Sri Guru Granth Sahib Ji — Ang 478 (punjabi)
ਤੇਲ ਜਲੇ ਬਾਤੀ ਠਹਰਾਨੀ ਸੂੰਨਾ ਮੰਦਰੁ ਹੋਈ ॥੧॥
। ਤੇਲ ਸੜ ਜਾਏ, ਵੱਟੀ ਬੁੱਝ ਜਾਏ, ਤਾਂ ਘਰ ਸੁੰਞਾ ਹੋ ਜਾਂਦਾ ਹੈ (ਤਿਵੇਂ, ਸਰੀਰ ਵਿਚ ਜਦ ਤਕ ਸੁਆਸ ਹਨ ਤੇ ਜ਼ਿੰਦਗੀ ਕਾਇਮ ਹੈ, ਤਦ ਤਕ ਹਰੇਕ ਚੀਜ਼ ‘ਆਪਣੀ’ ਜਾਪਦੀ ਹੈ, ਪਰ ਸੁਆਸ ਮੁੱਕ ਜਾਣ ਅਤੇ ਜ਼ਿੰਦਗੀ ਦੀ ਜੋਤ ਬੁੱਝ ਜਾਣ ਤੇ ਇਹ ਸਰੀਰ ਇਕੱਲਾ ਰਹਿ ਜਾਂਦਾ ਹੈ) ।੧।
ਰੇ ਬਉਰੇ ਤੁਹਿ ਘਰੀ ਨ ਰਾਖੈ ਕੋਈ ॥
(ਉਸ ਵੇਲੇ) ਹੇ ਕਮਲੇ! ਤੈਨੂੰ ਕਿਸੇ ਨੇ ਇਕ ਘੜੀ ਭੀ ਘਰ ਵਿਚ ਰਹਿਣ ਨਹੀਂ ਦੇਣਾ ।
ਤੂੰ ਰਾਮ ਨਾਮੁ ਜਪਿ ਸੋਈ ॥੧॥ ਰਹਾਉ ॥
ਸੋ, ਰੱਬ ਦਾ ਨਾਮ ਜਪ, ਉਹੀ ਸਾਥ ਨਿਭਾਉਣ ਵਾਲਾ ਹੈ ।੧।ਰਹਾਉ।
ਕਾ ਕੀ ਮਾਤ ਪਿਤਾ ਕਹੁ ਕਾ ਕੋ ਕਵਨ ਪੁਰਖ ਕੀ ਜੋਈ ॥
ਇੱਥੇ ਦੱਸੋ, ਕਿਸ ਦੀ ਮਾਂ? ਕਿਸ ਦਾ ਪਿਉ? ਤੇ ਕਿਸ ਦੀ ਵਹੁਟੀ?
ਘਟ ਫੂਟੇ ਕੋਊ ਬਾਤ ਨ ਪੂਛੈ ਕਾਢਹੁ ਕਾਢਹੁ ਹੋਈ ॥੨॥
ਜਦੋਂ ਸਰੀਰ-ਰੂਪ ਭਾਂਡਾ ਭੱਜਦਾ ਹੈ, ਕੋਈ (ਇਸ ਦੀ) ਵਾਤ ਨਹੀਂ ਪੁੱਛਦਾ, (ਤਦੋਂ) ਇਹੀ ਪਿਆ ਹੰੁਦਾ ਹੈ (ਭਾਵ, ਹਰ ਪਾਸਿEਂ ਇਹੀ ਆਵਾਜ਼ ਆਉਂਦੀ ਹੈ) ਕਿ ਇਸ ਨੂੰ ਛੇਤੀ ਬਾਹਰ ਕੱਢੋ ।੨।
ਦੇਹੁਰੀ ਬੈਠੀ ਮਾਤਾ ਰੋਵੈ ਖਟੀਆ ਲੇ ਗਏ ਭਾਈ ॥
ਘਰ ਦੀ ਦਲੀਜ਼ ਤੇ ਬੈਠੀ ਮਾਂ ਰੋਂਦੀ ਹੈ, (ਤੇ) ਭਰਾ ਮੰਜਾ ਚੁੱਕ ਕੇ (ਮਸਾਣਾਂ ਨੂੰ) ਲੈ ਜਾਂਦੇ ਹਨ ।
ਲਟ ਛਿਟਕਾਏ ਤਿਰੀਆ ਰੋਵੈ ਹੰਸੁ ਇਕੇਲਾ ਜਾਈ ॥੩॥
ਕੇਸ ਖਿਲਾਰ ਕੇ ਵਹੁਟੀ ਪਈ ਰੋਂਦੀ ਹੈ, (ਪਰ) ਜੀਵਾਤਮਾ ਇਕੱਲਾ (ਹੀ) ਜਾਂਦਾ ਹੈ ।੩।
ਕਹਤ ਕਬੀਰ ਸੁਨਹੁ ਰੇ ਸੰਤਹੁ ਭੈ ਸਾਗਰ ਕੈ ਤਾਈ ॥
ਕਬੀਰ ਕਹਿੰਦਾ ਹੈ—ਹੇ ਸੰਤ ਜਨੋ! ਇਸ ਡਰਾਉਣੇ ਸਮੁੰਦਰ ਦੀ ਬਾਬਤ ਸੁਣੋ (ਭਾਵ, ਆਖ਼ਰ ਸਿੱਟਾ ਇਹ ਨਿਕਲਦਾ ਹੈ)
ਇਸੁ ਬੰਦੇ ਸਿਰਿ ਜੁਲਮੁ ਹੋਤ ਹੈ ਜਮੁ ਨਹੀ ਹਟੈ ਗੁਸਾਈ ॥੪॥੯॥
(ਕਿ ਜਿਨ੍ਹਾਂ ਨੂੰ ‘ਆਪਣਾ’ ਸਮਝਦਾ ਰਿਹਾ ਸੀ, ਉਹਨਾਂ ਨਾਲੋਂ ਸਾਥ ਟੁੱਟ ਜਾਣ ਤੇ, ਇਕੱਲੇ) ਇਸ ਜੀਵ ਉੱਤੇ (ਇਸ ਦੇ ਕੀਤੇ ਵਿਕਰਮਾਂ ਅਨੁਸਾਰ) ਮੁਸੀਬਤ ਆਉਂਦੀ ਹੈ, ਜਮ (ਦਾ ਡਰ) ਸਿਰੋਂ ਟਲਦਾ ਨਹੀਂ ਹੈ ।੪।੯।
ਦੁਤੁਕੇ
ੴ ਸਤਿਗੁਰ ਪ੍ਰਸਾਦਿ ॥
ਵਾਹਿਗੁਰੂ ਕੇਵਲ ਇਕ ਹੈ। ਉਹ ਸ¤ਚੇ ਗੁਰਾਂ ਦੀ ਦਇਆ ਦੁਆਰਾ ਪ੍ਰਾਪਤ ਹੁੰਦਾ ਹੈ।
ਆਸਾ ਸ੍ਰੀ ਕਬੀਰ ਜੀਉ ਕੇ ਚਉਪਦੇ ਇਕਤੁਕੇ ॥
ਆਸਾ ਮਾਣਨੀਯ ਕਬੀਰ ਜੀਉ। ਚਉਪਦੇ ਇਕਤੁਕੇ।
ਸਨਕ ਸਨੰਦ ਅੰਤੁ ਨਹੀ ਪਾਇਆ ॥
ਸਨਕ ਸਨੰਦ (ਆਦਿਕ ਬ੍ਰਹਮਾ ਦੇ ਪੁੱਤਰਾਂ) ਨੇ ਭੀ (ਪਰਮਾਤਮਾ ਦੇ ਗੁਣਾਂ ਦਾ) ਅੰਤ ਨਹੀਂ ਲੱਭਾ,
ਬੇਦ ਪੜੇ ਪੜਿ ਬ੍ਰਹਮੇ ਜਨਮੁ ਗਵਾਇਆ ॥੧॥
ਉਹਨਾਂ ਨੇ ਬ੍ਰਹਮਾ ਦੇ ਰਚੇ ਵੇਦ ਪੜ੍ਹ ਪੜ੍ਹ ਕੇ ਹੀ ਉਮਰ (ਵਿਅਰਥ) ਗਵਾ ਲਈ ।੧।
ਹਰਿ ਕਾ ਬਿਲੋਵਨਾ ਬਿਲੋਵਹੁ ਮੇਰੇ ਭਾਈ ॥
ਹੇ ਮੇਰੇ ਵੀਰ! ਮੁੜ ਮੁੜ ਪਰਮਾਤਮਾ ਦਾ ਸਿਮਰਨ ਕਰੋ,
ਸਹਜਿ ਬਿਲੋਵਹੁ ਜੈਸੇ ਤਤੁ ਨ ਜਾਈ ॥੧॥ ਰਹਾਉ ॥
ਸਹਿਜ ਅਵਸਥਾ ਵਿਚ ਟਿਕ ਕੇ ਸਿਮਰਨ ਕਰੋ ਤਾਂ ਜੁ (ਇਸ ਉੱਦਮ ਦਾ) ਤੱਤ ਹੱਥੋਂ ਜਾਂਦਾ ਨਾਹ ਰਹੇ (ਭਾਵ, ਪ੍ਰਭੂ ਨਾਲ ਮਿਲਾਪ ਬਣ ਸਕੇ) ।੧।ਰਹਾਉ।
ਤਨੁ ਕਰਿ ਮਟੁਕੀ ਮਨ ਮਾਹਿ ਬਿਲੋਈ ॥
ਹੇ ਭਾਈ! ਆਪਣੇ ਸਰੀਰ ਨੂੰ ਚਾਟੀ ਬਣਾE (ਭਾਵ, ਸਰੀਰ ਦੇ ਅੰਦਰੋਂ ਹੀ ਜੋਤ ਲੱਭਣੀ ਹੈ); ਮਨ ਨੂੰ ਭਟਕਣ ਤੋਂ ਬਚਾਈ ਰੱਖੋ
ਇਸੁ ਮਟੁਕੀ ਮਹਿ ਸਬਦੁ ਸੰਜੋਈ ॥੨॥
ਇਹ ਮਧਾਣੀ ਬਣਾE; ਇਸ (ਸਰੀਰ-ਰੂਪ) ਚਾਟੀ ਵਿਚ (ਸਤਿਗੁਰੂ ਦਾ) ਸ਼ਬਦ-ਰੂਪ ਜਾਗ ਲਾE (ਜੋ ਸਿਮਰਨ-ਰੂਪ ਦੁੱਧ ਵਿਚੋਂ ਪ੍ਰਭੂ-ਮਿਲਾਪ ਦਾ ਤੱਤ ਕੱਢਣ ਵਿਚ ਸਹਾਇਤਾ ਕਰੇ) ।੨।
ਹਰਿ ਕਾ ਬਿਲੋਵਨਾ ਮਨ ਕਾ ਬੀਚਾਰਾ ॥
ਜੋ ਮਨੁੱਖ ਆਪਣੇ ਮਨ ਵਿਚ ਪ੍ਰਭੂ ਦੀ ਯਾਦ-ਰੂਪ ਰਿੜਕਣ ਦਾ ਆਹਰ ਕਰਦਾ ਹੈ,
ਗੁਰ ਪ੍ਰਸਾਦਿ ਪਾਵੈ ਅੰਮ੍ਰਿਤ ਧਾਰਾ ॥੩॥
ਉਸ ਨੂੰ ਸਤਿਗੁਰੂ ਦੀ ਕਿਰਪਾ ਨਾਲ (ਹਰਿ-ਨਾਮ ਰੂਪ) ਅੰਮ੍ਰਿਤ ਦਾ ਸੋਮਾ ਪ੍ਰਾਪਤ ਹੋ ਜਾਂਦਾ ਹੈ ।੩।
ਕਹੁ ਕਬੀਰ ਨਦਰਿ ਕਰੇ ਜੇ ਮਂੀਰਾ ॥
ਹੇ ਕਬੀਰ! ਅਸਲ ਗੱਲ ਇਹ ਹੈ ਕਿ ਜਿਸ ਮਨੁੱਖ ਉੱਤੇ ਪਾਤਸ਼ਾਹ ਮਿਹਰ ਕਰਦਾ ਹ
ਰਾਮ ਨਾਮ ਲਗਿ ਉਤਰੇ ਤੀਰਾ ॥੪॥੧॥੧੦॥
ਉਹ ਪਰਮਾਤਮਾ ਦਾ ਨਾਮ ਸਿਮਰ ਕੇ (ਸੰਸਾਰ-ਸਮੁੰਦਰ ਦੇ) ਪਾਰਲੇ ਕੰਢੇ ਜਾ ਲੱਗਦਾ ਹੈ ।੪।੧।੧੦।
ਆਸਾ ॥
ਆਸਾ।
ਬਾਤੀ ਸੂਕੀ ਤੇਲੁ ਨਿਖੂਟਾ ॥
ਉਹ ਜੀਵ-ਨਟ (ਜੋ ਪਹਿਲਾਂ ਮਾਇਆ ਦਾ ਨਚਾਇਆ ਨੱਚ ਰਿਹਾ ਸੀ) ਹੁਣ (ਮਾਇਆ ਵਲੋਂ) ਬੇ-ਪਰਵਾਹ ਹੋ ਕੇ ਭਟਕਣੋਂ ਰਹਿ ਜਾਂਦਾ ਹੈ, ਉਸ ਦੇ ਅੰਦਰ ਮਾਇਆ ਦਾ ਸ਼ੋਰ-ਰੂਪ ਢੋਲ ਨਹੀਂ ਵੱਜਦਾ ।
ਮੰਦਲੁ ਨ ਬਾਜੈ ਨਟੁ ਪੈ ਸੂਤਾ ॥੧॥
ਮਾਇਆ ਦੇ ਮੋਹ ਦਾ ਤੇਲ (ਉਸ ਦੇ ਅੰਦਰੋਂ) ਮੁੱਕ ਜਾਂਦਾ ਹੈ, ਉਸ ਦੀ ਸੁਰਤ (ਮਾਇਆ ਵਾਲੇ ਪਾਸੇ ਤੋਂ) ਹਟ ਜਾਂਦੀ ਹੈ ।੧।
ਬੁਝਿ ਗਈ ਅਗਨਿ ਨ ਨਿਕਸਿਓ ਧੂੰਆ ॥
ਜਿਸ ਮਨੁੱਖ ਦੇ ਅੰਦਰੋਂ ਤਿ®ਸ਼ਨਾ ਦੀ ਅੱਗ ਬੁੱਝ ਜਾਂਦੀ ਹੈ ਤੇ ਤਿ®ਸ਼ਨਾ ਵਿਚੋਂ ਉੱਠਣ ਵਾਲੀਆਂ ਵਾਸ਼ਨਾ ਮੁੱਕ ਜਾਂਦੀਆ ਹਨ,
ਰਵਿ ਰਹਿਆ ਏਕੁ ਅਵਰੁ ਨਹੀ ਦੂਆ ॥੧॥ ਰਹਾਉ ॥
ਉਸ ਨੂੰ ਹਰ ਥਾਂ ਇੱਕ ਪ੍ਰਭੂ ਹੀ ਵਿਆਪਕ ਦਿੱਸਦਾ ਹੈ, ਪ੍ਰਭੂ ਤੋਂ ਬਿਨਾ ਕੋਈ ਹੋਰ ਨਹੀਂ ਜਾਪਦਾ ।੧।ਰਹਾਉ।
ਟੂਟੀ ਤੰਤੁ ਨ ਬਜੈ ਰਬਾਬੁ ॥
ਸਰੀਰਕ ਮੋਹ-ਰੂਪ ਰਬਾਬ ਵੱਜਦਾ ਹੀ ਨਹੀਂ ਕਿਉਂਕਿ (ਤਿ®ਸ਼ਨਾ ਮੁੱਕਣ ਤੇ) ਮੋਹ ਦੀ ਤਾਰ ਟੁੱਟ ਜਾਂਦੀ ਹੈ
ਭੂਲਿ ਬਿਗਾਰਿਓ ਅਪਨਾ ਕਾਜੁ ॥੨॥
ਸਰੀਰਕ ਮੋਹ ਵਿਚ) ਫਸ ਕੇ ਪਹਿਲਾਂ ਮਨੁੱਖ ਆਪਣਾ (ਅਸਲ ਕਰਨ ਵਾਲਾ) ਕੰਮ ਖ਼ਰਾਬ ਕਰੀ ਜਾ ਰਿਹਾ ਸੀ,
ਕਥਨੀ ਬਦਨੀ ਕਹਨੁ ਕਹਾਵਨੁ ॥ ਸਮਝਿ ਪਰੀ ਤਉ ਬਿਸਰਿਓ ਗਾਵਨੁ ॥੩॥
ਹੁਣ ਜਦੋਂ (ਜੀਵਨ ਦੀ) ਸਹੀ ਸਮਝ ਆ ਗਈ ਤਾਂ ਸਰੀਰ ਦੀ ਖ਼ਾਤਰ ਹੀ ਉਹ ਪਹਿਲੀਆਂ ਗੱਲਾਂ, ਉਹ ਤਰਲੇ, ਉਹ ਕੀਰਨੇ, ਸਭ ਭੁੱਲ ਗਏ ।੩।
ਕਹਤ ਕਬੀਰ ਪੰਚ ਜੋ ਚੂਰੇ ॥ ਤਿਨ ਤੇ ਨਾਹਿ ਪਰਮ ਪਦੁ ਦੂਰੇ ॥੪॥੨॥੧੧॥
ਕਬੀਰ ਆਖਦਾ ਹੈ—ਜੋ ਮਨੁੱਖ ਪੰਜੇ ਕਾਮਾਦਿਕਾਂ ਨੂੰ ਮਾਰ ਲੈਂਦੇ ਹਨ, ਉਹਨਾਂ ਮਨੁੱਖਾਂ ਤੋਂ ਉੱਚੀ ਆਤਮਕ ਅਵਸਥਾ ਦੂਰ ਨਹੀਂ ਰਹਿ ਜਾਂਦੀ ।੪।੨।੧੧।
ਆਸਾ ॥
ਆਸਾ।
ਸੁਤੁ ਅਪਰਾਧ ਕਰਤ ਹੈ ਜੇਤੇ ॥
ਪੁੱਤਰ ਭਾਵੇਂ ਕਿਤਨੀਆਂ ਹੀ ਗ਼ਲਤੀਆਂ ਕਰੇ,
ਜਨਨੀ ਚੀਤਿ ਨ ਰਾਖਸਿ ਤੇਤੇ ॥੧॥
ਉਸ ਦੀ ਮਾਂ ਉਹ ਸਾਰੀਆਂ ਦੀਆਂ ਸਾਰੀਆਂ ਭੁਲਾ ਦੇਂਦੀ ਹੈ ।੧।
ਰਾਮਈਆ ਹਉ ਬਾਰਿਕੁ ਤੇਰਾ ॥
ਹੇ (ਮੇਰੇ) ਸੁਹਣੇ ਰਾਮ! ਮੈਂ ਤੇਰਾ ਅੰਞਾਣ ਬੱਚਾ ਹਾਂ,
ਕਾਹੇ ਨ ਖੰਡਸਿ ਅਵਗਨੁ ਮੇਰਾ ॥੧॥ ਰਹਾਉ ॥
ਤੂੰ (ਮੇਰੇ ਅੰਦਰੋਂ) ਮੇਰੀਆਂ ਭੁੱਲਾਂ ਕਿਉਂ ਦੂਰ ਨਹੀਂ ਕਰਦਾ? ।੧।ਰਹਾਉ।
ਜੇ ਅਤਿ ਕ੍ਰੋਪ ਕਰੇ ਕਰਿ ਧਾਇਆ ॥
ਜੇ (ਮੂਰਖ ਬੱਚਾ) ਬੜਾ ਕੋ®ਧ ਕਰ ਕਰ ਕੇ ਮਾਂ ਨੂੰ ਮਾਰਨ ਭੀ ਪਏ,
ਤਾ ਭੀ ਚੀਤਿ ਨ ਰਾਖਸਿ ਮਾਇਆ ॥੨॥
ਤਾਂ ਭੀ ਮਾਂ (ਉਸ ਦੇ ਮੂਰਖ-ਪੁਣੇ) ਚੇਤੇ ਨਹੀਂ ਰੱਖਦੀ ।੨।
ਚਿੰਤ ਭਵਨਿ ਮਨੁ ਪਰਿਓ ਹਮਾਰਾ ॥
ਹੇ ਮੇਰੇ ਰਾਮ! ਮੇਰਾ ਮਨ ਚਿੰਤਾ ਦੇ ਖੂਹ ਵਿਚ ਪਿਆ ਹੋਇਆ ਹੈ (ਮੈਂ ਸਦਾ ਭੁੱਲਾਂ ਹੀ ਕਰਦਾ ਰਿਹਾ ਹਾਂ)
ਨਾਮ ਬਿਨਾ ਕੈਸੇ ਉਤਰਸਿ ਪਾਰਾ ॥੩॥
ਤੇਰਾ ਨਾਮ ਸਿਮਰਨ ਤੋਂ ਬਿਨਾ ਕਿਵੇਂ ਇਸ ਚਿੰਤਾ ਵਿਚੋਂ ਪਾਰ ਲੰਘੇ? ।੩।
ਦੇਹਿ ਬਿਮਲ ਮਤਿ ਸਦਾ ਸਰੀਰਾ ॥
ਹੇ ਪ੍ਰਭੂ! ਮੇਰੇ ਇਸ ਸਰੀਰ ਨੂੰ (ਭਾਵ, ਮੈਨੂੰ) ਸਦਾ ਕੋਈ ਸੁਹਣੀ ਮੱਤ ਦੇਹ,
ਸਹਜਿ ਸਹਜਿ ਗੁਨ ਰਵੈ ਕਬੀਰਾ ॥੪॥੩॥੧੨॥
ਜਿਸ ਕਰਕੇ (ਤੇਰਾ ਬੱਚਾ) ਕਬੀਰ ਅਡੋਲ ਅਵਸਥਾ ਵਿਚ ਰਹਿ ਕੇ ਤੇਰੇ ਗੁਣ ਗਾਂਦਾ ਰਹੇ ।੪।੩।੧੨।
ਆਸਾ ॥
ਆਸਾ।
ਹਜ ਹਮਾਰੀ ਗੋਮਤੀ ਤੀਰ ॥
ਸਾਡਾ ਹੱਜ ਤੇ ਸਾਡਾ ਗੋਮਤੀ ਦਾ ਕੰਢਾ (ਇਹ ਮਨ ਹੀ ਹੈ)
ਜਹਾ ਬਸਹਿ ਪੀਤੰਬਰ ਪੀਰ ॥੧॥
ਜਿਥੇ ਸ੍ਰੀ ਪ੍ਰਭੂ ਜੀ ਵੱਸ ਰਹੇ ਹਨ ।੧।
ਵਾਹੁ ਵਾਹੁ ਕਿਆ ਖੂਬੁ ਗਾਵਤਾ ਹੈ ॥
(ਮੇਰਾ ਮਨ) ਕਿਆ ਸੁਹਣੀ ਸਿਫ਼ਤਿ-ਸਾਲਾਹ ਕਰ ਰਿਹਾ ਹੈ
ਹਰਿ ਕਾ ਨਾਮੁ ਮੇਰੈ ਮਨਿ ਭਾਵਤਾ ਹੈ ॥੧॥ ਰਹਾਉ ॥
(ਅਤੇ) ਹਰੀ ਦਾ ਨਾਮ ਮੇਰੇ ਮਨ ਵਿਚ ਪਿਆਰਾ ਲੱਗ ਰਿਹਾ ਹੈ (ਤਾਂ ਤੇ ਇਹੀ ਮਨ ਮੇਰਾ ਤੀਰਥ ਤੇ ਇਹੀ ਮੇਰਾ ਹੱਜ ਹੈ) ।੧।ਰਹਾਉ।