Sri Guru Granth Sahib Ji — Ang 463 (punjabi)
ਮਹਲਾ ੨ ॥
ਦੂਜੀ ਪਾਤਸ਼ਾਹੀ।
ਜੇ ਸਉ ਚੰਦਾ ਉਗਵਹਿ ਸੂਰਜ ਚੜਹਿ ਹਜਾਰ ॥
ਜੇ (ਇਕ) ਸੌ ਚੰਦ®ਮਾ ਚੜ੍ਹਨ ਅਤੇ ਹਜ਼ਾਰ ਸੂਰਜ ਚੜ੍ਹਨ,
ਏਤੇ ਚਾਨਣ ਹੋਦਿਆਂ ਗੁਰ ਬਿਨੁ ਘੋਰ ਅੰਧਾਰ ॥੨॥
ਜੇ ਇਤਨੇ ਭੀ ਚਾਨਣ ਹੋ ਜਾਣ (ਭਾਵ, ਚਾਨਣ ਕਰਨ ਵਾਲੇ ਜੇ ਇਤਨੇ ਭੀ ਚੰਦ®ਮਾ ਸੂਰਜ ਆਦਿਕ ਗ੍ਰਹਿ ਅਕਾਸ਼ ਵਿਚ ਚੜ੍ਹ ਪੈਣ), ਗੁਰੂ ਤੋਂ ਬਿਨਾ (ਫੇਰ ਭੀ) ਘੁੱਪ ਹਨੇਰਾ ਹੈ ।੨।
ਮਃ ੧ ॥
ਪਹਿਲੀ ਪਾਤਸ਼ਾਹੀ।
ਨਾਨਕ ਗੁਰੂ ਨ ਚੇਤਨੀ ਮਨਿ ਆਪਣੈ ਸੁਚੇਤ ॥
ਹੇ ਨਾਨਕ! (ਜੋ ਮਨੁੱਖ) ਗੁਰੂ ਨੂੰ ਚੇਤੇ ਨਹੀਂ ਕਰਦੇ ਆਪਣੇ ਆਪ ਵਿਚ ਚਤਰ (ਬਣੇ ਹੋਏ) ਹਨ,
ਛੁਟੇ ਤਿਲ ਬੂਆੜ ਜਿਉ ਸੁੰਞੇ ਅੰਦਰਿ ਖੇਤ ॥
ਉਹ ਇਉਂ ਹਨ ਜਿਵੇਂ ਕਿਸੇ ਸੰੁਞੀ ਪੈਲੀ ਵਿਚ ਅੰਦਰੋਂ ਸੜੇ ਤਿਲ ਨਿਖਸਮੇ ਪਏ ਹੋਏ ਹਨ ।
ਖੇਤੈ ਅੰਦਰਿ ਛੁਟਿਆ ਕਹੁ ਨਾਨਕ ਸਉ ਨਾਹ ॥
ਹੇ ਨਾਨਕ! (ਬੇਸ਼ਕ) ਆਖ ਕਿ ਪੈਲੀ ਵਿਚ ਨਿਖਸਮੇ ਪਏ ਹੋਏ ਉਹਨਾਂ ਬੂਆੜ ਤਿਲਾਂ ਦੇ ਸੌ ਖਸਮ ਹਨ,
ਫਲੀਅਹਿ ਫੁਲੀਅਹਿ ਬਪੁੜੇ ਭੀ ਤਨ ਵਿਚਿ ਸੁਆਹ ॥੩॥
ਉਹ ਵਿਚਾਰੇ ਫੁੱਲਦੇ ਭੀ ਹਨ (ਭਾਵ, ਉਹਨਾਂ ਨੂੰ ਫੁੱਲ ਭੀ ਲੱਗਦੇ ਹਨ), ਫਲਦੇ ਭੀ ਹਨ, ਫੇਰ ਭੀ ਉਹਨਾਂ ਦੇ ਤਨ ਵਿਚ (ਭਾਵ, ਉਹਨਾਂ ਦੀ ਫਲੀ ਵਿਚ ਤਿਲਾਂ ਦੀ ਥਾਂ) ਸੁਆਹ ਹੀ ਹੰੁਦੀ ਹੈ ।
ਪਉੜੀ ॥
pauVI[
ਆਪੀਨੑੈ ਆਪੁ ਸਾਜਿਓ ਆਪੀਨੑੈ ਰਚਿਓ ਨਾਉ ॥
ਅਕਾਲ ਪੁਰਖ ਨੇ ਆਪ ਹੀ ਆਪਣੇ ਆਪ ਨੂੰ ਸਾਜਿਆ, ਅਤੇ ਆਪ ਹੀ ਆਪਣਾ ਨਾਮਣਾ ਬਣਾਇਆ ।
ਦੁਯੀ ਕੁਦਰਤਿ ਸਾਜੀਐ ਕਰਿ ਆਸਣੁ ਡਿਠੋ ਚਾਉ ॥
ਫਿਰ, ਉਸ ਨੇ ਕੁਦਰਤ ਰਚੀ (ਅਤੇ ਉਸ ਵਿਚ) ਆਸਣ ਜਮਾ ਕੇ, (ਭਾਵ, ਕੁਦਰਤ ਵਿਚ ਵਿਆਪਕ ਹੋ ਕੇ, ਇਸ ਜਗਤ ਦਾ) ਆਪ ਤਮਾਸ਼ਾ ਵੇਖਣ ਲੱਗ ਪਿਆ ਹੈ ।
ਦਾਤਾ ਕਰਤਾ ਆਪਿ ਤੂੰ ਤੁਸਿ ਦੇਵਹਿ ਕਰਹਿ ਪਸਾਉ ॥
(ਹੇ ਪ੍ਰਭੂ!) ਤੂੰ ਆਪ ਹੀ (ਜੀਵਾਂ ਨੂੰ) ਦਾਤਾਂ ਦੇਣ ਵਾਲਾ ਹੈਂ ਅਤੇ ਆਪ ਹੀ (ਇਹਨਾਂ ਦੇ) ਸਾਜਣ ਵਾਲਾ ਹੈਂ । (ਤੂੰ ਆਪ ਹੀ ਤ®ü'ਠ ਕੇ (ਜੀਵਾਂ ਨੂੰ) ਦੇਂਦਾ ਹੈਂ ਅਤੇ ਬਖ਼ਸ਼ਸ਼ ਕਰਦਾ ਹੈਂ ।
ਤੂੰ ਜਾਣੋਈ ਸਭਸੈ ਦੇ ਲੈਸਹਿ ਜਿੰਦੁ ਕਵਾਉ ॥
ਤੂੰ ਸਭਨਾਂ ਜੀਆਂ ਦੀ ਜਾਣਨਹਾਰ ਹੈਂ । ਜਿੰਦ ਅਤੇ ਸਰੀਰ ਦੇ ਕੇ (ਤੂੰ ਆਪ ਹੀ) ਲੈ ਲਵੇਂਗਾ (ਭਾਵ, ਤੂੰ ਆਪ ਹੀ ਜਿੰਦ ਤੇ ਸਰੀਰ ਦੇਂਦਾ ਹੈਂ, ਆਪ ਹੀ ਮੁੜ ਲੈ ਲੈਂਦਾ ਹੈਂ) ।
ਕਰਿ ਆਸਣੁ ਡਿਠੋ ਚਾਉ ॥੧॥
ਤੂੰ (ਕੁਦਰਤ ਵਿਚ) ਆਸਣ ਜਮਾ ਕੇ ਤਮਾਸ਼ਾ ਵੇਖ ਰਿਹਾ ਹੈਂ ।੧।
ਸਲੋਕੁ ਮਃ ੧ ॥
ਸਲੋਕ ਪਹਿਲੀ ਪਾਤਸ਼ਾਹੀ।
ਸਚੇ ਤੇਰੇ ਖੰਡ ਸਚੇ ਬ੍ਰਹਮੰਡ ॥
ਹੇ ਸੱਚੇ ਪਾਤਸ਼ਾਹ! ਤੇਰੇ (ਪੈਦਾ ਕੀਤੇ ਹੋਏ) ਖੰਡ ਤੇ ਬ੍ਰਹਿਮੰਡ ਸੱਚੇ ਹਨ (ਭਾਵ, ਖੰਡ ਤੇ ਬ੍ਰਹਿਮੰਡ ਸਾਜਣ ਵਾਲਾ ਤੇਰਾ ਇਹ ਸਿਲਸਿਲਾ ਸਦਾ ਲਈ ਅਟੱਲ ਹੈ) ।
ਸਚੇ ਤੇਰੇ ਲੋਅ ਸਚੇ ਆਕਾਰ ॥
ਤੇਰੇ (ਸਿਰਜੇ ਹੋਏ ਚੌਂਦਾਂ) ਲੋਕ ਤੇ (ਇਹ ਬੇਅੰਤ) ਆਕਾਰ ਭੀ ਸਦਾ-ਥਿਰ ਰਹਿਣ ਵਾਲੇ ਹਨ;
ਸਚੇ ਤੇਰੇ ਕਰਣੇ ਸਰਬ ਬੀਚਾਰ ॥
ਤੇਰੇ ਕੰਮ ਤੇ ਸਾਰੀਆਂ ਵਿਚਾਰਾਂ ਨਾਸ-ਰਹਿਤ ਹਨ ।
ਸਚਾ ਤੇਰਾ ਅਮਰੁ ਸਚਾ ਦੀਬਾਣੁ ॥
ਹੇ ਪਾਤਸ਼ਾਹ! ਤੇਰੀ ਪਾਤਸ਼ਾਹੀ ਤੇ ਤੇਰਾ ਦਰਬਾਰ ਅਟੱਲ ਹਨ,
ਸਚਾ ਤੇਰਾ ਹੁਕਮੁ ਸਚਾ ਫੁਰਮਾਣੁ ॥
ਤੇਰਾ ਹੁਕਮ ਤੇ ਤੇਰਾ (ਸ਼ਾਹੀ) ਫ਼ੁਰਮਾਨ ਭੀ ਅਟੱਲ ਹਨ ।
ਸਚਾ ਤੇਰਾ ਕਰਮੁ ਸਚਾ ਨੀਸਾਣੁ ॥
ਤੇਰੀ ਬਖ਼ਸ਼ਸ਼ ਸਦਾ ਲਈ ਥਿਰ ਹੈ ਤੇ ਤੇਰੀਆਂ ਬਖ਼ਸ਼ਸ਼ਾਂ ਦਾ ਨਿਸ਼ਾਨ ਭੀ (ਭਾਵ, ਇਹ ਬੇਅੰਤ ਪਦਾਰਥ ਜੋ ਤੂੰ ਜੀਆਂ ਨੂੰ ਦੇ ਰਿਹਾ ਹੈਂ) ਸਦਾ ਵਾਸਤੇ ਕਾਇਮ ਹੈ ।
ਸਚੇ ਤੁਧੁ ਆਖਹਿ ਲਖ ਕਰੋੜਿ ॥
ਲੱਖਾਂ ਕਰੋੜਾਂ ਜੀਵ, ਜੋ ਤੈਨੂੰ ਸਿਮਰ ਰਹੇ ਹਨ, ਸੱਚੇ ਹਨ (ਭਾਵ, ਬੇਅੰਤ ਜੀਵਾਂ ਦਾ ਤੈਨੂੰ ਸਿਮਰਨਾ—ਇਹ ਭੀ ਤੇਰਾ ਇਕ ਅਜਿਹਾ ਚਲਾਇਆ ਹੋਇਆ ਕੰਮ ਹੈ ਜੋ ਸਦਾ ਲਈ ਥਿਰ ਹੈ) ।
ਸਚੈ ਸਭਿ ਤਾਣਿ ਸਚੈ ਸਭਿ ਜੋਰਿ ॥
(ਇਹ ਖੰਡ, ਬ੍ਰਹਿਮੰਡ, ਲੋਕ, ਆਕਾਰ, ਜੀਅ ਜੰਤ ਆਦਿਕ) ਸਾਰੇ ਹੀ ਸੱਚੇ ਹਰੀ ਦੇ ਤਾਣ ਤੇ ਜ਼ੋਰ ਵਿਚ ਹਨ (ਭਾਵ, ਇਹਨਾਂ ਸਭਨਾਂ ਦੀ ਹਸਤੀ, ਸਭਨਾਂ ਦਾ ਆਸਰਾ ਪ੍ਰਭੂ ਆਪ ਹੈ) ।
ਸਚੀ ਤੇਰੀ ਸਿਫਤਿ ਸਚੀ ਸਾਲਾਹ ॥
ਤੇਰੀ ਸਿਫ਼ਤਿ-ਸਾਲਾਹ ਕਰਨੀ ਤੇਰਾ ਇਕ ਅਟੱਲ ਸਿਲਸਿਲਾ ਹੈ;
ਸਚੀ ਤੇਰੀ ਕੁਦਰਤਿ ਸਚੇ ਪਾਤਿਸਾਹ ॥
ਹੇ ਸੱਚੇ ਪਾਤਿਸ਼ਾਹ! ਇਹ ਸਾਰੀ ਰਚਨਾ ਹੀ ਤੇਰਾ ਇਕ ਨਾ ਮੁੱਕਣ ਵਾਲਾ ਪਰਬੰਧ ਹੈ ।
ਨਾਨਕ ਸਚੁ ਧਿਆਇਨਿ ਸਚੁ ॥
ਹੇ ਨਾਨਕ! ਜੋ ਜੀਵ ਉਸ ਅਬਿਨਾਸ਼ੀ ਪ੍ਰਭੂ ਨੂੰ ਸਿਮਰਦੇ ਹਨ, ਉਹ ਭੀ ਉਸ ਦਾ ਰੂਪ ਹਨ;
ਜੋ ਮਰਿ ਜੰਮੇ ਸੁ ਕਚੁ ਨਿਕਚੁ ॥੧॥
ਪਰ ਜੋ ਜੰਮਣ ਮਰਨ ਦੇ ਗੇੜ ਵਿਚ ਪਏ ਹਨ, ਉਹ (ਅਜੇ) ਬਿਲਕੁਲ ਕੱਚੇ ਹਨ (ਭਾਵ, ਉਸ ਅਸਲ ਜੋਤ ਦਾ ਰੂਪ ਨਹੀਂ ਹੋਏ) ।੧।
ਮਃ ੧ ॥
ਪਹਿਲੀ ਪਾਤਸ਼ਾਹੀ।
ਵਡੀ ਵਡਿਆਈ ਜਾ ਵਡਾ ਨਾਉ ॥
ਉਸ ਪ੍ਰਭੂ ਦੀ ਸਿਫ਼ਤਿ ਕੀਤੀ ਨਹੀਂ ਜਾ ਸਕਦੀ ਜਿਸ ਦਾ ਨਾਮਣਾ ਵੱਡਾ ਹੈ ।
ਵਡੀ ਵਡਿਆਈ ਜਾ ਸਚੁ ਨਿਆਉ ॥
ਪ੍ਰਭੂ ਦਾ ਇਹ ਇਕ ਵੱਡਾ ਗੁਣ ਹੈ ਕਿ ਉਸ ਦਾ ਨਾਉਂ (ਸਦਾ) ਅਟੱਲ ਹੈ ।
ਵਡੀ ਵਡਿਆਈ ਜਾ ਨਿਹਚਲ ਥਾਉ ॥
ਉਸ ਦੀ ਇਹ ਇਕ ਵੱਡੀ ਸਿਫ਼ਤ ਹੈ ਕਿ ਉਸ ਦਾ ਆਸਣ ਅਡੋਲ ਹੈ ।
ਵਡੀ ਵਡਿਆਈ ਜਾਣੈ ਆਲਾਉ ॥
ਪ੍ਰਭੂ ਦੀ ਇਹ ਇਕ ਬੜੀ ਵਡਿਆਈ ਹੈ ਕਿ ਉਹ ਸਾਰੇ ਜੀਵਾਂ ਦੀਆਂ ਅਰਦਾਸਾਂ ਨੂੰ ਜਾਣਦਾ ਹ
ਵਡੀ ਵਡਿਆਈ ਬੁਝੈ ਸਭਿ ਭਾਉ ॥
ਸਾਰਿਆਂ ਦੇ ਦਿਲਾਂ ਦੇ ਵਲਵਲਿਆਂ ਨੂੰ ਸਮਝਦਾ ਹੈ ।
ਵਡੀ ਵਡਿਆਈ ਜਾ ਪੁਛਿ ਨ ਦਾਤਿ ॥
ਰੱਬ ਦੀ ਇਹ ਇਕ ਉੱਚੀ ਸਿਫ਼ਤ ਹੈ ਕਿ ਕਿਸੇ ਦੀ ਸਲਾਹ ਲੈ ਕੇ (ਜੀਵਾਂ ਨੂੰ) ਦਾਤਾਂ ਨਹੀਂ ਦੇ ਰਿਹਾ (ਆਪਣੇ ਆਪ ਬੇਅੰਤ ਦਾਤਾਂ ਬਖ਼ਸ਼ਦਾ ਹੈ)
ਵਡੀ ਵਡਿਆਈ ਜਾ ਆਪੇ ਆਪਿ ॥
(ਕਿਉਂਕਿ) ਉਸ ਵਰਗਾ ਹੋਰ ਕੋਈ ਨਹੀਂ ਹੈ ।
ਨਾਨਕ ਕਾਰ ਨ ਕਥਨੀ ਜਾਇ ॥
ਹੇ ਨਾਨਕ! ਰੱਬ ਦੀ ਕੁਦਰਤਿ ਬਿਆਨ ਨਹੀਂ ਕੀਤੀ ਜਾ ਸਕਦੀ,
ਕੀਤਾ ਕਰਣਾ ਸਰਬ ਰਜਾਇ ॥੨॥
ਸਾਰੀ ਰਚਨਾ ਉਸ ਆਪਣੇ ਹੁਕਮ ਵਿਚ ਰਚੀ ਹੈ ।੨।
ਮਹਲਾ ੨ ॥
ਦੂਜੀ ਪਾਤਸ਼ਾਹੀ।
ਇਹੁ ਜਗੁ ਸਚੈ ਕੀ ਹੈ ਕੋਠੜੀ ਸਚੇ ਕਾ ਵਿਚਿ ਵਾਸੁ ॥
ਇਹ ਜਗਤ ਪ੍ਰਭੂ ਦੇ ਰਹਿਣ ਦੀ ਥਾਂ ਹੈ, ਪ੍ਰਭੂ ਇਸ ਵਿਚ ਵੱਸ ਰਿਹਾ ਹੈ ।
ਇਕਨੑਾ ਹੁਕਮਿ ਸਮਾਇ ਲਏ ਇਕਨੑਾ ਹੁਕਮੇ ਕਰੇ ਵਿਣਾਸੁ ॥
ਕਈ ਜੀਵਾਂ ਨੂੰ ਆਪਣੇ ਹੁਕਮ ਅਨੁਸਾਰ (ਇਸ ਸੰਸਾਰ-ਸਾਗਰ ਵਿਚੋਂ ਬਚਾ ਕੇ) ਆਪਣੇ ਚਰਨਾਂ ਵਿਚ ਜੋੜ ਲੈਂਦਾ ਹੈ ਅਤੇ ਕਈ ਜੀਵਾਂ ਨੂੰ ਆਪਣੇ ਹੁਕਮ ਅਨੁਸਾਰ ਹੀ ਇਸੇ ਵਿਚ ਡੋਬ ਦੇਂਦਾ ਹੈ ।
ਇਕਨੑਾ ਭਾਣੈ ਕਢਿ ਲਏ ਇਕਨੑਾ ਮਾਇਆ ਵਿਚਿ ਨਿਵਾਸੁ ॥
ਕਈ ਜੀਵਾਂ ਨੂੰ ਆਪਣੀ ਰਜ਼ਾ ਅਨੁਸਾਰ ਮਾਇਆ ਦੇ ਮੋਹ ਵਿਚੋਂ ਕੱਢ ਲੈਂਦਾ ਹੈ, ਕਈਆਂ ਨੂੰ ਇਸੇ ਵਿਚ ਫਸਾਈ ਰੱਖਦਾ ਹੈ ।
ਏਵ ਭਿ ਆਖਿ ਨ ਜਾਪਈ ਜਿ ਕਿਸੈ ਆਣੇ ਰਾਸਿ ॥
ਇਹ ਗੱਲ ਭੀ ਦੱਸੀ ਨਹੀਂ ਜਾ ਸਕਦੀ ਕਿ ਰੱਬ ਕਿਸ ਦਾ ਬੇੜਾ ਪਾਰ ਕਰਦਾ ਹੈ ।
ਨਾਨਕ ਗੁਰਮੁਖਿ ਜਾਣੀਐ ਜਾ ਕਉ ਆਪਿ ਕਰੇ ਪਰਗਾਸੁ ॥੩॥
ਹੇ ਨਾਨਕ! ਜਿਸ (ਵਡਭਾਗੀ) ਮਨੁੱਖ ਨੂੰ ਚਾਨਣ ਬਖ਼ਸ਼ਦਾ ਹੈ, ਉਸ ਨੂੰ ਗੁਰੂ ਦੀ ਰਾਹੀਂ ਸਮਝ ਪੈ ਜਾਂਦੀ ਹੈ ।੩।
ਪਉੜੀ ॥
pauVI[
ਨਾਨਕ ਜੀਅ ਉਪਾਇ ਕੈ ਲਿਖਿ ਨਾਵੈ ਧਰਮੁ ਬਹਾਲਿਆ ॥
ਨਾਨਕ! ਜੀਵਾਂ ਨੂੰ ਪੈਦਾ ਕਰ ਕੇ ਪਰਮਾਤਮਾ ਨੇ ਧਰਮ-ਰਾਜ ਨੂੰ (ਉਹਨਾਂ ਦੇ ਸਿਰ ਤੇ) ਮੁਕੱਰਰ ਕੀਤਾ ਹੋਇਆ ਹੈ ਕਿ ਜੀਵਾਂ ਦੇ ਕੀਤੇ ਕਰਮਾਂ ਦਾ ਲੇਖਾ ਲਿਖਦਾ ਰਹੇ ।
ਓਥੈ ਸਚੇ ਹੀ ਸਚਿ ਨਿਬੜੈ ਚੁਣਿ ਵਖਿ ਕਢੇ ਜਜਮਾਲਿਆ ॥
ਧਰਮ-ਰਾਜ ਦੀ ਕਚਹਿਰੀ ਵਿਚ ਨਿਰੋਲ ਸੱਚ ਦੁਆਰਾ (ਜੀਵਾਂ ਦੇ ਕਰਮਾਂ ਦਾ) ਨਿਬੇੜਾ ਹੰੁਦਾ ਹੈ (ਭਾਵ, Eਥੇ ਨਿਬੇੜੇ ਦਾ ਮਾਪ ‘ਨਿਰੋਲ ਸਚੁ’ ਹੈ, ਜਿਨ੍ਹਾਂ ਦੇ ਪੱਲੇ ‘ਸਚੁ’ ਹੁੰਦਾ ਹੈ ਉਹਨਾਂ ਨੂੰ ਆਦਰ ਮਿਲਦਾ ਹੈ ਤੇ) ਮੰਦ-ਕਰਮੀ ਜੀਵ ਚੁਣ ਕੇ ਵੱਖਰੇ ਕੀਤੇ ਜਾਂਦੇ ਹਨ ।
ਥਾਉ ਨ ਪਾਇਨਿ ਕੂੜਿਆਰ ਮੁਹ ਕਾਲੑੈ ਦੋਜਕਿ ਚਾਲਿਆ ॥
ਕੂੜ ਠੱਗੀ ਕਰਨ ਵਾਲੇ ਜੀਵਾਂ ਨੂੰ Eਥੇ ਟਿਕਾਣਾ ਨਹੀਂ ਮਿਲਦਾ; ਕਾਲਾ ਮੂੰਹ ਕਰ ਕੇ ਉਹਨਾਂ ਨੂੰ ਦੋਜ਼ਕ ਵਿਚ ਧੱਕਿਆ ਜਾਂਦਾ ਹੈ ।
ਤੇਰੈ ਨਾਇ ਰਤੇ ਸੇ ਜਿਣਿ ਗਏ ਹਾਰਿ ਗਏ ਸਿ ਠਗਣ ਵਾਲਿਆ ॥
(ਹੇ ਪ੍ਰਭੂ!) ਜੋ ਮਨੁੱਖ ਤੇਰੇ ਨਾਮ ਵਿਚ ਰੰਗੇ ਹੋਏ ਹਨ, ਉਹ (ਏਥੋਂ) ਬਾਜ਼ੀ ਜਿੱਤ ਕੇ ਜਾਂਦੇ ਹਨ ਤੇ ਠੱਗੀ ਕਰਨ ਵਾਲੇ ਬੰਦੇ (ਮਨੁੱਖਾ ਜਨਮ ਦੀ ਬਾਜ਼ੀ) ਹਾਰ ਕੇ ਜਾਂਦੇ ਹਨ ।
ਲਿਖਿ ਨਾਵੈ ਧਰਮੁ ਬਹਾਲਿਆ ॥੨॥
(ਤੂੰ, ਹੇ ਪ੍ਰਭੂ!) ਧਰਮ-ਰਾਜ ਨੂੰ (ਜੀਵਾਂ ਦੇ ਕੀਤੇ ਕਰਮਾਂ ਦਾ) ਲੇਖਾ ਲਿਖਣ ਵਾਸਤੇ (ਉਹਨਾਂ ਦੇ ਉੱਤੇ) ਮੁਕੱਰਰ ਕੀਤਾ ਹੋਇਆ ਹੈ ।੨।
ਸਲੋਕ ਮਃ ੧ ॥
ਸਲੋਕ ਪਹਿਲੀ ਪਾਤਸ਼ਾਹੀ।
ਵਿਸਮਾਦੁ ਨਾਦ ਵਿਸਮਾਦੁ ਵੇਦ ॥
ਕਈ ਨਾਦ ਤੇ ਕਈ ਵੇਦ;
ਵਿਸਮਾਦੁ ਜੀਅ ਵਿਸਮਾਦੁ ਭੇਦ ॥
ਬੇਅੰਤ ਜੀਵ ਤੇ ਜੀਵਾਂ ਦੇ ਕਈ ਭੇਦ;
ਵਿਸਮਾਦੁ ਰੂਪ ਵਿਸਮਾਦੁ ਰੰਗ ॥
ਜੀਵਾਂ ਦੇ ਤੇ ਹੋਰ ਪਦਾਰਥਾਂ ਦੇ ਕਈ ਰੂਪ ਤੇ ਕਈ ਰੰਗ—ਇਹ ਸਭ ਕੁਝ ਵੇਖ ਕੇ ਵਿਸਮਾਦ ਅਵਸਥਾ ਬਣ ਰਹੀ ਹੈ ।
ਵਿਸਮਾਦੁ ਨਾਗੇ ਫਿਰਹਿ ਜੰਤ ॥
ਕਈ ਜੰਤ (ਸਦਾ) ਨੰਗੇ ਹੀ ਫਿਰ ਰਹੇ ਹਨ;