Sri Guru Granth Sahib Ji — Ang 487 (punjabi)
ਤਾ ਮਹਿ ਮਗਨ ਹੋਤ ਨ ਤੇਰੋ ਜਨੁ ॥੨॥
ਹੇ ਪ੍ਰਭੂ! ਤੇਰਾ ਸੇਵਕ (ਮਾਇਆ ਦੇ) ਇਹਨਾਂ (ਪਰਦਿਆਂ) ਵਿਚ (ਹੁਣ) ਨਹੀਂ ਫਸਦਾ ।੨।
ਪ੍ਰੇਮ ਕੀ ਜੇਵਰੀ ਬਾਧਿਓ ਤੇਰੋ ਜਨ ॥
ਹੇ ਪ੍ਰਭੂ! (ਮੈਂ) ਤੇਰਾ ਦਾਸ ਤੇਰੇ ਪਿਆਰ ਦੀ ਰੱਸੀ ਨਾਲ ਬੱਝਾ ਹੋਇਆ ਹਾਂ ।
ਕਹਿ ਰਵਿਦਾਸ ਛੂਟਿਬੋ ਕਵਨ ਗੁਨ ॥੩॥੪॥
ਇਸ ਵਿਚੋਂ ਨਿਕਲਣ ਨੂੰ ਮੇਰਾ ਜੀ ਨਹੀਂ ਕਰਦਾ ।੩।੪।
ਆਸਾ ॥
ਆਸਾ।
ਹਰਿ ਹਰਿ ਹਰਿ ਹਰਿ ਹਰਿ ਹਰਿ ਹਰੇ ॥
ਸੁਆਸ ਸੁਆਸ ਹਰਿ-ਨਾਮ ਸਿਮਰਨ ਨਾਲ,
ਹਰਿ ਸਿਮਰਤ ਜਨ ਗਏ ਨਿਸਤਰਿ ਤਰੇ ॥੧॥ ਰਹਾਉ ॥
ਹਰੀ ਦੇ ਦਾਸ (ਸੰਸਾਰ-ਸਮੁੰਦਰ ਤੋਂ) ਪੂਰਨ ਤੌਰ ਤੇ ਪਾਰ ਲੰਘ ਜਾਂਦੇ ਹਨ ।੧।ਰਹਾਉ।
ਹਰਿ ਕੇ ਨਾਮ ਕਬੀਰ ਉਜਾਗਰ ॥
ਹਰਿ-ਨਾਮ ਸਿਮਰਨ ਦੀ ਬਰਕਤਿ ਨਾਲ ਕਬੀਰ (ਭਗਤ ਜਗਤ ਵਿਚ) ਮਸ਼ਹੂਰ ਹੋਇਆ,
ਜਨਮ ਜਨਮ ਕੇ ਕਾਟੇ ਕਾਗਰ ॥੧॥
ਤੇ ਉਸ ਦੇ ਜਨਮਾਂ ਜਨਮਾਂ ਦੇ ਕੀਤੇ ਕਰਮਾਂ ਦੇ ਲੇਖੇ ਮੁੱਕ ਗਏ ।੧।
ਨਿਮਤ ਨਾਮਦੇਉ ਦੂਧੁ ਪੀਆਇਆ ॥
ਹਰਿ-ਨਾਮ ਸਿਮਰਨ ਦੇ ਕਾਰਨ ਹੀ ਨਾਮਦੇਵ ਨੇ (‘ਗੋਬਿੰਦ ਰਾਇ’) ਨੂੰ ਦੁੱਧ ਪਿਆਇਆ ਸੀ,
ਤਉ ਜਗ ਜਨਮ ਸੰਕਟ ਨਹੀ ਆਇਆ ॥੨॥
ਤੇ, ਨਾਮ ਜਪਿਆਂ ਹੀ ਉਹ ਜਗਤ ਦੇ ਜਨਮਾਂ ਦੇ ਕਸ਼ਟਾਂ ਵਿਚ ਨਹੀਂ ਪਿਆ ।੨।
ਜਨ ਰਵਿਦਾਸ ਰਾਮ ਰੰਗਿ ਰਾਤਾ ॥
ਹਰੀ ਦਾ ਦਾਸ ਰਵਿਦਾਸ (ਭੀ) ਪ੍ਰਭੂ ਦੇ ਪਿਆਰ ਵਿਚ ਰੰਗਿਆ ਗਿਆ ਹੈ ।
ਇਉ ਗੁਰ ਪਰਸਾਦਿ ਨਰਕ ਨਹੀ ਜਾਤਾ ॥੩॥੫॥
ਇਸ ਰੰਗ ਦੀ ਬਰਕਤਿ ਨਾਲ ਸਤਿਗੁਰੂ ਦੀ ਮਿਹਰ ਦਾ ਸਦਕਾ, ਰਵਿਦਾਸ ਨਰਕਾਂ ਵਿਚ ਨਹੀਂ ਪਏਗਾ ।੩।੫।
ਮਾਟੀ ਕੋ ਪੁਤਰਾ ਕੈਸੇ ਨਚਤੁ ਹੈ ॥
(ਮਾਇਆ ਦੇ ਮੋਹ ਵਿਚ ਫਸ ਕੇ) ਇਹ ਮਿੱਟੀ ਦਾ ਪੁਤਲਾ ਕੇਹਾ ਹਾਸੋ-ਹੀਣਾ ਹੋ ਕੇ ਨੱਚ ਰਿਹਾ ਹੈ (ਭਟਕ ਰਿਹਾ ਹੈ);
ਦੇਖੈ ਦੇਖੈ ਸੁਨੈ ਬੋਲੈ ਦਉਰਿਓ ਫਿਰਤੁ ਹੈ ॥੧॥ ਰਹਾਉ ॥
(ਮਾਇਆ ਨੂੰ ਹੀ) ਚਾਰ-ਚੁਫੇਰੇ ਢੂੰਢਦਾ ਹੈ; (ਮਾਇਆ ਦੀਆਂ ਹੀ ਗੱਲਾਂ) ਸੁਣਦਾ ਹੈ (ਭਾਵ, ਮਾਇਆ ਦੀਆਂ ਗੱਲਾਂ ਹੀ ਸੁਣਨੀਆਂ ਇਸ ਨੂੰ ਚੰਗੀਆਂ ਲੱਗਦੀਆਂ ਹਨ), (ਮਾਇਆ ਕਮਾਣ ਦੀਆਂ ਹੀ) ਗੱਲਾਂ ਕਰਦਾ ਹੈ, (ਹਰ ਵੇਲੇ ਮਾਇਆ ਦੀ ਖ਼ਾਤਰ ਹੀ) ਦੌੜਿਆ ਫਿਰਦਾ ਹੈ ।੧।ਰਹਾਉ।
ਜਬ ਕਛੁ ਪਾਵੈ ਤਬ ਗਰਬੁ ਕਰਤੁ ਹੈ ॥
ਜਦੋਂ (ਇਸ ਨੂੰ) ਕੁਝ ਧਨ ਮਿਲ ਜਾਂਦਾ ਹੈ ਤਾਂ (ਇਹ) ਅਹੰਕਾਰ ਕਰਨ ਲੱਗ ਪੈਂਦਾ ਹੈ;
ਮਾਇਆ ਗਈ ਤਬ ਰੋਵਨੁ ਲਗਤੁ ਹੈ ॥੧॥
ਪਰ ਜੇ ਗੁਆਚ ਜਾਏ ਤਾਂ ਰੋਂਦਾ ਹੈ, ਦੁੱਖੀ ਹੰੁਦਾ ਹੈ ।੧।
ਮਨ ਬਚ ਕ੍ਰਮ ਰਸ ਕਸਹਿ ਲੁਭਾਨਾ ॥
ਆਪਣੇ ਮਨ ਦੀ ਰਾਹੀਂ, ਬਚਨਾਂ ਦੀ ਰਾਹੀਂ, ਕਰਤੂਤਾਂ ਦੀ ਰਾਹੀਂ, ਚਸਕਿਆਂ ਵਿਚ ਫਸਿਆ ਹੋਇਆ ਹੈ,
ਬਿਨਸਿ ਗਇਆ ਜਾਇ ਕਹੂੰ ਸਮਾਨਾ ॥੨॥
(ਆਖ਼ਰ ਮੌਤ ਆਉਣ ਤੇ) ਜਦੋਂ ਇਹ ਸਰੀਰ ਢਹਿ ਪੈਂਦਾ ਹੈ ਤਾਂ ਜੀਵ (ਸਰੀਰ ਵਿਚੋਂ) ਜਾ ਕੇ (ਪ੍ਰਭੂ-ਚਰਨਾਂ ਵਿਚ ਅਪੜਨ ਦੇ ਥਾਂ) ਕਿਤੇ ਕੁਥਾਂ ਹੀ ਟਿਕਦਾ ਹੈ ।੨।
ਕਹਿ ਰਵਿਦਾਸ ਬਾਜੀ ਜਗੁ ਭਾਈ ॥
ਰਵਿਦਾਸ ਆਖਦਾ ਹੈ—ਹੇ ਭਾਈ! ਇਹ ਜਗਤ ਇਕ ਖੇਡ ਹੀ ਹੈ,
ਬਾਜੀਗਰ ਸਉ ਮੋੁਹਿ ਪ੍ਰੀਤਿ ਬਨਿ ਆਈ ॥੩॥੬॥
ਮੇਰੀ ਪ੍ਰੀਤ ਤਾਂ (ਜਗਤ ਦੀ ਮਾਇਆ ਦੇ ਥਾਂ) ਇਸ ਖੇਡ ਦੇ ਬਣਾਉਣ ਵਾਲੇ ਨਾਲ ਲੱਗ ਗਈ ਹੈ (ਸੋ, ਮੈਂ ਇਸ ਹਾਸੋ-ਹੀਣੇ ਨਾਚ ਤੋਂ ਬਚ ਗਿਆ ਹਾਂ) ।੩।੬।
ਆਸਾ ਬਾਣੀ ਭਗਤ ਧੰਨੇ ਜੀ ਕੀ
ਆਸਾ ਸ਼ਬਦ ਪੂਜਯ ਭਗਤ ਧੰਨਾ ਜੀ।
ੴ ਸਤਿਗੁਰ ਪ੍ਰਸਾਦਿ ॥
ਵਾਹਿਗੁਰੂ ਕੇਵਲ ਇੱਕ ਹੈ। ਸ¤ਚੇ ਗੁਰਾਂ ਦੀ ਦਇਆ ਦੁਆਰਾ ਉਹ ਪ੍ਰਾਪਤ ਹੁੰਦਾ ਹੈ।
ਭ੍ਰਮਤ ਫਿਰਤ ਬਹੁ ਜਨਮ ਬਿਲਾਨੇ ਤਨੁ ਮਨੁ ਧਨੁ ਨਹੀ ਧੀਰੇ ॥
(ਮਾਇਆ ਦੇ ਮੋਹ ਵਿਚ) ਭਟਕਦਿਆਂ ਕਈ ਜਨਮ ਗੁਜ਼ਰ ਜਾਂਦੇ ਹਨ, ਇਹ ਸਰੀਰ ਨਾਸ ਹੋ ਜਾਂਦਾ ਹੈ, ਮਨ ਭਟਕਦਾ ਰਹਿੰਦਾ ਹੈ ਤੇ ਧਨ ਭੀ ਟਿਕਿਆ ਨਹੀਂ ਰਹਿੰਦਾ ।
ਲਾਲਚ ਬਿਖੁ ਕਾਮ ਲੁਬਧ ਰਾਤਾ ਮਨਿ ਬਿਸਰੇ ਪ੍ਰਭ ਹੀਰੇ ॥੧॥ ਰਹਾਉ ॥
ਲੋਭੀ ਜੀਵ ਜ਼ਹਿਰ-ਰੂਪ ਪਦਾਰਥਾਂ ਦੇ ਲਾਲਚ ਵਿਚ, ਕਾਮ-ਵਾਸ਼ਨਾਂ ਵਿਚ, ਰੰਗਿਆ ਰਹਿੰਦਾ ਹੈ, ਇਸ ਦੇ ਮਨ ਵਿਚੋਂ ਅਮੋਲਕ ਪ੍ਰਭੂ ਵਿਸਰ ਜਾਂਦਾ ਹੈ ।੧।ਰਹਾਉ।
ਬਿਖੁ ਫਲ ਮੀਠ ਲਗੇ ਮਨ ਬਉਰੇ ਚਾਰ ਬਿਚਾਰ ਨ ਜਾਨਿਆ ॥
ਹੇ ਕਮਲੇ ਮਨ! ਇਹ ਜ਼ਹਿਰ-ਰੂਪ ਫਲ ਤੈਨੂੰ ਮਿੱਠੇ ਲੱਗਦੇ ਹਨ, ਤੈਨੂੰ ਸੋਹਣੀ ਵਿਚਾਰ ਨਹੀਂ ਫੁਰਦੀ;
ਗੁਨ ਤੇ ਪ੍ਰੀਤਿ ਬਢੀ ਅਨ ਭਾਂਤੀ ਜਨਮ ਮਰਨ ਫਿਰਿ ਤਾਨਿਆ ॥੧॥
ਗੁਣਾਂ ਵਲੋਂ ਹੱਟ ਕੇ ਹੋਰ ਹੋਰ ਕਿਸਮ ਦੀ ਪ੍ਰੀਤ ਤੇਰੇ ਅੰਦਰ ਵਧ ਰਹੀ ਹੈ, ਤੇ ਤੇਰਾ ਜਨਮ ਮਰਨ ਦਾ ਤਾਣਾ ਤਣਿਆ ਜਾ ਰਿਹਾ ਹੈ ।੧।
ਜੁਗਤਿ ਜਾਨਿ ਨਹੀ ਰਿਦੈ ਨਿਵਾਸੀ ਜਲਤ ਜਾਲ ਜਮ ਫੰਧ ਪਰੇ ॥
ਹੇ ਮਨ! ਤੂੰ ਜੀਵਨ ਦੀ ਜੁਗਤ ਸਮਝ ਕੇ ਇਹ ਜੁਗਤਿ ਆਪਣੇ ਅੰਦਰ ਪੱਕੀ ਨਾਹ ਕੀਤੀ; ਤਿ®ਸ਼ਨਾ ਵਿਚ ਸੜਦੇ ਤੈਨੂੰ ਜਮਾਂ ਦਾ ਜਾਲ, ਜਮਾਂ ਦੇ ਫਾਹੇ ਪੈ ਗਏ ਹਨ ।
ਬਿਖੁ ਫਲ ਸੰਚਿ ਭਰੇ ਮਨ ਐਸੇ ਪਰਮ ਪੁਰਖ ਪ੍ਰਭ ਮਨ ਬਿਸਰੇ ॥੨॥
ਹੇ ਮਨ! ਤੂੰ ਵਿਸ਼ੇ-ਰੂਪ ਜ਼ਹਿਰ ਦੇ ਫਲ ਹੀ ਇਕੱਠੇ ਕਰ ਕੇ ਸਾਂਭਦਾ ਰਿਹਾ, ਤੇ ਅਜਿਹਾ ਸਾਂਭਦਾ ਰਿਹਾ ਕਿ ਤੈਨੂੰ ਪਰਮ ਪੁਰਖ ਪ੍ਰਭੂ ਭੁੱਲ ਗਿਆ ।੨।
ਗਿਆਨ ਪ੍ਰਵੇਸੁ ਗੁਰਹਿ ਧਨੁ ਦੀਆ ਧਿਆਨੁ ਮਾਨੁ ਮਨ ਏਕ ਮਏ ॥
ਜਿਸ ਮਨੁੱਖ ਨੂੰ ਗੁਰੂ ਨੇ ਗਿਆਨ ਦਾ ਪ੍ਰਵੇਸ਼-ਰੂਪ ਧਨ ਦਿੱਤਾ, ਉਸ ਦੀ ਸੁਰਤਿ ਪ੍ਰਭੂ ਵਿਚ ਜੁੜ ਗਈ, ਉਸ ਦੇ ਅੰਦਰ ਸ਼ਰਧਾ ਬਣ ਗਈ, ਉਸ ਦਾ ਮਨ ਪ੍ਰਭੂ ਨਾਲ ਇੱਕ-ਮਿੱਕ ਹੋ ਗਿਆ;
ਪ੍ਰੇਮ ਭਗਤਿ ਮਾਨੀ ਸੁਖੁ ਜਾਨਿਆ ਤ੍ਰਿਪਤਿ ਅਘਾਨੇ ਮੁਕਤਿ ਭਏ ॥੩॥
ਉਸ ਨੂੰ ਪ੍ਰਭੂ ਦਾ ਪਿਆਰ, ਪ੍ਰਭੂ ਦੀ ਭਗਤੀ ਚੰਗੀ ਲੱਗੀ, ਉਸ ਦੀ ਸੁਖ ਨਾਲ ਸਾਂਝ ਬਣ ਗਈ, ਉਹ ਮਾਇਆ ਵਲੋਂ ਚੰਗੀ ਤਰ੍ਹਾਂ ਰੱਜ ਗਿਆ, ਤੇ ਬੰਧਨਾਂ ਤੋੰ ਮੁਕਤ ਹੋ ਗਿਆ ।੩।
ਜੋਤਿ ਸਮਾਇ ਸਮਾਨੀ ਜਾ ਕੈ ਅਛਲੀ ਪ੍ਰਭੁ ਪਹਿਚਾਨਿਆ ॥
ਜਿਸ ਮਨੁੱਖ ਦੇ ਅੰਦਰ ਪ੍ਰਭੂ ਦੀ ਸਰਬ-ਵਿਆਪਕ ਜੋਤਿ ਟਿਕ ਗਈ, ਉਸ ਨੇ ਮਾਇਆ ਵਿਚ ਨਾਹ ਛਲੇ ਜਾਣ ਵਾਲੇ ਪ੍ਰਭੂ ਨੂੰ ਪਛਾਣ ਲਿਆ ।
ਧੰਨੈ ਧਨੁ ਪਾਇਆ ਧਰਣੀਧਰੁ ਮਿਲਿ ਜਨ ਸੰਤ ਸਮਾਨਿਆ ॥੪॥੧॥
ਮੈਂ ਧੰਨੇ ਨੇ ਭੀ ਉਸ ਪ੍ਰਭੂ ਦਾ ਨਾਮ-ਰੂਪ ਧਨ ਲੱਭ ਲਿਆ ਹੈ ਜੋ ਸਾਰੀ ਧਰਤੀ ਦਾ ਆਸਰਾ ਹੈ; ਮੈਂ ਧੰਨਾ ਭੀ ਸੰਤ ਜਨਾਂ ਨੂੰ ਮਿਲ ਕੇ ਪ੍ਰਭੂ ਵਿਚ ਲੀਨ ਹੋ ਗਿਆ ਹਾਂ ।੪।੧।
ਮਹਲਾ ੫ ॥
ਪੰਜਵੀਂ ਪਾਤਸ਼ਾਹੀ।
ਗੋਬਿੰਦ ਗੋਬਿੰਦ ਗੋਬਿੰਦ ਸੰਗਿ ਨਾਮਦੇਉ ਮਨੁ ਲੀਣਾ ॥
(ਭਗਤ) ਨਾਮਦੇਵ ਜੀ ਦਾ ਮਨ ਸਦਾ ਪਰਮਾਤਮਾ ਨਾਲ ਜੁੜਿਆ ਰਹਿੰਦਾ ਸੀ
ਆਢ ਦਾਮ ਕੋ ਛੀਪਰੋ ਹੋਇਓ ਲਾਖੀਣਾ ॥੧॥ ਰਹਾਉ ॥
(ਉਸ ਹਰ ਵੇਲੇ ਦੀ ਯਾਦ ਦੀ ਬਰਕਤਿ ਨਾਲ) ਅੱਧੀ ਕੌਡੀ ਦਾ ਗਰੀਬ ਛੀਂਬਾ, (ਮਾਨੋ) ਲਖਪਤੀ ਬਣ ਗਿਆ (ਕਿਉਂਕਿ ਉਸ ਨੂੰ ਕਿਸੇ ਦੀ ਮੁਥਾਜੀ ਨਾਹ ਰਹੀ) ।੧।ਰਹਾਉ।
ਬੁਨਨਾ ਤਨਨਾ ਤਿਆਗਿ ਕੈ ਪ੍ਰੀਤਿ ਚਰਨ ਕਬੀਰਾ ॥
(ਕੱਪੜਾ) ਉਣਨ (ਤਾਣਾ) ਤਣਨ (ਦੀ ਲਗਨ) ਛੱਡ ਕੇ ਕਬੀਰ ਨੇ ਪ੍ਰਭੂ-ਚਰਨਾਂ ਨਾਲ ਲਗਨ ਲਾ ਲਈ;
ਨੀਚ ਕੁਲਾ ਜੋਲਾਹਰਾ ਭਇਓ ਗੁਨੀਯ ਗਹੀਰਾ ॥੧॥
ਨੀਵੀਂ ਜਾਤਿ ਦਾ ਗਰੀਬ ਜੁਲਾਹਾ ਸੀ, ਗੁਣਾਂ ਦਾ ਸਮੰੁਦਰ ਬਣ ਗਿਆ ।੧।
ਰਵਿਦਾਸੁ ਢੁਵੰਤਾ ਢੋਰ ਨੀਤਿ ਤਿਨਿ ਤਿਆਗੀ ਮਾਇਆ ॥
ਰਵਿਦਾਸ (ਪਹਿਲਾਂ) ਨਿੱਤ ਮੋਏ ਹੋਏ ਪਸ਼ੂ ਢੋਂਦਾ ਸੀ, (ਪਰ ਜਦੋਂ) ਉਸ ਨੇ ਮਾਇਆ (ਦਾ ਮੋਹ) ਛੱਡ ਦਿੱਤਾ,
ਪਰਗਟੁ ਹੋਆ ਸਾਧਸੰਗਿ ਹਰਿ ਦਰਸਨੁ ਪਾਇਆ ॥੨॥
ਸਾਧ ਸੰਗਤਿ ਵਿਚ ਰਹਿ ਕੇ ਉੱਘਾ ਹੋ ਗਿਆ, ਉਸ ਨੂੰ ਪਰਮਾਤਮਾ ਦਾ ਦਰਸ਼ਨ ਹੋ ਗਿਆ ।੨।
ਸੈਨੁ ਨਾਈ ਬੁਤਕਾਰੀਆ ਓਹੁ ਘਰਿ ਘਰਿ ਸੁਨਿਆ ॥
ਸੈਣ (ਜਾਤਿ ਦਾ) ਨਾਈ ਲੋਕਾਂ ਦੀਆਂ ਬੁੱਤੀਆਂ ਕੱਢਣ ਵਾਲਾ ਸੀ, ਉਸ ਦੀ ਘਰ ਘਰ ਸੋਭਾ ਹੋ ਤੁਰੀ,
ਹਿਰਦੇ ਵਸਿਆ ਪਾਰਬ੍ਰਹਮੁ ਭਗਤਾ ਮਹਿ ਗਨਿਆ ॥੩॥
ਉਸ ਦੇ ਹਿਰਦੇ ਵਿਚ ਪਰਮਾਤਮਾ ਵੱਸ ਪਿਆ ਤੇ ਉਹ ਭਗਤਾਂ ਵਿਚ ਗਿਣਿਆ ਜਾਣ ਲੱਗ ਪਿਆ ।੩।