Sri Guru Granth Sahib Ji — Ang 462 (punjabi)
ਜਨਮ ਮਰਣ ਅਨੇਕ ਬੀਤੇ ਪ੍ਰਿਅ ਸੰਗ ਬਿਨੁ ਕਛੁ ਨਹ ਗਤੇ ॥
ਹੇ ਪ੍ਰਭੂ! ਹੇ ਤਰਸ-ਸਰੂਪ ਪਤੀ! (ਮੇਰੇ ਉੱਤੇ ਤਰਸ ਕਰ, ਤੇ ਮੈਨੂੰ) ਮਿਲ । (ਹੇ ਭਾਈ!) ਜਨਮ ਮਰਨ ਦੇ ਅਨੇਕਾਂ ਗੇੜ ਲੰਘ ਗਏ ਹਨ, ਪਰ ਪਿਆਰੇ ਪ੍ਰਭੂ ਦੀ ਸੰਗਤਿ ਤੋਂ ਬਿਨਾ ਮੇਰਾ ਕੋਈ ਚੰਗਾ ਹਾਲ ਨਹੀਂ ਹੈ ।
ਕੁਲ ਰੂਪ ਧੂਪ ਗਿਆਨਹੀਨੀ ਤੁਝ ਬਿਨਾ ਮੋਹਿ ਕਵਨ ਮਾਤ ॥
(ਹੇ ਪਿਆਰੇ ਪ੍ਰਭੂ!) ਮੇਰੀ ਕੋਈ ਚੰਗੀ ਕੁਲ ਨਹੀਂ, ਮੇਰਾ ਸੁੰਦਰ ਰੂਪ ਨਹੀਂ, ਅੰਦਰ (ਗੁਣਾਂ ਦੀ) ਸੁਗੰਧੀ ਨਹੀਂ, ਮੈਨੂੰ ਆਤਮਕ ਜੀਵਨ ਦੀ ਕੋਈ ਸੂਝ-ਬੂਝ ਨਹੀਂ (ਹੇ ਪਿਆਰੇ!) ਤੈਥੋਂ ਬਿਨਾ ਮੇਰਾ ਹੋਰ ਕੋਈ ਰਾਖਾ ਨਹੀਂ ।
ਕਰ ਜੋੜਿ ਨਾਨਕੁ ਸਰਣਿ ਆਇਓ ਪ੍ਰਿਅ ਨਾਥ ਨਰਹਰ ਕਰਹੁ ਗਾਤ ॥੧॥
(ਤੇਰਾ ਸੇਵਕ) ਨਾਨਕ (ਦੋਵੇਂ) ਹੱਥ ਜੋੜ ਕੇ ਤੇਰੀ ਸਰਨ ਪਿਆ ਹੈ, ਹੇ ਪਿਆਰੇ! ਹੇ ਨਾਥ! ਹੇ ਪ੍ਰਭੂ! ਮੇਰੀ ਆਤਮਕ ਅਵਸਥਾ ਉੱਚੀ ਬਣਾ ।੧।
ਮੀਨਾ ਜਲਹੀਨ ਮੀਨਾ ਜਲਹੀਨ ਹੇ ਓਹੁ ਬਿਛੁਰਤ ਮਨ ਤਨ ਖੀਨ ਹੇ ਕਤ ਜੀਵਨੁ ਪ੍ਰਿਅ ਬਿਨੁ ਹੋਤ ॥
ਹੇ ਭਾਈ! ਜਦੋਂ ਮੱਛੀ ਪਾਣੀ ਤੋਂ ਵਿਛੁੜ ਜਾਂਦੀ ਹੈ, ਜਦੋਂ ਮੱਛੀ ਪਾਣੀ ਤੋਂ ਵਿਛੁੜ ਜਾਂਦੀ ਹੈ, ਪਾਣੀ ਤੋਂ ਵਿਛੁੜਿਆਂ ਉਸ ਦਾ ਮਨ ਉਸ ਦਾ ਸਰੀਰ ਲਿੱਸਾ ਹੋ ਜਾਂਦਾ ਹੈ । ਪਿਆਰੇ (ਪਾਣੀ) ਤੋਂ ਬਿਨਾ ਉਹ ਕਿਵੇਂ ਜੀਊ ਸਕਦੀ ਹੈ?
ਸਨਮੁਖ ਸਹਿ ਬਾਨ ਸਨਮੁਖ ਸਹਿ ਬਾਨ ਹੇ ਮ੍ਰਿਗ ਅਰਪੇ ਮਨ ਤਨ ਪ੍ਰਾਨ ਹੇ ਓਹੁ ਬੇਧਿਓ ਸਹਜ ਸਰੋਤ ॥
ਹੇ ਭਾਈ! ਹਰਨ ਆਤਮਕ ਜੀਵਨ ਦੇਣ ਵਾਲੀ (ਘੰਡੇ ਹੇੜੇ ਦੀ ਆਵਾਜ਼) ਸੁਣ ਕੇ ਆਪਣਾ ਮਨ ਆਪਣਾ ਸਰੀਰ ਆਪਣੀ ਜਿੰਦ (ਸਭ ਕੁਝ ਉਸ ਮਿੱਠੀ ਸੁਰ ਤੋਂ) ਸਦਕੇ ਕਰ ਦੇਂਦਾ ਹੈ, ਸਿੱਧਾ ਮੂੰਹ ਉਤੇ ਉਹ (ਸ਼ਿਕਾਰੀ ਦਾ) ਤੀਰ ਸਹਾਰਦਾ ਹੈ, ਸਾਹਮਣੇ ਮੂੰਹ ਰੱਖ ਕੇ ਤੀਰ ਸਹਾਰਦਾ ਹੈ ।
ਪ੍ਰਿਅ ਪ੍ਰੀਤਿ ਲਾਗੀ ਮਿਲੁ ਬੈਰਾਗੀ ਖਿਨੁ ਰਹਨੁ ਧ੍ਰਿਗੁ ਤਨੁ ਤਿਸੁ ਬਿਨਾ ॥
ਹੇ ਪਿਆਰੇ! ਮੇਰੀ ਪ੍ਰੀਤਿ (ਤੇਰੇ ਚਰਨਾਂ ਵਿਚ) ਲੱਗ ਗਈ ਹੈ । (ਹੇ ਪ੍ਰਭੂ! ਮੈਨੂੰ) ਮਿਲ, ਮੇਰਾ ਚਿੱਤ (ਦੁਨੀਆ ਵਲੋਂ) ਉਦਾਸ ਹੈ । ਹੇ ਭਾਈ! ਉਸ ਪਿਆਰੇ ਦੇ ਮਿਲਾਪ ਤੋਂ ਬਿਨਾ ਜੇ ਇਹ ਸਰੀਰ ਇਕ ਖਿਨ ਭੀ ਟਿਕਿਆ ਰਹਿ ਸਕੇ ਤਾਂ ਇਹ ਸਰੀਰ ਫਿਟਕਾਰ-ਜੋਗ ਹੈ ।
ਪਲਕਾ ਨ ਲਾਗੈ ਪ੍ਰਿਅ ਪ੍ਰੇਮ ਪਾਗੈ ਚਿਤਵੰਤਿ ਅਨਦਿਨੁ ਪ੍ਰਭ ਮਨਾ ॥
ਹੇ ਪਿਆਰੇ ਪ੍ਰਭੂ! ਮੈਨੂੰ ਨੀਂਦ ਨਹੀਂ ਪੈਂਦੀ, ਤੇਰੇ ਚਰਨਾਂ ਵਿਚ ਮੇਰੀ ਪ੍ਰੀਤ ਲੱਗੀ ਹੋਈ ਹੈ, ਮੇਰਾ ਮਨ ਹਰ ਵੇਲੇ ਤੈਨੂੰ ਹੀ ਚਿਤਾਰ ਰਿਹਾ ਹੈ ।
ਸ੍ਰੀਰੰਗ ਰਾਤੇ ਨਾਮ ਮਾਤੇ ਭੈ ਭਰਮ ਦੁਤੀਆ ਸਗਲ ਖੋਤ ॥
ਹੇ ਭਾਈ! ਜੇਹੜੇ ਵਡ-ਭਾਗੀ ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਰੰਗੇ ਜਾਂਦੇ ਹਨ ਜੇਹੜੇ ਉਸ ਦੇ ਨਾਮ ਵਿਚ ਮਸਤ ਹੋ ਜਾਂਦੇ ਹਨ, ਉਹ ਦੁਨੀਆ ਦੇ ਸਾਰੇ ਡਰ ਮਾਇਆ ਦੀ ਭਟਕਣਾ ਇਹ ਸਭ ਕੁਝ ਦੂਰ ਕਰ ਲੈਂਦੇ ਹਨ ।
ਕਰਿ ਮਇਆ ਦਇਆ ਦਇਆਲ ਪੂਰਨ ਹਰਿ ਪ੍ਰੇਮ ਨਾਨਕ ਮਗਨ ਹੋਤ ॥੨॥
ਹੇ ਨਾਨਕ! (ਆਖ—) ਹੇ ਸਰਬ-ਵਿਆਪਕ ਦਇਆਲ ਹਰੀ! ਮੇਰੇ ਉਤੇ ਮੇਹਰ ਕਰ, ਤਰਸ ਕਰ, ਮੈਂ ਸਦਾ ਤੇਰੇ ਪਿਆਰ ਵਿਚ ਮਸਤ ਰਹਾਂ ।੨।
ਅਲੀਅਲ ਗੁੰਜਾਤ ਅਲੀਅਲ ਗੁੰਜਾਤ ਹੇ ਮਕਰੰਦ ਰਸ ਬਾਸਨ ਮਾਤ ਹੇ ਪ੍ਰੀਤਿ ਕਮਲ ਬੰਧਾਵਤ ਆਪ ॥
(ਹੇ ਭਾਈ! ਕੌਲ-ਫੁੱਲਾਂ ਦੇ ਦੁਆਲੇ) ਭੌਰੇ ਗੁੰਜਾਰ ਪਾਂਦੇ ਹਨ, ਭੌਰੇ ਨਿੱਤ ਗੰੁਜਾਰ ਪਾਂਦੇ ਹਨ, ਕੌਲ-ਫੁੱਲਾਂ ਦੀ ਧੂੜੀ ਦੇ ਰਸ ਦੀ ਸੁਗੰਧੀ ਵਿਚ ਮਸਤ ਹੰੁਦੇ ਹਨ, ਪ੍ਰੀਤੀ ਦੇ ਖਿੱਚੇ ਹੋਏ ਉਹ ਆਪਣੇ ਆਪ ਨੂੰ ਕੌਲ-ਫੁੱਲਾਂ ਵਿਚ ਬੰਨ੍ਹਾ ਲੈਂਦੇ ਹਨ ।
ਚਾਤ੍ਰਿਕ ਚਿਤ ਪਿਆਸ ਚਾਤ੍ਰਿਕ ਚਿਤ ਪਿਆਸ ਹੇ ਘਨ ਬੂੰਦ ਬਚਿਤ੍ਰਿ ਮਨਿ ਆਸ ਹੇ ਅਲ ਪੀਵਤ ਬਿਨਸਤ ਤਾਪ ॥
(ਹੇ ਭਾਈ! ਭਾਵੇਂ ਸਰ ਤੇ ਟੋਭੇ ਪਾਣੀ ਨਾਲ ਭਰੇ ਪਏ ਹਨ, ਪਰ) ਪਪੀਹੇ ਦੇ ਚਿੱਤ ਨੂੰ (ਬੱਦਲਾਂ ਦੀ ਬੂੰਦ ਦੀ) ਪਿਆਸ ਹੈ, ਪਪੀਹੇ ਦੇ ਚਿੱਤ ਨੂੰ (ਸਿਰਫ਼ ਬੱਦਲਾਂ ਦੀ ਬੂੰਦ ਦੀ) ਤੇ®ਹ ਹੈ, ਉਸ ਦੇ ਮਨ ਵਿਚ ਬੱਦਲਾਂ ਦੀ ਬੂੰਦ ਦੀ ਹੀ ਤਾਂਘ ਹੈ । ਜਦੋਂ ਪਪੀਹਾ ਉਸ ਮਸਤ ਕਰਾ ਦੇਣ ਵਾਲੀ ਬੂੰਦ ਨੂੰ ਪੀਂਦਾ ਹੈ, ਤਾਂ ਉਸ ਦੀ ਤਪਸ਼ ਮਿਟਦੀ ਹੈ ।
ਤਾਪਾ ਬਿਨਾਸਨ ਦੂਖ ਨਾਸਨ ਮਿਲੁ ਪ੍ਰੇਮੁ ਮਨਿ ਤਨਿ ਅਤਿ ਘਨਾ ॥
ਹੇ ਜੀਵਾਂ ਦੇ ਦੁੱਖ-ਕਲੇਸ਼ ਨਾਸ ਕਰਨ ਵਾਲੇ! ਤਾਪ ਨਾਸ ਕਰਨ ਵਾਲੇ! (ਮੇਰੀ ਤੇਰੇ ਦਰ ਤੇ ਬੇਨਤੀ ਹੈ, ਮੈਨੂੰ) ਮਿਲ, ਮੇਰੇ ਮਨ ਵਿਚ ਮੇਰੇ ਹਿਰਦੇ ਵਿਚ (ਤੇਰੇ ਚਰਨਾਂ ਦਾ) ਬਹੁਤ ਡੂੰਘਾ ਪ੍ਰੇਮ ਹੈ ।
ਸੁੰਦਰੁ ਚਤੁਰੁ ਸੁਜਾਨ ਸੁਆਮੀ ਕਵਨ ਰਸਨਾ ਗੁਣ ਭਨਾ ॥
ਤੂੰ ਮੇਰਾ ਸੋਹਣਾ ਚਤੁਰ ਸਿਆਣਾ ਮਾਲਕ ਹੈਂ । ਮੈਂ (ਆਪਣੀ) ਜੀਭ ਨਾਲ ਤੇਰੇ ਕੇਹੜੇ ਕੇਹੜੇ ਗੁਣ ਬਿਆਨ ਕਰਾਂ?
ਗਹਿ ਭੁਜਾ ਲੇਵਹੁ ਨਾਮੁ ਦੇਵਹੁ ਦ੍ਰਿਸਟਿ ਧਾਰਤ ਮਿਟਤ ਪਾਪ ॥
ਹੇ ਵਿਕਾਰਾਂ ਵਿਚ ਡਿੱਗੇ ਹੋਇਆਂ ਨੂੰ ਪਵਿਤ® ਕਰਨ ਵਾਲੇ ਹਰੀ! ਮੈਨੂੰ ਬਾਹੋਂ ਫੜ ਕੇ ਆਪਣੀ ਚਰਨੀਂ ਲਾ ਲਵੋ, ਮੈਨੂੰ ਆਪਣਾ ਨਾਮ ਬਖ਼ਸ਼ੋ, ਤੇਰੀ ਨਿਗਾਹ ਮੇਰੇ ਉਤੇ ਪੈਂਦਿਆਂ ਹੀ ਮੇਰੇ ਸਾਰੇ ਪਾਪ ਮਿਟ ਜਾਂਦੇ ਹਨ ।
ਨਾਨਕੁ ਜੰਪੈ ਪਤਿਤ ਪਾਵਨ ਹਰਿ ਦਰਸੁ ਪੇਖਤ ਨਹ ਸੰਤਾਪ ॥੩॥
ਨਾਨਕ ਬੇਨਤੀ ਕਰਦਾ ਹੈ—ਹੇ ਹਰੀ! ਤੇਰਾ ਦਰਸਨ ਕੀਤਿਆਂ ਕੋਈ ਦੁੱਖ-ਕਲੇਸ਼ ਪੋਹ ਨਹੀਂ ਸਕਦਾ ।੩।
ਚਿਤਵਉ ਚਿਤ ਨਾਥ ਚਿਤਵਉ ਚਿਤ ਨਾਥ ਹੇ ਰਖਿ ਲੇਵਹੁ ਸਰਣਿ ਅਨਾਥ ਹੇ ਮਿਲੁ ਚਾਉ ਚਾਈਲੇ ਪ੍ਰਾਨ ॥
ਹੇ ਮੇਰੇ ਖਸਮ-ਪ੍ਰਭੂ! ਮੈਂ ਚਿੱਤ (ਵਿਚ ਤੈਨੂੰ ਹੀ) ਚਿਤਾਰਦਾ ਹਾਂ, ਹੇ ਨਾਥ! ਮੈਂ ਚਿੱਤ ਵਿਚ ਤੈਨੂੰ ਹੀ ਯਾਦ ਕਰਦਾ ਹਾਂ । ਮੈਨੂੰ ਅਨਾਥ ਨੂੰ ਆਪਣੀ ਸਰਨ ਵਿਚ ਰੱਖ ਲੈ । (ਹੇ ਨਾਥ! ਮੈਨੂੰ) ਮਿਲ (ਤੈਨੂੰ ਮਿਲਣ ਲਈ ਮੇਰੇ ਅੰਦਰ) ਚਾਉ ਹੈ, ਮੇਰੀ ਜਿੰਦ ਤੇਰੇ ਦਰਸਨ ਲਈ ਉਤਸ਼ਾਹ ਵਿਚ ਆਈ ਹੋਈ ਹੈ ।
ਸੁੰਦਰ ਤਨ ਧਿਆਨ ਸੁੰਦਰ ਤਨ ਧਿਆਨ ਹੇ ਮਨੁ ਲੁਬਧ ਗੋਪਾਲ ਗਿਆਨ ਹੇ ਜਾਚਿਕ ਜਨ ਰਾਖਤ ਮਾਨ ॥
ਹੇ ਪ੍ਰਭੂ! ਤੇਰੇ ਸੋਹਣੇ ਸਰੂਪ ਵਿਚ ਮੇਰੀ ਸੁਰਤਿ ਜੁੜੀ ਹੋਈ ਹੈ, ਤੇਰੇ ਸੋਹਣੇ ਸਰੀਰ ਵਲ ਮੇਰਾ ਧਿਆਨ ਲੱਗਾ ਹੋਇਆ ਹੈ । ਹੇ ਗੋਪਾਲ! ਮੇਰਾ ਮਨ ਤੇਰੇ ਨਾਲ ਡੂੰਘੀ ਸਾਂਝ ਪਾਣ ਵਾਸਤੇ ਲਲਚਾ ਰਿਹਾ ਹੈ । ਤੂੰ ਉਹਨਾਂ (ਵਡ-ਭਾਗੀਆਂ) ਦਾ ਮਾਣ ਰੱਖਦਾ ਹੈਂ ਜੇਹੜੇ ਤੇਰੇ ਦਰ ਦੇ ਮੰਗਤੇ ਬਣਦੇ ਹਨ ।
ਪ੍ਰਭ ਮਾਨ ਪੂਰਨ ਦੁਖ ਬਿਦੀਰਨ ਸਗਲ ਇਛ ਪੁਜੰਤੀਆ ॥
ਹੇ ਪ੍ਰਭੂ! ਆਪਣੇ ਦਰ ਦੇ ਮੰਗਤਿਆਂ ਦਾ ਆਦਰ-ਮਾਣ ਕਰਦਾ ਹੈਂ, ਤੂੰ ਉਹਨਾਂ ਦੇ ਦੁੱਖਾਂ ਦਾ ਨਾਸ ਕਰਦਾ ਹੈਂ, (ਤੇਰੀ ਮੇਹਰ ਨਾਲ ਉਹਨਾਂ ਦੀਆਂ) ਸਾਰੀਆਂ ਮਨੋਕਾਮਨਾ ਪੂਰੀਆਂ ਹੋ ਜਾਂਦੀਆਂ ਹਨ ।
ਹਰਿ ਕੰਠਿ ਲਾਗੇ ਦਿਨ ਸਭਾਗੇ ਮਿਲਿ ਨਾਹ ਸੇਜ ਸੋਹੰਤੀਆ ॥
ਹੇ ਭਾਈ! ਜੇਹੜੇ (ਵਡ-ਭਾਗੀ ਮਨੁੱਖ) ਪ੍ਰਭੂ-ਪਤੀ ਦੇ ਗਲ ਨਾਲ ਲੱਗਦੇ ਹਨ, ਉਹਨਾਂ (ਦੀ ਜ਼ਿੰਦਗੀ) ਦੇ ਦਿਨ ਭਾਗਾਂ ਵਾਲੇ ਹੋ ਜਾਂਦੇ ਹਨ, ਖਸਮ-ਪ੍ਰਭੂ ਨੂੰ ਮਿਲ ਕੇ ਉਹਨਾਂ ਦੇ ਹਿਰਦੇ ਦੀ ਸੇਜ ਸੋਹਣੀ ਬਣ ਜਾਂਦੀ ਹੈ ।
ਪ੍ਰਭ ਦ੍ਰਿਸਟਿ ਧਾਰੀ ਮਿਲੇ ਮੁਰਾਰੀ ਸਗਲ ਕਲਮਲ ਭਏ ਹਾਨ ॥
ਜਿਨ੍ਹਾਂ ਉਤੇ ਪ੍ਰਭੂ ਮੇਹਰ ਦੀ ਨਿਗਾਹ ਕਰਦਾ ਹੈ, ਜਿਨ੍ਹਾਂ ਨੂੰ ਪਰਮਾਤਮਾ ਮਿਲ ਪੈਂਦਾ ਹੈ, ਉਹਨਾਂ ਦੇ (ਪਿਛਲੇ ਕੀਤੇ) ਸਾਰੇ ਪਾਪ ਨਾਸ ਹੋ ਜਾਂਦੇ ਹਨ ।
ਬਿਨਵੰਤਿ ਨਾਨਕ ਮੇਰੀ ਆਸ ਪੂਰਨ ਮਿਲੇ ਸ੍ਰੀਧਰ ਗੁਣ ਨਿਧਾਨ ॥੪॥੧॥੧੪॥
ਨਾਨਕ ਬੇਨਤੀ ਕਰਦਾ ਹੈ (—ਹੇ ਭਾਈ!) ਲੱਛਮੀ-ਪਤੀ ਪ੍ਰਭੂ ਸਾਰੇ ਗੁਣਾਂ ਦਾ ਖ਼ਜ਼ਾਨਾ-ਪ੍ਰਭੂ ਮੈਨੂੰ ਮਿਲ ਪਿਆ ਹੈ, ਮੇਰੀ ਮਨ ਦੀ ਮੁਰਾਦ ਪੂਰੀ ਹੋ ਗਈ ਹੈ ।੪।੧।੧੪।੩੫।
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
ਵਾਹਿਗੁਰੂ ਕੇਵਲ ਇੱਕ ਹੈ। ਸੱਚਾ ਹੈ ਉਸ ਦਾ ਨਾਮ, ਰਚਨਹਾਰ ਉਸ ਦੀ ਵਿਅਕਤੀ ਅਤੇ ਅਮਰ ਉਸ ਦਾ ਸਰੂਪ। ਉਹ ਨਿਡਰ, ਦੁਸ਼ਮਨੀ-ਰਹਿਤ, ਅਜਨਮਾ ਅਤੇ ਸਵੈ-ਪ੍ਰਕਾਸ਼ਵਾਨ ਹੈ। ਗੁਰਾਂ ਦੀ ਦਇਆ ਦੁਆਰਾ ਉਹ ਪਾਇਆ ਜਾਂਦਾ ਹੈ।
ਆਸਾ ਮਹਲਾ ੧ ॥
ਆਸਾ ਪਹਿਲੀ ਪਾਤਸ਼ਾਹੀ। ਜੱਸਮਈ ਕਵਿਤਾ ਸਲੋਕਾਂ ਸਮੇਤ। ਸਲੋਕ ਭੀ ਪਹਿਲੀ ਪਾਤਸ਼ਾਹੀ ਦੇ ਲਿਖੇ ਗਏ ਹਨ।
ਵਾਰ ਸਲੋਕਾ ਨਾਲਿ ਸਲੋਕ ਭੀ ਮਹਲੇ ਪਹਿਲੇ ਕੇ ਲਿਖੇ ਟੁੰਡੇ ਅਸ ਰਾਜੈ ਕੀ ਧੁਨੀ ॥
ਏਕ ਸਾਰੰਗ ਨਾਮੇ ਰਾਜਾ ਥਾ। ਤਿਸ ਕੇ ਤੀਨ ਪੁਤ੍ਰ ਥੇ। ਅਸਰਾਜ ਪਟਰਾਨੀ ਸੇ ਥਾ। ਖਾਨ ੧, ਸੁਲਤਾਨ ੨, ਦੂਸਰੀ ਰਾਣੀEਂ ਸੇ ਥੇ। ਰਾਜ ਕਾ ਅਧਕਾਰ ਅਸਰਾਜ ਕਾ ਥਾ। ਸੋ ਇਸ ਈਰਖਾ ਕਰ ਕੇ ਖਾਨ ਸੁਲਤਾਨ ਦੋਨੋਂ ਨੇ ਸ਼ਿਕਾਰ ਕੇ ਬਹਾਨੇ ਲੇ ਜਾਕਰ ਅਸਰਾਜ ਕੇ ਹਾਥ ਪਾਉਂ ਕਾਟ ਕਰ ਕੂਪ ਮੇਂ ਗਿਰਾਇ ਦੀਆ ਔਰ ਪਿਤਾ ਸੇ ਕਹਾ ਕਿ ਸ਼ੇਰ ਮਾਰ ਕਰ ਅਸਰਾਜ ਕੋ ਖਾਇ ਗਿਆ। ਬਨਜਾਰੋਂ ਕੀ ਏਕ ਗੋਲ ਜਾਤੀ ਥੀ। ਉਨਮੇਂ ਸੇ ਕੋਈ ਕੂਪ ਪਰ ਪਾਨੀ ਭਰਨੇ ਗਿਆ। ਉਸ ਨੇ ਅਸਰਾਜ ਕੀ ਇਹ ਦਸ਼ਾ ਦੇਖੀ, ਦ੍ਯਾ ਆਈ ਨਿਕਾਲ ਕਰ ਔਖਧਿ ਕੀਆ, ਘਾਉ ਅਛੇ ਹੋ ਗਏ। ਭਾਗ੍ਯ ਬਸ ਏਕ ਰਾਜਾ ਨਿਰਸੰਤਾਨ ਮਰ ਗਿਆ ਥਾ। ਸੋ ਉਸ ਕੇ ਮੰਤ੍ਰੀEਂ ਨੇ ਕੁਛ ਸੰਕੇਤ ਕੀਆ ਥਾ ਕਿ ਜੋ ਪ੍ਰਾਤਾਕਾਲ ਮਿਲੈ ਔਰ ਜਿਸ ਕੇ ਹਾਥ ਸੇ ਕਿਲੇ ਕਾ ਤਾਲਾ ਖੁਲ ਜਾਇ ਉਸੀ ਕੋ ਰਾਜਾ ਬਨਾਉਨਾ ਹੈ। ਪ੍ਰਾਤ ਕਾਲ ਸੋ ਅਸਰਾਜ ਟੁੰਡਾ ਮਿਲਾ ਔਰ ਇਸੀ ਕੇ ਹਾਥ ਲਗਨੇ ਸੇ ਤਾਲਾ ਖੁਲ ਗਇਆ। ਸੋ ਇਹ ਬਹੁਤ ਦਿਨ ਤਕ ਵਹਾਂ ਰਾਜ ਕਰਤਾ ਰਹਾ। ਟੁੰਡੇਸ ਲੋਗ ਕਹਤੇ ਰਹੇ। ਏਕ ਦਿਨ ਕੋਠੇ ਪਰ ਬੈਠਾ ਥਾ ਕਿ ਵਹੀ ਬਨਜਾਰੇ ਜਾਤੇ ਥੇ ਦੇਖ ਕਰ ਬੁਲਾਇਆ ਔਰ ਉਨ ਕੀ ਸੇਵਾ ਕਰ ਧਨ ਦੇ ਕਰ ਬਿਦਾ ਕੀਆ। ਰਾਜਾ ਕੇ ਅਹਲਕਾਰੋਂ ਨੇ ਬਨਜਾਰੋਂ ਸੇ ਪੂਛਾ ਕਿ ਆਪ ਸੇ ਉਨ ਕਾ ਕਿਆ ਸੰਬੰਧ ਹੈ। ਤਬ ਬਨਜਾਰੋਂ ਨੇ ਕਹਾ ਕਿ ਹਮ ਇਸ ਕੋ ਕਿਸੀ ਗੁਨਾਹ ਸੇ ਮਾਰਨੇ ਲਗੇ ਥੇ, ਪਰੰਤੂ ਦ੍ਯਾ ਕਰ ਕੇ ਮਾਰਾ ਨਹੀਂ ਹਾਥ ਪਾਉਂ ਕਾਟ ਕਰ ਛੋਡ ਦੀਆ। ਇਸ ਉਪਕਾਰ ਕੋ ਤੁਮਾਰੇ ਰਾਜਾ ਨੇ ਮਾਨਾ ਹੈ। ਸੁਨ
ਸਲੋਕੁ ਮਃ ੧ ॥
ਸਲੋਕ ਪਹਿਲੀ ਪਾਤਸ਼ਾਹੀ।
ਬਲਿਹਾਰੀ ਗੁਰ ਆਪਣੇ ਦਿਉਹਾੜੀ ਸਦ ਵਾਰ ॥
ਮੈਂ ਆਪਣੇ ਗੁਰੂ ਤੋਂ (ਇਕ) ਦਿਨ ਵਿਚ ਸੌ ਵਾਰੀ ਸਦਕੇ ਹੁੰਦਾ ਹਾਂ,
ਜਿਨਿ ਮਾਣਸ ਤੇ ਦੇਵਤੇ ਕੀਏ ਕਰਤ ਨ ਲਾਗੀ ਵਾਰ ॥੧॥
ਜਿਸ (ਗੁਰੂ) ਨੇ ਮਨੁੱਖਾਂ ਤੋਂ ਦੇਵਤੇ ਬਣਾ ਦਿੱਤੇ ਤੇ ਬਣਾਉਂਦਿਆਂ (ਰਤਾ) ਚਿਰ ਨਾਹ ਲੱਗਾ ।੧।