Sri Guru Granth Sahib Ji — Ang 537 (punjabi)
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
ਵਾਹਿਗੁਰੂ ਕੇਵਲ ਇਕ ਹੈ। ਸੱਚਾ ਹੈ ਉਸ ਦਾ ਨਾਮ, ਰਚਨਹਾਰ ਵਿਆਪਕ ਉਸ ਦੀ ਵਿਅਕਤੀ। ਉਹ ਨਿੱਡਰ, ਨਿਰਵੈਰ, ਅਮਰ ਉਸ ਦੀ ਹਸਤੀ ਅਜਨਮਾ ਅਤੇ ਸਵੈ-ਪ੍ਰਕਾਸ਼ਵਾਨ ਹੈ। ਗੁਰਾਂ ਦੀ ਦਇਆ ਦੁਆਰਾ ਉਹ ਪਾਇਆ ਜਾਂਦਾ ਹੈ।
ਰਾਗੁ ਬਿਹਾਗੜਾ ਚਉਪਦੇ ਮਹਲਾ ੫ ਘਰੁ ੨ ॥
ਰਾਗ ਬਿਹਾਗੜਾ ਚਉਪਦੇ ਪੰਜਵੀਂ ਪਾਤਸ਼ਾਹੀ।
ਦੂਤਨ ਸੰਗਰੀਆ ॥
ਹੇ ਭਾਈ! ਕਾਮਾਦਿਕ ਵੈਰੀਆਂ ਦੀ ਸੰਗਤਿ ਸੱਪਾਂ ਨਾਲ ਵਾਸ (ਦੇ ਬਰਾਬਰ) ਹੈ
ਭੁਇਅੰਗਨਿ ਬਸਰੀਆ ॥
(ਇਹਨਾਂ ਦੂਤਾਂ ਨੇ) ਅਨੇਕਾਂ (ਦੇ ਜੀਵਨ)
ਅਨਿਕ ਉਪਰੀਆ ॥੧॥
ਨੂੰ ਤਬਾਹ ਕੀਤਾ ਹੈ ।੧।
ਤਉ ਮੈ ਹਰਿ ਹਰਿ ਕਰੀਆ ॥
(ਹੇ ਭਾਈ!) ਤਾਹੀਏਂ ਮੈਂ ਸਦਾ ਪਰਮਾਤਮਾ ਦਾ ਨਾਮ ਜਪਦਾ ਹਾਂ (ਜਦੋਂ ਤੋਂ ਨਾਮ ਜਪ ਰਿਹਾ ਹਾਂ)
ਤਉ ਸੁਖ ਸਹਜਰੀਆ ॥੧॥ ਰਹਾਉ ॥
ਤਦੋਂ (ਤੋਂ) ਮੈਨੂੰ ਆਤਮਕ ਅਡੋਲਤਾ ਦੇ ਸੁਖ ਆਨੰਦ ਪ੍ਰਾਪਤ ਹਨ ।੧।ਰਹਾਉ।
ਮਿਥਨ ਮੋਹਰੀਆ ॥ ਅਨ ਕਉ ਮੇਰੀਆ ॥
ਹੇ ਭਾਈ! ਜੀਵ ਨੂੰ ਝੂਠਾ ਮੋਹ ਚੰਬੜਿਆ ਹੋਇਆ ਹੈ (ਪਰਮਾਤਮਾ ਤੋਂ ਬਿਨਾ) ਹੋਰ ਹੋਰ ਪਦਾਰਥਾਂ ਨੂੰ ‘ਮੇਰੇ, ਮੇਰੇ’ ਸਮਝਦਾ ਰਹਿੰਦਾ ਹੈ
ਵਿਚਿ ਘੂਮਨ ਘਿਰੀਆ ॥੨॥
(ਸਾਰੀ ਉਮਰ) ਮੋਹ ਦੀ ਘੁੰਮਣਘੇਰੀ ਵਿਚ ਫਸਿਆ ਰਹਿੰਦਾ ਹੈ ।੨।
ਸਗਲ ਬਟਰੀਆ ॥
ਹੇ ਭਾਈ! ਸਾਰੇ ਜੀਵ (ਇਥੇ) ਰਾਹੀ ਹੀ ਹਨ
ਬਿਰਖ ਇਕ ਤਰੀਆ ॥
(ਸੰਸਾਰ-) ਰੁੱਖ ਦੇ ਹੇਠ ਇਕੱਠੇ ਹੋਏ ਹੋਏ ਹਨ
ਬਹੁ ਬੰਧਹਿ ਪਰੀਆ ॥੩॥
ਪਰ (ਮਾਇਆ ਦੇ) ਬਹੁਤ ਬੰਧਨਾਂ ਵਿਚ ਫਸੇ ਹੋਏ ਹਨ ।੩।
ਥਿਰੁ ਸਾਧ ਸਫਰੀਆ ॥
ਹੇ ਭਾਈ! ਸਿਰਫ਼ ਗੁਰੂ ਦੀ ਸੰਗਤਿ ਹੀ ਸਦਾ-ਥਿਰ ਰਹਿਣ ਵਾਲਾ ਟਿਕਾਣਾ ਹੈ
ਜਹ ਕੀਰਤਨੁ ਹਰੀਆ ॥
ਕਿਉਂਕਿ ਉਥੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੰੁਦੀ ਰਹਿੰਦੀ ਹੈ ।
ਨਾਨਕ ਸਰਨਰੀਆ ॥੪॥੧॥
ਹੇ ਨਾਨਕ! (ਆਖ—ਮੈਂ ਸਾਧ ਸੰਗਤਿ ਦੀ) ਸਰਨ ਆਇਆ ਹਾਂ ।੪।੧।
ੴ ਸਤਿਗੁਰ ਪ੍ਰਸਾਦਿ ॥
ਵਾਹਿਗੁਰੂ ਕੇਵਲ ਇਕ ਹੈ। ਸ¤ਚੇ ਗੁਰਾਂ ਦੀ ਦਇਆ ਦੁਆਰਾ ਉਹ ਪ੍ਰਾਪਤ ਹੁੰਦਾ ਹੈ।
ਰਾਗੁ ਬਿਹਾਗੜਾ ਮਹਲਾ ੯ ॥
ਰਾਗ ਬਿਹਾਗਤਾ ਨੋਵੀ ਪਾਤਸ਼ਾਹੀ।
ਹਰਿ ਕੀ ਗਤਿ ਨਹਿ ਕੋਊ ਜਾਨੈ ॥
ਹੇ ਭਾਈ! ਅਨੇਕਾਂ ਜੋਗੀ, ਅਨੇਕਾਂ ਤਪੀ, ਅਤੇ ਹੋਰ ਬਥੇਰੇ ਸਿਆਣੇ ਮਨੁੱਖ ਖਪ ਖਪ ਕੇ ਹਾਰ ਗਏ ਹਨ
ਜੋਗੀ ਜਤੀ ਤਪੀ ਪਚਿ ਹਾਰੇ ਅਰੁ ਬਹੁ ਲੋਗ ਸਿਆਨੇ ॥੧॥ ਰਹਾਉ ॥
ਪਰ ਕੋਈ ਭੀ ਮਨੁੱਖ ਇਹ ਨਹੀਂ ਜਾਣ ਸਕਦਾ ਕਿ ਪਰਮਾਤਮਾ ਕਿਹੋ ਜਿਹਾ ਹੈ ।੧।ਰਹਾਉ।
ਛਿਨ ਮਹਿ ਰਾਉ ਰੰਕ ਕਉ ਕਰਈ ਰਾਉ ਰੰਕ ਕਰਿ ਡਾਰੇ ॥
ਹੇ ਭਾਈ! ਉਹ ਪਰਮਾਤਮਾ ਇਕ ਛਿਨ ਵਿਚ ਕੰਗਾਲ ਨੂੰ ਰਾਜਾ ਬਣਾ ਦੇਂਦਾ ਹੈ, ਤੇ, ਰਾਜੇ ਨੂੰ ਕੰਗਾਲ ਕਰ ਦੇਂਦਾ ਹੈ
ਰੀਤੇ ਭਰੇ ਭਰੇ ਸਖਨਾਵੈ ਯਹ ਤਾ ਕੋ ਬਿਵਹਾਰੇ ॥੧॥
ਖ਼ਾਲੀ ਭਾਂਡਿਆਂ ਨੂੰ ਭਰ ਦੇਂਦਾ ਹੈ ਤੇ ਭਰਿਆਂ ਨੂੰ ਖ਼ਾਲੀ ਕਰ ਦੇਂਦਾ ਹੈ (ਗ਼ਰੀਬਾਂ ਨੂੰ ਅਮੀਰ ਤੇ ਅਮੀਰਾਂ ਨੂੰ ਗ਼ਰੀਬ ਬਣਾ ਦੇਂਦਾ ਹੈ)—ਇਹ ਉਸ ਦਾ ਨਿੱਤ ਦਾ ਕੰਮ ਹੈ ।੧।
ਅਪਨੀ ਮਾਇਆ ਆਪਿ ਪਸਾਰੀ ਆਪਹਿ ਦੇਖਨਹਾਰਾ ॥
(ਹੇ ਭਾਈ! ਇਸ ਦਿੱਸਦੇ ਜਗਤ-ਰੂਪ ਤਮਾਸ਼ੇ ਵਿਚ) ਪਰਮਾਤਮਾ ਨੇ ਆਪਣੀ ਮਾਇਆ ਆਪ ਖਿਲਾਰੀ ਹੋਈ ਹੈ
ਨਾਨਾ ਰੂਪੁ ਧਰੇ ਬਹੁ ਰੰਗੀ ਸਭ ਤੇ ਰਹੈ ਨਿਆਰਾ ॥੨॥
ਉਹ ਆਪ ਹੀ ਇਸ ਦੀ ਸੰਭਾਲ ਕਰ ਰਿਹਾ ਹੈ । ਉਹ ਅਨੇਕਾਂ ਰੰਗਾਂ ਦਾ ਮਾਲਕ ਪ੍ਰਭੂ ਕਈ ਤਰ੍ਹਾਂ ਦੇ ਰੂਪ ਧਾਰ ਲੈਂਦਾ ਹੈ, ਤੇ ਸਾਰਿਆਂ ਰੂਪਾਂ ਤੋਂ ਵੱਖਰਾ ਭੀ ਰਹਿੰਦਾ ਹੈ ।੨।
ਅਗਨਤ ਅਪਾਰੁ ਅਲਖ ਨਿਰੰਜਨ ਜਿਹ ਸਭ ਜਗੁ ਭਰਮਾਇਓ ॥
ਹੇ ਭਾਈ! ਉਸ ਪਰਮਾਤਮਾ ਦੇ ਗੁਣ ਗਿਣੇ ਨਹੀਂ ਜਾ ਸਕਦੇ, ਉਹ ਬੇਅੰਤ ਹੈ, ਉਹ ਅਦਿ®ਸ਼ਟ ਹੈ, ਉਹ ਨਿਰਲੇਪ ਹੈ, ਉਸ ਪਰਮਾਤਮਾ ਨੇ ਹੀ ਸਾਰੇ ਜਗਤ ਨੂੰ (ਮਾਇਆ ਦੀ) ਭਟਕਣਾ ਵਿਚ ਪਾਇਆ ਹੋਇਆ ਹੈ ।
ਸਗਲ ਭਰਮ ਤਜਿ ਨਾਨਕ ਪ੍ਰਾਣੀ ਚਰਨਿ ਤਾਹਿ ਚਿਤੁ ਲਾਇਓ ॥੩॥੧॥੨॥
ਹੇ ਨਾਨਕ! (ਆਖ—) ਜਿਸ ਮਨੁੱਖ ਨੇ ਉਸ ਦੇ ਚਰਨਾਂ ਵਿਚ ਮਨ ਜੋੜਿਆ ਹੈ, ਇਹ ਮਾਇਆ ਦੀਆਂ ਸਾਰੀਆਂ ਭਟਕਣਾਂ ਤਿਆਗ ਕੇ ਹੀ ਜੋੜਿਆ ਹੈ ।੩।੧।੨।
ਰਾਗੁ ਬਿਹਾਗੜਾ ਛੰਤ ਮਹਲਾ ੪ ਘਰੁ ੧
ਰਾਗ ਬਿਹਾਗੜਾ ਛੰਤ ਚੋਥੀ ਪਾਤਿਸ਼ਾਹੀ।
ੴ ਸਤਿਗੁਰ ਪ੍ਰਸਾਦਿ ॥
ਵਾਹਿਗੁਰੂ ਕੇਵਲ ਇਕ ਹੈ। ਸ¤ਚੇ ਗੁਰਾਂ ਦੀ ਦਇਆ ਦੁਆਰਾ ਉਹ ਪਾਇਆ ਜਾਂਦਾ ਹੈ।
ਹਰਿ ਹਰਿ ਨਾਮੁ ਧਿਆਈਐ ਮੇਰੀ ਜਿੰਦੁੜੀਏ ਗੁਰਮੁਖਿ ਨਾਮੁ ਅਮੋਲੇ ਰਾਮ ॥
ਹੇ ਮੇਰੀ ਸੋਹਣੀ ਜਿੰਦੇ! ਸਦਾ ਪਰਮਾਤਮਾ ਦਾ ਨਾਮ ਸਿਮਰਨਾ ਚਾਹੀਦਾ ਹੈ ਪਰਮਾਤਮਾ ਦਾ ਅਮੋਲਕ ਨਾਮ ਗੁਰੂ ਦੀ ਰਾਹੀਂ (ਹੀ) ਮਿਲਦਾ ਹੈ ।
ਹਰਿ ਰਸਿ ਬੀਧਾ ਹਰਿ ਮਨੁ ਪਿਆਰਾ ਮਨੁ ਹਰਿ ਰਸਿ ਨਾਮਿ ਝਕੋਲੇ ਰਾਮ ॥
ਜੇਹੜਾ ਮਨ ਪਰਮਾਤਮਾ ਦੇ ਨਾਮ-ਰਸ ਵਿਚ ਵਿੱਝ ਜਾਂਦਾ ਹੈ, ਉਹ ਮਨ ਪਰਮਾਤਮਾ ਨੂੰ ਪਿਆਰਾ ਲੱਗਦਾ ਹੈ, ਉਹ ਮਨ ਆਨੰਦ ਨਾਲ ਪ੍ਰਭੂ ਦੇ ਨਾਮ ਵਿਚ ਚੁੱਭੀ ਲਾਈ ਰੱਖਦਾ ਹੈ ।