Sri Guru Granth Sahib Ji — Ang 509 (punjabi)
ਹਰਿ ਨਾਮੁ ਨ ਪਾਇਆ ਜਨਮੁ ਬਿਰਥਾ ਗਵਾਇਆ ਨਾਨਕ ਜਮੁ ਮਾਰਿ ਕਰੇ ਖੁਆਰ ॥੨॥
ਹੇ ਨਾਨਕ! ਉਹਨਾਂ ਨੂੰ ਪਰਮਾਤਮਾ ਦਾ ਨਾਮ ਨਸੀਬ ਨਹੀਂ ਹੋਇਆ, ਉਹ ਜਨਮ ਅਜਾਈਂ ਗਵਾਂਦੇ ਹਨ ਤੇ ਜਮ ਉਹਨਾਂ ਨੂੰ ਮਾਰ ਕੇ ਖ਼ੁਆਰ ਕਰਦਾ ਹੈ (ਭਾਵ, ਮੌਤ ਹੱਥੋਂ ਸਦਾ ਸਹਮੇ ਰਹਿੰਦੇ ਹਨ) ।੨।
ਪਉੜੀ ॥
pauVI[
ਆਪਣਾ ਆਪੁ ਉਪਾਇਓਨੁ ਤਦਹੁ ਹੋਰੁ ਨ ਕੋਈ ॥
ਜਦੋਂ ਪ੍ਰਭੂ ਨੇ ਆਪਣਾ ਆਪ (ਹੀ) ਪੈਦਾ ਕੀਤਾ ਹੋਇਆ ਸੀ ਤਦੋਂ ਕੋਈ ਹੋਰ ਦੂਜਾ ਨਹੀਂ ਸੀ
ਮਤਾ ਮਸੂਰਤਿ ਆਪਿ ਕਰੇ ਜੋ ਕਰੇ ਸੁ ਹੋਈ ॥
ਸਲਾਹ ਮਸ਼ਵਰਾ ਭੀ ਆਪ ਹੀ ਕਰਦਾ ਸੀ, ਜੋ ਕਰਦਾ ਸੀ ਸੋ ਹੰੁਦਾ ਸੀ ।
ਤਦਹੁ ਆਕਾਸੁ ਨ ਪਾਤਾਲੁ ਹੈ ਨਾ ਤ੍ਰੈ ਲੋਈ ॥
ਉਸ ਵੇਲੇ ਨਾਹ ਆਕਾਸ਼ ਨਾਹ ਪਾਤਾਲ ਤੇ ਨਾਹ ਇਹ ਤ®ੈਵੇ ਲੋਕ ਸਨ
ਤਦਹੁ ਆਪੇ ਆਪਿ ਨਿਰੰਕਾਰੁ ਹੈ ਨਾ ਓਪਤਿ ਹੋਈ ॥
ਕੋਈ ਉਤਪੱਤੀ ਅਜੇ ਨਹੀਂ ਸੀ ਹੋਈ, ਆਕਾਰ-ਰਹਿਤ ਪਰਮਾਤਮਾ ਅਜੇ ਆਪ ਹੀ ਆਪ ਸੀ ।
ਜਿਉ ਤਿਸੁ ਭਾਵੈ ਤਿਵੈ ਕਰੇ ਤਿਸੁ ਬਿਨੁ ਅਵਰੁ ਨ ਕੋਈ ॥੧॥
ਜੋ ਪ੍ਰਭੂ ਨੂੰ ਭਾਉਂਦਾ ਹੈ ਉਹੀ ਕਰਦਾ ਹੈ ਉਸ ਤੋਂ ਬਿਨਾ ਹੋਰ ਕੋਈ ਨਹੀਂ ਹੈ ।੧।
ਸਲੋਕੁ ਮਃ ੩ ॥
ਸਲੋਕ ਤੀਜੀ ਪਾਤਿਸ਼ਾਹੀ।
ਸਾਹਿਬੁ ਮੇਰਾ ਸਦਾ ਹੈ ਦਿਸੈ ਸਬਦੁ ਕਮਾਇ ॥
ਮੇਰਾ ਪ੍ਰਭੂ ਸਦਾ ਮੌਜੂਦ ਹੈ, ਪਰ ‘ਸ਼ਬਦ’ ਕਮਾਇਆਂ (ਅੱਖੀਂ) ਦਿੱਸਦਾ ਹੈ
ਓਹੁ ਅਉਹਾਣੀ ਕਦੇ ਨਾਹਿ ਨਾ ਆਵੈ ਨਾ ਜਾਇ ॥
ਉਹ ਕਦੇ ਨਾਸ ਹੋਣ ਵਾਲਾ ਨਹੀਂ, ਨਾਹ ਜੰਮਦਾ ਹੈ, ਨਾਹ ਮਰਦਾ ਹੈ ।
ਸਦਾ ਸਦਾ ਸੋ ਸੇਵੀਐ ਜੋ ਸਭ ਮਹਿ ਰਹੈ ਸਮਾਇ ॥
ਉਹ ਪ੍ਰਭੂ ਸਭ (ਜੀਵਾਂ) ਵਿਚ ਮੌਜੂਦ ਹੈ ਉਸ ਨੂੰ ਸਦਾ ਸਿਮਰਨਾ ਚਾਹੀਦਾ ਹੈ ।
ਅਵਰੁ ਦੂਜਾ ਕਿਉ ਸੇਵੀਐ ਜੰਮੈ ਤੈ ਮਰਿ ਜਾਇ ॥
(ਭਲਾ) ਉਸ ਦੂਜੇ ਦੀ ਭਗਤੀ ਕਿਉਂ ਕਰੀਏ ਜੋ ਜੰਮਦਾ ਹੈ ਤੇ ਮਰ ਜਾਂਦਾ ਹ
ਨਿਹਫਲੁ ਤਿਨ ਕਾ ਜੀਵਿਆ ਜਿ ਖਸਮੁ ਨ ਜਾਣਹਿ ਆਪਣਾ ਅਵਰੀ ਕਉ ਚਿਤੁ ਲਾਇ ॥
ਉਹਨਾਂ ਬੰਦਿਆਂ ਦਾ ਜੀਊਣਾ ਵਿਅਰਥ ਹੈ ਜੋ (ਪ੍ਰਭੂ ਨੂੰ ਛੱਡ ਕੇ) ਕਿਸੇ ਹੋਰ ਵਿਚ ਚਿੱਤ ਲਾ ਕੇ ਆਪਣੇ ਖਸਮ-ਪ੍ਰਭੂ ਨੂੰ ਨਹੀਂ ਪਛਾਣਦੇ ।
ਨਾਨਕ ਏਵ ਨ ਜਾਪਈ ਕਰਤਾ ਕੇਤੀ ਦੇਇ ਸਜਾਇ ॥੧॥
ਅਜੇਹੇ ਬੰਦਿਆਂ ਨੂੰ, ਹੇ ਨਾਨਕ! ਕਰਤਾਰ ਕਿਤਨੀ ਕੁ ਸਜ਼ਾ ਦੇਂਦਾ ਹੈ, ਇਹ ਗੱਲ ਇਸ ਤਰ੍ਹਾਂ (ਅੰਦਾਜ਼ੇ ਲਾਇਆਂ) ਨਹੀਂ ਪਤਾ ਲਗਦੀ ।੧।
ਮਃ ੩ ॥
ਤੀਜੀ ਪਾਤਿਸ਼ਾਹੀ।
ਸਚਾ ਨਾਮੁ ਧਿਆਈਐ ਸਭੋ ਵਰਤੈ ਸਚੁ ॥
ਜੋ ਸਦਾ-ਥਿਰ ਪ੍ਰਭੂ ਹਰ ਥਾਂ ਵੱਸਦਾ ਹੈ ਉਸ ਦਾ ਨਾਮ ਸਿਮਰਨਾ ਚਾਹੀਦਾ ਹ
ਨਾਨਕ ਹੁਕਮੁ ਬੁਝਿ ਪਰਵਾਣੁ ਹੋਇ ਤਾ ਫਲੁ ਪਾਵੈ ਸਚੁ ॥
ਹੇ ਨਾਨਕ! ਜੇ ਮਨੁੱਖ ਪ੍ਰਭੂ ਦੀ ਰਜ਼ਾ ਨੂੰ ਸਮਝੇ ਤਾਂ ਉਸ ਦੀ ਹਜ਼ੂਰੀ ਵਿਚ ਕਬੂਲ ਹੰੁਦਾ ਹੈ ਤੇ (ਇਹ ਪ੍ਰਭੂ-ਦਰ ਤੇ ਪ੍ਰਵਾਨਗੀ-ਰੂਪ) ਸਦਾ ਟਿਕੇ ਰਹਿਣ ਵਾਲਾ ਫਲ ਪ੍ਰਾਪਤ ਕਰਦਾ ਹੈ ।
ਕਥਨੀ ਬਦਨੀ ਕਰਤਾ ਫਿਰੈ ਹੁਕਮੈ ਮੂਲਿ ਨ ਬੁਝਈ ਅੰਧਾ ਕਚੁ ਨਿਕਚੁ ॥੨॥
ਪਰ ਜੋ ਮਨੁੱਖ ਨਿਰੀਆਂ ਮੂੰਹ ਦੀਆਂ ਗੱਲਾਂ ਕਰਦਾ ਫਿਰਦਾ ਹੈ, ਪ੍ਰਭੂ ਦੀ ਰਜ਼ਾ ਨੂੰ ਉੱਕਾ ਨਹੀਂ ਸਮਝਦਾ, ਉਹ ਅੰਨ੍ਹਾ ਹੈ ਤੇ ਨਿਰੀਆਂ ਕੱਚੀਆਂ ਗੱਲਾਂ ਕਰਨ ਵਾਲਾ ਹੈ ।੨।
ਪਉੜੀ ॥
pauVI[
ਸੰਜੋਗੁ ਵਿਜੋਗੁ ਉਪਾਇਓਨੁ ਸ੍ਰਿਸਟੀ ਕਾ ਮੂਲੁ ਰਚਾਇਆ ॥
ਪਰਮਾਤਮਾ ਨੇ ਸੰਜੋਗ ਤੇ ਵਿਜੋਗ-ਰੂਪ ਨੇਮ ਬਣਾਇਆ ਤੇ ਜਗਤ (ਰਚਨਾ) ਦਾ ਮੁੱਢ ਬੰਨ੍ਹ ਦਿੱਤਾ ।
ਹੁਕਮੀ ਸ੍ਰਿਸਟਿ ਸਾਜੀਅਨੁ ਜੋਤੀ ਜੋਤਿ ਮਿਲਾਇਆ ॥
ਉਸ ਨੇ ਆਪਣੇ ਹੁਕਮ ਵਿਚ ਸ੍ਰਿਸ਼ਟੀ ਸਾਜੀ ਤੇ (ਜੀਵਾਂ ਦੀ) ਆਤਮਾ ਵਿਚ (ਆਪਣੀ) ਜੋਤਿ ਰਲਾਈ ।
ਜੋਤੀ ਹੂੰ ਸਭੁ ਚਾਨਣਾ ਸਤਿਗੁਰਿ ਸਬਦੁ ਸੁਣਾਇਆ ॥
ਇਹ ਸਾਰਾ ਪ੍ਰਕਾਸ਼ ਪ੍ਰਭੂ ਦੀ ਜੋਤਿ ਤੋਂ ਹੀ ਹੋਇਆ ਹੈ—ਇਹ ਬਚਨ ਸਤਿਗੁਰੂ ਨੇ ਸੁਣਾਇਆ ਹੈ ।
ਬ੍ਰਹਮਾ ਬਿਸਨੁ ਮਹੇਸੁ ਤ੍ਰੈ ਗੁਣ ਸਿਰਿ ਧੰਧੈ ਲਾਇਆ ॥
ਬ੍ਰਹਮਾ, ਵਿਸ਼ਨੂ ਤੇ ਸ਼ਿਵ ਪੈਦਾ ਕਰ ਕੇ ਉਹਨਾਂ ਨੂੰ ਤਿੰਨਾਂ ਗੁਣਾਂ ਦੇ ਧੰਧੇ ਵਿਚ ਉਸ ਨੇ ਪਾ ਦਿੱਤਾ ।
ਮਾਇਆ ਕਾ ਮੂਲੁ ਰਚਾਇਓਨੁ ਤੁਰੀਆ ਸੁਖੁ ਪਾਇਆ ॥੨॥
ਪਰਮਾਤਮਾ ਨੇ (ਸੰਜੋਗ ਵਿਜੋਗ-ਰੂਪ) ਮਾਇਆ ਦਾ ਮੁੱਢ ਰਚ ਦਿੱਤਾ, (ਇਸ ਮਾਇਆ ਵਿਚ ਰਹਿ ਕੇ) ਸੁਖ ਉਸ ਨੇ ਲੱਭਾ ਜੋ ਤੁਰੀਆ ਅਵਸਥਾ ਵਿਚ ਅੱਪੜਿਆ ।੨।
ਸਲੋਕੁ ਮਃ ੩ ॥
ਸਲੋਕ ਤੀਜੀ ਪਾਤਿਸ਼ਾਹੀ।
ਸੋ ਜਪੁ ਸੋ ਤਪੁ ਜਿ ਸਤਿਗੁਰ ਭਾਵੈ ॥
ਸਤਿਗੁਰੂ ਨੂੰ ਭਾ ਜਾਣਾ (ਚੰਗਾ ਲੱਗ ਪੈਣਾ)—ਇਹੀ ਜਪ ਹੈ ਇਹੀ ਤਪ ਹੈ
ਸਤਿਗੁਰ ਕੈ ਭਾਣੈ ਵਡਿਆਈ ਪਾਵੈ ॥
ਮਨੁੱਖ ਸਤਿਗੁਰੂ ਦੀ ਰਜ਼ਾ ਵਿਚ ਰਹਿ ਕੇ ਹੀ ਆਦਰ ਮਾਣ ਹਾਸਲ ਕਰਦਾ ਹੈ ।
ਨਾਨਕ ਆਪੁ ਛੋਡਿ ਗੁਰ ਮਾਹਿ ਸਮਾਵੈ ॥੧॥
ਹੇ ਨਾਨਕ! ਆਪਾ-ਭਾਵ ਤਿਆਗ ਕੇ ਹੀ (ਮਨੁੱਖ) ਸਤਿਗੁਰੂ ਵਿਚ ਲੀਨ ਹੋ ਜਾਂਦਾ ਹੈ ।੧।
ਮਃ ੩ ॥
ਤੀਜੀ ਪਾਤਿਸ਼ਾਹੀ।
ਗੁਰ ਕੀ ਸਿਖ ਕੋ ਵਿਰਲਾ ਲੇਵੈ ॥
ਕੋਈ ਵਿਰਲਾ ਬੰਦਾ ਸਤਿਗੁਰੂ ਦੀ ਸਿੱਖਿਆ ਲੈਂਦਾ ਹੈ (ਭਾਵ, ਸਿੱਖਿਆ ਤੇ ਤੁਰਦਾ ਹੈ)
ਨਾਨਕ ਜਿਸੁ ਆਪਿ ਵਡਿਆਈ ਦੇਵੈ ॥੨॥
ਹੇ ਨਾਨਕ! (ਗੁਰ-ਸਿੱਖਿਆ ਤੇ ਤੁਰਨ ਦੀ) ਵਡਿਆਈ ਉਸੇ ਨੂੰ ਮਿਲਦੀ ਹੈ ਜਿਸ ਨੂੰ ਪ੍ਰਭੂ ਆਪ ਦੇਂਦਾ ਹੈ ।੨।
ਪਉੜੀ ॥
pauVI[
ਮਾਇਆ ਮੋਹੁ ਅਗਿਆਨੁ ਹੈ ਬਿਖਮੁ ਅਤਿ ਭਾਰੀ ॥
(ਪ੍ਰਭੂ ਦੀ ਰਚੀ ਹੋਈ) ਮਾਇਆ ਦਾ ਮੋਹ ਤੇ ਅਗਿਆਨ (ਰੂਪ ਸਮੁੰਦਰ) ਬੜਾ ਭਾਰਾ ਔਖਾ ਹੈ
ਪਥਰ ਪਾਪ ਬਹੁ ਲਦਿਆ ਕਿਉ ਤਰੀਐ ਤਾਰੀ ॥
ਜੇ ਬੜੇ ਪਾਪਾਂ (ਰੂਪ) ਪੱਥਰਾਂ ਨਾਲ ਲੱਦੇ ਹੋਵੀਏ (ਤਾਂ ਇਸ ਸਮੁੰਦਰ ਵਿਚੋਂ) ਕਿਵੇਂ ਤਰ ਕੇ ਲੰਘ ਸਕੀਦਾ ਹੈ? (ਭਾਵ, ਇਸ ਮੋਹ-ਸਮੁੰਦਰ ਵਿਚੋਂ ਸੁੱਕਾ ਬਚ ਕੇ ਲੰਘ ਨਹੀਂ ਸਕੀਦਾ) ।
ਅਨਦਿਨੁ ਭਗਤੀ ਰਤਿਆ ਹਰਿ ਪਾਰਿ ਉਤਾਰੀ ॥
ਪ੍ਰਭੂ ਉਹਨਾਂ ਮਨੁੱਖਾਂ ਨੂੰ ਪਾਰ ਲੰਘਾਂਦਾ ਹੈ ਜੋ ਹਰ ਰੋਜ਼ (ਭਾਵ, ਹਰ ਵੇਲੇ) ਉਸ ਦੀ ਭਗਤੀ ਵਿਚ ਰੰਗੇ ਹੋਏ ਹਨ
ਗੁਰ ਸਬਦੀ ਮਨੁ ਨਿਰਮਲਾ ਹਉਮੈ ਛਡਿ ਵਿਕਾਰੀ ॥
ਜਿਨ੍ਹਾਂ ਦਾ ਮਨ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਹਉਮੈ ਵਿਕਾਰ ਨੂੰ ਛੱਡ ਕੇ ਪਵਿੱਤ® ਹੋ ਜਾਂਦਾ ਹੈ ।
ਹਰਿ ਹਰਿ ਨਾਮੁ ਧਿਆਈਐ ਹਰਿ ਹਰਿ ਨਿਸਤਾਰੀ ॥੩॥
(ਸੋ) ਪ੍ਰਭੂ ਦਾ ਹੀ ਨਾਮ ਸਿਮਰਨਾ ਚਾਹੀਦਾ ਹੈ, ਪ੍ਰਭੂ ਹੀ (ਇਸ ‘ਮਾਇਆ-ਮੋਹ’ ਰੂਪ ਸਮੁੰਦਰ ਤੋਂ) ਪਾਰ ਲੰਘਾਂਦਾ ਹੈ ।੩।
ਸਲੋਕੁ ॥
slok[
ਕਬੀਰ ਮੁਕਤਿ ਦੁਆਰਾ ਸੰਕੁੜਾ ਰਾਈ ਦਸਵੈ ਭਾਇ ॥
ਹੇ ਕਬੀਰ! (ਮਾਇਆ ਦੇ ਮੋਹ ਤੋਂ) ਖ਼ਲਾਸੀ (ਪਾਣ) ਦਾ ਦਰਵਾਜ਼ਾ ਇਤਨਾ ਸੁੰਗੜਿਆ ਹੋਇਆ ਹੈ ਕਿ ਰਾਈ ਦੇ ਦਾਣੇ ਤੋਂ ਭੀ ਦਸਵਾਂ ਹਿੱਸਾ ਹੈ
ਮਨੁ ਤਉ ਮੈਗਲੁ ਹੋਇ ਰਹਾ ਨਿਕਸਿਆ ਕਿਉ ਕਰਿ ਜਾਇ ॥
ਪਰ (ਅਸਾਡਾ) ਮਨ (ਹਉਮੈ ਨਾਲ) ਮਸਤ ਹਾਥੀ ਬਣਿਆ ਪਿਆ ਹੈ (ਇਸ ਵਿਚੋਂ) ਕਿਵੇਂ ਲੰਘਿਆ ਜਾ ਸਕੇ?
ਐਸਾ ਸਤਿਗੁਰੁ ਜੇ ਮਿਲੈ ਤੁਠਾ ਕਰੇ ਪਸਾਉ ॥
ਜੇ ਕੋਈ ਅਜੇਹਾ ਗੁਰੂ ਮਿਲ ਪਏ ਜੋ ਪ੍ਰਸੰਨ ਹੋ ਕੇ (ਅਸਾਡੇ ਉਤੇ ਕਿਰਪਾ ਕਰ
ਮੁਕਤਿ ਦੁਆਰਾ ਮੋਕਲਾ ਸਹਜੇ ਆਵਉ ਜਾਉ ॥੧॥
ਤਾਂ ਮੁਕਤੀ ਦਾ ਰਾਹ ਬੜਾ ਖੁਲ੍ਹਾ ਹੋ ਜਾਂਦਾ ਹੈ, ਉਸ ਵਿਚੋਂ ਸੌਖੇ ਹੀ ਆ ਜਾ ਸਕੀਦਾ ਹੈ ।੧।
ਮਃ ੩ ॥
ਤੀਜੀ ਪਾਤਿਸ਼ਾਹੀ।
ਨਾਨਕ ਮੁਕਤਿ ਦੁਆਰਾ ਅਤਿ ਨੀਕਾ ਨਾਨੑਾ ਹੋਇ ਸੁ ਜਾਇ ॥
ਹੇ ਨਾਨਕ! ਮਾਇਆ ਦੇ ਮੋਹ ਤੋਂ ਬਚ ਕੇ ਲੰਘਣ ਦਾ ਰਸਤਾ ਬਹੁਤ ਨਿੱਕਾ ਜਿਹਾ ਹੈ, ਉਹੀ ਇਸ ਵਿਚੋਂ ਲੰਘ ਸਕਦਾ ਹੈ ਜੋ ਬਹੁਤ ਨਿੱਕਾ ਹੋ ਜਾਏ ।
ਹਉਮੈ ਮਨੁ ਅਸਥੂਲੁ ਹੈ ਕਿਉ ਕਰਿ ਵਿਚੁ ਦੇ ਜਾਇ ॥
ਪਰ ਜੇ ਮਨ ਹਉਮੈ ਨਾਲ ਮੋਟਾ ਹੋ ਗਿਆ, ਤਾਂ ਇਸ (ਨਿੱਕੇ ਜਿਹੇ ਦਰਵਾਜ਼ੇ) ਵਿਚੋਂ ਦੀ ਕਿਵੇਂ ਲੰਘਿਆ ਜਾ ਸਕੇ?
ਸਤਿਗੁਰ ਮਿਲਿਐ ਹਉਮੈ ਗਈ ਜੋਤਿ ਰਹੀ ਸਭ ਆਇ ॥
ਜਦੋਂ ਗੁਰੂ ਮਿਲਿਆਂ ਹਉਮੈ ਦੂਰ ਹੋ ਜਾਏ ਤਾਂ ਅੰਦਰ ਪ੍ਰਕਾਸ਼ ਹੋ ਜਾਂਦਾ ਹੈ