Sri Guru Granth Sahib Ji — Ang 512 (punjabi)
ਹਰਿ ਸੁਖਦਾਤਾ ਮਨਿ ਵਸੈ ਹਉਮੈ ਜਾਇ ਗੁਮਾਨੁ ॥
ਸੁਖਾਂ ਦਾ ਦਾਤਾ ਪਰਮਾਤਮਾ ਮਨ ਵਿਚ ਆ ਵੱਸੇਗਾ, ਹਉਮੈ ਅਹੰਕਾਰ ਨਾਸ ਹੋ ਜਾਇਗਾ ।
ਨਾਨਕ ਨਦਰੀ ਪਾਈਐ ਤਾ ਅਨਦਿਨੁ ਲਾਗੈ ਧਿਆਨੁ ॥੨॥
ਹੇ ਨਾਨਕ! ਜਦੋਂ ਪ੍ਰਭੂ ਆਪਣੀ ਮਿਹਰ ਦੀ ਨਜ਼ਰ ਨਾਲ ਮਿਲਦਾ ਹੈ ਤਾਂ ਹਰ ਵੇਲੇ ਸੁਰਤਿ ਉਸ ਵਿਚ ਜੁੜੀ ਰਹਿੰਦੀ ਹੈ ।੨।
ਪਉੜੀ ॥
pauVI[
ਸਤੁ ਸੰਤੋਖੁ ਸਭੁ ਸਚੁ ਹੈ ਗੁਰਮੁਖਿ ਪਵਿਤਾ ॥
ਜੋ ਮਨੁੱਖ ਗੁਰੂ ਦਾ ਹੋ ਕੇ ਰਹਿੰਦਾ ਹੈ ਉਹ ਪਵਿਤ® (ਜੀਵਨ ਵਾਲਾ) ਹੋ ਜਾਂਦਾ ਹੈ, ਉਸ ਨੂੰ ਸਤ ਸੰਤੋਖ ਪ੍ਰਾਪਤ ਹੁੰਦਾ ਹੈ,
ਅੰਦਰਹੁ ਕਪਟੁ ਵਿਕਾਰੁ ਗਇਆ ਮਨੁ ਸਹਜੇ ਜਿਤਾ ॥
ਹਰ ਥਾਂ ਪ੍ਰਭੂ ਦਿੱਸਦਾ ਹੈ; ਉਸ ਦੇ ਮਨ ਵਿਚੋਂ ਖੋਟ ਤੇ ਵਿਕਾਰ ਦੂਰ ਹੋ ਜਾਂਦਾ ਹੈ,
ਤਹ ਜੋਤਿ ਪ੍ਰਗਾਸੁ ਅਨੰਦ ਰਸੁ ਅਗਿਆਨੁ ਗਵਿਤਾ ॥
ਉਹ ਸੌਖੇ ਹੀ ਮਨ ਨੂੰ ਵੱਸ ਕਰ ਲੈਂਦਾ ਹੈ; ਇਸ ਅਵਸਥਾ ਵਿਚ (ਅੱਪੜ ਕੇ ਉਸ ਦੇ ਅੰਦਰ ਪਰਮਾਤਮਾ ਦੀ) ਜੋਤਿ ਦਾ ਪ੍ਰਕਾਸ਼ ਹੋ ਜਾਂਦਾ ਹੈ,
ਅਨਦਿਨੁ ਹਰਿ ਕੇ ਗੁਣ ਰਵੈ ਗੁਣ ਪਰਗਟੁ ਕਿਤਾ ॥
ਆਤਮਕ ਆਨੰਦ ਦੀ ਉਸ ਨੂੰ ਚਾਟ ਲੱਗ ਜਾਂਦੀ ਹੈ ਤੇ ਅਗਿਆਨ ਦੂਰ ਹੋ ਜਾਂਦਾ ਹੈ, (ਫਿਰ) ਉਹ ਹਰ ਵੇਲੇ ਪਰਮਾਤਮਾ ਦੇ ਗੁਣ ਗਾਉਂਦਾ ਹੈ,
ਸਭਨਾ ਦਾਤਾ ਏਕੁ ਹੈ ਇਕੋ ਹਰਿ ਮਿਤਾ ॥੯॥
ਰੱਬੀ) ਗੁਣ ਉਸ ਦੇ ਅੰਦਰ ਪਰਗਟ ਹੋ ਜਾਂਦੇ ਹਨ; (ਉਸ ਨੂੰ ਇਹ ਯਕੀਨ ਬਣ ਜਾਂਦਾ ਹੈ ਕਿ) ਇਕ ਪ੍ਰਭੂ ਸਾਰੇ ਜੀਵਾਂ ਦਾ ਦਾਤਾ ਹੈ ਤੇ ਮਿੱਤਰ ਹੈ ।੬।
ਸਲੋਕੁ ਮਃ ੩ ॥
ਸਲੋਕ ਤੀਜੀ ਪਾਤਿਸ਼ਾਹੀ।
ਬ੍ਰਹਮੁ ਬਿੰਦੇ ਸੋ ਬ੍ਰਾਹਮਣੁ ਕਹੀਐ ਜਿ ਅਨਦਿਨੁ ਹਰਿ ਲਿਵ ਲਾਏ ॥
ਜੋ ਮਨੁੱਖ ਬ੍ਰਹਮ ਨੂੰ ਬਿੰਦਦਾ ਹੈ (ਪਰਮਾਤਮਾ ਨੂੰ ਪਛਾਣਦਾ ਹੈ) ਜੋ ਹਰ ਵੇਲੇ ਪਰਮਾਤਮਾ ਵਿਚ ਸੁਰਤਿ ਜੋੜਦਾ ਹੈ ਉਸ ਨੂੰ ਬ੍ਰਾਹਮਣ ਕਹਿਣਾ ਚਾਹੀਦਾ ਹੈ
ਸਤਿਗੁਰ ਪੁਛੈ ਸਚੁ ਸੰਜਮੁ ਕਮਾਵੈ ਹਉਮੈ ਰੋਗੁ ਤਿਸੁ ਜਾਏ ॥
(ਉਹ ਬ੍ਰਾਹਮਣ) ਸਤਿਗੁਰੂ ਦੇ ਕਹੇ ਤੇ ਤੁਰਦਾ ਹੈ ‘ਸੱਚ’ ਰੂਪ ਸੰਜਮ ਰੱਖਦਾ ਹੈ, (ਤੇ ਇਸ ਤਰ੍ਹਾਂ) ਉਸ ਦਾ ਹਉਮੈ-ਰੋਗ ਦੂਰ ਹੁੰਦਾ ਹ
ਹਰਿ ਗੁਣ ਗਾਵੈ ਗੁਣ ਸੰਗ੍ਰਹੈ ਜੋਤੀ ਜੋਤਿ ਮਿਲਾਏ ॥
ਉਹ ਹਰੀ ਦੇ ਗੁਣ ਗਾਉਂਦਾ ਹੈ, (ਰੱਬੀ) ਗੁਣ ਇਕੱਤ® ਕਰਦਾ ਹੈ ਤੇ ਪਰਮ-ਜੋਤਿ ਵਿਚ ਆਪਣੀ ਆਤਮਾ ਮਿਲਾਈ ਰੱਖਦਾ ਹੈ ।
ਇਸੁ ਜੁਗ ਮਹਿ ਕੋ ਵਿਰਲਾ ਬ੍ਰਹਮ ਗਿਆਨੀ ਜਿ ਹਉਮੈ ਮੇਟਿ ਸਮਾਏ ॥
ਮਨੁੱਖ ਜਨਮ ਵਿਚ ਕੋਈ ਵਿਰਲਾ ਬ੍ਰਹਮ ਨੂੰ ਜਾਣਨ ਵਾਲਾ ਹੈ ਜੋ ਹਉਮੈ ਦੂਰ ਕਰ ਕੇ ਬ੍ਰਹਮ ਵਿਚ ਜੁੜਿਆ ਰਹਿੰਦਾ ਹੈ ।
ਨਾਨਕ ਤਿਸ ਨੋ ਮਿਲਿਆ ਸਦਾ ਸੁਖੁ ਪਾਈਐ ਜਿ ਅਨਦਿਨੁ ਹਰਿ ਨਾਮੁ ਧਿਆਏ ॥੧॥
ਹੇ ਨਾਨਕ! ਜੋ (ਬ੍ਰਹਮਗਿਆਨੀ ਬ੍ਰਾਹਮਣ) ਹਰ ਵੇਲੇ ਨਾਮ ਸਿਮਰਦਾ ਹੈ ਉਸ ਨੂੰ ਮਿਲਿਆਂ ਸਦਾ ਸੁਖ ਮਿਲਦਾ ਹੈ ।੧।
ਮਃ ੩ ॥
ਤੀਜੀ ਪਾਤਿਸ਼ਾਹੀ।
ਅੰਤਰਿ ਕਪਟੁ ਮਨਮੁਖ ਅਗਿਆਨੀ ਰਸਨਾ ਝੂਠੁ ਬੋਲਾਇ ॥
ਆਪਣੇ ਮਨ ਦੇ ਪਿਛੇ ਤੁਰਨ ਵਾਲਾ ਮਨੁੱਖ ਜਾਹਲ ਹੈ, ਉਸ ਦੇ ਅੰਦਰ ਖੋਟ ਹੈ ਤੇ ਜੀਭ ਨਾਲ ਝੂਠ (ਭਾਵ, ਅੰਦਰਲੇ ਖੋਟ ਦੇ ਉਲਟ) ਬੋਲਦਾ ਹੈ (ਭਾਵ, ਅੰਦਰੋਂ ਹੋਰ ਤੇ ਬਾਹਰੋਂ ਹੋਰ)
ਕਪਟਿ ਕੀਤੈ ਹਰਿ ਪੁਰਖੁ ਨ ਭੀਜੈ ਨਿਤ ਵੇਖੈ ਸੁਣੈ ਸੁਭਾਇ ॥
(ਇਸ ਤਰ੍ਹਾਂ) ਠੱਗੀ ਕੀਤਿਆਂ ਪਰਮਾਤਮਾ ਪ੍ਰਸੰਨ ਨਹੀਂ ਹੁੰਦਾ, (ਕਿਉਂਕਿ) ਉਹ ਸੁਤੇ ਹੀ (ਅਸਾਡਾ ਹਰੇਕ ਲੁਕਵਾਂ ਕੰਮ ਭੀ) ਵੇਖਦਾ ਹੈ ਤੇ (ਲੁਕਵਾਂ ਬੋਲ ਤੇ ਖ਼ਿਆਲ ਭੀ) ਸੁਣਦਾ ਹੈ ।
ਦੂਜੈ ਭਾਇ ਜਾਇ ਜਗੁ ਪਰਬੋਧੈ ਬਿਖੁ ਮਾਇਆ ਮੋਹ ਸੁਆਇ ॥
ਮਨਮੁਖ (ਆਪ) ਮਾਇਆ ਦੇ ਮੋਹ ਵਿਚ ਹੈ ਪਰ ਜਾ ਕੇ ਲੋਕਾਂ ਨੂੰ ਉਪਦੇਸ਼ ਕਰਦਾ ਹੈ
ਇਤੁ ਕਮਾਣੈ ਸਦਾ ਦੁਖੁ ਪਾਵੈ ਜੰਮੈ ਮਰੈ ਫਿਰਿ ਆਵੈ ਜਾਇ ॥
ਇਹ ਕਰਤੂਤ ਕੀਤਿਆਂ ਉਹ ਸਦਾ ਦੁੱਖ ਪਾਂਦਾ ਹੈ, ਜੰਮਦਾ ਹੈ, ਮਰਦਾ ਹੈ, ਮੁੜ ਜੰਮਦਾ ਹੈ ਮਰਦਾ ਹ
ਸਹਸਾ ਮੂਲਿ ਨ ਚੁਕਈ ਵਿਚਿ ਵਿਸਟਾ ਪਚੈ ਪਚਾਇ ॥
ਉਸ ਦਾ ਅੰਦਰਲਾ ਤੌਖਲਾ ਕਦੇ ਮਿਟਦਾ ਹੀ ਨਹੀਂ, ਉਹ ਮਾਨੋ, ਮੈਲੇ ਵਿਚ ਪਿਆ ਸੜਦਾ ਰਹਿੰਦਾ ਹੈ ।
ਜਿਸ ਨੋ ਕ੍ਰਿਪਾ ਕਰੇ ਮੇਰਾ ਸੁਆਮੀ ਤਿਸੁ ਗੁਰ ਕੀ ਸਿਖ ਸੁਣਾਇ ॥
ਪਰ, ਜਿਸ ਮਨੁੱਖ ਉਤੇ ਮੇਰਾ ਮਾਲਕ ਮਿਹਰ ਕਰਦਾ ਹੈ ਉਸ ਨੂੰ ਗੁਰੂ ਦਾ ਉਪਦੇਸ਼ ਸੁਣਾਂਦਾ ਹੈ
ਹਰਿ ਨਾਮੁ ਧਿਆਵੈ ਹਰਿ ਨਾਮੋ ਗਾਵੈ ਹਰਿ ਨਾਮੋ ਅੰਤਿ ਛਡਾਇ ॥੨॥
ਉਹ ਮਨੁੱਖ ਪ੍ਰਭੂ ਦਾ ਨਾਮ ਸਿਮਰਦਾ ਹੈ, ਨਾਮ ਹੀ ਗਾਉਂਦਾ ਹੈ, ਨਾਮ ਹੀ ਉਸ ਨੂੰ ਆਖ਼ਰ (ਇਸ ਸਹਸੇ ਤੋਂ) ਛੁਡਾਂਦਾ ਹੈ ।੨।
ਪਉੜੀ ॥
pauVI[
ਜਿਨਾ ਹੁਕਮੁ ਮਨਾਇਓਨੁ ਤੇ ਪੂਰੇ ਸੰਸਾਰਿ ॥
ਉਹ ਮਨੁੱਖ ਜਗਤ ਵਿਚ ਪੂਰੇ ਭਾਂਡੇ ਹਨ ਜਿਨ੍ਹਾਂ ਤੋਂ ਪਰਮਾਤਮਾ (ਆਪਣਾ) ਹੁਕਮ ਮਨਾਂਦਾ ਹੈ
ਸਾਹਿਬੁ ਸੇਵਨਿੑ ਆਪਣਾ ਪੂਰੈ ਸਬਦਿ ਵੀਚਾਰਿ ॥
ਉਹ ਬੰਦੇ ਪੂਰੇ ਗੁਰੂ ਦੇ ਸ਼ਬਦ ਵਿਚ ਚਿੱਤ ਜੋੜ ਕੇ ਆਪਣੇ ਮਾਲਕ ਦੀ ਬੰਦਗੀ ਕਰਦੇ ਹਨ
ਹਰਿ ਕੀ ਸੇਵਾ ਚਾਕਰੀ ਸਚੈ ਸਬਦਿ ਪਿਆਰਿ ॥
ਪ੍ਰਭੂ ਦੀ ਬੰਦਗੀ ਹੋ ਹੀ ਤਾਂ ਸਕਦੀ ਹੈ ਜੇ ਸੱਚੇ ਸ਼ਬਦ ਵਿਚ ਪਿਆਰ ਪਾਈਏ, (ਲਫ਼ਜ਼ੀ—ਸੱਚੇ ਸ਼ਬਦ ਵਿਚ ਪਿਆਰ ਦੀ ਰਾਹੀਂ) ।
ਹਰਿ ਕਾ ਮਹਲੁ ਤਿਨੑੀ ਪਾਇਆ ਜਿਨੑ ਹਉਮੈ ਵਿਚਹੁ ਮਾਰਿ ॥
ਜੋ ਮਨੁੱਖ ਅੰਦਰੋਂ ਹਉਮੈ ਨੂੰ ਮਾਰਦੇ ਹਨ ਉਹਨਾਂ ਨੂੰ ਪਰਮਾਤਮਾ ਦੀ ਹਜ਼ੂਰੀ ਪ੍ਰਾਪਤ ਹੁੰਦੀ ਹੈ ।
ਨਾਨਕ ਗੁਰਮੁਖਿ ਮਿਲਿ ਰਹੇ ਜਪਿ ਹਰਿ ਨਾਮਾ ਉਰ ਧਾਰਿ ॥੧੦॥
ਹੇ ਨਾਨਕ! ਗੁਰੂ ਦੇ ਸਨਮੁਖ ਰਹਿਣ ਵਾਲੇ ਬੰਦੇ ਪਰਮਾਤਮਾ ਦਾ ਨਾਮ ਹਿਰਦੇ ਵਿਚ ਪਰੋ ਕੇ ਤੇ ਨਾਮ ਜਪ ਕੇ ਪਰਮਾਤਮਾ ਵਿਚ ਜੁੜੇ ਰਹਿੰਦੇ ਹਨ ।੧੦।
ਸਲੋਕੁ ਮਃ ੩ ॥
ਸਲੋਕ ਤੀਜੀ ਪਾਤਿਸ਼ਾਹੀ।
ਗੁਰਮੁਖਿ ਧਿਆਨ ਸਹਜ ਧੁਨਿ ਉਪਜੈ ਸਚਿ ਨਾਮਿ ਚਿਤੁ ਲਾਇਆ ॥
ਜੋ ਮਨੁੱਖ ਗੁਰੂ ਦੇ ਸਨਮੁਖ ਹੁੰਦਾ ਹੈ ਉਸ ਦੇ ਅੰਦਰ ਜੁੜੀ-ਸੁਰਤਿ ਤੇ ਅਡੋਲਤਾ ਦੀ ਰੌ ਚੱਲ ਪੈਂਦੀ ਹੈ
ਗੁਰਮੁਖਿ ਅਨਦਿਨੁ ਰਹੈ ਰੰਗਿ ਰਾਤਾ ਹਰਿ ਕਾ ਨਾਮੁ ਮਨਿ ਭਾਇਆ ॥
ਉਹ ਸੱਚੇ ਨਾਮ ਵਿਚ ਚਿੱਤ ਜੋੜੀ ਰੱਖਦਾ ਹੈ, ਹਰ ਵੇਲੇ ਪ੍ਰਭੂ ਦਾ ਨਾਮ ਉਸ ਨੂੰ ਮਨ ਵਿਚ ਮਿੱਠਾ ਲੱਗਦਾ ਹੈ ।
ਗੁਰਮੁਖਿ ਹਰਿ ਵੇਖਹਿ ਗੁਰਮੁਖਿ ਹਰਿ ਬੋਲਹਿ ਗੁਰਮੁਖਿ ਹਰਿ ਸਹਜਿ ਰੰਗੁ ਲਾਇਆ ॥
ਗੁਰਮੁਖ ਬੰਦੇ ਰੱਬ ਨੂੰ ਹੀ (ਹਰ ਥਾਂ) ਵੇਖਦੇ ਹਨ, ਰੱਬ ਦੀ ਸਿਫ਼ਤਿ ਹੀ (ਹਰ ਵੇਲੇ) ਉਚਾਰਦੇ ਹਨ, ਤੇ ਰੱਬੀ ਮੇਲ ਵਾਲੀ ਅਡੋਲਤਾ ਵਿਚ ਪਿਆਰ ਪਾਂਦੇ ਹਨ ।
ਨਾਨਕ ਗੁਰਮੁਖਿ ਗਿਆਨੁ ਪਰਾਪਤਿ ਹੋਵੈ ਤਿਮਰ ਅਗਿਆਨੁ ਅਧੇਰੁ ਚੁਕਾਇਆ ॥
ਹੇ ਨਾਨਕ! ਗੁਰਮੁਖ ਨੂੰ ਉੱਚੀ ਸਮਝ ਪ੍ਰਾਪਤ ਹੁੰਦੀ ਹੈ, ਉਸ ਦਾ ਅਗਿਆਨ-ਰੂਪ ਘੁੱਪ ਹਨੇਰਾ ਦੂਰ ਹੋ ਜਾਂਦਾ ਹੈ
ਜਿਸ ਨੋ ਕਰਮੁ ਹੋਵੈ ਧੁਰਿ ਪੂਰਾ ਤਿਨਿ ਗੁਰਮੁਖਿ ਹਰਿ ਨਾਮੁ ਧਿਆਇਆ ॥੧॥
ਉਸੇ ਗੁਰਮੁਖ ਨੇ ਨਾਮ ਜਪਿਆ ਹੈ ਜਿਸ ਉਤੇ ਧੁਰੋਂ (ਕਰਤਾਰ ਵਲੋਂ) ਪੂਰੀ ਮਿਹਰ ਹੋਈ ਹੈ ।੧।
ਮਃ ੩ ॥
ਤੀਜੀ ਪਾਤਿਸ਼ਾਹੀ।
ਸਤਿਗੁਰੁ ਜਿਨਾ ਨ ਸੇਵਿਓ ਸਬਦਿ ਨ ਲਗੋ ਪਿਆਰੁ ॥
ਜਿਨ੍ਹਾਂ ਮਨੁੱਖਾਂ ਨੇ ਗੁਰੂ ਦਾ ਹੁਕਮ ਨਹੀਂ ਮੰਨਿਆ, ਜਿਨ੍ਹਾਂ ਦਾ ਗੁਰ-ਸ਼ਬਦ ਵਿਚ ਪਿਆਰ ਨਹੀਂ ਬਣਿਆ
ਸਹਜੇ ਨਾਮੁ ਨ ਧਿਆਇਆ ਕਿਤੁ ਆਇਆ ਸੰਸਾਰਿ ॥
ਜਿਨ੍ਹਾਂ ਸ਼ਾਂਤ-ਚਿੱਤ ਹੋ ਕੇ ਨਾਮ ਨਹੀਂ ਸਿਮਰਿਆ, ਉਹ ਜਗਤ ਵਿਚ ਕਾਹਦੇ ਲਈ ਆਏ?
ਫਿਰਿ ਫਿਰਿ ਜੂਨੀ ਪਾਈਐ ਵਿਸਟਾ ਸਦਾ ਖੁਆਰੁ ॥
ਅਜੇਹਾ ਬੰਦਾ ਮੁੜ ਮੁੜ ਜੂਨ ਵਿਚ ਪੈਂਦਾ ਹੈ, ਉਹ ਮਾਨੋ, ਮੈਲੇ ਵਿਚ ਪੈ ਕੇ ਦੁਖੀ ਹੋ ਰਿਹਾ ਹੈ ।
ਕੂੜੈ ਲਾਲਚਿ ਲਗਿਆ ਨਾ ਉਰਵਾਰੁ ਨ ਪਾਰੁ ॥
(ਗੁਰੂ ਤੇ ਪਰਮਾਤਮਾ ਨੂੰ ਵਿਸਾਰ ਕੇ) ਝੂਠੇ-ਲਾਲਚ ਵਿਚ ਫਸਿਆਂ (ਫਸੇ ਹੀ ਰਹੀਦਾ ਹੈ, ਕਿਉਂਕਿ ਇਸ ਲਾਲਚ ਦਾ) ਨਾਹ ਉਰਲਾ ਬੰਨਾ ਲੱਭਦਾ ਹੈ ਨਾਹ ਪਰਲਾ ਬੰਨਾ ।