Sri Guru Granth Sahib Ji — Ang 440 (punjabi)
ਪਿਰੁ ਸੰਗਿ ਕਾਮਣਿ ਜਾਣਿਆ ਗੁਰਿ ਮੇਲਿ ਮਿਲਾਈ ਰਾਮ ॥
(ਹੇ ਸਖੀ!) ਜਿਸ ਜੀਵ-ਇਸਤ®ੀ ਨੂੰ ਗੁਰੂ ਨੇ ਪ੍ਰਭੂ ਚਰਨਾਂ ਵਿਚ ਜੋੜ ਦਿੱਤਾ ਉਸ ਨੇ ਪ੍ਰਭੂ-ਪਤੀ ਨੂੰ ਆਪਣੇ ਅੰਗ-ਸੰਗ ਵੱਸਦਾ ਪਛਾਣ ਲਿਆ, ਉਹ ਅੰਤਰ-ਆਤਮੇ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਪ੍ਰਭੂ ਨਾਲ ਇਕ-ਮਿਕ ਹੋ ਗਈ, ਆਤਮਕ ਅਡੋਲਤਾ ਵਿਚ ਟਿਕ ਕੇ ਉਸ ਨੇ (ਆਪਣੇ ਅੰਦਰੋਂ ਵਿਕਾਰਾਂ ਵਾਲੀ) ਤਪਸ਼ ਬੁਝਾ ਲਈ ।
ਅੰਤਰਿ ਸਬਦਿ ਮਿਲੀ ਸਹਜੇ ਤਪਤਿ ਬੁਝਾਈ ਰਾਮ ॥
(ਹੇ ਸਖੀ! ਜਿਸ ਜੀਵ-ਇਸਤ®ੀ ਨੇ) ਗੁਰ-ਸ਼ਬਦ ਦੀ ਸਹਾਇਤਾ ਨਾਲ ਆਪਣੇ ਅੰਦਰੋਂ ਵਿਕਾਰਾਂ ਵਾਲੀ ਤਪਸ਼ ਬੁਝਾ ਲਈ,
ਸਬਦਿ ਤਪਤਿ ਬੁਝਾਈ ਅੰਤਰਿ ਸਾਂਤਿ ਆਈ ਸਹਜੇ ਹਰਿ ਰਸੁ ਚਾਖਿਆ ॥
ਉਸ ਦੇ ਅੰਦਰ ਠੰਡ ਪੈ ਗਈ, ਆਤਮਕ ਅਡੋਲਤਾ ਵਿਚ ਟਿਕ ਕੇ ਉਸ ਨੇ ਹਰਿ-ਨਾਮ ਦਾ ਸੁਆਦ ਚੱਖ ਲਿਆ ।
ਮਿਲਿ ਪ੍ਰੀਤਮ ਅਪਣੇ ਸਦਾ ਰੰਗੁ ਮਾਣੇ ਸਚੈ ਸਬਦਿ ਸੁਭਾਖਿਆ ॥
ਆਪਣੇ ਪ੍ਰਭੂ ਪ੍ਰੀਤਮ ਨੂੰ ਮਿਲ ਕੇ ਉਹ ਸਦਾ ਪ੍ਰੇਮ-ਰੰਗ ਮਾਣਦੀ ਹੈ, ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੇ ਗੁਰ-ਸ਼ਬਦ ਵਿਚ ਜੁੜ ਕੇ ਉਸ ਦੀ ਬੋਲੀ ਮਿੱਠੀ ਹੋ ਜਾਂਦੀ ਹੈ ।
ਪੜਿ ਪੜਿ ਪੰਡਿਤ ਮੋਨੀ ਥਾਕੇ ਭੇਖੀ ਮੁਕਤਿ ਨ ਪਾਈ ॥
(ਹੇ ਸਖੀ!) ਪੰਡਿਤ (ਧਾਰਮਿਕ ਪੁਸਤਕ) ਪੜ੍ਹ ਪੜ੍ਹ ਕੇ, ਮੋਨ-ਧਾਰੀ (ਸਮਾਧੀਆਂ ਲਾ ਲਾ ਕੇ) (ਜੋਗੀ ਜੰਗਮ ਆਦਿਕ ਸਾਧੂ) ਭੇਖ ਧਾਰ ਧਾਰ ਕੇ ਥੱਕ ਗਏ (ਇਹਨਾਂ ਤਰੀਕਿਆਂ ਨਾਲ ਕਿਸੇ ਨੇ ਮਾਇਆ ਦੇ ਬੰਧਨਾਂ ਤੋਂ) ਖ਼ਲਾਸੀ ਪ੍ਰਾਪਤ ਨਾਹ ਕੀਤੀ ।
ਨਾਨਕ ਬਿਨੁ ਭਗਤੀ ਜਗੁ ਬਉਰਾਨਾ ਸਚੈ ਸਬਦਿ ਮਿਲਾਈ ॥੩॥
ਹੇ ਨਾਨਕ! ਪਰਮਾਤਮਾ ਦੀ ਭਗਤੀ ਤੋਂ ਬਿਨਾ ਜਗਤ (ਮਾਇਆ ਦੇ ਮੋਹ ਵਿਚ) ਝੱਲਾ ਹੋਇਆ ਫਿਰਦਾ ਹੈ, ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੇ ਗੁਰ-ਸ਼ਬਦ ਦੀ ਬਰਕਤਿ ਨਾਲ ਪ੍ਰਭੂ-ਚਰਨਾਂ ਵਿਚ ਮਿਲਾਪ ਹਾਸਲ ਕਰ ਲੈਂਦਾ ਹੈ ।੩।
ਸਾ ਧਨ ਮਨਿ ਅਨਦੁ ਭਇਆ ਹਰਿ ਜੀਉ ਮੇਲਿ ਪਿਆਰੇ ਰਾਮ ॥
(ਹੇ ਸਖੀ!) ਜਿਸ ਜੀਵ-ਇਸਤ®ੀ ਨੂੰ ਪਿਆਰੇ ਹਰਿ-ਪ੍ਰਭੂ ਨੇ ਆਪਣੇ ਚਰਨਾਂ ਵਿਚ ਜੋੜ ਲਿਆ ਉਸ ਦੇ ਮਨ ਵਿਚ ਖਿੜਾਉ ਪੈਦਾ ਹੋ ਜਾਂਦਾ ਹੈ,
ਸਾ ਧਨ ਹਰਿ ਕੈ ਰਸਿ ਰਸੀ ਗੁਰ ਕੈ ਸਬਦਿ ਅਪਾਰੇ ਰਾਮ ॥
ਉਹ ਜੀਵ-ਇਸਤ®ੀ ਅਪਾਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੇ ਗੁਰ-ਸ਼ਬਦ ਦੀ ਰਾਹੀਂ ਪਰਮਾਤਮਾ ਦੇ ਪ੍ਰੇਮ-ਰਸ ਵਿਚ ਭਿੱਜੀ ਰਹਿੰਦੀ ਹੈ ।
ਸਬਦਿ ਅਪਾਰੇ ਮਿਲੇ ਪਿਆਰੇ ਸਦਾ ਗੁਣ ਸਾਰੇ ਮਨਿ ਵਸੇ ॥
ਅਪਾਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੇ ਸ਼ਬਦ ਦੀ ਬਰਕਤਿ ਨਾਲ ਉਹ ਜੀਵ-ਇਸਤ®ੀ ਪਿਆਰੇ ਪ੍ਰਭੂ ਨੂੰ ਮਿਲ ਪੈਂਦੀ ਹੈ, ਸਦਾ ਉਸ ਦੇ ਗੁਣ ਆਪਣੇ ਹਿਰਦੇ ਵਿਚ ਸਾਂਭ ਰੱਖਦੀ ਹੈ,
ਸੇਜ ਸੁਹਾਵੀ ਜਾ ਪਿਰਿ ਰਾਵੀ ਮਿਲਿ ਪ੍ਰੀਤਮ ਅਵਗਣ ਨਸੇ ॥
ਪ੍ਰਭੂ ਦੇ ਗੁਣ ਉਸ ਦੇ ਮਨ ਵਿਚ ਟਿਕੇ ਰਹਿੰਦੇ ਹਨ, ਜਦੋਂ ਪ੍ਰਭੂ-ਪਤੀ ਨੇ ਉਸ ਨੂੰ ਆਪਣੇ ਚਰਨਾਂ ਵਿਚ ਜੋੜ ਲਿਆ ਉਸ (ਦੇ ਹਿਰਦੇ) ਦੀ ਸੇਜ ਸੋਹਣੀ ਬਣ ਗਈ । ਪ੍ਰੀਤਮ-ਪ੍ਰਭੂ ਨੂੰ ਮਿਲ ਕੇ ਉਸ ਦੇ ਅੰਦਰੋਂ ਸਾਰੇ ਔਗੁਣ ਦੂਰ ਹੋ ਗਏ ।
ਜਿਤੁ ਘਰਿ ਨਾਮੁ ਹਰਿ ਸਦਾ ਧਿਆਈਐ ਸੋਹਿਲੜਾ ਜੁਗ ਚਾਰੇ ॥
(ਹੇ ਸਖੀ!) ਜਿਸ (ਹਿਰਦੇ-) ਘਰ ਵਿਚ ਪਰਮਾਤਮਾ ਦਾ ਨਾਮ ਸਦਾ ਸਿਮਰਿਆ ਜਾਂਦਾ ਹੈ ਉਥੇ ਸਦਾ ਹੀ (ਮਾਨੋ) ਖ਼ੁਸ਼ੀ ਦਾ ਗੀਤ ਹੰੁਦਾ ਰਹਿੰਦਾ ਹੈ ।
ਨਾਨਕ ਨਾਮਿ ਰਤੇ ਸਦਾ ਅਨਦੁ ਹੈ ਹਰਿ ਮਿਲਿਆ ਕਾਰਜ ਸਾਰੇ ॥੪॥੧॥੬॥
ਹੇ ਨਾਨਕ! ਜੇਹੜੇ ਜੀਵ ਪਰਮਾਤਮਾ ਦੇ ਨਾਮ-ਰੰਗ ਵਿਚ ਰੰਗੇ ਜਾਂਦੇ ਹਨ ਉਹਨਾਂ ਦੇ ਅੰਦਰ ਸਦਾ ਆਨੰਦ ਬਣਿਆ ਰਹਿੰਦਾ ਹੈ, ਪ੍ਰਭੂ-ਚਰਨਾਂ ਵਿਚ ਮਿਲ ਕੇ ਉਹ ਆਪਣੇ ਸਾਰੇ ਕੰਮ ਸੰਵਾਰ ਲੈਂਦੇ ਹਨ ।੪।੧।੬।
ੴ ਸਤਿਗੁਰ ਪ੍ਰਸਾਦਿ ॥
ਵਾਹਿਗੁਰੁ ਕੇਵਲ ਇੱਕ ਹੈ। ਸ¤ਚੇ ਗੁਰਾਂ ਦੀ ਦਇਆ ਦੁਆਰਾ ਉਹ ਮਿਲਦਾ ਹੈ।
ਆਸਾ ਮਹਲਾ ੩ ਛੰਤ ਘਰੁ ੩ ॥
ਆਸਾ ਤੀਜੀ ਪਾਤਸ਼ਾਹੀ। ਛੰਦ।
ਸਾਜਨ ਮੇਰੇ ਪ੍ਰੀਤਮਹੁ ਤੁਮ ਸਹ ਕੀ ਭਗਤਿ ਕਰੇਹੋ ॥
ਹੇ ਮੇਰੇ (ਸਤਸੰਗੀ) ਸੱਜਣੋ ਪਿਆਰਿE! ਤੁਸੀ ਪ੍ਰਭੂ-ਪਤੀ ਦੀ ਭਗਤੀ ਸਦਾ ਕਰਦੇ ਰਿਹਾ ਕਰੋ,
ਗੁਰੁ ਸੇਵਹੁ ਸਦਾ ਆਪਣਾ ਨਾਮੁ ਪਦਾਰਥੁ ਲੇਹੋ ॥
ਸਦਾ ਆਪਣੇ ਗੁਰੂ ਦੀ ਸਰਨ ਪਏ ਰਹੋ (ਤੇ ਗੁਰੂ ਪਾਸੋਂ) ਸਭ ਤੋਂ ਕੀਮਤੀ ਚੀਜ਼ ਹਰਿ-ਨਾਮ ਹਾਸਲ ਕਰੋ ।
ਭਗਤਿ ਕਰਹੁ ਤੁਮ ਸਹੈ ਕੇਰੀ ਜੋ ਸਹ ਪਿਆਰੇ ਭਾਵਏ ॥
(ਹੇ ਸੱਜਣੋ!) ਤੁਸੀ ਪ੍ਰਭੂ-ਪਤੀ ਦੀ ਹੀ ਭਗਤੀ ਕਰਦੇ ਰਹੋ, ਇਹ ਭਗਤੀ ਪਿਆਰੇ ਪ੍ਰਭੂ-ਪਤੀ ਨੂੰ ਪਸੰਦ ਆਉਂਦੀ ਹੈ ।
ਆਪਣਾ ਭਾਣਾ ਤੁਮ ਕਰਹੁ ਤਾ ਫਿਰਿ ਸਹ ਖੁਸੀ ਨ ਆਵਏ ॥
ਜੇ (ਇਸ ਜੀਵਨ-ਸਫ਼ਰ ਵਿਚ) ਤੁਸੀ ਆਪਣੀ ਹੀ ਮਰਜ਼ੀ ਕਰਦੇ ਰਹੋਗੇ ਤਾਂ ਪ੍ਰਭੂ-ਪਤੀ ਦੀ ਪ੍ਰਸੰਨਤਾ ਤੁਹਾਨੂੰ ਨਹੀਂ ਮਿਲੇਗੀ ।
ਭਗਤਿ ਭਾਵ ਇਹੁ ਮਾਰਗੁ ਬਿਖੜਾ ਗੁਰ ਦੁਆਰੈ ਕੋ ਪਾਵਏ ॥
(ਪਰ, ਹੇ ਪਿਆਰਿE!) ਭਗਤੀ ਦਾ ਤੇ ਪ੍ਰੇਮ ਦਾ ਇਹ ਰਸਤਾ ਬਹੁਤ ਔਕੜਾਂ-ਭਰਿਆ ਹੈ, ਕੋਈ ਵਿਰਲਾ ਮਨੁੱਖ ਇਹ ਰਸਤਾ ਲੱਭਦਾ ਹੈ ਜੋ ਗੁਰੂ ਦੇ ਦਰ ਤੇ ਆ ਡਿੱਗਦਾ ਹੈ ।
ਕਹੈ ਨਾਨਕੁ ਜਿਸੁ ਕਰੇ ਕਿਰਪਾ ਸੋ ਹਰਿ ਭਗਤੀ ਚਿਤੁ ਲਾਵਏ ॥੧॥
ਨਾਨਕ ਆਖਦਾ ਹੈ—ਜਿਸ ਮਨੁੱਖ ਉਤੇ ਪ੍ਰਭੂ (ਆਪ) ਕਿਰਪਾ ਕਰਦਾ ਹੈ ਉਹ ਮਨੁੱਖ ਆਪਣਾ ਮਨ ਪ੍ਰਭੂ ਦੀ ਭਗਤੀ ਵਿਚ ਜੋੜਦਾ ਹੈ ।੧।
ਮੇਰੇ ਮਨ ਬੈਰਾਗੀਆ ਤੂੰ ਬੈਰਾਗੁ ਕਰਿ ਕਿਸੁ ਦਿਖਾਵਹਿ ॥
ਹੇ ਵੈਰਾਗ ਵਿਚ ਆਏ ਹੋਏ ਮੇਰੇ ਮਨ! ਤੂੰ ਵੈਰਾਗ ਕਰ ਕੇ ਕਿਸ ਨੂੰ ਵਿਖਾਂਦਾ ਹੈਂ? (ਇਸ ਉਪਰੋਂ ਉਪਰੋਂ ਵਿਖਾਏ ਹੋਏ ਵੈਰਾਗ ਨਾਲ ਤੇਰੇ ਅੰਦਰ ਆਤਮਕ ਆਨੰਦ ਨਹੀਂ ਬਣ ਸਕੇਗਾ) ।
ਹਰਿ ਸੋਹਿਲਾ ਤਿਨੑ ਸਦ ਸਦਾ ਜੋ ਹਰਿ ਗੁਣ ਗਾਵਹਿ ॥
ਹੇ ਮਨ! ਜੇਹੜੇ ਮਨੁੱਖ ਪਰਮਾਤਮਾ ਦੇ ਗੁਣ ਗਾਂਦੇ ਰਹਿੰਦੇ ਹਨ, ਉਹਨਾਂ ਦੇ ਅੰਦਰ ਸਦਾ ਹੀ ਖਿੜਾਉ ਤੇ ਚਾਉ ਬਣਿਆ ਰਹਿੰਦਾ ਹੈ ।
ਕਰਿ ਬੈਰਾਗੁ ਤੂੰ ਛੋਡਿ ਪਾਖੰਡੁ ਸੋ ਸਹੁ ਸਭੁ ਕਿਛੁ ਜਾਣਏ ॥
ਹੇ ਮੇਰੇ ਮਨ! (ਬਾਹਰਲੇ ਵਿਖਾਵੇ ਵਾਲੇ ਵੈਰਾਗ ਦਾ) ਪਖੰਡ ਛੱਡ ਦੇ (ਤੇ, ਆਪਣੇ ਅੰਦਰ) ਮਿਲਣ ਦੀ ਤਾਂਘ ਪੈਦਾ ਕਰ (ਕਿਉਂਕਿ) ਉਹ ਖਸਮ-ਪ੍ਰਭੂ (ਅੰਦਰ ਦੀ) ਹਰੇਕ ਗੱਲ ਜਾਣਦਾ ਹੈ,
ਜਲਿ ਥਲਿ ਮਹੀਅਲਿ ਏਕੋ ਸੋਈ ਗੁਰਮੁਖਿ ਹੁਕਮੁ ਪਛਾਣਏ ॥
ਉਹ ਪ੍ਰਭੂ ਆਪ ਹੀ ਜਲ ਵਿਚ ਧਰਤੀ ਵਿਚ ਆਕਾਸ਼ ਵਿਚ (ਹਰ ਥਾਂ ਸਮਾਇਆ ਹੋਇਆ ਹੈ) ਜੇਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ ਉਹ ਉਸ ਪ੍ਰਭੂ ਦੀ ਰਜ਼ਾ ਨੂੰ ਸਮਝਦਾ ਹੈ ।
ਜਿਨਿ ਹੁਕਮੁ ਪਛਾਤਾ ਹਰੀ ਕੇਰਾ ਸੋਈ ਸਰਬ ਸੁਖ ਪਾਵਏ ॥
ਹੇ ਮੇਰੇ ਮਨ! ਜਿਸ ਮਨੁੱਖ ਨੇ ਪਰਮਾਤਮਾ ਦੀ ਰਜ਼ਾ ਸਮਝ ਲਈ ਉਹੀ ਸਾਰੇ ਆਨੰਦ ਪ੍ਰਾਪਤ ਕਰਦਾ ਹੈ,
ਇਵ ਕਹੈ ਨਾਨਕੁ ਸੋ ਬੈਰਾਗੀ ਅਨਦਿਨੁ ਹਰਿ ਲਿਵ ਲਾਵਏ ॥੨॥
ਨਾਨਕ (ਤੈਨੂੰ) ਇਉਂ ਦੱਸਦਾ ਹੈ ਕਿ ਇਹੋ ਜਿਹਾ ਮਿਲਾਪ ਦੀ ਤਾਂਘ ਰੱਖਣ ਵਾਲਾ ਮਨੁੱਖ ਹਰ ਵੇਲੇ ਪ੍ਰਭੂ-ਚਰਨਾਂ ਵਿਚ ਸੁਰਤਿ ਜੋੜੀ ਰੱਖਦਾ ਹੈ ।੨।
ਜਹ ਜਹ ਮਨ ਤੂੰ ਧਾਵਦਾ ਤਹ ਤਹ ਹਰਿ ਤੇਰੈ ਨਾਲੇ ॥
ਹੇ ਮੇਰੇ ਮਨ! ਜਿੱਥੇ ਜਿੱਥੇ ਤੂੰ ਦੌੜਦਾ ਫਿਰਦਾ ਹੈਂ ਉਥੇ ਉਥੇ ਹੀ ਪਰਮਾਤਮਾ ਤੇਰੇ ਨਾਲ ਹੀ ਰਹਿੰਦਾ ਹੈ
ਮਨ ਸਿਆਣਪ ਛੋਡੀਐ ਗੁਰ ਕਾ ਸਬਦੁ ਸਮਾਲੇ ॥
(ਜੇ ਤੂੰ ਉਸ ਨੂੰ ਆਪਣੇ ਨਾਲ ਵੱਸਦਾ ਵੇਖਣਾ ਚਾਹੰੁਦਾ ਹੈਂ ਤਾਂ) ਹੇ ਮਨ! ਆਪਣੀ ਚਤੁਰਾਈ (ਦਾ ਆਸਰਾ) ਛੱਡ ਦੇਣਾ ਚਾਹੀਦਾ ਹੈ । ਹੇ ਮਨ! ਗੁਰੂ ਦਾ ਸ਼ਬਦ ਆਪਣੇ ਅੰਦਰ ਸੰਭਾਲ ਕੇ ਰੱਖ
ਸਾਥਿ ਤੇਰੈ ਸੋ ਸਹੁ ਸਦਾ ਹੈ ਇਕੁ ਖਿਨੁ ਹਰਿ ਨਾਮੁ ਸਮਾਲਹੇ ॥
(ਫਿਰ ਤੈਨੂੰ ਦਿੱਸ ਪਏਗਾ ਕਿ) ਉਹ ਖਸਮ-ਪ੍ਰਭੂ ਸਦਾ ਤੇਰੇ ਨਾਲ ਰਹਿੰਦਾ ਹੈ ।
ਜਨਮ ਜਨਮ ਕੇ ਤੇਰੇ ਪਾਪ ਕਟੇ ਅੰਤਿ ਪਰਮ ਪਦੁ ਪਾਵਹੇ ॥
(ਹੇ ਮਨ!) ਜੇ ਤੂੰ ਇਕ ਖਿਨ ਵਾਸਤੇ ਭੀ ਪਰਮਾਤਮਾ ਦਾ ਨਾਮ ਆਪਣੇ ਅੰਦਰ ਵਸਾਏਂ, ਤਾਂ ਤੇਰੇ ਅਨੇਕਾਂ ਜਨਮਾਂ ਦੇ ਪਾਪ ਕੱਟੇ ਜਾਣ, ਤੇ, ਆਖ਼ਰ ਤੂੰ ਸਭ ਤੋਂ ਉੱਚਾ ਆਤਮਕ ਦਰਜਾ ਹਾਸਲ ਕਰ ਲਏਂ ।
ਸਾਚੇ ਨਾਲਿ ਤੇਰਾ ਗੰਢੁ ਲਾਗੈ ਗੁਰਮੁਖਿ ਸਦਾ ਸਮਾਲੇ ॥
(ਹੇ ਮਨ!) ਗੁਰੂ ਦੀ ਸਰਨ ਪੈ ਕੇ ਤੂੰ ਸਦਾ ਪਰਮਾਤਮਾ ਨੂੰ ਆਪਣੇ ਅੰਦਰ ਵਸਾਈ ਰੱਖ, (ਇਸ ਤਰ੍ਹਾਂ ਉਸ) ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨਾਲ ਤੇਰਾ ਪੱਕਾ ਪਿਆਰ ਬਣ ਜਾਏਗਾ ।
ਇਉ ਕਹੈ ਨਾਨਕੁ ਜਹ ਮਨ ਤੂੰ ਧਾਵਦਾ ਤਹ ਹਰਿ ਤੇਰੈ ਸਦਾ ਨਾਲੇ ॥੩॥
ਨਾਨਕ ਤੈਨੂੰ ਇਉਂ ਦੱਸਦਾ ਹੈ ਕਿ ਹੇ ਮਨ! ਜਿੱਥੇ ਜਿੱਥੇ ਤੂੰ ਭਟਕਦਾ ਫਿਰਦਾ ਹੈਂ ਉੱਥੇ ਉੱਥੇ ਪਰਮਾਤਮਾ ਸਦਾ ਤੇਰੇ ਨਾਲ ਹੀ ਰਹਿੰਦਾ ਹੈ ।੩।
ਸਤਿਗੁਰ ਮਿਲਿਐ ਧਾਵਤੁ ਥੰਮਿੑਆ ਨਿਜ ਘਰਿ ਵਸਿਆ ਆਏ ॥
(ਹੇ ਭਾਈ!) ਜੇ ਗੁਰੂ ਮਿਲ ਪਏ ਤਾਂ ਇਹ ਭਟਕਦਾ ਮਨ (ਭਟਕਣਾ ਵਲੋਂ) ਰੁਕ ਜਾਂਦਾ ਹੈ, ਇਹ ਪ੍ਰਭੂ-ਚਰਨਾਂ ਵਿਚ ਆ ਟਿਕਦਾ ਹੈ ।
ਨਾਮੁ ਵਿਹਾਝੇ ਨਾਮੁ ਲਏ ਨਾਮਿ ਰਹੇ ਸਮਾਏ ॥
(ਫਿਰ ਇਹ) ਪਰਮਾਤਮਾ ਦੇ ਨਾਮ ਦਾ ਸੌਦਾ ਕਰਦਾ ਹੈ (ਭਾਵ,) ਪਰਮਾਤਮਾ ਦਾ ਨਾਮ ਜਪਦਾ ਰਹਿੰਦਾ ਹੈ, ਨਾਮ ਵਿਚ ਲੀਨ ਰਹਿੰਦਾ ਹੈ ।