Sri Guru Granth Sahib Ji — Ang 490 (punjabi)
ਰਾਗੁ ਗੂਜਰੀ ਮਹਲਾ ੩ ਘਰੁ ੧
ਰਾਗੁ ਗੂਜਰੀ। ਤੀਜੀ ਪਾਤਿਸ਼ਾਹੀ।
ੴ ਸਤਿਗੁਰ ਪ੍ਰਸਾਦਿ ॥
ਵਾਹਿਗੁਰੂ ਕੇਵਲ ਇਕ ਹੈ। ਸ¤ਚੇ ਗੁਰਾਂ ਦੀ ਦਇਆ ਦੁਆਰਾ ਉਹ ਪਰਾਪਤ ਹੁੰਦਾ ਹੈ।
ਧ੍ਰਿਗੁ ਇਵੇਹਾ ਜੀਵਣਾ ਜਿਤੁ ਹਰਿ ਪ੍ਰੀਤਿ ਨ ਪਾਇ ॥
(ਹੇ ਮੇਰੇ ਮਨ!) ਇਹੋ ਜਿਹਾ ਜੀਵਨ ਫਿਟਕਾਰ-ਜੋਗ ਹੈ ਜਿਸ ਜੀਊਣ ਵਿਚ ਪਰਮਾਤਮਾ ਨਾਲ ਪਿਆਰ ਨਾਹ ਬਣੇ,
ਜਿਤੁ ਕੰਮਿ ਹਰਿ ਵੀਸਰੈ ਦੂਜੈ ਲਗੈ ਜਾਇ ॥੧॥
(ਐਸਾ ਭੀ ਕੰਮ ਫਿਟਕਾਰ-ਜੋਗ ਹੈ) ਜਿਸ ਕੰਮ ਵਿਚ ਲੱਗਿਆਂ ਪਰਮਾਤਮਾ ਭੁੱਲ ਜਾਏ, ਅਤੇ ਮਨੁੱਖ ਮਾਇਆ ਦੇ ਮੋਹ ਵਿਚ ਜਾ ਫਸੇ ।੧।
ਐਸਾ ਸਤਿਗੁਰੁ ਸੇਵੀਐ ਮਨਾ ਜਿਤੁ ਸੇਵਿਐ ਗੋਵਿਦ ਪ੍ਰੀਤਿ ਊਪਜੈ ਅਵਰ ਵਿਸਰਿ ਸਭ ਜਾਇ ॥
ਹੇ ਮੇਰੇ ਮਨ! ਇਹੋ ਜਿਹੇ ਗੁਰੂ ਦੀ ਸਰਨ ਪੈਣਾ ਚਾਹੀਦਾ ਹੈ ਜਿਸ ਦੀ ਸਰਨ ਪਿਆਂ ਪਰਮਾਤਮਾ ਨਾਲ ਪਿਆਰ ਪੈਦਾ ਹੋ ਜਾਏ, ਅਤੇ ਹੋਰ (ਮਾਇਆ ਆਦਿਕ) ਦਾ ਪਿਆਰ ਸਾਰਾ ਭੁਲ ਜਾਏ,
ਹਰਿ ਸੇਤੀ ਚਿਤੁ ਗਹਿ ਰਹੈ ਜਰਾ ਕਾ ਭਉ ਨ ਹੋਵਈ ਜੀਵਨ ਪਦਵੀ ਪਾਇ ॥੧॥ ਰਹਾਉ ॥
(ਜਿਸ ਦੀ ਸਰਨ ਪਿਆਂ) ਪਰਮਾਤਮਾ ਨਾਲ ਚਿੱਤ ਸਦਾ ਜੁੜਿਆ ਰਹੇ, ਅਤੇ ਇਹੋ ਜਿਹਾ ਆਤਮਕ ਜੀਵਨ ਦਾ ਦਰਜਾ ਮਿਲ ਜਾਏ ਜਿਸ ਨੂੰ ਕਦੇ ਬੁਢੇਪੇ ਦਾ ਡਰ ਨਾਹ ਹੋ ਸਕੇ (ਜੋ ਆਤਮਕ ਦਰਜਾ ਕਦੇ ਕਮਜ਼ੋਰ ਨਾਹ ਹੋ ਸਕੇ) ।੧।ਰਹਾਉ।
ਗੋਬਿੰਦ ਪ੍ਰੀਤਿ ਸਿਉ ਇਕੁ ਸਹਜੁ ਉਪਜਿਆ ਵੇਖੁ ਜੈਸੀ ਭਗਤਿ ਬਨੀ ॥
ਹੇ ਭਾਈ! ਪਰਮਾਤਮਾ ਨਾਲ ਪਿਆਰ ਪਾਇਆਂ (ਮਨੁੱਖ ਦੇ ਅੰਦਰ) ਇਕ (ਅਚਰਜ) ਆਤਮਕ ਅਡੋਲਤਾ ਪੈਦਾ ਹੰੁਦੀ ਹੈ, ਹੈਰਾਨ ਕਰਨ ਵਾਲੀ ਭਗਤੀ (ਦਾ ਰੰਗ) ਬਣਦਾ ਹੈ ।
ਆਪ ਸੇਤੀ ਆਪੁ ਖਾਇਆ ਤਾ ਮਨੁ ਨਿਰਮਲੁ ਹੋਆ ਜੋਤੀ ਜੋਤਿ ਸਮਈ ॥੨॥
ਅੰਦਰੇ ਅੰਦਰ ਹੀ (ਮਨੁੱਖ ਦੇ ਅੰਦਰੋਂ) ਆਪਾ-ਭਾਵ (ਅਹੰਕਾਰ) ਮੁੱਕ ਜਾਂਦਾ ਹੈ, (ਜਦੋਂ ਆਪਾ-ਭਾਵ ਮੁੱਕਦਾ ਹੈ) ਤਦੋਂ ਮਨ ਪਵਿਤ® ਹੋ ਜਾਂਦਾ ਹੈ, ਤਦੋ ਮਨੁੱਖ ਦੀ ਸੁਰਤਿ ਰੱਬੀ ਨੂਰ ਵਿਚ ਲੀਨ ਰਹਿੰਦੀ ਹੈ ।੨।
ਬਿਨੁ ਭਾਗਾ ਐਸਾ ਸਤਿਗੁਰੁ ਨ ਪਾਈਐ ਜੇ ਲੋਚੈ ਸਭੁ ਕੋਇ ॥
(ਪਰ, ਹੇ ਭਾਈ!) ਚਾਹੇ ਹਰੇਕ ਮਨੁੱਖ ਪਿਆ ਤਾਂਘ ਕਰੇ, ਕਿਸਮਤ ਤੋਂ ਬਿਨਾ ਅਜੇਹਾ ਗੁਰੂ ਨਹੀਂ ਮਿਲਦਾ (ਜਿਸ ਦੇ ਮਿਲਿਆਂ ਮਨੁੱਖ ਦੇ) ਅੰਦਰੋਂ ਮਾਇਆ ਦੇ ਮੋਹ ਵਾਲੀ ਕੰਧ ਦੂਰ ਹੋ ਜਾਏ ।
ਕੂੜੈ ਕੀ ਪਾਲਿ ਵਿਚਹੁ ਨਿਕਲੈ ਤਾ ਸਦਾ ਸੁਖੁ ਹੋਇ ॥੩॥
(ਜਦੋਂ ਇਹ ਕੰਧ ਨਿਕਲ ਜਾਂਦੀ ਹੈ ਤੇ ਹਰੀ ਨਾਲ ਮਿਲਾਪ ਹੋ ਜਾਂਦਾ ਹੈ) ਤਦੋਂ ਮਨੁੱਖ ਨੂੰ ਸਦਾ ਲਈ ਆਨੰਦ ਪ੍ਰਾਪਤ ਹੋ ਜਾਂਦਾ ਹੈ ।੩।
ਨਾਨਕ ਐਸੇ ਸਤਿਗੁਰ ਕੀ ਕਿਆ ਓਹੁ ਸੇਵਕੁ ਸੇਵਾ ਕਰੇ ਗੁਰ ਆਗੈ ਜੀਉ ਧਰੇਇ ॥
ਹੇ ਨਾਨਕ! (ਜਿਸ ਸੇਵਕ ਨੂੰ ਇਹੋ ਜਿਹਾ ਗੁਰੂ ਮਿਲ ਪੈਂਦਾ ਹੈ) ਉਹ ਸੇਵਕ ਅਜੇਹੇ ਗੁਰੂ ਦੀ ਕੀਹ ਸੇਵਾ ਕਰਦਾ ਹੈ?
ਸਤਿਗੁਰ ਕਾ ਭਾਣਾ ਚਿਤਿ ਕਰੇ ਸਤਿਗੁਰੁ ਆਪੇ ਕ੍ਰਿਪਾ ਕਰੇਇ ॥੪॥੧॥੩॥
(ਬੱਸ, ਇਹੀ ਸੇਵਾ ਕਰਦਾ ਹੈ ਕਿ) ਗੁਰੂ ਦੇ ਅੱਗੇ ਆਪਣੀ ਜਿੰਦ ਭੇਟਾ ਕਰ ਦੇਂਦਾ ਹੈ (ਭਾਵ, ਉਹ ਸੇਵਕ) ਗੁਰੂ ਦੀ ਮਰਜ਼ੀ ਨੂੰ ਆਪਣੇ ਚਿੱਤ ਵਿਚ ਟਿਕਾ ਲੈਂਦਾ ਹੈ (ਗੁਰੂ ਦੇ ਹੁਕਮ ਵਿਚ ਤੁਰਦਾ ਹੈ । ਪਰ ਭਾਣਾ ਮੰਨਾਣਾ ਭੀ ਕੋਈ ਸੌਖੀ ਖੇਡ ਨਹੀਂ, ਜਿਸ ਮਨੁੱਖ ਉਤੇ) ਗੁਰੂ ਆਪ ਹੀ ਕਿਰਪਾ ਕਰਦਾ ਹੈ (ਉਹ ਮਨੁੱਖ ਗੁਰੂ ਦੇ ਹੁਕਮ ਨੂੰ ਸਦਾ ਮੰਨਦਾ ਹੈ) ।੪।੧।੩।
ਗੂਜਰੀ ਮਹਲਾ ੩ ॥
ਗੂਜਰੀ ਤੀਜੀ ਪਾਤਿਸ਼ਾਹੀ।
ਹਰਿ ਕੀ ਤੁਮ ਸੇਵਾ ਕਰਹੁ ਦੂਜੀ ਸੇਵਾ ਕਰਹੁ ਨ ਕੋਇ ਜੀ ॥
ਹੇ ਭਾਈ! ਸਿਰਫ਼ ਪਰਮਾਤਮਾ ਦੀ ਸੇਵਾ-ਭਗਤੀ ਕਰੋ ਕਿਸੇ ਹੋਰ (ਦੇਵੀ ਦੇਵਤੇ ਆਦਿਕ) ਦੀ ਸੇਵਾ-ਪੂਜਾ ਨਾਹ ਕਰੋ ।
ਹਰਿ ਕੀ ਸੇਵਾ ਤੇ ਮਨਹੁ ਚਿੰਦਿਆ ਫਲੁ ਪਾਈਐ ਦੂਜੀ ਸੇਵਾ ਜਨਮੁ ਬਿਰਥਾ ਜਾਇ ਜੀ ॥੧॥
ਪਰਮਾਤਮਾ ਦੀ ਸੇਵਾ ਭਗਤੀ ਕੀਤਿਆਂ ਮਨ-ਇੱਛਤ ਫਲ ਪਾ ਲਈਦਾ ਹੈ, ਕਿਸੇ ਹੋਰ (ਦੇਵੀ ਦੇਵਤੇ ਆਦਿਕ) ਦੀ ਪੂਜਾ ਨਾਲ ਆਪਣੀ ਜ਼ਿੰਦਗੀ ਹੀ ਵਿਅਰਥ ਚਲੀ ਜਾਂਦੀ ਹੈ ।੧।
ਹਰਿ ਮੇਰੀ ਪ੍ਰੀਤਿ ਰੀਤਿ ਹੈ ਹਰਿ ਮੇਰੀ ਹਰਿ ਮੇਰੀ ਕਥਾ ਕਹਾਨੀ ਜੀ ॥
ਹੇ ਭਾਈ! ਪਰਮਾਤਮਾ ਨਾਲ ਪਿਆਰ ਮੇਰੀ ਜੀਵਨ-ਜੁਗਤਿ ਹੈ, ਪਰਮਾਤਮਾ ਦੀ ਸਿਫ਼ਤਿ-ਸਾਲਾਹ ਮੇਰੇ ਵਾਸਤੇ ਮਨ-ਪਰਚਾਵੇ ਦੀਆਂ ਗੱਲਾਂ ਹਨ ।
ਗੁਰ ਪ੍ਰਸਾਦਿ ਮੇਰਾ ਮਨੁ ਭੀਜੈ ਏਹਾ ਸੇਵ ਬਨੀ ਜੀਉ ॥੧॥ ਰਹਾਉ ॥
ਬੱਸ! ਮੈਨੂੰ ਇਹੀ ਸੇਵਾ-ਭਗਤੀ ਚੰਗੀ ਲੱਗਦੀ ਹੈ ਕਿ ਗੁਰੂ ਦੀ ਕਿਰਪਾ ਨਾਲ ਮੇਰਾ ਮਨ ਪਰਮਾਤਮਾ ਦੀ ਯਾਦ ਵਿਚ ਗਿੱਝ ਜਾਏ ।੧।ਰਹਾਉ।
ਹਰਿ ਮੇਰਾ ਸਿਮ੍ਰਿਤਿ ਹਰਿ ਮੇਰਾ ਸਾਸਤ੍ਰ ਹਰਿ ਮੇਰਾ ਬੰਧਪੁ ਹਰਿ ਮੇਰਾ ਭਾਈ ॥
ਹੇ ਭਾਈ! ਪਰਮਾਤਮਾ ਦਾ ਨਾਮ ਹੀ ਮੇਰੇ ਵਾਸਤੇ ਸਿਮ੍ਰਿਤੀਆਂ ਦੀ ਮਰਯਾਦਾ ਹੈ ਤੇ ਸ਼ਾਸਤ®ਾਂ ਦੀ ਵਿਚਾਰ ਹੈ, ਪਰਮਾਤਮਾ ਹੀ ਮੇਰਾ ਰਿਸ਼ਤੇਦਾਰ ਹੈ, ਪਰਮਾਤਮਾ ਹੀ ਮੇਰਾ ਭਰਾ-ਭਾਈ ਹੈ ।
ਹਰਿ ਕੀ ਮੈ ਭੂਖ ਲਾਗੈ ਹਰਿ ਨਾਮਿ ਮੇਰਾ ਮਨੁ ਤ੍ਰਿਪਤੈ ਹਰਿ ਮੇਰਾ ਸਾਕੁ ਅੰਤਿ ਹੋਇ ਸਖਾਈ ॥੨॥
ਪਰਮਾਤਮਾ ਦੇ ਸਿਮਰਨ ਦੀ ਮੈਨੂੰ ਭੁੱਖ ਲੱਗਦੀ ਹੈ (ਮੇਰੀ ਆਤਮਕ ਜ਼ਿੰਦਗੀ ਦੇ ਕਾਇਮ ਰਹਿਣ ਵਾਸਤੇ ਮੈਨੂੰ ਸਿਮਰਨ ਦੀ ਖ਼ੁਰਾਕ ਦੀ ਲੋੜ ਪੈਂਦੀ ਹੈ), ਪਰਮਾਤਮਾ ਦੇ ਨਾਮ ਵਿਚ ਜੁੜਿਆਂ ਮੇਰਾ ਮਨ (ਮਾਇਆ ਵਲੋਂ) ਰੱਜ ਜਾਂਦਾ ਹੈ । ਪਰਮਾਤਮਾ ਮੇਰਾ ਸੰਬੰਧੀ ਹੈ, ਪਰਮਾਤਮਾ ਹੀ ਮੇਰਾ ਅੰਤ ਵੇਲੇ ਦਾ ਸਾਥੀ ਹੈ ।੧।
ਹਰਿ ਬਿਨੁ ਹੋਰ ਰਾਸਿ ਕੂੜੀ ਹੈ ਚਲਦਿਆ ਨਾਲਿ ਨ ਜਾਈ ॥
(ਹੇ ਭਾਈ! ਦੁਨੀਆ ਦੇ ਧਨ ਪਦਾਰਥ ਦਾ ਕੀਹ ਮਾਣ? ਪਰਮਾਤਮਾ ਦੇ ਨਾਮ ਤੋਂ ਬਿਨਾ ਹੋਰ ਸਰਮਾਇਆ ਝੂਠਾ ਹੈ, (ਜਗਤ ਤੋਂ) ਤੁਰਨ ਵੇਲੇ (ਮਨੁੱਖ ਦੇ) ਨਾਲ ਨਹੀਂ ਜਾਂਦਾ ।
ਹਰਿ ਮੇਰਾ ਧਨੁ ਮੇਰੈ ਸਾਥਿ ਚਾਲੈ ਜਹਾ ਹਉ ਜਾਉ ਤਹ ਜਾਈ ॥੩॥
(ਸੋ,) ਪਰਮਾਤਮਾ ਦਾ ਨਾਮ ਹੀ ਮੇਰਾ ਧਨ ਹੈ, ਇਹ ਧਨ ਮੇਰੇ ਨਾਲ ਸਾਥ ਕਰਦਾ ਹੈ, ਮੈਂ ਜਿਥੇ ਭੀ ਜਾਂਦਾ ਹਾਂ ਇਹ ਧਨ ਮੇਰੇ ਨਾਲ ਜਾਂਦਾ ਹੈ ।੩।
ਸੋ ਝੂਠਾ ਜੋ ਝੂਠੇ ਲਾਗੈ ਝੂਠੇ ਕਰਮ ਕਮਾਈ ॥
ਹੇ ਭਾਈ! ਜੇਹੜਾ ਮਨੁੱਖ ਨਾਲ ਨਾਹ ਨਿਭਣ ਵਾਲੇ ਪਦਾਰਥਾਂ ਵਿਚ ਪ੍ਰੀਤਿ ਪਾਈ ਰੱਖਦਾ ਹੈ, ਉਸ ਦਾ ਜੀਵਨ ਹੀ ਉਹਨਾਂ ਪਦਾਰਥਾਂ ਨਾਲ ਇਕ-ਮਿਕ ਹੋ ਜਾਂਦਾ ਹੈ, ਉਹ ਨਿਤ ਉਹਨਾਂ ਨਾਸਵੰਤ ਪਦਾਰਥਾਂ ਦੀ ਖ਼ਾਤਰ ਹੀ ਦੌੜ-ਭੱਜ ਕਰਦਾ ਰਹਿੰਦਾ ਹੈ ।
ਕਹੈ ਨਾਨਕੁ ਹਰਿ ਕਾ ਭਾਣਾ ਹੋਆ ਕਹਣਾ ਕਛੂ ਨ ਜਾਈ ॥੪॥੨॥੪॥
(ਪਰ) ਨਾਨਕ ਆਖਦਾ ਹੈ—ਇਹ ਪਰਮਾਤਮਾ ਦੀ ਰਜ਼ਾ ਹੀ ਹੈ (ਕਿ ਕੋਈ ਹਰਿ-ਨਾਮ ਵਿਚ ਮਸਤ ਹੈ ਤੇ ਕੋਈ ਝੂਠੇ ਪਦਾਰਥਾਂ ਵਿਚ ਲੱਗਾ ਪਿਆ ਹੈ), ਇਸ ਰਜ਼ਾ ਨੂੰ ਚੰਗਾ ਜਾਂ ਮੰਦਾ ਨਹੀਂ ਆਖਿਆ ਜਾ ਸਕਦਾ ।੪।੨।੪।
ਗੂਜਰੀ ਮਹਲਾ ੩ ॥
ਗੂਜਰੀ ਤੀਜੀ ਪਾਤਿਸ਼ਾਹੀ।
ਜੁਗ ਮਾਹਿ ਨਾਮੁ ਦੁਲੰਭੁ ਹੈ ਗੁਰਮੁਖਿ ਪਾਇਆ ਜਾਇ ॥
ਹੇ ਭਾਈ! ਜਗਤ ਵਿਚ (ਹੋਰ ਪਦਾਰਥ ਤਾਂ ਸੁਖੈਨ ਮਿਲ ਜਾਂਦੇ ਹਨ, ਪਰ) ਪਰਮਾਤਮਾ ਦਾ ਨਾਮ ਬੜੀ ਮੁਸ਼ਕਿਲ ਨਾਲ ਮਿਲਦਾ ਹੈ, ਇਹ ਨਾਮ ਗੁਰੂ ਦੀ ਸਰਨ ਪਿਆਂ ਹੀ ਮਿਲਦਾ ਹੈ ।
ਬਿਨੁ ਨਾਵੈ ਮੁਕਤਿ ਨ ਹੋਵਈ ਵੇਖਹੁ ਕੋ ਵਿਉਪਾਇ ॥੧॥
ਤੇ, ਜਿਤਨਾ ਚਿਰ ਹਰਿ-ਨਾਮ ਨਾਹ ਮਿਲੇ ਉਤਨਾ ਚਿਰ ਵਿਕਾਰਾਂ ਤੋਂ ਖ਼ਲਾਸੀ ਨਹੀਂ ਹੰੁਦੀ, ਬੇ-ਸ਼ੱਕ ਕੋਈ ਭੀ ਧਿਰ ਕੋਈ ਹੋਰ ਉਪਾਉ ਕਰ ਕੇ (ਨਿਰਨਾ ਕਰ ਕੇ) ਵੇਖ ਲਵੋ ।੧।
ਬਲਿਹਾਰੀ ਗੁਰ ਆਪਣੇ ਸਦ ਬਲਿਹਾਰੈ ਜਾਉ ॥
ਹੇ ਭਾਈ! ਮੈਂ ਆਪਣੇ ਗੁਰੂ ਤੋਂ ਸਦਾ ਕੁਰਬਾਨ ਜਾਂਦਾ ਹਾਂ, ਸਦਕੇ ਜਾਂਦਾ ਹਾਂ ।
ਸਤਿਗੁਰ ਮਿਲਿਐ ਹਰਿ ਮਨਿ ਵਸੈ ਸਹਜੇ ਰਹੈ ਸਮਾਇ ॥੧॥ ਰਹਾਉ ॥
ਜੇ ਗੁਰੂ ਮਿਲ ਪਏ ਤਾਂ ਪ੍ਰਭੂ ਮਨੁੱਖ ਦੇ ਮਨ ਵਿਚ ਆ ਵੱਸਦਾ ਹੈ, ਤੇ, ਮਨੁੱਖ ਆਤਮਕ ਅਡੋਲਤਾ ਵਿਚ ਲੀਨ ਰਹਿੰਦਾ ਹੈ ।੧।ਰਹਾਉ।
ਜਾਂ ਭਉ ਪਾਏ ਆਪਣਾ ਬੈਰਾਗੁ ਉਪਜੈ ਮਨਿ ਆਇ ॥
ਜਦੋਂ ਪਰਮਾਤਮਾ (ਕਿਸੇ ਮਨੁੱਖ ਦੇ ਹਿਰਦੇ ਵਿਚ) ਆਪਣਾ ਡਰ-ਅਦਬ ਪਾਂਦਾ ਹੈ ਉਸ ਦੇ ਮਨ ਵਿਚ ਮਾਇਆ ਵਲੋਂ ਉਪਰਾਮਤਾ ਪੈਦਾ ਹੋ ਜਾਂਦੀ ਹੈ ।
ਬੈਰਾਗੈ ਤੇ ਹਰਿ ਪਾਈਐ ਹਰਿ ਸਿਉ ਰਹੈ ਸਮਾਇ ॥੨॥
ਇਸ ਉਪਰਾਮਤਾ ਦੀ ਹੀ ਬਰਕਤਿ ਨਾਲ ਪਰਮਾਤਮਾ ਮਿਲ ਪੈਂਦਾ ਹੈ, ਤੇ, ਮਨੁੱਖ ਪਰਮਾਤਮਾ (ਦੇ ਚਰਨਾਂ) ਨਾਲ ਸੁਰਤਿ ਜੋੜੀ ਰੱਖਦਾ ਹੈ ।੨।
ਸੇਇ ਮੁਕਤ ਜਿ ਮਨੁ ਜਿਣਹਿ ਫਿਰਿ ਧਾਤੁ ਨ ਲਾਗੈ ਆਇ ॥
ਹੇ ਭਾਈ! ਜੇਹੜੇ ਮਨੁੱਖ ਆਪਣਾ ਮਨ ਜਿੱਤ ਲੈਂਦੇ ਹਨ, ਉਹ ਮਾਇਆ ਦੇ ਬੰਧਨਾਂ ਤੋਂ ਆਜ਼ਾਦ ਹੋ ਜਾਂਦੇ ਹਨ, ਉਹਨਾਂ ਉੱਤੇ ਮੁੜ ਮਾਇਆ ਆਪਣਾ ਜ਼ੋਰ ਨਹੀਂ ਪਾ ਸਕਦੀ ।
ਦਸਵੈ ਦੁਆਰਿ ਰਹਤ ਕਰੇ ਤ੍ਰਿਭਵਣ ਸੋਝੀ ਪਾਇ ॥੩॥
ਜੇਹੜਾ ਭੀ ਮਨੁੱਖ (ਇੰਦਿ®ਆਂ ਦੀ ਪਹੰੁਚ ਤੋਂ ਉਤਾਂਹ) ਚਿੱਤ-ਆਕਾਸ਼ ਵਿਚ (ਉੱਚੇ ਆਤਮਕ ਮੰਡਲ ਵਿਚ) ਆਪਣੀ ਰਿਹਾਇਸ਼ ਬਣਾ ਲੈਂਦਾ ਹੈ, ਉਸ ਨੂੰ ਤਿੰਨ ਭਵਨਾਂ ਵਿਚ ਵਿਆਪਕ ਪ੍ਰਭੂ ਦੀ ਸਮਝ ਪੈ ਜਾਂਦੀ ਹੈ ।੩।
ਨਾਨਕ ਗੁਰ ਤੇ ਗੁਰੁ ਹੋਇਆ ਵੇਖਹੁ ਤਿਸ ਕੀ ਰਜਾਇ ॥
ਹੇ ਨਾਨਕ! (ਆਖ—ਹੇ ਭਾਈ!) ਵੇਖੋ, ਪਰਮਾਤਮਾ ਦੀ ਅਚਰਜ ਮਰਜ਼ੀ! (ਜੇਹੜਾ ਭੀ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ ਉਹ) ਗੁਰੂ ਦੀ ਸਰਨ ਪੈਣ ਨਾਲ ਗੁਰੂ ਦਾ ਰੂਪ ਬਣ ਜਾਂਦਾ ਹੈ ।