Sri Guru Granth Sahib Ji — Ang 504 (punjabi)
ਪਵਣੁ ਪਾਣੀ ਅਗਨਿ ਤਿਨਿ ਕੀਆ ਬ੍ਰਹਮਾ ਬਿਸਨੁ ਮਹੇਸ ਅਕਾਰ ॥
ਜਦੋਂ ਉਸ ਪਰਮਾਤਮਾ ਨੇ ਹਵਾ ਪਾਣੀ ਅੱਗ (ਆਦਿਕ ਤੱਤ) ਰਚੇ, ਤਾਂ ਬ੍ਰਹਮਾ ਵਿਸ਼ਨੂੰ ਸ਼ਿਵ ਆਦਿਕ ਦੇ ਵਜੂਦ ਰਚੇ ।
ਸਰਬੇ ਜਾਚਿਕ ਤੂੰ ਪ੍ਰਭੁ ਦਾਤਾ ਦਾਤਿ ਕਰੇ ਅਪੁਨੈ ਬੀਚਾਰ ॥੪॥
ਹੇ ਪ੍ਰਭੂ! (ਇਹ ਬ੍ਰਹਮਾ ਵਿਸ਼ਨੂੰ ਸ਼ਿਵ ਆਦਿਕ) ਸਾਰੇ ਹੀ (ਤੇਰੇ ਪੈਦਾ ਕੀਤੇ ਜੀਵ ਤੇਰੇ ਦਰ ਦੇ) ਮੰਗਤੇ ਹਨ ਤੂੰ ਸਭ ਨੂੰ ਦਾਤਾਂ ਦੇਣ ਵਾਲਾ ਹੈਂ । (ਸਮਰੱਥ ਪ੍ਰਭੂ) ਆਪਣੀ ਵਿਚਾਰ ਅਨੁਸਾਰ (ਸਭ ਨੂੰ) ਦਾਤਾਂ ਦੇਂਦਾ ਹੈਂ ।੪।
ਕੋਟਿ ਤੇਤੀਸ ਜਾਚਹਿ ਪ੍ਰਭ ਨਾਇਕ ਦੇਦੇ ਤੋਟਿ ਨਾਹੀ ਭੰਡਾਰ ॥
ਹੇ ਸਭ ਦੀ ਅਗਵਾਈ ਕਰਨ ਵਾਲੇ ਪ੍ਰਭੂ! ਤੇਤੀ ਕੋ®ੜ ਦੇਵਤੇ (ਭੀ ਤੇਰੇ ਦਰ ਤੋਂ) ਮੰਗਦੇ ਹਨ । (ਉਹਨਾਂ ਨੂੰ ਦਾਤਾਂ) ਦੇ ਦੇ ਕੇ ਤੇਰੇ ਖ਼ਜ਼ਾਨਿਆਂ ਵਿਚ ਘਾਟਾ ਨਹੀਂ ਪੈਂਦਾ ।
ਊਂਧੈ ਭਾਂਡੈ ਕਛੁ ਨ ਸਮਾਵੈ ਸੀਧੈ ਅੰਮ੍ਰਿਤੁ ਪਰੈ ਨਿਹਾਰ ॥੫॥
ਸਰਧਾ-ਹੀਨ ਹਿਰਦੇ ਵਿਚ ਕੁਝ ਭੀ ਨਹੀਂ ਟਿਕਦਾ, ਤੇ ਸਰਧਾ-ਭਰਪੂਰ ਹਿਰਦੇ ਵਿਚ ਤੇਰੀ ਮੇਹਰ ਦੀ ਨਿਗਾਹ ਨਾਲ ਆਤਮਕ ਜੀਵਨ ਦੇਣ ਵਾਲਾ ਤੇਰਾ ਨਾਮ ਟਿਕਦਾ ਹੈ ।੫।
ਸਿਧ ਸਮਾਧੀ ਅੰਤਰਿ ਜਾਚਹਿ ਰਿਧਿ ਸਿਧਿ ਜਾਚਿ ਕਰਹਿ ਜੈਕਾਰ ॥
ਜੋਗ-ਸਾਧਨਾਂ ਵਿਚ ਪੁੱਗੇ ਹੋਏ ਜੋਗੀ ਭੀ ਸਮਾਧੀ ਵਿਚ ਟਿਕ ਕੇ ਤੈਥੋਂ ਹੀ ਮੰਗਦੇ ਹਨ, ਕਰਾਮਾਤੀ ਤਾਕਤਾਂ ਮੰਗ ਮੰਗ ਕੇ ਤੇਰੀ ਜੈ-ਜੈ ਕਾਰ ਕਰਦੇ ਹਨ ।
ਜੈਸੀ ਪਿਆਸ ਹੋਇ ਮਨ ਅੰਤਰਿ ਤੈਸੋ ਜਲੁ ਦੇਵਹਿ ਪਰਕਾਰ ॥੬॥
ਜਿਹੋ ਜਿਹੀ ਕਿਸੇ ਦੇ ਮਨ ਵਿਚ (ਮੰਗਣ ਦੀ) ਪਿਆਸ ਹੰੁਦੀ ਹੈ, ਤੂੰ, ਹੇ ਪ੍ਰਭੂ! ਉਸੇ ਕਿਸਮ ਦਾ ਜਲ ਦੇ ਦੇਂਦਾ ਹੈਂ ।੬।
ਬਡੇ ਭਾਗ ਗੁਰੁ ਸੇਵਹਿ ਅਪੁਨਾ ਭੇਦੁ ਨਾਹੀ ਗੁਰਦੇਵ ਮੁਰਾਰ ॥
ਪਰ ਅਸਲੀ ਵੱਡੇ ਭਾਗ ਉਹਨਾਂ ਬੰਦਿਆਂ ਦੇ ਹਨ ਜੋ ਆਪਣੇ ਗੁਰੂ ਦੀ ਦੱਸੀ ਸੇਵਾ ਕਰਦੇ ਹਨ । ਗੁਰੂ ਤੇ ਪਰਮਾਤਮਾ ਵਿਚ ਕੋਈ ਫ਼ਰਕ ਨਹੀਂ ਹੁੰਦਾ ।
ਤਾ ਕਉ ਕਾਲੁ ਨਾਹੀ ਜਮੁ ਜੋਹੈ ਬੂਝਹਿ ਅੰਤਰਿ ਸਬਦੁ ਬੀਚਾਰ ॥੭॥
ਜੇਹੜੇ ਬੰਦੇ ਆਪਣੇ ਸੋਚ-ਮੰਡਲ ਵਿਚ (ਮਾਇਕ ਪਦਾਰਥਾਂ ਦੀ ਮੰਗ ਦੇ ਥਾਂ) ਗੁਰੂ ਦੇ ਸ਼ਬਦ ਨੂੰ ਸਮਝਦੇ ਹਨ, ਆਤਮਕ ਮੌਤ ਉਹਨਾਂ ਦੇ ਨੇੜੇ ਨਹੀਂ ਢੁਕ ਸਕਦੀ ।੭।
ਅਬ ਤਬ ਅਵਰੁ ਨ ਮਾਗਉ ਹਰਿ ਪਹਿ ਨਾਮੁ ਨਿਰੰਜਨ ਦੀਜੈ ਪਿਆਰਿ ॥
ਮੈਂ ਕਦੇ ਭੀ ਪਰਮਾਤਮਾ ਪਾਸੋਂ ਹੋਰ ਕੁਝ ਨਹੀਂ ਮੰਗਦਾ । (ਮੈਂ ਇਹ ਅਰਦਾਸ ਕਰਦਾ ਹਾਂ—) ਹੇ ਨਿਰੰਜਨ ਪ੍ਰਭੂ! ਪਿਆਰ ਦੀ ਨਿਗਾਹ ਨਾਲ ਮੈਨੂੰ ਆਪਣਾ ਨਾਮ ਬਖ਼ਸ਼ ।
ਨਾਨਕ ਚਾਤ੍ਰਿਕੁ ਅੰਮ੍ਰਿਤ ਜਲੁ ਮਾਗੈ ਹਰਿ ਜਸੁ ਦੀਜੈ ਕਿਰਪਾ ਧਾਰਿ ॥੮॥੨॥
ਨਾਨਕ ਪਪੀਹਾ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਮੰਗਦਾ ਹੈ । ਹੇ ਹਰੀ! ਕਿਰਪਾ ਕਰ ਕੇ ਆਪਣੀ ਸਿਫ਼ਤਿ-ਸਾਲਾਹ ਦੇਹ ।੮।੨।
ਗੂਜਰੀ ਮਹਲਾ ੧ ॥
ਗੁਰਮੁਖਤਾ ਅਰ ਮਨਮੁਖਤਾ ਕਾ ਫਲ੍ਹ ਕਹਿ ਕਰ ਉਪਦੇਸ ਕਰਤੇ ਹੈਂ:
ਐ ਜੀ ਜਨਮਿ ਮਰੈ ਆਵੈ ਫੁਨਿ ਜਾਵੈ ਬਿਨੁ ਗੁਰ ਗਤਿ ਨਹੀ ਕਾਈ ॥
ਹੇ ਭਾਈ! (ਜੇਹੜਾ ਮਨੁੱਖ ਗੁਰੂ ਦੀ ਸਰਨ ਨਹੀਂ ਪੈਂਦਾ, ਉਹ) ਜੰਮਦਾ ਹੈ ਮਰਦਾ ਹੈ ਫਿਰ ਜੰਮਦਾ ਹੈ ਮਰਦਾ ਹੈ । ਉਸ ਦਾ ਇਹ ਗੇੜ ਬਣਿਆ ਰਹਿੰਦਾ ਹੈ, (ਕਿਉਂਕਿ) ਗੁਰੂ (ਦੀ ਸਰਨ) ਤੋਂ ਬਿਨਾ ਉੱਚੀ ਆਤਮਕ ਅਵਸਥਾ ਨਹੀਂ ਬਣਦੀ ।
ਗੁਰਮੁਖਿ ਪ੍ਰਾਣੀ ਨਾਮੇ ਰਾਤੇ ਨਾਮੇ ਗਤਿ ਪਤਿ ਪਾਈ ॥੧॥
ਜੇਹੜੇ ਪ੍ਰਾਣੀ ਗੁਰੂ ਦੀ ਸਰਨ ਪੈਂਦੇ ਹਨ ਉਹ (ਪਰਮਾਤਮਾ ਦੇ) ਨਾਮ ਵਿਚ ਹੀ ਰੰਗੇ ਰਹਿੰਦੇ ਹਨ, ਤੇ ਨਾਮ ਵਿਚ ਰੰਗੇ ਰਹਿਣ ਕਰਕੇ ਉਹ ਉੱਚੀ ਆਤਮਕ ਅਵਸਥਾ ਤੇ ਇੱਜ਼ਤ ਪ੍ਰਾਪਤ ਕਰ ਲੈਂਦੇ ਹਨ ।੧।
ਭਾਈ ਰੇ ਰਾਮ ਨਾਮਿ ਚਿਤੁ ਲਾਈ ॥
ਪਰਮਾਤਮਾ ਦਾ ਨਾਮ ਜਪਣ ਦੀ ਇਹੋ ਜਿਹੀ ਬਰਕਤਿ ਹੰੁਦੀ ਹੈ (ਕਿ ਜਨਮ ਮਰਨ ਦਾ ਗੇੜ ਮੁੱਕ ਜਾਂਦਾ ਹੈ) ।
ਗੁਰ ਪਰਸਾਦੀ ਹਰਿ ਪ੍ਰਭ ਜਾਚੇ ਐਸੀ ਨਾਮ ਬਡਾਈ ॥੧॥ ਰਹਾਉ ॥
ਹੇ ਭਾਈ! ਤੂੰ ਭੀ ਪਰਮਾਤਮਾ ਦੇ ਨਾਮ ਵਿਚ ਚਿੱਤ ਜੋੜ, (ਗੁਰੂ ਦੀ ਸਰਨ ਪੈ ਕੇ) ਗੁਰੂ ਦੀ ਮੇਹਰ ਨਾਲ (ਭਾਵ, ਗੁਰੂ ਦੀ ਮੇਹਰ ਦਾ ਪਾਤਰ ਬਣ ਕੇ) ਤੂੰ ਹਰੀ ਪ੍ਰਭੂ ਪਾਸੋਂ (ਨਾਮ ਦੀ ਦਾਤਿ ਹੀ) ਮੰਗ ।੧।ਰਹਾਉ।
ਐ ਜੀ ਬਹੁਤੇ ਭੇਖ ਕਰਹਿ ਭਿਖਿਆ ਕਉ ਕੇਤੇ ਉਦਰੁ ਭਰਨ ਕੈ ਤਾਈ ॥
ਹੇ ਭਾਈ! ਤੂੰ ਪ੍ਰਭੂ ਦਾ ਨਾਮ ਵਿਸਰ ਕੇ) ਪੇਟ ਭਰਨ ਦੀ ਖ਼ਾਤਰ (ਦਰ ਦਰ ਤੋਂ) ਭਿੱਛਿਆ ਲੈਣ ਵਾਸਤੇ ਕਈ ਤਰ੍ਹਾਂ ਦੇ (ਧਾਰਮਿਕ) ਭੇਖ ਬਣਾ ਰਿਹਾ ਹੈਂ ।
ਬਿਨੁ ਹਰਿ ਭਗਤਿ ਨਾਹੀ ਸੁਖੁ ਪ੍ਰਾਨੀ ਬਿਨੁ ਗੁਰ ਗਰਬੁ ਨ ਜਾਈ ॥੨॥
ਪਰ, ਹੇ ਪ੍ਰਾਣੀ! ਪਰਮਾਤਮਾ ਦੀ ਭਗਤੀ ਤੋਂ ਬਿਨਾ ਆਤਮਕ ਆਨੰਦ ਨਹੀਂ ਮਿਲਦਾ, ਗੁਰੂ ਦੀ ਸਰਨ ਤੋਂ ਬਿਨਾ ਅਹੰਕਾਰ ਦੂਰ ਨਹੀਂ ਹੰੁਦਾ ।੨।
ਐ ਜੀ ਕਾਲੁ ਸਦਾ ਸਿਰ ਊਪਰਿ ਠਾਢੇ ਜਨਮਿ ਜਨਮਿ ਵੈਰਾਈ ॥
ਹੇ ਭਾਈ! (ਸਿਮਰਨ ਤੋਂ ਬਿਨਾ) ਆਤਮਕ ਮੌਤ ਸਦਾ ਤੇਰੇ ਸਿਰ ਉੱਤੇ ਖਲੋਤੀ ਹੋਈ ਹੈ । ਇਹੀ ਹਰੇਕ ਜਨਮ ਵਿਚ ਤੇਰੀ ਵੈਰਨ ਤੁਰੀ ਆ ਰਹੀ ਹੈ ।
ਸਾਚੈ ਸਬਦਿ ਰਤੇ ਸੇ ਬਾਚੇ ਸਤਿਗੁਰ ਬੂਝ ਬੁਝਾਈ ॥੩॥
ਜੇਹੜੇ ਮਨੁੱਖ ਗੁਰੂ ਦੇ ਸੱਚੇ ਸ਼ਬਦ ਵਿਚ ਰੰਗੇ ਰਹਿੰਦੇ ਹਨ ਉਹ (ਇਸ ਆਤਮਕ ਮੌਤ ਤੋਂ) ਬਚ ਜਾਂਦੇ ਹਨ, (ਕਿਉਂਕਿ) ਗੁਰੂ (ਉਹਨਾਂ ਨੂੰ) (ਆਤਮਕ ਜੀਵਨ ਦੀ) ਸਮਝ ਦੇ ਦੇਂਦਾ ਹੈ ।੩।
ਗੁਰ ਸਰਣਾਈ ਜੋਹਿ ਨ ਸਾਕੈ ਦੂਤੁ ਨ ਸਕੈ ਸੰਤਾਈ ॥
ਗੁਰੂ ਦੀ ਸਰਨ ਪਏ ਬੰਦਿਆਂ ਨੂੰ ਆਤਮਕ ਮੌਤ ਤੱਕ ਭੀ ਨਹੀਂ ਸਕਦੀ, ਉਹਨਾਂ ਨੂੰ ਸਤਾ ਨਹੀਂ ਸਕਦੀ (ਕਿਉਂਕਿ ਗੁਰੂ ਦੀ ਕਿਰਪਾ ਨਾਲ)
ਅਵਿਗਤ ਨਾਥ ਨਿਰੰਜਨਿ ਰਾਤੇ ਨਿਰਭਉ ਸਿਉ ਲਿਵ ਲਾਈ ॥੪॥
ਉਹ ਅਦਿ®ਸ਼ਟ ਜਗਤ ਨਾਥ ਨਿਰੰਜਨ ਪ੍ਰਭੂ ਵਿਚ ਰੱਤੇ ਰਹਿੰਦੇ ਹਨ, ਉਹ ਨਿਰਭਉ ਪਰਮਾਤਮਾ (ਦੇ ਚਰਨਾਂ) ਨਾਲ ਆਪਣੀ ਸੁਰਤਿ ਜੋੜੀ ਰੱਖਦੇ ਹਨ ।੪।
ਐ ਜੀਉ ਨਾਮੁ ਦਿੜਹੁ ਨਾਮੇ ਲਿਵ ਲਾਵਹੁ ਸਤਿਗੁਰ ਟੇਕ ਟਿਕਾਈ ॥
ਹੇ (ਮੇਰੀ) ਜਿੰਦੇ! (ਇਹ ਚੇਤੇ ਰੱਖ) ਪਰਮਾਤਮਾ ਨੂੰ ਇਹੀ ਚੰਗਾ ਲੱਗਦਾ ਹੈ ਕਿ (ਜੀਵਾਂ ਦੇ) ਕੀਤੇ ਕਰਮਾਂ ਦੇ ਸੰਸਕਾਰਾਂ ਦਾ ਇਕੱਠ (ਮਨ ਵਿਚੋਂ ਸਿਮਰਨ ਤੋਂ ਬਿਨਾ) ਮਿਟਾਇਆ ਨਹੀਂ ਜਾ ਸਕਦਾ
ਜੋ ਤਿਸੁ ਭਾਵੈ ਸੋਈ ਕਰਸੀ ਕਿਰਤੁ ਨ ਮੇਟਿਆ ਜਾਈ ॥੫॥
(ਇਸ ਵਾਸਤੇ) ਗੁਰੂ ਦਾ ਆਸਰਾ ਲੈ ਕੇ ਤੂੰ ਪਰਮਾਤਮਾ ਦੇ ਨਾਮ ਨੂੰ ਆਪਣੇ ਅੰਦਰ ਪੱਕੀ ਤਰ੍ਹਾਂ ਟਿਕਾ, ਪਰਮਾਤਮਾ ਦੇ ਨਾਮ ਵਿਚ ਹੀ ਆਪਣੀ ਸੁਰਤਿ ਜੋੜੀ ਰੱਖ ।੫।
ਐ ਜੀ ਭਾਗਿ ਪਰੇ ਗੁਰ ਸਰਣਿ ਤੁਮੑਾਰੀ ਮੈ ਅਵਰ ਨ ਦੂਜੀ ਭਾਈ ॥
ਹੇ ਸਤਿਗੁਰੂ! ਮੈਂ ਭੱਜ ਕੇ ਤੇਰੀ ਸਰਨ ਆਇਆ ਹਾਂ, ਮੈਨੂੰ ਕੋਈ ਹੋਰ ਆਸਰਾ ਚੰਗਾ ਨਹੀਂ ਲੱਗਦਾ ।
ਅਬ ਤਬ ਏਕੋ ਏਕੁ ਪੁਕਾਰਉ ਆਦਿ ਜੁਗਾਦਿ ਸਖਾਈ ॥੬॥
ਮੈਂ ਸਦਾ ਇਕੋ ਇਕ ਪਰਮਾਤਮਾ ਦਾ ਨਾਮ ਹੀ ਕੂਕਦਾ ਹਾਂ । ਉਹੀ ਮੁੱਢ ਤੋਂ ਜੁਗਾਂ ਦੇ ਮੁੱਢ ਤੋਂ (ਜੀਵਾਂ ਦਾ) ਸਾਥੀ-ਮਿੱਤਰ ਚਲਿਆ ਆ ਰਿਹਾ ਹੈ ।੬।
ਐ ਜੀ ਰਾਖਹੁ ਪੈਜ ਨਾਮ ਅਪੁਨੇ ਕੀ ਤੁਝ ਹੀ ਸਿਉ ਬਨਿ ਆਈ ॥
ਹੇ ਪ੍ਰਭੂ ਜੀ! (ਤੈਨੂੰ ਲੋਕ ਸਰਨ-ਪਾਲ ਆਖਦੇ ਹਨ, ਮੈਂ ਤੇਰੀ ਸਰਨ ਆਇਆ ਹਾਂ) ਆਪਣੇ (ਸਰਨ-ਪਾਲ) ਨਾਮ ਦੀ ਲਾਜ ਪਾਲ, ਮੇਰੀ ਪ੍ਰੀਤ ਸਦਾ ਤੇਰੇ ਨਾਲ ਬਣੀ ਰਹੇ ।
ਕਰਿ ਕਿਰਪਾ ਗੁਰ ਦਰਸੁ ਦਿਖਾਵਹੁ ਹਉਮੈ ਸਬਦਿ ਜਲਾਈ ॥੭॥
ਮੇਹਰ ਕਰ ਮੈਨੂੰ ਗੁਰੂ ਦਾ ਦਰਸਨ ਕਰਾ ਤਾਂ ਕਿ ਗੁਰੂ ਆਪਣੇ ਸ਼ਬਦ ਦੀ ਰਾਹੀਂ (ਮੇਰੇ ਅੰਦਰੋਂ) ਹਉਮੈ ਸਾੜ ਦੇਵੇ ।੭।
ਐ ਜੀ ਕਿਆ ਮਾਗਉ ਕਿਛੁ ਰਹੈ ਨ ਦੀਸੈ ਇਸੁ ਜਗ ਮਹਿ ਆਇਆ ਜਾਈ ॥
ਹੇ ਪ੍ਰਭੂ ਜੀ! (ਤੇਰੇ ਨਾਮ ਤੋਂ ਬਿਨਾ) ਮੈਂ (ਤੇਰੇ ਪਾਸੋਂ) ਹੋਰ ਕੀਹ ਮੰਗਾਂ? ਮੈਨੂੰ ਕੋਈ ਚੀਜ਼ ਐਸੀ ਨਹੀਂ ਦਿੱਸਦੀ ਜੋ ਸਦਾ ਟਿਕੀ ਰਹਿ ਸਕੇ ।
ਨਾਨਕ ਨਾਮੁ ਪਦਾਰਥੁ ਦੀਜੈ ਹਿਰਦੈ ਕੰਠਿ ਬਣਾਈ ॥੮॥੩॥
ਇਸ ਜਗਤ ਵਿਚ ਜੇਹੜਾ ਭੀ ਆਇਆ ਹੈ, ਉਹ ਨਾਸਵੰਤ ਹੀ ਹੈ । ਮੈਨੂੰ ਨਾਨਕ ਨੂੰ ਆਪਣਾ ਨਾਮ-ਪਦਾਰਥ ਹੀ ਦੇਹ, ਮੈਂ (ਇਸ ਨਾਮ ਨੂੰ) ਆਪਣੇ ਹਿਰਦੇ ਦੀ ਮਾਲਾ ਬਣਾ ਲਵਾਂ ।੮।੩।
ਗੂਜਰੀ ਮਹਲਾ ੧ ॥
ਗੂਜਰੀ ਪਹਿਲੀ ਪਾਤਿਸ਼ਾਹੀ।
ਐ ਜੀ ਨਾ ਹਮ ਉਤਮ ਨੀਚ ਨ ਮਧਿਮ ਹਰਿ ਸਰਣਾਗਤਿ ਹਰਿ ਕੇ ਲੋਗ ॥
ਹੇ ਭਾਈ! ਜੇਹੜੇ ਬੰਦੇ ਪਰਮਾਤਮਾ ਦੀ ਭਗਤੀ ਕਰਦੇ ਹਨ ਜੋ ਪਰਮਾਤਮਾ ਦੀ ਸਰਨ ਆਉਂਦੇ ਹਨ ਉਹਨਾਂ ਨੂੰ ਨਾਹ ਇਹ ਮਾਣ ਹੰੁਦਾ ਹੈ ਕਿ ਅਸੀ ਸਭ ਤੋਂ ਉੱਚੀ ਜਾਂ ਵਿਚਕਾਰਲੀ ਜਾਤਿ ਦੇ ਹਾਂ, ਨਾਹ ਇਹ ਸਹਮ ਹੰੁਦਾ ਹੈ ਕਿ ਅਸੀ ਨੀਵੀਂ ਜਾਤਿ ਦੇ ਹਾਂ ।
ਨਾਮ ਰਤੇ ਕੇਵਲ ਬੈਰਾਗੀ ਸੋਗ ਬਿਜੋਗ ਬਿਸਰਜਿਤ ਰੋਗ ॥੧॥
ਸਿਰਫ਼ ਪ੍ਰਭੂ-ਨਾਮ ਵਿਚ ਰੰਗੇ ਰਹਿਣ ਕਰਕੇ ਉਹ (ਇਸ ਊਚਤਾ ਨੀਚਤਾ ਆਦਿਕ ਵਲੋਂ) ਨਿਰਮੋਹ ਰਹਿੰਦੇ ਹਨ । ਚਿੰਤਾ, ਵਿਛੋੜਾ, ਰੋਗ ਆਦਿਕ ਉਹ ਸਭ ਭੁਲਾ ਚੁਕੇ ਹੰੁਦੇ ਹਨ ।੧।
ਭਾਈ ਰੇ ਗੁਰ ਕਿਰਪਾ ਤੇ ਭਗਤਿ ਠਾਕੁਰ ਕੀ ॥
ਹੇ ਭਾਈ! ਪਰਮਾਤਮਾ ਦੀ ਭਗਤੀ ਗੁਰੂ ਦੀ ਮੇਹਰ ਨਾਲ ਹੀ ਹੋ ਸਕਦੀ ਹੈ । ਜਿਸ ਮਨੁੱਖ ਨੇ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਆਪਣੇ ਹਿਰਦੇ ਵਿਚ ਪਰਮਾਤਮਾ ਦਾ ਪਵਿਤ® ਨਾਮ ਵਸਾ ਲਿਆ ਹੈ, ਉਸ ਨੂੰ ਜਮ ਦੀ ਮੁਥਾਜੀ ਨਹੀਂ ਰਹਿੰਦੀ,