Sri Guru Granth Sahib Ji — Ang 496 (punjabi)
ਹਰਿ ਧਨ ਮੇਰੀ ਚਿੰਤ ਵਿਸਾਰੀ ਹਰਿ ਧਨਿ ਲਾਹਿਆ ਧੋਖਾ ॥
ਹੇ ਮਾਂ! ਪਰਮਾਤਮਾ ਦੇ ਨਾਮ-ਧਨ ਨੇ ਮੇਰੀ ਹਰੇਕ ਕਿਸਮ ਦੀ ਚਿੰਤਾ ਭੁਲਾ ਦਿੱਤੀ ਹੈ, ਮੇਰਾ ਹਰੇਕ ਫ਼ਿਕਰ ਦੂਰ ਕਰ ਦਿੱਤਾ ਹੈ ।
ਹਰਿ ਧਨ ਤੇ ਮੈ ਨਵ ਨਿਧਿ ਪਾਈ ਹਾਥਿ ਚਰਿਓ ਹਰਿ ਥੋਕਾ ॥੩॥
ਹੇ ਮਾਂ! ਪਰਮਾਤਮਾ ਦੇ ਨਾਮ-ਧਨ ਤੋਂ (ਮੈਂ ਇਉਂ ਸਮਝਦਾ ਹਾਂ ਕਿ) ਮੈਂ ਦੁਨੀਆ ਦੇ ਸਾਰੇ ਨੌ ਹੀ ਖ਼ਜ਼ਾਨੇ ਹਾਸਲ ਕਰ ਲਏ ਹਨ, (ਸਾਧ ਸੰਗਤਿ ਦੀ ਕਿਰਪਾ ਨਾਲ) ਇਹ ਸਭ ਤੋਂ ਕੀਮਤੀ ਨਾਮ-ਧਨ ਮੈਨੂੰ ਲੱਭ ਪਿਆ ਹੈ ।੩।
ਖਾਵਹੁ ਖਰਚਹੁ ਤੋਟਿ ਨ ਆਵੈ ਹਲਤ ਪਲਤ ਕੈ ਸੰਗੇ ॥
ਇਹ ਧਨ ਆਪ ਵਰਤੋ, ਦੂਜਿਆਂ ਨੂੰ ਭੀ ਵਰਤਾਵੋ; ਇਹ ਧਨ ਕਦੇ ਘਟਦਾ ਨਹੀਂ; ਇਸ ਲੋਕ ਤੇ ਪਰਲੋਕ ਵਿਚ ਸਦਾ ਨਾਲ ਰਹਿੰਦਾ ਹੈ,
ਲਾਦਿ ਖਜਾਨਾ ਗੁਰਿ ਨਾਨਕ ਕਉ ਦੀਆ ਇਹੁ ਮਨੁ ਹਰਿ ਰੰਗਿ ਰੰਗੇ ॥੪॥੨॥੩॥
ਹੇ ਮਾਂ! ਗੁਰੂ ਨੇ (ਮੈਨੂੰ) ਨਾਨਕ ਨੂੰ ਨਾਮ-ਧਨ ਦਾ ਖ਼ਜ਼ਾਨਾ ਲੱਦ ਕੇ ਦੇ ਦਿੱਤਾ ਹੈ। ਆਪਣੇ ਮਨ ਨੂੰ ਹਰਿ-ਨਾਮ ਦੇ ਰੰਗ ਵਿਚ ਰੰਗ ਲਵੋ
ਗੂਜਰੀ ਮਹਲਾ ੫ ॥
ਗੂਜਰੀ ਪੰਜਵੀਂ ਪਾਤਿਸ਼ਾਹੀ।
ਜਿਸੁ ਸਿਮਰਤ ਸਭਿ ਕਿਲਵਿਖ ਨਾਸਹਿ ਪਿਤਰੀ ਹੋਇ ਉਧਾਰੋ ॥
ਹੇ ਪੁੱਤਰ! ਜਿਸ ਪਰਮਾਤਮਾ ਦਾ ਨਾਮ ਸਿਮਰਦਿਆਂ ਸਾਰੇ ਪਾਪ ਨਾਸ ਹੋ ਜਾਂਦੇ ਹਨ, (ਸਿਮਰਨ ਵਾਲੇ ਦੇ) ਪਿਤਰਾਂ ਦਾ ਭੀ (ਸੰਸਾਰ-ਸਮੰੁਦਰ ਤੋਂ) ਪਾਰ-ਉਤਾਰਾ ਹੋ ਜਾਂਦਾ ਹੈ
ਸੋ ਹਰਿ ਹਰਿ ਤੁਮੑ ਸਦ ਹੀ ਜਾਪਹੁ ਜਾ ਕਾ ਅੰਤੁ ਨ ਪਾਰੋ ॥੧॥
ਜਿਸ ਪਰਮਾਤਮਾ ਦੇ ਗੁਣਾਂ ਦਾ ਅੰਤ ਨਹੀਂ ਪੈ ਸਕਦਾ ਪਾਰਲਾ ਬੰਨਾ ਨਹੀਂ ਲੱਭ ਸਕਦਾ, ਤੂੰ ਸਦਾ ਹੀ ਉਸ ਦਾ ਨਾਮ ਜਪਦਾ ਰਹੁ ।੧।
ਪੂਤਾ ਮਾਤਾ ਕੀ ਆਸੀਸ ॥
ਹੇ ਪੁੱਤਰ! (ਤੈਨੂੰ) ਮਾਂ ਦੀ ਇਹ ਅਸੀਸ ਹੈ
ਨਿਮਖ ਨ ਬਿਸਰਉ ਤੁਮੑ ਕਉ ਹਰਿ ਹਰਿ ਸਦਾ ਭਜਹੁ ਜਗਦੀਸ ॥੧॥ ਰਹਾਉ ॥
—ਤੈਨੂੰ ਪਰਮਾਤਮਾ ਅੱਖ ਝਮਕਣ ਜਿਤਨੇ ਸਮੇ ਲਈ ਭੀ ਨਾਹ ਭੁੱਲੇ, ਤੂੰ ਸਦਾ ਜਗਤ ਦੇ ਮਾਲਕ ਪ੍ਰਭੂ ਦਾ ਨਾਮ ਜਪਦਾ ਰਹੁ ।੧।ਰਹਾਉ।
ਸਤਿਗੁਰੁ ਤੁਮੑ ਕਉ ਹੋਇ ਦਇਆਲਾ ਸੰਤਸੰਗਿ ਤੇਰੀ ਪ੍ਰੀਤਿ ॥
ਹੇ ਪੁੱਤਰ! ਸਤਿਗੁਰੂ ਤੇਰੇ ਉਤੇ ਦਇਆਵਾਨ ਰਹੇ, ਗੁਰੂ ਨਾਲ ਤੇਰਾ ਪਿਆਰ ਬਣਿਆ ਰਹੇ,
ਕਾਪੜੁ ਪਤਿ ਪਰਮੇਸਰੁ ਰਾਖੀ ਭੋਜਨੁ ਕੀਰਤਨੁ ਨੀਤਿ ॥੨॥
(ਜਿਵੇਂ) ਕੱਪੜਾ (ਮਨੁੱਖ ਦਾ ਪਰਦਾ ਢੱਕਦਾ ਹੈ, ਤਿਵੇਂ) ਪਰਮਾਤਮਾ ਤੇਰੀ ਇੱਜ਼ਤ ਰੱਖੇ, ਸਦਾ ਪਰਮਾਤਮਾ ਦੀ ਸਿਫ਼ਤਿ-ਸਾਲਾਹ ਤੇਰੇ ਆਤਮਾ ਦੀ ਖ਼ੁਰਾਕ ਬਣੀ ਰਹੇ ।੨।
ਅੰਮ੍ਰਿਤੁ ਪੀਵਹੁ ਸਦਾ ਚਿਰੁ ਜੀਵਹੁ ਹਰਿ ਸਿਮਰਤ ਅਨਦ ਅਨੰਤਾ ॥
ਹੇ ਪੁੱਤਰ! ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਸਦਾ ਪੀਂਦਾ ਰਹੁ, ਸਦਾ ਲਈ ਤੇਰਾ ਉੱਚਾ ਆਤਮਕ ਜੀਵਨ ਬਣਿਆ ਰਹੇ । ਹੇ ਪੁੱਤਰ! ਪਰਮਾਤਮਾ ਦਾ ਸਿਮਰਨ ਕੀਤਿਆਂ ਅਮੁੱਕ ਆਨੰਦ ਬਣਿਆ ਰਹਿੰਦਾ ਹੈ,
ਰੰਗ ਤਮਾਸਾ ਪੂਰਨ ਆਸਾ ਕਬਹਿ ਨ ਬਿਆਪੈ ਚਿੰਤਾ ॥੩॥
ਆਤਮਕ ਖ਼ੁਸ਼ੀਆਂ ਪ੍ਰਾਪਤ ਰਹਿੰਦੀਆਂ ਹਨ, ਸਭ ਆਸਾਂ ਪੂਰੀਆਂ ਹੋਈਆਂ ਰਹਿੰਦੀਆਂ ਹਨ, ਚਿੰਤਾ ਕਦੇ ਆਪਣਾ ਜ਼ੋਰ ਨਹੀਂ ਪਾ ਸਕਦੀ ।੩।
ਭਵਰੁ ਤੁਮੑਾਰਾ ਇਹੁ ਮਨੁ ਹੋਵਉ ਹਰਿ ਚਰਣਾ ਹੋਹੁ ਕਉਲਾ ॥
ਹੇ ਪੁੱਤਰ! ਤੇਰਾ ਇਹ ਮਨ ਭੌਰਾ ਬਣਿਆ ਰਹੇ, ਪਰਮਾਤਮਾ ਦੇ ਚਰਨ (ਤੇਰੇ ਮਨ-ਭੌਰੇ ਵਾਸਤੇ) ਕੌਲ-ਫੁੱਲ ਬਣੇ ਰਹਿਣ ।
ਨਾਨਕ ਦਾਸੁ ਉਨ ਸੰਗਿ ਲਪਟਾਇਓ ਜਿਉ ਬੂੰਦਹਿ ਚਾਤ੍ਰਿਕੁ ਮਉਲਾ ॥੪॥੩॥੪॥
ਹੇ ਨਾਨਕ! (ਆਖ—) ਪਰਮਾਤਮਾ ਦਾ ਸੇਵਕ ਉਹਨਾਂ ਚਰਨਾਂ ਨਾਲ ਇਉਂ ਲਪਟਿਆ ਰਹਿੰਦਾ ਹੈ; ਜਿਵੇਂ ਪਪੀਹਾ ਵਰਖਾ ਦੀ ਬੂੰਦ ਪੀ ਕੇ ਖਿੜਦਾ ਹੈ ।੪।੩।੪।
ਗੂਜਰੀ ਮਹਲਾ ੫ ॥
ਗੂਜਰੀ ਪੰਜਵੀਂ ਪਾਤਿਸ਼ਾਹੀ।
ਮਤਾ ਕਰੈ ਪਛਮ ਕੈ ਤਾਈ ਪੂਰਬ ਹੀ ਲੈ ਜਾਤ ॥
ਹੇ ਭਾਈ! ਮਨੁੱਖ ਪੱਛਮ ਵਲ ਜਾਣ ਦੀ ਸਲਾਹ ਬਣਾਂਦਾ ਹੈ, ਪਰਮਾਤਮਾ ਉਸ ਨੂੰ ਚੜ੍ਹਦੇ ਪਾਸੇ ਲੈ ਤੁਰਦਾ ਹੈ ।
ਖਿਨ ਮਹਿ ਥਾਪਿ ਉਥਾਪਨਹਾਰਾ ਆਪਨ ਹਾਥਿ ਮਤਾਤ ॥੧॥
ਹੇ ਭਾਈ! ਪਰਮਾਤਮਾ ਇਕ ਖਿਨ ਵਿਚ ਪੈਦਾ ਕਰ ਕੇ ਨਾਸ ਕਰਨ ਦੀ ਤਾਕਤ ਰੱਖਣ ਵਾਲਾ ਹੈ । ਹਰੇਕ ਫ਼ੈਸਲਾ ਉਸ ਨੇ ਆਪਣੇ ਹੱਥ ਵਿਚ ਰੱਖਿਆ ਹੰੁਦਾ ਹੈ ।੧।
ਸਿਆਨਪ ਕਾਹੂ ਕਾਮਿ ਨ ਆਤ ॥
(ਹੇ ਭਾਈ! ਮਨੁੱਖ ਦੀ ਆਪਣੀ) ਚਤੁਰਾਈ ਕਿਸੇ ਕੰਮ ਨਹੀਂ ਆਉਂਦੀ ।
ਜੋ ਅਨਰੂਪਿਓ ਠਾਕੁਰਿ ਮੇਰੈ ਹੋਇ ਰਹੀ ਉਹ ਬਾਤ ॥੧॥ ਰਹਾਉ ॥
ਜੋ ਗੱਲ ਮੇਰੇ ਠਾਕੁਰ ਨੇ ਮਿਥੀ ਹੰੁਦੀ ਹੈ ਉਹੀ ਹੋ ਕੇ ਰਹਿੰਦੀ ਹੈ ।੧।ਰਹਾਉ।
ਦੇਸੁ ਕਮਾਵਨ ਧਨ ਜੋਰਨ ਕੀ ਮਨਸਾ ਬੀਚੇ ਨਿਕਸੇ ਸਾਸ ॥
(ਵੇਖ, ਹੇ ਭਾਈ!) ਹੋਰ ਦੇਸ ਮੱਲਣ ਤੇ ਧਨ ਇਕੱਠਾ ਕਰਨ ਦੀ ਲਾਲਸਾ ਦੇ ਵਿੱਚ ਹੀ ਮਨੁੱਖ ਦੇ ਪ੍ਰਾਣ ਨਿਕਲ ਜਾਂਦੇ ਹਨ,
ਲਸਕਰ ਨੇਬ ਖਵਾਸ ਸਭ ਤਿਆਗੇ ਜਮ ਪੁਰਿ ਊਠਿ ਸਿਧਾਸ ॥੨॥
ਫ਼ੌਜਾਂ ਅਹਿਲਕਾਰ ਚੋਬਦਾਰ ਆਦਿਕ ਸਭ ਨੂੰ ਛੱਡ ਕੇ ਉਹ ਪਰਲੋਕ ਵਲ ਤੁਰ ਪੈਂਦਾ ਹੈ । (ਉਸ ਦੀ ਆਪਣੀ ਸਿਆਣਪ ਧਰੀ ਦੀ ਧਰੀ ਰਹਿ ਜਾਂਦੀ ਹੈ) ।੨।
ਹੋਇ ਅਨੰਨਿ ਮਨਹਠ ਕੀ ਦ੍ਰਿੜਤਾ ਆਪਸ ਕਉ ਜਾਨਾਤ ॥
(ਦੂਜੇ ਪਾਸੇ ਵੇਖੋ ਉਸ ਦਾ ਹਾਲ ਜੋ ਆਪਣੇ ਵੱਲੋਂ ਦੁਨੀਆ ਛੱਡ ਚੁਕਾ ਹੈ) ਆਪਣੇ ਮਨ ਦੇ ਹਠ ਦੀ ਪਕਿਆਈ ਦੇ ਆਸਰੇ ਮਾਇਆ ਵਾਲਾ ਪਾਸਾ ਛੱਡ ਕੇ (ਗ੍ਰਿਹਸਤ ਤਿਆਗ ਕੇ, ਇਸ ਨੂੰ ਬੜਾ ਸ੍ਰੇਸ਼ਟ ਕੰਮ ਸਮਝ ਕੇ ਤਿਆਗੀ ਬਣਿਆ ਹੋਇਆ ਉਹ ਮਨੁੱਖ) ਆਪਣੇ ਆਪ ਨੂੰ ਵੱਡਾ ਜਤਾਂਦਾ ਹੈ
ਜੋ ਅਨਿੰਦੁ ਨਿੰਦੁ ਕਰਿ ਛੋਡਿਓ ਸੋਈ ਫਿਰਿ ਫਿਰਿ ਖਾਤ ॥੩॥
ਇਹ ਗ੍ਰਿਹਸਤ ਨਿੰਦਣ-ਜੋਗ ਨਹੀਂ ਸੀ ਪਰ ਇਸ ਨੂੰ ਨਿੰਦਣ-ਜੋਗ ਮਿਥ ਕੇ ਇਸ ਨੂੰ ਛੱਡ ਦੇਂਦਾ ਹੈ (ਛੱਡ ਕੇ ਭੀ) ਮੁੜ ਮੁੜ (ਗ੍ਰਿਹਸਤੀਆਂ ਪਾਸੋਂ ਹੀ ਲੈ ਲੈ ਕੇ) ਖਾਂਦਾ ਹੈ ।੩।
ਸਹਜ ਸੁਭਾਇ ਭਏ ਕਿਰਪਾਲਾ ਤਿਸੁ ਜਨ ਕੀ ਕਾਟੀ ਫਾਸ ॥
(ਸੋ, ਨਾਹ ਧਨ-ਪਦਾਰਥ ਇਕੱਠਾ ਕਰਨ ਵਾਲੀ ਚਤੁਰਾਈ ਕਿਸੇ ਕੰਮ ਹੈ ਤੇ ਨਾਹ ਹੀ ਤਿਆਗ ਦਾ ਮਾਣ ਕੋਈ ਲਾਭ ਪੁਚਾਂਦਾ ਹੈ) ਉਹ ਪਰਮਾਤਮਾ ਆਪਣੇ ਸੁਭਾਵਿਕ ਪਿਆਰ ਦੀ ਪ੍ਰੇਰਨਾ ਨਾਲ ਜਿਸ ਮਨੁੱਖ ਉਤੇ ਦਇਆਵਾਨ ਹੰੁਦਾ ਹੈ ਉਸ ਮਨੁੱਖ ਦੀ (ਮਾਇਆ ਦੇ ਮੋਹ ਦੀ) ਫਾਹੀ ਕੱਟ ਦੇਂਦਾ ਹੈ ।
ਕਹੁ ਨਾਨਕ ਗੁਰੁ ਪੂਰਾ ਭੇਟਿਆ ਪਰਵਾਣੁ ਗਿਰਸਤ ਉਦਾਸ ॥੪॥੪॥੫॥
ਹੇ ਨਾਨਕ! ਆਖ—ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪੈਂਦਾ ਹੈ ਉਹ ਗ੍ਰਿਹਸਤ ਵਿਚ ਰਹਿੰਦਾ ਹੋਇਆ ਮਾਇਆ ਵਲੋਂ ਨਿਰਮੋਹ ਹੋ ਕੇ ਪਰਮਾਤਮਾ ਦੀ ਹਜ਼ੂਰੀ ਵਿਚ ਕਬੂਲ ਹੋ ਜਾਂਦਾ ਹੈ ।੪।੪।੫।
ਗੂਜਰੀ ਮਹਲਾ ੫ ॥
ਗੂਜਰੀ ਪੰਜਵੀਂ ਪਾਤਿਸ਼ਾਹੀ।
ਨਾਮੁ ਨਿਧਾਨੁ ਜਿਨਿ ਜਨਿ ਜਪਿਓ ਤਿਨ ਕੇ ਬੰਧਨ ਕਾਟੇ ॥
ਹੇ ਭਾਈ! ਜਿਸ ਜਿਸ ਮਨੁੱਖ ਨੇ ਸਾਰੇ ਸੁਖਾਂ ਦਾ ਖ਼ਜ਼ਾਨਾ ਹਰਿ-ਨਾਮ ਸਿਮਰਿਆ, ਉਹਨਾਂ ਸਭਨਾਂ ਦੇ ਮਾਇਆ ਦੇ ਬੰਧਨ ਕੱਟੇ ਗਏ ।
ਕਾਮ ਕ੍ਰੋਧ ਮਾਇਆ ਬਿਖੁ ਮਮਤਾ ਇਹ ਬਿਆਧਿ ਤੇ ਹਾਟੇ ॥੧॥
ਕਾਮ, ਕੋ®ਧ, ਆਤਮਕ ਮੌਤ ਲਿਆਉਣ ਵਾਲੀ ਮਾਇਆ ਦੀ ਮਮਤਾ—ਇਹਨਾਂ ਸਾਰੇ ਰੋਗਾਂ ਤੋਂ ਉਹ ਬਚ ਜਾਂਦੇ ਹਨ ।੧।
ਹਰਿ ਜਸੁ ਸਾਧਸੰਗਿ ਮਿਲਿ ਗਾਇਓ ॥
ਹੇ ਭਾਈ! ਜਿਸ ਮਨੁੱਖ ਨੇ ਸਾਧ ਸੰਗਤਿ ਵਿਚ ਮਿਲ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਇਆ,
ਗੁਰ ਪਰਸਾਦਿ ਭਇਓ ਮਨੁ ਨਿਰਮਲੁ ਸਰਬ ਸੁਖਾ ਸੁਖ ਪਾਇਅਉ ॥੧॥ ਰਹਾਉ ॥
ਗੁਰੂ ਦੀ ਕਿਰਪਾ ਨਾਲ ਉਸ ਦਾ ਮਨ ਪਵਿਤ® ਹੋ ਗਿਆ, ਉਸ ਨੇ ਸਾਰੇ ਸੁਖ ਪ੍ਰਾਪਤ ਕਰ ਲਏ ।੧।ਰਹਾਉ।
ਜੋ ਕਿਛੁ ਕੀਓ ਸੋਈ ਭਲ ਮਾਨੈ ਐਸੀ ਭਗਤਿ ਕਮਾਨੀ ॥
ਹੇ ਭਾਈ! ਉਹ ਮਨੁੱਖ ਅਜੇਹੀ ਭਗਤੀ ਦੀ ਕਾਰ ਕਰਦਾ ਹੈ ਕਿ ਜੋ ਕੁਝ ਪਰਮਾਤਮਾ ਕਰਦਾ ਹੈ ਉਹ ਉਸ ਨੂੰ (ਸਭ ਜੀਵਾਂ ਵਾਸਤੇ) ਭਲਾ ਮੰਨਦਾ ਹੈ, ਉਸ ਨੂੰ ਮਿੱਤਰ ਤੇ ਵੈਰੀ ਸਾਰੇ ਇਕੋ ਜਿਹੇ (ਮਿੱਤਰ ਹੀ) ਦਿੱਸਦੇ ਹਨ ।
ਮਿਤ੍ਰ ਸਤ੍ਰੁ ਸਭ ਏਕ ਸਮਾਨੇ ਜੋਗ ਜੁਗਤਿ ਨੀਸਾਨੀ ॥੨॥
ਹੇ ਭਾਈ! ਇਹੀ ਹੈ ਪਰਮਾਤਮਾ ਦੇ ਮਿਲਾਪ ਦਾ ਤਰੀਕਾ, ਤੇ ਇਹੀ ਹੈ ਪ੍ਰਭੂ-ਮਿਲਾਪ ਦੀ ਨਿਸ਼ਾਨੀ ।੨।
ਪੂਰਨ ਪੂਰਿ ਰਹਿਓ ਸ੍ਰਬ ਥਾਈ ਆਨ ਨ ਕਤਹੂੰ ਜਾਤਾ ॥
(ਹੇ ਭਾਈ! ਜਿਸ ਮਨੁੱਖ ਨੇ ਸਾਧ ਸੰਗਤਿ ਵਿਚ ਮਿਲ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਇਆ, ਉਸ ਨੇ) ਪਛਾਣ ਲਿਆ ਕਿ ਸਰਬ-ਵਿਆਪਕ ਪ੍ਰਭੂ ਸਭਨਾਂ ਥਾਵਾਂ ਵਿਚ ਮੌਜੂਦ ਹੈ, ਉਸ ਮਨੁੱਖ ਨੇ ਪਰਮਾਤਮਾ ਤੋਂ ਬਿਨਾ ਕਿਸੇ ਹੋਰ ਨੂੰ (ਸਭ ਥਾਵਾਂ ਵਿਚ ਵੱਸਦਾ) ਨਹੀਂ ਸਮਝਿਆ ।
ਘਟ ਘਟ ਅੰਤਰਿ ਸਰਬ ਨਿਰੰਤਰਿ ਰੰਗਿ ਰਵਿਓ ਰੰਗਿ ਰਾਤਾ ॥੩॥
ਉਸ ਨੂੰ ਉਹ ਪ੍ਰਭੂ ਹਰੇਕ ਸਰੀਰ ਵਿਚ, ਇਕ-ਰਸ ਸਭਨਾਂ ਵਿਚ ਵੱਸਦਾ ਦਿੱਸਦਾ ਹੈ । ਉਹ ਮਨੁੱਖ ਉਸ ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਆਨੰਦ ਮਾਣਦਾ ਹੈ ਉਸ ਦੇ ਪ੍ਰੇਮ ਵਿਚ ਮਸਤ ਰਹਿੰਦਾ ਹੈ ।੩।
ਭਏ ਕ੍ਰਿਪਾਲ ਦਇਆਲ ਗੁਪਾਲਾ ਤਾ ਨਿਰਭੈ ਕੈ ਘਰਿ ਆਇਆ ॥
ਹੇ ਨਾਨਕ! (ਆਖ—ਜਦੋਂ ਕਿਸੇ ਮਨੁੱਖ ਉੱਤੇ) ਗੋਪਾਲ-ਪ੍ਰਭੂ ਕਿਰਪਾਲ ਹੰੁਦਾ ਹੈ ਦਇਆਵਾਨ ਹੰੁਦਾ ਹੈ, ਤਦੋਂ ਉਹ ਮਨੁੱਖ ਉਸ ਨਿਰਭੈ-ਪ੍ਰਭੂ ਦੇ ਚਰਨਾਂ ਵਿਚ ਲੀਨ ਹੋ ਜਾਂਦਾ ਹੈ