ਦਾ ਮਿਲਾਪ ਪ੍ਰਾਪਤ ਹੋ ਜਾਂਦਾ ਹੈ ਉਸ ਦੇ ਅੰਦਰ, ਮਾਨੋ, ਪੰਜ ਕਿਸਮਾਂ ਦੇ ਸਾਜ ਵੱਜਣ ਲੱਗ ਪੈਂਦੇ ਹਨ ।੧।ਰਹਾਉ।
ਕਿਰਪਾ ਪਾਏ ਸਹਜਾਏ ਦਰਸਾਏ ਅਬ ਰਾਤਿਆ ਗੋਵਿੰਦ ਸਿਉ ॥
ਹੇ ਭਾਈ! ਪਰਮਾਤਮਾ ਦੀ ਕਿਰਪਾ ਨਾਲ ਜਿਸ ਮਨੁੱਖ ਨੂੰ ਆਤਮਕ ਅਡੋਲਤਾ ਪ੍ਰਾਪਤ ਹੋ ਜਾਂਦੀ ਹੈ, ਪਰਮਾਤਮਾ ਦਾ ਦਰਸਨ ਹੋ ਜਾਂਦਾ ਹੈ ਉਹ ਸਦਾ ਲਈ ਪਰਮਾਤਮਾ ਦੇ ਪਿਆਰ-ਰੰਗ ਵਿਚ ਰੰਗਿਆ ਜਾਂਦਾ ਹੈ ।
ਸੰਤ ਸੇਵਿ ਪ੍ਰੀਤਿ ਨਾਥ ਰੰਗੁ ਲਾਲਨ ਲਾਏ ॥੧॥
ਗੁਰੂ ਦੀ ਦੱਸੀ ਸੇਵਾ ਦੀ ਬਰਕਤਿ ਨਾਲ ਉਸ ਨੂੰ ਖਸਮ-ਪ੍ਰਭੂ ਦੀ ਪ੍ਰੀਤਿ ਪ੍ਰਾਪਤ ਹੋ ਜਾਂਦੀ ਹੈ; ਲਾਲ ਪਿਆਰੇ ਦਾ ਪਿਆਰ-ਰੰਗ ਚੜ੍ਹ ਜਾਂਦਾ ਹੈ ।੧।
ਗੁਰ ਗਿਆਨੁ ਮਨਿ ਦ੍ਰਿੜਾਏ ਰਹਸਾਏ ਨਹੀ ਆਏ ਸਹਜਾਏ ਮਨਿ ਨਿਧਾਨੁ ਪਾਏ ॥
ਹੇ ਭਾਈ! ਜੇਹੜਾ ਮਨੁੱਖ ਆਪਣੇ ਮਨ ਵਿਚ ਗੁਰੂ ਦੇ ਦਿੱਤੇ ਗਿਆਨ ਨੂੰ ਪੱਕਾ ਕਰ ਲੈਂਦਾ ਹੈ, ਉਸ ਦੇ ਅੰਦਰ ਖਿੜਾਉ ਪੈਦਾ ਹੋ ਜਾਂਦਾ ਹੈ ਉਹ ਜਨਮ ਮਰਨ ਦੇ ਗੇੜ ਵਿਚ ਨਹੀਂ ਪੈਂਦਾ, ਉਸ ਦੇ ਅੰਦਰ ਆਤਮਕ ਅਡੋਲਤਾ ਪੈਦਾ ਹੋ ਜਾਂਦੀ ਹੈ, ਉਹ ਆਪਣੇ ਮਨ ਵਿਚ ਨਾਮ-ਖ਼ਜ਼ਾਨਾ ਲੱਭ ਲੈਂਦਾ ਹੈ ।
ਸਭ ਤਜੀ ਮਨੈ ਕੀ ਕਾਮ ਕਰਾ ॥
ਉਹ ਆਪਣੇ ਮਨ ਦੀਆਂ ਸਾਰੀਆਂ ਵਾਸ਼ਨਾਂ ਤਿਆਗ ਦੇਂਦਾ ਹੈ ।
ਚਿਰੁ ਚਿਰੁ ਚਿਰੁ ਚਿਰੁ ਭਇਆ ਮਨਿ ਬਹੁਤੁ ਪਿਆਸ ਲਾਗੀ ॥
ਹੇ ਨਾਨਕ! (ਤੂੰ ਭੀ ਅਰਜ਼ੋਈ ਕਰ, ਤੇ ਆਖ—ਹੇ ਪ੍ਰਭੂ!) ਮੈਂ ਦੀਨ ਤੇਰੀ ਸਰਨ ਆਇਆ ਹਾਂ, ਮੈਨੂੰ ਆਪਣੇ ਗਲ ਨਾਲ ਲਾ ।
ਹਰਿ ਦਰਸਨੋ ਦਿਖਾਵਹੁ ਮੋਹਿ ਤੁਮ ਬਤਾਵਹੁ ॥
(ਤੇਰਾ ਦਰਸਨ ਕੀਤਿਆਂ ਮੈਨੂੰ) ਬਹੁਤ ਚਿਰ ਹੋ ਚੁਕਾ ਹੈ, ਮੇਰੇ ਮਨ ਵਿਚ ਤੇਰੇ ਦਰਸਨ ਦੀ ਤਾਂਘ ਪੈਦਾ ਹੋ ਰਹੀ ਹੈ ।
ਨਾਨਕ ਦੀਨ ਸਰਣਿ ਆਏ ਗਲਿ ਲਾਏ ॥੨॥੨॥੧੫੩॥
ਹੇ ਹਰੀ! ਮੈਨੂੰ ਆਪਣਾ ਦਰਸਨ ਦੇਹ, ਤੂੰ ਆਪ ਹੀ ਮੈਨੂੰ ਦੱਸ (ਕਿ ਮੈਂ ਕਿਵੇਂ ਤੇਰਾ ਦਰਸਨ ਕਰਾਂ) ।੨।੨।੧੫੩।
ਆਸਾ ਮਹਲਾ ੫ ॥
ਆਸਾ ਪੰਜਵੀਂ ਪਾਤਸ਼ਾਹੀ।
ਕੋਊ ਬਿਖਮ ਗਾਰ ਤੋਰੈ ॥
ਹੇ ਭਾਈ! ਜਗਤ ਵਿਚ) ਕੋਈ ਵਿਰਲਾ ਮਨੁੱਖ ਹੈ, ਜੇਹੜਾ ਸਖ਼ਤ ਕਿਲ੍ਹੇ ਨੂੰ ਤੋੜਦਾ ਹੈ (ਜਿਸ ਵਿਚ ਜਿੰਦ ਕੈਦ ਕੀਤੀ ਪਈ ਹੈ, ਕੋਈ ਵਿਰਲਾ ਹੈ, ਜੇਹੜਾ ਆਪਣੇ ਮਨ ਨੂੰ)
ਆਸ ਪਿਆਸ ਧੋਹ ਮੋਹ ਭਰਮ ਹੀ ਤੇ ਹੋਰੈ ॥੧॥ ਰਹਾਉ ॥
ਦੁਨੀਆ ਦੀਆਂ ਆਸਾਂ, ਮਾਇਆ ਦੀ ਤਿ®ਸ਼ਨਾ, ਠੱਗੀ-ਫ਼ਰੇਬ, ਮੋਹ ਅਤੇ ਭਟਕਣਾ ਤੋਂ ਰੋਕਦਾ ਹੈ ।੧।ਰਹਾਉ।
ਕਾਮ ਕ੍ਰੋਧ ਲੋਭ ਮਾਨ ਇਹ ਬਿਆਧਿ ਛੋਰੈ ॥੧॥
(ਹੇ ਭਾਈ! ਜਗਤ ਵਿਚ ਕੋਈ ਵਿਰਲਾ ਮਨੁੱਖ ਹੈ ਜੇਹੜਾ) ਕਾਮ ਕ®ੋਧ ਲੋਭ ਅਹੰਕਾਰ ਆਦਿਕ ਬੀਮਾਰੀਆਂ (ਆਪਣੇ ਅੰਦਰੋਂ) ਦੂਰ ਕਰਦਾ ਹੈ ।੧।
ਸੰਤਸੰਗਿ ਨਾਮ ਰੰਗਿ ਗੁਨ ਗੋਵਿੰਦ ਗਾਵਉ ॥
ਹੇ ਨਾਨਕ! (ਆਖ—ਹੇ ਭਾਈ! ਇਹਨਾਂ ਰੋਗਾਂ ਤੋਂ ਬਚਣ ਵਾਸਤੇ) ਮੈਂ ਤਾਂ ਸੰਤ ਜਨਾਂ ਦੀ ਸੰਗਤਿ ਵਿਚ ਰਹਿ ਕੇ ਪਰਮਾਤਮਾ ਦੇ ਨਾਮ-ਰੰਗ ਵਿਚ ਲੀਨ ਹੋ ਕੇ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹਾਂ
ਅਨਦਿਨੋ ਪ੍ਰਭ ਧਿਆਵਉ ॥
ਮੈਂ ਤਾਂ ਹਰ ਵੇਲੇ ਪਰਮਾਤਮਾ ਦਾ ਧਿਆਨ ਧਰਦਾ ਹਾਂ
ਭ੍ਰਮ ਭੀਤਿ ਜੀਤਿ ਮਿਟਾਵਉ ॥
ਤੇ ਇਸ ਤਰ੍ਹਾਂ ਭਟਕਣਾ ਦੀ ਕੰਧ ਨੂੰ ਜਿੱਤ ਕੇ (ਪਰਮਾਤਮਾ ਨਾਲੋਂ ਬਣੀ ਵਿੱਥ) ਮਿਟਾਂਦਾ ਹਾਂ ।
ਨਿਧਿ ਨਾਮੁ ਨਾਨਕ ਮੋਰੈ ॥੨॥੩॥੧੫੪॥
(ਹੇ ਭਾਈ!) ਮੇਰੇ ਪਾਸ ਪਰਮਾਤਮਾ ਦਾ ਨਾਮ-ਖ਼ਜ਼ਾਨਾ ਹੀ ਹੈ (ਜੋ ਮੈਨੂੰ ਵਿਕਾਰਾਂ ਤੋਂ ਬਚਾਈ ਰੱਖਦਾ ਹੈ) ।੨।੩।੧੫੪।
ਆਸਾ ਮਹਲਾ ੫ ॥
ਆਸਾ ਪੰਜਵੀਂ ਪਾਤਸ਼ਾਹੀ।
ਕਾਮੁ ਕ੍ਰੋਧੁ ਲੋਭੁ ਤਿਆਗੁ ॥
ਨਾਮ ਦੀ ਬਰਕਤਿ ਨਾਲ ਆਪਣੇ ਅੰਦਰੋਂ) ਕਾਮ ਕੋ®ਧ ਅਤੇ ਲੋਭ ਦੂਰ ਕਰ ਲੈ ।
ਮਨਿ ਸਿਮਰਿ ਗੋਬਿੰਦ ਨਾਮ ॥
(ਹੇ ਭਾਈ! ਆਪਣੇ) ਮਨ ਵਿਚ ਪਰਮਾਤਮਾ ਦਾ ਨਾਮ ਸਿਮਰਦਾ ਰਹੁ
ਹਰਿ ਭਜਨ ਸਫਲ ਕਾਮ ॥੧॥ ਰਹਾਉ ॥
ਪਰਮਾਤਮਾ ਦੇ ਸਿਮਰਨ ਨਾਲ ਸਾਰੇ ਕੰਮ ਸਫਲ ਹੋ ਜਾਂਦੇ ਹਨ ।੧।ਰਹਾਉ।