Sri Guru Granth Sahib Ji — Ang 474 (punjabi)
ਪਉੜੀ ॥
pauVI[
ਆਪੇ ਹੀ ਕਰਣਾ ਕੀਓ ਕਲ ਆਪੇ ਹੀ ਤੈ ਧਾਰੀਐ ॥
(ਹੇ ਪ੍ਰਭੂ!) ਤੂੰ ਆਪ ਹੀ ਇਹ ਸ੍ਰਿਸ਼ਟੀ ਰਚੀ ਹੈ
ਦੇਖਹਿ ਕੀਤਾ ਆਪਣਾ ਧਰਿ ਕਚੀ ਪਕੀ ਸਾਰੀਐ ॥
ਅਤੇ ਤੂੰ ਆਪ ਹੀ ਇਸ ਵਿਚ (ਜਿੰਦ ਰੂਪ) ਸੱਤਿਆ ਪਾਈ ਹੈ ।
ਜੋ ਆਇਆ ਸੋ ਚਲਸੀ ਸਭੁ ਕੋਈ ਆਈ ਵਾਰੀਐ ॥
ਚੰਗੇ ਮੰਦੇ ਜੀਵਾਂ ਨੂੰ ਪੈਦਾ ਕਰ ਕੇ, ਆਪਣੇ ਪੈਦਾ ਕੀਤੇ ਹੋਇਆਂ ਦੀ ਤੂੰ ਆਪ ਹੀ ਸੰਭਾਲ ਕਰ ਰਿਹਾ ਹੈਂ ।
ਜਿਸ ਕੇ ਜੀਅ ਪਰਾਣ ਹਹਿ ਕਿਉ ਸਾਹਿਬੁ ਮਨਹੁ ਵਿਸਾਰੀਐ ॥
(ਹੇ ਭਾਈ!) ਜਿਸ ਪ੍ਰਭੂ ਦੇ ਦਿੱਤੇ ਹੋਏ ਇਹ ਜਿੰਦ ਤੇ ਪ੍ਰਾਣ ਹਨ, ਉਸ ਮਾਲਕ ਨੂੰ ਮਨ ਤੋਂ ਕਦੇ ਭੁਲਾਣਾ ਨਹੀਂ ਚਾਹੀਦਾ ।
ਆਪਣ ਹਥੀ ਆਪਣਾ ਆਪੇ ਹੀ ਕਾਜੁ ਸਵਾਰੀਐ ॥੨੦॥
(ਜਿਤਨਾ ਚਿਰ ਇਹ ਜਿੰਦ ਤੇ ਪ੍ਰਾਣ ਮਿਲੇ ਹੋਏ ਹਨ, ਉੱਦਮ ਕਰ ਕੇ) ਆਪਣੇ ਹੱਥਾਂ ਨਾਲ ਆਪਣਾ ਕੰਮ ਆਪ ਹੀ ਸੁਆਰਨਾ ਚਾਹੀਦਾ ਹੈ (ਭਾਵ, ਇਹ ਮਨੁੱਖਾ-ਜਨਮ ਹਰੀ ਦੇ ਸਿਮਰਨ ਨਾਲ ਸਫਲ ਕਰਨਾ ਚਾਹੀਦਾ ਹੈ) ।੨੦।
ਸਲੋਕੁ ਮਹਲਾ ੨ ॥
ਸਲੋਕ ਦੂਜੀ ਪਾਤਸ਼ਾਹੀ।
ਏਹ ਕਿਨੇਹੀ ਆਸਕੀ ਦੂਜੈ ਲਗੈ ਜਾਇ ॥
(ਜੇ ਕੋਈ ਪ੍ਰੇਮੀ ਜੀਊੜਾ ਆਪਣੇ ਪਿਆਰੇ ਤੋਂ ਬਿਨਾ) ਕਿਸੇ ਹੋਰ ਵਿਚ (ਭੀ) ਚਿੱਤ ਜੋੜ ਲਏ, ਤਾਂ ਉਸ ਦੇ ਇਸ਼ਕ ਨੂੰ ਸੱਚਾ ਇਸ਼ਕ ਨਹੀਂ ਆਖਿਆ ਜਾ ਸਕਦਾ ।
ਨਾਨਕ ਆਸਕੁ ਕਾਂਢੀਐ ਸਦ ਹੀ ਰਹੈ ਸਮਾਇ ॥
ਹੇ ਨਾਨਕ! ਉਹੀ ਮਨੁੱਖ ਸੱਚਾ ਆਸ਼ਕ ਕਿਹਾ ਜਾ ਸਕਦਾ ਹੈ ਜੋ ਹਰ ਵੇਲੇ (ਆਪਣੇ ਹੀ ਪ੍ਰੀਤਮ ਦੀ ਯਾਦ ਵਿਚ) ਡੁੱਬਾ ਰਹੇ ।
ਚੰਗੈ ਚੰਗਾ ਕਰਿ ਮੰਨੇ ਮੰਦੈ ਮੰਦਾ ਹੋਇ ॥
(ਆਪਣੇ ਪਿਆਰੇ ਵਲੋਂ ਹੋਏ ਕਿਸੇ) ਚੰਗੇ (ਕੰਮ) ਨੂੰ ਤੱਕ ਕੇ ਆਖੇ ਕਿ ਇਹ ਚੰਗਾ ਕੰਮ ਹੈ, ਪਰ ਮਾੜੇ ਕੰਮ ਨੂੰ ਵੇਖ ਕੇ ਆਖੇ ਕਿ ਇਹ ਮਾੜਾ ਕੰਮ ਹੈ (ਭਾਵ, ਆਪਣੇ ਵਲੋਂ ਆਏ ਕਿਸੇ ਸੁਖ ਨੂੰ ਤਾਂ ਹੱਸ ਕੇ ਕਬੂਲ ਕਰੇ, ਪਰ ਦੁੱਖ ਨੂੰ ਵੇਖ ਕੇ ਘਾਬਰ ਜਾਏ)
ਆਸਕੁ ਏਹੁ ਨ ਆਖੀਐ ਜਿ ਲੇਖੈ ਵਰਤੈ ਸੋਇ ॥੧॥
ਉਹ ਮਨੁੱਖ ਭੀ, ਹੇ ਨਾਨਕ! ਸੱਚਾ ਆਸ਼ਕ ਨਹੀਂ ਕਿਹਾ ਜਾ ਸਕਦਾ, ਕਿਉਂਕਿ ਉਹ ਲੇਖੇ ਗਿਣ ਗਿਣ ਕੇ ਪਿਆਰ ਦੀ ਸਾਂਝ ਬਣਾਂਦਾ ਹੈ ।੧।
ਮਹਲਾ ੨ ॥
ਦੂਜੀ ਪਾਤਸ਼ਾਹੀ।
ਸਲਾਮੁ ਜਬਾਬੁ ਦੋਵੈ ਕਰੇ ਮੁੰਢਹੁ ਘੁਥਾ ਜਾਇ ॥
(ਜੋ ਮਨੁੱਖ ਆਪਣੇ ਮਾਲਕ ਪ੍ਰਭੂ ਦੇ ਹੁਕਮ ਅੱਗੇ ਕਦੇ ਤਾਂ) ਸਿਰ ਨਿਵਾਂਦਾ ਹੈ, ਅਤੇ ਕਦੇ (ਉਸ ਦੇ ਕੀਤੇ ਉੱਤੇ) ਇਤਰਾਜ਼ ਕਰਦਾ ਹੈ, ਉਹ (ਮਾਲਕ ਦੀ ਰਜ਼ਾ ਦੇ ਰਾਹ ਉੱਤੇ ਤੁਰਨ ਤੋਂ) ਉੱਕਾ ਹੀ ਖੁੰਝਿਆ ਜਾ ਰਿਹਾ ਹੈ ।
ਨਾਨਕ ਦੋਵੈ ਕੂੜੀਆ ਥਾਇ ਨ ਕਾਈ ਪਾਇ ॥੨॥
ਹੇ ਨਾਨਕ! ਸਿਰ ਨਿਵਾਣਾ ਅਤੇ ਇਤਰਾਜ਼ ਕਰਨਾ—ਦੋਵੇਂ ਹੀ ਝੂਠੇ ਹਨ, ਇਹਨਾਂ ਦੋਹਾਂ ਵਿਚੋਂ ਕੋਈ ਗੱਲ ਭੀ (ਮਾਲਕ ਦੇ ਦਰ ਤੇ) ਕਬੂਲ ਨਹੀਂ ਹੁੰਦੀ ।੨।
ਪਉੜੀ ॥
pauVI[
ਜਿਤੁ ਸੇਵਿਐ ਸੁਖੁ ਪਾਈਐ ਸੋ ਸਾਹਿਬੁ ਸਦਾ ਸਮੑਾਲੀਐ ॥
ਜਿਸ ਮਾਲਕ ਦਾ ਸਿਮਰਨ ਕੀਤਿਆਂ ਸੁਖ ਮਿਲਦਾ ਹੈ, ਉਸ ਮਾਲਕ ਨੂੰ ਸਦਾ ਯਾਦ ਰੱਖਣਾ ਚਾਹੀਦਾ ਹੈ ।
ਜਿਤੁ ਕੀਤਾ ਪਾਈਐ ਆਪਣਾ ਸਾ ਘਾਲ ਬੁਰੀ ਕਿਉ ਘਾਲੀਐ ॥
ਜਦੋਂ ਮਨੁੱਖ ਨੇ ਆਪਣੇ ਕੀਤੇ ਦਾ ਫਲ ਆਪ ਭੋਗਣਾ ਹੈ ਤਾਂ ਫੇਰ ਕੋਈ ਮਾੜੀ ਕਮਾਈ ਨਹੀਂ ਕਰਨੀ ਚਾਹੀਦੀ (ਜਿਸ ਦਾ ਮਾੜਾ ਫਲ ਭੋਗਣਾ ਪਏ) ।
ਮੰਦਾ ਮੂਲਿ ਨ ਕੀਚਈ ਦੇ ਲੰਮੀ ਨਦਰਿ ਨਿਹਾਲੀਐ ॥
ਮਾੜਾ ਕੰਮ ਭੁੱਲ ਕੇ ਭੀ ਨਾ ਕਰੀਏ, ਡੂੰਘੀ (ਵਿਚਾਰ ਵਾਲੀ) ਨਜ਼ਰ ਮਾਰ ਕੇ ਤੱਕ ਲਈਏ (ਕਿ ਇਸ ਮਾੜੇ ਕੰੰਮ ਦਾ ਸਿੱਟਾ ਕੀਹ ਨਿਕਲੇਗਾ) ।
ਜਿਉ ਸਾਹਿਬ ਨਾਲਿ ਨ ਹਾਰੀਐ ਤੇਵੇਹਾ ਪਾਸਾ ਢਾਲੀਐ ॥
ਕੋਈ ਇਹੋ ਜਿਹਾ ਉੱਦਮ ਕਰਨਾ ਚਾਹੀਦਾ ਹੈ, ਜਿਸ ਕਰਕੇ (ਪ੍ਰਭੂ) ਖਸਮ ਨਾਲੋਂ (ਪ੍ਰੀਤ) ਨਾ ਟੁੱਟ ਜਾਏ ।
ਕਿਛੁ ਲਾਹੇ ਉਪਰਿ ਘਾਲੀਐ ॥੨੧॥
(ਮਨੁੱਖਾ-ਜਨਮ ਪਾ ਕੇ) ਕੋਈ ਨਫ਼ੇ ਵਾਲੀ ਘਾਲ ਕਮਾਈ ਕਰਨੀ ਚਾਹੀਦੀ ਹੈ ।੨੧।
ਸਲੋਕੁ ਮਹਲਾ ੨ ॥
ਸਲੋਕ ਦੂਜੀ ਪਾਤਸ਼ਾਹੀ।
ਚਾਕਰੁ ਲਗੈ ਚਾਕਰੀ ਨਾਲੇ ਗਾਰਬੁ ਵਾਦੁ ॥
ਜੋ ਕੋਈ ਨੌਕਰ ਆਪਣੇ ਮਾਲਕ ਦੀ ਨੌਕਰੀ ਭੀ ਕਰੇ, ਤੇ ਨਾਲ ਨਾਲ ਆਪਣੇ ਮਾਲਕ ਅੱਗੇ ਆਕੜ ਦੀਆਂ ਗੱਲਾਂ ਭੀ ਕਰੀ ਜਾਏ
ਗਲਾ ਕਰੇ ਘਣੇਰੀਆ ਖਸਮ ਨ ਪਾਏ ਸਾਦੁ ॥
ਅਤੇ ਇਹੋ ਜਿਹੀਆਂ ਬਾਹਰਲੀਆਂ ਗੱਲਾਂ ਮਾਲਕ ਦੇ ਸਾਮ੍ਹਣੇ ਕਰੇ, ਤਾਂ ਉਹ ਨੌਕਰ ਮਾਲਕ ਦੀ ਖ਼ੁਸ਼ੀ ਹਾਸਲ ਨਹੀਂ ਕਰ ਸਕਦਾ ।
ਆਪੁ ਗਵਾਇ ਸੇਵਾ ਕਰੇ ਤਾ ਕਿਛੁ ਪਾਏ ਮਾਨੁ ॥
ਮਨੁੱਖ ਆਪਣਾ ਆਪ ਮਿਟਾ ਕੇ (ਮਾਲਕ ਦੀ) ਸੇਵਾ ਕਰੇ ਤਾਂ ਹੀ ਉਸ ਨੂੰ (ਮਾਲਕ ਦੇ ਦਰ ਤੋਂ) ਕੁਝ ਆਦਰ ਮਿਲਦਾ ਹੈ,
ਨਾਨਕ ਜਿਸ ਨੋ ਲਗਾ ਤਿਸੁ ਮਿਲੈ ਲਗਾ ਸੋ ਪਰਵਾਨੁ ॥੧॥
ਤਾਂ ਹੀ, ਹੇ ਨਾਨਕ! ਉਹ ਮਨੁੱਖ ਆਪਣੇ ਉਸ ਮਾਲਕ ਨੂੰ ਮਿਲ ਪੈਂਦਾ ਹੈ ਜਿਸ ਦੀ ਸੇਵਾ ਵਿਚ ਲੱਗਾ ਹੋਇਆ ਹੈ । (ਆਪਣਾ ਆਪ ਗੁਆ ਕੇ ਸੇਵਾ ਵਿਚ) ਲੱਗਾ ਹੋਇਆ ਮਨੁੱਖ ਹੀ (ਮਾਲਕ ਦੇ ਦਰ ਤੇ) ਕਬੂਲ ਹੰੁਦਾ ਹੈ ।੧।
ਮਹਲਾ ੨ ॥
ਦੂਜੀ ਪਾਤਸ਼ਾਹੀ।
ਜੋ ਜੀਇ ਹੋਇ ਸੁ ਉਗਵੈ ਮੁਹ ਕਾ ਕਹਿਆ ਵਾਉ ॥
ਜੋ ਕੁਝ ਮਨੁੱਖ ਦੇ ਦਿਲ ਵਿਚ ਹੁੰਦਾ ਹੈ, ਉਹੀ ਪਰਗਟ ਹਂੰੁਦਾ ਹੈ, (ਭਾਵ, ਜਿਹੋ ਜਿਹੀ ਮਨੁੱਖ ਦੀ ਨੀਯਤ ਹੁੰਦੀ ਹੈ, ਤਿਹੋ ਜਿਹਾ ਉਸ ਨੂੰ ਫਲ ਲੱਗਦਾ ਹੈ), (ਜੇ ਅੰਦਰ ਨੀਯਤ ਕੁਝ ਹੋਰ ਹੋਵੇ, ਤਾਂ ਉਸ ਦੇ ਉਲਟ) ਮੂੰਹੋਂ ਆਖ ਦੇਣਾ ਵਿਅਰਥ ਹੈ ।
ਬੀਜੇ ਬਿਖੁ ਮੰਗੈ ਅੰਮ੍ਰਿਤੁ ਵੇਖਹੁ ਏਹੁ ਨਿਆਉ ॥੨॥
ਇਹ ਕੇਡੀ ਅਚਰਜ ਗੱਲ ਹੈ ਕਿ ਮਨੁੱਖ ਬੀਜਦਾ ਤਾਂ ਜ਼ਹਿਰ ਹੈ (ਭਾਵ, ਨੀਯਤ ਤਾਂ ਵਿਕਾਰਾਂ ਵਲ ਹੈ) (ਪਰ ਉਸ ਦੇ ਫਲ ਵਜੋਂ) ਮੰਗਦਾ ਅੰਮ੍ਰਿਤ ਹੈ ।੨।
ਮਹਲਾ ੨ ॥
ਦੂਜੀ ਪਾਤਸ਼ਾਹੀ।
ਨਾਲਿ ਇਆਣੇ ਦੋਸਤੀ ਕਦੇ ਨ ਆਵੈ ਰਾਸਿ ॥
ਕੋਈ ਭੀ ਮਨੁੱਖ ਪਰਖ ਕੇ ਵੇਖ ਲਏ, ਕਿਸੇ ਅੰਞਾਣ ਨਾਲ ਲਾਈ ਹੋਈ ਮਿੱਤਰਤਾ ਕਦੇ ਸਿਰੇ ਨਹੀਂ ਚੜ੍ਹਦੀ,
ਜੇਹਾ ਜਾਣੈ ਤੇਹੋ ਵਰਤੈ ਵੇਖਹੁ ਕੋ ਨਿਰਜਾਸਿ ॥
ਕਿਉਂਂਕਿ ਉਸ ਅੰਞਾਣ ਦਾ ਰਵੱਈਆ ਉਹੋ ਜਿਹਾ ਹੀ ਰਹਿੰਦਾ ਹੈ ਜਿਹੋ ਜਹੀ ਉਸ ਦੀ ਸਮਝ ਹੁੰਦੀ ਹੈ; (ਇਸੇ ਤਰ੍ਹਾਂ ਇਸ ਮੂਰਖ ਮਨ ਦੇ ਆਖੇ ਲੱਗਿਆਂ ਕਦੇ ਲਾਭ ਨਹੀਂ ਹੁੰਦਾ, ਇਹ ਮਨ ਆਪਣੀ ਸਮਝ ਅਨੁਸਾਰ ਵਿਕਾਰਾਂ ਵਲ ਹੀ ਲਈ ਫਿਰਦਾ ਹੈ) ।
ਵਸਤੂ ਅੰਦਰਿ ਵਸਤੁ ਸਮਾਵੈ ਦੂਜੀ ਹੋਵੈ ਪਾਸਿ ॥
ਕਿਸੇ ਇਕ ਚੀਜ਼ ਵਿਚ ਕੋਈ ਹੋਰ ਚੀਜ਼ ਤਾਂ ਹੀ ਪੈ ਸਕਦੀ ਹੈ, ਜੇ ਉਸ ਵਿਚੋਂ ਪਹਿਲੀ ਪਈ ਹੋਈ ਚੀਜ਼ ਕੱਢ ਲਈ ਜਾਏ; (ਇਸੇ ਤਰ੍ਹਾਂ ਇਸ ਮਨ ਨੂੰ ਪ੍ਰਭੂ ਵਲ ਜੋੜਨ ਲਈ ਇਹ ਜ਼ਰੂਰੀ ਹੈ ਕਿ ਇਸ ਦਾ ਪਹਿਲਾ ਸੁਭਾਉ ਤਬਦੀਲ ਕੀਤਾ ਜਾਏ) ।
ਸਾਹਿਬ ਸੇਤੀ ਹੁਕਮੁ ਨ ਚਲੈ ਕਹੀ ਬਣੈ ਅਰਦਾਸਿ ॥
ਖਸਮ ਨਾਲ ਹੁਕਮ ਕੀਤਾ ਹੋਇਆ ਕਾਮਯਾਬ ਨਹੀਂ ਹੋ ਸਕਦਾ, ਉਸ ਦੇ ਅੱਗੇ ਤਾਂ ਨਿਮ੍ਰਤਾ ਹੀ ਫਬਦੀ ਹੈ ।
ਕੂੜਿ ਕਮਾਣੈ ਕੂੜੋ ਹੋਵੈ ਨਾਨਕ ਸਿਫਤਿ ਵਿਗਾਸਿ ॥੩॥
ਹੇ ਨਾਨਕ! ਧੋਖੇ ਦਾ ਕੰਮ ਕੀਤਿਆਂ ਧੋਖਾ ਹੀ ਹੁੰਦਾ ਹੈ, (ਭਾਵ, ਜਿਤਨਾ ਚਿਰ ਮਨੁੱਖ ਦੁਨੀਆ ਦੇ ਧੰਦਿਆਂ ਵਿਚ ਲੱਗਾ ਰਹਿੰਦਾ ਹੈ, ਉਤਨਾ ਚਿਰ ਚਿੰਤਾ ਵਿਚ ਹੀ ਫਸਿਆ ਰਹਿੰਦਾ ਹੈ, ਮਨ) ਪ੍ਰਭੂ ਦੀ ਸਿਫ਼ਤਿ-ਸਾਲਾਹ ਕੀਤਿਆਂ ਹੀ ਖਿੜਾਉ ਵਿਚ ਆਉਂਦਾ ਹੈ ।੩।
ਮਹਲਾ ੨ ॥
ਦੂਜੀ ਪਾਤਸ਼ਾਹੀ।
ਨਾਲਿ ਇਆਣੇ ਦੋਸਤੀ ਵਡਾਰੂ ਸਿਉ ਨੇਹੁ ॥
ਅੰਞਾਣ ਨਾਲ ਮਿੱਤਰਤਾ, ਜਾਂ ਆਪਣੇ ਨਾਲੋਂ ਵੱਡੇ ਨਾਲ ਪਿਆਰ
ਪਾਣੀ ਅੰਦਰਿ ਲੀਕ ਜਿਉ ਤਿਸ ਦਾ ਥਾਉ ਨ ਥੇਹੁ ॥੪॥
—ਇਹ ਇਉਂ ਹਨ ਜਿਵੇਂ ਪਾਣੀ ਵਿਚ ਲੀਕ ਹੈ, ਉਸ ਲੀਕ ਦਾ ਕੋਈ ਨਿਸ਼ਾਨ ਨਹੀਂ ਰਹਿੰਦਾ ।੪।
ਮਹਲਾ ੨ ॥
ਦੂਜੀ ਪਾਤਸ਼ਾਹੀ।
ਹੋਇ ਇਆਣਾ ਕਰੇ ਕੰਮੁ ਆਣਿ ਨ ਸਕੈ ਰਾਸਿ ॥
ਜੇ ਕੋਈ ਅੰਞਾਣ ਹੋਵੇ ਤੇ ਉਹ ਕੋਈ ਕੰਮ ਕਰੇ, ਉਹ ਕੰਮ ਨੂੰ ਸਿਰੇ ਨਹੀਂ ਚਾੜ੍ਹ ਸਕਦਾ;
ਜੇ ਇਕ ਅਧ ਚੰਗੀ ਕਰੇ ਦੂਜੀ ਭੀ ਵੇਰਾਸਿ ॥੫॥
ਜੇ ਭਲਾ ਉਹ ਕਦੇ ਕੋਈ ਮਾੜਾ-ਮੋਟਾ ਇਕ ਕੰਮ ਕਰ ਭੀ ਲਵੇ, ਤਾਂ ਭੀ ਦੂਜੇ ਕੰਮ ਨੂੰ ਵਿਗਾੜ ਦਏਗਾ ।੫।
ਪਉੜੀ ॥
pauVI[
ਚਾਕਰੁ ਲਗੈ ਚਾਕਰੀ ਜੇ ਚਲੈ ਖਸਮੈ ਭਾਇ ॥
ਜੋ ਨੌਕਰ ਆਪਣੇ ਮਾਲਕ ਦੀ ਮਰਜ਼ੀ ਅਨੁਸਾਰ ਤੁਰੇ (ਤਾਂ ਹੀ ਸਮਝੋ, ਕਿ) ਉਹ ਮਾਲਕ ਦੀ ਨੌਕਰੀ ਕਰ ਰਿਹਾ ਹੈ,
ਹੁਰਮਤਿ ਤਿਸ ਨੋ ਅਗਲੀ ਓਹੁ ਵਜਹੁ ਭਿ ਦੂਣਾ ਖਾਇ ॥
ਉਸ ਨੂੰ ਇਕ ਤਾਂ ਬੜੀ ਇੱਜ਼ਤ ਮਿਲਦੀ ਹੈ, ਦੂਜੇ ਤਨਖ਼ਾਹ ਭੀ ਮਾਲਕ ਪਾਸੋਂ ਦੂਣੀ ਲੈਂਦਾ ਹੈ ।
ਖਸਮੈ ਕਰੇ ਬਰਾਬਰੀ ਫਿਰਿ ਗੈਰਤਿ ਅੰਦਰਿ ਪਾਇ ॥
ਪਰ ਜੇ ਸੇਵਕ ਆਪਣੇ ਮਾਲਕ ਦੀ ਬਰਾਬਰੀ ਕਰਦਾ ਹੈ (ਭਾਵ, ਮਾਲਕ ਨਾਲ ਸਾਵਾਂ ਹੋਣ ਦਾ ਜਤਨ ਕਰਦਾ ਹੈ), ਉਹ ਮਨ ਵਿਚ ਸ਼ਰਮਿੰਦਗੀ ਹੀ ਉਠਾਂਦਾ ਹੈ,
ਵਜਹੁ ਗਵਾਏ ਅਗਲਾ ਮੁਹੇ ਮੁਹਿ ਪਾਣਾ ਖਾਇ ॥
ਆਪਣੀ ਪਹਿਲੀ ਤਨਖ਼ਾਹ ਭੀ ਗਵਾ ਬੈਠਦਾ ਹੈ ਤੇ ਸਦਾ ਮੂੰਹ ਤੇ ਜੁੱਤੀਆਂ ਖਾਂਦਾ ਹੈ ।
ਜਿਸ ਦਾ ਦਿਤਾ ਖਾਵਣਾ ਤਿਸੁ ਕਹੀਐ ਸਾਬਾਸਿ ॥
ਜਿਸ ਮਾਲਕ ਦਾ ਦਿੱਤਾ ਖਾਈਏ, ਉਸ ਦੀ ਸਦਾ ਵਡਿਆਈ ਕਰਨੀ ਚਾਹੀਦੀ ਹੈ;
ਨਾਨਕ ਹੁਕਮੁ ਨ ਚਲਈ ਨਾਲਿ ਖਸਮ ਚਲੈ ਅਰਦਾਸਿ ॥੨੨॥
ਮਾਲਕ ਉੱਤੇ ਹੁਕਮ ਨਹੀਂ ਕੀਤਾ ਜਾ ਸਕਦਾ, ਉਸ ਦੇ ਅੱਗੇ ਅਰਜ਼ ਕਰਨੀ ਹੀ ਫਬਦੀ ਹੈ ।੧੨।
ਸਲੋਕੁ ਮਹਲਾ ੨ ॥
ਸਲੋਕ ਦੂਜੀ ਪਾਤਸ਼ਾਹੀ।
ਏਹ ਕਿਨੇਹੀ ਦਾਤਿ ਆਪਸ ਤੇ ਜੋ ਪਾਈਐ ॥
ਜੇ ਆਖੀਏ ਕਿ ਮੈਂ ਆਪਣੇ ਉੱਦਮ ਨਾਲ ਇਹ ਚੀਜ਼ ਲਈ ਹੈ, ਤਾਂ ਇਹ (ਮਾਲਕ ਵਲੋਂ) ਬਖ਼ਸ਼ਸ਼ ਨਹੀਂ ਅਖਵਾ ਸਕਦੀ ।