Sri Guru Granth Sahib Ji — Ang 436 (punjabi)
ਧਨ ਪਿਰਹਿ ਮੇਲਾ ਹੋਇ ਸੁਆਮੀ ਆਪਿ ਪ੍ਰਭੁ ਕਿਰਪਾ ਕਰੇ ॥
ਪ੍ਰਭੂ ਸੁਆਮੀ ਆਪ ਕਿਰਪਾ ਕਰਦਾ ਹੈ ਤਦੋਂ ਹੀ ਜੀਵ-ਇਸਤ®ੀ ਦਾ ਪ੍ਰਭੂ-ਪਤੀ ਨਾਲ ਮਿਲਾਪ ਹੰੁਦਾ ਹੈ ।
ਸੇਜਾ ਸੁਹਾਵੀ ਸੰਗਿ ਪਿਰ ਕੈ ਸਾਤ ਸਰ ਅੰਮ੍ਰਿਤ ਭਰੇ ॥
ਪਤੀ-ਪ੍ਰਭੂ ਦੀ ਸੰਗਤਿ ਵਿਚ ਉਸ ਦਾ ਹਿਰਦਾ-ਸੇਜ ਸੋਹਣਾ ਬਣ ਜਾਂਦਾ ਹੈ, ਉਸ ਦੇ ਪੰਜ ਗਿਆਨ-ਇੰਦ®ੇ ਉਸ ਦਾ ਮਨ ਤੇ ਉਸ ਦੀ ਬੁੱਧੀ ਇਹ ਸਾਰੇ ਨਾਮ-ਅੰਮ੍ਰਿਤ ਨਾਲ ਭਰਪੂਰ ਹੋ ਜਾਂਦੇ ਹਨ ।
ਕਰਿ ਦਇਆ ਮਇਆ ਦਇਆਲ ਸਾਚੇ ਸਬਦਿ ਮਿਲਿ ਗੁਣ ਗਾਵਓ ॥
ਹੇ ਸਦਾ-ਥਿਰ ਰਹਿਣ ਵਾਲੇ ਦਇਆਲ ਪ੍ਰਭੂ! ਮੇਰੇ ਉਤੇ ਮੇਹਰ ਕਰ ਕਿਰਪਾ ਕਰ, ਮੈਂ ਗੁਰੂ ਦੇ ਸ਼ਬਦ ਵਿਚ ਜੁੜ ਕੇ ਤੇਰੇ ਗੁਣ ਗਾਵਾਂ ।
ਨਾਨਕਾ ਹਰਿ ਵਰੁ ਦੇਖਿ ਬਿਗਸੀ ਮੁੰਧ ਮਨਿ ਓਮਾਹਓ ॥੧॥
ਹੇ ਨਾਨਕ! ਜੇਹੜੀ ਜੀਵ-ਇਸਤ®ੀ ਦੇ ਮਨ ਵਿਚ ਪ੍ਰਭੂ ਪਤੀ ਦੇ ਮਿਲਾਪ ਦਾ ਚਾਉ ਪੈਦਾ ਹੰੁਦਾ ਹੈ ਉਹ ਹਰੀ-ਖਸਮ ਦਾ ਦੀਦਾਰ ਕਰ ਕੇ (ਅੰਤਰ ਆਤਮੇ) ਪ੍ਰਸੰਨ ਹੰੁਦੀ ਹੈ ।੧।
ਮੁੰਧ ਸਹਜਿ ਸਲੋਨੜੀਏ ਇਕ ਪ੍ਰੇਮ ਬਿਨੰਤੀ ਰਾਮ ॥
ਹੇ ਆਤਮਕ ਅਡੋਲਤਾ ਵਿਚ ਟਿਕੀ ਸੰੁਦਰ ਨੇਤ®ਾਂ ਵਾਲੀ ਜੀਵ-ਇਸਤ®ੀਏ! ਮੇਰੀ ਇਕ ਪਿਆਰ-ਭਰੀ ਬੇਨਤੀ ਸੁਣ ।
ਮੈ ਮਨਿ ਤਨਿ ਹਰਿ ਭਾਵੈ ਪ੍ਰਭ ਸੰਗਮਿ ਰਾਤੀ ਰਾਮ ॥
(ਮੈਨੂੰ ਭੀ ਰਾਹੇ ਪਾ ਕਿ) ਮੈਨੂੰ ਭਗਤੀ ਵਿਚ ਪ੍ਰਭੂ ਪਿਆਰਾ ਲੱਗੇ ਤੇ ਮੈਂ ਪ੍ਰਭੂ ਦੇ ਨਾਲ ਰੱਤੀ ਜਾਵਾਂ ।
ਪ੍ਰਭ ਪ੍ਰੇਮਿ ਰਾਤੀ ਹਰਿ ਬਿਨੰਤੀ ਨਾਮਿ ਹਰਿ ਕੈ ਸੁਖਿ ਵਸੈ ॥
ਜੇਹੜੀ ਜੀਵ-ਇਸਤ®ੀ ਪ੍ਰਭੂ ਦੇ ਪਿਆਰ ਵਿਚ ਰੱਤੀ ਰਹਿੰਦੀ ਹੈ ਤੇ ਉਸ ਦੇ ਦਰ ਤੇ ਬੇਨਤੀਆਂ ਕਰਦੀ ਰਹਿੰਦੀ ਹੈ ਉਹ ਪ੍ਰਭੂ ਦੇ ਨਾਮ ਵਿਚ ਜੁੜ ਕੇ ਆਤਮਕ ਆਨੰਦ ਵਿਚ ਜੀਵਨ ਬਿਤੀਤ ਕਰਦੀ ਹੈ ।
ਤਉ ਗੁਣ ਪਛਾਣਹਿ ਤਾ ਪ੍ਰਭੁ ਜਾਣਹਿ ਗੁਣਹ ਵਸਿ ਅਵਗਣ ਨਸੈ ॥
ਹੇ ਪ੍ਰਭੂ! ਜੇਹੜੀਆਂ ਜੀਵ ਇਸਤ®ੀਆਂ ਜਦੋਂ ਤੇਰੇ ਗੁਣ ਪਛਾਣਦੀਆਂ ਹਨ ਤਦੋਂ ਉਹ ਤੇਰੇ ਨਾਲ ਡੂੰਘੀ ਸਾਂਝ ਪਾ ਲੈਂਦੀਆਂ ਹਨ, ਉਹਨਾਂ ਦੇ ਹਿਰਦੇ ਵਿਚ ਗੁਣ ਆ ਟਿਕਦੇ ਹਨ ਤੇ ਔਗੁਣ ਉਹਨਾਂ ਦੇ ਅੰਦਰੋਂ ਦੂਰ ਹੋ ਜਾਂਦੇ ਹਨ ।
ਤੁਧੁ ਬਾਝੁ ਇਕੁ ਤਿਲੁ ਰਹਿ ਨ ਸਾਕਾ ਕਹਣਿ ਸੁਨਣਿ ਨ ਧੀਜਏ ॥
ਹੇ ਪ੍ਰਭੂ! ਮੈਂ ਤੈਥੋਂ ਬਿਨਾ ਇਕ ਤਿਲ ਜਿਤਨਾ ਸਮਾ ਭੀ ਜੀਊ ਨਹੀਂ ਸਕਦੀ (ਮੇਰੀ ਜਿੰਦ ਵਿਆਕੁਲ ਹੋ ਪੈਂਦੀ ਹੈ) । (ਤੇਰੇ ਨਾਮ ਤੋਂ ਬਿਨਾ ਕੁਝ ਹੋਰ) ਆਖਣ ਨਾਲ ਜਾਂ ਸੁਣਨ ਨਾਲ ਮੇਰਾ ਮਨ ਧੀਰਜ ਨਹੀਂ ਫੜਦਾ ।
ਨਾਨਕਾ ਪ੍ਰਿਉ ਪ੍ਰਿਉ ਕਰਿ ਪੁਕਾਰੇ ਰਸਨ ਰਸਿ ਮਨੁ ਭੀਜਏ ॥੨॥
ਹੇ ਨਾਨਕ! ਜੇਹੜੀ ਜੀਵ-ਇਸਤ®ੀ ਪ੍ਰਭੂ ਨੂੰ ‘ਹੇ ਪਿਆਰੇ! ਹੇ ਪਿਆਰੇ!’ ਆਖ ਆਖ ਕੇ ਯਾਦ ਕਰਦੀ ਰਹਿੰਦੀ ਹੈ ਉਸ ਦੀ ਜੀਭ ਉਸ ਦਾ ਮਨ ਪਰਮਾਤਮਾ ਦੇ ਨਾਮ-ਰਸ ਵਿਚ ਭਿੱਜ ਜਾਂਦਾ ਹੈ ।੨।
ਸਖੀਹੋ ਸਹੇਲੜੀਹੋ ਮੇਰਾ ਪਿਰੁ ਵਣਜਾਰਾ ਰਾਮ ॥
ਹੇ (ਸਤਸੰਗੀ) ਸਹੇਲੀਹੋ! ਪਰਮਾਤਮਾ ਪ੍ਰੇਮ ਦਾ ਵਪਾਰੀ ਹੈ ।
ਹਰਿ ਨਾਮੋੁ ਵਣੰਜੜਿਆ ਰਸਿ ਮੋਲਿ ਅਪਾਰਾ ਰਾਮ ॥
ਜਿਸ ਨੇ ਉਸ ਦਾ ਨਾਮ ਵਿਹਾਝਿਆ ਹੈ ਉਹ ਉਸ ਦੇ ਨਾਮ-ਰਸ ਵਿਚ ਭਿੱਜ ਕੇ ਇਤਨੇ ਉੱਚੇ ਆਤਮਕ-ਜੀਵਨ ਵਾਲੀ ਹੋ ਜਾਂਦੀ ਹੈ ਕਿ ਉਸ ਦਾ ਮੁੱਲ ਨਹੀਂ ਪੈ ਸਕਦਾ ।
ਮੋਲਿ ਅਮੋਲੋ ਸਚ ਘਰਿ ਢੋਲੋ ਪ੍ਰਭ ਭਾਵੈ ਤਾ ਮੁੰਧ ਭਲੀ ॥
ਉਹ ਜੀਵ-ਸਖੀ ਬੇਅੰਤ ਮੁੱਲ ਵਾਲੀ ਹੋ ਜਾਂਦੀ ਹੈ, ਪਿਆਰੇ-ਪ੍ਰਭੂ ਦੇ ਸਦਾ-ਥਿਰ ਚਰਨਾਂ ਵਿਚ ਉਹ ਜੁੜੀ ਰਹਿੰਦੀ ਹੈ । ਉਹੀ ਜੀਵ-ਇਸਤ®ੀ ਚੰਗੀ ਸਮਝੋ ਜੋ ਪਤੀ-ਪ੍ਰਭੂ ਨੂੰ ਪਿਆਰੀ ਲੱਗਦੀ ਹੈ ।
ਇਕਿ ਸੰਗਿ ਹਰਿ ਕੈ ਕਰਹਿ ਰਲੀਆ ਹਉ ਪੁਕਾਰੀ ਦਰਿ ਖਲੀ ॥
ਅਨੇਕਾਂ ਹੀ ਹਨ ਜੋ ਪ੍ਰਭੂ ਦੀ ਯਾਦ ਵਿਚ ਜੁੜ ਕੇ ਆਤਮਕ ਆਨੰਦ ਮਾਣਦੀਆਂ ਹਨ, ਮੈਂ ਉਹਨਾਂ ਦੇ ਦਰ ਤੇ ਖਲੋ ਕੇ ਬੇਨਤੀ ਕਰਦੀ ਹਾਂ (ਕਿ ਮੇਰੀ ਸਹਾਇਤਾ ਕਰੋ ਮੈਂ ਭੀ ਪ੍ਰਭੂ ਨੂੰ ਯਾਦ ਕਰ ਸਕਾਂ) ।
ਕਰਣ ਕਾਰਣ ਸਮਰਥ ਸ੍ਰੀਧਰ ਆਪਿ ਕਾਰਜੁ ਸਾਰਏ ॥
ਹੇ ਨਾਨਕ! ਜਿਸ ਜੀਵ-ਇਸਤ®ੀ ਉਤੇ ਪ੍ਰਭੂ ਦੀ ਮੇਹਰ ਦੀ ਨਿਗਾਹ ਹੰੁਦੀ ਹੈ ਉਹ ਭਾਗਾਂ ਵਾਲੀ ਹੈ, ਗੁਰੂ ਦਾ ਸ਼ਬਦ ਉਸ ਦੇ ਹਿਰਦੇ ਨੂੰ ਸਹਾਰਾ ਦੇਈ ਰੱਖਦਾ ਹੈ;
ਨਾਨਕ ਨਦਰੀ ਧਨ ਸੋਹਾਗਣਿ ਸਬਦੁ ਅਭ ਸਾਧਾਰਏ ॥੩॥
ਉਹ ਪਰਮਾਤਮਾ ਜੋ ਸਾਰੇ ਜਗਤ ਦਾ ਮੂਲ ਹੈ ਜੋ ਸਭ ਕੁਝ ਕਰਨ-ਯੋਗ ਹੈ ਜੋ ਮਾਇਆ ਦਾ ਪਤੀ ਹੈ ਉਸ ਜੀਵ-ਇਸਤ®ੀ ਦੇ ਮਨੁੱਖਾ ਜਨਮ ਦੇ ਮਨੋਰਥ ਨੂੰ ਸਫਲ ਕਰਦਾ ਹੈ ।੩।
ਹਮ ਘਰਿ ਸਾਚਾ ਸੋਹਿਲੜਾ ਪ੍ਰਭ ਆਇਅੜੇ ਮੀਤਾ ਰਾਮ ॥
ਹੇ ਸਹੇਲੀਹੋ! ਮੇਰੇ ਹਿਰਦੇ-ਘਰ ਵਿਚ, ਮਾਨੋ, ਅਟੱਲ ਖ਼ੁਸ਼ੀਆਂ-ਭਰਿਆ ਗੀਤ ਹੋਣ ਲੱਗ ਪਿਆ ਹੈ, ਕਿਉਂਕਿ ਮਿਤ®-ਪ੍ਰਭੂ ਮੇਰੇ ਅੰਦਰ ਆ ਵੱਸਿਆ ਹੈ ।
ਰਾਵੇ ਰੰਗਿ ਰਾਤੜਿਆ ਮਨੁ ਲੀਅੜਾ ਦੀਤਾ ਰਾਮ ॥
ਉਹ ਪ੍ਰਭੂ ਉਹਨਾਂ ਜੀਵਾਂ ਨੂੰ ਮਿਲ ਪੈਂਦਾ ਹੈ ਜੋ ਉਸ ਦੇ ਪ੍ਰੇਮ-ਰੰਗ ਵਿਚ ਰੰਗੇ ਰਹਿੰਦੇ ਹਨ, ਉਹ ਆਪਣਾ ਮਨ ਉਸ ਦੇ ਹਵਾਲੇ ਕਰਦੇ ਹਨ ਤੇ ਉਹ ਨਾਮ ਹਾਸਲ ਕਰਦੇ ਹਨ ।
ਆਪਣਾ ਮਨੁ ਦੀਆ ਹਰਿ ਵਰੁ ਲੀਆ ਜਿਉ ਭਾਵੈ ਤਿਉ ਰਾਵਏ ॥
ਜੇਹੜੀ ਜੀਵ-ਇਸਤ®ੀ ਆਪਣਾ ਮਨ ਪ੍ਰਭੂ-ਪਤੀ ਦੇ ਹਵਾਲੇ ਕਰਦੀ ਹੈ ਉਹ ਪ੍ਰਭੂ-ਖਸਮ ਦਾ ਮਿਲਾਪ ਪ੍ਰਾਪਤ ਕਰ ਲੈਂਦੀ ਹੈ ਫਿਰ ਆਪਣੀ ਰਜ਼ਾ ਅਨੁਸਾਰ ਪ੍ਰਭੂ ਉਸ ਜੀਵ ਇਸਤ®ੀ ਨਾਲ ਮਿਲਿਆ ਰਹਿੰਦਾ ਹੈ ।
ਤਨੁ ਮਨੁ ਪਿਰ ਆਗੈ ਸਬਦਿ ਸਭਾਗੈ ਘਰਿ ਅੰਮ੍ਰਿਤ ਫਲੁ ਪਾਵਏ ॥
ਜੇਹੜੀ ਜਿੰਦ-ਵਹੁਟੀ ਗੁਰੂ ਦੇ ਸ਼ਬਦ ਵਿਚ ਜੁੜ ਕੇ ਆਪਣਾ ਮਨ ਤੇ ਆਪਣਾ ਹਿਰਦਾ ਪ੍ਰਭੂ-ਪਤੀ ਦੇ ਭੇਟ ਕਰਦੀ ਹੈ ਉਹ ਆਪਣੇ ਭਾਗਾਂ ਵਾਲੇ ਹਿਰਦੇ-ਘਰ ਵਿਚ ਆਤਮਕ ਜੀਵਨ ਦੇਣ ਵਾਲਾ ਨਾਮ-ਫਲ ਪਾ ਲੈਂਦੀ ਹੈ ।
ਬੁਧਿ ਪਾਠਿ ਨ ਪਾਈਐ ਬਹੁ ਚਤੁਰਾਈਐ ਭਾਇ ਮਿਲੈ ਮਨਿ ਭਾਣੇ ॥
ਪ੍ਰਭੂ ਕਿਸੇ ਸਿਆਣਪ ਨਾਲ ਕਿਸੇ ਅਕਲ ਨਾਲ ਕਿਸੇ (ਧਾਰਮਿਕ ਪੁਸਤਕਾਂ ਦੇ) ਪਾਠ ਨਾਲ ਨਹੀਂ ਮਿਲਦਾ, ਉਹ ਤਾਂ ਪ੍ਰੇਮ ਦੀ ਰਾਹੀਂ ਮਿਲਦਾ ਹੈ, ਉਸ ਨੂੰ ਮਿਲਦਾ ਹੈ ਜਿਸ ਦੇ ਮਨ ਵਿਚ ਉਹ ਪਿਆਰਾ ਲੱਗਦਾ ਹੈ ।
ਨਾਨਕ ਠਾਕੁਰ ਮੀਤ ਹਮਾਰੇ ਹਮ ਨਾਹੀ ਲੋਕਾਣੇ ॥੪॥੧॥
ਹੇ ਨਾਨਕ! (ਆਖ—) ਹੇ ਮੇਰੇ ਠਾਕੁਰ! ਹੇ ਮੇਰੇ ਮਿੱਤਰ! (ਮੇਹਰ ਕਰ ਮੈਨੂੰ ਆਪਣਾ ਬਣਾਈ ਰੱਖ) ਮੈਂ (ਤੈਥੋਂ ਬਿਨਾ) ਕਿਸੇ ਹੋਰ ਦਾ ਨਾਹ ਬਣਾਂ ।੪।੧।
ਆਸਾ ਮਹਲਾ ੧ ॥
ਆਸਾ ਪਹਿਲੀ ਪਾਤਸ਼ਾਹੀ।
ਅਨਹਦੋ ਅਨਹਦੁ ਵਾਜੈ ਰੁਣ ਝੁਣਕਾਰੇ ਰਾਮ ॥
ਮੇਰਾ ਮਨ ਪਿਆਰੇ ਪ੍ਰਭੂ (ਦੇ ਪ੍ਰੇਮ-ਰੰਗ) ਵਿਚ ਰੰਗਿਆ ਗਿਆ ਹੈ, ਹੁਣ ਮੇਰੇ ਅੰਦਰ (ਮਾਨੋ) ਘੁੰਘਰੂਆਂ ਝਾਂਜਰਾਂ ਦੀ ਛਣਕਾਰ ਦੇਣ ਵਾਲਾ (ਵਾਜਾ) ਇਕ-ਰਸ ਵੱਜ ਰਿਹਾ ਹੈ ।
ਮੇਰਾ ਮਨੋ ਮੇਰਾ ਮਨੁ ਰਾਤਾ ਲਾਲ ਪਿਆਰੇ ਰਾਮ ॥
ਮੇਰਾ ਮਨ ਹਰ ਵੇਲੇ (ਪ੍ਰਭੂ ਦੀ ਯਾਦ ਵਿਚ) ਮਤਵਾਲਾ ਰਹਿੰਦਾ ਹੈ, ਮਸਤ ਰਹਿੰਦਾ ਹੈ
ਅਨਦਿਨੁ ਰਾਤਾ ਮਨੁ ਬੈਰਾਗੀ ਸੁੰਨ ਮੰਡਲਿ ਘਰੁ ਪਾਇਆ ॥
ਮੈਂ ਹੁਣ ਅਜੇਹੇ ਉੱਚੇ ਮੰਡਲ ਵਿਚ ਟਿਕਾਣਾ ਲੱਭ ਲਿਆ ਹੈ ਜਿਥੇ ਕੋਈ ਮਾਇਕ ਫੁਰਨਾ ਨਹੀਂ ਉਠਦਾ ।
ਆਦਿ ਪੁਰਖੁ ਅਪਰੰਪਰੁ ਪਿਆਰਾ ਸਤਿਗੁਰਿ ਅਲਖੁ ਲਖਾਇਆ ॥
ਸਤਿਗੁਰੂ ਨੇ ਮੈਨੂੰ ਉਹ ਅਦਿ®ਸ਼ਟ ਪ੍ਰਭੂ ਵਿਖਾ ਦਿੱਤਾ ਹੈ ਜੋ ਸਭ ਦਾ ਮੁੱਢ ਹੈ ਜੋ ਸਭ ਵਿਚ ਵਿਆਪਕ ਹੈ ਜੋ ਸਭ ਦਾ ਪਿਆਰਾ ਹੈ ਤੇ ਜਿਸ ਤੋਂ ਪਰੇ ਹੋਰ ਕੋਈ ਹਸਤੀ ਨਹੀਂ ।
ਆਸਣਿ ਬੈਸਣਿ ਥਿਰੁ ਨਾਰਾਇਣੁ ਤਿਤੁ ਮਨੁ ਰਾਤਾ ਵੀਚਾਰੇ ॥
ਮੇਰਾ ਮਨ ਗੁਰੂ ਦੇ ਸ਼ਬਦ ਦੀ ਵਿਚਾਰ ਦੀ ਬਰਕਤਿ ਨਾਲ ਉਸ ਨਾਰਾਇਣ ਵਿਚ ਮਸਤ ਰਹਿੰਦਾ ਹੈ ਜੋ ਆਪਣੇ ਆਸਣ ਉਤੇ ਆਪਣੇ ਤਖ਼ਤ ਉਤੇ ਸਦਾ ਅਡੋਲ ਰਹਿੰਦਾ ਹੈ ।
ਨਾਨਕ ਨਾਮਿ ਰਤੇ ਬੈਰਾਗੀ ਅਨਹਦ ਰੁਣ ਝੁਣਕਾਰੇ ॥੧॥
ਹੇ ਨਾਨਕ! ਜਿਨ੍ਹਾਂ ਬੰਦਿਆਂ ਦੇ ਮਨ ਪ੍ਰਭੂ ਦਾ ਨਾਮ ਵਿੱਚ ਰੰਗੇ ਜਾਂਦੇ ਹਨ (ਪ੍ਰਭੂ-ਨਾਮ ਦੇ) ਮਤਵਾਲੇ ਹੋ ਜਾਂਦੇ ਹਨ, ਉਹਨਾਂ ਦੇ ਅੰਦਰ, (ਮਾਨੋ) ਝਾਂਜਰਾਂ ਘੁੰਘਰੂਆਂ ਦੀ ਛਣਕਾਰ ਦੇਣ ਵਾਲਾ (ਵਾਜਾ) ਇਕ-ਰਸ ਵੱਜਦਾ ਹੈ ।੧।
ਤਿਤੁ ਅਗਮ ਤਿਤੁ ਅਗਮ ਪੁਰੇ ਕਹੁ ਕਿਤੁ ਬਿਧਿ ਜਾਈਐ ਰਾਮ ॥
(ਹੇ ਸਹੇਲੀਏ!) ਦੱਸ, ਉਸ ਅਪਹੰੁਚ ਪਰਮਾਤਮਾ ਦੇ ਸ਼ਹਰ ਵਿਚ ਕਿਸ ਤਰੀਕੇ ਨਾਲ ਜਾਈਦਾ ਹੈ ।
ਸਚੁ ਸੰਜਮੋ ਸਾਰਿ ਗੁਣਾ ਗੁਰ ਸਬਦੁ ਕਮਾਈਐ ਰਾਮ ॥
(ਸਹੇਲੀ ਉੱਤਰ ਦੇਂਦੀ ਹੈ—ਹੇ ਭੈਣ! ਉਸ ਸ਼ਹਰ ਵਿਚ ਪਹੰੁਚਣ ਵਾਸਤੇ) ਸਦਾ-ਥਿਰ ਪ੍ਰਭੂ ਦਾ ਨਾਮ ਸਿਮਰ ਕੇ, (ਸਿਮਰਨ ਦੀ ਬਰਕਤਿ ਨਾਲ) ਇੰਦਿ®ਆਂ ਨੂੰ ਵਿਕਾਰਾਂ ਵਲੋਂ ਰੋਕ ਕੇ, ਪ੍ਰਭੂ ਦੇ ਗੁਣ (ਹਿਰਦੇ ਵਿਚ) ਸੰਭਾਲ ਕੇ ਸਤਿਗੁਰੂ ਦਾ ਸ਼ਬਦ ਕਮਾਣਾ ਚਾਹੀਦਾ ਹੈ (ਭਾਵ, ਗੁਰ-ਸ਼ਬਦ ਅਨੁਸਾਰ ਜੀਵਨ ਬਣਾਣਾ ਚਾਹੀਦਾ ਹੈ) ।
ਸਚੁ ਸਬਦੁ ਕਮਾਈਐ ਨਿਜ ਘਰਿ ਜਾਈਐ ਪਾਈਐ ਗੁਣੀ ਨਿਧਾਨਾ ॥
ਸਦਾ-ਥਿਰ ਪ੍ਰਭੂ ਨਾਲ ਮਿਲਾਣ ਵਾਲਾ ਗੁਰ-ਸ਼ਬਦ ਕਮਾਇਆਂ ਆਪਣੇ ਘਰ ਵਿਚ (ਸ੍ਵੈ-ਸਰੂਪ ਵਿਚ) ਅੱਪੜ ਜਾਈਦਾ ਹੈ, ਤੇ ਗੁਣਾਂ ਦਾ ਖ਼ਜ਼ਾਨਾ ਪਰਮਾਤਮਾ ਲੱਭ ਲਈਦਾ ਹੈ ।
ਤਿਤੁ ਸਾਖਾ ਮੂਲੁ ਪਤੁ ਨਹੀ ਡਾਲੀ ਸਿਰਿ ਸਭਨਾ ਪਰਧਾਨਾ ॥
ਉਸ ਪ੍ਰਭੂ ਦਾ ਆਸਰਾ ਲੈ ਕੇ ਉਸ ਦੀਆਂ ਟਹਣੀਆਂ ਡਾਲੀਆਂ ਜੜ੍ਹ ਪੱਤਰ (ਆਦਿਕ, ਭਾਵ, ਉਸ ਦੇ ਰਚੇ ਜਗਤ) ਦਾ ਆਸਰਾ ਲੈਣ ਦੀ ਲੋੜ ਨਹੀਂ ਪੈਂਦੀ (ਕਿਉਂਕਿ) ਉਹ ਪਰਮਾਤਮਾ ਸਭਨਾਂ ਦੇ ਸਿਰ ਉਤੇ ਪਰਧਾਨ ਹੈ ।
ਜਪੁ ਤਪੁ ਕਰਿ ਕਰਿ ਸੰਜਮ ਥਾਕੀ ਹਠਿ ਨਿਗ੍ਰਹਿ ਨਹੀ ਪਾਈਐ ॥
ਇਹ ਲੁਕਾਈ ਜਪ ਕਰ ਕੇ ਤਪ ਸਾਧ ਕੇ ਇੰਦਿ®ਆਂ ਨੂੰ ਰੋਕਣ ਦਾ ਜਤਨ ਕਰ ਕੇ ਹਾਰ ਗਈ ਹੈ, (ਇਸ ਕਿਸਮ ਦੇ) ਹਠ ਨਾਲ ਇੰਦਿ®ਆਂ ਨੂੰ ਵੱਸ ਕਰਨ ਦੇ ਜਤਨ ਨਾਲ ਪਰਮਾਤਮਾ ਨਹੀਂ ਮਿਲਦਾ ।
ਨਾਨਕ ਸਹਜਿ ਮਿਲੇ ਜਗਜੀਵਨ ਸਤਿਗੁਰ ਬੂਝ ਬੁਝਾਈਐ ॥੨॥
ਹੇ ਨਾਨਕ! ਉਹ ਮਨੁੱਖ ਆਤਮਕ ਅਡੋਲਤਾ ਵਿਚ ਟਿਕ ਕੇ ਜਗਤ ਦੇ ਆਸਰੇ ਪ੍ਰਭੂ ਨੂੰ ਮਿਲ ਪੈਂਦੇ ਹਨ ਜਿਨ੍ਹਾਂ ਨੂੰ ਸਤਿਗੁਰੂ ਦੀ (ਦਿੱਤੀ) ਮਤਿ ਨੇ (ਸਹੀ ਜੀਵਨ-ਰਾਹ) ਸਮਝਾ ਦਿੱਤਾ ਹੈ ।੨।
ਗੁਰੁ ਸਾਗਰੋ ਰਤਨਾਗਰੁ ਤਿਤੁ ਰਤਨ ਘਣੇਰੇ ਰਾਮ ॥
ਗੁਰੂ (ਇਕ) ਸਮੁੰਦਰ ਹੈ, ਗੁਰੂ ਰਤਨਾਂ ਦੀ ਖਾਣ ਹੈ, ਉਸ ਵਿਚ (ਸੁਚੱਜੀ ਜੀਵਨ-ਸਿੱਖਿਆ ਦੇ), ਅਨੇਕਾਂ ਰਤਨ ਹਨ ।