Sri Guru Granth Sahib Ji — Ang 517 (punjabi)
ਸਤਿਗੁਰੁ ਅਪਣਾ ਸੇਵਿ ਸਭ ਫਲ ਪਾਇਆ ॥
ਜੇ ਸਤਿਗੁਰੂ ਦੇ ਹੁਕਮ ਵਿਚ ਤੁਰੀਏ ਤਾਂ (ਮਾਨੋ) ਸਾਰੇ ਫਲ ਮਿਲ ਜਾਂਦੇ ਹਨ
ਅੰਮ੍ਰਿਤ ਹਰਿ ਕਾ ਨਾਉ ਸਦਾ ਧਿਆਇਆ ॥
ਪ੍ਰਭੂ ਦਾ ਅੰਮ੍ਰਿਤ-ਨਾਮ ਸਦਾ ਸਿਮਰ ਸਕੀਦਾ ਹੈ
ਸੰਤ ਜਨਾ ਕੈ ਸੰਗਿ ਦੁਖੁ ਮਿਟਾਇਆ ॥
ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ (ਦੂਜੇ ਭਾਉ ਦਾ) ਦੁਖ ਮਿਟਾ ਸਕੀਦਾ ਹੈ, ਤੇ
ਨਾਨਕ ਭਏ ਅਚਿੰਤੁ ਹਰਿ ਧਨੁ ਨਿਹਚਲਾਇਆ ॥੨੦॥
ਹੇ ਨਾਨਕ! ਕਦੇ ਨਾਹ ਨਾਸ ਹੋਣ ਵਾਲਾ ਨਾਮ-ਧਨ ਖੱਟ ਕੇ ਬੇ-ਫ਼ਿਕਰ ਹੋ ਜਾਈਦਾ ਹੈ ।੨੦।
ਸਲੋਕ ਮਃ ੩ ॥
ਸਲੋਕ ਤੀਜੀ ਪਾਤਿਸ਼ਾਹੀ।
ਖੇਤਿ ਮਿਆਲਾ ਉਚੀਆ ਘਰੁ ਉਚਾ ਨਿਰਣਉ ॥
ਬੱਦਲ ਵੇਖ ਕੇ (ਜੱਟ) ਪੈਲੀ ਵਿਚ ਵੱਟਾਂ ਉੱਚੀਆਂ ਕਰ ਦੇਂਦਾ ਹੈ (ਤੇ ਵਰਖਾ ਦਾ ਪਾਣੀ ਉਸ ਪੈਲੀ ਵਿਚ ਆ ਖਲੋਂਦਾ ਹੈ)
ਮਹਲ ਭਗਤੀ ਘਰਿ ਸਰੈ ਸਜਣ ਪਾਹੁਣਿਅਉ ॥
(ਤਿਵੇਂ ਹੀ, ਜਿਸ ਜੀਵ-) ਇਸਤ®ੀ ਦੇ ਹਿਰਦੇ ਵਿਚ ਭਗਤੀ (ਦਾ ਉਛਾਲਾ) ਆਉਂਦਾ ਹੈ ਉਥੇ ਪ੍ਰਭੂ ਪ੍ਰਾਹੁਣਾ ਬਣ ਕੇ (ਭਾਵ, ਰਹਿਣ ਲਈ) ਆਉਂਦਾ ਹੈ ।
ਬਰਸਨਾ ਤ ਬਰਸੁ ਘਨਾ ਬਹੁੜਿ ਬਰਸਹਿ ਕਾਹਿ ॥
ਹੇ ਮੇਘ! (ਹੇ ਸਤਿਗੁਰੂ!) ਜੇ (ਨਾਮ ਦੀ) ਵਰਖਾ ਕਰਨੀ ਹੈ ਤਾਂ ਵਰਖਾ (ਹੁਣ) ਕਰ, (ਮੇਰੀ ਉਮਰ ਵਿਹਾ ਜਾਣ ਤੇ) ਫੇਰ ਕਾਹਦੇ ਲਈ ਵਰਖਾ ਕਰੇਂਗਾ?
ਨਾਨਕ ਤਿਨੑ ਬਲਿਹਾਰਣੈ ਜਿਨੑ ਗੁਰਮੁਖਿ ਪਾਇਆ ਮਨ ਮਾਹਿ ॥੧॥
ਹੇ ਨਾਨਕ! ਮੈਂ ਸਦਕੇ ਹਾਂ ਉਹਨਾਂ ਤੋਂ ਜਿਨ੍ਹਾਂ ਨੇ ਗੁਰੂ ਦੀ ਰਾਹੀਂ ਪ੍ਰਭੂ ਨੂੰ ਹਿਰਦੇ ਵਿਚ ਲੱਭ ਲਿਆ ਹੈ ।੧।
ਮਃ ੩ ॥
ਤੀਜੀ ਪਾਤਿਸ਼ਾਹੀ।
ਮਿਠਾ ਸੋ ਜੋ ਭਾਵਦਾ ਸਜਣੁ ਸੋ ਜਿ ਰਾਸਿ ॥
(ਅਸਲ) ਪਿਆਰਾ ਪਦਾਰਥ ਉਹ ਹੈ ਜੋ ਸਦਾ ਚੰਗਾ ਲੱਗਦਾ ਰਹੇ, (ਅਸਲ) ਮਿੱਤ® ਉਹ ਹੈ ਜਿਸ ਨਾਲ ਸਦਾ ਬਣੀ ਰਹੇ (ਪਰ ‘ਦੂਜਾ ਭਾਵ’ ਨਾਹ ਸਦਾ ਚੰਗਾ ਲੱਗਦਾ ਹੈ ਨਾਹ ਸਦਾ ਨਾਲ ਨਿਭਦਾ ਹੈ)
ਨਾਨਕ ਗੁਰਮੁਖਿ ਜਾਣੀਐ ਜਾ ਕਉ ਆਪਿ ਕਰੇ ਪਰਗਾਸੁ ॥੨॥
ਹੇ ਨਾਨਕ! ਜਿਸ ਦੇ ਅੰਦਰ ਪ੍ਰਭੂ ਆਪ ਚਾਨਣ ਕਰੇ ਉਸ ਨੂੰ ਗੁਰੂ ਦੀ ਰਾਹੀਂ ਇਹ ਸਮਝ ਪੈਂਦੀ ਹੈ ।੨।
ਪਉੜੀ ॥
pauVI[
ਪ੍ਰਭ ਪਾਸਿ ਜਨ ਕੀ ਅਰਦਾਸਿ ਤੂ ਸਚਾ ਸਾਂਈ ॥
ਪ੍ਰਭੂ ਦੇ ਸੇਵਕ ਦੀ ਅਰਦਾਸਿ ਪ੍ਰਭੂ ਦੀ ਹਜ਼ੂਰੀ ਵਿਚ (ਇਉਂ ਹੁੰਦੀ) ਹੈ—(ਹੇ ਪ੍ਰਭੂ!) ਤੂੰ ਸਦਾ ਰਹਿਣ ਵਾਲਾ ਮਾਲਕ ਹੈਂ,
ਤੂ ਰਖਵਾਲਾ ਸਦਾ ਸਦਾ ਹਉ ਤੁਧੁ ਧਿਆਈ ॥
ਤੂੰ ਸਦਾ ਹੀ ਰਾਖਾ ਹੈਂ, ਮੈਂ ਤੈਨੂੰ ਸਿਮਰਦਾ ਹਾਂ,
ਜੀਅ ਜੰਤ ਸਭਿ ਤੇਰਿਆ ਤੂ ਰਹਿਆ ਸਮਾਈ ॥
ਸਾਰੇ ਜੀਆ ਜੰਤ ਤੇਰੇ ਹੀ ਹਨ, ਤੂੰ ਇਹਨਾਂ ਵਿਚ ਮੌਜੂਦ ਹੈਂ ।
ਜੋ ਦਾਸ ਤੇਰੇ ਕੀ ਨਿੰਦਾ ਕਰੇ ਤਿਸੁ ਮਾਰਿ ਪਚਾਈ ॥
ਜੋ ਮਨੁੱਖ ਤੇਰੀ ਬੰਦਗੀ ਕਰਨ ਵਾਲੇ ਦੀ ਨਿੰਦਿਆ ਕਰਦਾ ਹੈ ਤੂੰ ਉਸ ਨੂੰ (ਆਤਮਕ ਮੌਤੇ) ਮਾਰ ਕੇ ਖ਼ੁਆਰ ਕਰਦਾ ਹੈਂ ।
ਚਿੰਤਾ ਛਡਿ ਅਚਿੰਤੁ ਰਹੁ ਨਾਨਕ ਲਗਿ ਪਾਈ ॥੨੧॥
ਹੇ ਨਾਨਕ! ਤੂੰ ਭੀ ਪ੍ਰਭੂ ਦੀ ਚਰਨੀਂ ਲੱਗ ਤੇ (ਦੁਨੀਆ ਵਾਲੀ) ਚਿੰਤਾ ਛੱਡ ਕੇ ਬੇ-ਫ਼ਿਕਰ ਹੋ ਰਹੁ ।੨੧।
ਸਲੋਕ ਮਃ ੩ ॥
ਸਲੋਕ ਤੀਜੀ ਪਾਤਿਸ਼ਾਹੀ।
ਆਸਾ ਕਰਤਾ ਜਗੁ ਮੁਆ ਆਸਾ ਮਰੈ ਨ ਜਾਇ ॥
ਜਗਤ (ਦੁਨੀਆ ਦੀਆਂ) ਆਸਾਂ ਬਣਾ ਬਣਾ ਕੇ ਮਰ ਜਾਂਦਾ ਹੈ, ਪਰ ਇਹ ਆਸ ਕਦੇ ਮਰਦੀ ਨਹੀਂ; ਕਦੇ ਮੁੱਕਦੀ ਨਹੀਂ (ਭਾਵ, ਕਦੇ ਤਿ®ਸ਼ਨਾ ਮੁੱਕਦੀ ਨਹੀਂ, ਕਦੇ ਸੰਤੋਖ ਨਹੀਂ ਆਉਂਦਾ) ।
ਨਾਨਕ ਆਸਾ ਪੂਰੀਆ ਸਚੇ ਸਿਉ ਚਿਤੁ ਲਾਇ ॥੧॥
ਹੇ ਨਾਨਕ! ਸਦਾ-ਥਿਰ ਰਹਿਣ ਵਾਲੇ ਪ੍ਰਭੂ ਨਾਲ ਚਿੱਤ ਜੋੜਿਆਂ ਮਨੁੱਖ ਦੀਆਂ ਆਸਾਂ ਪੂਰੀਆਂ ਹੋ ਜਾਂਦੀਆਂ ਹਨ (ਭਾਵ, ਤਿ®ਸ਼ਨਾ ਮੁੱਕ ਜਾਂਦੀ ਹੈ) ।੧।
ਮਃ ੩ ॥
ਤੀਜੀ ਪਾਤਿਸ਼ਾਹੀ।
ਆਸਾ ਮਨਸਾ ਮਰਿ ਜਾਇਸੀ ਜਿਨਿ ਕੀਤੀ ਸੋ ਲੈ ਜਾਇ ॥
ਇਹ ਦੁਨੀਆ ਦੀ ਆਸ, ਇਹ ਮਾਇਆ ਦਾ ਫੁਰਨਾ ਤਦੋਂ ਹੀ ਮੁੱਕਣਗੇ ਜਦੋਂ ਉਹ ਪ੍ਰਭੂ ਆਪ ਮੁਕਾਏਗਾ ਜਿਸ ਨੇ ਇਹ (ਆਸਾ ਮਨਸਾ) ਪੈਦਾ ਕੀਤ
ਨਾਨਕ ਨਿਹਚਲੁ ਕੋ ਨਹੀ ਬਾਝਹੁ ਹਰਿ ਕੈ ਨਾਇ ॥੨॥
(ਕਿਉਂਕਿ) ਹੇ ਨਾਨਕ! (ਤਦੋਂ ਹੀ ਯਕੀਨ ਬਣੇਗਾ ਕਿ) ਪਰਮਾਤਮਾ ਦੇ ਨਾਮ ਤੋਂ ਬਿਨਾ ਹੋਰ ਕੋਈ ਸਦਾ-ਥਿਰ ਰਹਿਣ ਵਾਲਾ ਨਹੀਂ (ਫਿਰ ਕਿਸ ਦੀ ਆਸ ਬੰਨ੍ਹੀਏ?)।੨।
ਪਉੜੀ ॥
pauVI[
ਆਪੇ ਜਗਤੁ ਉਪਾਇਓਨੁ ਕਰਿ ਪੂਰਾ ਥਾਟੁ ॥
ਮੁਕੰਮਲ ਬਣਤਰ ਬਣਾ ਕੇ ਪ੍ਰਭੂ ਨੇ ਆਪ ਹੀ ਜਗਤ ਪੈਦਾ ਕੀਤਾ
ਆਪੇ ਸਾਹੁ ਆਪੇ ਵਣਜਾਰਾ ਆਪੇ ਹੀ ਹਰਿ ਹਾਟੁ ॥
ਏਥੇ ਪ੍ਰਭੂ ਆਪ ਹੀ ਸਮੁੰਦਰ ਹ
ਆਪੇ ਸਾਗਰੁ ਆਪੇ ਬੋਹਿਥਾ ਆਪੇ ਹੀ ਖੇਵਾਟੁ ॥
ਆਪ ਹੀ ਜਹਾਜ਼ ਹੈ, ਤੇ ਆਪ ਹੀ ਮੱਲਾਹ ਹੈ
ਆਪੇ ਗੁਰੁ ਚੇਲਾ ਹੈ ਆਪੇ ਆਪੇ ਦਸੇ ਘਾਟੁ ॥
ਏਥੇ ਆਪ ਹੀ ਗੁਰੂ ਹੈ, ਆਪ ਹੀ ਸਿੱਖ ਹੈ, ਤੇ ਆਪ ਹੀ (ਪਾਰਲਾ) ਪੱਤਣ ਵਿਖਾਂਦਾ ਹੈ ।
ਜਨ ਨਾਨਕ ਨਾਮੁ ਧਿਆਇ ਤੂ ਸਭਿ ਕਿਲਵਿਖ ਕਾਟੁ ॥੨੨॥੧॥ ਸੁਧੁ
ਹੇ ਦਾਸ ਨਾਨਕ! ਤੂੰ ਉਸ ਪ੍ਰਭੂ ਦਾ ਨਾਮ ਸਿਮਰ ਤੇ ਆਪਣੇ ਸਾਰੇ ਪਾਪ ਦੂਰ ਕਰ ਲੈ ।੨੨।੧।ਸੁਧੁ।
ਰਾਗੁ ਗੂਜਰੀ ਵਾਰ ਮਹਲਾ ੫
ਰਾਗ ਗੂਜਰੀ ਮਰਸੀਆ। ਪੰਜਵੀਂ ਪਾਤਿਸ਼ਾਹੀ।
ੴ ਸਤਿਗੁਰ ਪ੍ਰਸਾਦਿ ॥
ਵਾਹਿਗੁਰੂ ਕੇਵਲ ਇਕ ਹੈ। ਸ¤ਚੇ ਗੁਰਾਂ ਦੀ ਦਇਆ ਦੁਆਰਾ ਉਹ ਪ੍ਰਾਪਤ ਹੁੰਦਾ ਹੈ।
ਸਲੋਕੁ ਮਃ ੫ ॥
ਸਲੋਕ ਪੰਜਵੀਂ ਪਾਤਿਸ਼ਾਹੀ।
ਅੰਤਰਿ ਗੁਰੁ ਆਰਾਧਣਾ ਜਿਹਵਾ ਜਪਿ ਗੁਰ ਨਾਉ ॥
ਮਨ ਵਿਚ ਗੁਰੂ ਨੂੰ ਯਾਦ ਕਰਨਾ, ਜੀਭ ਨਾਲ ਗੁਰੂ ਦਾ ਨਾਮ ਜਪਣਾ,
ਨੇਤ੍ਰੀ ਸਤਿਗੁਰੁ ਪੇਖਣਾ ਸ੍ਰਵਣੀ ਸੁਨਣਾ ਗੁਰ ਨਾਉ ॥
ਅੱਖਾਂ ਨਾਲ ਗੁਰੂ ਨੂੰ ਵੇਖਣਾ, ਕੰਨਾਂ ਨਾਲ ਗੁਰੂ ਦਾ ਨਾਮ ਸੁਣਨਾ,
ਸਤਿਗੁਰ ਸੇਤੀ ਰਤਿਆ ਦਰਗਹ ਪਾਈਐ ਠਾਉ ॥
ਜੇ ਆਪਣੇ ਗੁਰੂ (ਦੇ ਪਿਆਰ) ਵਿਚ ਰੰਗੇ ਜਾਈਏ ਤਾਂ (ਪ੍ਰਭੂ ਦੀ) ਹਜ਼ੂਰੀ ਵਿਚ ਥਾਂ ਮਿਲਦਾ ਹੈ ।
ਕਹੁ ਨਾਨਕ ਕਿਰਪਾ ਕਰੇ ਜਿਸ ਨੋ ਏਹ ਵਥੁ ਦੇਇ ॥
ਹੇ ਨਾਨਕ! ਉਸ ਮਨੁੱਖ ਨੂੰ ਪ੍ਰਭੂ ਦੇਂਦਾ ਹੈ ਜਿਸ ਉਤੇ ਮੇਹਰ ਕਰਦਾ ਹੈ,
ਜਗ ਮਹਿ ਉਤਮ ਕਾਢੀਅਹਿ ਵਿਰਲੇ ਕੇਈ ਕੇਇ ॥੧॥
ਅਜੇਹੇ ਬੰਦੇ ਜਗਤ ਵਿਚ ਸ੍ਰੇਸ਼ਟ ਅਖਵਾਉਂਦੇ ਹਨ, (ਪਰ ਅਜੇਹੇ ਹੁੰਦੇ) ਕੋਈ ਵਿਰਲੇ ਵਿਰਲੇ ਹਨ ।੧।
ਮਃ ੫ ॥
ਪੰਜਵੀਂ ਪਾਤਿਸ਼ਾਹੀ।
ਰਖੇ ਰਖਣਹਾਰਿ ਆਪਿ ਉਬਾਰਿਅਨੁ ॥
ਰੱਖਿਆ ਕਰਨ ਵਾਲੇ ਪਰਮਾਤਮਾ ਨੇ ਜਿਨ੍ਹਾਂ ਬੰਦਿਆਂ ਦੀ ਮਦਦ ਕੀਤੀ, ਉਹਨਾਂ ਨੂੰ ਉਸ ਨੇ ਆਪ (ਵਿਕਾਰਾਂ ਤੋਂ) ਬਚਾ ਲਿਆ ਹੈ,
ਗੁਰ ਕੀ ਪੈਰੀ ਪਾਇ ਕਾਜ ਸਵਾਰਿਅਨੁ ॥
ਉਹਨਾਂ ਨੂੰ ਗੁਰੂ ਦੀ ਪੈਰੀਂ ਪਾ ਕੇ ਉਹਨਾਂ ਦੇ ਸਾਰੇ ਕੰਮ ਉਸ ਨੇ ਸਵਾਰ ਦਿੱਤੇ ਹਨ,
ਹੋਆ ਆਪਿ ਦਇਆਲੁ ਮਨਹੁ ਨ ਵਿਸਾਰਿਅਨੁ ॥
ਜਿਨ੍ਹਾਂ ਉਤੇ ਪ੍ਰਭੂ ਆਪ ਦਿਆਲ ਹੋਇਆ ਹੈ, ਉਹਨਾਂ ਨੂੰ ਉਸ ਨੇ (ਆਪਣੇ) ਮਨੋਂ ਵਿਸਾਰਿਆ ਨਹੀਂ,
ਸਾਧ ਜਨਾ ਕੈ ਸੰਗਿ ਭਵਜਲੁ ਤਾਰਿਅਨੁ ॥
ਉਹਨਾਂ ਨੂੰ ਗੁਰਮੁਖਾਂ ਦੀ ਸੰਗਤਿ ਵਿਚ (ਰੱਖ ਕੇ) ਸੰਸਾਰ-ਸਮੁੰਦਰ ਤਰਾ ਦਿੱਤਾ ।
ਸਾਕਤ ਨਿੰਦਕ ਦੁਸਟ ਖਿਨ ਮਾਹਿ ਬਿਦਾਰਿਅਨੁ ॥
ਜੋ ਉਸ ਦੇ ਚਰਨਾਂ ਤੋਂ ਟੁੱਟੇ ਹੋਏ ਹਨ, ਜੋ ਨਿੰਦਾ ਕਰਦੇ ਰਹਿੰਦੇ ਹਨ, ਜੋ ਗੰਦੇ ਆਚਰਨ ਵਾਲੇ ਹਨ, ਉਹਨਾਂ ਨੂੰ ਇਕ ਪਲ ਵਿਚ ਉਸ ਨੇ ਮਾਰ ਮੁਕਾਇਆ ਹੈ ।
ਤਿਸੁ ਸਾਹਿਬ ਕੀ ਟੇਕ ਨਾਨਕ ਮਨੈ ਮਾਹਿ ॥
ਨਾਨਕ ਦੇ ਮਨ ਵਿਚ ਭੀ ਉਸ ਮਾਲਕ ਦਾ ਆਸਰਾ ਹੈ