Sri Guru Granth Sahib Ji — Ang 417 (punjabi)
ਰਾਗੁ ਆਸਾ ਮਹਲਾ ੧ ਅਸਟਪਦੀਆ ਘਰੁ ੩
ਰਾਗ ਆਸਾ ਪਹਿਲੀ ਪਾਤਸ਼ਾਹੀ। ਅਸ਼ਟਪਦੀਆਂ।
ੴ ਸਤਿਗੁਰ ਪ੍ਰਸਾਦਿ ॥
ਵਾਹਿਗੁਰੂ ਕੇਵਲ ਇੱਕ ਹੈ। ਸ¤ਚੇ ਗੁਰਾਂ ਦੀ ਦਇਆ ਦੁਆਰਾ ਉਹ ਪਾਇਆ ਜਾਂਦਾ ਹੈ।
ਜਿਨ ਸਿਰਿ ਸੋਹਨਿ ਪਟੀਆ ਮਾਂਗੀ ਪਾਇ ਸੰਧੂਰੁ ॥
ਜਿਨ੍ਹਾਂ (ਸੰੁਦਰੀਆਂ) ਦੇ ਸਿਰ ਉਤੇ ਕੇਸਾਂ ਦੇ ਵਿਚਕਾਰਲੇ ਚੀਰ ਵਿਚ ਸੰਧੂਰ ਪਾ ਕੇ (ਕਾਲੇ ਕੇਸਾਂ ਦੀਆਂ) ਪੱਟੀਆਂ (ਹੁਣ ਤਕ) ਸੋਭਦੀਆਂ ਆ ਰਹੀਆਂ ਹਨ,
ਸੇ ਸਿਰ ਕਾਤੀ ਮੁੰਨੀਅਨਿੑ ਗਲ ਵਿਚਿ ਆਵੈ ਧੂੜਿ ॥
(ਉਹਨਾਂ ਦੇ) ਮੂੰਹ ਵਿਚ ਮਿੱਟੀ ਪੈ ਰਹੀ ਹੈ ।
ਮਹਲਾ ਅੰਦਰਿ ਹੋਦੀਆ ਹੁਣਿ ਬਹਣਿ ਨ ਮਿਲਨਿੑ ਹਦੂਰਿ ॥੧॥
ਜੇਹੜੀਆਂ ਪਹਿਲਾਂ ਆਪਣੇ ਮਹਲਾਂ ਵਿਚ ਵੱਸਦੀਆਂ ਸਨ, ਹੁਣ ਉਹਨਾਂ ਨੂੰ ਉਹਨਾਂ ਮਹਲਾਂ ਦੇ ਕਿਤੇ ਨੇੜੇ ਭੀ ਢੁਕਣ ਨਹੀਂ ਦਿੱਤਾ ਜਾਂਦਾ ।੧।
ਆਦੇਸੁ ਬਾਬਾ ਆਦੇਸੁ ॥
ਹੇ ਅਕਾਲ ਪੁਰਖ! (ਬਿਪਤਾ ਵੇਲੇ ਸਾਡੇ ਜੀਵਾਂ ਦੀ ਤੈਨੂੰ ਹੀ) ਨਮਸਕਾਰ ਹੈ (ਹੋਰ ਕੇਹੜਾ ਆਸਰਾ ਹੋ ਸਕਦਾ ਹੈ?)
ਆਦਿ ਪੁਰਖ ਤੇਰਾ ਅੰਤੁ ਨ ਪਾਇਆ ਕਰਿ ਕਰਿ ਦੇਖਹਿ ਵੇਸ ॥੧॥ ਰਹਾਉ ॥
ਹੇ ਆਦਿ ਪੁਰਖ! (ਤੇਰੇ ਭਾਣਿਆਂ ਦਾ ਸਾਨੂੰ) ਭੇਤ ਨਹੀਂ ਮਿਲਦਾ । ਤੂੰ ਇਹ ਭਾਣੇ ਆਪ ਹੀ ਕਰ ਕੇ ਆਪ ਹੀ ਵੇਖ ਰਿਹਾ ਹੈਂ ।੧।ਰਹਾਉ।
ਜਦਹੁ ਸੀਆ ਵੀਆਹੀਆ ਲਾੜੇ ਸੋਹਨਿ ਪਾਸਿ ॥
ਜਦੋਂ ਉਹ ਸੰੁਦਰੀਆਂ ਵਿਆਹੀਆਂ ਆਈਆਂ ਸਨ, ਉਹਨਾਂ ਦੇ ਕੋਲ ਉਹਨਾਂ ਦੇ ਲਾੜੇ ਸੋਹਣੇ ਲੱਗ ਰਹੇ ਸਨ,
ਹੀਡੋਲੀ ਚੜਿ ਆਈਆ ਦੰਦ ਖੰਡ ਕੀਤੇ ਰਾਸਿ ॥
ਉਹ ਪਾਲਕੀਆਂ ਵਿਚ ਚੜ੍ਹ ਕੇ ਆਈਆਂ ਸਨ, (ਉਹਨਾਂ ਦੀਆਂ ਬਾਹਾਂ ਉਤੇ) ਹਾਥੀ-ਦੰਦ ਦੇ ਚੂੜੇ ਸਜੇ ਹੋਏ ਸਨ ।
ਉਪਰਹੁ ਪਾਣੀ ਵਾਰੀਐ ਝਲੇ ਝਿਮਕਨਿ ਪਾਸਿ ॥੨॥
(ਸਹੁਰੇ-ਘਰ ਆਈਆਂ ਦੇ) ਉਤੋਂ ਦੀ (ਸਗਨਾਂ ਦਾ) ਪਾਣੀ ਵਾਰਿਆ ਜਾਂਦਾ ਸੀ, (ਸ਼ੀਸ਼ਿਆਂ-ਜੜੇ) ਪੱਖੇ ਉਹਨਾਂ ਦੇ ਕੋਲ (ਉਹਨਾਂ ਦੇ ਹੱਥਾਂ ਵਿਚ) ਲਿਸ਼ਕ ਰਹੇ ਸਨ ।੨।
ਇਕੁ ਲਖੁ ਲਹਨਿੑ ਬਹਿਠੀਆ ਲਖੁ ਲਹਨਿੑ ਖੜੀਆ ॥
(ਸਹੁਰੇ-ਘਰ ਆ ਕੇ) ਬੈਠੀਆਂ ਉਹ ਇਕ ਇਕ ਲੱਖ ਰੁਪਈਆ (ਸਗਨਾਂ ਦਾ) ਲੈਂਦੀਆਂ ਸਨ, ਖਲੋਤੀਆਂ ਭੀ ਲੈਂਦੀਆਂ ਸਨ ।
ਗਰੀ ਛੁਹਾਰੇ ਖਾਂਦੀਆ ਮਾਣਨਿੑ ਸੇਜੜੀਆ ॥
ਗਰੀ-ਛੁਹਾਰੇ ਖਾਂਦੀਆਂ ਸਨ, ਤੇ ਸੋਹਣੀਆਂ ਸੇਜਾਂ ਮਾਣਦੀਆਂ ਸਨ ।
ਤਿਨੑ ਗਲਿ ਸਿਲਕਾ ਪਾਈਆ ਤੁਟਨਿੑ ਮੋਤਸਰੀਆ ॥੩॥
(ਅੱਜ) ਉਹਨਾਂ ਦੇ ਗਲ ਵਿਚ (ਜ਼ਾਲਮਾਂ ਨੇ) ਰੱਸੀਆਂ ਪਾਈਆਂ ਹੋਈਆਂ ਹਨ, ਉਹਨਾਂ ਦੇ (ਗਲ ਪਏ) ਮੋਤੀਆਂ ਦੇ ਹਾਰ ਟੁੱਟ ਰਹੇ ਹਨ ।੩।
ਧਨੁ ਜੋਬਨੁ ਦੁਇ ਵੈਰੀ ਹੋਏ ਜਿਨੑੀ ਰਖੇ ਰੰਗੁ ਲਾਇ ॥
(ਉਹਨਾਂ ਦਾ) ਧਨ ਤੇ ਜੋਬਨ, ਜਿਨ੍ਹਾਂ ਨੇ ਉਹਨਾਂ ਸੰੁਦਰੀਆਂ ਨੂੰ ਨਸ਼ਾ ਚਾੜ੍ਹਿਆ ਹੋਇਆ ਸੀ, ਅੱਜ ਦੋਵੇਂ ਹੀ ਉਹਨਾਂ ਦੇ ਵੈਰੀ ਬਣੇ ਹੋਏ ਹਨ ।
ਦੂਤਾ ਨੋ ਫੁਰਮਾਇਆ ਲੈ ਚਲੇ ਪਤਿ ਗਵਾਇ ॥
ਬਾਬਰ ਨੇ) ਜ਼ਾਲਮ ਸਿਪਾਹੀਆਂ ਨੂੰ ਹੁਕਮ ਦੇ ਰੱਖਿਆ ਹੈ, ਉਹ ਉਹਨਾਂ ਦੀ ਇੱਜ਼ਤ ਗਵਾ ਕੇ ਉਹਨਾਂ ਨੂੰ ਲੈ ਜਾ ਰਹੇ ਹਨ ।
ਜੇ ਤਿਸੁ ਭਾਵੈ ਦੇ ਵਡਿਆਈ ਜੇ ਭਾਵੈ ਦੇਇ ਸਜਾਇ ॥੪॥
(ਜੀਵਾਂ ਦੇ ਕੁਝ ਵੱਸ ਨਹੀਂ) ਜੇ ਉਸ ਪਰਮਾਤਮਾ ਨੂੰ ਚੰਗਾ ਲੱਗੇ ਤਾਂ (ਆਪਣੇ ਪੈਦਾ ਕੀਤੇ ਜੀਵਾਂ ਨੂੰ) ਵਡਿਆਈ-ਆਦਰ ਦੇਂਦਾ ਹੈ, ਜੇ ਉਸ ਦੀ ਰਜ਼ਾ ਹੋਵੇ ਤਾਂ ਸਜ਼ਾ ਦੇਂਦਾ ਹੈ ।੪।
ਅਗੋ ਦੇ ਜੇ ਚੇਤੀਐ ਤਾਂ ਕਾਇਤੁ ਮਿਲੈ ਸਜਾਇ ॥
ਜੇ ਪਹਿਲਾਂ ਹੀ (ਆਪੋ ਆਪਣੇ ਫ਼ਰਜ਼ ਨੂੰ) ਚੇਤੇ ਕਰਦੇ ਰਹੀਏ (ਚੇਤੇ ਰੱਖੀਏ) ਤਾਂ (ਅਜੇਹੀ) ਸਜ਼ਾ ਕਿਉਂ ਮਿਲੇ?
ਸਾਹਾਂ ਸੁਰਤਿ ਗਵਾਈਆ ਰੰਗਿ ਤਮਾਸੈ ਚਾਇ ॥
(ਇਥੋਂ ਦੇ) ਹਾਕਮਾਂ ਨੇ ਐਸ਼ ਵਿਚ, ਤਮਾਸ਼ਿਆਂ ਦੇ ਚਾਅ ਵਿਚ ਆਪਣਾ ਫ਼ਰਜ਼ ਭੁਲਾ ਦਿੱਤਾ ਸੀ ।
ਬਾਬਰਵਾਣੀ ਫਿਰਿ ਗਈ ਕੁਇਰੁ ਨ ਰੋਟੀ ਖਾਇ ॥੫॥
(ਹੁਣ ਜਦੋਂ) ਬਾਬਰ ਦੀ (ਦੁਹਾਈ) ਫਿਰੀ ਹੈ ਤਾਂ (ਹੋਰ ਪਰਜਾ ਤਾਂ ਕਿਤੇ ਰਹੀ, ਕੋਈ) ਪਠਾਣ-ਸ਼ਾਹਜ਼ਾਦਾ ਭੀ (ਕਿਤੋਂ ਮੰਗ-ਪਿੰਨ ਕੇ) ਰੋਟੀ ਨਹੀਂ ਖਾ ਸਕਦਾ ।੫।
ਇਕਨਾ ਵਖਤ ਖੁਆਈਅਹਿ ਇਕਨੑਾ ਪੂਜਾ ਜਾਇ ॥
(ਸੈਦਪੁਰ ਦੀਆਂ ਇਸਤ®ੀਆਂ ਦਾ ਇਹ ਹਾਲ ਹੋ ਰਿਹਾ ਹੈ ਕਿ ਜ਼ਾਲਮਾਂ ਦੇ ਪੰਜੇ ਵਿਚ ਆ ਕੇ) ਮੁਸਲਮਾਨੀਆਂ ਦੇ ਨਿਮਾਜ਼ ਦੇ ਵਕਤ ਖੁੰਝ ਰਹੇ ਹਨ, ਹਿੰਦਵਾਣੀਆਂ ਦਾ ਪੂਜਾ ਦਾ ਸਮਾ ਜਾ ਰਿਹਾ ਹੈ,
ਚਉਕੇ ਵਿਣੁ ਹਿੰਦਵਾਣੀਆ ਕਿਉ ਟਿਕੇ ਕਢਹਿ ਨਾਇ ॥
(ਜੇਹੜੀਆਂ ਅੱਗੇ ਨ੍ਹਾ ਕੇ, ਟਿੱਕੇ ਲਾ ਕੇ ਸੁੱਚੇ ਚੌਕੇ ਵਿਚ ਬੈਠਦੀਆਂ ਸਨ, ਹੁਣ) ਨਾਹ ਉਹ ਇਸ਼ਨਾਨ ਕਰ ਕੇ ਟਿੱਕੇ ਲਾ ਸਕਦੀਆਂ ਹਨ, ਨਾਹ ਹੀ ਉਹਨਾਂ ਦੇ ਸੁੱਚੇ ਚੌਕੇ ਰਹਿ ਗਏ ਹਨ ।
ਰਾਮੁ ਨ ਕਬਹੂ ਚੇਤਿਓ ਹੁਣਿ ਕਹਣਿ ਨ ਮਿਲੈ ਖੁਦਾਇ ॥੬॥
(ਜਿਨ੍ਹਾਂ ਨੇ ਅੱਗੇ ਧਨ ਜੋਬਨ ਦੇ ਨਸ਼ੇ ਵਿਚ) ਕਦੇ ਰਾਮ ਨੂੰ ਚੇਤੇ ਨਹੀਂ ਸੀ ਕੀਤਾ, ਹੁਣ (ਜ਼ਾਲਮ ਬਾਬਰ ਸਿਪਾਹੀਆਂ ਨੂੰ ਖੁਸ਼ ਕਰਨ ਵਾਸਤੇ) ਉਹਨਾਂ ਨੂੰ ਖ਼ੁਦਾ ਖ਼ੁਦਾ ਭੀ ਆਖਣਾ ਨਹੀਂ ਮਿਲਦਾ ।੬।
ਇਕਿ ਘਰਿ ਆਵਹਿ ਆਪਣੈ ਇਕਿ ਮਿਲਿ ਮਿਲਿ ਪੁਛਹਿ ਸੁਖ ॥
(ਬਾਬਰ ਦੀ ਕਤਲਾਮ ਤੇ ਕੈਦ ਵਿਚੋਂ) ਜੇਹੜੇ ਕੋਈ ਵਿਰਲੇ ਵਿਰਲੇ ਮਨੁੱਖ (ਬਚ ਕੇ) ਆਪੋ ਆਪਣੇ ਘਰ ਵਿਚ ਆਉਂਦੇ ਹਨ, ਉਹ ਇਕ ਦੂਜੇ ਨੂੰ ਮਿਲ ਮਿਲ ਕੇ ਇਕ ਦੂਜੇ ਦੀ ਸੁਖ-ਸਾਂਦ ਪੁਛਦੇ ਹਨ ।
ਇਕਨੑਾ ਏਹੋ ਲਿਖਿਆ ਬਹਿ ਬਹਿ ਰੋਵਹਿ ਦੁਖ ॥
(ਅਨੇਕਾਂ ਦੇ ਸਾਕ ਸਬੰਧੀ ਮਾਰੇ ਤੇ ਕੈਦ ਕੀਤੇ ਗਏ) ਉਹਨਾਂ ਦੀ ਕਿਸਮਤ ਵਿਚ ਇਹੀ ਬਿਪਤਾ ਲਿਖੀ ਪਈ ਸੀ; ਉਹ ਇਕ ਦੂਜੇ ਪਾਸ ਬੈਠ ਬੈਠ ਕੇ ਆਪੋ ਆਪਣੇ ਦੁਖ ਰੋਂਦੇ ਹਨ (ਰੋ ਰੋ ਕੇ ਆਪਣੇ ਦੁਖ ਦੱਸਦੇ ਹਨ) ।
ਜੋ ਤਿਸੁ ਭਾਵੈ ਸੋ ਥੀਐ ਨਾਨਕ ਕਿਆ ਮਾਨੁਖ ॥੭॥੧੧॥
(ਪਰ) ਹੇ ਨਾਨਕ! ਮਨੁੱਖ ਵਿਚਾਰੇ ਕੀ ਕਰਨ ਜੋਗੇ ਹਨ? ਉਹੀ ਕੁਝ ਵਾਪਰਦਾ ਹੈ ਜੋ ਉਸ (ਸਿਰਜਣਹਾਰ ਕਰਤਾਰ) ਨੂੰ ਭਾਉਂਦਾ ਹੈ ।੭।੧੧।
ਆਸਾ ਮਹਲਾ ੧ ॥
ਆਸਾ ਪਹਿਲੀ ਪਾਤਸ਼ਾਹੀ।
ਕਹਾ ਸੁ ਖੇਲ ਤਬੇਲਾ ਘੋੜੇ ਕਹਾ ਭੇਰੀ ਸਹਨਾਈ ॥
(ਅਜੇ ਕੱਲ ਦੀ ਗੱਲ ਹੈ ਕਿ ਸੈਦਪੁਰ ਵਿਚ ਰੌਣਕ ਹੀ ਰੌਣਕ ਸੀ, ਪਰ ਹੁਣ) ਕਿੱਥੇ ਹਨ (ਫ਼ੌਜੀਆਂ ਦੇ) ਖੇਡ ਤਮਾਸ਼ੇ? ਕਿੱਥੇ ਹਨ ਘੋੜੇ ਤੇ (ਘੋੜਿਆਂ ਦੇ) ਤਬੇਲੇ? ਕਿੱਥੇ ਗਏ ਨਗਾਰੇ ਤੇ ਤੂਤੀਆਂ?
ਕਹਾ ਸੁ ਤੇਗਬੰਦ ਗਾਡੇਰੜਿ ਕਹਾ ਸੁ ਲਾਲ ਕਵਾਈ ॥
ਕਿੱਥੇ ਹਨ ਪਸ਼ਮੀਨੇ ਦੇ ਗਾਤਰੇ? ਤੇ ਕਿੱਥੇ ਹਨ ਉਹ (ਫ਼ੌਜੀਆਂ ਦੀਆਂ) ਲਾਲ ਬਰਦੀਆਂ?
ਕਹਾ ਸੁ ਆਰਸੀਆ ਮੁਹ ਬੰਕੇ ਐਥੈ ਦਿਸਹਿ ਨਾਹੀ ॥੧॥
ਕਿੱਥੇ ਹਨ ਸ਼ੀਸ਼ੇ? ਤੇ (ਸ਼ੀਸ਼ਿਆਂ ਵਿਚੋਂ ਵੇਖੇ ਜਾਣ ਵਾਲੇ) ਸੋਹਣੇ ਮੂੰਹ? (ਅੱਜ) ਇਥੇ (ਸੈਦਪੁਰ ਵਿਚ ਕਿਤੇ) ਨਹੀਂ ਦਿੱਸਦੇ ।੧।
ਇਹੁ ਜਗੁ ਤੇਰਾ ਤੂ ਗੋਸਾਈ ॥
ਹੇ ਪ੍ਰਭੂ! ਇਹ ਜਗਤ ਤੇਰਾ (ਬਣਾਇਆ ਹੋਇਆ) ਹੈ, ਤੂੰ ਇਸ ਜਗਤ ਦਾ ਮਾਲਕ ਹੈਂ ।
ਏਕ ਘੜੀ ਮਹਿ ਥਾਪਿ ਉਥਾਪੇ ਜਰੁ ਵੰਡਿ ਦੇਵੈ ਭਾਂਈ ॥੧॥ ਰਹਾਉ ॥
(ਉਸ ਮਾਲਕ ਦੀ ਅਚਰਜ ਖੇਡ ਹੈ) ਜਗਤ ਰਚ ਕੇ ਇਕ ਘੜੀ ਵਿਚ ਹੀ ਤਬਾਹ ਭੀ ਕਰ ਦੇਂਦਾ ਹੈ, ਤੇ ਧਨ ਦੌਲਤ ਵੰਡ ਕੇ ਹੋਰਨਾਂ ਨੂੰ ਦੇ ਦੇਂਦਾ ਹੈ ।੧।ਰਹਾਉ।
ਕਹਾਂ ਸੁ ਘਰ ਦਰ ਮੰਡਪ ਮਹਲਾ ਕਹਾ ਸੁ ਬੰਕ ਸਰਾਈ ॥
ਕਿੱਥੇ ਹਨ ਉਹ ਸੋਹਣੇ ਘਰ ਮਹਲ-ਮਾੜੀਆਂ ਤੇ ਸੋਹਣੀਆਂ ਸਰਾਵਾਂ?
ਕਹਾਂ ਸੁ ਸੇਜ ਸੁਖਾਲੀ ਕਾਮਣਿ ਜਿਸੁ ਵੇਖਿ ਨੀਦ ਨ ਪਾਈ ॥
ਕਿੱਥੇ ਹੈ ਉਹ ਸੁਖ ਦੇਣ ਵਾਲੀ ਇਸਤ®ੀ ਤੇ ਉਸ ਦੀ ਸੇਜ, ਜਿਸ ਨੂੰ ਵੇਖ ਕੇ (ਅੱਖਾਂ ਵਿਚੋਂ) ਨੀਂਦ ਮੁੱਕ ਜਾਂਦੀ ਸੀ?
ਕਹਾ ਸੁ ਪਾਨ ਤੰਬੋਲੀ ਹਰਮਾ ਹੋਈਆ ਛਾਈ ਮਾਈ ॥੨॥
ਕਿੱਥੇ ਹਨ ਉਹ ਪਾਨ ਤੇ ਪਾਨ ਵੇਚਣ ਵਾਲੀਆਂ, ਤੇ ਕਿੱਥੇ ਉਹ ਪਰਦੇਦਾਰ ਜ਼ਨਾਨੀਆਂ? ਸਭ ਗੁੰਮ ਹੋ ਚੁਕੀਆਂ ਹਨ ।੨।
ਇਸੁ ਜਰ ਕਾਰਣਿ ਘਣੀ ਵਿਗੁਤੀ ਇਨਿ ਜਰ ਘਣੀ ਖੁਆਈ ॥
ਇਸ ਧਨ ਦੀ ਖ਼ਾਤਰ ਬਹੁਤ ਲੋਕਾਈ ਖ਼ੁਆਰ ਹੰੁਦੀ ਹੈ ਇਸ ਧਨ ਨੇ ਬਹੁਤ ਦੁਨੀਆ ਨੂੰ ਖ਼ੁਆਰ ਕੀਤਾ ਹੈ ।
ਪਾਪਾ ਬਾਝਹੁ ਹੋਵੈ ਨਾਹੀ ਮੁਇਆ ਸਾਥਿ ਨ ਜਾਈ ॥
ਪਾਪ ਜ਼ੁਲਮ ਕਰਨ ਤੋਂ ਬਿਨਾ, ਇਹ ਦੌਲਤ ਇਕੱਠੀ ਨਹੀਂ ਹੋ ਸਕਦੀ, ਤੇ ਮਰਨ ਵੇਲੇ ਇਹ (ਇਕੱਠੀ ਕਰਨ ਵਾਲੇ ਦੇ) ਨਾਲ ਨਹੀਂ ਜਾਂਦੀ ।
ਜਿਸ ਨੋ ਆਪਿ ਖੁਆਏ ਕਰਤਾ ਖੁਸਿ ਲਏ ਚੰਗਿਆਈ ॥੩॥
(ਪਰ ਜੀਵ ਦੇ ਕੀਹ ਵੱਸ?) ਪਰਮਾਤਮਾ ਜਿਸ ਨੂੰ ਆਪ ਕੁਰਾਹੇ ਪਾਂਦਾ ਹੈ (ਪਹਿਲਾਂ ਉਸ ਪਾਸੋਂ ਉਸ ਦੀ) ਚੰਗਿਆਈ ਖੋਹ ਲੈਂਦਾ ਹੈ ।੩।
ਕੋਟੀ ਹੂ ਪੀਰ ਵਰਜਿ ਰਹਾਏ ਜਾ ਮੀਰੁ ਸੁਣਿਆ ਧਾਇਆ ॥
ਜਦੋਂ ਪਠਾਣ ਹਾਕਮਾਂ ਨੇ ਸੁਣਿਆ ਕਿ ਮੀਰ ਬਾਬਰ ਹੱਲਾ ਕਰ ਕੇ (ਵਗਾ ਤਗ) ਆ ਰਿਹਾ ਹੈ, ਤਾਂ ਉਹਨਾਂ ਅਨੇਕਾਂ ਹੀ ਪੀਰਾਂ ਨੂੰ (ਜਾਦੂ ਟੂਣੇ ਕਰਨ ਲਈ) ਰੋਕ ਰੱਖਿਆ ।