Sri Guru Granth Sahib Ji — Ang 524 (punjabi)
ਮਥੇ ਵਾਲਿ ਪਛਾੜਿਅਨੁ ਜਮ ਮਾਰਗਿ ਮੁਤੇ ॥
ਉਸ ਨੇ ਕੇਸਾਂ ਤੋਂ ਫੜ ਕੇ ਭੁੰਞੇ ਪਟਕਾ ਮਾਰਿਆ ਹੈ ਤੇ ਜਮ ਦੇ ਰਾਹ ਤੇ (ਨਿਖਸਮੇ) ਛੱਡ ਦਿੱਤਾ ਹੈ;
ਦੁਖਿ ਲਗੈ ਬਿਲਲਾਣਿਆ ਨਰਕਿ ਘੋਰਿ ਸੁਤੇ ॥
ਇਸ ਤਰ੍ਹਾਂ ਦੁੱਖ ਲੱਗਣ ਕਰ ਕੇ ਉਹ ਵਿਲਕਦੇ ਹਨ, ਤੇ ਮਾਨੋ, ਘੋਰ ਨਰਕ ਵਿਚ ਜਾ ਪੈਂਦੇ ਹਨ ।
ਕੰਠਿ ਲਾਇ ਦਾਸ ਰਖਿਅਨੁ ਨਾਨਕ ਹਰਿ ਸਤੇ ॥੨੦॥
ਪਰ ਹੇ ਨਾਨਕ! ਸੱਚੇ ਪ੍ਰਭੂ ਨੇ ਆਪਣੇ ਸੇਵਕਾਂ ਨੂੰ (ਵਿਕਾਰਾਂ ਦੁੱਖਾਂ ਤੋਂ, ਮਾਨੋ) ਗਲ ਲਾ ਕੇ ਬਚਾ ਲਿਆ ਹੈ ।੨੦।
ਸਲੋਕ ਮਃ ੫ ॥
ਸਲੋਕ ਪੰਜਵੀਂ ਪਾਤਿਸ਼ਾਹੀ।
ਰਾਮੁ ਜਪਹੁ ਵਡਭਾਗੀਹੋ ਜਲਿ ਥਲਿ ਪੂਰਨੁ ਸੋਇ ॥
ਹੇ ਵੱਡੇ ਭਾਗਾਂ ਵਾਲਿE! ਉਸ ਪ੍ਰਭੂ ਨੂੰ ਜਪੋ ਜੋ ਪਾਣੀ ਵਿਚ, ਧਰਤੀ ਉੱਤੇ (ਹਰ ਥਾਂ) ਮੌਜੂਦ ਹੈ
ਨਾਨਕ ਨਾਮਿ ਧਿਆਇਐ ਬਿਘਨੁ ਨ ਲਾਗੈ ਕੋਇ ॥੧॥
ਹੇ ਨਾਨਕ! ਜੇ ਪ੍ਰਭੂ ਦਾ ਨਾਮ ਸਿਮਰੀਏ ਤਾਂ (ਜੀਵਨ ਦੇ ਰਾਹ ਵਿਚ) ਕੋਈ ਰੁਕਾਵਟ ਨਹੀਂ ਪੈਂਦੀ ।
ਮਃ ੫ ॥
ਪੰਜਵੀਂ ਪਾਤਸ਼ਾਹੀ।
ਕੋਟਿ ਬਿਘਨ ਤਿਸੁ ਲਾਗਤੇ ਜਿਸ ਨੋ ਵਿਸਰੈ ਨਾਉ ॥
ਜਿਸ ਮਨੁੱਖ ਨੂੰ ਪਰਮਾਤਮਾ ਦਾ ਨਾਮ ਵਿਸਰ ਜਾਂਦਾ ਹੈ ਉਸ ਨੂੰ ਕੋ®ੜਾਂ ਵਿਘਨ ਆ ਘੇਰਦੇ ਹਨ
ਨਾਨਕ ਅਨਦਿਨੁ ਬਿਲਪਤੇ ਜਿਉ ਸੁੰਞੈ ਘਰਿ ਕਾਉ ॥੨॥
ਹੇ ਨਾਨਕ! (ਅਜੇਹੇ ਬੰਦੇ) ਹਰ ਰੋਜ਼ ਇਉਂ ਵਿਲਕਦੇ ਹਨ ਜਿਵੇਂ ਸੁੰਞੇ ਘਰ ਵਿਚ ਕਾਂ ਲੌਂਦਾ ਹੈ ।੨।
ਪਉੜੀ ॥
pauVI[
ਸਿਮਰਿ ਸਿਮਰਿ ਦਾਤਾਰੁ ਮਨੋਰਥ ਪੂਰਿਆ ॥
ਸਭ ਦਾਤਾਂ ਦੇਣ ਵਾਲੇ ਪਰਮਾਤਮਾ ਨੂੰ ਸਿਮਰ ਸਿਮਰ ਕੇ (ਮਨ ਦੇ) ਮਨੋਰਥ ਪੂਰੇ ਹੋ ਜਾਂਦੇ ਹਨ
ਇਛ ਪੁੰਨੀ ਮਨਿ ਆਸ ਗਏ ਵਿਸੂਰਿਆ ॥
ਮਨ ਵਿਚ (ਉਠਦੀਆਂ) ਆਸਾਂ ਤੇ ਇੱਛਾਂ ਪੂਰੀਆਂ ਹੋ ਜਾਂਦੀਆਂ ਹਨ
ਪਾਇਆ ਨਾਮੁ ਨਿਧਾਨੁ ਜਿਸ ਨੋ ਭਾਲਦਾ ॥
ਤੇ (ਦੁਨੀਆ ਵਾਲੇ) ਝੋਰੇ ਮਿਟ ਜਾਂਦੇ ਹਨ (ਕਿਉਂਕਿ ਸਿਮਰਨ ਦੀ ਬਰਕਤਿ ਨਾਲ ‘ਮਾਇਆ’ ਦੀ ਭਾਲ ਮਿਟ ਜਾਂਦੀ ਹੈ, ਆਸਾ ਤਿ®ਸ਼ਨਾ ਮੁੱਕ ਜਾਂਦੀ ਹੈ, ਇਸ ਦੇ ਥਾਂ) ਜਿਸ ‘ਨਾਮ’-ਖ਼ਜ਼ਾਨੇ ਦੀ ਭਾਲ ਵਿਚ ਲੱਗਦਾ ਹੈ ਉਹ ਇਸ ਨੂੰ ਪ੍ਰਾਪਤ ਹੋ ਜਾਂਦਾ ਹੈ
ਜੋਤਿ ਮਿਲੀ ਸੰਗਿ ਜੋਤਿ ਰਹਿਆ ਘਾਲਦਾ ॥
ਮਨੁੱਖ ਦੀ ਆਤਮਾ ਪ੍ਰਭੂ ਦੀ ਜੋਤਿ ਵਿਚ ਲੀਨ ਹੋ ਜਾਂਦੀ ਹੈ ਤੇ (ਮਾਇਆ ਦੀ ਖ਼ਾਤਰ) ਦੌੜ-ਭੱਜ ਭਟਕਣਾ ਰਹਿ ਜਾਂਦੀ ਹੈ ।
ਸੂਖ ਸਹਜ ਆਨੰਦ ਵੁਠੇ ਤਿਤੁ ਘਰਿ ॥
(ਜੋ ਮਨੁੱਖ ਸਿਮਰਨ ਦੀ ਕਮਾਈ ਕਰਦਾ ਹੈ) ਉਸ (ਦੇ) ਹਿਰਦੇ-ਘਰ ਵਿਚ ਸੁਖ, ਅਡੋਲਤਾ, ਖ਼ੁਸ਼ੀ ਆ ਵੱਸਦੇ ਹਨ
ਆਵਣ ਜਾਣ ਰਹੇ ਜਨਮੁ ਨ ਤਹਾ ਮਰਿ ॥
ਉਸ ਦੇ ਜਨਮ ਮਰਨ ਮੁੱਕ ਜਾਂਦੇ ਹਨ, Eਥੇ ਜਨਮ ਤੇ ਮੌਤ ਰਹਿ ਨਹੀਂ ਜਾਂਦ
ਸਾਹਿਬੁ ਸੇਵਕੁ ਇਕੁ ਇਕੁ ਦ੍ਰਿਸਟਾਇਆ ॥
ਕਿਉਂਕਿ (ਇਸ ਅਵਸਥਾ ਵਿਚ ਅੱਪੜਿਆ ਹੋਇਆ) ਸੇਵਕ ਤੇ ਮਾਲਕ-ਪ੍ਰਭੂ ਇਕ-ਰੂਪ ਨਜ਼ਰੀਂ ਆਉਂਦੇ ਹਨ ।
ਗੁਰ ਪ੍ਰਸਾਦਿ ਨਾਨਕ ਸਚਿ ਸਮਾਇਆ ॥੨੧॥੧॥੨॥ ਸੁਧੁ
ਹੇ ਨਾਨਕ! (ਐਸਾ ਸੇਵਕ) ਸਤਿਗੁਰੂ ਦੀ ਕਿਰਪਾ ਨਾਲ ਸਦਾ-ਥਿਰ ਰਹਿਣ ਵਾਲੇ ਪ੍ਰਭੂ ਵਿਚ ਲੀਨ ਹੋ ਜਾਂਦਾ ਹੈ ।੨੧।੧।੨।ਸੁਧੁ।
ਰਾਗੁ ਗੂਜਰੀ ਭਗਤਾ ਕੀ ਬਾਣੀ
ਰਾਗ ਗੁਜਰੀ। ਭਗਤਾਂ ਦੀ ਬਾਣੀ।
ੴ ਸਤਿਗੁਰ ਪ੍ਰਸਾਦਿ ॥
ਵਾਹਿਗੁਰੂ ਕੇਵਲ ਇਕ ਹੈ। ਸ¤ਚੇ ਗੁਰਾਂ ਦੀ ਦਇਆ ਦੁਆਰਾ ਉਹ ਪਾਇਆ ਜਾਂਦਾ ਹੈ।
ਸ੍ਰੀ ਕਬੀਰ ਜੀਉ ਕਾ ਚਉਪਦਾ ਘਰੁ ੨ ਦੂਜਾ ॥
ਏਕ ਸਾਧੂ ਭੇਖ ਧਾਰੀ ਕਿਸੀ ਗ੍ਰਹਸਤੀ ਕੇ ਘਰ ਮੇਂ ਰਹਤਾ ਥਾ। ਕਬੀਰ ਨੇ ਕਈ ਬਾਰ ਭਜਨ ਕਾ ਉਪਦੇਸ ਕੀਆ ਨਹੀਂ ਮਾਨਾ। ਫਿਰ ਮਰ ਕਰ ਉਸੀ ਗ੍ਰਹਸਤੀ ਕਾ ਬੈਲ ਹੂਆ ਅਰ ਤਿਸ ਕੋ ਮਾਰ ਪੜੇ, ਅੰਨ ਗਾਹਤੇ ਹੂਏ ਚਲੇ ਨਹੀਂ। ਦੇਖ ਕਰ ਉਪਦੇਸ ਰੂਪ ਸਿਖੋਂ ਪ੍ਰਤਿ ਸਬਦਿ ਕਹਤੇ ਭਏ:
ਚਾਰਿ ਪਾਵ ਦੁਇ ਸਿੰਗ ਗੁੰਗ ਮੁਖ ਤਬ ਕੈਸੇ ਗੁਨ ਗਈਹੈ ॥
(ਹੇ ਭਾਈ! ਕਿਸੇ ਪਸ਼ੂ-ਜੂਨ ਵਿਚ ਪੈ ਕੇ ਜਦੋਂ ਤੇਰੇ) ਚਾਰ ਪੈਰ ਤੇ ਦੋ ਸਿੰਙ ਹੋਣਗੇ, ਤੇ ਮੂੰਹੋਂ ਗੂੰਗਾ ਹੋਵੇਂਗਾ, ਤਦੋਂ ਤੂੰ ਕਿਸ ਤਰ੍ਹਾਂ ਪ੍ਰਭੂ ਦੇ ਗੁਣ ਗਾ ਸਕੇਂਗਾ?
ਊਠਤ ਬੈਠਤ ਠੇਗਾ ਪਰਿਹੈ ਤਬ ਕਤ ਮੂਡ ਲੁਕਈਹੈ ॥੧॥
ਉਠਦਿਆਂ ਬੈਠਦਿਆਂ (ਤੇਰੇ ਸਿਰ ਉੱਤੇ) ਸੋਟਾ ਪਏਗਾ, ਤਦੋਂ ਤੂੰ ਕਿਥੇ ਸਿਰ ਲੁਕਾਏਂਗਾ? ।੧।
ਹਰਿ ਬਿਨੁ ਬੈਲ ਬਿਰਾਨੇ ਹੁਈਹੈ ॥
(ਹੇ ਭਾਈ! ਪ੍ਰਭੂ ਦਾ ਸਿਮਰਨ ਕਰਨ ਤੋਂ ਬਿਨਾ ਬਲਦ (ਆਦਿਕ ਪਸ਼ੂ ਬਣ ਕੇ) ਪਰ-ਅਧੀਨ ਹੋ ਜਾਏਂਗਾ
ਫਾਟੇ ਨਾਕਨ ਟੂਟੇ ਕਾਧਨ ਕੋਦਉ ਕੋ ਭੁਸੁ ਖਈਹੈ ॥੧॥ ਰਹਾਉ ॥
(ਨੱਥ ਨਾਲ) ਨੱਕ ਵਿੰਨ੍ਹਿਆ ਜਾਏਗਾ, ਕੰਨ (ਜੂਲੇ ਨਾਲ) ਫਿੱਸੇ ਹੋਏ ਹੋਣਗੇ ਤੇ ਕੋਧਰੇ ਦਾ ਭੋਹ ਖਾਏਂਗਾ ।੧।ਰਹਾਉ।
ਸਾਰੋ ਦਿਨੁ ਡੋਲਤ ਬਨ ਮਹੀਆ ਅਜਹੁ ਨ ਪੇਟ ਅਘਈਹੈ ॥
ਜੰਗਲ (ਜੂਹ) ਵਿਚ ਸਾਰਾ ਦਿਨ ਭਟਕਦਿਆਂ ਭੀ ਪੇਟ ਨਹੀਂ ਰੱਜੇਗਾ ।
ਜਨ ਭਗਤਨ ਕੋ ਕਹੋ ਨ ਮਾਨੋ ਕੀਓ ਅਪਨੋ ਪਈਹੈ ॥੨॥
ਹੁਣ ਐਸ ਵੇਲੇ ਤੂੰ ਭਗਤ ਜਨਾਂ ਦਾ ਬਚਨ ਨਹੀਂ ਮੰਨਦਾ, (ਉਮਰ ਵਿਹਾ ਜਾਣ ਤੇ) ਆਪਣਾ ਕੀਤਾ ਪਾਏਂਗਾ ।੨।
ਦੁਖ ਸੁਖ ਕਰਤ ਮਹਾ ਭ੍ਰਮਿ ਬੂਡੋ ਅਨਿਕ ਜੋਨਿ ਭਰਮਈਹੈ ॥
ਹੁਣ ਭੈੜੇ ਹਾਲ ਵਿਚ ਦਿਨ ਗੁਜ਼ਾਰ ਕੇ ਕੁਰਾਹੇ ਗ਼ਰਕ ਹੋਇਆ ਹੋਇਆ ਹੈਂ, (ਆਖ਼ਰ) ਅਨੇਕਾਂ ਜੂਨਾਂ ਵਿਚ ਭਟਕੇਂਗਾ ।
ਰਤਨ ਜਨਮੁ ਖੋਇਓ ਪ੍ਰਭੁ ਬਿਸਰਿਓ ਇਹੁ ਅਉਸਰੁ ਕਤ ਪਈਹੈ ॥੩॥
ਤੂੰ ਪ੍ਰਭੂ ਨੂੰ ਵਿਸਾਰ ਦਿੱਤਾ ਹੈ, ਤੇ ਸ੍ਰੇਸ਼ਟ ਮਨੁੱਖਾ ਜਨਮ ਗੰਵਾ ਲਿਆ ਹੈ, ਇਹ ਸਮਾ ਫੇਰ ਕਿਤੇ ਨਹੀਂ ਮਿਲੇਗਾ ।੩।
ਭ੍ਰਮਤ ਫਿਰਤ ਤੇਲਕ ਕੇ ਕਪਿ ਜਿਉ ਗਤਿ ਬਿਨੁ ਰੈਨਿ ਬਿਹਈਹੈ ॥
ਤੇਰੀ ਜ਼ਿੰਦਗੀ-ਰੂਪ ਸਾਰੀ ਰਾਤ ਤੇਲੀ ਦੇ ਬਲਦ ਅਤੇ ਬਾਂਦਰ ਵਾਂਗ ਭਟਕਦਿਆਂ ਵਿਕਾਰਾਂ ਤੋਂ ਖ਼ਲਾਸੀ ਹਾਸਲ ਕਰਨ ਤੋਂ ਬਿਨਾ ਹੀ ਲੰਘ ਜਾਇਗੀ ।
ਕਹਤ ਕਬੀਰ ਰਾਮ ਨਾਮ ਬਿਨੁ ਮੂੰਡ ਧੁਨੇ ਪਛੁਤਈਹੈ ॥੪॥੧॥
ਕਬੀਰ ਆਖਦਾ ਹੈ ਕਿ ਪ੍ਰਭੂ ਦਾ ਨਾਮ ਭੁਲਾ ਕੇ ਆਖ਼ਰ ਸਿਰ ਮਾਰ ਮਾਰ ਕੇ ਪਛਤਾਵੇਂਗਾ ।੪।੧।
ਗੂਜਰੀ ਘਰੁ ੩ ॥
gUjrI[
ਮੁਸਿ ਮੁਸਿ ਰੋਵੈ ਕਬੀਰ ਕੀ ਮਾਈ ॥
ਕਬੀਰ ਦੀ ਮਾਂ (ਕਬੀਰ ਆਖਦਾ ਹੈ ਕਿ ਮੇਰੀ ਮਾਂ) ਡੁਸਕ ਡੁਸਕ ਕੇ ਰੋਂਦੀ ਹੈ (ਤੇ ਆਖਦੀ ਹੈ—)
ਏ ਬਾਰਿਕ ਕੈਸੇ ਜੀਵਹਿ ਰਘੁਰਾਈ ॥੧॥
ਹੇ ਪਰਮਾਤਮਾ! (ਕਬੀਰ ਦੇ) ਇਹ ਅੰਞਾਣੇ ਬਾਲ ਕਿਵੇਂ ਜੀਊਣਗੇ? ।੧।
ਤਨਨਾ ਬੁਨਨਾ ਸਭੁ ਤਜਿਓ ਹੈ ਕਬੀਰ ॥
(ਕਿਉਂਕਿ ਮੇਰੇ) ਕਬੀਰ ਨੇ (ਤਾਣਾ) ਤਣਨਾ ਤੇ (ਕੱਪੜਾ) ਉਣਨਾ ਸਭ ਕੁੱਝ ਛੱਡ ਦਿੱਤਾ ਹੈ
ਹਰਿ ਕਾ ਨਾਮੁ ਲਿਖਿ ਲੀਓ ਸਰੀਰ ॥੧॥ ਰਹਾਉ ॥
ਹਰ ਵੇਲੇ ਹਰੀ ਦਾ ਨਾਮ ਜਪਦਾ ਰਹਿੰਦਾ ਹੈ ।੧।ਰਹਾਉ।
ਜਬ ਲਗੁ ਤਾਗਾ ਬਾਹਉ ਬੇਹੀ ॥
ਜਿਤਨਾ ਚਿਰ ਮੈਂ ਨਾਲ ਦੇ ਛੇਕ ਵਿਚ ਧਾਗਾ ਵਹਾਉਂਦਾ ਹਾਂ
ਤਬ ਲਗੁ ਬਿਸਰੈ ਰਾਮੁ ਸਨੇਹੀ ॥੨॥
ਉਤਨਾ ਚਿਰ ਮੈਨੂੰ ਮੇਰਾ ਪਿਆਰਾ ਪ੍ਰਭੂ ਵਿਸਰ ਜਾਂਦਾ ਹੈ (ਭਾਵ, ਮੈਨੂੰ ਇਤਨਾ ਚਿਰ ਭੀ ਪ੍ਰਭੂ ਵਿਸਾਰਨਾ ਨਹੀਂ ਭਾਉਂਦਾ) ।੨।
ਓਛੀ ਮਤਿ ਮੇਰੀ ਜਾਤਿ ਜੁਲਾਹਾ ॥
(ਕੀਹ ਹੋਇਆ ਜੇ ਲੋਕਾਂ ਦੇ ਭਾਣੇ) ਮੇਰੀ ਛੋਟੀ ਜਿਹੀ ਅਕਲ ਹੈ ਤੇ ਮੈਂ ਜਾਤ ਦਾ (ਨੀਵਾਂ ਗ਼ਰੀਬ) ਜੁਲਾਹਾ ਹਾਂ
ਹਰਿ ਕਾ ਨਾਮੁ ਲਹਿਓ ਮੈ ਲਾਹਾ ॥੩॥
ਪਰ ਮੈਂ ਪਰਮਾਤਮਾ ਦਾ ਨਾਮ-ਰੂਪ ਨਫ਼ਾ (ਇਸ ਮਨੁੱਖਾ-ਜਨਮ ਦੇ ਵਪਾਰ ਵਿਚ) ਖੱਟ ਲਿਆ ਹੈ (ਸੋ ਮੈਂ ਮੂਰਖ ਤੇ ਨੀਵੀਂ ਜਾਤ ਦਾ ਨਹੀਂ ਰਹਿ ਗਿਆ) ।੩।
ਕਹਤ ਕਬੀਰ ਸੁਨਹੁ ਮੇਰੀ ਮਾਈ ॥
ਕਬੀਰ ਆਖਦਾ ਹੈ—ਹੇ ਮੇਰੀ ਮਾਂ! ਸੁਣ,
ਹਮਰਾ ਇਨ ਕਾ ਦਾਤਾ ਏਕੁ ਰਘੁਰਾਈ ॥੪॥੨॥
ਸਾਡਾ ਤੇ ਸਾਡੇ ਇਹਨਾਂ ਬੱਚਿਆਂ ਦਾ ਰਿਜ਼ਕ ਦੇਣ ਵਾਲਾ ਇਕੋ ਹੀ ਪਰਮਾਤਮਾ ਹੈ (ਭਾਵ, ਜੇ ਉਸ ਨੇ ਮੈਨੂੰ ਪਾਲਿਆ ਹੈ, ਤਾਂ ਇਹਨਾਂ ਨੂੰ ਭੀ ਜ਼ਰੂਰ ਪਾਲੇਗਾ) ।੪।੨।