Sri Guru Granth Sahib Ji — Ang 409 (punjabi)
ਤਜਿ ਮਾਨ ਮੋਹ ਵਿਕਾਰ ਮਿਥਿਆ ਜਪਿ ਰਾਮ ਰਾਮ ਰਾਮ ॥
ਹੇ ਮਨ! ਅਹੰਕਾਰ ਮੋਹ ਵਿਕਾਰ ਝੂਠ ਤਿਆਗ ਦੇਹ, ਸਦਾ ਪਰਮਾਤਮਾ ਦਾ ਸਿਮਰਨ ਕਰਿਆ ਕਰ
ਮਨ ਸੰਤਨਾ ਕੈ ਚਰਨਿ ਲਾਗੁ ॥੧॥
ਤੇ ਸੰਤ ਜਨਾਂ ਦੀ ਸਰਨ ਪਿਆ ਰਹੁ ।੧।
ਪ੍ਰਭ ਗੋਪਾਲ ਦੀਨ ਦਇਆਲ ਪਤਿਤ ਪਾਵਨ ਪਾਰਬ੍ਰਹਮ ਹਰਿ ਚਰਣ ਸਿਮਰਿ ਜਾਗੁ ॥
ਹੇ ਭਾਈ! ਉਸ ਹਰੀ-ਪ੍ਰਭੂ ਦੇ ਚਰਨਾਂ ਦਾ ਧਿਆਨ ਧਰ ਕੇ (ਮਾਇਆ ਦੇ ਹੱਲਿਆਂ ਵਲੋਂ) ਸੁਚੇਤ ਰਹੁ ਜੋ ਧਰਤੀ ਦਾ ਰਾਖਾ ਹੈ ਜੋ ਦੀਨਾਂ ਉਤੇ ਦਇਆ ਕਰਨ ਵਾਲਾ ਹੈ ਅਤੇ ਜੋ ਵਿਕਾਰਾਂ ਵਿਚ ਡਿੱਗੇ ਹੋਏ ਬੰਦਿਆਂ ਨੂੰ ਪਵਿ®ਤ ਕਰਨ ਵਾਲਾ ਹੈ ।
ਕਰਿ ਭਗਤਿ ਨਾਨਕ ਪੂਰਨ ਭਾਗੁ ॥੨॥੪॥੧੫੫॥
ਹੇ ਨਾਨਕ! (ਆਖ—ਹੇ ਭਾਈ!) ਪਰਮਾਤਮਾ ਦੀ ਭਗਤੀ ਕਰ, ਤੇਰੀ ਕਿਸਮਤ ਜਾਗ ਪਏਗੀ ।੨।੪।੧੫੫।
ਆਸਾ ਮਹਲਾ ੫ ॥
ਆਸਾ ਪੰਜਵੀਂ ਪਾਤਸ਼ਾਹੀ।
ਹਰਖ ਸੋਗ ਬੈਰਾਗ ਅਨੰਦੀ ਖੇਲੁ ਰੀ ਦਿਖਾਇਓ ॥੧॥ ਰਹਾਉ ॥
ਹੇ ਸਹੇਲੀ! (ਹੇ ਸਤਸੰਗੀ!) ਆਨੰਦ-ਰੂਪ ਪਰਮਾਤਮਾ ਨੇ ਮੈਨੂੰ ਇਹ ਜਗਤ-ਤਮਾਸ਼ਾ ਵਿਖਾ ਦਿੱਤਾ ਹੈ (ਇਸ ਜਗਤ-ਤਮਾਸ਼ੇ ਦੀ ਅਸਲੀਅਤ ਵਿਖਾ ਦਿਤੀ ਹੈ) । (ਇਸ ਵਿਚ ਕਿਤੇ) ਖ਼ੁਸ਼ੀ ਹੈ (ਕਿਤੇ) ਗ਼ਮੀ ਹੈ (ਕਿਤੇ) ਵੈਰਾਗ ਹੈ ।੧।ਰਹਾਉ।
ਖਿਨਹੂੰ ਭੈ ਨਿਰਭੈ ਖਿਨਹੂੰ ਖਿਨਹੂੰ ਉਠਿ ਧਾਇਓ ॥
(ਹੇ ਸਤਸੰਗੀ! ਇਸ ਜਗਤ-ਤਮਾਸ਼ੇ ਵਿਚ ਕਿਤੇ) ਇਕ ਪਲ ਵਿਚ ਅਨੇਕਾਂ ਡਰ (ਆ ਘੇਰਦੇ ਹਨ, ਕਿਤੇ) ਨਿਡਰਤਾ ਹੈ (ਕਿਤੇ ਕੋਈ ਦੁਨੀਆ ਦੇ ਪਦਾਰਥਾਂ ਵਲ) ਉਠ ਭੱਜਦਾ ਹ
ਖਿਨਹੂੰ ਰਸ ਭੋਗਨ ਖਿਨਹੂੰ ਖਿਨਹੂ ਤਜਿ ਜਾਇਓ ॥੧॥
ਕਿਤੇ ਇਕ ਪਲ ਵਿਚ ਸੁਆਦਲੇ ਪਦਾਰਥ ਭੋਗੇ ਜਾ ਰਹੇ ਹਨ ਕਿਤੇ ਕੋਈ ਇਕ ਪਲ ਵਿਚ ਇਹਨਾਂ ਭੋਗਾਂ ਨੂੰ ਤਿਆਗ ਜਾਂਦਾ ਹੈ ।੧।
ਖਿਨਹੂੰ ਜੋਗ ਤਾਪ ਬਹੁ ਪੂਜਾ ਖਿਨਹੂੰ ਭਰਮਾਇਓ ॥
(ਹੇ ਸਖੀ! ਇਸ ਜਗਤ-ਤਮਾਸ਼ੇ ਵਿਚ ਕਿਤੇ) ਜੋਗ-ਸਾਧਨ ਕੀਤੇ ਜਾ ਰਹੇ ਹਨ ਕਿਤੇ ਧੂਣੀਆਂ ਤਪਾਈਆਂ ਜਾ ਰਹੀਆਂ ਹਨ ਕਿਤੇ ਅਨੇਕਾਂ ਦੇਵ-ਪੂਜਾ ਹੋ ਰਹੀਆਂ ਹਨ, ਕਿਤੇ ਹੋਰ ਹੋਰ ਭਟਕਣਾ ਭਟਕੀਆਂ ਜਾ ਰਹੀਆਂ ਹਨ ।
ਖਿਨਹੂੰ ਕਿਰਪਾ ਸਾਧੂ ਸੰਗ ਨਾਨਕ ਹਰਿ ਰੰਗੁ ਲਾਇਓ ॥੨॥੫॥੧੫੬॥
ਹੇ ਨਾਨਕ! (ਆਖ—ਹੇ ਸਖੀ!) ਕਿਤੇ ਸਾਧ ਸੰਗਤਿ ਵਿਚ ਰੱਖ ਕੇ ਇਕ ਪਲ ਵਿਚ ਪਰਮਾਤਮਾ ਦੀ ਮੇਹਰ ਹੋ ਰਹੀ ਹੈ, ਤੇ ਪਰਮਾਤਮਾ ਦਾ ਪ੍ਰੇਮ-ਰੰਗ ਬਖ਼ਸ਼ਿਆ ਜਾ ਰਿਹਾ ਹੈ ।੨।੪।੧੫੬।
ਰਾਗੁ ਆਸਾ ਮਹਲਾ ੫ ਘਰੁ ੧੭ ਆਸਾਵਰੀ
ਰਾਗ ਆਸਾ ਪੰਜਵੀਂ ਪਾਤਸ਼ਾਹੀ!
ੴ ਸਤਿਗੁਰ ਪ੍ਰਸਾਦਿ ॥
ਵਾਹਿਗੁਰੂ ਕੇਵਲ ਇਕ ਹੈ। ਸ¤ਚੇ ਗੁਰਾਂ ਦੀ ਦਇਆ ਦੁਆਰਾ ਉਹ ਪਰਾਪਤ ਹੁੰਦਾ ਹੈ।
ਗੋਬਿੰਦ ਗੋਬਿੰਦ ਕਰਿ ਹਾਂ ॥
(ਹੇ ਸਖੀ!) ਸਦਾ ਪਰਮਾਤਮਾ ਦਾ ਸਿਮਰਨ ਕਰਦੀ ਰਹੁ, (ਇਸ ਤਰ੍ਹਾਂ ਆਪਣੇ) ਮਨ ਵਿਚ ਪਰਮਾਤਮਾ ਨਾਲ ਪਿਆਰ ਬਣਾ ।
ਹਰਿ ਹਰਿ ਮਨਿ ਪਿਆਰਿ ਹਾਂ ॥
ਜੋ ਕੁਝ ਗੁਰੂ ਨੇ ਦੱਸਿਆ ਉਹ ਆਪਣੇ ਚਿੱਤ ਵਿਚ ਵਸਾ ।
ਗੁਰਿ ਕਹਿਆ ਸੁ ਚਿਤਿ ਧਰਿ ਹਾਂ ॥
ਪਰਮਾਤਮਾ ਤੋਂ ਬਿਨਾ ਹੋਰ ਨਾਲ ਬਣਾਈ ਹੋਈ ਪ੍ਰੀਤਿ ਤੋੜ ਦੇ
ਅਨ ਸਿਉ ਤੋਰਿ ਫੇਰਿ ਹਾਂ ॥
ਹੋਰ ਵਲੋਂ ਆਪਣੇ ਮਨ ਨੂੰ ਪਰਤਾ ਲੈ । ਹੇ ਸਹੇਲੀ!
ਐਸੇ ਲਾਲਨੁ ਪਾਇਓ ਰੀ ਸਖੀ ॥੧॥ ਰਹਾਉ ॥
(ਜਿਸ ਨੇ ਭੀ) ਪਰਮਾਤਮਾ ਨੂੰ (ਲੱਭਾ ਹੈ) ਇਸ ਤਰੀਕੇ ਨਾਲ ਹੀ ਲੱਭਾ ਹੈ ।੧।ਰਹਾਉ।
ਪੰਕਜ ਮੋਹ ਸਰਿ ਹਾਂ ॥
ਹੇ ਸਹੇਲੀ! ਸੰਸਾਰ-ਸਮੁੰਦਰ ਵਿਚ ਮੋਹ ਦਾ ਚਿੱਕੜ ਹੈ (ਇਸ ਵਿਚ ਫਸਿਆ ਹੋਇਆ) ਪੈਰ ਪਰਮਾਤਮਾ ਵਾਲੇ ਪਾਸੇ ਨਹੀਂ ਤੁਰ ਸਕਦਾ ।
ਪਗੁ ਨਹੀ ਚਲੈ ਹਰਿ ਹਾਂ ॥
ਮੂਰਖ ਮਨੁੱਖ ਨੇ (ਆਪਣਾ ਪੈਰ ਮੋਹ ਦੇ ਚਿੱਕੜ ਵਿਚ) ਫਸਾਇਆ ਹੋਇਆ ਹੈ ।
ਗਹਡਿਓ ਮੂੜ ਨਰਿ ਹਾਂ ॥
ਹੇ ਸਖੀ! ਕੇਵਲ ਇਕ ਪਰਮਾਤਮਾ ਦੇ ਸਿਮਰਨ ਦਾ ਹੀ ਆਹਰ ਕਰ
ਅਨਿਨ ਉਪਾਵ ਕਰਿ ਹਾਂ ॥
ਤੇ ਪਰਮਾਤਮਾ ਦੀ ਸਰਨ ਪੳ
ਤਉ ਨਿਕਸੈ ਸਰਨਿ ਪੈ ਰੀ ਸਖੀ ॥੧॥
ਤਦੋਂ ਹੀ (ਮੋਹ-ਚਿੱਕੜ ਵਿਚ ਫਸਿਆ ਪੈਰ) ਨਿਕਲ ਸਕਦਾ ਹੈ ।੧।
ਥਿਰ ਥਿਰ ਚਿਤ ਥਿਰ ਹਾਂ ॥
ਹੇ ਸਹੇਲੀ! ਆਪਣੇ ਚਿੱਤ ਨੂੰ (ਮਾਇਆ ਦੇ ਮੋਹ ਵਲੋਂ) ਅਡੋਲ ਬਣਾ ਲੈ
ਬਨੁ ਗ੍ਰਿਹੁ ਸਮਸਰਿ ਹਾਂ ॥
(ਇਤਨਾ ਅਡੋਲ ਕਿ) ਜੰਗਲ ਅਤੇ ਘਰ ਇਕ-ਸਮਾਨ ਪ੍ਰਤੀਤ ਹੋਣ ।
ਅੰਤਰਿ ਏਕ ਪਿਰ ਹਾਂ ॥
ਆਪਣੇ ਹਿਰਦੇ ਵਿਚ ਇਕ ਪਰਮਾਤਮਾ ਦੀ ਯਾਦ ਟਿਕਾਈ ਰੱਖ
ਬਾਹਰਿ ਅਨੇਕ ਧਰਿ ਹਾਂ ॥
ਤੇ, ਜਗਤ ਵਿਬ ਬੇ-ਸ਼ੱਕ ਕਈ ਤਰ੍ਹਾਂ ਦੀ ਕਿਰਤ-ਕਾਰ ਕਰ
ਰਾਜਨ ਜੋਗੁ ਕਰਿ ਹਾਂ ॥
(ਇਸ ਤਰ੍ਹਾਂ) ਰਾਜ ਭੀ ਕਰ ਤੇ ਜੋਗ ਭੀ ਕਮਾ ।
ਕਹੁ ਨਾਨਕ ਲੋਗ ਅਲੋਗੀ ਰੀ ਸਖੀ ॥੨॥੧॥੧੫੭॥
(ਪਰ,) ਹੇ ਨਾਨਕ! ਆਖ—ਹੇ ਸਖੀ! (ਕਿਰਤ-ਕਾਰ ਕਰਦਿਆਂ ਹੀ ਨਿਰਲੇਪ ਰਹਿਣਾ—ਇਹ) ਸੰਸਾਰ ਤੋਂ ਨਿਰਾਲਾ ਰਸਤਾ ਹੈ ।੨।੧।੧੫੭।
ਆਸਾਵਰੀ ਮਹਲਾ ੫ ॥
ਆਸਾਵਰੀ ਪੰਜਵੀਂ ਪਾਤਸ਼ਾਹੀ।
ਮਨਸਾ ਏਕ ਮਾਨਿ ਹਾਂ ॥
(ਹੇ ਮੇਰੇ ਮਨ!) ਇਕ (ਪਰਮਾਤਮਾ ਦੇ ਮਿਲਾਪ) ਦੀ ਤਾਂਘ (ਆਪਣੇ ਅੰਦਰ) ਕਾਇਮ ਕਰ ।
ਗੁਰ ਸਿਉ ਨੇਤ ਧਿਆਨਿ ਹਾਂ ॥
ਗੁਰੂ-ਚਰਨਾਂ ਵਿਚ ਜੁੜ ਕੇ ਸਦਾ (ਪਰਮਾਤਮਾ ਦੇ) ਧਿਆਨ ਵਿਚ ਟਿਕਿਆ ਰਹੁ ।
ਦ੍ਰਿੜੁ ਸੰਤ ਮੰਤ ਗਿਆਨਿ ਹਾਂ ॥
ਗੁਰੂ ਦੇ ਉਪਦੇਸ਼ ਦੀ ਜਾਣ-ਪਛਾਣ ਵਿਚ ਮਜ਼ਬੂਤ-ਚਿੱਤ ਹੋ ।
ਸੇਵਾ ਗੁਰ ਚਰਾਨਿ ਹਾਂ ॥
ਗੁਰੂ-ਚਰਨਾਂ ਵਿਚ (ਰਹਿ ਕੇ) ਸੇਵਾ-ਭਗਤੀ ਕਰ ।
ਤਉ ਮਿਲੀਐ ਗੁਰ ਕ੍ਰਿਪਾਨਿ ਮੇਰੇ ਮਨਾ ॥੧॥ ਰਹਾਉ ॥
ਹੇ ਮੇਰੇ ਮਨ! ਤਦੋਂ ਹੀ ਗੁਰੂ ਦੀ ਕਿਰਪਾ ਨਾਲ (ਪਰਮਾਤਮਾ ਨੂੰ) ਮਿਲ ਸਕੀਦਾ ਹੈ ।੧।ਰਹਾਉ।
ਟੂਟੇ ਅਨ ਭਰਾਨਿ ਹਾਂ ॥
ਹੇ ਮੇਰੇ ਮਨ! ਜਦੋਂ ਹੋਰ ਭਟਕਣਾਂ ਮੁੱਕ ਜਾਂਦੀਆਂ ਹਨ
ਰਵਿਓ ਸਰਬ ਥਾਨਿ ਹਾਂ ॥
ਜਦੋਂ ਹਰੇਕ ਥਾਂ ਵਿਚ ਪਰਮਾਤਮਾ ਹੀ ਵਿਆਪਕ ਦਿੱਸਦਾ ਹੈ,
ਲਹਿਓ ਜਮ ਭਇਆਨਿ ਹਾਂ ॥
ਤਦੋਂ ਡਰਾਉਣੇ ਜਮ ਦਾ ਸਹਮ ਲਹਿ ਜਾਂਦਾ ਹੈ
ਪਾਇਓ ਪੇਡ ਥਾਨਿ ਹਾਂ ॥
ਸੰਸਾਰ-ਰੁੱਖ ਦੇ ਮੁੱਢ-ਹਰੀ ਦੇ ਚਰਨਾਂ ਵਿਚ ਟਿਕਾਣਾ ਮਿਲ ਜਾਂਦਾ ਹੈ
ਤਉ ਚੂਕੀ ਸਗਲ ਕਾਨਿ ॥੧॥
ਤਦੋਂ ਹਰੇਕ ਕਿਸਮ ਦੀ ਮੁਥਾਜੀ ਮੁੱਕ ਜਾਂਦੀ ਹੈ ।੧।
ਲਹਨੋ ਜਿਸੁ ਮਥਾਨਿ ਹਾਂ ॥
ਉਸ ਨੂੰ ਆਪਣੇ ਅਸਲ ਘਰ (ਪ੍ਰਭੂ-ਚਰਨਾਂ ਵਿਚ) ਥਾਂ ਮਿਲ ਜਾਂਦਾ ਹੈ
ਭੈ ਪਾਵਕ ਪਾਰਿ ਪਰਾਨਿ ਹਾਂ ॥
ਉਹ ਰਸਾਂ ਵਿਚ ਸ੍ਰੇਸ਼ਟ ਰਸ ਹਰਿ ਨਾਮ ਰਸ ਨੂੰ ਸਦਾ ਮਾਣਦਾ ਹੈ
ਨਿਜ ਘਰਿ ਤਿਸਹਿ ਥਾਨਿ ਹਾਂ ॥
ਉਸ ਦੀ (ਮਾਇਆ ਵਾਲੀ) ਤ®ੇਹ ਭੁੱਖ ਦੂਰ ਹੋ ਜਾਂਦੀ ਹੈ
ਹਰਿ ਰਸ ਰਸਹਿ ਮਾਨਿ ਹਾਂ ॥
ਤੇ ਉਹ ਸਦਾ ਆਤਮਕ ਅਡੋਲਤਾ ਵਿਚ ਲੀਨ ਰਹਿੰਦਾ ਹ
ਲਾਥੀ ਤਿਸ ਭੁਖਾਨਿ ਹਾਂ ॥
ਉਹ ਰਸਾਂ ਵਿਚ ਸ੍ਰੇਸ਼ਟ ਰਸ ਹਰਿ ਨਾਮ ਰਸ ਨੂੰ ਸਦਾ ਮਾਣਦਾ ਹੈ, ਉਸ ਦੀ (ਮਾਇਆ ਵਾਲੀ) ਤ®ੇਹ ਭੁੱਖ ਦੂਰ ਹੋ ਜਾਂਦੀ ਹੈ, ਤੇ ਉਹ ਸਦਾ ਆਤਮਕ ਅਡੋਲਤਾ ਵਿਚ ਲੀਨ ਰਹਿੰਦਾ ਹੈ
ਨਾਨਕ ਸਹਜਿ ਸਮਾਇਓ ਰੇ ਮਨਾ ॥੨॥੨॥੧੫੮॥
ਹੇ ਨਾਨਕ! (ਆਖ—) ਹੇ ਮੇਰੇ ਮਨ! ਜਿਸ ਮਨੁੱਖ ਦੇ ਮੱਥੇ ਉੱਤੇ ਭਾਗ ਜਾਗਦੇ ਹਨ ਉਹ (ਵਿਕਾਰਾਂ ਦੀ) ਅੱਗ ਦੇ ਖ਼ਤਰੇ ਤੋਂ ਪਾਰ ਲੰਘ ਜਾਂਦਾ ਹੈ।੨।੨।੧੫੮।
ਆਸਾਵਰੀ ਮਹਲਾ ੫ ॥
ਆਸਾਵਰੀ ਪੰਜਵੀਂ ਪਾਤਸ਼ਾਹੀ।
ਹਰਿ ਹਰਿ ਹਰਿ ਗੁਨੀ ਹਾਂ ॥
ਹੇ ਮੇਰੇ ਮਨ! ਆਤਮਕ ਅਡੋਲਤਾ ਦੀ ਲਹਿਰ ਵਿਚ ਲੀਨ ਹੋ
ਜਪੀਐ ਸਹਜ ਧੁਨੀ ਹਾਂ ॥
ਕੇ ਉਸ ਪਰਮਾਤਮਾ ਦਾ ਨਾਮ ਸਦਾ ਜਪਣਾ ਚਾਹੀਦਾ ਹੈ ਜੇਹੜਾ ਸਾਰੇ ਗੁਣਾਂ ਦਾ ਮਾਲਕ ਹੈ ।
ਸਾਧੂ ਰਸਨ ਭਨੀ ਹਾਂ ॥
(ਹੇ ਭਾਈ!) ਗੁਰੂ ਦੀ ਸਰਨ ਪੈ ਕੇ (ਆਪਣੀ) ਜੀਭ ਨਾਲ ਪਰਮਾਤਮਾ ਦੇ ਗੁਣ ਉਚਾਰ ।
ਛੂਟਨ ਬਿਧਿ ਸੁਨੀ ਹਾਂ ॥
ਹੇ ਮੇਰੇ ਮਨ! ਸੁਣ, ਇਹੀ ਹੈ ਵਿਕਾਰਾਂ ਤੋਂ ਬਚਣ ਦਾ ਤਰੀਕਾ
ਪਾਈਐ ਵਡ ਪੁਨੀ ਮੇਰੇ ਮਨਾ ॥੧॥ ਰਹਾਉ ॥
ਪਰ ਇਹ ਵੱਡੇ ਭਾਗਾਂ ਨਾਲ ਪ੍ਰਾਪਤ ਹੰੁਦਾ ਹੈ ।੧।ਰਹਾਉ।
ਖੋਜਹਿ ਜਨ ਮੁਨੀ ਹਾਂ ॥
ਹੇ ਮੇਰੇ ਮਨ! ਸਾਰੇ ਰਿਸ਼ੀ ਮੁਨੀ ਉਸ ਪਰਮਾਤਮਾ ਨੂੰ ਖੋਜਦੇ ਆ ਰਹੇ ਹਨ
ਸ੍ਰਬ ਕਾ ਪ੍ਰਭ ਧਨੀ ਹਾਂ ॥
ਜੇਹੜਾ ਸਾਰੇ ਜੀਵਾਂ ਦਾ ਮਾਲਕ ਹੈ
ਦੁਲਭ ਕਲਿ ਦੁਨੀ ਹਾਂ ॥
ਜੇਹੜਾ ਇਸ ਮਾਇਆ-ਵੇੜ੍ਹੀ ਦੁਨੀਆ ਵਿਚ ਲੱਭਣਾ ਔਖਾ ਹੈ
ਦੂਖ ਬਿਨਾਸਨੀ ਹਾਂ ॥
ਜੇਹੜਾ ਸਾਰੇ ਦੁੱਖਾਂ ਦਾ ਨਾਸ ਕਰਨ ਵਾਲਾ ਹੈ
ਪ੍ਰਭ ਪੂਰਨ ਆਸਨੀ ਮੇਰੇ ਮਨਾ ॥੧॥
ਤੇ ਜੇਹੜਾ ਸਭ ਦੀਆਂ ਆਸਾਂ ਪੂਰੀਆਂ ਕਰਨ ਵਾਲਾ ਹੈ ।੧।
ਮਨ ਸੋ ਸੇਵੀਐ ਹਾਂ ॥
ਹੇ (ਮੇਰੇ) ਮਨ! ਉਸ ਪਰਮਾਤਮਾ ਦੀ ਸੇਵਾ-ਭਗਤੀ ਕਰਨੀ ਚਾਹੀਦੀ ਹੈ