Sri Guru Granth Sahib Ji — Ang 443 (punjabi)
ਗੁਰਮੁਖੇ ਗੁਰਮੁਖਿ ਨਦਰੀ ਰਾਮੁ ਪਿਆਰਾ ਰਾਮ ॥
ਇਸ ਨਾਮ-ਵਰਖਾ ਦੀ ਬਰਕਤਿ ਨਾਲ) ਗੁਰੂ ਦੇ ਸਨਮੁਖ ਰਹਿਣ ਵਾਲੇ ਉਸ (ਵਡ-ਭਾਗੀ) ਮਨੁੱਖ ਨੂੰ ਪਿਆਰਾ ਪਰਮਾਤਮਾ ਦਿੱਸ ਪੈਂਦਾ ਹੈ ।
ਰਾਮ ਨਾਮੁ ਪਿਆਰਾ ਜਗਤ ਨਿਸਤਾਰਾ ਰਾਮ ਨਾਮਿ ਵਡਿਆਈ ॥
ਸਾਰੇ ਜੀਵਾਂ ਨੂੰ ਸੰਸਾਰ-ਸਮੰੁਦਰ ਤੋਂ ਪਾਰ ਲੰਘਾਣ ਵਾਲਾ ਪਰਮਾਤਮਾ ਦਾ ਨਾਮ ਉਸ ਮਨੁੱਖ ਨੂੰ ਪਿਆਰਾ ਲੱਗਣ ਲੱਗ ਪੈਂਦਾ ਹੈ, ਪਰਮਾਤਮਾ ਦੇ ਨਾਮ ਦੀ ਬਰਕਤਿ ਨਾਲ ਉਸ ਨੂੰ (ਲੋਕ-ਪਰਲੋਕ ਵਿਚ) ਆਦਰ-ਮਾਣ ਮਿਲ ਜਾਂਦਾ ਹੈ ।
ਕਲਿਜੁਗਿ ਰਾਮ ਨਾਮੁ ਬੋਹਿਥਾ ਗੁਰਮੁਖਿ ਪਾਰਿ ਲਘਾਈ ॥
ਹੇ ਭਾਈ! ਵਿਕਾਰਾਂ ਦੇ ਕਾਰਨ ਨਿੱਘਰੀ ਹੋਈ ਆਤਮਕ ਹਾਲਤ ਵੇਲੇ ਪਰਮਾਤਮਾ ਦਾ ਨਾਮ ਜਹਾਜ਼ (ਦਾ ਕੰਮ ਦੇਂਦਾ ਹੈ) ਹੈ, ਗੁਰੂ ਦੀ ਸਰਨ ਪਾ ਕੇ (ਪਰਮਾਤਮਾ ਜੀਵ ਨੂੰ ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ ।
ਹਲਤਿ ਪਲਤਿ ਰਾਮ ਨਾਮਿ ਸੁਹੇਲੇ ਗੁਰਮੁਖਿ ਕਰਣੀ ਸਾਰੀ ॥
ਜੇਹੜੇ ਮਨੁੱਖ ਪਰਮਾਤਮਾ ਦੇ ਨਾਮ ਵਿਚ ਜੁੜਦੇ ਹਨ ਉਹ ਇਸ ਲੋਕ ਤੇ ਪਰਲੋਕ ਵਿਚ ਸੁਖੀ ਰਹਿੰਦੇ ਹਨ । ਗੁਰੂ ਦੀ ਸਰਨ ਪੈ ਕੇ (ਪਰਮਾਤਮਾ ਦਾ ਨਾਮ ਸਿਮਰਨਾ ਹੀ) ਸਭ ਤੋਂ ਸ੍ਰੇਸ਼ਟ ਕਰਨ-ਜੋਗ ਕੰਮ ਹੈ ।
ਨਾਨਕ ਦਾਤਿ ਦਇਆ ਕਰਿ ਦੇਵੈ ਰਾਮ ਨਾਮਿ ਨਿਸਤਾਰੀ ॥੧॥
ਹੇ ਨਾਨਕ! ਮੇਹਰ ਕਰ ਕੇ ਪਰਮਾਤਮਾ ਜਿਸ ਮਨੁੱਖ ਨੂੰ ਆਪਣੇ ਨਾਮ ਦੀ ਦਾਤਿ ਦੇਂਦਾ ਹੈ ਉਸ ਨੂੰ ਨਾਮ ਵਿਚ ਜੋੜ ਕੇ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈਂਦਾ ਹੈ ।੧।
ਰਾਮੋ ਰਾਮ ਨਾਮੁ ਜਪਿਆ ਦੁਖ ਕਿਲਵਿਖ ਨਾਸ ਗਵਾਇਆ ਰਾਮ ॥
(ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ) ਹਰ ਵੇਲੇ ਪਰਮਾਤਮਾ ਦਾ ਨਾਮ ਸਿਮਰਿਆ, ਉਹਨਾਂ ਨੇ ਆਪਣੇ ਸਾਰੇ ਦੁੱਖ ਤੇ ਪਾਪ ਨਾਸ ਕਰ ਲਏ ।
ਗੁਰ ਪਰਚੈ ਗੁਰ ਪਰਚੈ ਧਿਆਇਆ ਮੈ ਹਿਰਦੈ ਰਾਮੁ ਰਵਾਇਆ ਰਾਮ ॥
(ਹੇ ਭਾਈ!) ਗੁਰੂ ਦੀ ਰਾਹੀਂ ਹਰ ਵੇਲੇ ਆਹਰੇ ਲੱਗ ਕੇ ਮੈਂ ਹਰਿ-ਨਾਮ ਸਿਮਰਨਾ ਸ਼ੁਰੂ ਕੀਤਾ, ਮੈਂ ਆਪਣੇ ਹਿਰਦੇ ਵਿਚ ਪਰਮਾਤਮਾ ਨੂੰ ਵਸਾ ਲਿਆ ।
ਰਵਿਆ ਰਾਮੁ ਹਿਰਦੈ ਪਰਮ ਗਤਿ ਪਾਈ ਜਾ ਗੁਰ ਸਰਣਾਈ ਆਏ ॥
ਜਦੋਂ ਮੈਂ ਗੁਰੂ ਦੀ ਸਰਨ ਆ ਪਿਆ, ਤੇ, ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾਇਆ, ਤਾਂ ਮੈਂ ਸਭ ਤੋਂ ਉੱਚੀ ਆਤਮਕ ਅਵਸਥਾ ਪ੍ਰਾਪਤ ਕਰ ਲਈ ।
ਲੋਭ ਵਿਕਾਰ ਨਾਵ ਡੁਬਦੀ ਨਿਕਲੀ ਜਾ ਸਤਿਗੁਰਿ ਨਾਮੁ ਦਿੜਾਏ ॥
ਹੇ ਭਾਈ! ਜਦੋਂ (ਕਿਸੇ ਵਡ-ਭਾਗੀ ਦੇ ਹਿਰਦੇ ਵਿਚ) ਗੁਰੂ ਨੇ ਪਰਮਾਤਮਾ ਦਾ ਨਾਮ ਪੱਕਾ ਕਰ ਕੇ ਵਸਾ ਦਿੱਤਾ, ਤਾਂ ਲੋਭ ਆਦਿਕ ਵਿਕਾਰਾਂ (ਦੇ ਹੜ੍ਹ) ਵਿਚ ਡੁੱਬ ਰਹੀ ਉਸ ਦੀ (ਜ਼ਿੰਦਗੀ ਦੀ) ਬੇੜੀ ਬਾਹਰ ਨਿਕਲ ਆਈ ।
ਜੀਅ ਦਾਨੁ ਗੁਰਿ ਪੂਰੈ ਦੀਆ ਰਾਮ ਨਾਮਿ ਚਿਤੁ ਲਾਏ ॥
ਜਿਸ ਮਨੁੱਖ ਨੂੰ ਪੂਰੇ ਗੁਰੂ ਨੇ ਆਤਮਕ ਜੀਵਨ ਦੀ ਦਾਤਿ ਬਖ਼ਸ਼ੀ, ਉਸ ਨੇ ਆਪਣਾ ਚਿੱਤ ਪਰਮਾਤਮਾ ਦੇ ਨਾਮ ਵਿਚ ਜੋੜ ਲਿਆ ।
ਆਪਿ ਕ੍ਰਿਪਾਲੁ ਕ੍ਰਿਪਾ ਕਰਿ ਦੇਵੈ ਨਾਨਕ ਗੁਰ ਸਰਣਾਏ ॥੨॥
ਹੇ ਨਾਨਕ! ਗੁਰੂ ਦੀ ਸਰਨ ਪਾ ਕੇ ਦਰਿਆ ਦਾ ਘਰ ਪਰਮਾਤਮਾ ਆਪ ਹੀ ਕਿਰਪਾ ਕਰ ਕੇ (ਆਪਣੇ ਨਾਮ ਦੀ ਦਾਤਿ) ਦੇਂਦਾ ਹੈ ।੨।
ਬਾਣੀ ਰਾਮ ਨਾਮ ਸੁਣੀ ਸਿਧਿ ਕਾਰਜ ਸਭਿ ਸੁਹਾਏ ਰਾਮ ॥
(ਹੇ ਭਾਈ!) ਜਿਸ ਮਨੁੱਖ ਨੇ ਗੁਰੂ ਦੀ ਬਾਣੀ ਸੁਣੀ, ਪਰਮਾਤਮਾ ਦੀ ਸਿਫ਼ਤਿ-ਸਾਲਾਹ ਸੁਣੀ, ਉਸ ਨੂੰ (ਮਨੁੱਖਾ ਜਨਮ-ਮਨੋਰਥ ਵਿਚ) ਕਾਮਯਾਬੀ ਹਾਸਲ ਹੋ ਗਈ, ਉਸ ਦੇ ਸਾਰੇ ਕੰਮ ਸਫਲ ਹੋ ਗਏ ।
ਰੋਮੇ ਰੋਮਿ ਰੋਮਿ ਰੋਮੇ ਮੈ ਗੁਰਮੁਖਿ ਰਾਮੁ ਧਿਆਏ ਰਾਮ ॥
(ਹੇ ਭਾਈ!) ਮੈਂ ਭੀ ਗੁਰੂ ਦੀ ਸਰਨ ਪੈ ਕੇ ਰੋਮ ਰੋਮ ਰਾਹੀਂ ਪਰਮਾਤਮਾ ਦਾ ਨਾਮ ਸਿਮਰ ਰਿਹਾ ਹਾਂ ।
ਰਾਮ ਨਾਮੁ ਧਿਆਏ ਪਵਿਤੁ ਹੋਇ ਆਏ ਤਿਸੁ ਰੂਪੁ ਨ ਰੇਖਿਆ ਕਾਈ ॥
(ਹੇ ਭਾਈ!) ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਸਿਮਰਿਆ ਉਹ ਪਵਿਤ® ਜੀਵਨ ਵਾਲਾ ਬਣ ਕੇ ਉਸ ਪ੍ਰਭੂ ਦੇ ਦਰ ਤੇ ਜਾ ਪਹੰੁਚਿਆ ਜਿਸ ਦਾ ਕੋਈ ਖਾਸ ਸਰੂਪ ਨਹੀਂ ਦੱਸਿਆ ਜਾ ਸਕਦਾ ਜਿਸ ਦਾ ਕੋਈ ਖਾਸ ਚਿਹਨ-ਚਕ® ਨਹੀਂ ਬਿਆਨ ਕੀਤਾ ਜਾ ਸਕਦਾ ।
ਰਾਮੋ ਰਾਮੁ ਰਵਿਆ ਘਟ ਅੰਤਰਿ ਸਭ ਤ੍ਰਿਸਨਾ ਭੂਖ ਗਵਾਈ ॥
ਜਿਸ ਮਨੁੱਖ ਨੇ ਹਰ ਵੇਲੇ ਆਪਣੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਸਿਮਰਿਆ, ਉਸ ਨੇ (ਆਪਣੇ ਅੰਦਰੋਂ) ਮਾਇਆ ਦੀ ਭੁੱਖ ਤ®ੇਹ ਦੂਰ ਕਰ ਲਈ,
ਮਨੁ ਤਨੁ ਸੀਤਲੁ ਸੀਗਾਰੁ ਸਭੁ ਹੋਆ ਗੁਰਮਤਿ ਰਾਮੁ ਪ੍ਰਗਾਸਾ ॥
ਉਸ ਦਾ ਮਨ ਉਸ ਦਾ ਹਿਰਦਾ ਠੰਢਾ-ਠਾਰ ਹੋ ਗਿਆ, ਉਸ ਦੇ ਆਤਮਕ ਜੀਵਨ ਨੂੰ ਹਰੇਕ ਕਿਸਮ ਦਾ ਸਹਜ ਹਾਸਲ ਹੋ ਗਿਆ, ਗੁਰੂ ਦੀ ਸਿੱਖਿਆ ਦੀ ਬਰਕਤਿ ਨਾਲ ਉਸ ਦੇ ਅੰਦਰ ਪਰਮਾਤਮਾ ਦਾ ਨਾਮ ਰੌਸ਼ਨ ਹੋ ਗਿਆ ।
ਨਾਨਕ ਆਪਿ ਅਨੁਗ੍ਰਹੁ ਕੀਆ ਹਮ ਦਾਸਨਿ ਦਾਸਨਿ ਦਾਸਾ ॥੩॥
ਹੇ ਨਾਨਕ! (ਆਖ—) ਜਦੋਂ ਤੋਂ ਪਰਮਾਤਮਾ ਨੇ ਆਪ ਮੇਰੇ ਉੱਤੇ ਮੇਹਰ ਕੀਤੀ ਹੈ ਮੈਂ ਉਸ ਦੇ ਦਾਸਾਂ ਦੇ ਦਾਸਾਂ ਦਾ ਦਾਸ ਬਣ ਗਿਆ ਹਾਂ ।੩।
ਜਿਨੀ ਰਾਮੋ ਰਾਮ ਨਾਮੁ ਵਿਸਾਰਿਆ ਸੇ ਮਨਮੁਖ ਮੂੜ ਅਭਾਗੀ ਰਾਮ ॥
ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਜਿਨ੍ਹਾਂ ਬੰਦਿਆਂ ਨੇ ਪਰਮਾਤਮਾ ਦਾ ਨਾਮ ਭੁਲਾ ਦਿੱਤਾ, ਉਹ ਮੂਰਖ ਬਦ-ਕਿਸਮਤ ਹੀ ਰਹੇ ।
ਤਿਨ ਅੰਤਰੇ ਮੋਹੁ ਵਿਆਪੈ ਖਿਨੁ ਖਿਨੁ ਮਾਇਆ ਲਾਗੀ ਰਾਮ ॥
ਉਹਨਾਂ ਦੇ ਅੰਦਰ ਮੋਹ ਜੋਰ ਪਾਈ ਰੱਖਦਾ ਹੈ, ਉਹਨਾਂ ਨੂੰ ਹਰ ਵੇਲੇ ਮਾਇਆ ਚੰਬੜੀ ਰਹਿੰਦੀ ਹੈ ।
ਮਾਇਆ ਮਲੁ ਲਾਗੀ ਮੂੜ ਭਏ ਅਭਾਗੀ ਜਿਨ ਰਾਮ ਨਾਮੁ ਨਹ ਭਾਇਆ ॥
ਜਿਨ੍ਹਾਂ ਮਨੁੱਖਾਂ ਨੂੰ ਪਰਮਾਤਮਾ ਦਾ ਨਾਮ ਪਿਆਰਾ ਨਹੀਂ ਲੱਗਦਾ, ਉਹ ਮੂਰਖ ਬਦ-ਕਿਸਮਤ ਹੀ ਰਹਿੰਦੇ ਹਨ, ਉਹਨਾਂ ਨੂੰ ਸਦਾ ਮਾਇਆ (ਦੇ ਮੋਹ) ਦੀ ਮੈਲ ਲੱਗੀ ਰਹਿੰਦੀ ਹੈ ।
ਅਨੇਕ ਕਰਮ ਕਰਹਿ ਅਭਿਮਾਨੀ ਹਰਿ ਰਾਮੋ ਨਾਮੁ ਚੋਰਾਇਆ ॥
(ਨਾਮ ਭੁਲਾ ਕੇ ਜਿਉਂ ਜਿਉਂ ਉਹ ਹੋਰ ਹੋਰ) ਧਾਰਮਿਕ ਰਸਮਾਂ ਕਰਦੇ ਹਨ (ਵਧੀਕ) ਅਹੰਕਾਰੀ ਹੰੁਦੇ ਜਾਂਦੇ ਹਨ (ਇਹ ਕੀਤੀਆਂ ਧਾਰਮਿਕ ਰਸਮਾਂ ਉਹਨਾਂ ਦੇ ਅੰਦਰੋਂ, ਸਗੋਂ) ਪਰਮਾਤਮਾ ਦਾ ਨਾਮ ਚੁਰਾ ਲੈ ਜਾਂਦੀਆਂ ਹਨ ।
ਮਹਾ ਬਿਖਮੁ ਜਮ ਪੰਥੁ ਦੁਹੇਲਾ ਕਾਲੂਖਤ ਮੋਹ ਅੰਧਿਆਰਾ ॥
(ਜੀਵਨ-ਸਫ਼ਰ ਵਿਚ ਉਹ) ਜਮਾਂ ਵਾਲਾ ਰਸਤਾ (ਫੜੀ ਰੱਖਦੇ ਹਨ ਜੋ) ਬੜਾ ਔਖਾ ਹੈ ਜੋ ਦੁੱਖਾਂ-ਭਰਿਆ ਹੈ ਅਤੇ ਜਿਥੇ ਮਾਇਆ ਦੇ ਮੋਹ ਦੀ ਕਾਲਖ ਦੇ ਕਾਰਨ (ਆਤਮਕ ਜੀਵਨ ਵਲੋਂ) ਹਨੇਰਾ ਹੀ ਹਨੇਰਾ ਹੈ ।
ਨਾਨਕ ਗੁਰਮੁਖਿ ਨਾਮੁ ਧਿਆਇਆ ਤਾ ਪਾਏ ਮੋਖ ਦੁਆਰਾ ॥੪॥
ਹੇ ਨਾਨਕ! ਜਦੋਂ ਮਨੁੱਖ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਸਿਮਰਦਾ ਹੈ ਤਦੋਂ (ਮਾਇਆ ਦੇ ਮੋਹ ਆਦਿਕ ਤੋਂ) ਖ਼ਲਾਸੀ ਦਾ ਰਸਤਾ ਲੱਭ ਲੈਂਦਾ ਹੈ ।੪।
ਰਾਮੋ ਰਾਮ ਨਾਮੁ ਗੁਰੂ ਰਾਮੁ ਗੁਰਮੁਖੇ ਜਾਣੈ ਰਾਮ ॥
(ਹੇ ਭਾਈ! ਜੇਹੜਾ ਮਨੁੱਖ) ਗੁਰੂ ਦੀ ਰਾਹੀਂ, ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੇ ਨਾਮ ਨਾਲ ਡੂੰਘੀ ਸਾਂਝ ਪਾਂਦਾ
ਇਹੁ ਮਨੂਆ ਖਿਨੁ ਊਭ ਪਇਆਲੀ ਭਰਮਦਾ ਇਕਤੁ ਘਰਿ ਆਣੈ ਰਾਮ ॥
ਉਹ ਆਪਣੇ ਇਸ ਮਨ ਨੂੰ ਪ੍ਰਭੂ-ਚਰਨਾਂ ਵਿਚ ਲਿਆ ਟਿਕਾਂਦਾ ਹੈ ਜੇਹੜਾ ਹਰ ਵੇਲੇ ਕਦੇ ਅਹੰਕਾਰ ਵਿਚ ਤੇ ਕਦੇ ਢਹਿੰਦੀ ਕਲਾ ਵਿਚ ਭਟਕਦਾ ਫਿਰਦਾ ਹੈ ।
ਮਨੁ ਇਕਤੁ ਘਰਿ ਆਣੈ ਸਭ ਗਤਿ ਮਿਤਿ ਜਾਣੈ ਹਰਿ ਰਾਮੋ ਨਾਮੁ ਰਸਾਏ ॥
ਉਹ ਮਨੁੱਖ ਆਪਣੇ ਮਨ ਨੂੰ ਇੱਕ ਪਰਮਾਤਮਾ ਦੇ ਚਰਨਾਂ ਵਿਚ ਟਿਕਾ ਲੈਂਦਾ ਹੈ, ਉਹ ਆਤਮਕ ਜੀਵਨ ਦੀ ਹਰੇਕ ਮਰਯਾਦਾ ਨੂੰ ਸਮਝ ਲੈਂਦਾ ਹੈ । ਉਹ ਪਰਮਾਤਮਾ ਦੇ ਨਾਮ ਦਾ ਆਨੰਦ ਮਾਣਦਾ ਰਹਿੰਦਾ ਹੈ ।
ਜਨ ਕੀ ਪੈਜ ਰਖੈ ਰਾਮ ਨਾਮਾ ਪ੍ਰਹਿਲਾਦ ਉਧਾਰਿ ਤਰਾਏ ॥
ਪਰਮਾਤਮਾ ਦਾ ਨਾਮ ਇਹੋ ਜਿਹੇ ਮਨੁੱਖ ਦੀ ਇੱਜ਼ਤ ਰੱਖ ਲੈਂਦਾ ਹੈ ਜਿਵੇਂ ਪਰਮਾਤਮਾ ਨੇ ਪ੍ਰਹਿਲਾਦ ਆਦਿਕ ਭਗਤ (ਔਖਿਆਈਆਂ ਤੋਂ) ਬਚਾ ਕੇ (ਸੰਸਾਰ-ਸਮੰੁਦਰ ਤੋਂ) ਪਾਰ ਲੰਘਾ ਲਏ ।
ਰਾਮੋ ਰਾਮੁ ਰਮੋ ਰਮੁ ਊਚਾ ਗੁਣ ਕਹਤਿਆ ਅੰਤੁ ਨ ਪਾਇਆ ॥
(ਹੇ ਭਾਈ!) ਪਰਮਾਤਮਾ ਸਭ ਤੋਂ ਉੱਚਾ ਹੈ, ਸੋਹਣਾ ਹੀ ਸੋਹਣਾ ਹੈ, ਬਿਆਨ ਕਰਦਿਆਂ ਕਰਦਿਆਂ ਉਸ ਦੇ ਗੁਣਾਂ ਦਾ ਅਖ਼ੀਰ ਨਹੀਂ ਲੱਭ ਸਕੀਦਾ ।
ਨਾਨਕ ਰਾਮ ਨਾਮੁ ਸੁਣਿ ਭੀਨੇ ਰਾਮੈ ਨਾਮਿ ਸਮਾਇਆ ॥੫॥
ਹੇ ਨਾਨਕ! ਪਰਮਾਤਮਾ ਦਾ ਨਾਮ ਸੁਣ ਕੇ (ਜਿਨ੍ਹਾਂ ਦੇ ਹਿਰਦੇ) ਪਸੀਜ ਜਾਂਦੇ ਹਨ ਉਹ ਮਨੁੱਖ ਪਰਮਾਤਮਾ ਦੇ ਨਾਮ ਵਿਚ ਹੀ ਲੀਨ ਰਹਿੰਦੇ ਹਨ ।੫।
ਜਿਨ ਅੰਤਰੇ ਰਾਮ ਨਾਮੁ ਵਸੈ ਤਿਨ ਚਿੰਤਾ ਸਭ ਗਵਾਇਆ ਰਾਮ ॥
(ਹੇ ਭਾਈ!) ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਆ ਵੱਸਦਾ ਹੈ ਉਹ ਆਪਣੀ ਹਰੇਕ ਕਿਸਮ ਦੀ ਚਿੰਤਾ ਦੂਰ ਕਰ ਲੈਂਦੇ ਹਨ,
ਸਭਿ ਅਰਥਾ ਸਭਿ ਧਰਮ ਮਿਲੇ ਮਨਿ ਚਿੰਦਿਆ ਸੋ ਫਲੁ ਪਾਇਆ ਰਾਮ ॥
ਉਹਨਾਂ ਨੂੰ ਧਰਮ ਅਰਥ ਕਾਮ ਮੋਖ ਇਹ ਸਾਰੇ ਪਦਾਰਥ ਪ੍ਰਾਪਤ ਹੋ ਜਾਂਦੇ ਹਨ, ਉਹ ਮਨੁੱਖ ਜੋ ਕੁਝ ਆਪਣੇ ਮਨ ਵਿਚ ਚਿਤਵਦੇ ਹਨ ਉਹੀ ਫਲ ਉਹਨਾਂ ਨੂੰ ਮਿਲ ਜਾਂਦਾ ਹੈ ।
ਮਨ ਚਿੰਦਿਆ ਫਲੁ ਪਾਇਆ ਰਾਮ ਨਾਮੁ ਧਿਆਇਆ ਰਾਮ ਨਾਮ ਗੁਣ ਗਾਏ ॥
ਉਹ ਮਨ-ਇੱਜ਼ਤ ਫਲ ਹਾਸਲ ਕਰਦੇ ਰਹਿੰਦੇ ਹਨ, ਉਹ ਪਰਮਾਤਮਾ ਦਾ ਨਾਮ ਸਦਾ ਸਿਮਰਦੇ ਰਹਿੰਦੇ ਹਨ, ਉਹ ਸਦਾ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦੇ ਰਹਿੰਦੇ ਹਨ ।
ਦੁਰਮਤਿ ਕਬੁਧਿ ਗਈ ਸੁਧਿ ਹੋਈ ਰਾਮ ਨਾਮਿ ਮਨੁ ਲਾਏ ॥
ਉਹਨਾਂ ਦੇ ਅੰਦਰੋਂ ਖੋਟੀ ਮਤਿ ਭੈੜੀ ਅਕਲ ਦੂਰ ਹੋ ਜਾਂਦੀ ਹੈ, ਉਹਨਾਂ ਨੂੰ ਆਤਮਕ ਜੀਵਨ ਦੀ ਸੂਝ ਆ ਜਾਂਦੀ ਹੈ, ਉਹ ਪਰਮਾਤਮਾ ਦੇ ਨਾਮ ਵਿਚ ਆਪਣਾ ਮਨ ਜੋੜੀ ਰੱਖਦੇ ਹਨ ।