Sri Guru Granth Sahib Ji — Ang 495 (punjabi)
ਗੂਜਰੀ ਮਹਲਾ ੫ ਚਉਪਦੇ ਘਰੁ ੧
ਗੂਜਰੀ ਪੰਜਵੀਂ ਪਾਤਿਸ਼ਾਹੀ। ਚਉਪਦੇ।
ੴ ਸਤਿਗੁਰ ਪ੍ਰਸਾਦਿ ॥
ਵਾਹਿਗੁਰੂ ਕੇਵਲ ਇਕ ਹੈ। ਸ¤ਚੇ ਗੁਰਾਂ ਦੀ ਦਇਆ ਦੁਆਰਾ ਉਹ ਪਰਾਪਤ ਹੁੰਦਾ ਹੈ।
ਕਾਹੇ ਰੇ ਮਨ ਚਿਤਵਹਿ ਉਦਮੁ ਜਾ ਆਹਰਿ ਹਰਿ ਜੀਉ ਪਰਿਆ ॥
ਹੇ ਮੇਰੇ ਮਨ! ਤੂੰ (ਉਸ ਰਿਜ਼ਕ ਦੀ ਖ਼ਾਤਰ) ਕਿਉਂ ਸੋਚਾਂ ਸੋਚਦਾ ਰਹਿੰਦਾ ਹੈਂ ਜੇਹੜਾ (ਰਿਜ਼ਕ ਅਪੜਾਣ ਦੇ) ਆਹਰ ਵਿਚ ਪਰਮਾਤਮਾ ਆਪ ਲੱਗਾ ਪਿਆ ਹੈ ।
ਸੈਲ ਪਥਰ ਮਹਿ ਜੰਤ ਉਪਾਏ ਤਾ ਕਾ ਰਿਜਕੁ ਆਗੈ ਕਰਿ ਧਰਿਆ ॥੧॥
(ਵੇਖ,) ਪਹਾੜਾਂ ਦੇ ਪੱਥਰਾਂ ਵਿਚ (ਪਰਮਾਤਮਾ ਨੇ) ਜੀਵ ਪੈਦਾ ਕੀਤੇ ਹੋਏ ਹਨ ਉਹਨਾਂ ਦਾ ਰਿਜ਼ਕ ਉਸ ਨੇ ਪਹਿਲਾਂ ਹੀ ਤਿਆਰ ਕਰ ਕੇ ਰੱਖ ਦਿੱਤਾ ਹੁੰਦਾ ਹੈ ।੧
ਮੇਰੇ ਮਾਧਉ ਜੀ ਸਤਸੰਗਤਿ ਮਿਲੇ ਸਿ ਤਰਿਆ ॥
ਹੇ ਮੇਰੇ ਪ੍ਰਭੂ ਜੀ! ਜੇਹੜੇ ਮਨੁੱਖ ਤੇਰੀ ਸਾਧ ਸੰਗਤਿ ਵਿਚ ਮਿਲਦੇ ਹਨ ਉਹ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦੇ ਹਨ ।
ਗੁਰ ਪਰਸਾਦਿ ਪਰਮ ਪਦੁ ਪਾਇਆ ਸੂਕੇ ਕਾਸਟ ਹਰਿਆ ॥੧॥ ਰਹਾਉ ॥
ਗੁਰੂ ਦੀ ਕਿਰਪਾ ਨਾਲ ਉਹ ਮਨੁੱਖ ਸਭ ਤੋਂ ਉੱਚਾ ਆਤਮਕ ਦਰਜਾ ਹਾਸਲ ਕਰ ਲੈਂਦੇ ਹਨ, ਉਹ ਇਉਂ ਹਰੇ (ਆਤਮਕ ਜੀਵਨ ਵਾਲੇ) ਹੋ ਜਾਂਦੇ ਹਨ ਜਿਵੇਂ ਕੋਈ ਸੁੱਕੇ ਰੁੱਖ ਹਰੇ ਹੋ ਜਾਣ ।੧।ਰਹਾਉ।
ਜਨਨਿ ਪਿਤਾ ਲੋਕ ਸੁਤ ਬਨਿਤਾ ਕੋਇ ਨ ਕਿਸ ਕੀ ਧਰਿਆ ॥
ਹੇ ਮਨ! ਮਾਂ, ਪਿਉ, ਹੋਰ ਲੋਕ, ਪੁੱਤਰ, ਇਸਤ®ੀ—ਇਹਨਾਂ ਵਿਚੋਂ ਕੋਈ ਭੀ ਕਿਸੇ ਦਾ ਆਸਰਾ ਨਹੀਂ ਹੈ ।
ਸਿਰਿ ਸਿਰਿ ਰਿਜਕੁ ਸੰਬਾਹੇ ਠਾਕੁਰੁ ਕਾਹੇ ਮਨ ਭਉ ਕਰਿਆ ॥੨॥
ਪਰਮਾਤਮਾ ਆਪ ਹਰੇਕ ਜੀਵ ਵਾਸਤੇ ਰਿਜ਼ਕ ਅਪੜਾਂਦਾ ਹੈ । ਹੇ ਮਨ! ਤੂੰ (ਰਿਜ਼ਕ ਵਾਸਤੇ) ਕਿਉਂ ਸਹਮ ਕਰਦਾ ਹੈਂ? ।੨।
ਊਡੈ ਊਡਿ ਆਵੈ ਸੈ ਕੋਸਾ ਤਿਸੁ ਪਾਛੈ ਬਚਰੇ ਛਰਿਆ ॥
(ਹੇ ਮਨ! ਵੇਖ, ਕੂੰਜ) ਉੱਡਦੀ ਹੈ, ਤੇ ਉੱਡ ਕੇ (ਆਪਣੇ ਆਲ੍ਹਣੇ ਤੋਂ) ਸੈਂਕੜੇ ਕੋਹ (ਦੂਰ) ਆ ਜਾਂਦੀ ਹੈ, ਉਸ ਦੇ ਬੱਚੇ ਉਸ ਦੇ ਪਿੱਛੇ ਇਕੱਲੇ ਪਏ ਰਹਿੰਦੇ ਹਨ ।
ਉਨ ਕਵਨੁ ਖਲਾਵੈ ਕਵਨੁ ਚੁਗਾਵੈ ਮਨ ਮਹਿ ਸਿਮਰਨੁ ਕਰਿਆ ॥੩॥
(ਦੱਸ,) ਉਹਨਾਂ ਬੱਚਿਆਂ ਨੂੰ ਕੌਣ (ਚੋਗਾ) ਖਵਾਂਦਾ ਹੈ? ਕੌਣ ਚੋਗਾ ਚੁਗਾਂਦਾ ਹੈ? (ਕੂੰਜ) ਆਪਣੇ ਮਨ ਵਿਚ ਉਹਨਾਂ ਨੂੰ ਯਾਦ ਕਰਦੀ ਰਹਿੰਦੀ ਹੈ (ਪਰਮਾਤਮਾ ਦੀ ਕੁਦਰਤਿ! ਇਸ ਯਾਦ ਨਾਲ ਹੀ ਉਹ ਬੱਚੇ ਪਲਦੇ ਰਹਿੰਦੇ ਹਨ) ।੩।
ਸਭ ਨਿਧਾਨ ਦਸ ਅਸਟ ਸਿਧਾਨ ਠਾਕੁਰ ਕਰ ਤਲ ਧਰਿਆ ॥
(ਹੇ ਮਨ! ਦੁਨੀਆ ਦੇ) ਸਾਰੇ ਖ਼ਜ਼ਾਨੇ, ਅਠਾਰਾਂ ਸਿੱਧੀਆਂ (ਕਰਾਮਾਤੀ ਤਾਕਤਾਂ)—ਇਹ ਸਭ ਪਰਮਾਤਮਾ ਦੇ ਹੱਥਾਂ ਦੀਆਂ ਤਲੀਆਂ ਉਤੇ ਟਿਕੇ ਰਹਿੰਦੇ ਹਨ,
ਜਨ ਨਾਨਕ ਬਲਿ ਬਲਿ ਸਦ ਬਲਿ ਜਾਈਐ ਤੇਰਾ ਅੰਤੁ ਨ ਪਾਰਾਵਰਿਆ ॥੪॥੧॥
ਹੇ ਨਾਨਕ! ਉਸ ਪਰਮਾਤਮਾ ਤੋਂ ਸਦਕੇ ਸਦਾ ਕੁਰਬਾਨ ਹੰੁਦੇ ਰਹਿਣਾ ਚਾਹੀਦਾ ਹੈ (ਤੇ ਅਰਦਾਸ ਕਰਦੇ ਰਹਿਣਾ ਚਾਹੀਦਾ ਹੈ ਕਿ ਹੇ ਪ੍ਰਭੂ!) ਤੇਰੇ ਗੁਣਾਂ ਦਾ ਅੰਤ ਨਹੀਂ ਪੈ ਸਕਦਾ, ਤੇਰਾ ਉਰਲਾ ਪਾਰਲਾ ਬੰਨਾ ਨਹੀਂ ਲੱਭ ਸਕਦਾ ।੪।੧।
ਗੂਜਰੀ ਮਹਲਾ ੫ ਚਉਪਦੇ ਘਰੁ ੨
ਗੂਜਰੀ ਪੰਜਵੀਂ ਪਾਤਿਸ਼ਾਹੀ। ਚਉਪਦੇ।
ੴ ਸਤਿਗੁਰ ਪ੍ਰਸਾਦਿ ॥
ਵਾਹਿਗੁਰੂ ਕੇਵਲ ਇਕ ਹੈ। ਸ¤ਚੇ ਗੁਰਾਂ ਦੀ ਦਇਆ ਦੁਆਰਾ ਉਹ ਪ੍ਰਾਪਤ ਹੁੰਦਾ ਹੈ।
ਕਿਰਿਆਚਾਰ ਕਰਹਿ ਖਟੁ ਕਰਮਾ ਇਤੁ ਰਾਤੇ ਸੰਸਾਰੀ ॥
ਹੇ ਭਾਈ! ਦੁਨੀਆਦਾਰ ਮਨੁੱਖ ਕਰਮ-ਕਾਂਡ ਕਰਦੇ ਹਨ, (ਇਸ਼ਨਾਨ, ਸੰਧਿਆ ਆਦਿਕ) ਛੇ (ਪ੍ਰਸਿੱਧ ਮਿਥੇ ਹੋਏ ਧਾਰਮਿਕ) ਕਰਮ ਕਮਾਂਦੇ ਹਨ, ਇਹਨਾਂ ਕੰਮਾਂ ਵਿਚ ਹੀ ਇਹ ਲੋਕ ਪਰਚੇ ਰਹਿੰਦੇ ਹਨ ।
ਅੰਤਰਿ ਮੈਲੁ ਨ ਉਤਰੈ ਹਉਮੈ ਬਿਨੁ ਗੁਰ ਬਾਜੀ ਹਾਰੀ ॥੧॥
ਪਰ ਇਹਨਾਂ ਦੇ ਮਨ ਵਿਚ ਟਿਕੀ ਹੋਈ ਹਉਮੈ ਦੀ ਮੈਲ (ਇਹਨਾਂ ਕੰਮਾਂ ਨਾਲ) ਨਹੀਂ ਉਤਰਦੀ । ਗੁਰੂ ਦੀ ਸਰਨ ਪੈਣ ਤੋਂ ਬਿਨਾ ਉਹ ਮਨੁੱਖਾ ਜਨਮ ਦੀ ਬਾਜ਼ੀ ਹਾਰ ਜਾਂਦੇ ਹਨ ।੧।
ਮੇਰੇ ਠਾਕੁਰ ਰਖਿ ਲੇਵਹੁ ਕਿਰਪਾ ਧਾਰੀ ॥
ਹੇ ਮੇਰੇ ਮਾਲਕ-ਪ੍ਰਭੂ! ਕਿਰਪਾ ਕਰ ਕੇ ਮੈਨੂੰ (ਦੁਰਮਤਿ ਤੋਂ) ਬਚਾਈ ਰੱਖ ।
ਕੋਟਿ ਮਧੇ ਕੋ ਵਿਰਲਾ ਸੇਵਕੁ ਹੋਰਿ ਸਗਲੇ ਬਿਉਹਾਰੀ ॥੧॥ ਰਹਾਉ ॥
(ਮੈਂ ਵੇਖਦਾ ਹਾਂ ਕਿ) ਕੋ®ੜਾਂ ਮਨੁੱਖਾਂ ਵਿਚੋਂ ਕੋਈ ਵਿਰਲਾ ਮਨੁੱਖ (ਤੇਰਾ ਸੱਚਾ) ਭਗਤ ਹੈ (ਦੁਰਮਤਿ ਦੇ ਕਾਰਨ) ਹੋਰ ਸਾਰੇ ਮਤਲਬੀ ਹੀ ਹਨ (ਆਪਣੇ ਮਤਲਬ ਦੀ ਖ਼ਾਤਰ ਵੇਖਣ ਨੂੰ ਹੀ ਧਾਰਮਿਕ ਕੰਮ ਕਰ ਰਹੇ ਹਨ) ।੧।ਰਹਾਉ।
ਸਾਸਤ ਬੇਦ ਸਿਮ੍ਰਿਤਿ ਸਭਿ ਸੋਧੇ ਸਭ ਏਕਾ ਬਾਤ ਪੁਕਾਰੀ ॥
ਹੇ ਭਾਈ! ਸਾਰੇ ਸ਼ਾਸਤ®, ਸਾਰੇ ਵੇਦ, ਸਾਰੀਆਂ ਸਿਮ੍ਰਿਤੀਆਂ ਇਹ ਸਾਰੇ ਅਸਾਂ ਪੜਤਾਲ ਕਰ ਕੇ ਵੇਖ ਲਏ ਹਨ, ਇਹ ਸਾਰੇ ਭੀ ਇਹੀ ਇਕੋ ਗੱਲ ਪੁਕਾਰ ਪੁਕਾਰ ਕੇ ਕਹਿ ਰਹੇ ਹਨ,
ਬਿਨੁ ਗੁਰ ਮੁਕਤਿ ਨ ਕੋਊ ਪਾਵੈ ਮਨਿ ਵੇਖਹੁ ਕਰਿ ਬੀਚਾਰੀ ॥੨॥
ਕਿ ਗੁਰੂ ਦੀ ਸਰਨ ਆਉਣ ਤੋਂ ਬਿਨਾ ਕੋਈ ਮਨੁੱਖ (ਮਾਇਆ ਦੇ ਮੋਹ ਆਦਿਕ ਤੋਂ) ਖ਼ਲਾਸੀ ਨਹੀਂ ਪਾ ਸਕਦਾ । ਹੇ ਭਾਈ! ਤੁਸੀ ਭੀ ਬੇ-ਸ਼ੱਕ ਮਨ ਵਿਚ ਵਿਚਾਰ ਕਰ ਕੇ ਵੇਖ ਲਵੋ (ਇਹੀ ਗੱਲ ਠੀਕ ਹੈ) ।੨।
ਅਠਸਠਿ ਮਜਨੁ ਕਰਿ ਇਸਨਾਨਾ ਭ੍ਰਮਿ ਆਏ ਧਰ ਸਾਰੀ ॥
ਹੇ ਭਾਈ! ਲੋਕ ਅਠਾਹਠ ਤੀਰਥਾਂ ਦੇ ਇਸ਼ਨਾਨ ਕਰ ਕੇ, ਤੇ, ਸਾਰੀ ਧਰਤੀ ਤੇ ਭੌਂ ਕੇ ਆ ਜਾਂਦੇ ਹਨ,
ਅਨਿਕ ਸੋਚ ਕਰਹਿ ਦਿਨ ਰਾਤੀ ਬਿਨੁ ਸਤਿਗੁਰ ਅੰਧਿਆਰੀ ॥੩॥
ਦਿਨ ਰਾਤ ਹੋਰ ਭੀ ਅਨੇਕਾਂ ਸਰੀਰਕ ਪਵਿਤ®ਤਾ ਦੇ ਸਾਧਨ ਕਰਦੇ ਹਨ । ਪਰ, ਗੁਰੂ ਤੋਂ ਬਿਨਾ ਉਹਨਾਂ ਦੇ ਅੰਦਰ ਮਾਇਆ ਦੇ ਮੋਹ ਦਾ ਹਨੇਰਾ ਟਿਕਿਆ ਰਹਿੰਦਾ ਹੈ ।੩।
ਧਾਵਤ ਧਾਵਤ ਸਭੁ ਜਗੁ ਧਾਇਓ ਅਬ ਆਏ ਹਰਿ ਦੁਆਰੀ ॥
ਭੌਂ ਭੌਂ ਕੇ ਸਾਰੇ ਜਗਤ ਵਿਚ ਭੌਂ ਕੇ ਜੇਹੜੇ ਮਨੁੱਖ ਆਖ਼ਰ ਪਰਮਾਤਮਾ ਦੇ ਦਰ ਤੇ ਆ ਡਿੱਗਦੇ ਹਨ, ਪਰਮਾਤਮਾ ਉਹਨਾਂ ਦੇ ਅੰਦਰੋਂ
ਦੁਰਮਤਿ ਮੇਟਿ ਬੁਧਿ ਪਰਗਾਸੀ ਜਨ ਨਾਨਕ ਗੁਰਮੁਖਿ ਤਾਰੀ ॥੪॥੧॥੨॥
ਦੁਰਮਤਿ ਮਿਟਾ ਕੇ ਉਹਨਾਂ ਦੇ ਮਨ ਵਿਚ ਸੁਚੱਜੀ ਅਕਲ ਦਾ ਪਰਕਾਸ਼ ਕਰ ਦੇਂਦਾ ਹੈ, ਗੁਰੂ ਦੀ ਸਰਨ ਪਾ ਕੇ ਉਹਨਾਂ ਨੂੰ (ਸੰਸਾਰ-ਸਮੰੁਦਰ ਤੋਂ) ਪਾਰ ਲੰਘਾ ਦੇਂਦਾ ਹੈ ।੪।੧।੨।
ਗੂਜਰੀ ਮਹਲਾ ੫ ॥
ਏਕ ਕਾਲ ਸ੍ਰੀ ਗੁਰੂ ਅਮਰਦਾਸ ਜੀ ਪਲੰਘ ਪਰ ਬਿਰਾਜਮਾਨ ਥੇ ਅਰ ਗੁਰੂ ਅਰਜਨ ਜੀ ਬਾਲਕ ਥੇ। ਖੇਲਤੇ ਖੇਲਤੇ ਪਲੰਘ ਕੀ ਬਾਹੀ ਪਕੜ ਗੋਦ ਮੇਂ ਜਾਇ ਬੈਠੇ। ਸ੍ਰੀ ਸਤਿਗੁਰ ਦੇਵ ਅਤਿ ਹਰਖਤਿ ਹੋ ਕੰਠ ਲਾਇ ਕਰ ਲਡਾਉਨੇ ਲਗੇ ਔਰ ਬੀਬੀ ਭਾਨੀ ਜੀ ਸਨਮੁਖ ਖੜੀ ਥੀ। ਤਬ ਸ੍ਰੀ ਮੁਖ ਆਗਿਆ ਹੂਈ 'ਬੀਬੀ ਇਹ ਦੋਹਤਾ ਬਾਣੀ ਕਾ ਬੋਹਥਾ ਹੋਗਾ ਔ ਬੜਾ ਗੁਰੂ ਹੋਗਾ'। ਬਰਦਾਨ ਸੁਨ ਬੀਬੀ ਜੀ ਪਰਸੰਨ ਭਈ। ਜਬ ਗੁਰਿਆਈ ਕਾ ਤਿਲਕ ਪਾ ਕਰ ਕੇ ਮਾਤਾ ਕੋ ਮਥਾ ਟੇਕਨੇ ਗਏ ਤਬ ਮਾਤਾ ਜੀ ਨੇ ਕਹਾ: ਬੇਟਾ ਆਜ ਕਿਆ ਬਸਤ ਖਟ ਕੇ ਲਿਆਏ ਹੋ? ਤਿਸ ਪਰਥਾਇ ਇਹ ਦੋ ਸਬਦ ਹੂਏ:
ਹਰਿ ਧਨੁ ਜਾਪ ਹਰਿ ਧਨੁ ਤਾਪ ਹਰਿ ਧਨੁ ਭੋਜਨੁ ਭਾਇਆ ॥
ਹੇ ਮਾਂ! ਪਰਮਾਤਮਾ ਦਾ ਨਾਮ-ਧਨ ਹੀ (ਮੇਰੇ ਵਾਸਤੇ ਦੇਵ-ਪੂਜਾ ਲਈ ਖ਼ਾਸ ਮੰਤ®ਾਂ ਦਾ) ਜਾਪ ਹੈ, ਹਰਿ-ਨਾਮ ਧਨ ਹੀ (ਮੇਰੇ ਵਾਸਤੇ) ਧੂਣੀਆਂ ਦਾ ਤਪਾਣਾ ਹੈ; ਪਰਮਾਤਮਾ ਦਾ ਨਾਮ-ਧਨ ਹੀ (ਮੇਰੇ ਆਤਮਕ ਜੀਵਨ ਲਈ) ਖ਼ੁਰਾਕ ਹੈ, ਤੇ, ਇਹ ਖ਼ੁਰਾਕ ਮੈਨੂੰ ਚੰਗੀ ਲੱਗੀ ਹੈ ।
ਨਿਮਖ ਨ ਬਿਸਰਉ ਮਨ ਤੇ ਹਰਿ ਹਰਿ ਸਾਧਸੰਗਤਿ ਮਹਿ ਪਾਇਆ ॥੧॥
ਹੇ ਮਾਂ! ਅੱਖ ਝਮਕਣ ਜਿਤਨੇ ਸਮੇ ਲਈ ਭੀ ਮੈਂ ਆਪਣੇ ਮਨ ਤੋਂ ਨਹੀਂ ਭੁਲਾਂਦਾ, ਮੈਂ ਇਹ ਧਨ ਸਾਧ ਸੰਗਤਿ ਵਿਚ (ਰਹਿ ਕੇ) ਲੱਭਾ ਹੈ ।੧।
ਮਾਈ ਖਾਟਿ ਆਇਓ ਘਰਿ ਪੂਤਾ ॥
ਹੇ ਮਾਂ! (ਕਿਸੇ ਮਾਂ ਦਾ ਉਹ) ਪੁੱਤਰ ਖੱਟ ਕੇ ਘਰ ਆਇਆ ਸਮਝ,
ਹਰਿ ਧਨੁ ਚਲਤੇ ਹਰਿ ਧਨੁ ਬੈਸੇ ਹਰਿ ਧਨੁ ਜਾਗਤ ਸੂਤਾ ॥੧॥ ਰਹਾਉ ॥
ਜੇਹੜਾ ਤੁਰਦਿਆਂ ਬੈਠਿਆਂ ਜਾਗਦਿਆਂ ਸੁੱਤਿਆਂ ਹਰ ਵੇਲੇ ਹਰਿ-ਨਾਮ-ਧਨ ਦਾ ਹੀ ਵਪਾਰ ਕਰਦਾ ਹੈ ।੧।ਰਹਾਉ।
ਹਰਿ ਧਨੁ ਇਸਨਾਨੁ ਹਰਿ ਧਨੁ ਗਿਆਨੁ ਹਰਿ ਸੰਗਿ ਲਾਇ ਧਿਆਨਾ ॥
ਹੇ ਮਾਂ! ਜਿਸ ਮਨੁੱਖ ਨੇ ਪਰਮਾਤਮਾ ਦੇ ਨਾਮ-ਧਨ ਨੂੰ ਹੀ ਤੀਰਥ-ਇਸ਼ਨਾਨ ਸਮਝਿਆ ਹੈ ਨਾਮ-ਧਨ ਨੂੰ ਹੀ ਸ਼ਾਸਤ® ਆਦਿਕਾਂ ਦੀ ਵਿਚਾਰ ਮਿਥਿਆ ਹੈ, ਜੇਹੜਾ ਮਨੁੱਖ ਪਰਮਾਤਮਾ ਦੇ ਚਰਨਾਂ ਵਿਚ ਹੀ ਸੁਰਤਿ ਜੋੜਦਾ ਹੈ (ਇਸੇ ਨੂੰ ਸਮਾਧੀ ਲਾਣੀ ਸਮਝਦਾ ਹੈ,)
ਹਰਿ ਧਨੁ ਤੁਲਹਾ ਹਰਿ ਧਨੁ ਬੇੜੀ ਹਰਿ ਹਰਿ ਤਾਰਿ ਪਰਾਨਾ ॥੨॥
ਜਿਸ ਮਨੁੱਖ ਨੇ ਸੰਸਾਰ-ਨਦੀ ਤੋਂ ਪਾਰ ਲੰਘਣ ਲਈ ਹਰਿ-ਨਾਮ-ਧਨ ਨੂੰ ਤੁਲਹਾ ਬਣਾ ਲਿਆ ਹੈ, ਬੇੜੀ ਬਣਾ ਲਿਆ ਹੈ, ਪਰਮਾਤਮਾ ਉਸ ਨੂੰ ਸੰਸਾਰ-ਸਮੁੰਦਰ ਤੋਂ ਤਾਰ ਕੇ ਪਾਰਲੇ ਪਾਸੇ ਅਪੜਾ ਦੇਂਦਾ ਹੈ ।੨।