Sri Guru Granth Sahib Ji — Ang 481 (punjabi)
ਇਹ ਸ੍ਰਪਨੀ ਤਾ ਕੀ ਕੀਤੀ ਹੋਈ ॥
ਇਹ ਮਾਇਆ ਉਸ ਪਰਮਾਤਮਾ ਦੀ ਬਣਾਈ ਹੋਈ ਹੈ, (ਜਿਸ ਨੇ ਸਾਰਾ ਜਗਤ ਰਚਿਆ ਹੈ;
ਬਲੁ ਅਬਲੁ ਕਿਆ ਇਸ ਤੇ ਹੋਈ ॥੪॥
ਸੋ ਪ੍ਰਭੂ ਦੇ ਹੁਕਮ ਤੋਂ ਬਿਨਾ) ਇਸ ਦੇ ਆਪਣੇ ਵੱਸ ਦੀ ਗੱਲ ਨਹੀਂ ਕਿ ਕਿਸੇ ਉੱਤੇ ਜ਼ੋਰ ਪਾ ਸਕੇ ਜਾਂ ਕਿਸੇ ਤੋਂ ਹਾਰ ਖਾ ਜਾਏ ।੪।
ਇਹ ਬਸਤੀ ਤਾ ਬਸਤ ਸਰੀਰਾ ॥
ਜਿਤਨਾ ਚਿਰ ਇਹ ਮਾਇਆ ਮਨੁੱਖ ਦੇ ਮਨ ਵਿਚ ਵੱਸਦੀ ਹੈ, ਤਦ ਤਕ ਜੀਵ ਸਰੀਰਾਂ ਵਿਚ (ਭਾਵ, ਜਨਮ-ਮਰਨ ਦੇ ਚੱਕਰ ਵਿਚ) ਪਿਆ ਰਹਿੰਦਾ ਹੈ ।
ਗੁਰ ਪ੍ਰਸਾਦਿ ਸਹਜਿ ਤਰੇ ਕਬੀਰਾ ॥੫॥੬॥੧੯॥
ਕਬੀਰ ਆਪਣੇ ਗੁਰੂ ਦੀ ਕਿਰਪਾ ਨਾਲ ਅਡੋਲ ਰਹਿ ਕੇ (ਜਨਮ-ਮਰਨ ਦੀ ਘੁੰਮਣ-ਘੇਰੀ ਵਿਚੋਂ) ਲੰਘ ਗਿਆ ਹੈ ।੫।੬।੧੯।
ਆਸਾ ॥
ਆਸਾ।
ਕਹਾ ਸੁਆਨ ਕਉ ਸਿਮ੍ਰਿਤਿ ਸੁਨਾਏ ॥
(ਜਿਵੇਂ) ਕੁੱਤੇ ਨੂੰ ਸਿੰਮ੍ਰਿਤੀਆਂ ਸੁਣਾਉਣ ਦਾ ਕੋਈ ਲਾਭ ਨਹੀਂ ਹੰੁਦਾ,
ਕਹਾ ਸਾਕਤ ਪਹਿ ਹਰਿ ਗੁਨ ਗਾਏ ॥੧॥
ਤਿਵੇਂ ਸਾਕਤ ਦੇ ਕੋਲ ਪਰਮਾਤਮਾ ਦੇ ਗੁਣ ਗਾਵਿਆਂ ਸਾਕਤ ਉੱਤੇ ਅਸਰ ਨਹੀਂ ਪੈਂਦਾ ।੧।
ਰਾਮ ਰਾਮ ਰਾਮ ਰਮੇ ਰਮਿ ਰਹੀਐ ॥
(ਹੇ ਭਾਈ! ਆਪ ਹੀ) ਸਦਾ ਪਰਮਾਤਮਾ ਦਾ ਸਿਮਰਨ ਕਰਨਾ ਚਾਹੀਦਾ ਹੈ,
ਸਾਕਤ ਸਿਉ ਭੂਲਿ ਨਹੀ ਕਹੀਐ ॥੧॥ ਰਹਾਉ ॥
ਕਦੇ ਭੀ ਕਿਸੇ ਸਾਕਤ ਨੂੰ ਸਿਮਰਨ ਕਰਨ ਦੀ ਸਿੱਖਿਆ ਨਹੀਂ ਦੇਣੀ ਚਾਹੀਦੀ ।੧।ਰਹਾਉ।
ਕਊਆ ਕਹਾ ਕਪੂਰ ਚਰਾਏ ॥
ਕਾਂ ਨੂੰ ਮੁਸ਼ਕ-ਕਾਫ਼ੂਰ ਖੁਆਉਣ ਤੋਂ ਕੋਈ ਗੁਣ ਨਹੀਂ ਨਿਕਲਦਾ (ਕਿਉਂਕਿ ਕਾਂ ਦੀ ਗੰਦ ਖਾਣ ਦੀ ਆਦਤ ਨਹੀਂ ਜਾ ਸਕਦੀ,
ਕਹ ਬਿਸੀਅਰ ਕਉ ਦੂਧੁ ਪੀਆਏ ॥੨॥
ਇਸੇ ਤਰ੍ਹਾਂ) ਸੱਪ ਨੂੰ ਦੁੱਧ ਪਿਲਾਉਣ ਨਾਲ ਭੀ ਕੋਈ ਫ਼ਾਇਦਾ ਨਹੀਂ ਹੋ ਸਕਦਾ (ਉਹ ਡੰਗ ਮਾਰਨੋਂ ਫਿਰ ਭੀ ਨਹੀਂ ਟਲੇਗਾ) ।੨।
ਸਤਸੰਗਤਿ ਮਿਲਿ ਬਿਬੇਕ ਬੁਧਿ ਹੋਈ ॥
ਇਹ ਚੰਗੇ-ਮੰਦੇ ਕੰਮ ਦੀ ਪਰਖ ਕਰਨ ਵਾਲੀ ਅਕਲ ਸਾਧ-ਸੰਗਤ ਵਿਚ ਬੈਠਿਆਂ ਹੀ ਆਉਂਦੀ ਹੈ,
ਪਾਰਸੁ ਪਰਸਿ ਲੋਹਾ ਕੰਚਨੁ ਸੋਈ ॥੩॥
ਜਿਵੇਂ ਪਾਰਸ ਨੂੰ ਛੋਹ ਕੇ ਉਹ ਲੋਹਾ ਭੀ ਸੋਨਾ ਹੋ ਜਾਂਦਾ ਹੈ ।੩।
ਸਾਕਤੁ ਸੁਆਨੁ ਸਭੁ ਕਰੇ ਕਰਾਇਆ ॥
ਕੁੱਤਾ ਤੇ ਸਾਕਤ ਜੋ ਕੁਝ ਕਰਦਾ ਹੈ, ਪ੍ਰੇਰਿਆ ਹੋਇਆ ਹੀ ਕਰਦਾ ਹੈ,
ਜੋ ਧੁਰਿ ਲਿਖਿਆ ਸੁ ਕਰਮ ਕਮਾਇਆ ॥੪॥
ਪਿਛਲੇ ਕੀਤੇ ਕਰਮਾਂ-ਅਨੁਸਾਰ ਜੋ ਕੁਝ ਮੁੱਢ ਤੋਂ ਇਸ ਦੇ ਮੱਥੇ ਉੱਤੇ ਲਿਖਿਆ ਹੈ (ਭਾਵ, ਜੋ ਸੰਸਕਾਰ ਇਸ ਦੇ ਮਨ ਵਿਚ ਬਣ ਚੁਕੇ ਹਨ) ਉਸੇ ਤਰ੍ਹਾਂ ਹੀ ਹੁਣ ਕਰੀ ਜਾਂਦਾ ਹੈ ।੪।
ਅੰਮ੍ਰਿਤੁ ਲੈ ਲੈ ਨੀਮੁ ਸਿੰਚਾਈ ॥
ਜੇ ਅੰਮ੍ਰਿਤ (ਭਾਵ, ਮਿਠਾਸ ਵਾਲਾ ਜਲ) ਲੈ ਕੇ ਨਿੰਮ ਦੇ ਬੂਟੇ ਨੂੰ ਮੁੜ ਮੁੜ ਸਿੰਜਦੇ ਰਹੀਏ,
ਕਹਤ ਕਬੀਰ ਉਆ ਕੋ ਸਹਜੁ ਨ ਜਾਈ ॥੫॥੭॥੨੦॥
ਤਾਂ ਭੀ ਉਸ ਬੂਟੇ ਦਾ ਜਮਾਂਦਰੂ (ਕੁੜਿੱਤਣ ਵਾਲਾ) ਸੁਭਾਉ ਦੂਰ ਨਹੀਂ ਹੋ ਸਕਦਾ ।੫।੭।੨੦।
ਆਸਾ ॥
ਆਸਾ।
ਲੰਕਾ ਸਾ ਕੋਟੁ ਸਮੁੰਦ ਸੀ ਖਾਈ ॥
ਜਿਸ ਰਾਵਣ ਦਾ ਲੰਕਾ ਵਰਗਾ ਕਿਲ੍ਹਾ ਸੀ, ਤੇ ਸਮੁੰਦਰ ਵਰਗੀ (ਉਸ ਕਿਲ੍ਹੇ ਦੀ ਰਾਖੀ ਲਈ) ਖਾਈ ਸੀ,
ਤਿਹ ਰਾਵਨ ਘਰ ਖਬਰਿ ਨ ਪਾਈ ॥੧॥
ਉਸ ਰਾਵਣ ਦੇ ਘਰ ਦਾ ਅੱਜ ਨਿਸ਼ਾਨ ਨਹੀਂ ਮਿਲਦਾ ।੧।
ਕਿਆ ਮਾਗਉ ਕਿਛੁ ਥਿਰੁ ਨ ਰਹਾਈ ॥
ਮੈਂ (ਪਰਮਾਤਮਾ ਪਾਸੋਂ ਦੁਨੀਆ ਦੀ) ਕਿਹੜੀ ਸ਼ੈ ਮੰਗਾਂ? ਕੋਈ ਸ਼ੈ ਸਦਾ ਰਹਿਣ ਵਾਲੀ ਨਹੀਂ ਹੈ;
ਦੇਖਤ ਨੈਨ ਚਲਿਓ ਜਗੁ ਜਾਈ ॥੧॥ ਰਹਾਉ ॥
ਮੇਰੇ ਅੱਖੀਂ ਵੇਂਹਦਿਆਂ ਸਾਰਾ ਜਗਤ ਤੁਰਿਆ ਜਾ ਰਿਹਾ ਹੈ ।੧।ਰਹਾਉ।
ਇਕੁ ਲਖੁ ਪੂਤ ਸਵਾ ਲਖੁ ਨਾਤੀ ॥
ਜਿਸ ਰਾਵਣ ਦੇ ਇੱਕ ਲੱਖ ਪੁੱਤਰ ਤੇ ਸਵਾ ਲੱਖ ਪੋਤਰੇ (ਦੱਸੇ ਜਾਂਦੇ ਹਨ),
ਤਿਹ ਰਾਵਨ ਘਰ ਦੀਆ ਨ ਬਾਤੀ ॥੨॥
ਉਸ ਦੇ ਮਹਿਲਾਂ ਵਿਚ ਕਿਤੇ ਦੀਵਾ-ਵੱਟੀ ਜਗਦਾ ਨਾਹ ਰਿਹਾ ।੨।
ਚੰਦੁ ਸੂਰਜੁ ਜਾ ਕੇ ਤਪਤ ਰਸੋਈ ॥
(ਇਹ ਉਸ ਰਾਵਣ ਦਾ ਜ਼ਿਕਰ ਹੈ) ਜਿਸ ਦੀ ਰਸੋਈ ਚੰਦ®ਮਾ ਤੇ ਸੂਰਜ ਤਿਆਰ ਕਰਦੇ ਸਨ,
ਬੈਸੰਤਰੁ ਜਾ ਕੇ ਕਪਰੇ ਧੋਈ ॥੩॥
ਜਿਸ ਦੇ ਕੱਪੜੇ ਬੈਸੰਤਰ ਦੇਵਤਾ ਧੋਂਦਾ ਸੀ (ਭਾਵ, ਜਿਸ ਰਾਵਣ ਦੇ ਪੁੱਤਰ ਪੋਤਰਿਆਂ ਦੀ ਰੋਟੀ ਤਿਆਰ ਕਰਨ ਲਈ ਦਿਨੇ ਰਾਤ ਰਸੋਈ ਤਪਦੀ ਰਹਿੰਦੀ ਸੀ ਤੇ ਉਹਨਾਂ ਦੇ ਕੱਪੜੇ ਸਾਫ਼ ਕਰਨ ਲਈ ਹਰ ਵੇਲੇ ਅੱਗ ਦੀਆਂ ਭੱਠੀਆਂ ਚੜ੍ਹੀਆਂ ਰਹਿੰਦੀਆਂ ਸਨ) ।੩।
ਗੁਰਮਤਿ ਰਾਮੈ ਨਾਮਿ ਬਸਾਈ ॥
(ਸੋ) ਜੋ ਮਨੁੱਖ (ਇਸ ਨਾਸਵੰਤ ਜਗਤ ਵਲੋਂ ਹਟਾ ਕੇ ਆਪਣੇ ਮਨ ਨੂੰ) ਸਤਿਗੁਰੂ ਦੀ ਮੱਤ ਲੈ ਕੇ ਪ੍ਰਭੂ ਦੇ ਨਾਮ ਵਿਚ ਟਿਕਾਉਂਦਾ ਹੈ,
ਅਸਥਿਰੁ ਰਹੈ ਨ ਕਤਹੂੰ ਜਾਈ ॥੪॥
ਉਹ ਸਦਾ ਅਡੋਲ ਰਹਿੰਦਾ ਹੈ, ਇਸ ਜਗਤ-ਮਾਇਆ ਦੀ ਖ਼ਾਤਰ) ਭਟਕਦਾ ਨਹੀਂ ਹੈ ।੪।
ਕਹਤ ਕਬੀਰ ਸੁਨਹੁ ਰੇ ਲੋਈ ॥
ਕਬੀਰ ਆਖਦਾ ਹੈ—ਸੁਣੋ, ਹੇ ਜਗਤ ਦੇ ਲੋਕੋ!
ਰਾਮ ਨਾਮ ਬਿਨੁ ਮੁਕਤਿ ਨ ਹੋਈ ॥੫॥੮॥੨੧॥
ਪ੍ਰਭੂ ਦਾ ਨਾਮ ਸਿਮਰਨ ਤੋਂ ਬਿਨਾ (ਜਗਤ ਦੇ ਇਸ ਮੋਹ ਤੋਂ ਖ਼ਲਾਸੀ ਨਹੀਂ ਹੋ ਸਕਦੀ) ।੫।੮।੨੧।
ਆਸਾ ॥
ਆਸਾ।
ਪਹਿਲਾ ਪੂਤੁ ਪਿਛੈਰੀ ਮਾਈ ॥
ਇਹ ਜੀਵਾਤਮਾ ਤਾਂ ਪਵਿੱਤਰ (ਪਰਮਾਤਮਾ ਦੀ ਅੰਸ) ਸੀ, ਪਰ ਇਸ ਉੱਤੇ ਮਾਇਆ ਦਾ ਪ੍ਰਭਾਵ ਪੈ ਗਿਆ,
ਗੁਰੁ ਲਾਗੋ ਚੇਲੇ ਕੀ ਪਾਈ ॥੧॥
ਤੇ ਵੱਡੇ ਅਸਲੇ ਵਾਲਾ ਜੀਵ (ਆਪਣੇ ਹੀ ਬਣਾਏ ਹੋਏ) ਮਨ ਚੇਲੇ ਦੀ ਪੈਰੀਂ ਲੱਗਣ ਲੱਗ ਪਿਆ (ਭਾਵ, ਮਨ ਦੇ ਪਿੱਛੇ ਤੁਰਨ ਲੱਗ ਪਿਆ) ।੧।
ਏਕੁ ਅਚੰਭਉ ਸੁਨਹੁ ਤੁਮੑ ਭਾਈ ॥
ਹੇ ਭਾਈ! ਸੁਣੋ ਇਕ ਅਚਰਜ ਖੇਡ (ਜੋ ਜਗਤ ਵਿਚ ਵਰਤ ਰਹੀ ਹੈ)
ਦੇਖਤ ਸਿੰਘੁ ਚਰਾਵਤ ਗਾਈ ॥੧॥ ਰਹਾਉ ॥
ਸਾਡੇ ਵੇਖਦਿਆਂ ਇਹ ਨਿਡਰ ਅਸਲੇ ਵਾਲਾ ਜੀਵ ਇੰਦਿ®ਆਂ ਨੂੰ ਪ੍ਰਸੰਨ ਕਰਦਾ ਫਿਰਦਾ ਹੈ, ਮਾਨੋ, ਸ਼ੇਰ ਗਾਈਆਂ ਚਾਰਦਾ ਫਿਰਦਾ ਹੈ ।੧।ਰਹਾਉ।
ਜਲ ਕੀ ਮਛੁਲੀ ਤਰਵਰਿ ਬਿਆਈ ॥
ਸਤਸੰਗ ਦੇ ਆਸਰੇ ਜੀਊਣ ਵਾਲੀ ਜਿੰਦ ਸੰਸਾਰਕ ਕੰਮਾਂ ਵਿਚ ਰੁੱਝ ਗਈ ਹੈ,
ਦੇਖਤ ਕੁਤਰਾ ਲੈ ਗਈ ਬਿਲਾਈ ॥੨॥
ਤਿ®ਸ਼ਨਾ-ਬਿੱਲੀ ਇਸ ਦੇ ਸੰਤੋਖ ਨੂੰ ਸਾਡੇ ਵੇਖਦਿਆਂ ਹੀ ਫੜ ਲੈ ਗਈ ਹੈ ।੨।
ਤਲੈ ਰੇ ਬੈਸਾ ਊਪਰਿ ਸੂਲਾ ॥
ਹੇ ਭਾਈ! ਇਸ ਜੀਵ ਨੇ ਸੰਸਾਰਕ ਪਸਾਰੇ ਨੂੰ ਆਪਣਾ ਬਣਾ ਲਿਆ ਹੈ ਤੇ ਅਸਲੀ ਮੂਲ-ਪ੍ਰਭੂ ਨੂੰ ਆਪਣੇ ਅੰਦਰੋਂ ਬਾਹਰ ਕੱਢ ਦਿੱਤਾ ਹੈ ।
ਤਿਸ ਕੈ ਪੇਡਿ ਲਗੇ ਫਲ ਫੂਲਾ ॥੩॥
ਹੁਣ ਇਹੋ ਜਿਹੇ (ਜੀਵ-ਰੁੱਖ) ਦੇ ਪੇੜ ਨੂੰ ਫੁੱਲ ਫਲ ਭੀ ਅਜਿਹੇ ਹੀ ਵਾਸਨਾ ਦੇ ਹੀ ਲੱਗ ਰਹੇ ਹਨ ।੩।
ਘੋਰੈ ਚਰਿ ਭੈਸ ਚਰਾਵਨ ਜਾਈ ॥
(ਜੀਵਾਤਮਾ ਦੇ ਕਮਜ਼ੋਰ ਪੈਣ ਕਰਕੇ) ਵਾਸ਼ਨਾ-ਭੈਂਸ ਮਨ-ਘੋੜੇ ਉੱਤੇ ਸਵਾਰ ਹੋ ਕੇ ਇਸ ਨੂੰ ਵਿਸ਼ੇ ਭੋਗਣ ਲਈ ਭਜਾਈ ਫਿਰਦੀ ਹੈ ।
ਬਾਹਰਿ ਬੈਲੁ ਗੋਨਿ ਘਰਿ ਆਈ ॥੪॥
(ਹੁਣ ਹਾਲਤ ਇਹ ਬਣ ਗਈ ਹੈ ਕਿ) ਧੀਰਜ-ਰੂਪ ਬਲਦ ਬਾਹਰ ਨਿਕਲ ਗਿਆ ਹੈ (ਭਾਵ, ਧੀਰਜ ਨਹੀਂ ਰਹਿ ਗਈ), ਤੇ ਤਿ®ਸ਼ਨਾ ਦੀ ਛੱਟ ਜੀਵ ਉੱਤੇ ਆ ਪਈ ਹੈ ।੪।
ਕਹਤ ਕਬੀਰ ਜੁ ਇਸ ਪਦ ਬੂਝੈ ॥
ਕਬੀਰ ਆਖਦਾ ਹੈ—ਜੋ ਮਨੁੱਖ ਇਸ (ਵਾਪਰਨ ਵਾਲੀ) ਹਾਲਤ ਨੂੰ ਸਮਝ ਲੈਂਦਾ ਹੈ,
ਰਾਮ ਰਮਤ ਤਿਸੁ ਸਭੁ ਕਿਛੁ ਸੂਝੈ ॥੫॥੯॥੨੨॥
ਪਰਮਾਤਮਾ ਦਾ ਸਿਮਰਨ ਕਰ ਕੇ ਉਸ ਨੂੰ ਜੀਵਨ ਦੇ ਸਹੀ ਰਸਤੇ ਦੀ ਸਾਰੀ ਸੂਝ ਪੈ ਜਾਂਦੀ ਹੈ (ਤੇ, ਉਹ ਇਸ ਤਿ®ਸ਼ਨਾ-ਜਾਲ ਵਿਚ ਨਹੀਂ ਫਸਦਾ) ।੫।੯।੨੨।
ਬਾਈਸ ਚਉਪਦੇ ਤਥਾ ਪੰਚਪਦੇ ਆਸਾ ਸ੍ਰੀ ਕਬੀਰ ਜੀਉ ਕੇ ਤਿਪਦੇ ੮ ਦੁਤੁਕੇ ੭ ਇਕਤੁਕਾ ੧
ਬਾਈਸ ਚਉਪਦੇ ਅਤੇ ਪੰਜਪਦੇ।
ੴ ਸਤਿਗੁਰ ਪ੍ਰਸਾਦਿ ॥
ਵਾਹਿਗੁਰੂ ਕੇਵਲ ਇਕ ਹੈ। ਸ¤ਚੇ ਗੁਰਾਂ ਦੀ ਦਇਆ ਦੁਆਰਾ ਉਹ ਪ੍ਰਾਪਤ ਹੁੰਦਾ ਹੈ।
ਬਿੰਦੁ ਤੇ ਜਿਨਿ ਪਿੰਡੁ ਕੀਆ ਅਗਨਿ ਕੁੰਡ ਰਹਾਇਆ ॥
ਜਿਸ ਪ੍ਰਭੂ ਨੇ (ਪਿਤਾ ਦੀ) ਇਕ ਬੂੰਦ ਤੋਂ (ਤੇਰਾ) ਸਰੀਰ ਬਣਾ ਦਿੱਤਾ, ਤੇ (ਮਾਂ ਦੇ ਪੇਟ ਦੀ) ਅੱਗ ਦੇ ਕੰੁਡ ਵਿਚ ਤੈਨੂੰ ਬਚਾਈ ਰੱਖਿਆ,
ਦਸ ਮਾਸ ਮਾਤਾ ਉਦਰਿ ਰਾਖਿਆ ਬਹੁਰਿ ਲਾਗੀ ਮਾਇਆ ॥੧॥
ਦਸ ਮਹੀਨੇ ਮਾਂ ਦੇ ਪੇਟ ਵਿਚ ਤੇਰੀ ਰਾਖੀ ਕੀਤੀ, (ਉਸ ਨੂੰ ਵਿਸਾਰਨ ਕਰ ਕੇ) ਜਗਤ ਵਿਚ ਜਨਮ ਲੈਣ ਤੇ ਤੈਨੂੰ ਮਾਇਆ ਨੇ ਆ ਦਬਾਇਆ ਹੈ ।੧।
ਪ੍ਰਾਨੀ ਕਾਹੇ ਕਉ ਲੋਭਿ ਲਾਗੇ ਰਤਨ ਜਨਮੁ ਖੋਇਆ ॥
ਹੇ ਬੰਦੇ! ਕਿਉਂ ਲੋਭ ਵਿਚ ਫਸ ਰਿਹਾ ਹੈਂ ਤੇ ਹੀਰਾ-ਜਨਮ ਗਵਾ ਰਿਹਾ ਹੈਂ?
ਪੂਰਬ ਜਨਮਿ ਕਰਮ ਭੂਮਿ ਬੀਜੁ ਨਾਹੀ ਬੋਇਆ ॥੧॥ ਰਹਾਉ ॥
ਪਿਛਲੇ ਜਨਮ ਵਿਚ (ਕੀਤੇ) ਕਰਮਾਂ-ਅਨੁਸਾਰ (ਮਿਲੇ ਇਸ ਮਨੁੱਖਾ-) ਸਰੀਰ ਵਿਚ ਕਿਉਂ ਤੂੰ ਪ੍ਰਭੂ ਦਾ ਨਾਮ-ਰੂਪ ਬੀਜ ਨਹੀਂ ਬੀਜਦਾ? ।੧।ਰਹਾਉ।
ਬਾਰਿਕ ਤੇ ਬਿਰਧਿ ਭਇਆ ਹੋਨਾ ਸੋ ਹੋਇਆ ॥
ਹੁਣ ਤੂੰ ਬਾਲਕ ਤੋਂ ਬੁੱਢਾ ਹੋ ਗਿਆ ਹੈਂ, ਪਿਛਲਾ ਬੀਤਿਆ ਸਮਾ ਹੱਥ ਨਹੀਂ ਆਉਣਾ ।
ਜਾ ਜਮੁ ਆਇ ਝੋਟ ਪਕਰੈ ਤਬਹਿ ਕਾਹੇ ਰੋਇਆ ॥੨॥
ਜਿਸ ਵੇਲੇ ਜਮ ਸਿਰੋਂ ਆ ਫੜੇਗਾ, ਤਦੋਂ ਰੋਣ ਦਾ ਕੀਹ ਲਾਭ ਹੋਵੇਗਾ? ।੨।