Sri Guru Granth Sahib Ji — Ang 572 (punjabi)
ਘਰ ਮਹਿ ਨਿਜ ਘਰੁ ਪਾਇਆ ਸਤਿਗੁਰੁ ਦੇਇ ਵਡਾਈ ॥
। ਹੇ ਭਾਈ! ਜਿਸ ਮਨੁੱਖ ਨੂੰ ਸਤਿਗੁਰੂ ਵਡਿਆਈ ਦੇਂਦਾ ਹੈ, ਉਹ ਆਪਣੇ ਹਿਰਦੇ ਵਿਚ ਹੀ ਪ੍ਰਭੂ ਦੀ ਹਜ਼ੂਰੀ ਹਾਸਲ ਕਰ ਲੈਂਦਾ ਹੈ ।
ਨਾਨਕ ਜੋ ਨਾਮਿ ਰਤੇ ਸੇਈ ਮਹਲੁ ਪਾਇਨਿ ਮਤਿ ਪਰਵਾਣੁ ਸਚੁ ਸਾਈ ॥੪॥੬॥
ਹੇ ਨਾਨਕ! ਜੇਹੜੇ ਮਨੁੱਖ ਪਰਮਾਤਮਾ ਦੇ ਨਾਮ-ਰੰਗ ਵਿਚ ਰੰਗੇ ਜਾਂਦੇ ਹਨ, ਉਹ ਹੀ ਪਰਮਾਤਮਾ ਦੀ ਹਜ਼ੂਰੀ ਪ੍ਰਾਪਤ ਕਰਦੇ ਹਨ, ਸਦਾ-ਥਿਰ ਪ੍ਰਭੂ ਉਹਨਾਂ ਦੀ ਉਹ (ਨਾਮ ਸਿਮਰਨ ਵਾਲੀ) ਅਕਲ ਪਰਵਾਨ ਕਰਦਾ ਹੈ ।੪।੬।
ਵਡਹੰਸੁ ਮਹਲਾ ੪ ਛੰਤ
ਵਡਹੰਸ ਚੌਥੀ ਪਾਤਿਸ਼ਾਹੀ ਛੰਦ।
ੴ ਸਤਿਗੁਰ ਪ੍ਰਸਾਦਿ ॥
ਵਾਹਿਗੁਰੂ ਕੇਵਲ ਇੱਕ ਹੈ। ਸ¤ਚੇ ਗੁਰਾਂ ਦੀ ਦਇਆ ਦੁਆਰਾ ਉਹ ਪ੍ਰਾਪਤ ਹੁੰਦਾ ਹੈ।
ਮੇਰੈ ਮਨਿ ਮੇਰੈ ਮਨਿ ਸਤਿਗੁਰਿ ਪ੍ਰੀਤਿ ਲਗਾਈ ਰਾਮ ॥
ਹੇ ਭਾਈ! ਗੁਰੂ ਨੇ ਮੇਰੇ ਮਨ ਵਿਚ (ਆਪਣੇ ਚਰਨਾਂ ਦੀ) ਪ੍ਰੀਤਿ ਪੈਦਾ ਕੀਤੀ ਹੈ ।
ਹਰਿ ਹਰਿ ਹਰਿ ਹਰਿ ਨਾਮੁ ਮੇਰੈ ਮੰਨਿ ਵਸਾਈ ਰਾਮ ॥
ਗੁਰੂ ਨੇ ਮੇਰੇ ਮਨ ਵਿਚ ਪਰਮਾਤਮਾ ਦਾ ਨਾਮ ਵਸਾ ਦਿੱਤਾ ਹੈ ।
ਹਰਿ ਹਰਿ ਨਾਮੁ ਮੇਰੈ ਮੰਨਿ ਵਸਾਈ ਸਭਿ ਦੂਖ ਵਿਸਾਰਣਹਾਰਾ ॥
(ਗੁਰੂ ਨੇ) ਮੇਰੇ ਮਨ ਵਿਚ (ਉਹ) ਹਰਿ-ਨਾਮ ਵਸਾ ਦਿੱਤਾ ਹੈ ਜੋ ਸਾਰੇ ਦੁੱਖ ਦੂਰ ਕਰਨ ਦੀ ਸਮਰਥਾ ਵਾਲਾ ਹੈ ।
ਵਡਭਾਗੀ ਗੁਰ ਦਰਸਨੁ ਪਾਇਆ ਧਨੁ ਧਨੁ ਸਤਿਗੁਰੂ ਹਮਾਰਾ ॥
ਵੱਡੇ ਭਾਗਾਂ ਨਾਲ ਮੈਂ ਸਤਿਗੁਰੂ ਦਾ ਦਰਸ਼ਨ ਕਰ ਲਿਆ ਹੈ । ਮੇਰਾ ਗੁਰੂ ਬਹੁਤ ਹੀ ਸਲਾਹੁਣ-ਜੋਗ ਹੈ ।
ਊਠਤ ਬੈਠਤ ਸਤਿਗੁਰੁ ਸੇਵਹ ਜਿਤੁ ਸੇਵਿਐ ਸਾਂਤਿ ਪਾਈ ॥
ਹੁਣ ਮੈਂ ਉਠਦਾ ਬੈਠਦਾ ਹਰ ਵੇਲੇ ਗੁਰੂ ਦੀ ਦੱਸੀ ਸੇਵਾ ਕਰਦਾ ਹਾਂ ਜਿਸ ਸੇਵਾ ਦੀ ਬਰਕਤਿ ਨਾਲ ਮੈਂ ਆਤਮਕ ਸ਼ਾਂਤੀ ਹਾਸਲ ਕਰ ਲਈ ਹੈ ।
ਮੇਰੈ ਮਨਿ ਮੇਰੈ ਮਨਿ ਸਤਿਗੁਰ ਪ੍ਰੀਤਿ ਲਗਾਈ ॥੧॥
ਹੇ ਭਾਈ! ਮੇਰੇ ਮਨ ਵਿਚ ਗੁਰੂ ਦਾ ਪਿਆਰ ਪੈਦਾ ਹੋ ਗਿਆ ਹੈ ।੧।
ਹਉ ਜੀਵਾ ਹਉ ਜੀਵਾ ਸਤਿਗੁਰ ਦੇਖਿ ਸਰਸੇ ਰਾਮ ॥
ਹੇ ਭਾਈ! ਗੁਰੂ ਦਾ ਦਰਸ਼ਨ ਕਰ ਕੇ ਮੈਨੂੰ ਆਤਮਕ ਜੀਵਨ ਮਿਲ ਜਾਂਦਾ ਹੈ, (ਮੇਰਾ ਮਨ) ਰਸ ਨਾਲ ਭਰ ਜਾਂਦਾ ਹੈ ।
ਹਰਿ ਨਾਮੋ ਹਰਿ ਨਾਮੁ ਦ੍ਰਿੜਾਏ ਜਪਿ ਹਰਿ ਹਰਿ ਨਾਮੁ ਵਿਗਸੇ ਰਾਮ ॥
ਗੁਰੂ ਮੇਰੇ ਮਨ ਵਿਚ ਪਰਮਾਤਮਾ ਦਾ ਨਾਮ ਪੱਕਾ ਕਰ ਕੇ ਟਿਕਾ ਦੇਂਦਾ ਹੈ, (ਉਸ) ਹਰਿ-ਨਾਮ ਨੂੰ ਜਪ ਜਪ ਕੇ ਮੇਰਾ ਮਨ ਖਿੜਿਆ ਰਹਿੰਦਾ ਹੈ ।
ਜਪਿ ਹਰਿ ਹਰਿ ਨਾਮੁ ਕਮਲ ਪਰਗਾਸੇ ਹਰਿ ਨਾਮੁ ਨਵੰ ਨਿਧਿ ਪਾਈ ॥
ਪਰਮਾਤਮਾ ਦਾ ਨਾਮ ਜਪ ਜਪ ਕੇ ਮੇਰਾ ਹਿਰਦਾ ਕੌਲ-ਫੁੱਲ ਵਾਂਗ ਖਿੜ ਪੈਂਦਾ ਹੈ, ਹਰਿ-ਨਾਮ ਲੱਭ ਕੇ (ਮੈਨੂੰ ਇਉਂ ਜਾਪਦਾ ਹੈ ਕਿ) ਮੈਂ ਦੁਨੀਆ ਦੇ ਨੌ ਹੀ ਖ਼ਜ਼ਾਨੇ ਹਾਸਲ ਕਰ ਲਏ ਹਨ ।
ਹਉਮੈ ਰੋਗੁ ਗਇਆ ਦੁਖੁ ਲਾਥਾ ਹਰਿ ਸਹਜਿ ਸਮਾਧਿ ਲਗਾਈ ॥
ਮੇਰੇ ਅੰਦਰੋਂ ਹਉਮੈ ਰੋਗ ਦੂਰ ਹੋ ਗਿਆ ਹੈ, ਮੇਰਾ ਸਾਰਾ ਦੁੱਖ ਲਹਿ ਗਿਆ ਹੈ, ਹਰਿ-ਨਾਮ ਨੇ ਆਤਮਕ ਅਡੋਲਤਾ ਵਿਚ ਮੇਰੀ ਸੁਰਤਿ ਟਿਕਵੇਂ ਤੌਰ ਤੇ ਜੋੜ ਦਿੱਤੀ ਹੈ ।
ਹਰਿ ਨਾਮੁ ਵਡਾਈ ਸਤਿਗੁਰ ਤੇ ਪਾਈ ਸੁਖੁ ਸਤਿਗੁਰ ਦੇਵ ਮਨੁ ਪਰਸੇ ॥
ਹੇ ਭਾਈ! ਇਹ ਹਰਿ-ਨਾਮ (ਜੋ ਮੇਰੇ ਵਾਸਤੇ ਬੜੀ) ਇੱਜ਼ਤ (ਹੈ), ਮੈਂ ਗੁਰੂ ਪਾਸੋਂ ਹਾਸਲ ਕੀਤਾ ਹੈ, ਗੁਰ-ਦੇਵ (ਦੇ ਚਰਨਾਂ) ਨੂੰ ਛੁਹ ਕੇ ਮੇਰਾ ਮਨ ਆਨੰਦ ਅਨੁਭਵ ਕਰਦਾ ਹੈ ।
ਹਉ ਜੀਵਾ ਹਉ ਜੀਵਾ ਸਤਿਗੁਰ ਦੇਖਿ ਸਰਸੇ ॥੨॥
ਹੇ ਭਾਈ! ਗੁਰੂ ਦਾ ਦਰਸਨ ਕਰ ਕੇ ਮੈਨੂੰ ਆਤਮਕ ਜੀਵਨ ਮਿਲ ਜਾਂਦਾ ਹੈ, (ਮੇਰਾ ਮਨ) ਰਸ ਨਾਲ ਭਰ ਜਾਂਦਾ ਹੈ ।੨।
ਕੋਈ ਆਣਿ ਕੋਈ ਆਣਿ ਮਿਲਾਵੈ ਮੇਰਾ ਸਤਿਗੁਰੁ ਪੂਰਾ ਰਾਮ ॥
ਜੇ ਕੋਈ ਗੁਰਮੁਖ ਮੈਨੂੰ ਪੂਰਾ ਗੁਰੂ ਲਿਆ ਕੇ ਮਿਲਾ ਦੇਵੇ, ਮੈਂ ਆਪਣਾ ਮਨ ਆਪਣਾ ਸਰੀਰ ਉਸ ਦੇ ਹਵਾਲੇ ਕਰ ਦਿਆਂ, ਆਪਣਾ ਸਰੀਰ ਕੱਟ ਕੇ ਉਸ ਨੂੰ ਦੇ ਦਿਆਂ ।
ਹਉ ਮਨੁ ਤਨੁ ਹਉ ਮਨੁ ਤਨੁ ਦੇਵਾ ਤਿਸੁ ਕਾਟਿ ਸਰੀਰਾ ਰਾਮ ॥
ਜੇਹੜਾ ਕੋਈ ਗੁਰਮੁਖ ਮੈਨੂੰ ਗੁਰੂ ਦੇ ਬਚਨ ਸੁਣਾਵੇ, ਮੈਂ ਆਪਣਾ ਮਨ ਕੱਟ ਕੇ ਆਪਣਾ ਤਨ ਕੱਟ ਕੇ (ਮਨ ਤੇ ਤਨ ਦੀ ਅਪਣੱਤ ਦਾ ਮੋਹ ਕੱਟ ਕੇ) ਉਸ ਦੇ ਹਵਾਲੇ ਕਰ ਦਿਆਂ ।
ਹਉ ਮਨੁ ਤਨੁ ਕਾਟਿ ਕਾਟਿ ਤਿਸੁ ਦੇਈ ਜੋ ਸਤਿਗੁਰ ਬਚਨ ਸੁਣਾਏ ॥
ਮੇਰੇ ਉਤਾਵਲੇ ਹੋ ਰਹੇ ਮਨ ਵਿਚ ਗੁਰੂ ਦੇ ਦਰਸਨ ਦੀ ਤਾਂਘ ਪੈਦਾ ਹੋ ਰਹੀ ਹੈ ।
ਮੇਰੈ ਮਨਿ ਬੈਰਾਗੁ ਭਇਆ ਬੈਰਾਗੀ ਮਿਲਿ ਗੁਰ ਦਰਸਨਿ ਸੁਖੁ ਪਾਏ ॥
ਗੁਰੂ ਨੂੰ ਮਿਲ ਕੇ, ਗੁਰੂ ਦੇ ਦਰਸਨ ਨਾਲ ਮੇਰਾ ਮਨ ਸੁਖ ਅਨੁਭਵ ਕਰਦਾ ਹੈ ।
ਹਰਿ ਹਰਿ ਕ੍ਰਿਪਾ ਕਰਹੁ ਸੁਖਦਾਤੇ ਦੇਹੁ ਸਤਿਗੁਰ ਚਰਨ ਹਮ ਧੂਰਾ ॥
ਹੇ ਹਰੀ! ਹੇ ਸੁਖਦਾਤੇ ਹਰੀ! ਮੇਹਰ ਕਰ, ਮੈਨੂੰ ਪੂਰੇ ਗੁਰੂ ਦੇ ਚਰਨਾਂ ਦੀ ਧੂੜ ਬਖ਼ਸ਼ ।
ਕੋਈ ਆਣਿ ਕੋਈ ਆਣਿ ਮਿਲਾਵੈ ਮੇਰਾ ਸਤਿਗੁਰੁ ਪੂਰਾ ॥੩॥
(ਮੇਹਰ ਕਰ, ਕੋਈ ਗੁਰਮੁਖਿ ਸੱਜਣ) ਮੈਨੂੰ ਪੂਰਾ ਗੁਰੂ ਲਿਆ ਕੇ ਮਿਲਾ ਦੇਵੇ ।੩।
ਗੁਰ ਜੇਵਡੁ ਗੁਰ ਜੇਵਡੁ ਦਾਤਾ ਮੈ ਅਵਰੁ ਨ ਕੋਈ ਰਾਮ ॥
ਹੇ ਭਾਈ! ਗੁਰੂ ਦੇ ਬਰਾਬਰ ਦਾ ਦਾਤਾ ਮੈਨੂੰ ਹੋਰ ਕੋਈ ਨਹੀਂ (ਦਿੱਸਦਾ) (ਕਿਉਂਕਿ) ਗੁਰੂ (ਉਸ ਪਰਮਾਤਮਾ ਦੇ ਨਾਮ ਦਾ) ਦਾਨ ਬਖ਼ਸ਼ਦਾ ਹੈ ਜੋ ਸਰਬ-ਵਿਆਪਕ ਹੈ ਤੇ ਜੋ ਮਾਇਆ ਦੇ ਪ੍ਰਭਾਵ ਤੋਂ ਪਰੇ ਹੈ ।
ਹਰਿ ਦਾਨੋ ਹਰਿ ਦਾਨੁ ਦੇਵੈ ਹਰਿ ਪੁਰਖੁ ਨਿਰੰਜਨੁ ਸੋਈ ਰਾਮ ॥
(ਗੁਰੂ ਦੀ ਕਿਰਪਾ ਨਾਲ) ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦਾ ਨਾਮ ਸਿਮਰਿਆ ਹੈ, ਉਹਨਾਂ ਦਾ (ਹਰੇਕ ਕਿਸਮ ਦਾ) ਦੁੱਖ ਭਰਮ ਤੇ ਡਰ ਦੂਰ ਹੋ ਗਿਆ ।
ਹਰਿ ਹਰਿ ਨਾਮੁ ਜਿਨੀ ਆਰਾਧਿਆ ਤਿਨ ਕਾ ਦੁਖੁ ਭਰਮੁ ਭਉ ਭਾਗਾ ॥
ਜਿਨ੍ਹਾਂ ਵੱਡੇ ਭਾਗਾਂ ਵਾਲੇ ਮਨੁੱਖਾਂ ਦਾ ਮਨ ਗੁਰੂ ਦੇ ਚਰਨਾਂ ਵਿਚ ਜੁੜ ਗਿਆ, ਉਹ ਸੇਵਕ ਭਾਵਨਾ ਦੀ ਰਾਹੀਂ (ਪਰਮਾਤਮਾ ਵਿਚ) ਮਿਲ ਗਿਆ ।
ਸੇਵਕ ਭਾਇ ਮਿਲੇ ਵਡਭਾਗੀ ਜਿਨ ਗੁਰ ਚਰਨੀ ਮਨੁ ਲਾਗਾ ॥
ਹੇ ਨਾਨਕ! ਆਖ—ਪਰਮਾਤਮਾ ਆਪ ਹੀ (ਜੀਵ ਨੂੰ ਆਪਣੇ ਨਾਲ) ਮਿਲਾਂਦਾ ਹੈ
ਕਹੁ ਨਾਨਕ ਹਰਿ ਆਪਿ ਮਿਲਾਏ ਮਿਲਿ ਸਤਿਗੁਰ ਪੁਰਖ ਸੁਖੁ ਹੋਈ ॥
ਤੇ, ਗੁਰੂ ਨੂੰ ਮਿਲ ਕੇ ਪਰਮਾਤਮਾ ਨੂੰ ਮਿਲ ਕੇ (ਜੀਵ ਦੇ ਅੰਦਰ) ਆਤਮਕ ਆਨੰਦ ਪੈਦਾ ਹੁੰਦਾ ਹੈ ।
ਗੁਰ ਜੇਵਡੁ ਗੁਰ ਜੇਵਡੁ ਦਾਤਾ ਮੈ ਅਵਰੁ ਨ ਕੋਈ ॥੪॥੧॥
ਹੇ ਭਾਈ! ਗੁਰੂ ਦੇ ਬਰਾਬਰ ਦਾ ਦਾਤਾ ਮੈਨੂੰ ਹੋਰ ਕੋਈ ਨਹੀਂ ਦਿੱਸਦਾ ।੪।੧।
ਵਡਹੰਸੁ ਮਹਲਾ ੪ ॥
ਵਡਹੰਸ ਚੋਥੀ ਪਾਤਿਸ਼ਾਹੀ।
ਹੰਉ ਗੁਰ ਬਿਨੁ ਹੰਉ ਗੁਰ ਬਿਨੁ ਖਰੀ ਨਿਮਾਣੀ ਰਾਮ ॥
ਗੁਰੂ ਤੋਂ ਬਿਨਾ ਮੈਂ ਬਹੁਤ ਹੀ ਆਜਿਜ਼ ਸਾਂ ।
ਜਗਜੀਵਨੁ ਜਗਜੀਵਨੁ ਦਾਤਾ ਗੁਰ ਮੇਲਿ ਸਮਾਣੀ ਰਾਮ ॥
(ਜਦੋਂ ਗੁਰੂ ਮਿਲ ਪਿਆ, ਤਦੋਂ ਮੈਨੂੰ) ਜਗਤ ਦਾ ਜੀਵਨ ਦਾਤਾਰ ਪ੍ਰਭੂ (ਮਿਲ ਪਿਆ), ਗੁਰੂ ਦੇ ਮਿਲਾਪ ਦੀ ਬਰਕਤਿ ਨਾਲ ਮੈਂ (ਜਗ-ਜੀਵਨ ਪ੍ਰਭੂ ਵਿਚ) ਲੀਨ ਹੋ ਗਈ ।
ਸਤਿਗੁਰੁ ਮੇਲਿ ਹਰਿ ਨਾਮਿ ਸਮਾਣੀ ਜਪਿ ਹਰਿ ਹਰਿ ਨਾਮੁ ਧਿਆਇਆ ॥
(ਜਦੋਂ) ਗੁਰੂ (ਮਿਲਿਆ), ਤਦੋਂ ਮੈਂ ਪਰਮਾਤਮਾ ਦੇ ਮਿਲਾਪ ਵਿਚ ਪਰਮਾਤਮਾ ਦੇ ਨਾਮ ਵਿਚ ਲੀਨ ਹੋ ਗਈ, ਮੈਂ ਪਰਮਾਤਮਾ ਦਾ ਨਾਮ ਜਪਣਾ ਸ਼ੁਰੂ ਕਰ ਦਿੱਤਾ, ਨਾਮ ਆਰਾਧਨਾ ਸ਼ੁਰੂ ਕਰ ਦਿੱਤਾ ।
ਜਿਸੁ ਕਾਰਣਿ ਹੰਉ ਢੂੰਢਿ ਢੂਢੇਦੀ ਸੋ ਸਜਣੁ ਹਰਿ ਘਰਿ ਪਾਇਆ ॥
ਜਿਸ ਸੱਜਣ-ਪ੍ਰਭੂ ਨੂੰ ਮਿਲਣ ਦੀ ਖ਼ਾਤਰ ਮੈਂ ਇਤਨੀ ਭਾਲ ਕਰ ਰਹੀ ਸਾਂ ਉਹ ਸੱਜਣ-ਹਰੀ ਮੈਂ ਆਪਣੇ ਹਿਰਦੇ ਵਿਚ ਲੱਭ ਲਿਆ ।