Sri Guru Granth Sahib Ji — Ang 497 (punjabi)
ਕਲਿ ਕਲੇਸ ਮਿਟੇ ਖਿਨ ਭੀਤਰਿ ਨਾਨਕ ਸਹਜਿ ਸਮਾਇਆ ॥੪॥੫॥੬॥
ਇਕ ਖਿਨ ਵਿਚ ਉਸ ਦੇ ਅੰਦਰੋਂ ਦੁੱਖ-ਕਲੇਸ਼ ਮਿਟ ਜਾਂਦੇ ਹਨ, ਉਹ ਮਨੁੱਖ ਆਤਮਕ ਅਡੋਲਤਾ ਵਿਚ ਲੀਨ ਰਹਿੰਦਾ ਹੈ ।੪।੫।੬।
ਗੂਜਰੀ ਮਹਲਾ ੫ ॥
ਗੂਜਰੀ ਪੰਜਵੀਂ ਪਾਤਿਸ਼ਾਹੀ।
ਜਿਸੁ ਮਾਨੁਖ ਪਹਿ ਕਰਉ ਬੇਨਤੀ ਸੋ ਅਪਨੈ ਦੁਖਿ ਭਰਿਆ ॥
ਹੇ ਭਾਈ! ਮੈਂ ਜਿਸ ਭੀ ਮਨੁੱਖ ਕੋਲ (ਆਪਣੇ ਦੁੱਖ ਦੀ) ਗੱਲ ਕਰਦਾ ਹਾਂ, ਉਹ ਆਪਣੇ ਦੁੱਖ ਨਾਲ ਭਰਿਆ ਹੋਇਆ ਦਿੱਸਦਾ ਹੈ (ਉਹ ਮੇਰਾ ਦੁੱਖ ਕੀਹ ਨਿਵਿਰਤ ਕਰੇ?) ।
ਪਾਰਬ੍ਰਹਮੁ ਜਿਨਿ ਰਿਦੈ ਅਰਾਧਿਆ ਤਿਨਿ ਭਉ ਸਾਗਰੁ ਤਰਿਆ ॥੧॥
ਹੇ ਭਾਈ! ਜਿਸ ਮਨੁੱਖ ਨੇ ਆਪਣੇ ਹਿਰਦੇ ਵਿਚ ਪਰਮਾਤਮਾ ਨੂੰ ਆਰਾਧਿਆ ਹੈ, ਉਸ ਨੇ ਹੀ ਇਹ ਡਰ (-ਭਰਿਆ ਸੰਸਾਰ-) ਸਮੁੰਦਰ ਪਾਰ ਕੀਤਾ ਹੈ ।੧।
ਗੁਰ ਹਰਿ ਬਿਨੁ ਕੋ ਨ ਬ੍ਰਿਥਾ ਦੁਖੁ ਕਾਟੈ ॥
ਹੇ ਭਾਈ! ਗੁਰੂ ਤੋਂ ਬਿਨਾ ਪਰਮਾਤਮਾ ਤੋਂ ਬਿਨਾ ਕੋਈ ਹੋਰ ਧਿਰ (ਕਿਸੇ ਦਾ) ਦੁੱਖ ਪੀੜ ਕੱਟ ਨਹੀਂ ਸਕਦਾ ।
ਪ੍ਰਭੁ ਤਜਿ ਅਵਰ ਸੇਵਕੁ ਜੇ ਹੋਈ ਹੈ ਤਿਤੁ ਮਾਨੁ ਮਹਤੁ ਜਸੁ ਘਾਟੈ ॥੧॥ ਰਹਾਉ ॥
ਪਰਮਾਤਮਾ (ਦਾ ਆਦਰਾ) ਛੱਡ ਕੇ ਜੇ ਕਿਸੇ ਹੋਰ ਦਾ ਸੇਵਕ ਬਣੀਏ ਤਾਂ ਇਸ ਕੰਮ ਵਿਚ ਇੱਜ਼ਤ ਵਡਿਆਈ ਸੋਭਾ ਘਟ ਜਾਂਦੀ ਹੈ ।੧।ਰਹਾਉ।
ਮਾਇਆ ਕੇ ਸਨਬੰਧ ਸੈਨ ਸਾਕ ਕਿਤ ਹੀ ਕਾਮਿ ਨ ਆਇਆ ॥
ਹੇ ਭਾਈ! ਮਾਇਆ ਦੇ ਕਾਰਨ ਬਣੇ ਹੋਏ ਇਹ ਸਾਕ ਸਜਣ ਰਿਸ਼ਤੇਦਾਰ (ਦੁੱਖਾਂ ਦੀ ਨਿਵਿਰਤੀ ਵਾਸਤੇ) ਕਿਸੇ ਭੀ ਕੰਮ ਨਹੀਂ ਆ ਸਕਦੇ ।
ਹਰਿ ਕਾ ਦਾਸੁ ਨੀਚ ਕੁਲੁ ਊਚਾ ਤਿਸੁ ਸੰਗਿ ਮਨ ਬਾਂਛਤ ਫਲ ਪਾਇਆ ॥੨॥
ਪਰਮਾਤਮਾ ਦਾ ਭਗਤ ਜੇ ਨੀਵੀਂ ਕੁਲ ਦਾ ਭੀ ਹੋਵੇ, ਉਸ ਨੂੰ ਸ੍ਰੇਸ਼ਟ (ਜਾਣੋ), ਉਸ ਦੀ ਸੰਗਤਿ ਵਿਚ ਰਿਹਾਂ ਮਨ-ਇੱਛਤ ਫਲ ਹਾਸਲ ਕਰ ਲਈਦੇ ਹਨ ।੨।
ਲਾਖ ਕੋਟਿ ਬਿਖਿਆ ਕੇ ਬਿੰਜਨ ਤਾ ਮਹਿ ਤ੍ਰਿਸਨ ਨ ਬੂਝੀ ॥
ਹੇ ਭਾਈ! ਜੇ ਮਾਇਆ ਦੇ ਲੱਖਾਂ ਕ®ੋੜਾਂ ਸੁਆਦਲੇ ਖਾਣੇ ਹੋਣ, ਉਹਨਾਂ ਵਿਚ ਲੱਗਿਆਂ (ਖਾਣ ਦੀ) ਤਿ®ਸ਼ਨਾ ਨਹੀਂ ਮੁੱਕਦੀ ।
ਸਿਮਰਤ ਨਾਮੁ ਕੋਟਿ ਉਜੀਆਰਾ ਬਸਤੁ ਅਗੋਚਰ ਸੂਝੀ ॥੩॥
ਪਰਮਾਤਮਾ ਦਾ ਨਾਮ ਸਿਮਰਦਿਆਂ (ਅੰਦਰ, ਮਾਨੋ) ਕੋ®ੜਾਂ (ਸੂਰਜਾਂ ਦਾ) ਚਾਨਣ ਹੋ ਜਾਂਦਾ ਹੈ, ਤੇ ਅੰਦਰ ਉਹ ਕੀਮਤੀ ਨਾਮ-ਪਦਾਰਥ ਦਿੱਸ ਪੈਂਦਾ ਹੈ ਜਿਸ ਤਕ ਗਿਆਨ-ਇੰਦਿ®ਆਂ ਦੀ ਪਹੰੁਚ ਨਹੀਂ ਹੋ ਸਕਦੀ ।੩।
ਫਿਰਤ ਫਿਰਤ ਤੁਮੑਰੈ ਦੁਆਰਿ ਆਇਆ ਭੈ ਭੰਜਨ ਹਰਿ ਰਾਇਆ ॥
ਹੇ ਨਾਨਕ! (ਆਖ—) ਹੇ ਪ੍ਰਭੂ ਪਾਤਿਸ਼ਾਹ! ਹੇ ਜੀਵਾਂ ਦੇ ਸਾਰੇ ਡਰ ਨਾਸ ਕਰਨ ਵਾਲੇ ਹਰੀ! ਜੇਹੜਾ ਮਨੁੱਖ ਭਟਕਦਾ ਭਟਕਦਾ (ਆਖ਼ਰ) ਤੇਰੇ ਦਰ ਤੇ ਆ ਪਹੁੰਚਦਾ ਹੈ
ਸਾਧ ਕੇ ਚਰਨ ਧੂਰਿ ਜਨੁ ਬਾਛੈ ਸੁਖੁ ਨਾਨਕ ਇਹੁ ਪਾਇਆ ॥੪॥੬॥੭॥
ਉਹ (ਤੇਰੇ ਦਰ ਤੋਂ) ਗੁਰੂ ਦੇ ਚਰਨਾਂ ਦੀ ਧੂੜ ਮੰਗਦਾ ਹੈ, (ਤੇ ਤੇਰੇ ਦਰ ਤੋਂ) ਇਹ ਸੁਖ ਪ੍ਰਾਪਤ ਕਰਦਾ ਹੈ ।੪।੬।੭।
ਗੂਜਰੀ ਮਹਲਾ ੫ ਪੰਚਪਦਾ ਘਰੁ ੨
ਗੂਜਰੀ ਪੰਜਵੀਂ ਪਾਤਿਸ਼ਾਹੀ ਪੰਚਪਦਾ।
ੴ ਸਤਿਗੁਰ ਪ੍ਰਸਾਦਿ ॥
ਵਾਹਿਗੁਰੂ ਕੇਵਲ ਇਕ ਹੈ। ਸ¤ਚੇ ਗੁਰਾਂ ਦੀ ਦਇਆ ਦੁਆਰਾ ਉਹ ਪ੍ਰਾਪਤ ਹੁੰਦਾ ਹੈ।
ਪ੍ਰਥਮੇ ਗਰਭ ਮਾਤਾ ਕੈ ਵਾਸਾ ਊਹਾ ਛੋਡਿ ਧਰਨਿ ਮਹਿ ਆਇਆ ॥
ਹੇ ਭਾਈ! ਜੀਵ ਪਹਿਲਾਂ ਮਾਂ ਦੇ ਪੇਟ ਵਿਚ ਆ ਨਿਵਾਸ ਕਰਦਾ ਹੈ, (ਫਿਰ) ਉਹ ਥਾਂ ਛੱਡ ਕੇ ਧਰਤੀ ਤੇ ਆਉਂਦਾ ਹੈ ।
ਚਿਤ੍ਰ ਸਾਲ ਸੁੰਦਰ ਬਾਗ ਮੰਦਰ ਸੰਗਿ ਨ ਕਛਹੂ ਜਾਇਆ ॥੧॥
(ਇਥੇ) ਚਿਤ®ੇ ਹੋਏ ਮਹਲ-ਮਾੜੀਆਂ ਤੇ ਸੋਹਣੇ ਬਾਗ਼ (ਵੇਖ ਵੇਖ ਕੇ ਖ਼ੁਸ਼ ਹੰੁਦਾ ਹੈ, ਪਰ ਇਹਨਾਂ ਵਿਚੋਂ) ਕੋਈ ਭੀ ਚੀਜ਼ (ਅਖ਼ੀਰ ਵੇਲੇ ਜੀਵ ਦੇ) ਨਾਲ ਨਹੀਂ ਜਾਂਦੀ ।੧।
ਅਵਰ ਸਭ ਮਿਥਿਆ ਲੋਭ ਲਬੀ ॥
ਹੇ ਭਾਈ! ਹੋਰ ਸਾਰੇ ਲੋਭ ਲਾਲਚ ਝੂਠੇ ਹਨ ।
ਗੁਰਿ ਪੂਰੈ ਦੀਓ ਹਰਿ ਨਾਮਾ ਜੀਅ ਕਉ ਏਹਾ ਵਸਤੁ ਫਬੀ ॥੧॥ ਰਹਾਉ ॥
(ਜੇ ਕਿਸੇ ਮਨੁੱਖ ਨੂੰ ਪੂਰੇ ਗੁਰੂ ਨੇ ਪਰਮਾਤਮਾ ਦਾ ਨਾਮ ਦੇ ਦਿੱਤਾ, ਤਾਂ ਇਹ ਨਾਮ ਹੀ (ਉਸ ਦੀ) ਜਿੰਦ ਵਾਸਤੇ ਸੁਖਾਵੀਂ ਚੀਜ਼ ਹੈ ।੧।ਰਹਾਉ।
ਇਸਟ ਮੀਤ ਬੰਧਪ ਸੁਤ ਭਾਈ ਸੰਗਿ ਬਨਿਤਾ ਰਚਿ ਹਸਿਆ ॥
ਹੇ ਭਾਈ! ਪਿਆਰੇ ਮਿੱਤਰ, ਰਿਸ਼ਤੇਦਾਰ, ਪੁੱਤਰ, ਭਰਾ, ਇਸਤ®ੀ—ਇਹਨਾਂ ਨਾਲ ਗੂੜਾ ਪਿਆਰ ਪਾ ਕੇ ਜੀਵ ਹੱਸਦਾ-ਖੇਡਦਾ ਰਹਿੰਦਾ ਹੈ,
ਜਬ ਅੰਤੀ ਅਉਸਰੁ ਆਇ ਬਨਿਓ ਹੈ ਉਨੑ ਪੇਖਤ ਹੀ ਕਾਲਿ ਗ੍ਰਸਿਆ ॥੨॥
ਪਰ ਜਿਸ ਵੇਲੇ ਅੰਤਲਾ ਸਮਾ ਆ ਪੁੱਜਦਾ ਹੈ, ਉਹਨਾਂ ਸਭਨਾਂ ਦੇ ਵੇਂਹਦਿਆਂ ਵੇਂਹਦਿਆਂ ਮੌਤ ਨੇ ਆ ਫੜਨਾ ਹੰੁਦਾ ਹੈ ।੨।
ਕਰਿ ਕਰਿ ਅਨਰਥ ਬਿਹਾਝੀ ਸੰਪੈ ਸੁਇਨਾ ਰੂਪਾ ਦਾਮਾ ॥
(ਹੇ ਭਾਈ! ਸਾਰੀ ਉਮਰ) ਧੱਕੇ ਜ਼ੁਲਮ ਕਰ ਕਰ ਕੇ ਮਨੁੱਖ ਦੌਲਤ ਸੋਨਾ ਚਾਂਦੀ ਰੁਪਏ ਇਕੱਠੇ ਕਰਦਾ ਰਹਿੰਦਾ ਹੈ
ਭਾੜੀ ਕਉ ਓਹੁ ਭਾੜਾ ਮਿਲਿਆ ਹੋਰੁ ਸਗਲ ਭਇਓ ਬਿਰਾਨਾ ॥੩॥
(ਜਿਵੇਂ ਕਿਸੇ) ਮਜ਼ਦੂਰ ਨੂੰ ਮਜ਼ਦੂਰੀ (ਮਿਲ ਜਾਂਦੀ ਹੈ ਤਿਵੇਂ, ਦੌਲਤ ਇਕੱਠੀ ਕਰਨ ਵਾਲੇ ਨੂੰ) ਉਹ (ਹਰ ਰੋਜ਼ ਦਾ ਖਾਣ-ਪੀਣ) ਮਜ਼ਦੂਰੀ ਮਿਲਦੀ ਰਹੀ, ਬਾਕੀ ਸਾਰਾ ਧਨ (ਮਰਨ ਵੇਲੇ) ਬਿਗਾਨਾ ਹੋ ਜਾਂਦਾ ਹੈ ।੩।
ਹੈਵਰ ਗੈਵਰ ਰਥ ਸੰਬਾਹੇ ਗਹੁ ਕਰਿ ਕੀਨੇ ਮੇਰੇ ॥
ਹੇ ਭਾਈ! ਮਨੁੱਖ ਸੋਹਣੇ ਘੋੜੇ ਵਧੀਆ ਹਾਥੀ ਰਥ (ਆਦਿਕ) ਇਕੱਠੇ ਕਰਦਾ ਰਹਿੰਦਾ ਹੈ,
ਜਬ ਤੇ ਹੋਈ ਲਾਂਮੀ ਧਾਈ ਚਲਹਿ ਨਾਹੀ ਇਕ ਪੈਰੇ ॥੪॥
ਪੂਰੇ ਧਿਆਨ ਨਾਲ ਇਹਨਾਂ ਨੂੰ ਆਪਣੀ ਮਲਕੀਅਤ ਬਣਾਂਦਾ ਰਹਿੰਦਾ ਹੈ, ਪਰ ਜਦੋਂ ਲੰਮਾ ਕੂਚ ਹੰੁਦਾ ਹੈ (ਇਹ ਘੋੜੇ ਆਦਿਕ) ਇਕ ਪੈਰ ਭੀ (ਮਨੁੱਖ ਦੇ ਨਾਲ) ਨਹੀਂ ਤੁਰਦੇ ।੪।
ਨਾਮੁ ਧਨੁ ਨਾਮੁ ਸੁਖ ਰਾਜਾ ਨਾਮੁ ਕੁਟੰਬ ਸਹਾਈ ॥
ਹੇ ਭਾਈ! ਪਰਮਾਤਮਾ ਦਾ ਨਾਮ ਹੀ ਮਨੁੱਖ ਦਾ ਅਸਲ ਧਨ ਹੈ, ਨਾਮ ਹੀ ਸੁਖਦਾਤਾ ਹੈ, ਨਾਮ ਹੀ ਪਰਵਾਰ ਹੈ, ਨਾਮ ਹੀ ਸਾਥੀ ਹੈ ।
ਨਾਮੁ ਸੰਪਤਿ ਗੁਰਿ ਨਾਨਕ ਕਉ ਦੀਈ ਓਹ ਮਰੈ ਨ ਆਵੈ ਜਾਈ ॥੫॥੧॥੮॥
ਗੁਰੂ ਨੇ (ਮੈਨੂੰ) ਨਾਨਕ ਨੂੰ ਇਹ ਹਰਿ-ਨਾਮ-ਦੌਲਤ ਹੀ ਦਿੱਤੀ ਹੈ । ਇਹ ਦੌਲਤ ਕਦੇ ਮੁੱਕਦੀ ਨਹੀਂ, ਕਦੇ ਗੁਆਚਦੀ ਨਹੀਂ ।੫।੧।੮।
ਗੂਜਰੀ ਮਹਲਾ ੫ ਤਿਪਦੇ ਘਰੁ ੨
ਗੂਜਰੀ ਪੰਜਵੀਂ ਪਾਤਿਸ਼ਾਹੀ। ਤਿਪਦੇ।
ੴ ਸਤਿਗੁਰ ਪ੍ਰਸਾਦਿ ॥
ਵਾਹਿਗੁਰੂ ਕੇਵਲ ਇਕ ਹੈ। ਸ¤ਚੇ ਗੁਰਾਂ ਦੀ ਦਇਆ ਦੁਆਰਾ ਉਹ ਪ੍ਰਾਪਤ ਹੁੰਦਾ ਹੈ।
ਦੁਖ ਬਿਨਸੇ ਸੁਖ ਕੀਆ ਨਿਵਾਸਾ ਤ੍ਰਿਸਨਾ ਜਲਨਿ ਬੁਝਾਈ ॥
(ਮੁੜ ਮੁੜ) ਜੰਮਦਾ ਹੈ ਨਾਹ ਮਰਦਾ ਹੈ, ਉਸ ਦੇ ਸਾਰੇ ਦੁੱਖ ਨਾਸ ਹੋ ਜਾਂਦੇ ਹਨ, ਉਸ ਦੇ ਅੰਦਰ ਸੁਖ ਆ ਨਿਵਾਸ ਕਰਦੇ ਹਨ, ਪਰਮਾਤਮਾ ਦਾ ਨਾਮ ਉਸ ਦੀ ਤਿ®ਸ਼ਨਾ ਦੀ ਸੜਨ ਬੁਝਾ ਦੇਂਦਾ ਹੈ
ਨਾਮੁ ਨਿਧਾਨੁ ਸਤਿਗੁਰੂ ਦ੍ਰਿੜਾਇਆ ਬਿਨਸਿ ਨ ਆਵੈ ਜਾਈ ॥੧॥
ਹੇ ਭਾਈ! ਗੁਰੂ ਨੇ ਜਿਸ ਮਨੁੱਖ ਦੇ ਹਿਰਦੇ ਵਿਚ (ਸਾਰੇ ਸੁਖਾਂ ਦਾ) ਖ਼ਜ਼ਾਨਾ ਹਰਿ-ਨਾਮ ਪੱਕਾ ਕਰ ਦਿੱਤਾ, ਉਹ ਆਤਮਕ ਮੌਤ ਨਹੀਂ ਸਹੇੜਦਾ,
ਹਰਿ ਜਪਿ ਮਾਇਆ ਬੰਧਨ ਤੂਟੇ ॥
ਪਰਮਾਤਮਾ ਦਾ ਨਾਮ ਜਪ ਕੇ ਉਸ ਦੇ ਮਾਇਆ ਦੇ ਬੰਧਨ ਟੁੱਟ ਜਾਂਦੇ ਹਨ
ਭਏ ਕ੍ਰਿਪਾਲ ਦਇਆਲ ਪ੍ਰਭ ਮੇਰੇ ਸਾਧਸੰਗਤਿ ਮਿਲਿ ਛੂਟੇ ॥੧॥ ਰਹਾਉ ॥
ਹੇ ਭਾਈ! ਮੇਰੇ ਪ੍ਰਭੂ ਜੀ ਜਿਸ ਮਨੁੱਖ ਉੱਤੇ ਕਿਰਪਾਲ ਹੰੁਦੇ ਹਨ, ਉਹ ਮਨੁੱਖ ਸਾਧ ਸੰਗਤਿ ਵਿਚ ਮਿਲ ਕੇ ਮਾਇਆ ਦੇ ਬੰਧਨਾਂ ਤੋਂ ਅਜ਼ਾਦ ਹੋ ਜਾਂਦਾ ਹੈ,