Sri Guru Granth Sahib Ji — Ang 516 (punjabi)
ਨਾਨਕ ਵਾਹੁ ਵਾਹੁ ਗੁਰਮੁਖਿ ਪਾਈਐ ਅਨਦਿਨੁ ਨਾਮੁ ਲਏਇ ॥੧॥
ਹੇ ਨਾਨਕ! ਜੋ ਮਨੁੱਖ ਗੁਰੂ ਦੇ ਹੁਕਮ ਵਿਚ ਤੁਰਦਾ ਹੈ ਉਸ ਨੂੰ ਸਿਫ਼ਤਿ-ਸਾਲਾਹ ਦੀ ਦਾਤਿ ਮਿਲਦੀ ਹੈ, ਉਹ ਹਰ ਵੇਲੇ ਪ੍ਰਭੂ ਦਾ ਨਾਮ ਜਪਦਾ ਹੈ ।੧।
ਮਃ ੩ ॥
ਤੀਜੀ ਪਾਤਿਸ਼ਾਹੀ।
ਬਿਨੁ ਸਤਿਗੁਰ ਸੇਵੇ ਸਾਤਿ ਨ ਆਵਈ ਦੂਜੀ ਨਾਹੀ ਜਾਇ ॥
ਸਤਿਗੁਰੂ ਦੀ ਦੱਸੀ ਸੇਵਾ ਕਰਨ ਤੋਂ ਬਿਨਾ ਸ਼ਾਂਤੀ ਨਹੀਂ ਆਉਂਦੀ ਤੇ (ਸਤਿਗੁਰੂ ਤੋਂ ਬਿਨਾ) ਹੋਰ ਕੋਈ ਥਾਂ ਨਹੀਂ (ਜਿਥੇ ਇਹ ਮਿਲ ਸਕੇ)
ਜੇ ਬਹੁਤੇਰਾ ਲੋਚੀਐ ਵਿਣੁ ਕਰਮੈ ਨ ਪਾਇਆ ਜਾਇ ॥
ਭਾਵੇਂ ਕਿਤਨੀ ਹੀ ਤਾਂਘ ਕਰੀਏ, ਮੇਹਰ ਤੋਂ ਬਿਨਾ ਪ੍ਰਭੂ ਦੀ ਪ੍ਰਾਪਤੀ ਨਹੀਂ ਹੋ ਸਕਦੀ ।
ਜਿਨੑਾ ਅੰਤਰਿ ਲੋਭ ਵਿਕਾਰੁ ਹੈ ਦੂਜੈ ਭਾਇ ਖੁਆਇ ॥
ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਲੋਭ ਦਾ ਔਗੁਣ ਹੈ, ਉਹ ਮਾਇਆ ਦੇ ਪਿਆਰ ਵਿਚ ਭੁੱਲੇ ਹੋਏ ਹਨ,
ਜੰਮਣੁ ਮਰਣੁ ਨ ਚੁਕਈ ਹਉਮੈ ਵਿਚਿ ਦੁਖੁ ਪਾਇ ॥
ਉਹਨਾਂ ਦਾ ਜੰਮਣਾ ਮਰਣਾ ਮੁੱਕਦਾ ਨਹੀਂ ਤੇ ਉਹ ਅਹੰਕਾਰ ਵਿਚ ਕਲੇਸ਼ ਉਠਾਉਂਦੇ ਹਨ ।
ਜਿਨੑਾ ਸਤਿਗੁਰ ਸਿਉ ਚਿਤੁ ਲਾਇਆ ਸੁ ਖਾਲੀ ਕੋਈ ਨਾਹਿ ॥
ਜਿਨ੍ਹਾਂ ਮਨੁੱਖਾਂ ਨੇ ਆਪਣੇ ਸਤਿਗੁਰੂ ਨਾਲ ਚਿੱਤ ਜੋੜਿਆ ਹੈ ਉਹਨਾਂ ਵਿਚੋਂ (ਪ੍ਰਭੂ ਦੇ ਮਿਲਾਪ ਤੋਂ) ਵਾਂਜਿਆਂ ਕੋਈ ਨਹੀਂ ਰਿਹਾ,
ਤਿਨ ਜਮ ਕੀ ਤਲਬ ਨ ਹੋਵਈ ਨਾ ਓਇ ਦੁਖ ਸਹਾਹਿ ॥
ਨਾਹ ਤਾਂ ਉਹਨਾਂ ਨੂੰ ਜਮ ਦਾ ਸੱਦਾ ਪੈਂਦਾ ਹੈ ਤੇ ਨਾਹ ਉਹ ਦੁੱਖ ਸਹਿੰਦੇ ਹਨ (ਭਾਵ, ਉਹਨਾਂ ਨੂੰ ਮੌਤ ਦਾ ਸਹਮ ਪੋਹ ਨਹੀਂ ਸਕਦਾ) ।
ਨਾਨਕ ਗੁਰਮੁਖਿ ਉਬਰੇ ਸਚੈ ਸਬਦਿ ਸਮਾਹਿ ॥੨॥
ਹੇ ਨਾਨਕ! ਜੋ ਮਨੁੱਖ ਗੁਰੂ ਦੇ ਸਨਮੁਖ ਹੋਏ ਹਨ, ਉਹ (ਦੁੱਖਾਂ ਤੋਂ) ਬਚ ਗਏ ਹਨ ਤੇ ਸੱਚੇ ਸ਼ਬਦ ਵਿਚ ਲੀਨ ਰਹਿੰਦੇ ਹਨ ।੨।
ਪਉੜੀ ॥
pauVI[
ਢਾਢੀ ਤਿਸ ਨੋ ਆਖੀਐ ਜਿ ਖਸਮੈ ਧਰੇ ਪਿਆਰੁ ॥
ਜੋ ਮਨੁੱਖ ਆਪਣੇ ਮਾਲਕ-ਪ੍ਰਭੂ ਨਾਲ ਪਿਆਰ ਪਾਉਂਦਾ ਹੈ, ਉਹੀ ਪ੍ਰਭੂ ਦਾ ਢਾਢੀ ਅਖਵਾ ਸਕਦਾ ਹੈ ,
ਦਰਿ ਖੜਾ ਸੇਵਾ ਕਰੇ ਗੁਰ ਸਬਦੀ ਵੀਚਾਰੁ ॥
ਉਹ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ ਟਿਕ ਕੇ ਉਸ ਦਾ ਸਿਮਰਨ ਕਰਦਾ ਹੈ ਤੇ ਗੁਰੂ ਦੇ ਸ਼ਬਦ ਰਾਹੀਂ ਉਸ ਦੇ ਗੁਣਾਂ ਦੀ ਵਿਚਾਰ ਕਰਦਾ ਹੈ ।
ਢਾਢੀ ਦਰੁ ਘਰੁ ਪਾਇਸੀ ਸਚੁ ਰਖੈ ਉਰ ਧਾਰਿ ॥
ਜਿਉਂ ਜਿਉਂ ਉਹ ਪ੍ਰਭੂ ਨੂੰ ਆਪਣੇ ਹਿਰਦੇ ਵਿਚ ਵਸਾਉਂਦਾ ਹੈ, ਉਹ ਪ੍ਰਭੂ ਦੇ ਚਰਨਾਂ ਵਿਚ ਜੁੜਦਾ ਹੈ (ਪ੍ਰਭੂ ਦੀ ਹਜ਼ੂਰੀ ਉਸ ਨੂੰ ਪ੍ਰਾਪਤ ਹੁੰਦੀ ਹੈ),
ਢਾਢੀ ਕਾ ਮਹਲੁ ਅਗਲਾ ਹਰਿ ਕੈ ਨਾਇ ਪਿਆਰਿ ॥
ਪ੍ਰਭੂ ਦੇ ਨਾਮ ਵਿਚ ਪਿਆਰ ਕਰਨ ਨਾਲ ਉਸ ਦੇ ਮਨ ਦੀ ਅਵਸਥਾ ਬਹੁਤ ਉੱਚੀ ਹੋ ਜਾਂਦੀ ਹੈ,
ਢਾਢੀ ਕੀ ਸੇਵਾ ਚਾਕਰੀ ਹਰਿ ਜਪਿ ਹਰਿ ਨਿਸਤਾਰਿ ॥੧੮॥
ਬੱਸ, ਉਹ ਢਾਢੀ ਇਹੀ ਸੇਵਾ ਕਰਦਾ ਹੈ, ਇਹੀ ਚਾਕਰੀ ਕਰਦਾ ਹੈ ਕਿ ਉਹ ਪ੍ਰਭੂ ਦਾ ਨਾਮ ਜਪਦਾ ਹੈ, ਤੇ ਪ੍ਰਭੂ ਉਸ ਨੂੰ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ ।੧੮।
ਸਲੋਕੁ ਮਃ ੩ ॥
ਸਲੋਕ ਤੀਜੀ ਪਾਤਿਸ਼ਾਹੀ।
ਗੂਜਰੀ ਜਾਤਿ ਗਵਾਰਿ ਜਾ ਸਹੁ ਪਾਏ ਆਪਣਾ ॥
ਮੋਟੀ ਜਾਤਿ ਦੀ ਗੁਜਰੀ ਕੁਲਵੰਤੀ ਇਸਤ®ੀ ਬਣ ਗਈ (ਉੱਚੀ ਜਾਤਿ ਵਾਲੀ ਹੋ ਗਈ) ਜਦੋਂ ਉਸ ਨੇ ਆਪਣਾ ਖਸਮ ਲੱਭ ਲਿਆ
ਗੁਰ ਕੈ ਸਬਦਿ ਵੀਚਾਰਿ ਅਨਦਿਨੁ ਹਰਿ ਜਪੁ ਜਾਪਣਾ ॥
(ਤਿਵੇਂ ਹੀ) ਉਹ (ਜੀਵ-) ਇਸਤ®ੀ ਕੁਲਵੰਤੀ ਹੋ ਜਾਂਦੀ ਹੈ ਜੋ ਸਤਿਗੁਰੂ ਦੇ ਸ਼ਬਦ ਦੁਆਰਾ ਵਿਚਾਰ ਕਰ ਕੇ ਹਰ ਰੋਜ਼ ਪ੍ਰਭੂ ਦਾ ਸਿਮਰਨ ਕਰਦੀ ਹੈ
ਜਿਸੁ ਸਤਿਗੁਰੁ ਮਿਲੈ ਤਿਸੁ ਭਉ ਪਵੈ ਸਾ ਕੁਲਵੰਤੀ ਨਾਰਿ ॥
(ਕਿਉਂਕਿ) ਜਿਸ ਨੂੰ ਗੁਰੂ ਮਿਲ ਪੈਂਦਾ ਹੈ ਉਸ ਦੇ ਅੰਦਰ ਪਰਮਾਤਮਾ ਦਾ ਡਰ ਪੈਦਾ ਹੁੰਦਾ ਹੈ
ਸਾ ਹੁਕਮੁ ਪਛਾਣੈ ਕੰਤ ਕਾ ਜਿਸ ਨੋ ਕ੍ਰਿਪਾ ਕੀਤੀ ਕਰਤਾਰਿ ॥
ਉਹ ਖਸਮ-ਪ੍ਰਭੂ ਦਾ ਹੁਕਮ ਸਮਝ ਲੈਂਦੀ ਹੈ (ਪਰ ਇਹ ਉਹੀ ਜੀਵ-ਇਸਤ®ੀ ਕਰਦੀ ਹੈ) ਜਿਸ ਤੇ ਕਰਤਾਰ ਨੇ ਆਪ ਮਿਹਰ ਕੀਤੀ ਹੋਵੇ ।
ਓਹ ਕੁਚਜੀ ਕੁਲਖਣੀ ਪਰਹਰਿ ਛੋਡੀ ਭਤਾਰਿ ॥
(ਦੂਜੇ ਪਾਸੇ) ਜਿਸ ਨੂੰ ਖਸਮ ਨੇ ਛੁੱਟੜ ਛੱਡ ਦਿੱਤਾ ਹੋਵੇ, ਉਹ ਇਸਤ®ੀ ਕੁਚੱਜੀ ਤੇ ਖੋਟੇ ਲੱਛਣਾਂ ਵਾਲੀ ਹੁੰਦੀ ਹੈ ।
ਭੈ ਪਇਐ ਮਲੁ ਕਟੀਐ ਨਿਰਮਲ ਹੋਵੈ ਸਰੀਰੁ ॥
ਜੇ ਹਿਰਦੇ ਵਿਚ ਪ੍ਰਭੂ ਦਾ ਡਰ ਆ ਵੱਸੇ, ਤਾਂ ਮਨ ਦੀ ਮੈਲ ਕੱਟੀ ਜਾਂਦੀ ਹੈ, ਸਰੀਰ ਭੀ ਪਵਿੱਤ® ਹੋ ਜਾਂਦਾ ਹੈ
ਅੰਤਰਿ ਪਰਗਾਸੁ ਮਤਿ ਊਤਮ ਹੋਵੈ ਹਰਿ ਜਪਿ ਗੁਣੀ ਗਹੀਰੁ ॥
ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਦਾ ਸਿਮਰਨ ਕਰ ਕੇ ਅੰਦਰ ਚਾਨਣ ਹੋ ਜਾਂਦਾ ਹੈ, ਮਤਿ ਉੱਜਲੀ ਹੋ ਜਾਂਦੀ ਹੈ ।
ਭੈ ਵਿਚਿ ਬੈਸੈ ਭੈ ਰਹੈ ਭੈ ਵਿਚਿ ਕਮਾਵੈ ਕਾਰ ॥
(ਅਜੇਹੀ ਜੀਵ-ਇਸਤ®ੀ) ਪਰਮਾਤਮਾ ਦੇ ਡਰ ਵਿਚ ਬੈਠਦੀ ਹੈ, ਡਰ ਵਿਚ ਰਹਿੰਦੀ ਹੈ, ਡਰ ਵਿਚ ਕਿਰਤਕਾਰ ਕਰਦੀ ਹ
ਐਥੈ ਸੁਖੁ ਵਡਿਆਈਆ ਦਰਗਹ ਮੋਖ ਦੁਆਰ ॥
(ਫਿਰ) ਉਸ ਨੂੰ ਇਸ ਜੀਵਨ ਵਿਚ ਆਦਰ ਤੇ ਸੁਖ ਮਿਲਦਾ ਹੈ ਤੇ ਪ੍ਰਭੂ ਦੀ ਹਜ਼ੂਰੀ ਦਾ ਦਰਵਾਜ਼ਾ ਉਸ ਲਈ ਖੁਲ੍ਹ ਜਾਂਦਾ ਹੈ ।
ਭੈ ਤੇ ਨਿਰਭਉ ਪਾਈਐ ਮਿਲਿ ਜੋਤੀ ਜੋਤਿ ਅਪਾਰ ॥
ਬੇਅੰਤ ਪ੍ਰਭੂ ਦੀ ਜੋਤਿ ਵਿਚ ਆਤਮਾ ਜੋੜਨ ਨਾਲ ਤੇ ਉਸ ਦੇ ਡਰ ਵਿਚ ਰਹਿਣ ਨਾਲ ਉਹ ਨਿਰਭਉ ਪ੍ਰਭੂ ਮਿਲ ਪੈਂਦਾ ਹੈ
ਨਾਨਕ ਖਸਮੈ ਭਾਵੈ ਸਾ ਭਲੀ ਜਿਸ ਨੋ ਆਪੇ ਬਖਸੇ ਕਰਤਾਰੁ ॥੧॥
ਪਰ, ਹੇ ਨਾਨਕ! ਜਿਸ ਨੂੰ ਕਰਤਾਰ ਆਪ ਬਖ਼ਸ਼ਸ਼ ਕਰੇ ਉਹੀ ਜੀਵ-ਇਸਤ®ੀ ਖਸਮ-ਪ੍ਰਭੂ ਨੂੰ ਪਿਆਰੀ ਲੱਗਦੀ ਹੈ, ਉਹ ਚੰਗੀ ਹੈ ।੧।
ਮਃ ੩ ॥
ਤੀਜੀ ਪਾਤਿਸ਼ਾਹੀ।
ਸਦਾ ਸਦਾ ਸਾਲਾਹੀਐ ਸਚੇ ਕਉ ਬਲਿ ਜਾਉ ॥
ਸਦਾ-ਥਿਰ ਰਹਿਣ ਵਾਲੇ ਪ੍ਰਭੂ ਦੀ ਹੀ ਸਦਾ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ, ਮੈਂ ਪ੍ਰਭੂ ਤੋਂ ਸਦਕੇ ਹਾਂ ।
ਨਾਨਕ ਏਕੁ ਛੋਡਿ ਦੂਜੈ ਲਗੈ ਸਾ ਜਿਹਵਾ ਜਲਿ ਜਾਉ ॥੨॥
ਪਰ, ਹੇ ਨਾਨਕ! ਉਹ ਜੀਭ ਸੜ ਜਾਏ ਜੋ ਇਕ ਪ੍ਰਭੂ ਨੂੰ ਛੱਡ ਕੇ ਕਿਸੇ ਹੋਰ (ਦੀ ਯਾਦ) ਵਿਚ ਲੱਗੇ ।੨।
ਪਉੜੀ ॥
pauVI[
ਅੰਸਾ ਅਉਤਾਰੁ ਉਪਾਇਓਨੁ ਭਾਉ ਦੂਜਾ ਕੀਆ ॥
ਦੇਵਤੇ ਆਦਿਕਾਂ ਦਾ (ਭੀ) ਜਨਮ ਪ੍ਰਭੂ ਨੇ ਆਪ ਹੀ ਕੀਤਾ ਤੇ ਮਾਇਆ ਦਾ ਮੋਹ ਭੀ ਆਪ ਹੀ ਬਣਾਇਆ ।
ਜਿਉ ਰਾਜੇ ਰਾਜੁ ਕਮਾਵਦੇ ਦੁਖ ਸੁਖ ਭਿੜੀਆ ॥
(ਉਹ ਦੇਵਤੇ ਭੀ) ਰਾਜਿਆਂ ਵਾਂਗ ਰਾਜ ਕਰਦੇ ਰਹੇ ਤੇ ਦੁੱਖਾਂ ਸੁਖਾਂ ਦੀ ਖ਼ਾਤਰ ਲੜਦੇ ਰਹੇ ।
ਈਸਰੁ ਬ੍ਰਹਮਾ ਸੇਵਦੇ ਅੰਤੁ ਤਿਨੑੀ ਨ ਲਹੀਆ ॥
ਬ੍ਰਹਮਾ ਤੇ ਸ਼ਿਵ (ਵਰਗੇ ਵੱਡੇ ਦੇਵਤੇ ਪ੍ਰਭੂ ਨੂੰ) ਸਿਮਰਦੇ ਰਹੇ ਪਰ ਉਹਨਾਂ ਭੀ (ਉਸ ਦੀ ਅਜਬ ਖੇਡ ਦਾ) ਭੇਦ ਨਾਹ ਲੱਭਾ ।
ਨਿਰਭਉ ਨਿਰੰਕਾਰੁ ਅਲਖੁ ਹੈ ਗੁਰਮੁਖਿ ਪ੍ਰਗਟੀਆ ॥
ਪਰਮਾਤਮਾ ਨਿ-ਡਰ ਹੈ, ਆਕਾਰ-ਰਹਿਤ ਹੈ ਤੇ ਲਖਿਆ ਨਹੀਂ ਜਾ ਸਕਦਾ, ਗੁਰਮੁਖ ਦੇ ਅੰਦਰ ਪਰਗਟ ਹੁੰਦਾ ਹੈ
ਤਿਥੈ ਸੋਗੁ ਵਿਜੋਗੁ ਨ ਵਿਆਪਈ ਅਸਥਿਰੁ ਜਗਿ ਥੀਆ ॥੧੯॥
ਗੁਰਮੁਖ ਅਵਸਥਾ ਵਿਚ ਚਿੰਤਾ ਤੇ (ਪ੍ਰਭੂ ਨਾਲੋਂ) ਵਿਛੋੜਾ ਦਬਾ ਨਹੀਂ ਪਾ ਸਕਦੇ, ਗੁਰਮੁਖ ਜਗਤ ਵਿਚ (ਮਾਇਆ ਦੇ ਮੋਹ ਵਲੋਂ) ਅਡੋਲ ਰਹਿੰਦਾ ਹੈ ।੧੯।
ਸਲੋਕੁ ਮਃ ੩ ॥
ਸਲੋਕ ਤੀਜੀ ਪਾਤਿਸ਼ਾਹੀ।
ਏਹੁ ਸਭੁ ਕਿਛੁ ਆਵਣ ਜਾਣੁ ਹੈ ਜੇਤਾ ਹੈ ਆਕਾਰੁ ॥
ਜਿਤਨਾ ਇਹ ਜਗਤ ਦਿੱਸ ਰਿਹਾ ਹੈ ਇਹ ਸਾਰਾ ਆਉਣ ਜਾਣ ਵਾਲਾ ਹੈ (ਭਾਵ, ਕਦੇ ਇਕੋ ਹਾਲਤ ਵਿਚ ਨਹੀਂ ਰਹਿੰਦਾ, ਸੋ, ਕਿਸੇ ਰਾਜ ਧਨ ਮਿਲਖ ਆਦਿਕ ਤੇ ਮਾਣ ਕਰਨਾ ਮੂਰਖਤਾ ਹੈ)
ਜਿਨਿ ਏਹੁ ਲੇਖਾ ਲਿਖਿਆ ਸੋ ਹੋਆ ਪਰਵਾਣੁ ॥
ਜਿਸ ਮਨੁੱਖ ਨੇ ਇਹ ਗੱਲ ਸਮਝ ਲਈ ਉਹ (ਪ੍ਰਭੂ ਦੀ ਹਜ਼ੂਰੀ ਵਿਚ) ਕਬੂਲ ਹੁੰਦਾ ਹੈ
ਨਾਨਕ ਜੇ ਕੋ ਆਪੁ ਗਣਾਇਦਾ ਸੋ ਮੂਰਖੁ ਗਾਵਾਰੁ ॥੧॥
ਪਰ, ਹੇ ਨਾਨਕ! ਜੋ (ਇਸ ‘ਆਕਾਰ’ ਦੇ ਆਸਰੇ) ਆਪਣੇ ਆਪ ਨੂੰ ਵੱਡਾ ਅਖਵਾਂਦਾ ਹੈ (ਭਾਵ, ਮਾਣ ਕਰਦਾ ਹੈ) ਉਹ ਮੂਰਖ ਹੈ ਉਹ ਗਵਾਰ ਹੈ ।੧।
ਮਃ ੩ ॥
ਤੀਜੀ ਪਾਤਿਸ਼ਾਹੀ।
ਮਨੁ ਕੁੰਚਰੁ ਪੀਲਕੁ ਗੁਰੂ ਗਿਆਨੁ ਕੁੰਡਾ ਜਹ ਖਿੰਚੇ ਤਹ ਜਾਇ ॥
ਮਨ (ਮਾਨੋ) ਹਾਥੀ ਹੈ; (ਜੇ) ਸਤਿਗੁਰੂ (ਇਸ ਦਾ) ਮਹਾਵਤ (ਬਣੇ, ਤੇ) ਗੁਰੂ ਦੀ ਦਿੱਤੀ ਮਤਿ (ਇਸ ਦੇ ਸਿਰ ਤੇ) ਕੁੰਡਾ ਹੋਵੇ, ਤਾਂ ਇਹ ਮਨ Eਧਰ ਜਾਂਦਾ ਹੈ ਜਿਧਰ ਗੁਰੂ ਤੋਰਦਾ ਹੈ ।
ਨਾਨਕ ਹਸਤੀ ਕੁੰਡੇ ਬਾਹਰਾ ਫਿਰਿ ਫਿਰਿ ਉਝੜਿ ਪਾਇ ॥੨॥
ਪਰ, ਹੇ ਨਾਨਕ! ਕੁੰਡੇ ਤੋਂ ਬਿਨਾ ਹਾਥੀ ਮੁੜ ਮੁੜ ਕੁਰਾਹੇ ਪੈਂਦਾ ਹੈ ।੨।
ਪਉੜੀ ॥
pauVI[
ਤਿਸੁ ਆਗੈ ਅਰਦਾਸਿ ਜਿਨਿ ਉਪਾਇਆ ॥
ਜਿਸ ਪ੍ਰਭੂ ਨੇ ‘ਭਾਉ ਦੂਜਾ’ ਪੈਦਾ ਕੀਤਾ ਹੈ ਜੇ ਉਸ ਦੀ ਹਜ਼ੂਰੀ ਵਿਚ ਅਰਦਾਸ ਕਰੀੲ