Sri Guru Granth Sahib Ji — Ang 518 (punjabi)
ਜਿਸੁ ਸਿਮਰਤ ਸੁਖੁ ਹੋਇ ਸਗਲੇ ਦੂਖ ਜਾਹਿ ॥੨॥
ਜਿਸ ਨੂੰ ਸਿਮਰਿਆਂ ਸੁਖ ਮਿਲਦਾ ਹੈ ਤੇ ਸਾਰੇ ਦੁੱਖ ਦੂਰ ਹੋ ਜਾਂਦੇ ਹਨ ।੨।
ਪਉੜੀ ॥
pauVI[
ਅਕੁਲ ਨਿਰੰਜਨ ਪੁਰਖੁ ਅਗਮੁ ਅਪਾਰੀਐ ॥
ਹੇ ਪਰਮਾਤਮਾ! ਤੇਰੀ ਕੋਈ ਖ਼ਾਸ ਕੁਲ ਨਹੀਂ, ਮਾਇਆ ਦੀ ਕਾਲਖ਼ ਤੈਨੂੰ ਨਹੀਂ ਲੱਗ ਸਕਦੀ,
ਸਚੋ ਸਚਾ ਸਚੁ ਸਚੁ ਨਿਹਾਰੀਐ ॥
ਸਭ ਵਿਚ ਮੌਜੂਦ ਹੈਂ, ਅਪਹੁੰਚ ਤੇ ਬੇਅੰਤ ਹੈਂ, ਸਾਰੀ ਸ੍ਰਿਸ਼ਟੀ ਤੇਰੀ ਹੀ ਰਚੀ ਹੋਈ ਹੈ
ਕੂੜੁ ਨ ਜਾਪੈ ਕਿਛੁ ਤੇਰੀ ਧਾਰੀਐ ॥
(ਇਸ ਵਿਚ ਭੀ) ਕੋਈ ਚੀਜ਼ ਫ਼ਰਜ਼ੀ (ਭਾਵ, ਮਨਘੜਤ) ਨਹੀਂ ਜਾਪਦੀ ।
ਸਭਸੈ ਦੇ ਦਾਤਾਰੁ ਜੇਤ ਉਪਾਰੀਐ ॥
(ਜਿਤਨੀ ਭੀ) ਸ੍ਰਿਸ਼ਟੀ ਪ੍ਰਭੂ ਨੇ ਪੈਦਾ ਕੀਤੀ ਹੈ (ਇਸ ਵਿਚ) ਸਭ ਜੀਵਾਂ ਨੂੰ ਦਾਤਾਰ ਪ੍ਰਭੂ (ਦਾਤਾਂ) ਦੇਂਦਾ ਹੈ;
ਇਕਤੁ ਸੂਤਿ ਪਰੋਇ ਜੋਤਿ ਸੰਜਾਰੀਐ ॥
ਸਭ ਨੂੰ ਇੱਕੋ ਹੀ (ਹੁਕਮ-ਰੂਪ) ਧਾਗੇ ਵਿਚ ਪ੍ਰੋ ਕੇ (ਸਭ ਵਿਚ ਉਸ ਨੇ ਆਪਣੀ) ਜੋਤਿ ਮਿਲਾਈ ਹੋਈ ਹੈ;
ਹੁਕਮੇ ਭਵਜਲ ਮੰਝਿ ਹੁਕਮੇ ਤਾਰੀਐ ॥
ਆਪਣੇ ਹੁਕਮ ਅੰਦਰ ਹੀ (ਉਸ ਨੇ ਜੀਵਾਂ ਨੂੰ) ਸੰਸਾਰ-ਸਮੁੰਦਰ ਵਿਚ (ਫਸਾਇਆ ਹੋਇਆ ਹੈ ਤੇ) ਹੁਕਮ ਅੰਦਰ ਹੀ (ਇਸ ਵਿਚੋਂ) ਤਾਰਦਾ ਹੈ ।
ਪ੍ਰਭ ਜੀਉ ਤੁਧੁ ਧਿਆਏ ਸੋਇ ਜਿਸੁ ਭਾਗੁ ਮਥਾਰੀਐ ॥
ਹੇ ਪ੍ਰਭੂ ਜੀ! ਤੈਨੂੰ ਉਹੀ ਮਨੁੱਖ ਸਿਮਰਦਾ ਹੈ ਜਿਸ ਦੇ ਮੱਥੇ ਤੇ ਭਾਗ ਹੋਵੇ;
ਤੇਰੀ ਗਤਿ ਮਿਤਿ ਲਖੀ ਨ ਜਾਇ ਹਉ ਤੁਧੁ ਬਲਿਹਾਰੀਐ ॥੧॥
ਇਹ ਗੱਲ ਬਿਆਨ ਨਹੀਂ ਕੀਤੀ ਜਾ ਸਕਦੀ ਕਿ ਤੂੰ ਕਿਹੋ ਜਿਹਾ ਹੈਂ ਤੇ ਕੇਡਾ ਵੱਡਾ ਹੈਂ, ਮੈਂ ਤੈਥੋਂ ਸਦਕੇ ਹਾਂ ।੧।
ਸਲੋਕੁ ਮਃ ੫ ॥
ਸਲੋਕ ਪੰਜਵੀਂ ਪਾਤਿਸ਼ਾਹੀ।
ਜਾ ਤੂੰ ਤੁਸਹਿ ਮਿਹਰਵਾਨ ਅਚਿੰਤੁ ਵਸਹਿ ਮਨ ਮਾਹਿ ॥
ਹੇ ਮਿਹਰਵਾਨ ਪ੍ਰਭੂ! ਜੇ ਤੂੰ ਤ®ü'ਠ ਪਏਂ ਤਾਂ ਤੂੰ ਸਹਿਜ ਸੁਭਾਇ ਹੀ (ਜੀਵਾਂ ਦੇ) ਮਨ ਵਿਚ ਆ ਵੱਸਦਾ ਹੈਂ
ਜਾ ਤੂੰ ਤੁਸਹਿ ਮਿਹਰਵਾਨ ਨਉ ਨਿਧਿ ਘਰ ਮਹਿ ਪਾਹਿ ॥
ਜੀਵ, ਮਾਨੋ, ਨੌ ਖ਼ਜ਼ਾਨੇ (ਹਿਰਦੇ) ਘਰ ਵਿਚ ਹੀ ਲੱਭ ਲੈਂਦੇ ਹਨ
ਜਾ ਤੂੰ ਤੁਸਹਿ ਮਿਹਰਵਾਨ ਤਾ ਗੁਰ ਕਾ ਮੰਤ੍ਰੁ ਕਮਾਹਿ ॥
ਸਤਿਗੁਰੂ ਦਾ ਸ਼ਬਦ ਕਮਾਉਣ ਲੱਗ ਪੈਂਦੇ ਹਨ, ਅਤੇ,
ਜਾ ਤੂੰ ਤੁਸਹਿ ਮਿਹਰਵਾਨ ਤਾ ਨਾਨਕ ਸਚਿ ਸਮਾਹਿ ॥੧॥
ਹੇ ਨਾਨਕ! ਜੀਵ ਸੱਚ ਵਿਚ ਲੀਨ ਹੋ ਜਾਂਦੇ ਹਨ ।੧।
ਮਃ ੫ ॥
ਪੰਜਵੀਂ ਪਾਤਿਸ਼ਾਹੀ।
ਕਿਤੀ ਬੈਹਨਿੑ ਬੈਹਣੇ ਮੁਚੁ ਵਜਾਇਨਿ ਵਜ ॥
(ਇਸ ਜਗਤ ਵਿਚ) ਬੇਅੰਤ ਜੀਵ ਇਹਨਾਂ ਥਾਵਾਂ ਤੇ ਬੈਠ ਗਏ ਹਨ ਤੇ ਬਹੁਤ ਵਾਜੇ ਵਜਾ ਗਏ ਹਨ
ਨਾਨਕ ਸਚੇ ਨਾਮ ਵਿਣੁ ਕਿਸੈ ਨ ਰਹੀਆ ਲਜ ॥੨॥
ਹੇ ਨਾਨਕ! ਪਰ ਸੱਚੇ ਨਾਮ ਤੋਂ ਵਾਂਜੇ ਰਹਿ ਕੇ ਕਿਸੇ ਦੀ ਭੀ ਇੱਜ਼ਤ ਨਹੀਂ ਰਹੀ ।੨।
ਪਉੜੀ ॥
pauVI[
ਤੁਧੁ ਧਿਆਇਨਿੑ ਬੇਦ ਕਤੇਬਾ ਸਣੁ ਖੜੇ ॥
ਹੇ ਪ੍ਰਭੂ! (ਤੌਰੇਤ, ਜ਼ਬੂਰ, ਅੰਜੀਲ, ਕੁਰਾਨ) ਕਤੇਬਾਂ ਸਮੇਤ ਵੇਦ (ਭਾਵ, ਹਿੰਦੂ ਮੁਸਲਮਾਨ ਆਦਿਕ ਸਾਰੇ ਮਤਾਂ ਦੇ ਧਰਮ-ਪੁਸਤਕ) ਤੈਨੂੰ ਖੜੇ ਸਿਮਰ ਰਹੇ ਹਨ
ਗਣਤੀ ਗਣੀ ਨ ਜਾਇ ਤੇਰੈ ਦਰਿ ਪੜੇ ॥
ਇਤਨੇ ਜੀਵ ਤੇਰੇ ਦਰ ਤੇ ਡਿੱਗੇ ਹੋਏ ਹਨ ਕਿ ਉਹਨਾਂ ਦੀ ਗਿਣਤੀ ਨਹੀਂ ਗਿਣੀ ਜਾ ਸਕਦੀ
ਬ੍ਰਹਮੇ ਤੁਧੁ ਧਿਆਇਨਿੑ ਇੰਦ੍ਰ ਇੰਦ੍ਰਾਸਣਾ ॥
ਕਈ ਬ੍ਰਹਮੇ ਤੇ ਸਿੰਘਾਸਨਾਂ ਵਾਲੇ ਕਈ ਇੰਦਰ ਤੈਨੂੰ ਧਿਆਉਂਦੇ ਹਨ
ਸੰਕਰ ਬਿਸਨ ਅਵਤਾਰ ਹਰਿ ਜਸੁ ਮੁਖਿ ਭਣਾ ॥
ਹੇ ਹਰੀ! ਕਈ ਸ਼ਿਵ ਤੇ ਵਿਸ਼ਨੂੰ ਦੇ ਅਵਤਾਰ ਤੇਰਾ ਜਸ ਮੂੰਹੋਂ ਉਚਾਰ ਰਹੇ ਹਨ, ਕਈ ਪੀਰ, ਪੈਗ਼ੰਬਰ, ਬੇਅੰਤ ਸ਼ੇਖ਼ ਤੇ ਵਲੀ (ਤੇਰੇ ਗੁਣ ਗਾ ਰਹੇ ਹਨ)
ਪੀਰ ਪਿਕਾਬਰ ਸੇਖ ਮਸਾਇਕ ਅਉਲੀਏ ॥
ਹੇ ਨਿਰੰਕਾਰ! ਤਾਣੇ ਪੇਟੇ ਵਾਂਗ ਹਰੇਕ ਸਰੀਰ ਵਿਚ ਤੂੰ ਹੀ ਮੌਲ ਰਿਹਾ ਹੈਂ ।
ਓਤਿ ਪੋਤਿ ਨਿਰੰਕਾਰ ਘਟਿ ਘਟਿ ਮਉਲੀਏ ॥
(ਹੇ ਪ੍ਰਭੂ!) ਝੂਠ ਦੇ ਕਾਰਨ (ਜੀਵ ਆਪਣੇ ਆਪ ਦਾ) ਨਾਸ ਕਰ ਲੈਂਦਾ ਹੈ
ਕੂੜਹੁ ਕਰੇ ਵਿਣਾਸੁ ਧਰਮੇ ਤਗੀਐ ॥
ਧਰਮ ਦੀ ਰਾਹੀਂ (ਤੇਰੇ ਨਾਲ ਜੀਵਾਂ ਦੀ) ਤੋੜ ਨਿਭ ਜਾਂਦੀ ਹੈ
ਜਿਤੁ ਜਿਤੁ ਲਾਇਹਿ ਆਪਿ ਤਿਤੁ ਤਿਤੁ ਲਗੀਐ ॥੨॥
ਪਰ ਜਿਧਰ ਜਿਧਰ ਤੂੰ ਆਪ ਲਾਉਂਦਾ ਹੈਂ, Eਧਰ Eਧਰ ਹੀ ਲੱਗ ਸਕੀਦਾ ਹੈ (ਜੀਵਾਂ ਦੇ ਵੱਸ ਦੀ ਗੱਲ ਨਹੀਂ ਹੈ) ।੨।
ਸਲੋਕੁ ਮਃ ੫ ॥
ਸਲੋਕ ਪੰਜਵੀਂ ਪਾਤਿਸ਼ਾਹੀ।
ਚੰਗਿਆੲਂੀ ਆਲਕੁ ਕਰੇ ਬੁਰਿਆੲਂੀ ਹੋਇ ਸੇਰੁ ॥
(ਗ਼ਾਫ਼ਲ ਮਨੁੱਖ) ਚੰਗੇ ਕੰਮਾਂ ਵਿਚ ਆਲਸ ਕਰਦਾ ਹੈ ਤੇ ਭੈੜੇ ਕੰਮਾਂ ਵਿਚ ਸ਼ੇਰ ਹੁੰਦਾ ਹੈ; ਪਰ
ਨਾਨਕ ਅਜੁ ਕਲਿ ਆਵਸੀ ਗਾਫਲ ਫਾਹੀ ਪੇਰੁ ॥੧॥
ਹੇ ਨਾਨਕ! ਗ਼ਾਫ਼ਲ ਦਾ ਪੈਰ ਛੇਤੀ ਹੀ ਮੌਤ ਦੀ ਫਾਹੀ ਵਿਚ ਆ ਜਾਂਦਾ ਹੈ (ਭਾਵ, ਮੌਤ ਆ ਦਬੋਚਦੀ ਹੈ) ।੧।
ਮਃ ੫ ॥
ਪੰਜਵੀਂ ਪਾਤਿਸ਼ਾਹੀ।
ਕਿਤੀਆ ਕੁਢੰਗ ਗੁਝਾ ਥੀਐ ਨ ਹਿਤੁ ॥
ਅਸਾਡੇ ਕਈ ਖੋਟੇ ਕਰਮ ਤੇ ਖੋਟੇ ਕਰਮਾਂ ਦਾ ਮੋਹ ਤੈਥੋਂ ਲੁਕਿਆ ਹੋਇਆ ਨਹੀਂ; ਤੂੰ ਹੀ ਅਸਾਡੇ ਮਨ ਵਿਚ ਸੱਚਾ ਮਿੱਤਰ ਹੈਂ (ਭਾਵ, ਤੂੰ ਹੀ ਅਸਾਨੂੰ ਸੱਚਾ ਮਿੱਤਰ ਦਿੱਸਦਾ ਹੈਂ)
ਨਾਨਕ ਤੈ ਸਹਿ ਢਕਿਆ ਮਨ ਮਹਿ ਸਚਾ ਮਿਤੁ ॥੨॥
ਹੇ ਨਾਨਕ ਦੇ ਪ੍ਰਭੂ! ਤੂੰ ਅਸਾਡੇ ਉਹਨਾਂ ਖੋਟੇ ਕਰਮਾਂ ਤੇ ਪਰਦਾ ਪਾ ਰੱਖਿਆ ਹੈ (ਭਾਵ, ਅਸਾਨੂੰ ਜਗਤ ਵਿਚ ਨਸ਼ਰ ਨਹੀਂ ਹੋਣ ਦੇਂਦਾ) ।੨।
ਪਉੜੀ ॥
pauVI[
ਹਉ ਮਾਗਉ ਤੁਝੈ ਦਇਆਲ ਕਰਿ ਦਾਸਾ ਗੋਲਿਆ ॥
ਹੇ ਦਇਆ ਦੇ ਘਰ ਪ੍ਰਭੂ! ਮੈਂ ਤੈਥੋਂ (ਇਹ) ਮੰਗਦਾ ਹਾਂ (ਕਿ ਮੈਨੂੰ ਆਪਣੇ) ਦਾਸਾਂ ਦਾ ਦਾਸ ਬਣਾ ਲੈ
ਨਉ ਨਿਧਿ ਪਾਈ ਰਾਜੁ ਜੀਵਾ ਬੋਲਿਆ ॥
ਤੇਰਾ ਨਾਮ ਉਚਾਰਿਆਂ ਹੀ ਮੈਂ ਜੀਊਂਦਾ ਹਾਂ, (ਤੇ, ਮਾਨੋ,) ਨੌ ਖ਼ਜ਼ਾਨੇ ਤੇ (ਧਰਤੀ ਦਾ) ਰਾਜ ਪਾ ਲੈਂਦਾ ਹਾਂ
ਅੰਮ੍ਰਿਤ ਨਾਮੁ ਨਿਧਾਨੁ ਦਾਸਾ ਘਰਿ ਘਣਾ ॥
ਇਹ ਅੰਮ੍ਰਿਤ-ਨਾਮ ਰੂਪ ਖ਼ਜ਼ਾਨਾ ਤੇਰੇ ਸੇਵਕਾਂ ਦੇ ਘਰ ਵਿਚ ਬਹੁਤ ਹੈ
ਤਿਨ ਕੈ ਸੰਗਿ ਨਿਹਾਲੁ ਸ੍ਰਵਣੀ ਜਸੁ ਸੁਣਾ ॥
ਜਦੋਂ ਮੈਂ ਉਹਨਾਂ ਦੀ ਸੰਗਤਿ ਵਿਚ (ਬੈਠ ਕੇ, ਆਪਣੇ) ਕੰਨਾਂ ਨਾਲ (ਤੇਰਾ) ਜਸ ਸੁਣਦਾ ਹਾਂ, ਮੈਂ ਨਿਹਾਲ ਹੋ ਜਾਂਦਾ ਹਾਂ ।
ਕਮਾਵਾ ਤਿਨ ਕੀ ਕਾਰ ਸਰੀਰੁ ਪਵਿਤੁ ਹੋਇ ॥
(ਜਿਉਂ ਜਿਉਂ) ਮੈਂ ਉਹਨਾਂ ਦੀ ਸੇਵਾ ਕਰਦਾ ਹਾਂ, (ਮੇਰਾ) ਸਰੀਰ ਪਵਿਤ® ਹੁੰਦਾ ਹ
ਪਖਾ ਪਾਣੀ ਪੀਸਿ ਬਿਗਸਾ ਪੈਰ ਧੋਇ ॥
(ਉਹਨਾਂ ਨੂੰ) ਪੱਖਾ ਝੱਲ ਕੇ, (ਉਹਨਾਂ ਲਈ) ਪਾਣੀ ਢੋ ਕੇ, (ਚੱਕੀ) ਪੀਹ ਕੇ, (ਤੇ ਉਹਨਾਂ ਦੇ) ਪੈਰ ਧੋ ਕੇ ਮੈਂ ਖ਼ੁਸ਼ ਹੁੰਦਾ ਹਾਂ ।
ਆਪਹੁ ਕਛੂ ਨ ਹੋਇ ਪ੍ਰਭ ਨਦਰਿ ਨਿਹਾਲੀਐ ॥
ਪਰ, ਹੇ ਪ੍ਰਭੂ! ਮੈਥੋਂ ਆਪਣੇ ਆਪ ਤੋਂ ਕੁਝ ਨਹੀਂ ਹੋ ਸਕਦਾ, ਤੂੰ ਹੀ ਮੇਰੇ ਵਲ ਮੇਹਰ ਦੀ ਨਜ਼ਰ ਨਾਲ ਤੱਕ
ਮੋਹਿ ਨਿਰਗੁਣ ਦਿਚੈ ਥਾਉ ਸੰਤ ਧਰਮ ਸਾਲੀਐ ॥੩॥
ਤੇ ਮੈਨੂੰ ਗੁਣ-ਹੀਨ ਨੂੰ ਸੰਤਾਂ ਦੀ ਸੰਗਤਿ ਵਿਚ ਥਾਂ ਦੇਹ ।੩।
ਸਲੋਕ ਮਃ ੫ ॥
ਸਲੋਕ ਪੰਜਵੀਂ ਪਾਤਿਸ਼ਾਹੀ।
ਸਾਜਨ ਤੇਰੇ ਚਰਨ ਕੀ ਹੋਇ ਰਹਾ ਸਦ ਧੂਰਿ ॥
ਹੇ ਸੱਜਣ! ਮੈਂ ਸਦਾ ਤੇਰੇ ਪੈਰਾਂ ਦੀ ਖ਼ਾਕ ਹੋਇਆ ਰਹਾਂ
ਨਾਨਕ ਸਰਣਿ ਤੁਹਾਰੀਆ ਪੇਖਉ ਸਦਾ ਹਜੂਰਿ ॥੧॥
ਹੇ ਨਾਨਕ! (ਇਉਂ ਆਖ, ਕਿ) ਮੈਂ ਤੇਰੀ ਸਰਨ ਪਿਆ ਰਹਾਂ ਅਤੇ ਤੈਨੂੰ ਹੀ ਆਪਣੇ ਅੰਗ-ਸੰਗ ਵੇਖਾਂ ।੧।
ਮਃ ੫ ॥
ਪੰਜਵੀਂ ਪਾਤਿਸ਼ਾਹੀ।
ਪਤਿਤ ਪੁਨੀਤ ਅਸੰਖ ਹੋਹਿ ਹਰਿ ਚਰਣੀ ਮਨੁ ਲਾਗ ॥
(ਵਿਕਾਰਾਂ ਵਿਚ) ਡਿੱਗੇ ਹੋਏ ਭੀ ਬੇਅੰਤ ਜੀਵ ਪਵਿਤ® ਹੋ ਜਾਂਦੇ ਹਨ ਜੇ ਉਹਨਾਂ ਦਾ ਮਨ ਪ੍ਰਭੂ ਦੇ ਚਰਨਾਂ ਵਿਚ ਲੱਗ ਜਾੲ
ਅਠਸਠਿ ਤੀਰਥ ਨਾਮੁ ਪ੍ਰਭ ਜਿਸੁ ਨਾਨਕ ਮਸਤਕਿ ਭਾਗ ॥੨॥
ਪ੍ਰਭੂ ਦਾ ਨਾਮ ਹੀ ਅਠਾਹਠ ਤੀਰਥ ਹੈ, ਪਰ, ਹੇ ਨਾਨਕ! (ਇਹ ਨਾਮ ਉਸ ਮਨੁੱਖ ਨੂੰ ਮਿਲਦਾ ਹੈ) ਜਿਸ ਦੇ ਮੱਥੇ ਤੇ ਭਾਗ (ਲਿਖੇ) ਹਨ ।੨।
ਪਉੜੀ ॥
pauVI[
ਨਿਤ ਜਪੀਐ ਸਾਸਿ ਗਿਰਾਸਿ ਨਾਉ ਪਰਵਦਿਗਾਰ ਦਾ ॥
(ਹੇ ਭਾਈ!) ਪਾਲਣਹਾਰ ਪ੍ਰਭੂ ਦਾ ਨਾਮ ਸਾਹ ਲੈਂਦਿਆਂ ਖਾਂਦਿਆਂ ਹਰ ਵੇਲੇ ਜਪਣਾ ਚਾਹੀਦਾ ਹੈ
ਜਿਸ ਨੋ ਕਰੇ ਰਹੰਮ ਤਿਸੁ ਨ ਵਿਸਾਰਦਾ ॥
ਉਹ ਪ੍ਰਭੂ ਜਿਸ ਬੰਦੇ ਉੱਤੇ ਮਿਹਰ ਕਰਦਾ ਹੈ ਉਸ ਨੂੰ (ਆਪਣੇ ਮਨੋਂ) ਭੁਲਾਂਦਾ ਨਹੀਂ
ਆਪਿ ਉਪਾਵਣਹਾਰ ਆਪੇ ਹੀ ਮਾਰਦਾ ॥
ਉਹ ਆਪ ਜੀਵਾਂ ਨੂੰ ਪੈਦਾ ਕਰਨ ਵਾਲਾ ਹੈ ਤੇ ਆਪ ਹੀ ਮਾਰਦਾ ਹੈ