Sri Guru Granth Sahib Ji — Ang 470 (punjabi)
ਸਲੋਕੁ ਮਃ ੧ ॥
ਸਲੋਕ ਪਹਿਲੀ ਪਾਤਸ਼ਾਹੀ।
ਨਾਨਕ ਮੇਰੁ ਸਰੀਰ ਕਾ ਇਕੁ ਰਥੁ ਇਕੁ ਰਥਵਾਹੁ ॥
ਹੇ ਨਾਨਕ! ਚੌਰਾਸੀਹ ਲੱਖ ਜੂਨਾਂ ਵਿਚੋਂ ਸ਼ਿਰੋਮਣੀ ਮਨੁੱਖਾ ਸਰੀਰ ਦਾ ਇਕ ਰਥ ਹੈ ਤੇ ਇਕ ਰਥਵਾਹੀ ਹੈ (ਭਾਵ, ਇਹ ਜ਼ਿੰਦਗੀ ਦਾ ਇਕ ਲੰਮਾ ਸਫ਼ਰ ਹੈ, ਮਨੁੱਖ ਮੁਸਾਫ਼ਰ ਹੈ; ਇਸ ਲੰਮੇ ਸਫ਼ਰ ਨੂੰ ਸੌਖੇ ਤਰੀਕੇ ਨਾਲ ਤੈ ਕਰਨ ਵਾਸਤੇ ਜੀਵ ਸਮੇ ਦੇ ਪਰਭਾਵ ਵਿਚ ਆਪਣੀ ਮਤ ਅਨੁਸਾਰ ਕਿਸੇ ਨ ਕਿਸੇ ਦੀ ਅਗਵਾਈ ਵਿਚ ਤੁਰ ਰਹੇ ਹਨ, ਕਿਸੇ ਨ ਕਿਸੇ ਦਾ ਆਸਰਾ ਤੱਕ ਰਹੇ ਹਨ ।
ਜੁਗੁ ਜੁਗੁ ਫੇਰਿ ਵਟਾਈਅਹਿ ਗਿਆਨੀ ਬੁਝਹਿ ਤਾਹਿ ॥
ਪਰ ਜਿਉਂ ਜਿਉਂ ਸਮਾ ਗੁਜ਼ਰਦਾ ਜਾ ਰਿਹਾ ਹੈ, ਜੀਵਾਂ ਦੇ ਸੁਭਾਉ ਬਦਲ ਰਹੇ ਹਨ, ਇਸ ਵਾਸਤੇ ਜੀਵਾਂ ਦਾ ਆਪਣੀ ਜ਼ਿੰਦਗੀ ਦਾ ਨਿਸ਼ਾਨਾ, ਜ਼ਿੰਦਗੀ ਦਾ ਮਨੋਰਥ ਭੀ ਬਦਲ ਰਿਹਾ ਹੈ; ਤਾਂ ਤੇ) ਹਰੇਕ ਜੁਗ ਵਿਚ ਇਹ ਰਥ ਤੇ ਰਥਵਾਹੀ ਮੁੜ ਮੁੜ ਬਦਲਦੇ ਰਹਿੰਦੇ ਹਨ, ਇਸ ਭੇਦ ਨੂੰ ਸਿਆਣੇ ਮਨੁੱਖ ਸਮਝਦੇ ਹਨ ।
ਸਤਜੁਗਿ ਰਥੁ ਸੰਤੋਖ ਕਾ ਧਰਮੁ ਅਗੈ ਰਥਵਾਹੁ ॥
ਸਤਜੁਗ ਵਿਚ ਮਨੁੱਖਾ-ਸਰੀਰ ਦਾ ਰਥ ‘ਸੰਤੋਖ’ ਹੰੁਦਾ ਹੈ ਤੇ ਰਥਵਾਹੀ ‘ਧਰਮ’ ਹੈ (ਭਾਵ, ਜਦੋਂ ਮਨੁੱਖਾਂ ਦਾ ਆਮ ਤੌਰ ਤੇ ਜ਼ਿੰਦਗੀ ਦਾ ਨਿਸ਼ਾਨਾ ‘ਧਰਮ’ ਹੋਵੇ, ‘ਧਰਮ’ ਜੀਵਨ-ਮਨੋਰਥ ਹੋਣ ਕਰਕੇ ਸੁਤੇ ਹੀ ‘ਸੰਤੋਖ’ ਉਹਨਾਂ ਦੀ ਸਵਾਰੀ ਹੁੰਦਾ ਹੈ, ‘ਸੰਤੋਖ’ ਵਾਲਾ ਸੁਭਾਉ ਜੀਵਾਂ ਦੇ ਅੰਦਰ ਪਰਬਲ ਹੁੰਦਾ ਹੈ । ਇਹ ਜੀਵ, ਮਾਨੋ, ਸਤਜੁਗੀ ਹਨ, ਸਤਜੁਗ ਵਿਚ ਵੱਸ ਰਹੇ ਹਨ) ।
ਤ੍ਰੇਤੈ ਰਥੁ ਜਤੈ ਕਾ ਜੋਰੁ ਅਗੈ ਰਥਵਾਹੁ ॥
ਤੇ®ਤੇ ਜੁਗ ਵਿਚ ਮਨੁੱਖਾ-ਸਰੀਰ ਦਾ ਰਥ ‘ਜਤੁ’ ਹੈ ਤੇ ਇਸ ‘ਜਤ’ ਰੂਪ ਰਥ ਦੇ ਅੱਗੇ ਰਥਵਾਹੀ ‘ਜੋਰੁ’ ਹੈ (ਭਾਵ, ਜਦੋਂ ਮਨੁੱਖਾਂ ਦਾ ਜ਼ਿੰਦਗੀ ਦਾ ਨਿਸ਼ਾਨਾ ‘ਸੂਰਮਤਾ’ (ਛਹਵਿੳਲਰੇ) ਹੋਵੇ, ਤਦੋਂ ਸੁਤੇ ਹੀ ‘ਜਤੁ’ ਉਹਨਾਂ ਦੀ ਸਵਾਰੀ ਹੁੰਦਾ ਹੈ । ‘ਸੂਰਮਤਾ’ ਦੇ ਪਿਆਰੇ ਮਨੁੱਖਾਂ ਦੇ ਅੰਦਰ ‘ਜਤੀ’ ਰਹਿਣ ਦਾ ਵਲਵਲਾ ਸਭ ਤੋਂ ਵਧੀਕ ਪਰਬਲ ਹੁੰਦਾ ਹੈ ।
ਦੁਆਪੁਰਿ ਰਥੁ ਤਪੈ ਕਾ ਸਤੁ ਅਗੈ ਰਥਵਾਹੁ ॥
ਦੁਆਪਰ ਜੁਗ ਵਿਚ ਮਨੁੱਖਾ-ਸਰੀਰ ਦਾ ਰਥ ‘ਤਪੁ’ ਹੈ ਤੇ ਇਸ ‘ਤਪ’ ਰੂਪ ਰਥ ਦੇ ਅੱਗੇ ਰਥਵਾਹੀ ‘ਸਤੁ’ ਹੁੰਦਾ ਹੈ (ਭਾਵ, ਜਦੋਂ ਮਨੁੱਖਾਂ ਦੀ ਜ਼ਿੰਦਗੀ ਦਾ ਨਿਸ਼ਾਨਾ ਉੱਚਾ ਆਚਰਨ ਹੋਵੇ, ਤਦੋਂ ਸੁਤੇ ਹੀ ‘ਤਪ’ ਉਹਨਾਂ ਦੀ ਸਵਾਰੀ ਹੁੰਦਾ ਹੈ । ‘ਉੱਚੇ ਆਚਰਨ’ ਦੇ ਆਸ਼ਕ ਆਪਣੇ ਸਰੀਰਕ ਇੰਦਿ®ਆਂ ਨੂੰ ਵਿਕਾਰਾਂ ਵਲੋਂ ਬਚਾਣ ਦੀ ਖ਼ਾਤਰ ਕਈ ਤਰ੍ਹਾਂ ਦੇ ਤਪ, ਕਸ਼ਟ ਝੱਲਦੇ ਹਨ) ।
ਕਲਜੁਗਿ ਰਥੁ ਅਗਨਿ ਕਾ ਕੂੜੁ ਅਗੈ ਰਥਵਾਹੁ ॥੧॥
ਕਲਜੁਗ ਵਿਚ ਮਨੁੱਖਾ-ਸਰੀਰ ਦਾ ਰਥ ਤਿ®ਸ਼ਨਾ-ਅੱਗ ਹੈ ਤੇ ਇਸ ‘ਅੱਗ’ ਰੂਪ ਰਥ ਦੇ ਅੱਗੇ ਰਥਵਾਹੀ ‘ਕੂੜੁ’ ਹੈ (ਭਾਵ, ਜਦੋਂ ਜੀਵਾਂ ਦਾ ਜ਼ਿੰਦਗੀ ਦਾ ਮਨੋਰਥ ‘ਕੂੜੁ’ ਠੱਗੀ ਆਦਿਕ ਹੋਵੇ ਤਦੋਂ ਸੁਤੇ ਹੀ ‘ਤਿ®ਸ਼ਨਾ’ ਰੂਪ ਅੱਗ ਉਹਨਾਂ ਦੀ ਸਵਾਰੀ ਹੁੰਦੀ ਹੈ । ਕੂੜ ਠੱਗੀ ਤੋਂ ਵਿਕੇ ਹੋਏ ਮਨੁੱਖਾਂ ਦੇ ਅੰਦਰ ਤਿ®ਸ਼ਨਾ ਅੱਗ ਭੜਕਦੀ ਰਹਿੰਦੀ ਹੈ) ।
ਮਃ ੧ ॥
ਪਹਿਲੀ ਪਾਤਸ਼ਾਹੀ।
ਸਾਮ ਕਹੈ ਸੇਤੰਬਰੁ ਸੁਆਮੀ ਸਚ ਮਹਿ ਆਛੈ ਸਾਚਿ ਰਹੇ ॥ ਸਭੁ ਕੋ ਸਚਿ ਸਮਾਵੈ ॥
ਸਾਮ ਵੇਦ ਆਖਦਾ ਹੈ ਕਿ (ਭਾਵ, ਸਤਜੁਗ ਵਿਚ) ਜਗਤ ਦੇ ਮਾਲਕ (ਸੁਆਮੀ) ਦਾ ਨਾਮ ‘ਸੇਤੰਬਰੁ’ (ਪਰਸਿੱਧ) ਹੈ (ਭਾਵ, ਤਦੋਂ ਰੱਬ ਨੂੰ ‘ਸੇਤੰਬਰ’ ਮੰਨ ਕੇ ਪੂਜਾ ਹੋ ਰਹੀ ਸੀ), ਜੋ ਸਦਾ ‘ਸੱਚ’ ਵਿਚ ਟਿਕਿਆ ਰਹਿੰਦਾ ਹੈ; ਤਦੋਂ ਹਰੇਕ ਜੀਵ ‘ਸੱਚ’ ਵਿਚ ਲੀਨ ਹੁੰਦਾ ਹੈ (‘ਸਤਜੁਗਿ ਰਥੁ ਸੰਤੋਖ ਕਾ ਧਰਮੁ ਅਗੈ ਰਥਵਾਹੁ’); (ਜਦੋਂ ਆਮ ਤੌਰ ਤੇ ਹਰੇਕ ਜੀਵ ‘ਸੱਚ’ ਵਿਚ, ‘ਧਰਮੁ’ ਵਿਚ ਦਿ®ੜ੍ਹ ਸੀ, ਤਦੋਂ ਸਤਜੁਗ ਵਰਤ ਰਿਹਾ ਸੀ) ।
ਰਿਗੁ ਕਹੈ ਰਹਿਆ ਭਰਪੂਰਿ ॥
ਰਿਗਵੇਦ ਆਖਦਾ ਹੈ ਕਿ (ਭਾਵ, ਤ®ੇਤੇ ਜੁਗ ਵਿਚ) ਉਹੀ ਸਭ ਥਾਈਂ ਵਿਆਪਕ ਹੈ ।
ਰਾਮ ਨਾਮੁ ਦੇਵਾ ਮਹਿ ਸੂਰੁ ॥
(ਸ੍ਰੀ) ਰਾਮ (ਜੀ) ਦਾ ਨਾਮ ਹੀ ਸਾਰੇ ਦੇਵਤਿਆਂ ਵਿਚ ਸੂਰਜ ਵਾਂਗ ਚਮਕਦਾ ਹੈ;
ਨਾਇ ਲਇਐ ਪਰਾਛਤ ਜਾਹਿ ॥
ਹੇ ਨਾਨਕ! (ਰਿਗਵੇਦ ਆਖਦਾ ਹੈ ਕਿ) (ਸ੍ਰੀ) ਰਾਮ (ਜੀ) ਦਾ ਨਾਮ ਲਿਆਂ (ਹੀ) ਪਾਪ ਦੂਰ ਹੋ ਜਾਂਦੇ ਹਨ
ਨਾਨਕ ਤਉ ਮੋਖੰਤਰੁ ਪਾਹਿ ॥
ਅਤੇ (ਜੀਵ) ਤਦੋਂ ਮੁਕਤੀ ਪ੍ਰਾਪਤ ਕਰ ਲੈਂਦੇ ਹਨ ।
ਜੁਜ ਮਹਿ ਜੋਰਿ ਛਲੀ ਚੰਦ੍ਰਾਵਲਿ ਕਾਨੑ ਕ੍ਰਿਸਨੁ ਜਾਦਮੁ ਭਇਆ ॥
ਯਜੁਰ ਵੇਦ (ਵਿਚ ਭਾਵ, ਦੁਆਪਰ ਵਿਚ) ਜਗਤ ਦੇ ਮਾਲਕ ਦਾ ਨਾਮ ਸਾਂਵਲ ‘ਜਾਦਮੁ’ ਕਿ®ਸ਼ਨ ਪਰਸਿੱਧ ਹੋ ਗਿਆ, ਜਿਸ ਨੇ ਜ਼ੋਰ ਨਾਲ ਚੰਦ®ਾਵਲੀ ਨੂੰ ਛਲ ਲਿਆਂਦਾ,
ਪਾਰਜਾਤੁ ਗੋਪੀ ਲੈ ਆਇਆ ਬਿੰਦ੍ਰਾਬਨ ਮਹਿ ਰੰਗੁ ਕੀਆ ॥
ਜਿਸ ਨੇ ਆਪਣੀ ਗੋਪੀ (ਸਤ੍ਯਭਾਮਾ) ਦੀ ਖ਼ਾਤਰ ਪਾਰਜਾਤ ਰੁੱਖ (ਇੰਦਰ ਦੇ ਬਾਗ਼ ਵਿਚੋਂ) ਲੈ ਆਂਦਾ ਅਤੇ ਜਿਸ ਨੇ ਬਿੰਦ®ਾਬਨ ਵਿਚ ਕੌਤਕ ਵਰਤਾਇਆ ।
ਕਲਿ ਮਹਿ ਬੇਦੁ ਅਥਰਬਣੁ ਹੂਆ ਨਾਉ ਖੁਦਾਈ ਅਲਹੁ ਭਇਆ ॥
ਕਲਜੁਗ ਵਿਚ ਅਥਰਬਣ ਵੇਦ ਪਰਧਾਨ ਹੋ ਗਿਆ ਹੈ, ਜਗਤ ਦੇ ਮਾਲਕ ਦਾ ਨਾਮ ‘ਖੁਦਾਇ’ ਤੇ ‘ਅਲਹੁ’ ਵੱਜਣ ਲੱਗ ਪਿਆ ਹੈ;
ਨੀਲ ਬਸਤ੍ਰ ਲੇ ਕਪੜੇ ਪਹਿਰੇ ਤੁਰਕ ਪਠਾਣੀ ਅਮਲੁ ਕੀਆ ॥
ਤੁਰਕਾਂ ਤੇ ਪਠਾਣਾਂ ਦਾ ਰਾਜ ਹੋ ਗਿਆ ਹੈ ਜਿਨ੍ਹਾਂ ਨੇ ਨੀਲੇ ਰੰਗ ਦਾ ਬਸਤਰ ਲੈ ਕੇ ਉਹਨਾਂ ਨੇ ਕੱਪੜੇ ਪਾਏ ਹੋਏ ਸਨ ।
ਚਾਰੇ ਵੇਦ ਹੋਏ ਸਚਿਆਰ ॥
ਚਾਰੇ ਵੇਦ ਸੱਚੇ ਹੋ ਗਏ ਹਨ (ਭਾਵ, ਚੌਹਾਂ ਹੀ ਜੁਗਾਂ ਵਿਚ ਜਗਤ ਦੇ ਮਾਲਕ ਦਾ ਨਾਮ ਵਖੋ-ਵਖਰਾ ਵੱਜਦਾ ਰਿਹਾ ਹੈ, ਹਰੇਕ ਸਮੇ ਇਹੀ ਖ਼ਿਆਲ ਬਣਿਆ ਰਿਹਾ ਹੈ ਕਿ ਜੋ ਜੋ ਮਨੁੱਖ ‘ਸੇਤੰਬਰ’, ‘ਰਾਮ’, ‘ਕਿ®ਸ਼ਨ’ ਤੇ ‘ਅਲਹੁ’ ਆਖ ਆਖ ਕੇ ਜਪੇਗਾ, ਉਹੀ ਮੁਕਤੀ ਪਾਏਗਾ);
ਪੜਹਿ ਗੁਣਹਿ ਤਿਨੑ ਚਾਰ ਵੀਚਾਰ ॥
ਅਤੇ ਜੋ ਜੋ ਮਨੁੱਖ ਇਹਨਾਂ ਵੇਦਾਂ ਨੂੰ ਪੜ੍ਹਦੇ ਵਿਚਾਰਦੇ ਹਨ, (ਭਾਵ, ਆਪੋ ਆਪਣੇ ਸਮੇ ਵਿਚ ਜੋ ਜੋ ਮਨੁੱਖ ਇਸ ਉਪਰੋਕਤ ਯਕੀਨ ਨਾਲ ਆਪਣੇ ਧਰਮ-ਪੁਸਤਕ ਪੜ੍ਹਦੇ ਤੇ ਵਿਚਾਰਦੇ ਰਹੇ ਹਨ) ਉਹ ਹੋਏ ਭੀ ਚੰਗੀਆਂ ਯੁਕਤੀਆਂ (ਚਾਰ=ਸੁੰਦਰ; ਵੀਚਾਰ=ਦਲੀਲ, ਯੁਕਤੀ) ਵਾਲੇ ਹਨ ।
ਭਾਉ ਭਗਤਿ ਕਰਿ ਨੀਚੁ ਸਦਾਏ ॥ ਤਉ ਨਾਨਕ ਮੋਖੰਤਰੁ ਪਾਏ ॥੨॥
(ਪਰ) ਹੇ ਨਾਨਕ! ਜਦੋਂ ਮਨੁੱਖ ਪ੍ਰੇਮ-ਭਗਤੀ ਕਰ ਕੇ ਆਪਣੇ ਆਪ ਨੂੰ ਨੀਵਾਂ ਅਖਵਾਂਦਾ ਹੈ (ਭਾਵ, ਅਹੰਕਾਰ ਤੋਂ ਬਚਿਆ ਰਹਿੰਦਾ ਹੈ) ਤਦੋਂ ਉਹ ਮੁਕਤੀ ਪ੍ਰਾਪਤ ਕਰਦਾ ਹੈ ।੨।
ਪਉੜੀ ॥
pauVI[
ਸਤਿਗੁਰ ਵਿਟਹੁ ਵਾਰਿਆ ਜਿਤੁ ਮਿਲਿਐ ਖਸਮੁ ਸਮਾਲਿਆ ॥
ਮੈਂ ਆਪਣੇ ਸਤਿਗੁਰੂ ਤੋਂ ਸਦਕੇ ਹਾਂ, ਜਿਸ ਨੂੰ ਮਿਲਣ ਕਰ ਕੇ ਮੈਂ ਮਾਲਕ ਨੂੰ ਯਾਦ ਕਰਦਾ ਹਾਂ,
ਜਿਨਿ ਕਰਿ ਉਪਦੇਸੁ ਗਿਆਨ ਅੰਜਨੁ ਦੀਆ ਇਨੑੀ ਨੇਤ੍ਰੀ ਜਗਤੁ ਨਿਹਾਲਿਆ ॥
ਅਤੇ ਜਿਸ ਨੇ ਆਪਣੀ ਸਿੱਖਿਆ ਦੇ ਕੇ (ਮਾਨੋ) ਗਿਆਨ ਦਾ ਸੁਰਮਾ ਦੇ ਦਿੱਤਾ ਹੈ, (ਜਿਸ ਦੀ ਬਰਕਤਿ ਕਰਕੇ) ਮੈਂ ਇਹਨਾਂ ਅੱਖਾਂ ਨਾਲ ਜਗਤ (ਦੀ ਅਸਲੀਅਤ) ਨੂੰ ਵੇਖ ਲਿਆ ਹੈ
ਖਸਮੁ ਛੋਡਿ ਦੂਜੈ ਲਗੇ ਡੁਬੇ ਸੇ ਵਣਜਾਰਿਆ ॥
(ਅਤੇ ਸਮਝ ਲਿਆ ਹੈ ਕਿ) ਜੋ ਮਨੁੱਖ ਮਾਲਕ ਨੂੰ ਵਿਸਾਰ ਕੇ ਕਿਸੇ ਹੋਰ ਵਿਚ ਚਿੱਤ ਜੋੜ ਰਹੇ ਹਨ, ਉਹ ਇਸ ਸੰਸਾਰ (ਸਾਗਰ) ਵਿਚ ਡੁੱਬ ਗਏ ਹਨ ।
ਸਤਿਗੁਰੂ ਹੈ ਬੋਹਿਥਾ ਵਿਰਲੈ ਕਿਨੈ ਵੀਚਾਰਿਆ ॥
ਸੱਚੇ ਗੁਰੂ ਜੀ ਇਹ ਜਹਾਜ਼ ਹਨ। ਬਹੁਤ ਹੀ ਥੋੜੇ ਇਸ ਨੂੰ ਅਨੁਭਵ ਕਰਦੇ ਹਨ।
ਕਰਿ ਕਿਰਪਾ ਪਾਰਿ ਉਤਾਰਿਆ ॥੧੩॥
(ਮੇਰੇ ਸਤਿਗੁਰੂ ਨੇ) ਮਿਹਰ ਕਰ ਕੇ ਮੈਨੂੰ (ਇਸ ਸੰਸਾਰ-ਸਮੁੰਦਰ ਤੋਂ) ਪਾਰ ਕਰ ਦਿੱਤਾ ਹੈ ।੧੩।
ਸਲੋਕੁ ਮਃ ੧ ॥
ਸਲੋਕ ਪਹਿਲੀ ਪਾਤਸ਼ਾਹੀ।
ਸਿੰਮਲ ਰੁਖੁ ਸਰਾਇਰਾ ਅਤਿ ਦੀਰਘ ਅਤਿ ਮੁਚੁ ॥
ਸਿੰਮਲ ਦਾ ਰੁੱਖ ਕੇਡਾ ਸਿੱਧਾ, ਲੰਮਾ ਤੇ ਮੋਟਾ ਹੁੰਦਾ ਹੈ ।
ਓਇ ਜਿ ਆਵਹਿ ਆਸ ਕਰਿ ਜਾਹਿ ਨਿਰਾਸੇ ਕਿਤੁ ॥
(ਪਰ) ਉਹ ਪੰਛੀ ਜੋ (ਫਲ ਖਾਣ ਦੀ) ਆਸ ਰੱਖ ਕੇ (ਇਸ ਉਤੇ) ਆ ਬੈਠਦੇ ਹਨ, ਉਹ ਨਿਰਾਸ ਹੋ ਕੇ ਕਿਉਂ ਜਾਂਦੇ ਹਨ?
ਫਲ ਫਿਕੇ ਫੁਲ ਬਕਬਕੇ ਕੰਮਿ ਨ ਆਵਹਿ ਪਤ ॥
ਇਸ ਦਾ ਕਾਰਨ ਇਹ ਹੈ ਕਿ ਰੁੱਖ ਭਾਵੇਂ ਏਡਾ ਉੱਚਾ, ਲੰਮਾ ਤੇ ਮੋਟਾ ਹੈ, ਪਰ (ਇਸ ਦੇ) ਫਲ ਫਿੱਕੇ ਹੁੰਦੇ ਹਨ, ਤੇ ਫੁੱਲ ਬੇਸੁਆਦੇ ਹਨ, ਪੱਤਰ ਭੀ ਕਿਸੇ ਕੰਮ ਨਹੀਂ ਆਉਂਦੇ ।
ਮਿਠਤੁ ਨੀਵੀ ਨਾਨਕਾ ਗੁਣ ਚੰਗਿਆਈਆ ਤਤੁ ॥
ਹੇ ਨਾਨਕ! ਨੀਵੇਂ ਰਹਿਣ ਵਿਚ ਮਿਠਾਸ ਹੈ, ਗੁਣ ਹਨ, ਨੀਵਾਂ ਰਹਿਣਾ ਸਾਰੇ ਗੁਣਾਂ ਦਾ ਸਾਰ ਹੈ, ਭਾਵ, ਸਭ ਤੋਂ ਚੰਗਾ ਗੁਣ ਹੈ ।
ਸਭੁ ਕੋ ਨਿਵੈ ਆਪ ਕਉ ਪਰ ਕਉ ਨਿਵੈ ਨ ਕੋਇ ॥
(ਭਾਵੇਂ ਆਮ ਤੌਰ ਤੇ ਜਗਤ ਵਿਚ) ਹਰੇਕ ਜੀਵ ਆਪਣੇ ਸੁਆਰਥ ਲਈ ਲਿਫਦਾ ਹੈ, ਕਿਸੇ ਦੂਜੇ ਦੀ ਖ਼ਾਤਰ ਨਹੀਂ,
ਧਰਿ ਤਾਰਾਜੂ ਤੋਲੀਐ ਨਿਵੈ ਸੁ ਗਉਰਾ ਹੋਇ ॥
(ਇਹ ਭੀ ਵੇਖ ਲਵੋ ਕਿ) ਜੇ ਤੱਕੜੀ ਉਤੇ ਧਰ ਕੇ ਤੋਲਿਆ ਜਾਏ (ਭਾਵ, ਜੇ ਚੰਗੀ ਤਰ੍ਹਾਂ ਪਰਖ ਕੀਤੀ ਜਾਏ ਤਾਂ ਭੀ) ਨੀਵਾਂ ਪੱਲੜਾ ਹੀ ਭਾਰਾ ਹੁੰਦਾ ਹੈ, (ਭਾਵ ਜੋ ਲਿਫਦਾ ਹੈ ਉਹੀ ਵੱਡਾ ਗਿਣੀਦਾ ਹੈ) ।
ਅਪਰਾਧੀ ਦੂਣਾ ਨਿਵੈ ਜੋ ਹੰਤਾ ਮਿਰਗਾਹਿ ॥
(ਪਰ ਨਿਊਣ ਦਾ ਭਾਵ, ਮਨੋਂ ਨਿਊਣਾ ਹੈ, ਨਿਰਾ ਸਰੀਰ ਨਿਵਾਉਣਾ ਨਹੀਂ ਹੈ; ਜੇ ਸਰੀਰ ਦੇ ਨਿਵਾਉਣ ਨੂੰ ਨੀਵਾਂ ਰਹਿਣਾ ਆਖੀਦਾ ਹੋਵੇ ਤਾਂ) ਸ਼ਿਕਾਰੀ ਜੋ ਮਿਰਗ ਮਾਰਦਾ ਫਿਰਦਾ ਹੈ, ਲਿਫ ਕੇ ਦੋਹਰਾ ਹੋ ਜਾਂਦਾ ਹੈ,
ਸੀਸਿ ਨਿਵਾਇਐ ਕਿਆ ਥੀਐ ਜਾ ਰਿਦੈ ਕੁਸੁਧੇ ਜਾਹਿ ॥੧॥
ਪਰ ਜੇ ਨਿਰਾ ਸਿਰ ਹੀ ਨਿਵਾ ਦਿੱਤਾ ਜਾਏ, ਤੇ ਅੰਦਰੋਂ ਜੀਵ ਖੋਟੇ ਹੀ ਰਹਿਣ ਤਾਂ ਇਸ ਨਿਊਣ ਦਾ ਕੋਈ ਲਾਭ ਨਹੀਂ ਹੋ ਸਕਦਾ ਹੈ ।੧।
ਮਃ ੧ ॥
ਪਹਿਲੀ ਪਾਤਿਸ਼ਾਹੀ।
ਪੜਿ ਪੁਸਤਕ ਸੰਧਿਆ ਬਾਦੰ ॥
(ਪੰਡਤ ਵੇਦ ਆਦਿਕ ਧਾਰਮਿਕ) ਪੁਸਤਕਾਂ ਪੜ੍ਹ ਕੇ ਸੰਧਿਆ ਕਰਦਾ ਹੈ ਅਤੇ (ਹੋਰਨਾਂ ਨਾਲ) ਚਰਚਾ ਛੇੜਦਾ ਹੈ,
ਸਿਲ ਪੂਜਸਿ ਬਗੁਲ ਸਮਾਧੰ ॥
ਮੂਰਤੀ ਪੂਜਦਾ ਹੈ ਅਤੇ ਬਗਲੇ ਵਾਂਗ ਸਮਾਧੀ ਲਾਂਦਾ ਹੈ; ਮੁਖੋਂ ਝੂਠ ਬੋਲਦਾ ਹੈ;
ਮੁਖਿ ਝੂਠ ਬਿਭੂਖਣ ਸਾਰੰ ॥
(ਪਰ ਉਸ ਝੂਠ ਨੂੰ) ਬੜੇ ਸੋਹਣੇ ਗਹਿਣਿਆਂ ਵਾਂਗ ਸੋਹਣਾ ਕਰਕੇ ਵਿਖਾਲਦਾ ਹੈ;
ਤ੍ਰੈਪਾਲ ਤਿਹਾਲ ਬਿਚਾਰੰ ॥
(ਹਰ ਰੋਜ਼) ਤਿੰਨ ਵੇਲੇ ਗਾਯਤ®ੀ ਮੰਤਰ ਨੂੰ ਵਿਚਾਰਦਾ ਹੈ;
ਗਲਿ ਮਾਲਾ ਤਿਲਕੁ ਲਿਲਾਟੰ ॥
ਗਲ ਵਿਚ ਮਾਲਾ ਰੱਖਦਾ ਹੈ, ਤੇ ਮੱਥੇ ਉਤੇ ਤਿਲਕ ਲਾਂਦਾ ਹੈ;
ਦੁਇ ਧੋਤੀ ਬਸਤ੍ਰ ਕਪਾਟੰ ॥
(ਸਦਾ) ਦੋ ਧੋਤੀਆਂ ਪਾਸ ਰੱਖਦਾ ਹੈ ਤੇ (ਸੰਧਿਆ ਕਰਨ ਵੇਲੇ) ਸਿਰ ਉੱਤੇ ਇਕ ਵਸਤਰ ਧਰ ਲੈਂਦਾ ਹੈ ।
ਜੇ ਜਾਣਸਿ ਬ੍ਰਹਮੰ ਕਰਮੰ ॥
ਪਰ ਜੇ ਇਹ ਪੰਡਤ ਰੱਬ (ਦੀ ਸਿਫ਼ਤਿ-ਸਾਲਾਹ) ਦਾ ਕੰਮ ਜਾਣਦਾ ਹੋਵੇ,
ਸਭਿ ਫੋਕਟ ਨਿਸਚਉ ਕਰਮੰ ॥
ਤਦ ਨਿਸਚਾ ਕਰ ਕੇ ਜਾਣ ਲਵੋ ਕਿ, ਇਹ ਸਭ ਕੰਮ ਫੋਕੇ ਹਨ ।
ਕਹੁ ਨਾਨਕ ਨਿਹਚਉ ਧਿਆਵੈ ॥
ਆਖ, ਹੇ ਨਾਨਕ! (ਮਨੁੱਖ) ਸਰਧਾ ਧਾਰ ਕੇ ਰੱਬ ਨੂੰ ਸਿਮਰ
ਵਿਣੁ ਸਤਿਗੁਰ ਵਾਟ ਨ ਪਾਵੈ ॥੨॥
ਕੇਵਲ ਇਹੋ ਰਸਤਾ ਗੁਣਕਾਰੀ ਹੈ, (ਪਰ) ਇਹ ਰਸਤਾ ਸਤਿਗੁਰੂ ਤੋਂ ਬਿਨਾ ਨਹੀਂ ਲੱਭਦਾ ।੨।
ਪਉੜੀ ॥
pauVI[
ਕਪੜੁ ਰੂਪੁ ਸੁਹਾਵਣਾ ਛਡਿ ਦੁਨੀਆ ਅੰਦਰਿ ਜਾਵਣਾ ॥
ਸਰੀਰ ਤੇ ਸੋਹਣਾ ਰੂਪ (ਇਸੇ ਜਗਤ ਵਿਚ) (ਜੀਵਾਂ ਨੇ) ਛੱਡ ਕੇ ਤੁਰ ਜਾਣਾ ਹੈ ।
ਮੰਦਾ ਚੰਗਾ ਆਪਣਾ ਆਪੇ ਹੀ ਕੀਤਾ ਪਾਵਣਾ ॥
(ਹਰੇਕ ਜੀਵ ਨੇ) ਆਪੋ ਆਪਣੇ ਕੀਤੇ ਹੋਏ ਚੰਗੇ ਤੇ ਮੰਦੇ ਕਰਮਾਂ ਦਾ ਫਲ ਆਪ ਭੋਗਣਾ ਹੈ ।
ਹੁਕਮ ਕੀਏ ਮਨਿ ਭਾਵਦੇ ਰਾਹਿ ਭੀੜੈ ਅਗੈ ਜਾਵਣਾ ॥
ਜਿਸ ਮਨੁੱਖ ਨੇ ਮਨ-ਮੰਨੀਆਂ ਹਕੂਮਤਾਂ ਕੀਤੀਆਂ ਹਨ, ਉਸ ਨੂੰ ਅਗਾਂਹ ਔਖੀਆਂ ਘਾਟੀਆਂ ਵਿਚੋਂ ਦੀ ਲੰਘਣਾ ਪਵੇਗਾ (ਭਾਵ, ਆਪਣੀਆਂ ਕੀਤੀਆਂ ਹੋਈਆਂ ਵਧੀਕੀਆਂ ਦੇ ਵੱਟੇ ਕਸ਼ਟ ਸਹਿਣੇ ਪੈਣਗੇ) ।