Sri Guru Granth Sahib Ji — Ang 455 (punjabi)
ਜੈਸੀ ਚਾਤ੍ਰਿਕ ਪਿਆਸ ਖਿਨੁ ਖਿਨੁ ਬੂੰਦ ਚਵੈ ਬਰਸੁ ਸੁਹਾਵੇ ਮੇਹੁ ॥
ਜਿਹੋ ਜਿਹਾ (ਪਪੀਹੇ ਦਾ ਪ੍ਰੇਮ ਵਰਖਾ-ਬੂੰਦ ਨਾਲ ਹੈ), ਪਪੀਹਾ ਤਿਹਾਇਆ ਹੈ (ਪਰ ਹੋਰ ਪਾਣੀ ਨਹੀਂ ਪੀਂਦਾ, ਉਹ) ਮੁੜ ਮੁੜ ਵਰਖਾ ਦੀ ਕਣੀ ਮੰਗਦਾ ਹੈ, ਤੇ ਬੱਦਲ ਨੂੰ ਆਖਦਾ ਹੈ—ਹੇ ਸੋਹਣੇ (ਮੇਘ)! ਵਰਖਾ ਕਰ ।
ਹਰਿ ਪ੍ਰੀਤਿ ਕਰੀਜੈ ਇਹੁ ਮਨੁ ਦੀਜੈ ਅਤਿ ਲਾਈਐ ਚਿਤੁ ਮੁਰਾਰੀ ॥
ਹੇ ਭਾਈ! ਪਰਮਾਤਮਾ ਨਾਲ ਪਿਆਰ ਪਾਣਾ ਚਾਹੀਦਾ ਹੈ (ਪਿਆਰ ਦੇ ਵੱਟੇ ਆਪਣਾ) ਇਹ ਮਨ ਉਸ ਦੇ ਹਵਾਲੇ ਕਰਨਾ ਚਾਹੀਦਾ ਹੈ (ਤੇ ਇਸ ਤਰ੍ਹਾਂ) ਮਨ ਨੂੰ ਪਰਮਾਤਮਾ ਦੇ ਚਰਨਾਂ ਵਿਚ ਜੋੜਨਾ ਚਾਹੀਦਾ ਹੈ;
ਮਾਨੁ ਨ ਕੀਜੈ ਸਰਣਿ ਪਰੀਜੈ ਦਰਸਨ ਕਉ ਬਲਿਹਾਰੀ ॥
ਅਹੰਕਾਰ ਨਹੀਂ ਕਰਨਾ ਚਾਹੀਦਾ, ਪਰਮਾਤਮਾ ਦੀ ਸਰਨ ਪੈਣਾ ਚਾਹੀਦਾ ਹੈ, ਉਸ ਦੇ ਦਰਸਨ ਦੀ ਖ਼ਾਤਰ ਆਪਣਾ ਆਪ ਸਦਕੇ ਕਰਨਾ ਚਾਹੀਦਾ ਹੈ ।
ਗੁਰ ਸੁਪ੍ਰਸੰਨੇ ਮਿਲੁ ਨਾਹ ਵਿਛੁੰਨੇ ਧਨ ਦੇਦੀ ਸਾਚੁ ਸਨੇਹਾ ॥
ਹੇ ਭਾਈ! ਜਿਸ ਜੀਵ-ਇਸਤ®ੀ ਉਤੇ ਗੁਰੂ ਦਇਆਵਾਨ ਹੁੰਦਾ ਹੈ ਉਹ ਸਦਾ-ਥਿਰ ਪ੍ਰਭੂ ਦਾ ਸਿਮਰਨ ਕਰਦੀ ਹੈ ਤੇ ਉਸ ਦੇ ਦਰ ਤੇ ਅਰਜ਼ੋਈ ਕਰਦੀ ਹੈ—ਹੇ ਵਿਛੁੜੇ ਹੋਏ ਪ੍ਰਭੂ-ਪਤੀ! ਮੈਨੂੰ (ਆ ਕੇ) ਮਿਲ ।
ਕਹੁ ਨਾਨਕ ਛੰਤ ਅਨੰਤ ਠਾਕੁਰ ਕੇ ਹਰਿ ਸਿਉ ਕੀਜੈ ਨੇਹਾ ਮਨ ਐਸਾ ਨੇਹੁ ਕਰੇਹੁ ॥੨॥
ਹੇ ਨਾਨਕ! ਤੂੰ ਭੀ ਬੇਅੰਤ ਮਾਲਕ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾ । ਹੇ (ਮੇਰੇ) ਮਨ! ਪਰਮਾਤਮਾ ਨਾਲ ਪਿਆਰ ਬਣਾ, ਅਜੇਹਾ ਪਿਆਰ (ਜਿਹੋ ਜਿਹਾ ਮੱਛੀ ਦਾ ਪਾਣੀ ਨਾਲ ਹੈ ਜਿਹੋ ਜਿਹਾ ਪਪੀਹੇ ਦਾ ਵਰਖਾ ਬੂੰਦ ਨਾਲ ਹੈ) ।੨।
ਚਕਵੀ ਸੂਰ ਸਨੇਹੁ ਚਿਤਵੈ ਆਸ ਘਣੀ ਕਦਿ ਦਿਨੀਅਰੁ ਦੇਖੀਐ ॥
ਹੇ (ਮੇਰੇ) ਮਨ! (ਤੈਨੂੰ) ਪਰਮਾਤਮਾ ਨਾਲ ਪਿਆਰ ਕਰਨਾ ਚਾਹੀਦਾ ਹੈ (ਉਹੋ ਜਿਹਾ ਪਿਆਰ ਜਿਹੋ ਜਿਹਾ ਚਕਵੀ ਸੂਰਜ ਨਾਲ ਕਰਦੀ ਹੈ ਤੇ ਕੋਇਲ ਅੰਬ ਨਾਲ ਕਰਦੀ ਹੈ) । ਚਕਵੀ ਦਾ ਸੂਰਜ ਨਾਲ ਪਿਆਰ ਹੈ, ਉਹ (ਸਾਰੀ ਰਾਤ ਸੂਰਜ ਦਾ ਹੀ) ਚੇਤਾ ਕਰਦੀ ਰਹਿੰਦੀ ਹੈ, ਬੜੀ ਤਾਂਘ ਕਰਦੀ ਹੈ ਕਿ ਕਦੋਂ ਸੂਰਜ ਦਾ ਦੀਦਾਰ ਹੋਵੇਗਾ ।
ਕੋਕਿਲ ਅੰਬ ਪਰੀਤਿ ਚਵੈ ਸੁਹਾਵੀਆ ਮਨ ਹਰਿ ਰੰਗੁ ਕੀਜੀਐ ॥
ਕੋਇਲ ਦਾ ਅੰਬ ਨਾਲ ਪਿਆਰ ਹੈ (ਉਹ ਅੰਬ ਦੇ ਰੁੱਖ ਉਤੇ ਬੈਠ ਕੇ) ਸੋਹਣਾ ਬੋਲਦੀ ਹੈ ।
ਹਰਿ ਪ੍ਰੀਤਿ ਕਰੀਜੈ ਮਾਨੁ ਨ ਕੀਜੈ ਇਕ ਰਾਤੀ ਕੇ ਹਭਿ ਪਾਹੁਣਿਆ ॥
ਹੇ ਭਾਈ! ਪਰਮਾਤਮਾ ਨਾਲ ਪਿਆਰ ਪਾਣਾ ਚਾਹੀਦਾ ਹੈ (ਆਪਣੇ ਕਿਸੇ ਧਨ-ਪਦਾਰਥ ਆਦਿਕ ਦਾ) ਅਹੰਕਾਰ ਨਹੀਂ ਕਰਨਾ ਚਾਹੀਦਾ (ਇਥੇ ਅਸੀ) ਸਾਰੇ ਇਕ ਰਾਤ ਦੇ ਪ੍ਰਾਹੁਣੇ (ਹੀ) ਹਾਂ ।
ਅਬ ਕਿਆ ਰੰਗੁ ਲਾਇਓ ਮੋਹੁ ਰਚਾਇਓ ਨਾਗੇ ਆਵਣ ਜਾਵਣਿਆ ॥
ਫਿਰ ਭੀ ਤੂੰ ਕਿਉਂ (ਜਗਤ ਨਾਲ) ਪਿਆਰ ਪਾਇਆ ਹੈ, ਮਾਇਆ ਨਾਲ ਮੋਹ ਬਣਾਇਆ ਹੋਇਆ ਹੈ, (ਇਥੇ ਸਭ) ਨੰਗੇ (ਖ਼ਾਲੀ-ਹੱਥ) ਆਉਂਦੇ ਹਨ ਤੇ (ਇਥੋਂ) ਨੰਗੇ (ਖ਼ਾਲੀ-ਹੱਥ) ਹੀ ਚਲੇ ਜਾਂਦੇ ਹਨ ।
ਥਿਰੁ ਸਾਧੂ ਸਰਣੀ ਪੜੀਐ ਚਰਣੀ ਅਬ ਟੂਟਸਿ ਮੋਹੁ ਜੁ ਕਿਤੀਐ ॥
ਹੇ ਭਾਈ! ਗੁਰੂ ਦਾ ਆਸਰਾ ਲੈਣਾ ਚਾਹੀਦਾ ਹੈ, ਗੁਰੂ ਦੇ ਚਰਨੀਂ ਪੈਣਾ ਚਾਹੀਦਾ ਹੈ (ਗੁਰੂ ਦੀ ਸਰਨ ਪਿਆਂ ਹੀ ਮਨ) ਅਡੋਲ ਹੋ ਸਕਦਾ ਹੈ, ਤੇ ਤਦੋਂ ਹੀ ਇਹ ਮੋਹ ਟੁੱਟੇਗਾ ਜੇਹੜਾ ਤੂੰ (ਮਾਇਆ ਨਾਲ) ਬਣਾਇਆ ਹੋਇਆ ਹੈ ।
ਕਹੁ ਨਾਨਕ ਛੰਤ ਦਇਆਲ ਪੁਰਖ ਕੇ ਮਨ ਹਰਿ ਲਾਇ ਪਰੀਤਿ ਕਬ ਦਿਨੀਅਰੁ ਦੇਖੀਐ ॥੩॥
ਹੇ ਨਾਨਕ! ਦਇਆ ਦੇ ਘਰ ਸਰਬ-ਵਿਆਪਕ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਇਆ ਕਰ, ਆਪਣੇ ਮਨ ਵਿਚ ਪਰਮਾਤਮਾ ਨਾਲ ਪਿਆਰ ਬਣਾ (ਉਸੇ ਤਰ੍ਹਾਂ ਜਿਵੇਂ ਚਕਵੀ ਸਾਰੀ ਰਾਤ ਤਾਂਘ ਕਰਦੀ ਰਹਿੰਦੀ ਹੈ ਕਿ) ਕਦੋਂ ਸੂਰਜ ਦਾ ਦਰਸਨ ਹੋਵੇਗਾ ।੩।
ਨਿਸਿ ਕੁਰੰਕ ਜੈਸੇ ਨਾਦ ਸੁਣਿ ਸ੍ਰਵਣੀ ਹੀਉ ਡਿਵੈ ਮਨ ਐਸੀ ਪ੍ਰੀਤਿ ਕੀਜੈ ॥
ਹੇ (ਮੇਰੇ) ਮਨ! ਪਰਮਾਤਮਾ ਨਾਲ ਇਹੋ ਜਿਹਾ ਪਿਆਰ ਪਾਣਾ ਚਾਹੀਦਾ ਹੈ ਜਿਹੋ ਜਿਹਾ ਪਿਆਰ ਹਰਨ ਪਾਂਦਾ ਹੈ, ਰਾਤ ਵੇਲੇ ਹਰਨ ਘੰਡੇ ਹੇੜੇ ਦੀ ਆਵਾਜ਼ ਆਪਣੇ ਕੰਨੀਂ ਸੁਣ ਕੇ ਆਪਣਾ ਹਿਰਦਾ (ਉਸ ਆਵਾਜ਼ ਦੇ) ਹਵਾਲੇ ਕਰ ਦੇਂਦਾ ਹੈ ।
ਜੈਸੀ ਤਰੁਣਿ ਭਤਾਰ ਉਰਝੀ ਪਿਰਹਿ ਸਿਵੈ ਇਹੁ ਮਨੁ ਲਾਲ ਦੀਜੈ ॥
ਜਿਵੇਂ ਜਵਾਨ ਇਸਤ®ੀ ਆਪਣੇ ਪਤੀ ਦੇ ਪਿਆਰ ਵਿਚ ਬੱਝੀ ਹੋਈ ਪਤੀ ਦੀ ਸੇਵਾ ਕਰਦੀ ਹੈ, (ਉਸੇ ਤਰ੍ਹਾਂ ਹੇ ਭਾਈ!) ਆਪਣਾ ਇਹ ਮਨ ਸੋਹਣੇ ਪ੍ਰਭੂ ਨੂੰ ਦੇਣਾ ਚਾਹੀਦਾ ਹੈ, ਤੇ ਉਸ ਦੇ ਮਿਲਾਪ ਦਾ ਆਨੰਦ ਮਾਣਨਾ ਚਾਹੀਦਾ ਹੈ ।
ਮਨੁ ਲਾਲਹਿ ਦੀਜੈ ਭੋਗ ਕਰੀਜੈ ਹਭਿ ਖੁਸੀਆ ਰੰਗ ਮਾਣੇ ॥
(ਜੇਹੜੀ ਜੀਵ-ਇਸਤ®ੀ ਆਪਣਾ ਮਨ ਪ੍ਰਭੂ-ਪਤੀ ਦੇ ਹਵਾਲੇ ਕਰਦੀ ਹੈ ਉਹ ਉਸ) ਦੇ ਮਿਲਾਪ ਦੀਆਂ ਸਾਰੀਆਂ ਖ਼ੁਸ਼ੀਆਂ ਮਿਲਾਪ ਦੇ ਸਾਰੇ ਆਨੰਦ ਮਾਣਦੀ ਹੈ ।
ਪਿਰੁ ਅਪਨਾ ਪਾਇਆ ਰੰਗੁ ਲਾਲੁ ਬਣਾਇਆ ਅਤਿ ਮਿਲਿਓ ਮਿਤ੍ਰ ਚਿਰਾਣੇ ॥
ਉਹ ਆਪਣੇ ਪ੍ਰਭੂ-ਪਤੀ ਨੂੰ (ਆਪਣੇ ਅੰਦਰ ਹੀ) ਲੱਭ ਲੈਂਦੀ ਹੈ, ਉਹ ਆਪਣੀ ਆਤਮਾ ਨੂੰ ਗੂੜ੍ਹਾ ਪ੍ਰੇਮ-ਰੰਗ ਚਾੜ੍ਹ ਲੈਂਦੀ ਹੈ (ਜਿਵੇਂ ਸੁਹਾਗਣ ਲਾਲ ਕੱਪੜਾ ਪਹਿਨਦੀ ਹੈ) ਉਹ ਮੁੱਢ ਕਦੀਮਾਂ ਦੇ ਮਿੱਤਰ ਪ੍ਰਭੂ-ਪਤੀ ਨੂੰ ਮਿਲ ਪੈਂਦੀ ਹੈ ।
ਗੁਰੁ ਥੀਆ ਸਾਖੀ ਤਾ ਡਿਠਮੁ ਆਖੀ ਪਿਰ ਜੇਹਾ ਅਵਰੁ ਨ ਦੀਸੈ ॥
(ਹੇ ਸਖੀ! ਜਦੋਂ ਤੋਂ) ਗੁਰੂ ਮੇਰਾ ਵਿਚੋਲਾ ਬਣਿਆ ਹੈ, ਮੈਂ ਪ੍ਰਭੂ-ਪਤੀ ਨੂੰ ਆਪਣੀਆਂ ਅੱਖਾਂ ਨਾਲ ਵੇਖ ਲਿਆ ਹੈ, ਮੈਨੂੰ ਪ੍ਰਭੂ-ਪਤੀ ਵਰਗਾ ਹੋਰ ਕੋਈ ਨਹੀਂ ਦਿੱਸਦਾ ।
ਕਹੁ ਨਾਨਕ ਛੰਤ ਦਇਆਲ ਮੋਹਨ ਕੇ ਮਨ ਹਰਿ ਚਰਣ ਗਹੀਜੈ ਐਸੀ ਮਨ ਪ੍ਰੀਤਿ ਕੀਜੈ ॥੪॥੧॥੪॥
ਹੇ ਨਾਨਕ! (ਆਖ—) ਹੇ ਮੇਰੇ ਮਨ! ਦਇਆ ਦੇ ਘਰ, ਤੇ ਮਨ ਨੂੰ ਮੋਹ ਲੈਣ ਵਾਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਾ ਰਹੁ । ਹੇ ਮਨ! ਪਰਮਾਤਮਾ ਨਾਲ ਇਹੋ ਜਿਹਾ ਪ੍ਰੇਮ ਪਾਣਾ ਚਾਹੀਦਾ ਹੈ (ਜਿਹੋ ਜਿਹਾ ਹਰਨ ਨਾਦ ਨਾਲ ਪਾਂਦਾ ਹੈ ਜਿਹੋ ਜਿਹਾ ਜਵਾਨ ਇਸਤ®ੀ ਆਪਣੇ ਪਤੀ ਨਾਲ ਪਾਂਦੀ ਹੈ) ।੪।੧।੪।
ਆਸਾ ਮਹਲਾ ੫ ॥
ਆਸਾ ਪੰਜਵੀਂ ਪਾਤਸ਼ਾਹੀ।
ਸਲੋਕੁ ॥
slok[
ਬਨੁ ਬਨੁ ਫਿਰਤੀ ਖੋਜਤੀ ਹਾਰੀ ਬਹੁ ਅਵਗਾਹਿ ॥
(ਸਾਰੀ ਲੁਕਾਈ ਪਰਮਾਤਮਾ ਦੀ ਪ੍ਰਾਪਤੀ ਵਾਸਤੇ) ਹਰੇਕ ਜੰਗਲ ਖੋਜਦੀ ਫਿਰੀ, (ਜੰਗਲਾਂ ਵਿਚ) ਭਾਲ ਕਰ ਕਰ ਥੱਕ ਗਈ (ਪਰ ਪਰਮਾਤਮਾ ਨਾਹ ਲੱਭਾ) ।
ਨਾਨਕ ਭੇਟੇ ਸਾਧ ਜਬ ਹਰਿ ਪਾਇਆ ਮਨ ਮਾਹਿ ॥੧॥
ਹੇ ਨਾਨਕ! (ਜਿਸ ਵਡ-ਭਾਗੀ ਨੂੰ) ਜਦੋਂ ਗੁਰੂ ਮਿਲ ਪਿਆ, ਉਸ ਨੇ ਆਪਣੇ ਮਨ ਵਿਚ (ਪਰਮਾਤਮਾ ਨੂੰ) ਲੱਭ ਲਿਆ ।੧।
ਛੰਤ ॥
ਛੰਦ।
ਜਾ ਕਉ ਖੋਜਹਿ ਅਸੰਖ ਮੁਨੀ ਅਨੇਕ ਤਪੇ ॥
(ਹੇ ਭਾਈ!) ਜਿਸ ਪਰਮਾਤਮਾ ਨੂੰ ਬੇਅੰਤ ਸਮਾਧੀ-ਇਸਥਿਤ ਰਿਸ਼ੀ ਅਤੇ ਅਨੇਕਾਂ ਧੂਣੀਆਂ ਤਪਾਣ ਵਾਲੇ ਸਾਧੂ ਲੱਭਦੇ ਹਨ,
ਬ੍ਰਹਮੇ ਕੋਟਿ ਅਰਾਧਹਿ ਗਿਆਨੀ ਜਾਪ ਜਪੇ ॥
ਕ੍ਰੋੜਾਂ ਹੀ ਬ੍ਰਹਮਾ ਅਤੇ ਧਰਮ-ਪੁਸਤਕਾਂ ਦੇ ਵਿਦਵਾਨ ਜਿਸ ਦਾ ਜਾਪ ਜਪ ਕੇ ਆਰਾਧਨ ਕਰਦੇ ਹਨ ।
ਜਪ ਤਾਪ ਸੰਜਮ ਕਿਰਿਆ ਪੂਜਾ ਅਨਿਕ ਸੋਧਨ ਬੰਦਨਾ ॥
(ਹੇ ਭਾਈ!) ਜਿਸ ਨਿਰਲੇਪ ਪ੍ਰਭੂ ਨੂੰ ਮਿਲਣ ਵਾਸਤੇ ਲੋਕ ਕਈ ਕਿਸਮ ਦੇ ਜਪ ਤਪ ਕਰਦੇ ਹਨ, ਇੰਦਿ®ਆਂ ਨੂੰ ਵੱਸ ਕਰਨ ਦੇ ਜਤਨ ਕਰਦੇ ਹਨ, ਅਨੇਕਾਂ (ਮਿਥੀਆਂ) ਧਾਰਮਿਕ ਰਸਮਾਂ ਤੇ ਪੂਜਾ ਕਰਦੇ ਹਨ, ਆਪਣੇ ਸਰੀਰ ਨੂੰ ਪਵਿਤ® ਕਰਨ ਦੇ ਸਾਧਨ ਅਤੇ (ਡੰਡਉਤ) ਬੰਦਨਾ ਕਰਦੇ ਹਨ,
ਕਰਿ ਗਵਨੁ ਬਸੁਧਾ ਤੀਰਥਹ ਮਜਨੁ ਮਿਲਨ ਕਉ ਨਿਰੰਜਨਾ ॥
(ਤਿਆਗੀ ਬਣ ਕੇ) ਸਾਰੀ ਧਰਤੀ ਦਾ ਚੱਕਰ ਲਾਂਦੇ ਹਨ (ਸਾਰੇ) ਤੀਰਥਾਂ ਦੇ ਇਸ਼ਨਾਨ ਕਰਦੇ ਹਨ (ਉਹ ਪਰਮਾਤਮਾ ਗੁਰੂ ਦੀ ਕਿਰਪਾ ਨਾਲ ਸਾਧ ਸੰਗਤਿ ਵਿਚ ਮਿਲ ਪੈਂਦਾ ਹੈ) ।
ਮਾਨੁਖ ਬਨੁ ਤਿਨੁ ਪਸੂ ਪੰਖੀ ਸਗਲ ਤੁਝਹਿ ਅਰਾਧਤੇ ॥
ਹੇ ਦਇਆ ਦੇ ਸੋਮੇ ਗੋਬਿੰਦ! ਹੇ ਮੇਰੇ ਪਿਆਰੇ ਪ੍ਰਭੂ! ਮਨੁੱਖ, ਜੰਗਲ, ਬਨਸਪਤੀ, ਪਸ਼ੂ, ਪੰਛੀ—ਇਹ ਸਾਰੇ ਹੀ ਤੇਰਾ ਆਰਾਧਨ ਕਰਦੇ ਹਨ ।
ਦਇਆਲ ਲਾਲ ਗੋਬਿੰਦ ਨਾਨਕ ਮਿਲੁ ਸਾਧਸੰਗਤਿ ਹੋਇ ਗਤੇ ॥੧॥
(ਮੈਂ ਨਾਨਕ ਉਤੇ ਦਇਆ ਕਰ, ਮੈਨੂੰ) ਨਾਨਕ ਨੂੰ ਗੁਰੂ ਦੀ ਸੰਗਤਿ ਵਿਚ ਮਿਲਾ, ਤਾ ਕਿ ਮੈਨੂੰ ਉੱਚੀ ਆਤਮਕ ਅਵਸਥਾ ਪ੍ਰਾਪਤ ਹੋ ਜਾਏ ।੧।
ਕੋਟਿ ਬਿਸਨ ਅਵਤਾਰ ਸੰਕਰ ਜਟਾਧਾਰ ॥
ਹੇ ਦਇਆਲ ਹਰੀ! ਵਿਸ਼ਨੂੰ ਦੇ ਕ੍ਰੋੜਾਂ ਅਵਤਾਰ ਅਤੇ ਕੋ®ੜਾਂ ਜਟਾਧਾਰੀ ਸ਼ਿਵ ਤੈਨੂੰ (ਮਿਲਣਾ) ਲੋਚਦੇ ਹਨ,
ਚਾਹਹਿ ਤੁਝਹਿ ਦਇਆਰ ਮਨਿ ਤਨਿ ਰੁਚ ਅਪਾਰ ॥
ਉਹਨਾਂ ਦੇ ਮਨ ਵਿਚ ਉਹਨਾਂ ਦੇ ਹਿਰਦੇ ਵਿਚ (ਤੇਰੇ ਮਿਲਣ ਦੀ) ਤਾਂਘ ਰਹਿੰਦੀ ਹੈ ।
ਅਪਾਰ ਅਗਮ ਗੋਬਿੰਦ ਠਾਕੁਰ ਸਗਲ ਪੂਰਕ ਪ੍ਰਭ ਧਨੀ ॥
ਹੇ ਬੇਅੰਤ ਪ੍ਰਭੂ! ਹੇ ਅਪਹੁੰਚ ਪ੍ਰਭੂ! ਹੇ ਗੋਬਿੰਦ! ਹੇ ਠਾਕੁਰ! ਹੇ ਸਭ ਦੀ ਕਾਮਨਾ ਪੂਰੀ ਕਰਨ ਵਾਲੇ ਪ੍ਰਭੂ! ਹੇ ਸਭ ਦੇ ਮਾਲਕ!
ਸੁਰ ਸਿਧ ਗਣ ਗੰਧਰਬ ਧਿਆਵਹਿ ਜਖ ਕਿੰਨਰ ਗੁਣ ਭਨੀ ॥
ਦੇਵਤੇ, ਜੋਗ-ਸਾਧਨਾਂ ਵਿਚ ਪੁੱਗੇ ਹੋਏ ਜੋਗੀ, ਸ਼ਿਵ ਦੇ ਗਣ, ਦੇਵਤਿਆਂ ਦੇ ਰਾਗੀ, ਜੱਖ, ਕਿੰਨਰ (ਆਦਿਕ ਸਾਰੇ) ਤੇਰਾ ਸਿਮਰਨ ਕਰਦੇ ਹਨ, ਤੇ ਗੁਣ ਉਚਾਰਦੇ ਹਨ ।
ਕੋਟਿ ਇੰਦ੍ਰ ਅਨੇਕ ਦੇਵਾ ਜਪਤ ਸੁਆਮੀ ਜੈ ਜੈ ਕਾਰ ॥
ਹੇ ਭਾਈ! ਕ੍ਰੋੜਾਂ ਇੰਦਰ, ਅਨੇਕਾਂ ਦੇਵਤੇ, ਮਾਲਕ-ਪ੍ਰਭੂ ਦੀ ਜੈਕਾਰ ਜਪਦੇ ਰਹਿੰਦੇ ਹਨ ।
ਅਨਾਥ ਨਾਥ ਦਇਆਲ ਨਾਨਕ ਸਾਧਸੰਗਤਿ ਮਿਲਿ ਉਧਾਰ ॥੨॥
ਹੇ ਨਾਨਕ! ਉਸ ਨਿਖਸਮਿਆਂ ਦੇ ਖਸਮ ਪ੍ਰਭੂ ਨੂੰ, ਦਇਆ ਦੇ ਸੋਮੇ ਪ੍ਰਭੂ ਨੂੰ ਸਾਧ ਸੰਗਤਿ ਦੀ ਰਾਹੀਂ (ਹੀ) ਮਿਲ ਕੇ (ਸੰਸਾਰ-ਸਮੁੰਦਰ ਤੋਂ) ਬੇੜਾ ਪਾਰ ਹੁੰਦਾ ਹੈ ।੨।
ਕੋਟਿ ਦੇਵੀ ਜਾ ਕਉ ਸੇਵਹਿ ਲਖਿਮੀ ਅਨਿਕ ਭਾਤਿ ॥
(ਹੇ ਭਾਈ!) ਕੋ੍ਰੜਾਂ ਦੇਵੀਆਂ ਜਿਸ ਪਰਮਾਤਮਾ ਦੀ ਸੇਵਾ-ਭਗਤੀ ਕਰਦੀਆਂ ਹਨ, ਧਨ ਦੀ ਦੇਵੀ ਲਛਮੀ ਅਨੇਕਾਂ ਤਰੀਕਿਆਂ ਨਾਲ ਜਿਸ ਦੀ ਸੇਵਾ ਕਰਦੀ ਹੈ,