Sri Guru Granth Sahib Ji — Ang 498 (punjabi)
ਆਠ ਪਹਰ ਹਰਿ ਕੇ ਗੁਨ ਗਾਵੈ ਭਗਤਿ ਪ੍ਰੇਮ ਰਸਿ ਮਾਤਾ ॥
(ਹੇ ਭਾਈ! ਜਿਸ ਮਨੁੱਖ ਉੱਤੇ ਪ੍ਰ੍ਰਭੂ ਜੀ ਦਇਆਵਾਨ ਹੰੁਦੇ ਹਨ, ਉਹ) ਪਰਮਾਤਮਾ ਦੀ ਭਗਤੀ ਤੇ ਪਿਆਰ ਦੇ ਸੁਆਦ ਵਿਚ ਮਸਤ ਹੋ ਕੇ ਅੱਠੇ ਪਹਰ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ,
ਹਰਖ ਸੋਗ ਦੁਹੁ ਮਾਹਿ ਨਿਰਾਲਾ ਕਰਣੈਹਾਰੁ ਪਛਾਤਾ ॥੨॥
(ਇਸ ਤਰ੍ਹਾਂ) ਉਹ ਖ਼ੁਸ਼ੀ ਤੇ ਗ਼ਮੀ ਦੋਹਾਂ ਤੋਂ ਨਿਰਲੇਪ ਰਹਿੰਦਾ ਹੈ, ਉਹ ਸਦਾ ਸਿਰਜਣਹਾਰ-ਪ੍ਰਭੂ ਨਾਲ ਸਾਂਝ ਪਾਈ ਰੱਖਦਾ ਹੈ ।੧।
ਜਿਸ ਕਾ ਸਾ ਤਿਨ ਹੀ ਰਖਿ ਲੀਆ ਸਗਲ ਜੁਗਤਿ ਬਣਿ ਆਈ ॥
(ਹੇ ਭਾਈ! ਪ੍ਰਭੂ! ਦੀ ਦਇਆ ਨਾਲ) ਜਿਹੜਾ ਮਨੁੱਖ ਉਸ ਪ੍ਰਭੂ ਦਾ ਹੀ ਸੇਵਕ ਬਣ ਜਾਂਦਾ ਹੈ, ਉਹ ਪ੍ਰਭੂ ਹੀ ਉਸ ਨੂੰ ਮਾਇਆ ਦੇ ਬੰਧਨਾਂ ਤੋਂ ਬਚਾ ਲੈਂਦਾ ਹੈ, ਉਸ ਮਨੁੱਖ ਦੀ ਸਾਰੀ ਜੀਵਨ-ਮਰਯਾਦਾ ਸੁਚੱਜੀ ਬਣ ਜਾਂਦੀ ਹੈ ।
ਕਹੁ ਨਾਨਕ ਪ੍ਰਭ ਪੁਰਖ ਦਇਆਲਾ ਕੀਮਤਿ ਕਹਣੁ ਨ ਜਾਈ ॥੩॥੧॥੯॥
ਹੇ ਨਾਨਕ! ਆਖ—ਸਰਬ-ਵਿਆਪਕ ਪ੍ਰਭੂ ਜੀ (ਆਪਣੇ ਸੇਵਕ ਉਤੇ ਸਦਾ) ਦਇਆਵਾਨ ਰਹਿੰਦੇ ਹਨ । ਪ੍ਰਭੂ ਦੀ ਦਇਆਲਤਾ ਦਾ ਮੁੱਲ ਦੱਸਿਆ ਨਹੀਂ ਜਾ ਸਕਦਾ ।੩।੧।੯।
ਗੂਜਰੀ ਮਹਲਾ ੫ ਦੁਪਦੇ ਘਰੁ ੨
ਗੂਜਰੀ ਪੰਜਵੀਂ ਪਾਤਿਸ਼ਾਹੀ ਦੁਪਦੇ।
ੴ ਸਤਿਗੁਰ ਪ੍ਰਸਾਦਿ ॥
ਵਾਹਿਗੁਰੂ ਕੇਵਲ ਇਕ ਹੈ। ਸ¤ਚੇ ਗੁਰਾਂ ਦੀ ਦਇਆ ਦੁਆਰਾ ਉਹ ਪਾਇਆ ਜਾਂਦਾ ਹੈ।
ਪਤਿਤ ਪਵਿਤ੍ਰ ਲੀਏ ਕਰਿ ਅਪੁਨੇ ਸਗਲ ਕਰਤ ਨਮਸਕਾਰੋ ॥
ਹੇ ਭਾਈ! ਵਿਕਾਰਾਂ ਵਿਚ ਡਿੱਗੇ ਹੋਏ ਜਿਨ੍ਹਾਂ ਬੰਦਿਆਂ ਨੂੰ ਪਵਿਤ® ਕਰ ਕੇ ਪਰਮਾਤਮਾ ਆਪਣੇ (ਦਾਸ) ਬਣਾ ਲੈਂਦਾ ਹੈ, ਸਾਰੀ ਲੁਕਾਈ ਉਹਨਾਂ ਅੱਗੇ ਸਿਰ ਨਿਵਾਂਦੀ ਹੈ ।
ਬਰਨੁ ਜਾਤਿ ਕੋਊ ਪੂਛੈ ਨਾਹੀ ਬਾਛਹਿ ਚਰਨ ਰਵਾਰੋ ॥੧॥
ਕੋਈ ਨਹੀਂ ਪੁੱਛਦਾ ਉਹਨਾਂ ਦਾ ਵਰਨ ਕੇਹੜਾ ਹੈ ਉਹਨਾਂ ਦੀ ਜਾਤਿ ਕੇਹੜੀ ਹੈ । ਸਭ ਲੋਕ ਉਹਨਾਂ ਦੇ ਚਰਨਾਂ ਦੀ ਧੂੜ ਮੰਗਦੇ ਹਨ ।੧।
ਠਾਕੁਰ ਐਸੋ ਨਾਮੁ ਤੁਮੑਾਰੋ ॥
ਹੇ ਮਾਲਕ-ਪ੍ਰਭੂ! ਤੂੰ ਆਪਣੇ ਸੇਵਕ ਦਾ ਅਨੋਖਾ ਹੀ ਪੱਖ ਕਰਦਾ ਹੈਂ,
ਸਗਲ ਸ੍ਰਿਸਟਿ ਕੋ ਧਣੀ ਕਹੀਜੈ ਜਨ ਕੋ ਅੰਗੁ ਨਿਰਾਰੋ ॥੧॥ ਰਹਾਉ ॥
ਤੇਰਾ ਨਾਮ ਅਸਚਰਜ ਸ਼ਕਤੀ ਵਾਲਾ ਹੈ (ਤੇਰੇ ਨਾਮ ਦੀ ਬਰਕਤਿ ਨਾਲ ਤੇਰਾ ਸੇਵਕ) ਸਾਰੀ ਦੁਨੀਆ ਦਾ ਮਾਲਕ ਅਖਵਾਣ ਲੱਗ ਪੈਂਦਾ ਹੈ ।੧।ਰਹਾਉ।
ਸਾਧਸੰਗਿ ਨਾਨਕ ਬੁਧਿ ਪਾਈ ਹਰਿ ਕੀਰਤਨੁ ਆਧਾਰੋ ॥
ਹੇ ਨਾਨਕ! ਜੇਹੜਾ ਮਨੁੱਖ ਸਾਧ ਸੰਗਤਿ ਵਿਚ ਆ ਕੇ (ਸੁਚੱਜੀ) ਅਕਲ ਪ੍ਰਾਪਤ ਕਰ ਲੈਂਦਾ ਹੈ, ਪਰਮਾਤਮਾ ਦੀ ਸਿਫ਼ਤਿ-ਸਾਲਾਹ ਉਸ ਦੀ ਜ਼ਿੰਦਗੀ ਦਾ ਆਸਰਾ ਬਣ ਜਾਂਦਾ ਹੈ ।
ਨਾਮਦੇਉ ਤ੍ਰਿਲੋਚਨੁ ਕਬੀਰ ਦਾਸਰੋ ਮੁਕਤਿ ਭਇਓ ਚੰਮਿਆਰੋ ॥੨॥੧॥੧੦॥
(ਸਿਫ਼ਤਿ-ਸਾਲਾਹ ਦੀ ਬਰਕਤਿ ਨਾਲ ਹੀ) ਨਾਮਦੇਵ, ਤਿ®ਲੋਚਨ, ਕਬੀਰ, ਰਵਿਦਾਸ ਚਮਾਰ—ਹਰੇਕ (ਮਾਇਆ ਦੇ ਬੰਧਨਾਂ ਤੋਂ) ਖ਼ਲਾਸੀ ਪ੍ਰਾਪਤ ਕਰ ਗਿਆ ।੨।੧।੧੦।
ਗੂਜਰੀ ਮਹਲਾ ੫ ॥
ਗੂਜਰੀ ਪੰਜਵੀਂ ਪਾਤਿਸ਼ਾਹੀ।
ਹੈ ਨਾਹੀ ਕੋਊ ਬੂਝਨਹਾਰੋ ਜਾਨੈ ਕਵਨੁ ਭਤਾ ॥
ਹੇ ਭਾਈ! ਕੋਈ ਭੀ ਐਸਾ ਮਨੁੱਖ ਨਹੀਂ ਹੈ ਜੇਹੜਾ ਪਰਮਾਤਮਾ ਦੇ ਸਹੀ ਸਰੂਪ ਨੂੰ ਸਮਝਣ ਦੀ ਤਾਕਤ ਰੱਖਦਾ ਹੋਵੇ । ਕੌਣ ਜਾਣ ਸਕਦਾ ਹੈ ਕਿ ਉਹ ਕਿਹੋ ਜਿਹਾ ਹੈ?
ਸਿਵ ਬਿਰੰਚਿ ਅਰੁ ਸਗਲ ਮੋਨਿ ਜਨ ਗਹਿ ਨ ਸਕਾਹਿ ਗਤਾ ॥੧॥
ਸ਼ਿਵ, ਬ੍ਰਹਮਾ ਅਤੇ ਹੋਰ ਸਾਰੇ ਰਿਸ਼ੀ ਮੁਨੀ ਭੀ ਉਸ ਪਰਮਾਤਮਾ ਦੇ ਸਰੂਪ ਨੂੰ ਸਮਝ ਨਹੀਂ ਸਕਦੇ ।੧।
ਪ੍ਰਭ ਕੀ ਅਗਮ ਅਗਾਧਿ ਕਥਾ ॥
ਹੇ ਭਾਈ! ਪਰਮਾਤਮਾ ਕਿਹੋ ਜਿਹਾ ਹੈ—ਇਸ ਗੱਲ ਦੀ ਸਮਝ ਮਨੁੱਖ ਦੀ ਪਹੁੰਚ ਤੋਂ ਪਰੇ ਹੈ (ਮਨੁੱਖੀ ਸਮਝ ਵਾਸਤੇ) ਬਹੁਤ ਹੀ ਡੂੰਘੀ ਹੈ ।
ਸੁਨੀਐ ਅਵਰ ਅਵਰ ਬਿਧਿ ਬੁਝੀਐ ਬਕਨ ਕਥਨ ਰਹਤਾ ॥੧॥ ਰਹਾਉ ॥
(ਉਸ ਦੇ ਸਰੂਪ ਬਾਰੇ ਲੋਕਾਂ ਪਾਸੋਂ) ਸੁਣੀਦਾ ਕੁਝ ਹੋਰ ਹੈ, ਤੇ ਸਮਝੀਦਾ ਕਿਸੇ ਹੋਰ ਤਰ੍ਹਾਂ ਹੈ, ਕਿਉਂਕਿ (ਉਸ ਦਾ ਸਰੂਪ) ਦੱਸਣ ਤੋਂ ਬਿਆਨ ਕਰਨ ਤੋਂ ਬਾਹਰ ਹੈ ।੧।
ਆਪੇ ਭਗਤਾ ਆਪਿ ਸੁਆਮੀ ਆਪਨ ਸੰਗਿ ਰਤਾ ॥
ਹੇ ਭਾਈ! ਪਰਮਾਤਮਾ ਆਪ ਹੀ (ਆਪਣਾ) ਭਗਤ ਹੈ, ਆਪ ਹੀ ਮਾਲਕ ਹੈ, ਆਪ ਹੀ ਆਪਣੇ ਨਾਲ ਮਸਤ ਹੈ
ਨਾਨਕ ਕੋ ਪ੍ਰਭੁ ਪੂਰਿ ਰਹਿਓ ਹੈ ਪੇਖਿਓ ਜਤ੍ਰ ਕਤਾ ॥੨॥੨॥੧੧॥
(ਕਿਉਂਕਿ, ਹੇ ਭਾਈ!) ਨਾਨਕ ਦਾ ਪਰਮਾਤਮਾ ਸਾਰੇ ਹੀ ਸੰਸਾਰ ਵਿਚ ਵਿਆਪਕ ਹੈ, (ਨਾਨਕ ਨੇ) ਉਸ ਨੂੰ ਹਰ ਥਾਂ ਵੱਸਦਾ ਵੇਖਿਆ ਹੈ ।੨।੨।੧੧।
ਗੂਜਰੀ ਮਹਲਾ ੫ ॥
ਗੂਜਰੀ ਪੰਜਵੀਂ ਪਾਤਿਸ਼ਾਹੀ।
ਮਤਾ ਮਸੂਰਤਿ ਅਵਰ ਸਿਆਨਪ ਜਨ ਕਉ ਕਛੂ ਨ ਆਇਓ ॥
ਹੇ ਭਾਈ! ਪਰਮਾਤਮਾ ਦੇ ਸੇਵਕ ਨੂੰ ਕੋਈ ਸਲਾਹ ਮਸ਼ਵਰਾ, ਕੋਈ ਹੋਰ ਸਿਆਣਪ ਦੀ ਗੱਲ—ਇਹ ਕੁਝ ਭੀ ਨਹੀਂ ਅਹੁੜਦਾ ।
ਜਹ ਜਹ ਅਉਸਰੁ ਆਇ ਬਨਿਓ ਹੈ ਤਹਾ ਤਹਾ ਹਰਿ ਧਿਆਇਓ ॥੧॥
ਜਿੱਥੇ ਜਿੱਥੇ (ਕੋਈ ਔਖਿਆਈ ਦਾ) ਮੌਕਾ ਆ ਬਣਦਾ ਹੈ, ਉੱਥੇ ਉੱਥੇ (ਪਰਮਾਤਮਾ ਦਾ ਸੇਵਕ) ਪਰਮਾਤਮਾ ਦਾ ਹੀ ਧਿਆਨ ਧਰਦਾ ਹੈ ।੧।
ਪ੍ਰਭ ਕੋ ਭਗਤਿ ਵਛਲੁ ਬਿਰਦਾਇਓ ॥
ਹੇ ਭਾਈ! ਪਰਮਾਤਮਾ ਦਾ ਮੁੱਢ-ਕਦੀਮਾਂ ਦਾ ਸੁਭਾਉ ਹੈ ਕਿ ਉਹ ਭਗਤੀ (ਕਰਨ ਵਾਲਿਆਂ) ਦਾ ਪਿਆਰਾ ਹੈ ।
ਕਰੇ ਪ੍ਰਤਿਪਾਲ ਬਾਰਿਕ ਕੀ ਨਿਆਈ ਜਨ ਕਉ ਲਾਡ ਲਡਾਇਓ ॥੧॥ ਰਹਾਉ ॥
ਉਹ (ਸਭਨਾਂ ਦੀ) ਬੱਚਿਆਂ ਵਾਂਗ ਪਾਲਣਾ ਕਰਦਾ ਹੈ, ਤੇ ਆਪਣੇ ਸੇਵਕ ਨੂੰ ਲਾਡ ਲਡਾਂਦਾ ਹੈ ।੧।ਰਹਾਉ।
ਜਪ ਤਪ ਸੰਜਮ ਕਰਮ ਧਰਮ ਹਰਿ ਕੀਰਤਨੁ ਜਨਿ ਗਾਇਓ ॥
ਹੇ ਭਾਈ! ਪਰਮਾਤਮਾ ਦੇ ਸੇਵਕ ਨੇ (ਸਦਾ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਹੀ ਗੀਤ ਗਾਇਆ ਹੈ, (ਸੇਵਕ ਵਾਸਤੇ ਇਹ ਸਿਫ਼ਤ-ਸਾਲਾਹ ਹੀ) ਜਪ ਤਪ ਹੈ, ਸੰਜਮ ਹੈ, ਤੇ (ਮਿਥੇ ਹੋਏ) ਧਾਰਮਿਕ ਕਰਮ ਹੈ ।
ਸਰਨਿ ਪਰਿਓ ਨਾਨਕ ਠਾਕੁਰ ਕੀ ਅਭੈ ਦਾਨੁ ਸੁਖੁ ਪਾਇਓ ॥੨॥੩॥੧੨॥
ਹੇ ਨਾਨਕ! ਪਰਮਾਤਮਾ ਦਾ ਸੇਵਕ ਪਰਮਾਤਮਾ ਦੀ ਹੀ ਸਰਨ ਪਿਆ ਰਹਿੰਦਾ ਹੈ, (ਪ੍ਰਭੂ ਦੇ ਦਰ ਤੋਂ ਹੀ ਉਹ) ਨਿਡਰਤਾ ਦੀ ਦਾਤਿ ਪ੍ਰਾਪਤ ਕਰਦਾ ਹੈ, ਆਤਮਕ ਆਨੰਦ ਹਾਸਲ ਕਰਦਾ ਹੈ ।੨।੩।੧੨।
ਗੂਜਰੀ ਮਹਲਾ ੫ ॥
ਗੂਜਰੀ ਪੰਜਵੀਂ ਪਾਤਿਸ਼ਾਹੀ।
ਦਿਨੁ ਰਾਤੀ ਆਰਾਧਹੁ ਪਿਆਰੋ ਨਿਮਖ ਨ ਕੀਜੈ ਢੀਲਾ ॥
ਹੇ ਭਾਈ! ਉਸ ਪਿਆਰੇ ਹਰੀ ਨੂੰ ਦਿਨ ਰਾਤ ਹਰ ਵੇਲੇ ਸਿਮਰਦੇ ਰਿਹਾ ਕਰੋ, ਅੱਖ ਦੇ ਝਮਕਣ ਜਿਤਨੇ ਸਮੇ ਲਈ ਭੀ (ਇਸ ਕੰਮ ਤੋਂ) ਢਿੱਲ ਨਹੀਂ ਕਰਨੀ ਚਾਹੀਦੀ ।
ਸੰਤ ਸੇਵਾ ਕਰਿ ਭਾਵਨੀ ਲਾਈਐ ਤਿਆਗਿ ਮਾਨੁ ਹਾਠੀਲਾ ॥੧॥
(ਹੇ ਭਾਈ! ਆਪਣੇ ਮਨ ਵਿਚੋਂ) ਅਹੰਕਾਰ ਤੇ ਹਠ ਤਿਆਗ ਕੇ, ਗੁਰੂ ਦੀ ਦੱਸੀ ਸੇਵਾ ਕਰ ਕੇ, (ਪਰਮਾਤਮਾ ਦੇ ਚਰਨਾਂ ਵਿਚ) ਸਰਧਾ ਬਣਾਣੀ ਚਾਹੀਦੀ ਹੈ ।੧।
ਮੋਹਨੁ ਪ੍ਰਾਨ ਮਾਨ ਰਾਗੀਲਾ ॥
ਹੇ ਭਾਈ! ਸੁੰਦਰ ਹਰੀ ਸਦਾ ਖਿੜੇ ਸੁਭਾਵ ਵਾਲਾ ਹੈ, ਮੇਰੀ ਜਿੰਦ ਦਾ ਮਾਣ ਹੈ ।
ਬਾਸਿ ਰਹਿਓ ਹੀਅਰੇ ਕੈ ਸੰਗੇ ਪੇਖਿ ਮੋਹਿਓ ਮਨੁ ਲੀਲਾ ॥੧॥ ਰਹਾਉ ॥
ਉਹ ਸੁੰਦਰ ਹਰੀ (ਸਦਾ) ਮੇਰੇ ਹਿਰਦੇ ਨਾਲ ਵੱਸ ਰਿਹਾ ਹੈ, ਮੇਰਾ ਮਨ ਉਸ ਦੇ ਕੌਤਕ ਵੇਖ ਵੇਖ ਕੇ ਮਸਤ ਹੋ ਰਿਹਾ ਹੈ ।੧।ਰਹਾਉ।
ਜਿਸੁ ਸਿਮਰਤ ਮਨਿ ਹੋਤ ਅਨੰਦਾ ਉਤਰੈ ਮਨਹੁ ਜੰਗੀਲਾ ॥
ਹੇ ਨਾਨਕ! (ਆਖ—ਹੇ ਭਾਈ!) ਜਿਸ ਪਰਮਾਤਮਾ ਦਾ ਸਿਮਰਨ ਕਰਦਿਆਂ ਮਨ ਵਿਚ ਆਨੰਦ ਪੈਦਾ ਹੰੁਦਾ ਹੈ, ਤੇ ਮਨ ਵਿਚੋਂ (ਵਿਕਾਰਾਂ ਦੀ) ਮੈਲ ਲਹਿ ਜਾਂਦੀ ਹੈ,
ਮਿਲਬੇ ਕੀ ਮਹਿਮਾ ਬਰਨਿ ਨ ਸਾਕਉ ਨਾਨਕ ਪਰੈ ਪਰੀਲਾ ॥੨॥੪॥੧੩॥
ਉਸ ਦੇ ਚਰਨਾਂ ਵਿਚ ਜੁੜਨ ਦੀ ਵਡਿਆਈ ਮੈਂ ਬਿਆਨ ਨਹੀਂ ਕਰ ਸਕਦਾ, ਵਡਿਆਈ ਪਰੇ ਤੋਂ ਪਰੇ ਹੈ (ਪਾਰਲਾ ਬੰਨਾ ਨਹੀਂ ਲੱਭ ਸਕਦਾ) ।੨।੪।੧੩।
ਗੂਜਰੀ ਮਹਲਾ ੫ ॥
ਗੂਜਰੀ ਪੰਜਵੀਂ ਪਾਤਿਸ਼ਾਹੀ।
ਮੁਨਿ ਜੋਗੀ ਸਾਸਤ੍ਰਗਿ ਕਹਾਵਤ ਸਭ ਕੀਨੑੇ ਬਸਿ ਅਪਨਹੀ ॥
ਕੋਈ ਆਪਣੇ ਆਪ ਨੂੰ ਮੁਨੀ ਅਖਵਾਂਦੇ ਹਨ, ਕੋਈ ਜੋਗੀ ਅਖਵਾਂਦੇ ਹਨ, ਕੋਈ ਸ਼ਾਸਤ®-ਵੇਤਾ ਅਖਵਾਂਦੇ ਹਨ—ਇਹਨਾਂ ਸਭਨਾਂ ਨੂੰ (ਪ੍ਰਬਲ ਮਾਇਆ ਨੇ) ਆਪਣੇ ਵੱਸ ਵਿਚ ਕੀਤਾ ਹੋਇਆ ਹੈ ।
ਤੀਨਿ ਦੇਵ ਅਰੁ ਕੋੜਿ ਤੇਤੀਸਾ ਤਿਨ ਕੀ ਹੈਰਤਿ ਕਛੁ ਨ ਰਹੀ ॥੧॥
(ਬ੍ਰਹਮਾ, ਵਿਸ਼ਨੂੰ, ਸ਼ਿਵ ਇਹ ਵੱਡੇ) ਤਿੰਨ ਦੇਵਤੇ ਅਤੇ (ਬਾਕੀ ਦੇ) ਤੇਤੀ ਕੋ®ੜ ਦੇਵਤੇ—(ਮਾਇਆ ਦਾ ਇਤਨਾ ਬਲ ਵੇਖ ਕੇ) ਇਹਨਾਂ ਸਭਨਾਂ ਦੀ ਹੈਰਾਨਗੀ ਦੀ ਕੋਈ ਹੱਦ ਨਾਹ ਰਹਿ ਗਈ ।੧।