Sri Guru Granth Sahib Ji — Ang 513 (punjabi)
ਨਾਨਕ ਗੁਰਮੁਖਿ ਉਬਰੇ ਜਿ ਆਪਿ ਮੇਲੇ ਕਰਤਾਰਿ ॥੨॥
ਹੇ ਨਾਨਕ! ਜਿਨ੍ਹਾਂ ਗੁਰਮੁਖਾਂ ਨੂੰ ਕਰਤਾਰ ਨੇ ਆਪ (ਆਪਣੇ ਨਾਲ) ਜੋੜਿਆ ਹੈ ਉਹੀ ਇਸ (ਲਾਲਚ-ਰੂਪ ਸਮੁੰਦਰ) ਵਿਚੋਂ ਬਚ ਕੇ ਨਿਕਲਦੇ ਹਨ ।੨।
ਪਉੜੀ ॥
pauVI[
ਭਗਤ ਸਚੈ ਦਰਿ ਸੋਹਦੇ ਸਚੈ ਸਬਦਿ ਰਹਾਏ ॥
ਬੰਦਗੀ ਕਰਨ ਵਾਲੇ ਸੱਚੇ ਪ੍ਰਭੂ ਦੀ ਹਜ਼ੂਰੀ ਵਿਚ ਸੋਭਦੇ ਹਨ, (ਪ੍ਰਭੂ ਦੀ ਹਜ਼ੂਰੀ ਵਿਚ ਉਹ) ਸੱਚੇ ਸ਼ਬਦ ਦੀ ਰਾਹੀਂ ਟਿਕੇ ਰਹਿੰਦੇ ਹਨ
ਹਰਿ ਕੀ ਪ੍ਰੀਤਿ ਤਿਨ ਊਪਜੀ ਹਰਿ ਪ੍ਰੇਮ ਕਸਾਏ ॥
ਉਹਨਾਂ ਦੇ ਅੰਦਰ ਪ੍ਰਭੂ ਦਾ ਪਿਆਰ ਪੈਦਾ ਹੁੰਦਾ ਹੈ, (ਉਹ) ਪ੍ਰਭੂ ਦੇ ਪਿਆਰ ਦੇ ਖਿੱਚੇ ਹੋਏ (ਹਨ), ਉਹ ਸਦਾ ਪ੍ਰਭੂ ਦੇ ਪਿਆਰ ਵਿਚ ਰਹਿੰਦੇ ਹਨ
ਹਰਿ ਰੰਗਿ ਰਹਹਿ ਸਦਾ ਰੰਗਿ ਰਾਤੇ ਰਸਨਾ ਹਰਿ ਰਸੁ ਪਿਆਏ ॥
ਪ੍ਰਭੂ ਦੇ ਰੰਗ ਵਿਚ ਰੱਤੇ ਰਹਿੰਦੇ ਹਨ ਤੇ ਜੀਭ ਨਾਲ ਪ੍ਰਭੂ ਦਾ ਨਾਮ-ਰਸ ਪੀਂਦੇ ਹਨ
ਸਫਲੁ ਜਨਮੁ ਜਿਨੑੀ ਗੁਰਮੁਖਿ ਜਾਤਾ ਹਰਿ ਜੀਉ ਰਿਦੈ ਵਸਾਏ ॥
ਜਿਨ੍ਹਾਂ ਨੇ ਗੁਰੂ ਦੇ ਸਨਮੁਖ ਹੋ ਕੇ ਰੱਬ ਨੂੰ ਪਛਾਣਿਆ ਹੈ ਤੇ ਹਿਰਦੇ ਵਿਚ ਵਸਾਇਆ ਹੈ ਉਹਨਾਂ ਦਾ ਜੰਮਣਾ ਮੁਬਾਰਿਕ ਹੈ ।
ਬਾਝੁ ਗੁਰੂ ਫਿਰੈ ਬਿਲਲਾਦੀ ਦੂਜੈ ਭਾਇ ਖੁਆਏ ॥੧੧॥
ਗੁਰੂ ਤੋਂ ਬਿਨਾ ਸ੍ਰਿਸ਼ਟੀ ਹੋਰ ਹੋਰ ਪਿਆਰ ਵਿਚ ਖੁੰਝੀ ਹੋਈ ਵਿਲਕਦੀ ਫਿਰਦੀ ਹੈ ।੧੧।
ਸਲੋਕੁ ਮਃ ੩ ॥
ਸਲੋਕ ਤੀਜੀ ਪਾਤਿਸ਼ਾਹੀ।
ਕਲਿਜੁਗ ਮਹਿ ਨਾਮੁ ਨਿਧਾਨੁ ਭਗਤੀ ਖਟਿਆ ਹਰਿ ਉਤਮ ਪਦੁ ਪਾਇਆ ॥
ਇਸ ਝੰਬੇਲਿਆਂ-ਭਰੇ ਜਗਤ ਵਿਚ ਪਰਮਾਤਮਾ ਦਾ ਨਾਮ (ਹੀ) ਖ਼ਜ਼ਾਨਾ ਹੈ, ਜਿਸ ਨੇ ਬੰਦਗੀ ਕਰ ਕੇ (ਇਹ ਖ਼ਜ਼ਾਨਾ) ਖੱਟ ਲਿਆ ਹੈ ਉਸ ਨੇ ਪ੍ਰਭੂ (ਦਾ ਮੇਲ-ਰੂਪ) ਉੱਚਾ ਦਰਜਾ ਪਾ ਲਿਆ ਹੈ
ਸਤਿਗੁਰ ਸੇਵਿ ਹਰਿ ਨਾਮੁ ਮਨਿ ਵਸਾਇਆ ਅਨਦਿਨੁ ਨਾਮੁ ਧਿਆਇਆ ॥
ਗੁਰੂ ਦੇ ਹੁਕਮ ਵਿਚ ਤੁਰ ਕੇ ਉਸ ਨੇ ਪ੍ਰਭੂ ਦਾ ਨਾਮ ਆਪਣੇ ਮਨ ਵਿਚ ਵਸਾਇਆ ਹੈ ਤੇ ਹਰ ਵੇਲੇ ਨਾਮ ਸਿਮਰਿਆ ਹੈ
ਵਿਚੇ ਗ੍ਰਿਹ ਗੁਰ ਬਚਨਿ ਉਦਾਸੀ ਹਉਮੈ ਮੋਹੁ ਜਲਾਇਆ ॥
ਸਤਿਗੁਰੂ ਦੇ ਬਚਨ ਵਿਚ (ਤੁਰ ਕੇ) ਉਹ ਗ੍ਰਿਹਸਤ ਵਿਚ ਹੀ ਉਦਾਸੀ ਹੈ (ਕਿਉਂਕਿ) ਉਸ ਨੇ ਹਉਮੈ ਤੇ ਮੋਹ ਸਾੜ ਦਿੱਤਾ ਹੈ
ਆਪਿ ਤਰਿਆ ਕੁਲ ਜਗਤੁ ਤਰਾਇਆ ਧੰਨੁ ਜਣੇਦੀ ਮਾਇਆ ॥
ਉਹ (ਇਸ ਝੰਬੇਲਿਆਂ-ਭਰੇ ਸੰਸਾਰ-ਸਮੰੁਦਰ ਤੋਂ) ਆਪ ਲੰਘ ਗਿਆ ਹੈ, ਸਾਰੇ ਜਗਤ ਨੂੰ ਭੀ ਲੰਘਾਂਦਾ ਹੈ, ਧੰਨ ਹੈ ਉਸ ਦੀ ਜੰਮਣ ਵਾਲੀ ਮਾਂ!
ਐਸਾ ਸਤਿਗੁਰੁ ਸੋਈ ਪਾਏ ਜਿਸੁ ਧੁਰਿ ਮਸਤਕਿ ਹਰਿ ਲਿਖਿ ਪਾਇਆ ॥
ਇਹੋ ਜਿਹਾ ਗੁਰੂ (ਜਿਸ ਨੂੰ ਮਿਲ ਕੇ ਮਨੁੱਖ ‘ਆਪਿ ਤਰਿਆ ਕੁਲ ਜਗਤੁ ਤਰਾਇਆ’) ਉਸੇ ਬੰਦੇ ਨੂੰ ਮਿਲਦਾ ਹੈ ਜਿਸ ਦੇ ਮੱਥੇ ਤੇ ਧੁਰੋਂ ਕਰਤਾਰ ਨੇ (ਬੰਦਗੀ ਕਰਨ ਦਾ ਲੇਖ) ਲਿਖ ਕੇ ਰੱਖ ਦਿੱਤਾ ਹੈ ।
ਜਨ ਨਾਨਕ ਬਲਿਹਾਰੀ ਗੁਰ ਆਪਣੇ ਵਿਟਹੁ ਜਿਨਿ ਭ੍ਰਮਿ ਭੁਲਾ ਮਾਰਗਿ ਪਾਇਆ ॥੧॥
ਹੇ ਦਾਸ ਨਾਨਕ! (ਆਖ—) ਮੈਂ ਆਪਣੇ ਗੁਰੂ ਤੋਂ ਸਦਕੇ ਹਾਂ ਜਿਸ ਨੇ ਮੈਨੂੰ ਭੁਲੇਖੇ ਵਿਚ ਭੁੱਲੇ ਨੂੰ ਰਾਹੇ ਪਾਇਆ ਹੈ ।੧।
ਮਃ ੩ ॥
ਤੀਜੀ ਪਾਤਿਸ਼ਾਹੀ।
ਤ੍ਰੈ ਗੁਣ ਮਾਇਆ ਵੇਖਿ ਭੁਲੇ ਜਿਉ ਦੇਖਿ ਦੀਪਕਿ ਪਤੰਗ ਪਚਾਇਆ ॥
(ਸਾਰੇ ਜੀਵ, ਕੀਹ ਵਿਦਵਾਨ ਤੇ ਕੀਹ ਤਿਆਗੀ) ਤੈ®ਗੁਣੀ ਮਾਇਆ ਨੂੰ ਵੇਖ ਕੇ (ਜੀਵਨ ਦੇ ਸਹੀ ਰਸਤੇ ਤੋਂ) ਖੰੁਝ ਰਹੇ ਹਨ (ਤੇ ਦੁਖੀ ਹੋ ਰਹੇ ਹਨ) ਜਿਵੇਂ ਭੰਬਟ (ਦੀਵੇ ਨੂੰ) ਵੇਖ ਕੇ ਦੀਵੇ ਉਤੇ ਸੜਦੇ ਹਨ
ਪੰਡਿਤ ਭੁਲਿ ਭੁਲਿ ਮਾਇਆ ਵੇਖਹਿ ਦਿਖਾ ਕਿਨੈ ਕਿਹੁ ਆਣਿ ਚੜਾਇਆ ॥
ਪੰਡਿਤ (ਉਂਞ ਤਾਂ ਹੋਰਨਾਂ ਨੂੰ ਕਥਾ ਸੁਣਾਂਦੇ ਹਨ, ਪਰ) ਮੁੜ ਮੁੜ ਖੁੰਝ ਕੇ ਮਾਇਆ ਵਲ ਹੀ ਤੱਕਦੇ ਹਨ ਕਿ ਵੇਖੀਏ ਕਿਸੇ ਨੇ ਕੁਝ ਲਿਆ ਕੇ ਭੇਟਾ ਰੱਖੀ ਹੈ (ਜਾਂ ਨਹੀਂ)
ਦੂਜੈ ਭਾਇ ਪੜਹਿ ਨਿਤ ਬਿਖਿਆ ਨਾਵਹੁ ਦਯਿ ਖੁਆਇਆ ॥
ਸੋ ਮਾਇਆ ਦੇ ਪਿਆਰ ਵਿਚ ਉਹ (ਅਸਲ ਵਿਚ) ਸਦਾ ਮਾਇਆ (ਦੀ ਸੰਥਾ ਹੀ) ਪੜ੍ਹਦੇ ਹਨ, ਪਰਮਾਤਮਾ ਨੇ ਉਹਨਾਂ ਨੂੰ (ਆਪਣੇ) ਨਾਮ ਵਲੋਂ ਖੁੰਝਾ ਦਿੱਤਾ ਹੈ ।
ਜੋਗੀ ਜੰਗਮ ਸੰਨਿਆਸੀ ਭੁਲੇ ਓਨੑਾ ਅਹੰਕਾਰੁ ਬਹੁ ਗਰਬੁ ਵਧਾਇਆ ॥
ਜੋਗੀ ਜੰਗਮ ਤੇ ਸੰਨਿਆਸੀ (ਆਪਣੇ ਵਲੋਂ ਤਿਆਗੀ ਬਣੇ ਹੋਏ ਹਨ, ਪਰ ਇਹ ਭੀ ਜੀਵਨ ਦੇ ਰਾਹ ਤੋਂ) ਖੁੰਝੇ ਹੋਏ ਹਨ (ਕਿਉਂਕਿ ਇਕ ਤਾਂ ਆਪਣੇ ‘ਤਿਆਗ’ ਦਾ ਹੀ) ਇਹਨਾਂ ਦੇ ਮਾਣ ਨੇ ਅਹੰਕਾਰ ਨੂੰ ਵਧਾਇਆ ਹੋਇਆ ਹੈ
ਛਾਦਨੁ ਭੋਜਨੁ ਨ ਲੈਹੀ ਸਤ ਭਿਖਿਆ ਮਨਹਠਿ ਜਨਮੁ ਗਵਾਇਆ ॥
(ਦੂਜੇ, ਗ੍ਰਿਹਸਤੀਆਂ ਪਾਸੋਂ ਆਦਰ ਸਰਧਾ ਨਾਲ ਮਿਲਿਆ ਕੱਪੜਾ ਤੇ ਭੋਜਨ-ਰੂਪ ਭਿੱਛਿਆ ਨਹੀਂ ਲੈਂਦੇ (ਭਾਵ, ਥੋੜੀ ਚੀਜ਼ ਮਿਲਣ ਤੇ ਉਹਨਾਂ ਨੂੰ ਘੂਰਦੇ ਹਨ; ਸੋ, ਇਹਨਾਂ ਭੀ) ਮਨ ਦੇ ਹਠ ਨਾਲ (ਇਸ ਧਾਰੇ ਹੋਏ ‘ਤਿਆਗ’ ਦੇ ਕਾਰਣ) ਆਪਣੀ ਜ਼ਿੰਦਗੀ ਅਜਾਈਂ ਗਵਾਈ ਹੈ ।
ਏਤੜਿਆ ਵਿਚਹੁ ਸੋ ਜਨੁ ਸਮਧਾ ਜਿਨਿ ਗੁਰਮੁਖਿ ਨਾਮੁ ਧਿਆਇਆ ॥
ਇਹਨਾਂ ਸਾਰਿਆਂ ਵਿਚੋਂ ਉਹ ਮਨੁੱਖ ਪੂਰਨ ਅਵਸਥਾ ਵਾਲਾ ਹੈ ਜਿਸ ਨੇ ਸਨਮੁਖ ਹੋ ਕੇ ਨਾਮ ਸਿਮਰਿਆ ਹੈ ।
ਜਨ ਨਾਨਕ ਕਿਸ ਨੋ ਆਖਿ ਸੁਣਾਈਐ ਜਾ ਕਰਦੇ ਸਭਿ ਕਰਾਇਆ ॥੨॥
ਪਰ, ਹੇ ਦਾਸ! (ਇਸ ਤੈ®ਗੁਣੀ ਮਾਇਆ ਦੇ ਹੱਥੋਂ) ਹੋਰ ਕਿਸ ਅੱਗੇ ਪੁਕਾਰ ਕਰੀਏ? ਸਾਰੇ ਪ੍ਰਭੂ ਦੇ ਪ੍ਰੁੇਰੇ ਹੋਏ ਹੀ ਕਾਰ ਕਰ ਰਹੇ ਹਨ, (ਸੋ, ਇਸ ਮਾਇਆ ਤੋਂ ਬਚਣ ਲਈ ਪ੍ਰਭੂ ਅੱਗੇ ਹੀ ਕੀਤੀ ਅਰਦਾਸ ਸਹੈਤਾ ਕਰਦੀ ਹੈ) ।੨।
ਪਉੜੀ ॥
pauVI[
ਮਾਇਆ ਮੋਹੁ ਪਰੇਤੁ ਹੈ ਕਾਮੁ ਕ੍ਰੋਧੁ ਅਹੰਕਾਰਾ ॥
ਮਾਇਆ ਦਾ ਮੋਹ, ਕਾਮ, ਕੋ®ਧ ਤੇ ਅਹੰਕਾਰ (ਇਹ, ਮਾਨੋ) ਭੂਤ ਹਨ
ਏਹ ਜਮ ਕੀ ਸਿਰਕਾਰ ਹੈ ਏਨੑਾ ਉਪਰਿ ਜਮ ਕਾ ਡੰਡੁ ਕਰਾਰਾ ॥
ਇਹ ਸਾਰੇ ਜਮਰਾਜ ਦੀ ਰਈਅਤ ਹਨ, ਇਹਨਾਂ ਉੱਤੇ ਜਮਰਾਜ ਦਾ ਜ਼ੋਰ ਚੱਲਦਾ ਹੈ ।
ਮਨਮੁਖ ਜਮ ਮਗਿ ਪਾਈਅਨਿੑ ਜਿਨੑ ਦੂਜਾ ਭਾਉ ਪਿਆਰਾ ॥
ਆਪਣੇ ਮਨ ਦੇ ਪਿਛੇ ਤੁਰਨ ਵਾਲੇ ਬੰਦੇ ਜਿਨ੍ਹਾਂ ਨੂੰ ਮਾਇਆ ਦਾ ਪਿਆਰ ਮਿੱਠਾ ਲੱਗਦਾ ਹੈ ਜਮਰਾਜ ਦੇ ਰਾਹ ਤੇ ਪਾਏ ਜਾਂਦੇ ਹਨ (ਭਾਵ, ਉਹ ਜਮ ਦੀ ਰਈਅਤ ਕਾਮਾਦਿਕਾਂ ਦੇ ਵੱਸ ਪੈ ਜਾਂਦੇ ਹਨ)
ਜਮ ਪੁਰਿ ਬਧੇ ਮਾਰੀਅਨਿ ਕੋ ਸੁਣੈ ਨ ਪੂਕਾਰਾ ॥
ਉਹ ਮਨਮੁਖ ਜਮ-ਪੁਰੀ ਵਿਚ ਬੱਝੇ ਹੋਏ (ਭਾਵ, ਜਮ ਦੀ ਰਈਅਤ ਕਾਮਾਦਿਕਾਂ ਦੇ ਵੱਸ ਵਿਚ ਪਏ ਹੋਏ) ਮਾਰੀਦੇ ਹਨ (ਦੁਖੀ ਹੁੰਦੇ ਹਨ), ਕੋਈ ਉਹਨਾਂ ਦੀ ਪੁਕਾਰ ਨਹੀਂ ਸੁਣਦਾ (ਭਾਵ, ਇਹਨਾਂ ਕਾਮਾਦਿਕਾਂ ਦੇ ਪੰਜੇ ਤੋਂ ਕੋਈ ਉਹਨਾਂ ਨੂੰ ਛੁਡਾ ਨਹੀਂ ਸਕਦਾ) ।
ਜਿਸ ਨੋ ਕ੍ਰਿਪਾ ਕਰੇ ਤਿਸੁ ਗੁਰੁ ਮਿਲੈ ਗੁਰਮੁਖਿ ਨਿਸਤਾਰਾ ॥੧੨॥
ਜਿਸ ਮਨੁੱਖ ਤੇ ਪ੍ਰਭੂ ਆਪ ਮਿਹਰ ਕਰੇ ਉਸ ਨੂੰ ਗੁਰੂ ਮਿਲਦਾ ਹੈ, ਗੁਰੂ ਦੀ ਰਾਹੀਂ (ਇਹਨਾਂ ਭੂਤਾਂ ਤੋਂ) ਛੁਟਕਾਰਾ ਹੁੰਦਾ ਹੈ ।੧੨।
ਸਲੋਕੁ ਮਃ ੩ ॥
ਸਲੋਕ ਤੀਜੀ ਪਾਤਿਸ਼ਾਹੀ।
ਹਉਮੈ ਮਮਤਾ ਮੋਹਣੀ ਮਨਮੁਖਾ ਨੋ ਗਈ ਖਾਇ ॥
ਹਉਮੈ ਤੇ ਅਪਣੱਤ (ਸਰੂਪ ਵਾਲੀ ਮਾਇਆ, ਮਾਨੋ) ਚੁੜੇਲ ਹੈ ਜੋ ਆਪ-ਹੁਦਰਿਆਂ ਨੂੰ ਹੜੱਪ ਕਰ ਜਾਂਦੀ ਹੈ,
ਜੋ ਮੋਹਿ ਦੂਜੈ ਚਿਤੁ ਲਾਇਦੇ ਤਿਨਾ ਵਿਆਪਿ ਰਹੀ ਲਪਟਾਇ ॥
ਜੋ ਮਨੁੱਖ (ਰੱਬ ਨੂੰ ਛੱਡ ਕਿਸੇ) ਹੋਰ ਦੇ ਮੋਹ ਵਿਚ ਚਿੱਤ ਜੋੜਦੇ ਹਨ ਉਹਨਾਂ ਨੂੰ ਚੰਬੜ ਕੇ ਆਪਣੇ ਵੱਸ ਵਿਚ ਕਰ ਲੈਂਦੀ ਹੈ ।
ਗੁਰ ਕੈ ਸਬਦਿ ਪਰਜਾਲੀਐ ਤਾ ਏਹ ਵਿਚਹੁ ਜਾਇ ॥
ਜੇ ਗੁਰੂ ਦੇ ਸ਼ਬਦ ਨਾਲ ਇਸ ਨੂੰ ਚੰਗੀ ਤਰ੍ਹਾਂ ਸਾੜੀਏ (ਜਿਵੇਂ, ਚੰਬੜੇ ਹੋਏ ਭੂਤਾਂ ਚੁੜੇਲਾਂ ਨੂੰ ਮਾਂਦਰੀ ਲੋਕ ਅੱਗ ਨਾਲ ਸਾੜਨ ਦਾ ਡਰਾਵਾ ਦੇਂਦੇ ਸੁਣੀਦੇ ਹਨ) ਤਾਂ ਇਹ ਅੰਦਰੋਂ ਨਿਕਲਦੀ ਹੈ;
ਤਨੁ ਮਨੁ ਹੋਵੈ ਉਜਲਾ ਨਾਮੁ ਵਸੈ ਮਨਿ ਆਇ ॥
ਸਰੀਰ ਤੇ ਮਨ ਸੁਅੱਛ ਹੋ ਜਾਂਦਾ ਹੈ; ਪ੍ਰਭੂ ਦਾ ਨਾਮ ਮਨ ਵਿਚ ਆ ਵੱਸਦਾ ਹੈ ।
ਨਾਨਕ ਮਾਇਆ ਕਾ ਮਾਰਣੁ ਹਰਿ ਨਾਮੁ ਹੈ ਗੁਰਮੁਖਿ ਪਾਇਆ ਜਾਇ ॥੧॥
ਹੇ ਨਾਨਕ! ਇਸ ਮਾਇਆ (ਸੰਖੀਏ ਨੂੰ ਕੁਸ਼ਤਾ ਕਰਨ) ਦੀ ਬੂਟੀ ਇੱਕ ਹਰਿ-ਨਾਮ ਹੀ ਹੈ ਜੋ ਗੁਰੂ ਤੋਂ ਹੀ ਮਿਲ ਸਕਦਾ ਹੈ ।੧।
ਮਃ ੩ ॥
ਤੀਜੀ ਪਾਤਿਸ਼ਾਹੀ।
ਇਹੁ ਮਨੁ ਕੇਤੜਿਆ ਜੁਗ ਭਰਮਿਆ ਥਿਰੁ ਰਹੈ ਨ ਆਵੈ ਜਾਇ ॥
ਇਹ ਮਨ ਕਈ ਜੁਗ ਭਟਕਦਾ ਰਹਿੰਦਾ ਹੈ (ਪਰਮਾਤਮਾ ਵਿਚ) ਟਿਕਦਾ ਨਹੀਂ ਤੇ ਜੰਮਦਾ ਮਰਦਾ ਰਹਿੰਦਾ ਹੈ;
ਹਰਿ ਭਾਣਾ ਤਾ ਭਰਮਾਇਅਨੁ ਕਰਿ ਪਰਪੰਚੁ ਖੇਲੁ ਉਪਾਇ ॥
ਪਰ ਇਹ ਗੱਲ ਪ੍ਰਭੂ ਨੂੰ (ਏਸੇ ਤਰ੍ਹਾਂ) ਭਾਉਂਦੀ ਹੈ ਕਿ ਉਸ ਨੇ ਇਹ ਠੱਗਣ ਵਾਲੀ (ਜਗਤ-ਖੇਡ ਬਣਾ ਕੇ (ਜੀਵਾਂ ਨੂੰ ਇਸ ਵਿਚ) ਭਰਮਾਇਆ ਹੋਇਆ ਹੈ ।
ਜਾ ਹਰਿ ਬਖਸੇ ਤਾ ਗੁਰ ਮਿਲੈ ਅਸਥਿਰੁ ਰਹੈ ਸਮਾਇ ॥
ਜਦੋਂ ਪ੍ਰਭੂ (ਆਪ) ਮਿਹਰ ਕਰਦਾ ਹੈ ਤਾਂ (ਜੀਵ ਨੂੰ) ਗੁਰੂ ਮਿਲਦਾ ਹੈ, (ਫਿਰ) ਇਹ (ਪ੍ਰਭੂ ਵਿਚ) ਜੁੜ ਕੇ ਟਿਕਿਆ ਰਹਿੰਦਾ ਹੈ;