Sri Guru Granth Sahib Ji — Ang 548 (punjabi)
ਰਾਜਨ ਕਿਉ ਸੋਇਆ ਤੂ ਨੀਦ ਭਰੇ ਜਾਗਤ ਕਤ ਨਾਹੀ ਰਾਮ ॥
ਹੇ ਧਰਤੀ ਦੇ ਸਰਦਾਰ ਮਨੁੱਖ! ਤੂੰ ਕਿਉਂ ਮਾਇਆ ਦੇ ਮੋਹ ਦੀ ਗੂੜ੍ਹੀ ਨੀਂਦ ਵਿਚ ਸੌਂ ਰਿਹਾ ਹੈਂ? ਤੂੰ ਕਿਉਂ ਸੁਚੇਤ ਨਹੀਂ ਹੰੁਦਾ?
ਮਾਇਆ ਝੂਠੁ ਰੁਦਨੁ ਕੇਤੇ ਬਿਲਲਾਹੀ ਰਾਮ ॥
ਇਸ ਮਾਇਆ ਦੀ ਖ਼ਾਤਰ ਅਨੇਕਾਂ ਹੀ ਮਨੁੱਖ ਝੂਠਾ ਰੋਣ-ਕੁਰਲਾਣ ਕਰਦੇ ਆ ਰਹੇ ਹਨ, ਵਿਲਕਦੇ ਆ ਰਹੇ ਹਨ ।
ਬਿਲਲਾਹਿ ਕੇਤੇ ਮਹਾ ਮੋਹਨ ਬਿਨੁ ਨਾਮ ਹਰਿ ਕੇ ਸੁਖੁ ਨਹੀ ॥
ਬੇਅੰਤ ਪ੍ਰਾਣੀ ਇਸ ਡਾਢੀ ਮਨ-ਮੋਹਣੀ ਮਾਇਆ ਦੀ ਖ਼ਾਤਰ ਤਰਲੇ ਲੈਂਦੇ ਆ ਰਹੇ ਹਨ (ਕਿ ਮਾਇਆ ਮਿਲੇ ਤੇ ਮਾਇਆ ਤੋਂ ਸੁਖ ਮਿਲੇ, ਪਰ) ਪਰਮਾਤਮਾ ਦੇ ਨਾਮ ਤੋਂ ਬਿਨਾ ਸੁਖ (ਕਿਸੇ ਨੂੰ) ਨਹੀਂ ਲੱਭਾ ।
ਸਹਸ ਸਿਆਣਪ ਉਪਾਵ ਥਾਕੇ ਜਹ ਭਾਵਤ ਤਹ ਜਾਹੀ ॥
ਜੀਵ ਹਜ਼ਾਰਾਂ ਚਤੁਰਾਈਆਂ ਹਜ਼ਾਰਾਂ ਹੀਲੇ ਕਰਦੇ ਥੱਕ ਜਾਂਦੇ ਹਨ (ਮਾਇਆ ਦੇ ਮੋਹ ਵਿਚੋਂ ਖ਼ਲਾਸੀ ਭੀ ਨਹੀਂ ਹੰੁਦੀ । ਹੋਵੇ ਭੀ ਕਿਵੇਂ?) ਜਿਧਰ ਪਰਮਾਤਮਾ ਦੀ ਰਜ਼ਾ ਹੰੁਦੀ ਹੈ ਉਧਰ ਹੀ ਜੀਵ ਜਾ ਸਕਦੇ ਹਨ ।
ਆਦਿ ਅੰਤੇ ਮਧਿ ਪੂਰਨ ਸਰਬਤ੍ਰ ਘਟਿ ਘਟਿ ਆਹੀ ॥
ਉਹ ਪਰਮਾਤਮਾ ਸਦਾ ਲਈ ਹੀ ਸਰਬ-ਵਿਆਪਕ ਹੈ, ਹਰ ਥਾਂ ਮੌਜੂਦ ਹੈ, ਹਰੇਕ ਸਰੀਰ ਵਿਚ ਹੈ
ਬਿਨਵੰਤ ਨਾਨਕ ਜਿਨ ਸਾਧਸੰਗਮੁ ਸੇ ਪਤਿ ਸੇਤੀ ਘਰਿ ਜਾਹੀ ॥੨॥
ਨਾਨਕ ਬੇਨਤੀ ਕਰਦਾ ਹੈ—ਜਿਨ੍ਹਾਂ ਮਨੁੱਖਾਂ ਨੂੰ ਗੁਰੂ ਦਾ ਮਿਲਾਪ ਪ੍ਰਾਪਤ ਹੰੁਦਾ ਹੈ ਉਹ (ਇਥੋਂ) ਇੱਜ਼ਤ ਨਾਲ ਪਰਮਾਤਮਾ ਦੀ ਹਜ਼ੂਰੀ ਵਿਚ ਜਾਂਦੇ ਹਨ ।੨।
ਨਰਪਤਿ ਜਾਣਿ ਗ੍ਰਹਿਓ ਸੇਵਕ ਸਿਆਣੇ ਰਾਮ ॥
(ਜੇ ਕੋਈ ਮਨੁੱਖ) ਰਾਜਾ (ਬਣ ਜਾਂਦਾ ਹੈ, ਤਾਂ ਉਹ) ਸਿਆਣੇ ਸੇਵਕਾਂ ਨੂੰ (ਆਪਣੇ) ਜਾਣ ਕੇ (ਰਾਜ ਦੇ ਮੋਹ ਵਿਚ) ਫਸ ਜਾਂਦਾ ਹੈ ।
ਸਰਪਰ ਵੀਛੁੜਣਾ ਮੋਹੇ ਪਛੁਤਾਣੇ ਰਾਮ ॥
(ਪਰ ਦੁਨੀਆ ਦੇ ਸਾਰੇ ਪਦਾਰਥਾਂ ਨਾਲੋਂ) ਜ਼ਰੂਰ ਵਿਛੁੜ ਜਾਣਾ ਹੈ, (ਜੇਹੜੇ ਮਨੁੱਖ ਦੁਨੀਆ ਦੇ ਮੋਹ ਵਿਚ) ਫਸਦੇ ਹਨ, ਉਹ ਆਖ਼ਰ ਹੱਥ ਮਲਦੇ ਰਹਿ ਜਾਂਦੇ ਹਨ ।
ਹਰਿਚੰਦਉਰੀ ਦੇਖਿ ਭੂਲਾ ਕਹਾ ਅਸਥਿਤਿ ਪਾਈਐ ॥
ਮਨੁੱਖ ਆਕਾਸ਼ ਵਿਚ ਦੇ ਖ਼ਿਆਲੀ ਸ਼ਹਰ ਵਰਗੇ ਜਗਤ ਨੂੰ ਵੇਖ ਕੇ ਕੁਰਾਹੇ ਪੈ ਜਾਂਦਾ ਹੈ, ਪਰ ਇਥੇ ਕਿਤੇ ਭੀ ਸਦਾ ਦਾ ਟਿਕਾਣਾ ਨਹੀਂ ਮਿਲ ਸਕਦਾ ।
ਬਿਨੁ ਨਾਮ ਹਰਿ ਕੇ ਆਨ ਰਚਨਾ ਅਹਿਲਾ ਜਨਮੁ ਗਵਾਈਐ ॥
ਪਰਮਾਤਮਾ ਦੇ ਨਾਮ ਤੋਂ ਖੁੰਝ ਕੇ, ਜਗਤ-ਚਰਨਾ ਦੇ ਹੋਰ ਹੋਰ ਪਦਾਰਥਾਂ ਵਿਚ ਫਸ ਕੇ ਸ੍ਰੇਸ਼ਟ ਮਨੁੱਖਾ ਜਨਮ ਗਵਾ ਲਈਦਾ ਹੈ ।੩।
ਹਉ ਹਉ ਕਰਤ ਨ ਤ੍ਰਿਸਨ ਬੂਝੈ ਨਹ ਕਾਂਮ ਪੂਰਨ ਗਿਆਨੇ ॥
“ਮੈਂ (ਵੱਡਾ ਬਣ ਜਾਵਾਂ), ਮੈਂ (ਵੱਡ ਬਣ ਜਾਵਾਂ)”—ਇਹ ਕਰਦਿਆਂ ਕਦੇ ਮਾਇਆ ਦੀ ਤਿ®ਸ਼ਨਾ ਮੁੱਕਦੀ ਨਹੀਂ, ਮਨੁੱਖਾ ਜਨਮ ਦਾ ਮਨੋਰਥ ਹਾਸਲ ਨਹੀਂ ਹੋ ਸਕਦਾ, ਆਤਮਕ ਜੀਵਨ ਦੀ ਸਮਝ ਭੀ ਨਹੀਂ ਪੈਂਦੀ ।
ਬਿਨਵੰਤਿ ਨਾਨਕ ਬਿਨੁ ਨਾਮ ਹਰਿ ਕੇ ਕੇਤਿਆ ਪਛੁਤਾਨੇ ॥੩॥
ਨਾਨਕ ਬੇਨਤੀ ਕਰਦਾ ਹੈ—ਪਰਮਾਤਮਾ ਦੇ ਨਾਮ ਤੋਂ ਖੁੰਝ ਕੇ ਅਨੇਕਾਂ ਜੀਵ ਹੱਥ ਮਲਦੇ ਜਾਂਦੇ ਹਨ ।੩।
ਧਾਰਿ ਅਨੁਗ੍ਰਹੋ ਅਪਨਾ ਕਰਿ ਲੀਨਾ ਰਾਮ ॥
(ਹੇ ਭਾਈ! ਜਿਸ ਮਨੁੱਖ ਨੂੰ) ਪਰਮਾਤਮਾ ਦਇਆ ਕਰ ਕੇ ਆਪਣਾ ਬਣਾ ਲੈਂਦਾ ਹੈ
ਭੁਜਾ ਗਹਿ ਕਾਢਿ ਲੀਓ ਸਾਧੂ ਸੰਗੁ ਦੀਨਾ ਰਾਮ ॥
ਉਸ ਨੂੰ ਗੁਰੂ ਦਾ ਮਿਲਾਪ ਬਖ਼ਸ਼ਦਾ ਹੈ, ਤੇ ਉਸ ਨੂੰ ਬਾਹੋਂ ਫੜ ਕੇ (ਮੋਹ ਦੇ ਖੂਹ ਵਿਚੋਂ) ਕੱਢ ਲੈਂਦਾ ਹੈ ।
ਸਾਧਸੰਗਮਿ ਹਰਿ ਅਰਾਧੇ ਸਗਲ ਕਲਮਲ ਦੁਖ ਜਲੇ ॥
ਜੇਹੜਾ ਮਨੁੱਖ ਗੁਰੂ ਦੀ ਸੰਗਤਿ ਵਿਚ ਟਿਕ ਕੇ ਪਰਮਾਤਮਾ ਦਾ ਨਾਮ ਸਿਮਰਦਾ ਰਹਿੰਦਾ ਹੈ ਉਸ ਦੇ ਸਾਰੇ ਪਾਪ ਸਾਰੇ ਦੁੱਖ ਸੜ ਜਾਂਦੇ ਹਨ ।
ਮਹਾ ਧਰਮ ਸੁਦਾਨ ਕਿਰਿਆ ਸੰਗਿ ਤੇਰੈ ਸੇ ਚਲੇ ॥
ਹੇ ਭਾਈ! ਸਭ ਤੋਂ ਵੱਡਾ ਧਰਮ ਨਾਮ-ਜਪਣ ਦਾ ਧਰਮ—ਅਤੇ ਸਭ ਤੋਂ ਵੱਡਾ ਦਾਨ—ਨਾਮ-ਦਾਨ—ਇਹੀ ਕੰਮ (ਜਗਤ ਤੋਂ) ਤੇਰੇ ਨਾਲ ਜਾ ਸਕਦੇ ਹਨ ।
ਰਸਨਾ ਅਰਾਧੈ ਏਕੁ ਸੁਆਮੀ ਹਰਿ ਨਾਮਿ ਮਨੁ ਤਨੁ ਭੀਨਾ ॥
ਜੇਹੜਾ ਮਨੁੱਖ ਆਪਣੀ ਜੀਭ ਨਾਲ ਇਕ ਮਾਲਕ-ਪ੍ਰਭੂ ਦਾ ਆਰਾਧਨ ਕਰਦਾ ਰਹਿੰਦਾ ਹੈ ਉਸ ਦਾ ਮਨ ਉਸ ਦਾ ਹਿਰਦਾ ਪਰਮਾਤਮਾ ਦੇ ਨਾਮ-ਜਲ ਵਿਚ ਤਰੋ-ਤਰ ਹੋਇਆ ਰਹਿੰਦਾ ਹੈ ।
ਨਾਨਕ ਜਿਸ ਨੋ ਹਰਿ ਮਿਲਾਏ ਸੋ ਸਰਬ ਗੁਣ ਪਰਬੀਨਾ ॥੪॥੬॥੯॥
ਹੇ ਨਾਨਕ! ਜਿਸ ਮਨੁੱਖ ਨੂੰ ਪਰਮਾਤਮਾ ਆਪਣੇ ਚਰਨਾਂ ਵਿਚ ਜੋੜ ਲੈਂਦਾ ਹੈ ਉਹ ਸਾਰੇ ਗੁਣਾਂ ਵਿਚ ਸਿਆਣਾ ਹੋ ਜਾਂਦਾ ਹੈ ।੪।੬।੯।
ਬਿਹਾਗੜੇ ਕੀ ਵਾਰ ਮਹਲਾ ੪
ਬਿਹਾਗੜੇ ਦੀ ਵਾਰ ਚੋਥੀ ਪਾਤਿਸ਼ਾਹੀ।
ੴ ਸਤਿਗੁਰ ਪ੍ਰਸਾਦਿ ॥
ਵਾਹਿਗੁਰੂ ਕੇਵਲ ਇੱਕ ਹੈ। ਸ¤ਚੇ ਗੁਰਾਂ ਦੀ ਦਇਆ ਦੁਆਰਾ ਉਹ ਪ੍ਰਾਪਤ ਹੁੰਦਾ ਹੈ।
ਸਲੋਕ ਮਃ ੩ ॥
ਸਲੋਕ ਤੀਜੀ ਪਾਤਿਸ਼ਾਹੀ।
ਗੁਰ ਸੇਵਾ ਤੇ ਸੁਖੁ ਪਾਈਐ ਹੋਰ ਥੈ ਸੁਖੁ ਨ ਭਾਲਿ ॥
(ਹੇ ਜੀਵ!) ਸੁਖ ਸਤਿਗੁਰੂ ਦੀ ਸੇਵਾ ਤੋਂ (ਹੀ) ਮਿਲਦਾ ਹੈ ਕਿਸੇ ਹੋਰ ਥਾਂ ਸੁਖ ਨਾਹ ਢੂੰਢ
ਗੁਰ ਕੈ ਸਬਦਿ ਮਨੁ ਭੇਦੀਐ ਸਦਾ ਵਸੈ ਹਰਿ ਨਾਲਿ ॥
(ਕਿਉਂਕਿ) ਸਤਿਗੁਰੂ ਦੇ ਸ਼ਬਦ ਵਿਚ (ਜਦੋਂ) ਮਨ ਨੂੰ ਪ੍ਰੋ ਦੇਈਏ (ਤਦੋਂ ਇਹ ਸਮਝ ਪੈ ਜਾਂਦੀ ਹੈ, ਸੁਖ-ਦਾਤਾ) ਹਰੀ ਸਦਾ ਅੰਗ ਸੰਗ ਵੱਸਦਾ ਹੈ ।
ਨਾਨਕ ਨਾਮੁ ਤਿਨਾ ਕਉ ਮਿਲੈ ਜਿਨ ਹਰਿ ਵੇਖੈ ਨਦਰਿ ਨਿਹਾਲਿ ॥੧॥
ਹੇ ਨਾਨਕ! (ਹਰੀ ਦਾ ਸੁਖ-ਦਾਈ) ਨਾਮ ਉਹਨਾਂ ਨੂੰ ਮਿਲਦਾ ਹੈ, ਜਿਨ੍ਹਾਂ ਨੂੰ ਮੇਹਰ ਦੀ ਨਜ਼ਰ ਨਾਲ ਵੇਖਦਾ ਹੈ ।੧।
ਮਃ ੩ ॥
ਤੀਜੀ ਪਾਤਿਸ਼ਾਹੀ।
ਸਿਫਤਿ ਖਜਾਨਾ ਬਖਸ ਹੈ ਜਿਸੁ ਬਖਸੈ ਸੋ ਖਰਚੈ ਖਾਇ ॥
ਹਰੀ ਦੀ ਸਿਫ਼ਤਿ-ਸਾਲਾਹ (ਰੂਪ) ਖ਼ਜ਼ਾਨਾ (ਹਰੀ ਦੀ) ਬਖ਼ਸ਼ਸ਼ ਹੈ (ਭਾਵ, ਬਖ਼ਸ਼ਸ਼ ਤੋਂ ਹੀ ਮਿਲਦਾ ਹੈ), ਜਿਸ ਨੂੰ ਬਖ਼ਸ਼ਦਾ ਹੈ ਉਹ ਆਪ ਖਾਂਦਾ ਹੈ (ਭਾਵ, ਸਿਫ਼ਤਿ-ਸਾਲਾਹ ਦਾ ਆਨੰਦ ਲੈਂਦਾ ਹੈ)
ਸਤਿਗੁਰ ਬਿਨੁ ਹਥਿ ਨ ਆਵਈ ਸਭ ਥਕੇ ਕਰਮ ਕਮਾਇ ॥
ਤੇ ਖ਼ਰਚਦਾ ਹੈ (ਭਾਵ, ਹੋਰਨਾਂ ਨੂੰ ਸਿਫ਼ਤਿ ਕਰਨੀ ਸਿਖਾਉਂਦਾ ਹੈ), (ਪਰ ਇਹ ਬਖ਼ਸ਼ਸ਼) ਸਤਿਗੁਰੂ ਤੋਂ ਬਿਨਾਂ ਮਿਲਦੀ ਨਹੀਂ, (ਸਤਿਗੁਰੂ ਦੀ Eਟ ਛੱਡ ਕੇ ਹੋਰ) ਕਰਮ ਬਥੇਰੇ ਲੋਕ ਕਰ ਕੇ ਥੱਕ ਗਏ ਹਨ (ਪਰ ਇਹ ਦਾਤਿ ਨਹੀਂ ਮਿਲੀ) ।
ਨਾਨਕ ਮਨਮੁਖੁ ਜਗਤੁ ਧਨਹੀਣੁ ਹੈ ਅਗੈ ਭੁਖਾ ਕਿ ਖਾਇ ॥੨॥
ਹੇ ਨਾਨਕ! ਮਨ ਦੇ ਅਧੀਨ (ਤੇ ਸਤਿਗੁਰੂ ਤੋਂ ਭੁੱਲਾ) ਹੋਇਆ ਸੰਸਾਰ (ਇਥੇ ਇਸ ਸਿਫ਼ਤਿ-ਰੂਪ) ਧਨ ਤੋਂ ਸੱਖਣਾ ਹੈ, ਭੁੱਖਾ ਅਗੇ ਕੀਹ ਖਾਵੇਗਾ? (ਭਾਵ, ਜੋ ਮਨੁੱਖ ਹੁਣ ਮਨੁੱਖਾ ਜਨਮ ਵਿਚ ਨਾਮ ਨਹੀਂ ਜਪਦੇ, ਉਹ ਇਹ ਜਨਮ ਗਵਾ ਕੇ ਕਿਵੇਂ ਜਪਣਗੇ?) ।੨।
ਪਉੜੀ ॥
pauVI[
ਸਭ ਤੇਰੀ ਤੂ ਸਭਸ ਦਾ ਸਭ ਤੁਧੁ ਉਪਾਇਆ ॥
ਹੇ ਪ੍ਰਭੂ! ਸਾਰੀ ਸ੍ਰਿਸ਼ਟੀ ਤੇਰੀ ਹੈ, ਤੰੂ ਸਭਨਾਂ ਦਾ ਮਾਲਕ ਹੈਂ
ਸਭਨਾ ਵਿਚਿ ਤੂ ਵਰਤਦਾ ਤੂ ਸਭਨੀ ਧਿਆਇਆ ॥
ਸਭਨਾਂ ਨੂੰ ਤੂੰ ਹੀ ਪੈਦਾ ਕੀਤਾ ਹੈ, ਸਾਰਿਆਂ (ਜੀਵਾਂ) ਵਿਚ ਤੂੰ ਵਿਆਪਕ ਹੈਂ, ਤੇ ਸਭ ਤੇਰਾ ਸਿਮਰਨ ਕਰਦੇ ਹਨ
ਤਿਸ ਦੀ ਤੂ ਭਗਤਿ ਥਾਇ ਪਾਇਹਿ ਜੋ ਤੁਧੁ ਮਨਿ ਭਾਇਆ ॥
ਜੋ ਮਨੁੱਖ ਤੈਨੂੰ ਮਨ ਵਿਚ ਪਿਆਰਾ ਲੱਗਦਾ ਹੈ, ਉਸ ਦੀ ਭਗਤੀ ਤੂੰ ਕਬੂਲ ਕਰਦਾ ਹੈਂ ।
ਜੋ ਹਰਿ ਪ੍ਰਭ ਭਾਵੈ ਸੋ ਥੀਐ ਸਭਿ ਕਰਨਿ ਤੇਰਾ ਕਰਾਇਆ ॥
ਹੇ ਹਰੀ ਪ੍ਰਭੂ! ਜੋ ਤੈਨੂੰ ਚੰਗਾ ਲੱਗਦਾ ਹੈ ਸੋ (ਸੰਸਾਰ ਵਿਚ) ਹੰੁਦਾ ਹੈ, ਸਾਰੇ ਜੀਵ ਤੇਰਾ ਕਰਾਇਆ ਕਰਦੇ ਹਨ ।
ਸਲਾਹਿਹੁ ਹਰਿ ਸਭਨਾ ਤੇ ਵਡਾ ਜੋ ਸੰਤ ਜਨਾਂ ਕੀ ਪੈਜ ਰਖਦਾ ਆਇਆ ॥੧॥
(ਹੇ ਭਾਈ!) ਜੋ ਹਰੀ (ਮੁੱਢ ਤੋਂ) ਭਗਤਾਂ ਦੀ ਲਾਜ ਰੱਖਦਾ ਆਇਆ ਹੈ ਤੇ ਸਭ ਤੋਂ ਵੱਡਾ ਹੈ, ਉਸ ਦੀ ਸਿਫ਼ਤਿ-ਸਾਲਾਹ ਕਰੋ ।੧।
ਸਲੋਕ ਮਃ ੩ ॥
ਸਲੋਕ ਤੀਜੀ ਪਾਤਿਸ਼ਾਹੀ।
ਨਾਨਕ ਗਿਆਨੀ ਜਗੁ ਜੀਤਾ ਜਗਿ ਜੀਤਾ ਸਭੁ ਕੋਇ ॥
ਹੇ ਨਾਨਕ! ਗਿਆਨਵਾਨ ਮਨੁੱਖ ਨੇ ਸੰਸਾਰ ਨੂੰ (ਭਾਵ, ਮਾਇਆ ਦੇ ਮੋਹ ਨੂੰ) ਜਿੱਤ ਲਿਆ ਹੈ, (ਤੇ ਗਿਆਨੀ ਤੋਂ ਬਿਨਾ) ਹਰ ਇਕ ਮਨੁੱਖ ਨੂੰ ਸੰਸਾਰ ਨੇ ਜਿੱਤਿਆ ਹੈ
ਨਾਮੇ ਕਾਰਜ ਸਿਧਿ ਹੈ ਸਹਜੇ ਹੋਇ ਸੁ ਹੋਇ ॥
(ਗਿਆਨੀ ਦੇ) ਅਸਲੀ ਕਰਨ ਵਾਲੇ ਕੰਮ (ਭਾਵ, ਮਨੁੱਖਾ ਜਨਮ ਨੂੰ ਸਵਾਰਨ) ਦੀ ਸਫਲਤਾ ਨਾਮ ਜਪਣ ਨਾਲ ਹੀ ਹੰੁਦੀ ਹੈ ਉਸ ਨੂੰ ਇਉਂ ਜਾਪਦਾ ਹੈ ਕਿ ਜੋ ਕੁਝ ਹੋ ਰਿਹਾ ਹੈ, ਪ੍ਰਭੂ ਦੀ ਰਜ਼ਾ ਵਿਚ ਹੋ ਰਿਹਾ ਹੈ ।
ਗੁਰਮਤਿ ਮਤਿ ਅਚਲੁ ਹੈ ਚਲਾਇ ਨ ਸਕੈ ਕੋਇ ॥
ਸਤਿਗੁਰੂ ਦੀ ਮੱਤ ਤੇ ਤੁਰਿਆਂ (ਗਿਆਨੀ ਮਨੁੱਖ ਦੀ) ਮੱਤ ਪੱਕੀ ਹੋ ਜਾਂਦੀ ਹੈ
ਭਗਤਾ ਕਾ ਹਰਿ ਅੰਗੀਕਾਰੁ ਕਰੇ ਕਾਰਜੁ ਸੁਹਾਵਾ ਹੋਇ ॥
ਕੋਈ (ਮਾਇਕ ਵਿਹਾਰ) ਉਸ ਨੂੰ ਡੁਲਾ ਨਹੀਂ ਸਕਦਾ (ਉਸ ਨੂੰ ਨਿਸਚਾ ਹੰੁਦਾ ਹੈ ਕਿ) ਪ੍ਰਭੂ ਭਗਤਾਂ ਦਾ ਸਾਥ ਨਿਭਾਉਂਦਾ ਹੈ (ਤੇ ਉਹਨਾਂ ਦਾ ਹਰੇਕ) ਕੰਮ ਰਾਸ ਆ ਜਾਂਦਾ ਹੈ ।