Sri Guru Granth Sahib Ji — Ang 449 (punjabi)
ਜਨੁ ਨਾਨਕੁ ਮੁਸਕਿ ਝਕੋਲਿਆ ਸਭੁ ਜਨਮੁ ਧਨੁ ਧੰਨਾ ॥੧॥
(ਗੁਰੂ ਦੀ ਕਿਰਪਾ ਨਾਲ) ਦਾਸ ਨਾਨਕ (ਪ੍ਰਭੂ ਦੇ ਨਾਮ ਦੀ) ਕਸਤੂਰੀ ਨਾਲ ਚੰਗੀ ਤਰ੍ਹਾਂ ਸੁਗੰਧਿਤ ਹੋ ਗਿਆ ਹੈ, (ਦਾਸ ਨਾਨਕ ਦਾ) ਸਾਰਾ ਜੀਵਨ ਹੀ ਭਾਗਾਂ ਵਾਲਾ ਬਣ ਗਿਆ ਹੈ ।੧।
ਹਰਿ ਪ੍ਰੇਮ ਬਾਣੀ ਮਨੁ ਮਾਰਿਆ ਅਣੀਆਲੇ ਅਣੀਆ ਰਾਮ ਰਾਜੇ ॥
ਪ੍ਰਭੂ-ਚਰਨਾਂ ਵਿਚ ਪ੍ਰੇਮ ਪੈਦਾ ਕਰਨ ਵਾਲੀ ਗੁਰਬਾਣੀ ਨੇ ਮੇਰਾ ਮਨ ਵਿੰਨ੍ਹ ਲਿਆ ਹੈ ਜਿਵੇਂ ਤਿੱ®ਖੀ ਨੋਕ ਵਾਲੇ ਤੀਰ (ਕਿਸੇ ਚੀਜ਼ ਨੂੰ) ਵਿੰਨ੍ਹ ਲੈਂਦੇ ਹਨ ।
ਜਿਸੁ ਲਾਗੀ ਪੀਰ ਪਿਰੰਮ ਕੀ ਸੋ ਜਾਣੈ ਜਰੀਆ ॥
(ਹੇ ਭਾਈ!) ਜਿਸ ਮਨੁੱਖ ਦੇ ਅੰਦਰ ਪ੍ਰਭੂ ਪ੍ਰੇਮ ਦੀ ਪੀੜ ਉੱਠਦੀ ਹੈ ਉਹੀ ਜਾਣਦਾ ਹੈ ਕਿ ਉਸ ਨੂੰ ਕਿਵੇਂ ਸਹਾਰਿਆ ਜਾ ਸਕਦਾ ਹੈ ।
ਜੀਵਨ ਮੁਕਤਿ ਸੋ ਆਖੀਐ ਮਰਿ ਜੀਵੈ ਮਰੀਆ ॥
ਜੇਹੜਾ ਮਨੁੱਖ ਮਾਇਆ ਦੇ ਮੋਹ ਵਲੋਂ ਅਛੋਹ ਹੋ ਕੇ ਆਤਮਕ ਜੀਵਨ ਜੀਊਂਦਾ ਹੈ ਉਹ ਦੁਨੀਆ ਦੀ ਕਿਰਤ ਕਾਰ ਕਰਦਾ ਹੋਇਆ ਹੀ ਮਾਇਆ ਦੇ ਬੰਧਨਾਂ ਤੋਂ ਆਜ਼ਾਦ ਰਹਿੰਦਾ ਹੈ ।
ਜਨ ਨਾਨਕ ਸਤਿਗੁਰੁ ਮੇਲਿ ਹਰਿ ਜਗੁ ਦੁਤਰੁ ਤਰੀਆ ॥੨॥
ਹੇ ਦਾਸ ਨਾਨਕ! (ਆਖ—) ਹੇ ਹਰੀ! ਮੈਨੂੰ ਗੁਰੂ ਮਿਲਾ, ਤਾ ਕਿ ਮੈਂ ਇਸ ਸੰਸਾਰ (-ਸਮੁੰਦਰ) ਤੋਂ ਪਾਰ ਲੰਘ ਸਕਾਂ ਜਿਸ ਨੂੰ ਤਰਨਾ ਔਖਾ ਹੈ ।੨।
ਹਮ ਮੂਰਖ ਮੁਗਧ ਸਰਣਾਗਤੀ ਮਿਲੁ ਗੋਵਿੰਦ ਰੰਗਾ ਰਾਮ ਰਾਜੇ ॥
ਹੇ ਬੇਅੰਤ ਕੌਤਕਾਂ ਦੇ ਮਾਲਕ ਗੋਵਿੰਦ! (ਸਾਨੂੰ) ਮਿਲ, ਅਸੀ ਮੂਰਖ ਬੇ-ਸਮਝ ਤੇਰੀ ਸਰਨ ਆਏ ਹਾਂ ।
ਗੁਰਿ ਪੂਰੈ ਹਰਿ ਪਾਇਆ ਹਰਿ ਭਗਤਿ ਇਕ ਮੰਗਾ ॥
(ਹੇ ਭਾਈ!) ਮੈਂ (ਗੁਰੂ ਪਾਸੋਂ) ਪਰਮਾਤਮਾ ਦੀ ਭਗਤੀ (ਦੀ ਦਾਤਿ) ਮੰਗਦਾ ਹਾਂ (ਕਿਉਂਕਿ) ਪੂਰੇ ਗੁਰੂ ਦੀ ਰਾਹੀਂ ਹੀ ਪਰਮਾਤਮਾ ਮਿਲ ਸਕਦਾ ਹੈ ।
ਮੇਰਾ ਮਨੁ ਤਨੁ ਸਬਦਿ ਵਿਗਾਸਿਆ ਜਪਿ ਅਨਤ ਤਰੰਗਾ ॥
(ਹੇ ਭਾਈ!) ਗੁਰੂ ਦੇ ਸ਼ਬਦ ਦੀ ਰਾਹੀਂ ਬੇਅੰਤ ਲਹਰਾਂ ਵਾਲੇ (ਸਮੁੰਦਰ-ਪ੍ਰਭੂ) ਨੂੰ ਸਿਮਰ ਕੇ ਮੇਰਾ ਮਨ ਖਿੜ ਪਿਆ ਹੈ, ਮੇਰਾ ਹਿਰਦਾ ਪ੍ਰਫੁਲਤ ਹੋ ਗਿਆ ਹੈ ।
ਮਿਲਿ ਸੰਤ ਜਨਾ ਹਰਿ ਪਾਇਆ ਨਾਨਕ ਸਤਸੰਗਾ ॥੩॥
ਹੇ ਨਾਨਕ! (ਆਖ—) ਸੰਤ ਜਨਾਂ ਨੂੰ ਮਿਲ ਕੇ ਸੰਤਾਂ ਦੀ ਸੰਗਤਿ ਵਿਚ ਮੈਂ ਪਰਮਾਤਮਾ ਨੂੰ ਲੱਭ ਲਿਆ ਹੈ ।੩।
ਦੀਨ ਦਇਆਲ ਸੁਣਿ ਬੇਨਤੀ ਹਰਿ ਪ੍ਰਭ ਹਰਿ ਰਾਇਆ ਰਾਮ ਰਾਜੇ ॥
ਹੇ ਦੀਨਾਂ ਉਤੇ ਦਇਆ ਕਰਨ ਵਾਲੇ! ਹੇ ਹਰੀ! ਹੇ ਪ੍ਰਭੂ! ਹੇ ਪ੍ਰਭੂ ਪਾਤਿਸ਼ਾਹ! ਮੇਰੀ ਬੇਨਤੀ ਸੁਣ ।
ਹਉ ਮਾਗਉ ਸਰਣਿ ਹਰਿ ਨਾਮ ਕੀ ਹਰਿ ਹਰਿ ਮੁਖਿ ਪਾਇਆ ॥
ਹੇ ਹਰੀ! ਮੈਂ ਤੇਰੇ ਨਾਮ ਦਾ ਆਸਰਾ ਮੰਗਦਾ ਹਾਂ । ਹੇ ਹਰੀ! (ਤੇਰੀ ਮੇਹਰ ਹੋਵੇ ਤਾਂ ਮੈਂ ਤੇਰਾ ਨਾਮ) ਆਪਣੇ ਮੂੰਹ ਵਿਚ ਪਾ ਸਕਦਾ ਹਾਂ (ਮੂੰਹ ਨਾਲ ਜਪ ਸਕਦਾ ਹਾਂ) ।
ਭਗਤਿ ਵਛਲੁ ਹਰਿ ਬਿਰਦੁ ਹੈ ਹਰਿ ਲਾਜ ਰਖਾਇਆ ॥
(ਹੇ ਭਾਈ!) ਪਰਮਾਤਮਾ ਦਾ ਇਹ ਮੁੱਢ ਕਦੀਮਾਂ ਦਾ ਸੁਭਾਉ ਹੈ ਕਿ ਉਹ ਭਗਤੀ ਨਾਲ ਪਿਆਰ ਕਰਦਾ ਹੈ (ਜੇਹੜਾ ਉਸ ਦੀ ਸਰਨ ਪਏ, ਉਸ ਦੀ) ਇੱਜ਼ਤ ਰੱਖ ਲੈਂਦਾ ਹੈ ।
ਜਨੁ ਨਾਨਕੁ ਸਰਣਾਗਤੀ ਹਰਿ ਨਾਮਿ ਤਰਾਇਆ ॥੪॥੮॥੧੫॥
(ਹੇ ਭਾਈ!) ਦਾਸ ਨਾਨਕ (ਭੀ) ਉਸ ਹਰੀ ਦੀ ਸਰਨ ਆ ਪਿਆ ਹੈ (ਸਰਨ ਆਏ ਮਨੁੱਖ ਨੂੰ) ਹਰੀ ਆਪਣੇ ਨਾਮ ਵਿਚ ਜੋੜ ਕੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ ।੪।੮।੧੫।
ਆਸਾ ਮਹਲਾ ੪ ॥
ਆਸਾ ਚੌਥੀ ਪਾਤਸ਼ਾਹੀ।
ਗੁਰਮੁਖਿ ਢੂੰਢਿ ਢੂਢੇਦਿਆ ਹਰਿ ਸਜਣੁ ਲਧਾ ਰਾਮ ਰਾਜੇ ॥
(ਹੇ ਭਾਈ!) ਗੁਰੂ ਦੀ ਸਰਨ ਪੈ ਕੇ ਭਾਲ ਕਰਦਿਆਂ ਕਰਦਿਆਂ ਮੈਂ ਮਿੱਤਰ-ਪ੍ਰਭੂ ਨੂੰ (ਆਪਣੇ ਅੰਦਰ ਹੀ) ਲੱਭ ਲਿਆ ਹੈ ।
ਕੰਚਨ ਕਾਇਆ ਕੋਟ ਗੜ ਵਿਚਿ ਹਰਿ ਹਰਿ ਸਿਧਾ ॥
ਮੇਰਾ ਇਹ ਸਰੀਰ ਕਿਲ੍ਹਾ (ਮਾਨੋ) ਸੋਨੇ ਦਾ ਬਣ ਗਿਆ ਹੈ (ਕਿਉਂਕਿ ਗੁਰੂ ਦੀ ਕਿਰਪਾ ਨਾਲ) ਇਸ ਵਿਚ ਪਰਮਾਤਮਾ ਪਰਗਟ ਹੋ ਗਿਆ ਹੈ ।
ਹਰਿ ਹਰਿ ਹੀਰਾ ਰਤਨੁ ਹੈ ਮੇਰਾ ਮਨੁ ਤਨੁ ਵਿਧਾ ॥
(ਹੇ ਭਾਈ! ਮੈਨੂੰ ਆਪਣੇ ਅੰਦਰ ਹੀ) ਪਰਮਾਤਮਾ ਦਾ ਨਾਮ-ਰਤਨ, ਪਰਮਾਤਮਾ ਦਾ ਨਾਮ-ਹੀਰਾ (ਮਿਲ ਪਿਆ) ਹੈ (ਜਿਸ ਨਾਲ ਮੇਰਾ ਕਠੋਰ) ਮਨ (ਮੇਰਾ ਕਠੋਰ) ਹਿਰਦਾ ਵਿੰਨ੍ਹਿਆ ਗਿਆ ਹੈ (ਨਰਮ ਹੋ ਗਿਆ ਹੈ) ।
ਧੁਰਿ ਭਾਗ ਵਡੇ ਹਰਿ ਪਾਇਆ ਨਾਨਕ ਰਸਿ ਗੁਧਾ ॥੧॥
ਹੇ ਨਾਨਕ! (ਆਖ—ਹੇ ਭਾਈ!) ਧੁਰ ਪ੍ਰਭੂ ਦੀ ਹਜ਼ੂਰੀ ਤੋਂ ਵੱਡੇ ਭਾਗਾਂ ਨਾਲ ਮੈਨੂੰ ਪਰਮਾਤਮਾ ਮਿਲ ਪਿਆ ਹੈ, ਮੇਰਾ ਆਪਾ ਉਸ ਦੇ ਪ੍ਰੇਮ-ਰਸ ਵਿਚ ਭਿੱਜ ਗਿਆ ਹੈ ।੧।
ਪੰਥੁ ਦਸਾਵਾ ਨਿਤ ਖੜੀ ਮੁੰਧ ਜੋਬਨਿ ਬਾਲੀ ਰਾਮ ਰਾਜੇ ॥
ਹੇ ਸਤਿਗੁਰੂ! ਮੈਂ ਜੋਬਨ-ਮੱਤੀ ਅੰਞਾਣ ਜੀਵ-ਇਸਤ®ੀ (ਤੇਰੇ ਦਰ ਤੇ) ਸਦਾ ਖਲੋਤੀ ਹੋਈ (ਤੈਥੋਂ ਪਤੀ-ਪ੍ਰਭੂ ਦੇ ਦੇਸ ਦਾ) ਰਾਹ ਪੁਛਦੀ ਹਾਂ ।
ਹਰਿ ਹਰਿ ਨਾਮੁ ਚੇਤਾਇ ਗੁਰ ਹਰਿ ਮਾਰਗਿ ਚਾਲੀ ॥
ਹੇ ਸਤਿਗੁਰੂ! ਮੈਨੂੰ ਪ੍ਰਭੂ-ਪਤੀ ਦਾ ਨਾਮ ਚੇਤੇ ਕਰਾਂਦਾ ਰਹੁ (ਮੇਹਰ ਕਰ) ਮੈਂ ਪਰਮਾਤਮਾ ਦੇ (ਦੇਸ ਪਹੰੁਚਣ ਵਾਲੇ) ਰਸਤੇ ਉਤੇ ਤੁਰਾਂ ।
ਮੇਰੈ ਮਨਿ ਤਨਿ ਨਾਮੁ ਆਧਾਰੁ ਹੈ ਹਉਮੈ ਬਿਖੁ ਜਾਲੀ ॥
ਮੇਰੇ ਮਨ ਵਿਚ ਮੇਰੇ ਹਿਰਦੇ ਵਿਚ ਪ੍ਰਭੂ ਦਾ ਨਾਮ ਹੀ ਸਹਾਰਾ ਹੈ (ਜੇ ਤੇਰੀ ਕਿਰਪਾ ਹੋਵੇ ਤਾਂ ਇਸ ਨਾਮ ਦੀ ਬਰਕਤਿ ਨਾਲ ਆਪਣੇ ਅੰਦਰੋਂ) ਮੈਂ ਹਉਮੈ-ਜ਼ਹਰ ਨੂੰ ਸਾੜ ਦਿਆਂ ।
ਜਨ ਨਾਨਕ ਸਤਿਗੁਰੁ ਮੇਲਿ ਹਰਿ ਹਰਿ ਮਿਲਿਆ ਬਨਵਾਲੀ ॥੨॥
ਹੇ ਦਾਸ ਨਾਨਕ! (ਆਖ—ਹੇ ਪ੍ਰਭੂ! ਮੈਨੂੰ) ਗੁਰੂ ਮਿਲਾ । ਜੇਹੜਾ ਭੀ ਕੋਈ ਪਰਮਾਤਮਾ ਨੂੰ ਮਿਲਿਆ ਹੈ ਗੁਰੂ ਦੀ ਰਾਹੀਂ ਹੀ ਮਿਲਿਆ ਹੈ ।੨।
ਗੁਰਮੁਖਿ ਪਿਆਰੇ ਆਇ ਮਿਲੁ ਮੈ ਚਿਰੀ ਵਿਛੁੰਨੇ ਰਾਮ ਰਾਜੇ ॥
ਹੇ ਪਿਆਰੇ ਹਰੀ! ਮੈਨੂੰ ਚਿਰ ਦੇ ਵਿਛੁੜੇ ਹੋਏ ਨੂੰ ਗੁਰੂ ਦੇ ਰਾਹੀਂ ਆ ਮਿਲ ।
ਮੇਰਾ ਮਨੁ ਤਨੁ ਬਹੁਤੁ ਬੈਰਾਗਿਆ ਹਰਿ ਨੈਣ ਰਸਿ ਭਿੰਨੇ ॥
ਹੇ ਹਰੀ! ਮੇਰਾ ਮਨ ਮੇਰਾ ਹਿਰਦਾ ਬਹੁਤ Eਦਰਿਆ ਹੋਇਆ ਹੈ, ਮੇਰੀਆਂ ਅੱਖਾਂ (ਵਿਛੋੜੇ ਦੇ ਕਾਰਨ ਤੇਰੇ) ਪ੍ਰੇਮ-ਜਲ ਨਾਲ ਭਿੱਜੀਆਂ ਹੋਈਆਂ ਹਨ ।
ਮੈ ਹਰਿ ਪ੍ਰਭੁ ਪਿਆਰਾ ਦਸਿ ਗੁਰੁ ਮਿਲਿ ਹਰਿ ਮਨੁ ਮੰਨੇ ॥
ਹੇ ਹਰੀ! ਮੈਨੂੰ ਪਿਆਰੇ ਗੁਰੂ ਦੀ ਦੱਸ ਪਾ, ਗੁਰੂ ਨੂੰ ਮਿਲ ਕੇ ਮੇਰਾ ਮਨ ਤੇਰੀ ਯਾਦ ਵਿਚ ਗਿੱਝ ਜਾਏ ।
ਹਉ ਮੂਰਖੁ ਕਾਰੈ ਲਾਈਆ ਨਾਨਕ ਹਰਿ ਕੰਮੇ ॥੩॥
ਹੇ ਨਾਨਕ! (ਆਖ—) ਹੇ ਹਰੀ! ਮੈਂ ਮੂਰਖ ਹਾਂ, ਮੈਨੂੰ ਆਪਣੇ (ਨਾਮ ਸਿਮਰਨ ਦੇ) ਕੰਮ ਵਿਚ ਜੋੜ ।੩।
ਗੁਰ ਅੰਮ੍ਰਿਤ ਭਿੰਨੀ ਦੇਹੁਰੀ ਅੰਮ੍ਰਿਤੁ ਬੁਰਕੇ ਰਾਮ ਰਾਜੇ ॥
(ਹੇ ਭਾਈ!) ਗੁਰੂ ਦਾ ਸੋਹਣਾ ਹਿਰਦਾ ਸਦਾ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਨਾਲ ਭਿੱਜਾ ਰਹਿੰਦਾ ਹੈ, ਉਹ (ਗੁਰੂ ਹੋਰਨਾਂ ਦੇ ਹਿਰਦੇ ਵਿਚ ਭੀ ਇਹ) ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਛਿੜਕਦਾ ਰਹਿੰਦਾ ਹੈ ।
ਜਿਨਾ ਗੁਰਬਾਣੀ ਮਨਿ ਭਾਈਆ ਅੰਮ੍ਰਿਤਿ ਛਕਿ ਛਕੇ ॥
ਜਿਨ੍ਹਾਂ ਮਨੁੱਖਾਂ ਨੂੰ ਆਪਣੇ ਮਨ ਵਿਚ ਸਤਿਗੁਰੂ ਦੀ ਬਾਣੀ ਪਿਆਰੀ ਲੱਗ ਪੈਂਦੀ ਹੈ, ਬਾਣੀ ਦਾ ਰਸ ਮਾਣ ਮਾਣ ਕੇ ਉਹਨਾਂ ਦੇ ਹਿਰਦੇ ਭੀ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਨਾਲ ਭਿੱਜ ਜਾਂਦੇ ਹਨ ।
ਗੁਰ ਤੁਠੈ ਹਰਿ ਪਾਇਆ ਚੂਕੇ ਧਕ ਧਕੇ ॥
ਗੁਰਾਂ ਦੇ ਪ੍ਰਸੰਨ ਹੋਣ ਤੇ ਮੈਂ ਵਾਹਿਗੁਰੂ ਨੂੰ ਪਾ ਲਿਆ ਹੈ ਅਤੇ ਹੁਣ ਮੈਨੂੰ ਧੱਕੇ ਨਹੀਂ ਪੈਣਗੇ।
ਹਰਿ ਜਨੁ ਹਰਿ ਹਰਿ ਹੋਇਆ ਨਾਨਕੁ ਹਰਿ ਇਕੇ ॥੪॥੯॥੧੬॥
ਨਾਨਕ (ਆਖਦਾ ਹੈ ਗੁਰੂ ਦੀ ਕਿਰਪਾ ਨਾਲ) ਪਰਮਾਤਮਾ ਤੇ ਪਰਮਾਤਮਾ ਦਾ ਸੇਵਕ ਇਕ-ਰੂਪ ਹੋ ਜਾਂਦੇ ਹਨ, ਸੇਵਕ ਪਰਮਾਤਮਾ ਵਿਚ ਲੀਨ ਹੋ ਜਾਂਦਾ ਹੈ ।੪।੯।੧੬।
ਆਸਾ ਮਹਲਾ ੪ ॥
ਆਸਾ ਚੌਥੀ ਪਾਤਸ਼ਾਹੀ।
ਹਰਿ ਅੰਮ੍ਰਿਤ ਭਗਤਿ ਭੰਡਾਰ ਹੈ ਗੁਰ ਸਤਿਗੁਰ ਪਾਸੇ ਰਾਮ ਰਾਜੇ ॥
(ਹੇ ਭਾਈ!) ਆਤਮਕ ਜੀਵਨ ਦੇਣ ਵਾਲੀ ਪ੍ਰਭੂ ਭਗਤੀ ਦੇ ਖ਼ਜ਼ਾਨੇ ਗੁਰੂ ਸਤਿਗੁਰੂ ਦੇ ਕੋਲ ਹੀ ਹਨ ।
ਗੁਰੁ ਸਤਿਗੁਰੁ ਸਚਾ ਸਾਹੁ ਹੈ ਸਿਖ ਦੇਇ ਹਰਿ ਰਾਸੇ ॥
ਇਸ ਸਦਾ-ਥਿਰ ਹਰਿ-ਭਗਤੀ ਦੇ ਖ਼ਜ਼ਾਨੇ ਦਾ ਸਾਹੂਕਾਰ ਗੁਰੂ ਸਤਿਗੁਰੂ ਹੀ ਹੈ, ਉਹ ਆਪਣੇ ਸਿੱਖਾਂ ਨੂੰ ਇਹ ਭਗਤੀ-ਸਰਮਾਇਆ ਦੇਂਦਾ ਹੈ ।
ਧਨੁ ਧੰਨੁ ਵਣਜਾਰਾ ਵਣਜੁ ਹੈ ਗੁਰੁ ਸਾਹੁ ਸਾਬਾਸੇ ॥
(ਹੇ ਭਾਈ!) (ਪ੍ਰਭੂ-ਭਗਤੀ ਦਾ ਵਣਜ) ਸ੍ਰੇਸ਼ਟ ਵਣਜ ਹੈ, ਭਾਗਾਂ ਵਾਲਾ ਹੈ ਉਹ ਮਨੁੱਖ ਜੋ ਇਹ ਵਣਜ ਕਰਦਾ ਹੈ, ਨਾਮ-ਧਨ ਦਾ ਸ਼ਾਹ ਗੁਰੂ ਉਸ ਮਨੁੱਖ ਨੂੰ ਸ਼ਾਬਾਸ਼ ਦੇਂਦਾ ਹੈ ।
ਜਨੁ ਨਾਨਕੁ ਗੁਰੁ ਤਿਨੑੀ ਪਾਇਆ ਜਿਨ ਧੁਰਿ ਲਿਖਤੁ ਲਿਲਾਟਿ ਲਿਖਾਸੇ ॥੧॥
ਦਾਸ ਨਾਨਕ (ਆਖਦਾ ਹੈ—ਹੇ ਭਾਈ!) ਜਿਨ੍ਹਾਂ ਮਨੁੱਖਾਂ ਦੇ ਮੱਥੇ ਉੱਤੇ ਧੁਰੋਂ ਪ੍ਰਭੂ ਦੀ ਹਜ਼ੂਰੀ ਤੋਂ (ਇਸ ਸਰਮਾਏ ਦੀ ਪ੍ਰਾਪਤੀ ਦਾ) ਲੇਖ ਲਿਖਿਆ ਹੈ ਉਹਨਾਂ ਨੂੰ ਹੀ ਮਿਲਦਾ ਹੈ ।੧।
ਸਚੁ ਸਾਹੁ ਹਮਾਰਾ ਤੂੰ ਧਣੀ ਸਭੁ ਜਗਤੁ ਵਣਜਾਰਾ ਰਾਮ ਰਾਜੇ ॥
ਹੇ ਪ੍ਰਭੂ! ਤੂੰ ਸਾਡਾ ਮਾਲਕ ਹੈਂ ਤੂੰ ਸਾਡਾ ਸਦਾ ਕਾਇਮ ਰਹਿਣ ਵਾਲਾ ਸ਼ਾਹ ਹੈਂ (ਤੇਰਾ ਪੈਦਾ ਕੀਤਾ ਹੋਇਆ ਇਹ) ਸਾਰਾ ਜਗਤ ਇਥੇ ਤੇਰੇ ਦਿੱਤੇ ਨਾਮ-ਸਰਮਾਏ ਨਾਲ ਨਾਮ ਦਾ ਵਣਜ ਕਰਨ ਆਇਆ ਹੋਇਆ ਹੈ ।
ਸਭ ਭਾਂਡੇ ਤੁਧੈ ਸਾਜਿਆ ਵਿਚਿ ਵਸਤੁ ਹਰਿ ਥਾਰਾ ॥
ਹੇ ਪ੍ਰਭੂ! ਇਹ ਸਾਰੇ ਜੀਵ ਜੰਤ ਤੂੰ ਹੀ ਪੈਦਾ ਕੀਤੇ ਹਨ, ਇਹਨਾਂ ਦੇ ਅੰਦਰ ਤੇਰੀ ਹੀ ਦਿੱਤੀ ਹੋਈ ਜਿੰਦ-ਵਸਤ ਮੌਜੂਦ ਹੈ ।
ਜੋ ਪਾਵਹਿ ਭਾਂਡੇ ਵਿਚਿ ਵਸਤੁ ਸਾ ਨਿਕਲੈ ਕਿਆ ਕੋਈ ਕਰੇ ਵੇਚਾਰਾ ॥
ਕੋਈ ਵਿਚਾਰਾ ਜੀਵ (ਆਪਣੇ ਉੱਦਮ ਨਾਲ) ਕੁਝ ਭੀ ਨਹੀਂ ਕਰ ਸਕਦਾ, ਜੇਹੜਾ ਕੋਈ (ਗੁਣ ਔਗੁਣ) ਪਦਾਰਥ ਤੂੰ ਇਹਨਾਂ ਸਰੀਰਾਂ ਵਿਚ ਪਾਂਦਾ ਹੈ ਉਹੀ ਉੱਘੜਦਾ ਹੈ ।