Sri Guru Granth Sahib Ji — Ang 410 (punjabi)
ਅਲਖ ਅਭੇਵੀਐ ਹਾਂ ॥
ਜਿਸ ਦਾ ਸਹੀ-ਸਰੂਪ ਦੱਸਿਆ ਨਹੀਂ ਜਾ ਸਕਦਾ
ਤਾਂ ਸਿਉ ਪ੍ਰੀਤਿ ਕਰਿ ਹਾਂ ॥
ਤੇ ਜਿਸ ਦਾ ਭੇਤ ਪਾਇਆ ਨਹੀਂ ਜਾ ਸਕਦਾ ।
ਬਿਨਸਿ ਨ ਜਾਇ ਮਰਿ ਹਾਂ ॥
ਹੇ ਮੇਰੇ ਮਨ! ਉਸ ਪਰਮਾਤਮਾ ਨਾਲ ਪਿਆਰ ਪਾ
ਗੁਰ ਤੇ ਜਾਨਿਆ ਹਾਂ ॥
ਜੇਹੜਾ ਕਦੇ ਨਾਸ ਨਹੀਂ ਹੰੁਦਾ ਜੋ ਨਾਹ ਜੰਮਦਾ ਹੈ ਤੇ ਨਾਹ ਮਰਦਾ ਹੈ ।
ਨਾਨਕ ਮਨੁ ਮਾਨਿਆ ਮੇਰੇ ਮਨਾ ॥੨॥੩॥੧੫੯॥
ਹੇ ਨਾਨਕ! (ਆਖ—) ਹੇ ਮੇਰੇ ਮਨ! ਜਿਸ ਮਨੁੱਖ ਨੇ ਗੁਰੂ ਦੀ ਰਾਹੀਂ ਉਸ ਪਰਮਾਤਮਾ ਨਾਲ ਡੂੰਘੀ ਸਾਂਝ ਪਾ ਲਈ ਉਸ ਦਾ ਮਨ ਸਦਾ (ਉਸ ਦੀ ਯਾਦ ਵਿਚ) ਗਿੱਝ ਜਾਂਦਾ ਹੈ ।੨।੩।੧੫੯।
ਆਸਾਵਰੀ ਮਹਲਾ ੫ ॥
ਆਸਾਵਰੀ ਪੰਜਵੀਂ ਪਾਤਸ਼ਾਹੀ।
ਏਕਾ ਓਟ ਗਹੁ ਹਾਂ ॥
ਹੇ ਮੇਰੇ ਮਨ! ਇਕ ਪਰਮਾਤਮਾ ਦਾ ਪੱਲਾ ਫੜ
ਗੁਰ ਕਾ ਸਬਦੁ ਕਹੁ ਹਾਂ ॥
ਸਦਾ ਗੁਰੂ ਦੀ ਬਾਣੀ ਉਚਾਰਦਾ ਰਹੁ ।
ਆਗਿਆ ਸਤਿ ਸਹੁ ਹਾਂ ॥
ਹੇ ਮੇਰੇ ਮਨ! ਪਰਮਾਤਮਾ ਦੀ ਰਜ਼ਾ ਨੂੰ ਮਿੱਠੀ ਕਰ ਕੇ ਮੰਨ ।
ਮਨਹਿ ਨਿਧਾਨੁ ਲਹੁ ਹਾਂ ॥
(ਹੇ ਭਾਈ!) ਆਪਣੇ ਮਨ ਵਿਚ ਵੱਸਦੇ ਸਾਰੇ ਗੁਣਾਂ ਦੇ ਖ਼ਜ਼ਾਨੇ ਪ੍ਰਭੂ ਨੂੰ ਲੱਭ ਲੈ ।
ਸੁਖਹਿ ਸਮਾਈਐ ਮੇਰੇ ਮਨਾ ॥੧॥ ਰਹਾਉ ॥
ਹੇ ਮੇਰੇ ਮਨ! (ਇਸ ਤਰ੍ਹਾਂ ਸਦਾ) ਆਤਮਕ ਆਨੰਦ ਵਿਚ ਲੀਨ ਰਹੀਦਾ ਹੈ ।੧।ਰਹਾਉ।
ਜੀਵਤ ਜੋ ਮਰੈ ਹਾਂ ॥
ਹੇ ਮੇਰੇ ਮਨ! ਜੇਹੜਾ ਮਨੁੱਖ ਕਿਰਤ-ਕਾਰ ਕਰਦਾ ਹੋਇਆ ਮਾਇਆ ਦੇ ਮੋਹ ਵਲੋਂ ਅਛੋਹ ਰਹਿੰਦਾ ਹੈ,
ਦੁਤਰੁ ਸੋ ਤਰੈ ਹਾਂ ॥
ਉਹ ਮਨੁੱਖ ਇਸ ਸੰਸਾਰ-ਸਮੰੁਦਰ ਤੋਂ ਪਾਰ ਲੰਘ ਜਾਂਦਾ ਹੈ ਜਿਸ ਵਿਚੋਂ ਪਾਰ ਲੰਘਣਾ ਬਹੁਤ ਔਖਾ ਹ
ਸਭ ਕੀ ਰੇਨੁ ਹੋਇ ਹਾਂ ॥
ਉਹ ਮਨੁੱਖ ਸਭਨਾਂ ਦੇ ਚਰਨਾਂ ਦੀ ਧੂੜ ਹੋਇਆ ਰਹਿੰਦਾ ਹੈ ।
ਨਿਰਭਉ ਕਹਉ ਸੋਇ ਹਾਂ ॥
। (ਹੇ ਮੇਰੇ ਮਨ! ਜੇ ਗੁਰੂ ਦੀ ਕਿਰਪਾ ਹੋਵੇ ਤਾਂ) ਮੈਂ ਭੀ ਉਸ ਨਿਰਭਉ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਰਹਾਂ ।
ਮਿਟੇ ਅੰਦੇਸਿਆ ਹਾਂ ॥
ਹੇ ਮੇਰੇ ਮਨ! ਜਿਸ ਮਨੁੱਖ ਨੂੰ ਸਤਿਗੁਰੂ ਦੀ ਸਿੱਖਿਆ ਪ੍ਰਾਪਤ ਹੋ ਜਾਂਦੀ ਹੈ
ਸੰਤ ਉਪਦੇਸਿਆ ਮੇਰੇ ਮਨਾ ॥੧॥
ਉਸ ਦੇ ਸਾਰੇ ਚਿੰਤਾ ਫ਼ਿਕਰ ਮਿਟ ਜਾਂਦੇ ਹਨ ।੧।
ਜਿਸੁ ਜਨ ਨਾਮ ਸੁਖੁ ਹਾਂ ॥
ਹੇ ਮੇਰੇ ਮਨ! ਜਿਸ ਮਨੁੱਖ ਨੂੰ ਪਰਮਾਤਮਾ ਦੇ ਨਾਮ ਦਾ ਆਨੰਦ ਪ੍ਰਾਪਤ ਹੋ ਜਾਂਦਾ ਹੈ
ਤਿਸੁ ਨਿਕਟਿ ਨ ਕਦੇ ਦੁਖੁ ਹਾਂ ॥
ਕਦੇ ਕੋਈ ਦੁੱਖ ਉਸ ਦੇ ਨੇੜੇ ਨਹੀਂ ਢੁੱਕਦਾ ।
ਜੋ ਹਰਿ ਹਰਿ ਜਸੁ ਸੁਨੇ ਹਾਂ ॥
ਹੇ ਮਨ! ਜੇਹੜਾ ਮਨੁੱਖ ਪਰਮਾਤਮਾ ਦੀ ਸਿਫ਼ਤਿ-ਸਾਲਾਹ ਸਦਾ ਸੁਣਦਾ ਰਹਿੰਦਾ ਹੈ
ਸਭੁ ਕੋ ਤਿਸੁ ਮੰਨੇ ਹਾਂ ॥
(ਦੁਨੀਆ ਵਿਚ) ਹਰੇਕ ਮਨੁੱਖ ਉਸ ਦਾ ਆਦਰ-ਸਤਕਾਰ ਕਰਦਾ ਹੈ ।
ਸਫਲੁ ਸੁ ਆਇਆ ਹਾਂ ॥
ਹੇ ਨਾਨਕ! (ਆਖ—) ਹੇ ਮੇਰੇ ਮਨ! ਜਗਤ ਵਿਚ ਜੰਮਿਆ ਹੋਇਆ ਉਹੀ ਮਨੁੱਖ ਕਾਮਯਾਬ ਜੀਵਨ ਵਾਲਾ ਹੈ
ਨਾਨਕ ਪ੍ਰਭ ਭਾਇਆ ਮੇਰੇ ਮਨਾ ॥੨॥੪॥੧੬੦॥
ਜੇਹੜਾ ਪਰਮਾਤਮਾ ਨੂੰ ਪਿਆਰਾ ਲੱਗ ਗਿਆ ਹੈ ।੨।੪।੧੬੦।
ਆਸਾਵਰੀ ਮਹਲਾ ੫ ॥
ਆਸਾਵਰੀ ਪੰਜਵੀਂ ਪਾਤਸ਼ਾਹੀ।
ਮਿਲਿ ਹਰਿ ਜਸੁ ਗਾਈਐ ਹਾਂ ॥
ਹੇ ਭਾਈ! (ਸਾਧ ਸੰਗਤਿ ਵਿਚ) ਮਿਲ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਣਾ ਚਾਹੀਦਾ ਹੈ
ਪਰਮ ਪਦੁ ਪਾਈਐ ਹਾਂ ॥
(ਇਸ ਤਰ੍ਹਾਂ) ਆਤਮਕ ਜੀਵਨ ਦਾ ਸਭ ਤੋਂ ਉੱਚਾ ਦਰਜਾ ਹਾਸਲ ਕਰ ਲਈਦਾ ਹੈ ।
ਉਆ ਰਸ ਜੋ ਬਿਧੇ ਹਾਂ ॥
ਜਿਹੜਾ ਮਨੁੱਖ (ਸਿਫ਼ਤਿ-ਸਾਲਾਹ ਦੇ) ਉਸ ਸੁਆਦ ਵਿਚ ਵਿੱਝ ਜਾਂਦਾ ਹੈ, ਉਸ ਨੂੰ (ਮਾਨੋ) ਸਾਰੀਆਂ ਸਿੱਧੀਆਂ ਪ੍ਰਾਪਤ ਹੋ ਜਾਂਦੀਆਂ ਹਨ ।
ਤਾ ਕਉ ਸਗਲ ਸਿਧੇ ਹਾਂ ॥
ਹੇ ਨਾਨਕ! (ਆਖ—) ਹੇ ਮੇਰੇ ਮਨ! (ਜਿਹੜਾ ਮਨੁੱਖ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਹੈ
ਅਨਦਿਨੁ ਜਾਗਿਆ ਹਾਂ ॥
ਉਹ ਮਨੁੱਖ) ਵੱਡੇ ਭਾਗਾਂ ਵਾਲਾ ਹੋ ਜਾਂਦਾ ਹੈ
ਨਾਨਕ ਬਡਭਾਗਿਆ ਮੇਰੇ ਮਨਾ ॥੧॥ ਰਹਾਉ ॥
ਉਹ ਹਰ ਵੇਲੇ (ਵਿਕਾਰਾਂ ਦੇ ਹੱਲਿਆਂ ਵਲੋਂ) ਸੁਚੇਤ ਰਹਿੰਦਾ ਹੈ ।੧।ਰਹਾਉ।
ਸੰਤ ਪਗ ਧੋਈਐ ਹਾਂ ॥
ਹੇ ਭਾਈ! ਸੰਤ ਜਨਾਂ ਦੇ ਚਰਨ ਧੋਣੇ ਚਾਹੀਦੇ ਹਨ
ਦੁਰਮਤਿ ਖੋਈਐ ਹਾਂ ॥
(ਆਪਾ-ਭਾਵ ਛੱਡ ਕੇ ਸੰਤਾਂ ਦੀ ਸਰਨ ਪੈਣਾ ਚਾਹੀਦਾ ਹੈ, ਇਸ ਤਰ੍ਹਾਂ ਮਨ ਦੀ) ਖੋਟੀ ਮਤਿ ਦੂਰ ਹੋ ਜਾਂਦੀ ਹੈ ।
ਦਾਸਹ ਰੇਨੁ ਹੋਇ ਹਾਂ ॥
ਹੇ ਭਾਈ! ਪ੍ਰਭੂ ਦੇ ਸੇਵਕਾਂ ਦੀ ਚਰਨ-ਧੂੜ ਬਣਿਆ ਰਹੁ (ਇਸ ਤਰ੍ਹਾਂ) ਕੋਈ ਦੁੱਖ ਆਪਣਾ ਜ਼ੋਰ ਨਹੀਂ ਪਾ ਸਕਦਾ
ਬਿਆਪੈ ਦੁਖੁ ਨ ਕੋਇ ਹਾਂ ॥
ਹੇ ਭਾਈ! ਭਗਤ-ਜਨਾਂ ਦੀ ਸਰਨੀਂ ਪਿਆ ਰਹੁ ।
ਭਗਤਾਂ ਸਰਨਿ ਪਰੁ ਹਾਂ ॥
ਭਗਤੋਂ ਕੀ ਸਰਨਿ ਪੜੀਏ॥
ਜਨਮਿ ਨ ਕਦੇ ਮਰੁ ਹਾਂ ॥
ਜਨਮ ਮਰਨ ਦਾ ਗੇੜ ਨਹੀਂ ਰਹੇਗਾ
ਅਸਥਿਰੁ ਸੇ ਭਏ ਹਾਂ ॥
ਹੇ ਮੇਰੇ ਮਨ! ਜੇਹੜੇ ਮਨੁੱਖ ਸਦਾ ਪਰਮਾਤਮਾ ਦਾ ਨਾਮ ਜਪਦੇ ਹਨ
ਹਰਿ ਹਰਿ ਜਿਨੑ ਜਪਿ ਲਏ ਮੇਰੇ ਮਨਾ ॥੧॥
ਉਹ ਅਡੋਲ ਆਤਮਕ ਜੀਵਨ ਵਾਲੇ ਬਣ ਜਾਂਦੇ ਹਨ ।੧।
ਸਾਜਨੁ ਮੀਤੁ ਤੂੰ ਹਾਂ ॥
(ਹੇ ਮੇਰੇ ਪ੍ਰਭੂ!) ਤੂੰ ਹੀ (ਮੇਰਾ) ਸੱਜਣ ਹੈਂ
ਨਾਮੁ ਦ੍ਰਿੜਾਇ ਮੂੰ ਹਾਂ ॥
ਤੂੰ ਹੀ (ਮੇਰਾ) ਮਿੱਤਰ ਹੈਂ
ਤਿਸੁ ਬਿਨੁ ਨਾਹਿ ਕੋਇ ਹਾਂ ॥
ਮੈਨੂੰ (ਮੇਰੇ ਹਿਰਦੇ ਵਿਚ ਆਪਣਾ) ਨਾਮ ਪੱਕਾ ਕਰ ਕੇ ਟਿਕਾ ਦੇਹ
ਮਨਹਿ ਅਰਾਧਿ ਸੋਇ ਹਾਂ ॥
(ਹੇ ਭਾਈ!) ਉਸ ਪਰਮਾਤਮਾ ਤੋਂ ਬਿਨਾ ਹੋਰ ਕੋਈ (ਅਸਲ ਸੱਜਣ ਮਿੱਤਰ) ਨਹੀਂ ਹੈ
ਨਿਮਖ ਨ ਵੀਸਰੈ ਹਾਂ ॥
ਸਦਾ ਉਸ (ਪ੍ਰਭੂ) ਨੂੰ ਹੀ ਸਿਮਰਦਾ ਰਹੁ
ਤਿਸੁ ਬਿਨੁ ਕਿਉ ਸਰੈ ਹਾਂ ॥
(ਉਹ ਪਰਮਾਤਮਾ) ਅੱਖ ਝਮਕਣ ਜਿਤਨੇ ਸਮੇ ਲਈ ਭੀ ਭੁੱਲਣਾ ਨਹੀਂ ਚਾਹੀਦਾ
ਗੁਰ ਕਉ ਕੁਰਬਾਨੁ ਜਾਉ ਹਾਂ ॥
(ਕਿਉਂਕਿ) ਉਸ (ਦੀ ਯਾਦ) ਤੋਂ ਬਿਨਾ ਜੀਵਨ ਸੁਖੀ ਨਹੀਂ ਗੁਜ਼ਰਦਾ
ਨਾਨਕੁ ਜਪੇ ਨਾਉ ਮੇਰੇ ਮਨਾ ॥੨॥੫॥੧੬੧॥
ਹੇ ਮੇਰੇ ਮਨ! ਮੈਂ (ਨਾਨਕ) ਗੁਰੂ ਤੋਂ ਸਦਕੇ ਜਾਂਦਾ ਹਾਂ (ਕਿਉਂਕਿ ਗੁਰੂ ਦੀ ਕਿਰਪਾ ਨਾਲ ਹੀ) ਨਾਨਕ (ਪਰਮਾਤਮਾ ਦਾ) ਨਾਮ ਜਪਦਾ ਹੈ ।੨।੫।੧੬੧।
ਆਸਾਵਰੀ ਮਹਲਾ ੫ ॥
ਆਸਾਵਰੀ ਪੰਜਵੀਂ ਪਾਤਸ਼ਾਹੀ।
ਕਾਰਨ ਕਰਨ ਤੂੰ ਹਾਂ ॥
ਹੇ ਮੇਰੇ ਮਨ! (ਪ੍ਰਭੂ-ਦਰ ਤੇ ਇਉਂ ਅਰਦਾਸ ਕਰ—ਹੇ ਪ੍ਰਭੂ!) ਤੂੰ ਸਾਰੇ ਜਗਤ ਦਾ ਰਚਨਹਾਰ ਹੈਂ
ਅਵਰੁ ਨਾ ਸੁਝੈ ਮੂੰ ਹਾਂ ॥
(ਤੈਥੋਂ ਬਿਨਾ) ਮੈਨੂੰ ਕੋਈ ਹੋਰ ਨਹੀਂ ਸੁੱਝਦਾ (ਜੋ ਇਹ ਤਾਕਤ ਰੱਖਦਾ ਹੋਵੇ)
ਕਰਹਿ ਸੁ ਹੋਈਐ ਹਾਂ ॥
ਹੇ ਪ੍ਰਭੂ! ਜੋ ਕੁਝ ਤੂੰ ਕਰਦਾ ਹੈਂ ਉਹੀ (ਜਗਤ ਵਿਚ) ਵਰਤਦਾ ਹੈ
ਸਹਜਿ ਸੁਖਿ ਸੋਈਐ ਹਾਂ ॥
ਹੇ ਮੇਰੇ ਮਨ! (ਜੇ ਆਪਣੀਆਂ ਚਤੁਰਾਈਆਂ ਛੱਡ ਕੇ) ਪਰਮਾਤਮਾ ਦੇ ਦਰ ਤੇ ਡਿੱਗ ਪਈਏ ਤਾਂ ਮਨ ਵਿਚ ਹੌਸਲਾ ਬੱਝ ਜਾਂਦਾ ਹੈ
ਧੀਰਜ ਮਨਿ ਭਏ ਹਾਂ ॥
ਆਤਮਕ ਅਡੋਲਤਾ ਵਿਚ ਆਨੰਦ ਵਿਚ ਲੀਨ ਰਹਿ ਸਕੀਦਾ ਹੈ
ਪ੍ਰਭ ਕੈ ਦਰਿ ਪਏ ਮੇਰੇ ਮਨਾ ॥੧॥ ਰਹਾਉ ॥
ਸੋ ਹੇ ਪ੍ਰਭ! ਹਮ ਤੇਰੇ ਦ੍ਵਾਰੇ ਪਰ ਪੜੇ ਹੈਂ॥੧॥ ਰਹਾਉ ॥
ਸਾਧੂ ਸੰਗਮੇ ਹਾਂ ॥
ਹੇ ਮੇਰੇ ਮਨ । ਗੁਰੂ ਦੀ ਸੰਗਤਿ ਵਿਚ ਰਿਹਾਂ ਉਹ ਜੁਗਤਿ ਪੂਰਨ ਤੌਰ ਤੇ ਆ ਜਾਂਦੀ ਹੈ
ਪੂਰਨ ਸੰਜਮੇ ਹਾਂ ॥
ਜਿਸ ਨਾਲ ਗਿਆਨ-ਇੰਦ®ੇ ਵੱਸ ਵਿਚ ਆ ਜਾਂਦੇ ਹਨ
ਜਬ ਤੇ ਛੁਟੇ ਆਪ ਹਾਂ ॥
ਹੇ ਮਨ! ਜਿਸ ਵੇਲੇ (ਮਨੁੱਖ ਦੇ ਅੰਦਰੋਂ) ਹਉਮੈ ਅਹੰਕਾਰ ਮੁੱਕ ਜਾਂਦਾ ਹੈ
ਤਬ ਤੇ ਮਿਟੇ ਤਾਪ ਹਾਂ ॥
(ਤੇ ਗੁਰੂ ਦੀ Eਟ ਠੀਕ ਜਾਪਦੀ ਹੈ) ਉਸੇ ਵੇਲੇ ਤੋਂ (ਮਨ ਦੇ) ਸਾਰੇ ਦੁੱਖ-ਕਲੇਸ਼ ਦੂਰ ਹੋ ਜਾਂਦੇ ਹਨ
ਕਿਰਪਾ ਧਾਰੀਆ ਹਾਂ ॥
ਸੋ ਹੇ ਮੇਰੇ ਮਨ! (ਗੁਰੂ ਦੀ ਸੰਗਤਿ ਵਿਚ ਰਹਿ ਕੇ ਪ੍ਰਭੂ-ਦਰ ਤੇ ਅਰਦਾਸ ਕਰ, ਆਖ—)
ਪਤਿ ਰਖੁ ਬਨਵਾਰੀਆ ਮੇਰੇ ਮਨਾ ॥੧॥
ਹੇ ਜਗਤ ਦੇ ਮਾਲਕ-ਪ੍ਰਭੂ! ਮੇਰੇ ਉੱਤੇ ਮੇਹਰ ਕਰ, ਮੇਰੀ (ਸਰਨ ਪਏ ਦੀ) ਇੱਜ਼ਤ ਰੱਖ ।੧।
ਇਹੁ ਸੁਖੁ ਜਾਨੀਐ ਹਾਂ ॥
ਹੇ ਮੇਰੇ ਮਨ! ਜੋ ਕੁਝ ਪਰਮਾਤਮਾ ਕਰਦਾ ਹੈ ਉਸ ਨੂੰ (ਮਿੱਠਾ ਕਰ ਕੇ) ਮੰਨਣਾ ਚਾਹੀਦਾ ਹੈ
ਹਰਿ ਕਰੇ ਸੁ ਮਾਨੀਐ ਹਾਂ ॥
ਇਸੇ ਨੂੰ ਹੀ ਸੁਖ (ਦਾ ਮੂਲ) ਸਮਝਣਾ ਚਾਹੀਦਾ ਹੈ
ਮੰਦਾ ਨਾਹਿ ਕੋਇ ਹਾਂ ॥
ਹੇ ਮਨ! ਜੇਹੜਾ ਮਨੁੱਖ ਸੰਤ ਜਨਾਂ ਦੇ ਚਰਨਾਂ ਦੀ ਧੂੜ ਬਣਦਾ ਹੈ
ਸੰਤ ਕੀ ਰੇਨ ਹੋਇ ਹਾਂ ॥
ਉਸ ਨੂੰ (ਜਗਤ ਵਿਚ) ਕੋਈ ਭੈੜਾ ਨਹੀਂ ਦਿੱਸਦਾ
ਆਪੇ ਜਿਸੁ ਰਖੈ ਹਾਂ ॥
ਹੇ ਮੇਰੇ ਮਨ! ਪਰਮਾਤਮਾ ਆਪ ਹੀ ਜਿਸ ਮਨੁੱਖ ਨੂੰ (ਵਿਕਾਰਾਂ ਵਲੋਂ) ਬਚਾਂਦਾ ਹੈ
ਹਰਿ ਅੰਮ੍ਰਿਤੁ ਸੋ ਚਖੈ ਮੇਰੇ ਮਨਾ ॥੨॥
ਉਹ ਮਨੁੱਖ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ-ਜਲ ਪੀਂਦਾ ਹੈ
ਜਿਸ ਕਾ ਨਾਹਿ ਕੋਇ ਹਾਂ ॥
ਹੇ ਮੇਰੇ ਮਨ! ਜਿਸ ਮਨੁੱਖ ਦਾ ਕੋਈ ਭੀ ਸਹਾਈ ਨਹੀਂ ਬਣਦਾ
ਤਿਸ ਕਾ ਪ੍ਰਭੂ ਸੋਇ ਹਾਂ ॥
(ਜੇ ਉਹ ਪ੍ਰਭੂ ਦੀ ਸਰਨ ਆ ਪਏ, ਤਾਂ) ਉਹ ਪ੍ਰਭੂ ਉਸ ਦਾ ਰਾਖਾ ਬਣ ਜਾਂਦਾ ਹੈ
ਅੰਤਰਗਤਿ ਬੁਝੈ ਹਾਂ ॥
ਉਹ ਪਰਮਾਤਮਾ ਹਰੇਕ ਦੇ ਦਿਲ ਦੀ ਗੱਲ ਜਾਣ ਲੈਂਦਾ ਹ
ਸਭੁ ਕਿਛੁ ਤਿਸੁ ਸੁਝੈ ਹਾਂ ॥
ਉਸ ਨੂੰ ਹਰੇਕ ਜੀਵ ਦੀ ਹਰੇਕ ਮਨੋ-ਕਾਮਨਾ ਦੀ ਸਮਝ ਆ ਜਾਂਦੀ ਹੈ
ਪਤਿਤ ਉਧਾਰਿ ਲੇਹੁ ਹਾਂ ॥
(ਇਸ ਵਾਸਤੇ) ਹੇ ਮੇਰੇ ਮਨ! ਪਰਮਾਤਮਾ ਦੇ ਦਰ ਤੇ ਇਉਂ ਅਰਜ਼ੋਈ ਕਰ
ਨਾਨਕ ਅਰਦਾਸਿ ਏਹੁ ਮੇਰੇ ਮਨਾ ॥੩॥੬॥੧੬੨॥
ਹੇ ਪ੍ਰਭੂ! (ਸਾਨੂੰ ਵਿਕਾਰਾਂ ਵਿਚ) ਡਿੱਗੇ ਜੀਵਾਂ ਨੂੰ (ਵਿਕਾਰਾਂ ਤੋਂ) ਬਚਾ ਲੈ, (ਤੇਰੇ ਦਰ ਤੇ ਮੇਰੀ) ਨਾਨਕ ਦੀ ਇਹੀ ਅਰਦਾਸਿ ਹੈ ।੩।੬।੧੬੨।
ਆਸਾਵਰੀ ਮਹਲਾ ੫ ਇਕਤੁਕਾ ॥
ਆਸਾਵਰੀ ਪੰਜਵੀਂ ਪਾਤਸ਼ਾਹੀ ਇਕ ਤੁਕਾ।
ਓਇ ਪਰਦੇਸੀਆ ਹਾਂ ॥
ਜਗਤ ਵਿਚ ਚਾਰ ਦਿਨਾਂ ਲਈ ਆਏ ਹੇ ਜੀਵ
ਸੁਨਤ ਸੰਦੇਸਿਆ ਹਾਂ ॥੧॥ ਰਹਾਉ ॥
ਇਹ ਸੁਨੇਹਾ ਧਿਆਨ ਨਾਲ ਸੁਣ ।੧।ਰਹਾਉ।
ਜਾ ਸਿਉ ਰਚਿ ਰਹੇ ਹਾਂ ॥
ਹੇ ਭਾਈ! ਤੈਥੋਂ ਪਹਿਲਾਂ ਇਥੇ ਆਏ ਹੋਏ ਜੀਵ) ਜਿਸ ਮਾਇਆ ਦੇ ਮੋਹ ਵਿਚ ਫਸੇ ਰਹੇ