Sri Guru Granth Sahib Ji — Ang 544 (punjabi)
ਗੁਰਮੁਖਿ ਮਨਹੁ ਨ ਵੀਸਰੈ ਹਰਿ ਜੀਉ ਕਰਤਾ ਪੁਰਖੁ ਮੁਰਾਰੀ ਰਾਮ ॥
(ਹੇ ਨਾਨਕ! ਗੁਰੂ ਦੀ ਸਰਨ ਪੈਣਾ ਚਾਹੀਦਾ ਹੈ) ਗੁਰੂ ਦੀ ਸਰਨ ਪਿਆਂ ਸਰਬ-ਵਿਆਪਕ ਕਰਤਾਰ ਪ੍ਰਭੂ ਮਨ ਤੋਂ ਨਹੀਂ ਭੁੱਲਦਾ ।
ਦੂਖੁ ਰੋਗੁ ਨ ਭਉ ਬਿਆਪੈ ਜਿਨੑੀ ਹਰਿ ਹਰਿ ਧਿਆਇਆ ॥
ਜਿਨ੍ਹਾਂ ਮਨੁੱਖਾਂ ਨੇ (ਸਦਾ) ਪਰਮਾਤਮਾ ਦਾ ਸਿਮਰਨ ਕੀਤਾ ਹੈ, ਉਹਨਾਂ ਉੱਤੇ ਕੋਈ ਰੋਗ, ਕੋਈ ਦੁੱਖ, ਕੋਈ ਡਰ ਆਪਣਾ ਜ਼ੋਰ ਨਹੀਂ ਪਾ ਸਕਦਾ ।
ਸੰਤ ਪ੍ਰਸਾਦਿ ਤਰੇ ਭਵਜਲੁ ਪੂਰਬਿ ਲਿਖਿਆ ਪਾਇਆ ॥
ਉਹਨਾਂ ਨੇ ਗੁਰੂ ਦੀ ਕਿਰਪਾ ਨਾਲ ਇਹ ਸੰਸਾਰ-ਸਮੁੰਦਰ ਤਰ ਲਿਆ (ਸਮਝੋ), ਪੂਰਬਲੇ ਜਨਮ ਵਿਚ ਕੀਤੀ ਕਮਾਈ ਅਨੁਸਾਰ (ਮੱਥੇ ਉੱਤੇ ਭਗਤੀ ਦਾ) ਲਿਖਿਆ ਲੇਖ ਉਹਨਾਂ ਨੂੰ ਪ੍ਰਾਪਤ ਹੋ ਗਿਆ ।
ਵਜੀ ਵਧਾਈ ਮਨਿ ਸਾਂਤਿ ਆਈ ਮਿਲਿਆ ਪੁਰਖੁ ਅਪਾਰੀ ॥
ਉਹਨਾਂ ਦੇ ਅੰਦਰ ਚੜ੍ਹਦੀ ਕਲਾ ਪ੍ਰਬਲ ਹੋ ਗਈ, ਉਹਨਾਂ ਦੇ ਮਨ ਵਿਚ ਠੰਡ ਪੈ ਗਈ, ਉਹਨਾਂ ਨੂੰ ਬੇਅੰਤ ਪ੍ਰਭੂ ਮਿਲ ਪਿਆ ।
ਬਿਨਵੰਤਿ ਨਾਨਕੁ ਸਿਮਰਿ ਹਰਿ ਹਰਿ ਇਛ ਪੁੰਨੀ ਹਮਾਰੀ ॥੪॥੩॥
ਨਾਨਕ ਬੇਨਤੀ ਕਰਦਾ ਹੈ, ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਮੇਰੀ ਭੀ (ਪ੍ਰਭੂ-ਮਿਲਾਪ ਵਾਲੀ ਚਿਰਾਂ ਦੀ) ਆਸ ਪੂਰੀ ਹੋ ਗਈ ਹੈ ।੪।੩।
ਬਿਹਾਗੜਾ ਮਹਲਾ ੫ ਘਰੁ ੨
ਬਿਹਾਗੜਾ ਪੰਜਵੰØੀਂ ਪਾਤਸ਼ਾਹੀ।
ੴ ਸਤਿ ਨਾਮੁ ਗੁਰ ਪ੍ਰਸਾਦਿ ॥
ਵਾਹਿਗੁਰੂ ਕੇਵਲ ਇਕ ਹੈ। ਸੱਚਾ ਹੈ ਉਸ ਦਾ ਨਾਮ। ਗੁਰਾਂ ਦੀ ਦਇਆ ਦੁਆਰਾ ਉਹ ਪਾਇਆ ਜਾਂਦਾ ਹੈ।
ਵਧੁ ਸੁਖੁ ਰੈਨੜੀਏ ਪ੍ਰਿਅ ਪ੍ਰੇਮੁ ਲਗਾ ॥
ਹੇ ਆਤਮਕ ਆਨੰਦ ਦੇਣ ਵਾਲੀ ਸੋਹਣੀ (ਜੀਵਨ) ਰਾਤ! ਤੂੰ ਲੰਮੀ ਹੰੁਦੀ ਜਾ, (ਮੇਰੇ ਹਿਰਦੇ ਵਿਚ) ਪਿਆਰੇ ਦਾ ਪ੍ਰੇਮ ਬਣਿਆ ਰਹੇ ।
ਘਟੁ ਦੁਖ ਨੀਦੜੀਏ ਪਰਸਉ ਸਦਾ ਪਗਾ ॥
ਹੇ ਦੁਖਦਾਈ ਕੋਝੀ (ਗ਼ਫ਼ਲਤ ਦੀ) ਨੀਂਦ! ਤੂੰ ਘਟਦੀ ਜਾ, ਮੈਂ (ਤੈਥੋਂ ਬਚ ਕੇ) ਪ੍ਰਭੂ ਦੇ ਚਰਨ ਸਦਾ ਛੁਂਹਦੀ ਰਹਾਂ ।
ਪਗ ਧੂਰਿ ਬਾਂਛਉ ਸਦਾ ਜਾਚਉ ਨਾਮ ਰਸਿ ਬੈਰਾਗਨੀ ॥
ਮੈਂ (ਪ੍ਰਭੂ ਦੇ) ਚਰਨਾਂ ਦੀ ਧੂੜ ਲੋਚਦੀ ਹਾਂ, ਮੈਂ ਸਦਾ (ਉਸ ਦੇ ਦਰ ਤੋਂ ਇਹੀ) ਮੰਗਦੀ ਹਾਂ ਕਿ ਉਸ ਦੇ ਨਾਮ ਦੇ ਸਵਾਦ ਵਿਚ (ਦੁਨੀਆ ਵਲੋਂ) ਵੈਰਾਗਵਾਨ ਹੋਈ ਰਹਾਂ
ਪ੍ਰਿਅ ਰੰਗਿ ਰਾਤੀ ਸਹਜ ਮਾਤੀ ਮਹਾ ਦੁਰਮਤਿ ਤਿਆਗਨੀ ॥
ਪਿਆਰੇ ਦੇ ਪ੍ਰੇਮ-ਰੰਗ ਵਿਚ ਰੰਗੀ ਹੋਈ, ਆਤਮਕ ਅਡੋਲਤਾ ਦੇ (ਆਨੰਦ ਵਿਚ) ਮਸਤ ਮੈਂ ਇਸ ਵੱਡੀ (ਵੈਰਨ) ਭੈੜੀ ਮਤਿ ਦਾ ਤਿਆਗ ਕਰੀ ਰੱਖਾਂ ।
ਗਹਿ ਭੁਜਾ ਲੀਨੑੀ ਪ੍ਰੇਮ ਭੀਨੀ ਮਿਲਨੁ ਪ੍ਰੀਤਮ ਸਚ ਮਗਾ ॥
(ਪ੍ਰਭੂ ਨੇ ਮੇਰੀ) ਬਾਂਹ ਫੜ ਕੇ ਮੈਨੂੰ ਆਪਣੀ ਬਣਾ ਲਿਆ ਹੈ, ਮੈਂ ਉਸ ਦੇ ਪ੍ਰੇਮ-ਰਸ ਵਿਚ ਭਿੱਜ ਗਈ ਹਾਂ, ਸਦਾ ਕਾਇਮ ਰਹਿਣ ਵਾਲੇ ਪ੍ਰੀਤਮ ਨੂੰ ਮਿਲਣਾ ਹੀ (ਜ਼ਿੰਦਗੀ ਦਾ ਸਹੀ) ਰਸਤਾ ਹੈ ।
ਬਿਨਵੰਤਿ ਨਾਨਕ ਧਾਰਿ ਕਿਰਪਾ ਰਹਉ ਚਰਣਹ ਸੰਗਿ ਲਗਾ ॥੧॥
ਨਾਨਕ ਬੇਨਤੀ ਕਰਦਾ ਹੈ (—ਹੇ ਪ੍ਰਭੂ!) ਕਿਰਪਾ ਕਰ, ਮੈਂ ਸਦਾ ਤੇਰੇ ਚਰਨਾਂ ਨਾਲ ਜੁੜਿਆ ਰਹਾਂ ।੧।
ਮੇਰੀ ਸਖੀ ਸਹੇਲੜੀਹੋ ਪ੍ਰਭ ਕੈ ਚਰਣਿ ਲਗਹ ॥
ਹੇ ਮੇਰੀ ਸਖੀਹੋ! ਹੇ ਮੇਰੀ ਪਿਆਰੀ ਸਹੇਲੀਹੋ! ਆE, ਅਸੀ ਪ੍ਰਭੂ ਦੇ ਚਰਨਾਂ ਵਿਚ ਜੁੜੀਏ ।
ਮਨਿ ਪ੍ਰਿਅ ਪ੍ਰੇਮੁ ਘਣਾ ਹਰਿ ਕੀ ਭਗਤਿ ਮੰਗਹ ॥
(ਮੇਰੇ) ਮਨ ਵਿਚ ਪਿਆਰੇ ਦਾ ਬਹੁਤ ਪ੍ਰੇਮ ਵੱਸ ਰਿਹਾ ਹੈ, ਆE ਅਸੀ (ਉਸ ਪਾਸੋਂ) ਭਗਤੀ ਦੀ ਦਾਤਿ ਮੰਗੀਏ ।
ਹਰਿ ਭਗਤਿ ਪਾਈਐ ਪ੍ਰਭੁ ਧਿਆਈਐ ਜਾਇ ਮਿਲੀਐ ਹਰਿ ਜਨਾ ॥
ਹੇ ਸਹੇਲੀਹੋ! ਜਾ ਕੇ ਹਰੀ ਦੇ ਸੰਤ ਜਨਾਂ ਨੂੰ ਮਿਲਣਾ ਚਾਹੀਦਾ ਹੈ (ਉਹਨਾਂ ਦੀ ਸਹਾਇਤਾ ਨਾਲ) ਪਰਮਾਤਮਾ ਦਾ ਨਾਮ ਸਿਮਰਨਾ ਚਾਹੀਦਾ ਹੈ, (ਇਸੇ ਤਰ੍ਹਾਂ) ਪਰਮਾਤਮਾ ਦੀ ਭਗਤੀ ਪ੍ਰਾਪਤ ਹੰੁਦੀ ਹੈ ।
ਮਾਨੁ ਮੋਹੁ ਬਿਕਾਰੁ ਤਜੀਐ ਅਰਪਿ ਤਨੁ ਧਨੁ ਇਹੁ ਮਨਾ ॥
ਹੇ ਸਖੀਹੋ! ਆਪਣਾ ਇਹ ਮਨ ਇਹ ਸਰੀਰ ਇਹ ਧਨ (ਸਭ ਕੁਝ) ਭੇਟਾ ਕਰ ਕੇ (ਆਪਣੇ ਅੰਦਰੋਂ) ਅਹੰਕਾਰ, ਮਾਇਆ ਦਾ ਮੋਹ, ਵਿਕਾਰ ਦੂਰ ਕਰ ਦੇਣਾ ਚਾਹੀਦਾ ਹੈ ।
ਬਡ ਪੁਰਖ ਪੂਰਨ ਗੁਣ ਸੰਪੂਰਨ ਭ੍ਰਮ ਭੀਤਿ ਹਰਿ ਹਰਿ ਮਿਲਿ ਭਗਹ ॥
ਹੇ ਸਹੇਲੀਹੋ! ਜੋ ਪ੍ਰਭੂ ਸਭ ਤੋਂ ਵੱਡਾ ਹੈ, ਸਰਬ-ਵਿਆਪਕ ਹੈ, ਸਾਰੇ ਗੁਣਾਂ ਨਾਲ ਭਰਪੂਰ ਹੈ, ਉਸ ਨੂੰ ਮਿਲ ਕੇ (ਉਸ ਨਾਲੋਂ ਵਿੱਥ ਪਾਣ ਵਾਲੀ ਆਪਣੇ ਅੰਦਰੋਂ) ਭਟਕਣਾ ਦੀ ਕੰਧ ਢਾਹ ਦੇਈਏ ।
ਬਿਨਵੰਤਿ ਨਾਨਕ ਸੁਣਿ ਮੰਤ੍ਰੁ ਸਖੀਏ ਹਰਿ ਨਾਮੁ ਨਿਤ ਨਿਤ ਨਿਤ ਜਪਹ ॥੨॥
ਨਾਨਕ ਬੇਨਤੀ ਕਰਦਾ ਹੈ—ਹੇ ਮੇਰੀ ਸਹੇਲੀਏ! ਮੇਰੀ ਸਲਾਹ ਸੁਣ, ਆE ਸਦਾ ਹੀ ਸਦਾ ਹੀ ਪਰਮਾਤਮਾ ਦਾ ਨਾਮ ਜਪਦੇ ਰਹੀਏ ।੨।
ਹਰਿ ਨਾਰਿ ਸੁਹਾਗਣੇ ਸਭਿ ਰੰਗ ਮਾਣੇ ॥
ਜੇਹੜੀ ਜੀਵ-ਇਸਤ®ੀ ਆਪਣੇ ਆਪ ਨੂੰ ਪ੍ਰਭੂ-ਪਤੀ ਦੇ ਹਵਾਲੇ ਕਰ ਦੇਂਦੀ ਹੈ ਉਹ ਭਾਗਾਂ ਵਾਲੀ ਬਣ ਜਾਂਦੀ ਹੈ, ਉਹ ਸਾਰੇ ਆਨੰਦ ਮਾਣਦੀ ਹੈ ਉਹ ਕਦੇ ਵੀ ਨਿਖਸਮੀ ਨਹੀਂ ਹੰੁਦੀ
ਰਾਂਡ ਨ ਬੈਸਈ ਪ੍ਰਭ ਪੁਰਖ ਚਿਰਾਣੇ ॥
(ਉਸ ਦੇ ਸਿਰ ਉੱਤੇ) ਮੁੱਢ-ਕਦੀਮਾਂ ਦਾ ਖਸਮ-ਪ੍ਰਭੂ (ਹੱਥ ਰੱਖੀ ਰੱਖਦਾ ਹੈ), ਉਸ ਜੀਵ-ਇਸਤ®ੀ ਨੂੰ ਕੋਈ ਦੁੱਖ ਨਹੀਂ ਵਿਆਪਦਾ ਉਹ ਸਦਾ ਪ੍ਰਭੂ-ਪਤੀ ਦਾ ਧਿਆਨ ਧਰਦੀ ਹੈ ।
ਨਹ ਦੂਖ ਪਾਵੈ ਪ੍ਰਭ ਧਿਆਵੈ ਧੰਨਿ ਤੇ ਬਡਭਾਗੀਆ ॥
ਜੇਹੜੀਆਂ ਜੀਵ-ਇਸਤ®ੀਆਂ ਪ੍ਰਭੂ ਦੇ ਨਾਮ ਦੇ ਸਵਾਦ ਵਿਚ ਪ੍ਰਭੂ ਦੇ ਪ੍ਰੇਮ ਵਿਚ (ਟਿਕ ਕੇ, ਮਾਇਆ ਦੇ ਮੋਹ ਦੀ ਨੀਂਦ ਵਿਚ ਪੈਣੋਂ) ਸੁਚੇਤ ਰਹਿੰਦੀਆਂ ਹਨ
ਸੁਖ ਸਹਜਿ ਸੋਵਹਿ ਕਿਲਬਿਖ ਖੋਵਹਿ ਨਾਮ ਰਸਿ ਰੰਗਿ ਜਾਗੀਆ ॥
ਉਹ ਮੁਬਾਰਿਕ ਹਨ ਉਹ ਵੱਡੇ ਭਾਗਾਂ ਵਾਲੀਆਂ ਹਨ ਉਹ ਆਤਮਕ ਆਨੰਦ ਵਿਚ ਆਤਮਕ ਅਡੋਲਤਾ ਵਿਚ ਲੀਨ ਰਹਿੰਦੀਆਂ ਹਨ, ਉਹ (ਆਪਣੇ ਅੰਦਰੋਂ ਸਾਰੇ) ਪਾਪ ਦੂਰ ਕਰ ਲੈਂਦੀਆਂ ਹਨ ।
ਮਿਲਿ ਪ੍ਰੇਮ ਰਹਣਾ ਹਰਿ ਨਾਮੁ ਗਹਣਾ ਪ੍ਰਿਅ ਬਚਨ ਮੀਠੇ ਭਾਣੇ ॥
ਨਾਨਕ ਬੇਨਤੀ ਕਰਦਾ ਹੈ—ਜੇਹੜੀਆਂ ਜੀਵ-ਇਸਤ®ੀਆਂ (ਸਾਧ ਸੰਗਤਿ ਵਿਚ) ਪ੍ਰੇਮ ਨਾਲ ਮਿਲ ਕੇ ਰਹਿੰਦੀਆਂ ਹਨ, ਪ੍ਰਭੂ ਦਾ ਨਾਮ ਜਿਨ੍ਹਾਂ ਦੀ ਜ਼ਿੰਦਗੀ ਦਾ ਸਿੰਗਾਰ ਬਣਿਆ ਰਹਿੰਦਾ ਹੈ
ਬਿਨਵੰਤਿ ਨਾਨਕ ਮਨ ਇਛ ਪਾਈ ਹਰਿ ਮਿਲੇ ਪੁਰਖ ਚਿਰਾਣੇ ॥੩॥
ਜਿਨ੍ਹਾਂ ਨੂੰ ਪ੍ਰੀਤਮ-ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਬੋਲ ਮਿੱਠੇ ਲੱਗਦੇ ਹਨ, ਚੰਗੇ ਲੱਗਦੇ ਹਨ, ਉਹਨਾਂ ਦੀ (ਚਿਰਾਂ ਦੀ) ਮਨੋ-ਕਾਮਨਾ ਪੂਰੀ ਹੋ ਜਾਂਦੀ ਹੈ (ਭਾਵ) ਉਹਨਾਂ ਨੂੰ ਮੁੱਢ-ਕਦੀਮਾਂ ਦਾ ਪਤੀ-ਪ੍ਰਭੂ ਮਿਲ ਪੈਂਦਾ ਹੈ ।੩।
ਤਿਤੁ ਗ੍ਰਿਹਿ ਸੋਹਿਲੜੇ ਕੋਡ ਅਨੰਦਾ ॥
ਸਭ ਤੋਂ ਸ੍ਰੇਸ਼ਟ ਆਨੰਦ ਦਾ ਮਾਲਕ-ਪ੍ਰਭੂ ਜਿਸ ਮਨ ਵਿਚ ਜਿਸ ਹਿਰਦੇ ਵਿਚ ਆ ਵੱਸਦਾ ਹੈ
ਮਨਿ ਤਨਿ ਰਵਿ ਰਹਿਆ ਪ੍ਰਭ ਪਰਮਾਨੰਦਾ ॥
ਉਸ ਹਿਰਦੇ-ਘਰ ਵਿਚ (ਮਾਨੋ) ਖ਼ੁਸੀ ਦੇ ਗੀਤ (ਗਾਏ ਜਾ ਰਹੇ ਹਨ) ਕੌਤਕ-ਤਮਾਸ਼ੇ (ਹੋ ਰਹੇ ਹਨ), ਆਨੰਦ (ਹੋ ਰਹੇ ਹਨ) ।
ਹਰਿ ਕੰਤ ਅਨੰਤ ਦਇਆਲ ਸ੍ਰੀਧਰ ਗੋਬਿੰਦ ਪਤਿਤ ਉਧਾਰਣੋ ॥
ਪ੍ਰਭੂ-ਪਤੀ ਬੇਅੰਤ ਹੈ, ਸਦਾ ਦਇਆ ਦਾ ਘਰ ਹੈ, ਲੱਛਮੀ ਦਾ ਆਸਰਾ ਹੈ, ਸ੍ਰਿਸ਼ਟੀ ਦੀ ਸਾਰ ਲੈਣ ਵਾਲਾ ਹੈ, ਵਿਕਾਰੀਆਂ ਨੂੰ ਵਿਕਾਰਾਂ ਤੋਂ ਬਚਾਣ ਵਾਲਾ ਹੈ ।
ਪ੍ਰਭਿ ਕ੍ਰਿਪਾ ਧਾਰੀ ਹਰਿ ਮੁਰਾਰੀ ਭੈ ਸਿੰਧੁ ਸਾਗਰ ਤਾਰਣੋ ॥
ਉਸ ਮੁਰਾਰੀ ਪ੍ਰਭੂ ਨੇ ਜਿਸ ਜੀਵ ਉੱਤੇ ਮੇਹਰ ਦੀ ਨਿਗਾਹ ਕਰ ਦਿੱਤੀ, ਉਸ ਜੀਵ ਨੂੰ ਅਨੇਕਾਂ ਸਹਿਮਾਂ-ਭਰੇ ਸੰਸਾਰ-ਸਮੰੁਦਰ ਤੋਂ ਪਾਰ ਲੰਘਾ ਲਿਆ ।
ਜੋ ਸਰਣਿ ਆਵੈ ਤਿਸੁ ਕੰਠਿ ਲਾਵੈ ਇਹੁ ਬਿਰਦੁ ਸੁਆਮੀ ਸੰਦਾ ॥
ਨਾਨਕ ਬੇਨਤੀ ਕਰਦਾ ਹੈ—ਮਾਲਕ-ਪ੍ਰਭੂ ਦਾ ਇਹ ਮੁੱਢ-ਕਦੀਮਾਂ ਦਾ ਸੁਭਾਉ ਹੈ ਕਿ ਜੇਹੜਾ ਜੀਵ ਉਸ ਦੀ ਸਰਨ ਆਉਂਦਾ ਹੈ
ਬਿਨਵੰਤਿ ਨਾਨਕ ਹਰਿ ਕੰਤੁ ਮਿਲਿਆ ਸਦਾ ਕੇਲ ਕਰੰਦਾ ॥੪॥੧॥੪॥
ਉਸ ਨੂੰ ਉਹ ਆਪਣੇ ਗਲ ਨਾਲ ਲਾ ਲੈਂਦਾ ਹੈ, ਤੇ ਉਹ ਸਦਾ ਚੋਜ-ਤਮਾਸ਼ੇ ਕਰਨ ਵਾਲਾ ਪ੍ਰਭੂ (ਉਸ ਸਰਨ ਆਏ ਨੂੰ) ਮਿਲ ਪੈਂਦਾ ਹੈ ।੪।੧।੪।
ਬਿਹਾਗੜਾ ਮਹਲਾ ੫ ॥
ਬਿਹਾਗੜਾ ਪੰਜਵੀਂ ਪਾਤਸ਼ਾਹੀ।
ਹਰਿ ਚਰਣ ਸਰੋਵਰ ਤਹ ਕਰਹੁ ਨਿਵਾਸੁ ਮਨਾ ॥
ਹੇ ਮੇਰੇ ਮਨ! ਪਰਮਾਤਮਾ ਦੇ ਚਰਨ (ਮਾਨੋ) ਸੰੁਦਰ ਤਾਲਾਬ ਹੈ, ਉਸ ਵਿਚ ਤੂੰ (ਸਦਾ) ਟਿਕਿਆ ਰਹੁ ।