Sri Guru Granth Sahib Ji — Ang 582 (punjabi)
ਬਾਬਾ ਆਵਹੁ ਭਾਈਹੋ ਗਲਿ ਮਿਲਹ ਮਿਲਿ ਮਿਲਿ ਦੇਹ ਆਸੀਸਾ ਹੇ ॥
ਹੇ ਭਾਈ! ਹੇ ਭਰਾਵੋ! ਆE, ਅਸੀ ਪਿਆਰ ਨਾਲ ਰਲ ਕੇ ਬੈਠੀਏ, ਤੇ ਮਿਲ ਕੇ (ਆਪਣੇ ਵਿਛੁੜੇ ਸਾਥੀ ਨੂੰ) ਅਸੀਸਾਂ ਦੇਵੀਏ
ਬਾਬਾ ਸਚੜਾ ਮੇਲੁ ਨ ਚੁਕਈ ਪ੍ਰੀਤਮ ਕੀਆ ਦੇਹ ਅਸੀਸਾ ਹੇ ॥
(ਉਸ ਦੇ ਵਾਸਤੇ ਪ੍ਰਭੂ-ਦਰ ਤੇ ਅਰਦਾਸਾਂ ਕਰੀਏ) ਪ੍ਰੀਤਮ-ਪ੍ਰਭੂ ਨਾਲ ਮਿਲਣ ਦੀਆਂ ਅਸੀਸਾਂ ਦੇਈਏ (ਅਰਦਾਸਾਂ ਕਰੀਏ । ਸਦਾ-ਥਿਰ ਮੇਲ ਸਿਰਫ਼ ਪਰਮਾਤਮਾ ਨਾਲ ਹੀ ਹੰੁਦਾ ਹੈ ਤੇ ਅਰਦਾਸ ਦੀ ਬਰਕਤਿ ਨਾਲ ਉਹ) ਸਦਾ-ਥਿਰ ਰਹਿਣ ਵਾਲਾ ਮਿਲਾਪ ਕਦੇ ਮੁੱਕਦਾ ਨਹੀਂ ।
ਆਸੀਸਾ ਦੇਵਹੋ ਭਗਤਿ ਕਰੇਵਹੋ ਮਿਲਿਆ ਕਾ ਕਿਆ ਮੇਲੋ ॥
(ਹੇ ਸਤਸੰਗੀ ਭਰਾਵੋ! ਰਲ ਕੇ ਵਿਛੁੜੇ ਸਾਥੀ ਲਈ) ਅਰਦਾਸਾਂ ਕਰੋ (ਅਤੇ ਆਪ ਭੀ) ਪਰਮਾਤਮਾ ਦੀ ਭਗਤੀ ਕਰੋ (ਭਗਤੀ ਦੀ ਬਰਕਤਿ ਨਾਲ ਪਰਮਾਤਮਾ ਦੇ ਚਰਨਾਂ ਵਿਚ ਮਿਲਾਪ ਹੋ ਜਾਂਦਾ ਹੈ) ਜੇਹੜੇ ਇਕ ਵਾਰੀ ਪ੍ਰਭੂ-ਚਰਨਾਂ ਨਾਲ ਮਿਲ ਜਾਂਦੇ ਹਨ ਉਹਨਾਂ ਦਾ ਫਿਰ ਕਦੇ ਵਿਛੋੜਾ ਨਹੀਂ ਹੰੁਦਾ ।
ਇਕਿ ਭੂਲੇ ਨਾਵਹੁ ਥੇਹਹੁ ਥਾਵਹੁ ਗੁਰ ਸਬਦੀ ਸਚੁ ਖੇਲੋ ॥
ਪਰ ਕਈ ਐਸੇ ਹਨ ਜੋ ਪਰਮਾਤਮਾ ਦੇ ਨਾਮ ਤੋਂ ਖੁੰਝੇ ਫਿਰਦੇ ਹਨ ਜੋ ਸਦਾ ਕਾਇਮ ਰਹਿਣ ਵਾਲੇ ਟਿਕਾਣੇ ਤੋਂ ਉਖੜੇ ਫਿਰਦੇ ਹਨ । ਸਦਾ-ਥਿਰ ਪ੍ਰਭੂ ਦਾ ਨਾਮ ਸਿਮਰਨਾ ਸਹੀ ਜੀਵਨ-ਖੇਡ ਹੈ ਜੋ ਗੁਰੂ ਦੇ ਸ਼ਬਦ ਵਿਚ ਜੁੜ ਕੇ ਖੇਡੀ ਜਾ ਸਕਦੀ ਹੈ ।
ਜਮ ਮਾਰਗਿ ਨਹੀ ਜਾਣਾ ਸਬਦਿ ਸਮਾਣਾ ਜੁਗਿ ਜੁਗਿ ਸਾਚੈ ਵੇਸੇ ॥
ਜੇਹੜੇ ਮਨੁੱਖ ਗੁਰੂ ਦੇ ਸ਼ਬਦ ਵਿਚ ਲੀਨ ਰਹਿੰਦੇ ਹਨ ਉਹ ਜਮ ਦੇ ਰਸਤੇ ਤੇ ਨਹੀਂ ਜਾਂਦੇ, ਉਹ ਸਦਾ ਲਈ ਹੀ ਉਸ ਪਰਮਾਤਮਾ ਵਿਚ ਜੁੜੇ ਰਹਿੰਦੇ ਹਨ ਜਿਸ ਦਾ ਸਰੂਪ (ਵੇਸ) ਸਦਾ ਲਈ ਅਟੱਲ ਹੈ ।
ਸਾਜਨ ਸੈਣ ਮਿਲਹੁ ਸੰਜੋਗੀ ਗੁਰ ਮਿਲਿ ਖੋਲੇ ਫਾਸੇ ॥੨॥
ਹੇ ਸੱਜਣ ਮਿੱਤ® ਸਤਸੰਗੀE! ਸਤਸੰਗ ਵਿਚ ਰਲ ਬੈਠੋ । ਜੇਹੜੇ ਬੰਦੇ ਸਤਸੰਗ ਵਿਚ ਆਏ ਹਨ ਉਹਨਾਂ ਨੇ ਗੁਰੂ ਨੂੰ ਮਿਲ ਕੇ ਮਾਇਆ ਦੇ ਮੋਹ ਦੇ ਫਾਹੇ ਵੱਢ ਲਏ ਹਨ ।੨।
ਬਾਬਾ ਨਾਂਗੜਾ ਆਇਆ ਜਗ ਮਹਿ ਦੁਖੁ ਸੁਖੁ ਲੇਖੁ ਲਿਖਾਇਆ ॥
ਹੇ ਭਾਈ! (ਜੀਵ ਆਪਣੇ ਪੂਰਬਲੇ ਕੀਤੇ ਕਰਮਾਂ ਅਨੁਸਾਰ ਨਵੇਂ ਜੀਵਨ ਵਿਚ ਭੋਗਣ ਵਾਸਤੇ) ਦੁੱਖ ਅਤੇ ਸੁਖ-ਰੂਪ ਲੇਖ (ਪਰਮਾਤਮਾ ਦੀ ਦਰਗਾਹ ਵਿਚੋਂ ਆਪਣੇ ਮੱਥੇ ਤੇ) ਲਿਖਾ ਕੇ ਜਗਤ ਵਿਚ ਨੰਗਾ ਹੀ ਆਉਂਦਾ ਹੈ
ਲਿਖਿਅੜਾ ਸਾਹਾ ਨਾ ਟਲੈ ਜੇਹੜਾ ਪੁਰਬਿ ਕਮਾਇਆ ॥
(ਜਨਮ ਸਮੇ ਹੀ ਉਹ ਸਮਾ ਭੀ ਨਿਯਤ ਕੀਤਾ ਜਾਂਦਾ ਹੈ ਜਦੋਂ ਜੀਵ ਨੇ ਜਗਤ ਤੋਂ ਵਾਪਸ ਤੁਰ ਪੈਣਾ ਹੰੁਦਾ ਹੈ) ਉਹ ਮੁਕਰਰ ਕੀਤਾ ਹੋਇਆ ਸਮਾ ਅਗਾਂਹ ਪਿਛਾਂਹ ਨਹੀਂ ਹੋ ਸਕਦਾ, (ਨਾਹ ਹੀ ਉਹ ਦੁਖ ਸੁਖ ਵਾਪਰਨੋਂ ਹਟ ਸਕਦਾ ਹੈ) ਜੋ ਪੂਰਬਲੇ ਜਨਮ ਵਿਚ ਕਰਮ ਕਰ ਕੇ (ਕਮਾਈ ਵਜੋਂ) ਖੱਟਿਆ ਹੈ ।
ਬਹਿ ਸਾਚੈ ਲਿਖਿਆ ਅੰਮ੍ਰਿਤੁ ਬਿਖਿਆ ਜਿਤੁ ਲਾਇਆ ਤਿਤੁ ਲਾਗਾ ॥
(ਜੀਵ ਦੇ ਕੀਤੇ ਕਰਮਾਂ ਅਨੁਸਾਰ) ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਨੇ ਸੋਚ-ਵਿਚਾਰ ਕੇ ਲਿਖ ਦਿੱਤਾ ਹੰੁਦਾ ਹੈ ਕਿ ਜੀਵ ਨੇ ਨਵੇਂ ਜੀਵਨ-ਸਫ਼ਰ ਵਿਚ ਨਾਮ-ਅੰਮ੍ਰਿਤ ਵਿਹਾਝਣਾ ਹੈ ਜਾਂ ਮਾਇਆ-ਜ਼ਹਿਰ ਖੱਟਣਾ ਹੈ । (ਪਿਛਲੇ ਕੀਤੇ ਅਨੁਸਾਰ ਹੀ ਪ੍ਰਭੂ ਦੀ ਰਜ਼ਾ ਵਿਚ) ਜਿਧਰ ਜੀਵ ਨੂੰ ਲਾਇਆ ਜਾਂਦਾ ਹੈ ਉਧਰ ਇਹ ਲੱਗ ਪੈਂਦਾ ਹੈ ।
ਕਾਮਣਿਆਰੀ ਕਾਮਣ ਪਾਏ ਬਹੁ ਰੰਗੀ ਗਲਿ ਤਾਗਾ ॥
(ਉਸੇ ਲਿਖੇ ਅਨੁਸਾਰ ਹੀ) ਜਾਦੂ ਟੂਣੇ ਕਰਨ ਵਾਲੀ ਮਾਇਆ ਜੀਵ ਉਤੇ ਜਾਦੂ ਪਾ ਦੇਂਦੀ ਹੈ, ਇਸ ਦੇ ਗਲ ਵਿਚ ਕਈ ਰੰਗਾਂ ਵਾਲਾ ਧਾਗਾ ਪਾ ਦੇਂਦੀ ਹੈ (ਭਾਵ, ਕਈ ਤਰੀਕਿਆਂ ਨਾਲ ਮਾਇਆ ਇਸ ਨੂੰ ਮੋਹ ਲੈਂਦੀ ਹੈ) ।
ਹੋਛੀ ਮਤਿ ਭਇਆ ਮਨੁ ਹੋਛਾ ਗੁੜੁ ਸਾ ਮਖੀ ਖਾਇਆ ॥
ਜੀਵ ਦੀ ਮਤਿ ਥੋੜ੍ਹ-ਵਿਤੀ ਹੋ ਜਾਂਦੀ ਹੈ, ਜੀਵ ਦਾ ਮਨ ਥੋੜ੍ਹ-ਵਿਤਾ ਹੋ ਜਾਂਦਾ ਹੈ (ਭਾਵ, ਇਸ ਵਿਚ ਵਿਤਕਰਾ ਤੇ ਮੇਰ-ਤੇਰ ਆ ਜਾਂਦੇ ਹਨ, ਆਪਣੇ ਨਿੱਕੇ ਜਿਹੇ ਸੁਅਰਥ ਤੋਂ ਬਾਹਰ ਵੇਖ ਸੋਚ ਨਹੀਂ ਸਕਦਾ), ਜਿਵੇਂ ਮੱਖੀ ਗੁੜ ਖਾਂਦੀ ਹੈ (ਤੇ ਗੁੜ ਨਾਲ ਚੰਬੜ ਕੇ ਹੀ ਮਰ ਜਾਂਦੀ ਹੈ, ਤਿਵੇਂ ਜੀਵ ਮਾਇਆ ਨਾਲ ਚੰਬੜ ਕੇ ਆਤਮਕ ਮੌ
ਨਾ ਮਰਜਾਦੁ ਆਇਆ ਕਲਿ ਭੀਤਰਿ ਨਾਂਗੋ ਬੰਧਿ ਚਲਾਇਆ ॥੩॥
ਜੀਵ ਜਗਤ ਵਿਚ ਨੰਗਾ ਹੀ ਆਉਂਦਾ ਹੈ ਤੇ ਨੰਗਾ ਹੀ ਬੰਨ੍ਹ ਕੇ ਅੱਗੇ ਲਾ ਲਿਆ ਜਾਂਦਾ ਹੈ ।੩।
ਬਾਬਾ ਰੋਵਹੁ ਜੇ ਕਿਸੈ ਰੋਵਣਾ ਜਾਨੀਅੜਾ ਬੰਧਿ ਪਠਾਇਆ ਹੈ ॥
ਹੇ ਭਾਈ! (ਜਿਸ ਜੀਵ ਦੇ ਇਥੋਂ ਚਲਾਣੇ ਦਾ ਸੱਦਾ ਆ ਜਾਂਦਾ ਹੈ, ਰੋ ਰੋ ਕੇ ਉਸ ਸੱਦੇ ਨੂੰ ਟਾਲ ਨਹੀਂ ਸਕੀਦਾ, ਇਹ ਅਟੱਲ ਨਿਯਮ ਹੈ, ਪਰ ਫਿਰ ਭੀ) ਜੇ ਕਿਸੇ ਨੇ (ਇਸ ਸੱਦੇ ਨੂੰ ਟਾਲਣ ਲਈ) ਰੋਣਾ ਹੀ ਹੈ ਤਾਂ ਰੋ ਕੇ ਵੇਖ ਲਵੋ । ਪਿਆਰਾ ਸੰਬੰਧੀ ਬੰਨ੍ਹ ਕੇ ਅੱਗੇ ਤੋਰ ਲਿਆ ਜਾਂਦਾ ਹੈ ।
ਲਿਖਿਅੜਾ ਲੇਖੁ ਨ ਮੇਟੀਐ ਦਰਿ ਹਾਕਾਰੜਾ ਆਇਆ ਹੈ ॥
(ਉਸ ਦੇ ਇਥੋਂ ਕੂਚ ਵਾਸਤੇ ਪਰਮਾਤਮਾ ਦੀ ਦਰਗਾਹ ਦਾ) ਲਿਖਿਆ ਹੁਕਮ ਮਿਟਾ ਨਹੀਂ ਸਕੀਦਾ, ਪ੍ਰਭੂ ਦੇ ਦਰ ਤੋਂ ਸੱਦਾ ਆ ਜਾਂਦਾ ਹੈ (ਉਹ ਸੱਦਾ ਅਮਿੱਟ ਹੈ) ।
ਹਾਕਾਰਾ ਆਇਆ ਜਾ ਤਿਸੁ ਭਾਇਆ ਰੁੰਨੇ ਰੋਵਣਹਾਰੇ ॥
ਜਦੋਂ ਪਰਮਾਤਮਾ ਨੂੰ (ਆਪਣੀ ਰਜ਼ਾ ਵਿਚ) ਚੰਗਾ ਲੱਗਦਾ ਹੈ, ਤਾਂ (ਜੀਵ ਵਾਸਤੇ ਕੂਚ ਦਾ) ਸੱਦਾ ਆ ਜਾਂਦਾ ਹੈ, ਰੋਣ ਵਾਲੇ ਸੰਬੰਧੀ ਰੋਂਦੇ ਹਨ ।
ਪੁਤ ਭਾਈ ਭਾਤੀਜੇ ਰੋਵਹਿ ਪ੍ਰੀਤਮ ਅਤਿ ਪਿਆਰੇ ॥
ਪੁੱਤਰ, ਭਰਾ, ਭਤੀਜੇ, ਬੜੇ ਪਿਆਰੇ ਸੰਬੰਧੀ (ਸਭੇ ਹੀ) ਰੋਂਦੇ ਹਨ ।
ਭੈ ਰੋਵੈ ਗੁਣ ਸਾਰਿ ਸਮਾਲੇ ਕੋ ਮਰੈ ਨ ਮੁਇਆ ਨਾਲੇ ॥
ਜੀਵ (ਕੂਚ ਕਰ ਜਾਣ ਵਾਲੇ ਆਪਣੇ ਸੰਬੰਧੀ ਦੇ ਪਿੱਛੇ ਦੁਨੀਆ ਵਿਚ ਵਾਪਰਨ ਵਾਲੇ ਦੁੱਖਾਂ ਦੇ) ਸਹਮ ਵਿਚ ਰੋਂਦਾ ਹੈ, ਤੇ ਉਸ ਦੇ ਗੁਣਾਂ (ਸੁਖਾਂ) ਨੂੰ ਮੁੜ ਮੁੜ ਚੇਤੇ ਕਰਦਾ ਹੈ, ਪਰ ਕਦੇ ਭੀ ਕੋਈ ਜੀਵ ਮੁਏ ਪ੍ਰਾਣੀਆਂ ਦੇ ਨਾਲ ਮਰਦਾ ਨਹੀਂ ਹੈ (ਜੀਊਣਾ ਹਰੇਕ ਨੂੰ ਪਿਆਰਾ ਲੱਗਦਾ ਹੈ, ਆਈ ਤੋਂ ਬਿਨਾ ਕੋਈ ਮਰ ਭੀ ਨਹੀਂ ਸਕ
ਨਾਨਕ ਜੁਗਿ ਜੁਗਿ ਜਾਣ ਸਿਜਾਣਾ ਰੋਵਹਿ ਸਚੁ ਸਮਾਲੇ ॥੪॥੫॥
ਹੇ ਨਾਨਕ! (ਇਹ ਮਰਨ ਤੇ ਜੰਮਣ ਦਾ ਸਿਲਸਿਲਾ ਤਾਂ ਜਾਰੀ ਹੀ ਰਹਿਣਾ ਹੈ) ਉਹ ਬੰਦੇ ਸਦਾ ਹੀ ਮਹਾ ਸਿਆਣੇ ਹਨ ਜੋ ਸਦਾ-ਥਿਰ-ਪ੍ਰਭੂ ਦੇ ਗੁਣ ਹਿਰਦੇ ਵਿਚ ਵਸਾ ਕੇ ਮਾਇਆ ਦੇ ਮੋਹ ਵਲੋਂ ਉਪਰਾਮ ਹੰੁਦੇ ਹਨ ।੪।੫।
ਵਡਹੰਸੁ ਮਹਲਾ ੩ ਮਹਲਾ ਤੀਜਾ
ਵਡਹੰਸ ਤੀਜੀ ਪਾਤਿਸ਼ਾਹੀ।
ੴ ਸਤਿਗੁਰ ਪ੍ਰਸਾਦਿ ॥
ਵਾਹਿਗੁਰੂ ਕੇਵਲ ਇਕ ਹੈ। ਸ¤ਚੇ ਗੁਰਾਂ ਦੀ ਦਇਆ ਦੁਆਰਾ, ਉਹ ਪਾਇਆ ਜਾਂਦਾ ਹੈ।
ਪ੍ਰਭੁ ਸਚੜਾ ਹਰਿ ਸਾਲਾਹੀਐ ਕਾਰਜੁ ਸਭੁ ਕਿਛੁ ਕਰਣੈ ਜੋਗੁ ॥
ਹੇ ਭਾਈ! ਸਦਾ ਕਾਇਮ ਰਹਿਣ ਵਾਲੇ ਹਰਿ-ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ, ਉਹ ਸਭ ਕੁਝ ਹਰੇਕ ਕੰਮ ਕਰਨ ਦੀ ਸਮਰਥਾ ਰੱਖਣ ਵਾਲਾ ਹੈ ।
ਸਾ ਧਨ ਰੰਡ ਨ ਕਬਹੂ ਬੈਸਈ ਨਾ ਕਦੇ ਹੋਵੈ ਸੋਗੁ ॥
ਹੇ ਭਾਈ! ਜਿਸ ਜੀਵ-ਇਸਤ®ੀ ਨੇ ਸਿਰਜਣਹਾਰ ਪ੍ਰੀਤਮ-ਪ੍ਰਭੂ ਨਾਲ ਡੂੰਘੀ ਸਾਂਝ ਪਾ ਲਈ, ਜੇਹੜੀ ਜੀਵ ਇਸਤ®ੀ ਉਸ ਪ੍ਰਭੂ ਦੀ ਆਤਮਕ ਜੀਵਨ ਦੇਣ ਵਾਲੀ ਬਾਣੀ ਉਚਾਰਦੀ ਹੈ
ਨਾ ਕਦੇ ਹੋਵੈ ਸੋਗੁ ਅਨਦਿਨੁ ਰਸ ਭੋਗ ਸਾ ਧਨ ਮਹਲਿ ਸਮਾਣੀ ॥
ਉਹ ਜੀਵ-ਇਸਤ®ੀ ਕਦੇ ਨਿ-ਖਸਮੀ ਨਹੀਂ ਹੰੁਦੀ, ਨਾਹ ਹੀ ਕਦੇ ਉਸ ਨੂੰ ਕੋਈ ਚਿੰਤਾ ਵਿਆਪਦੀ ਹੈ
ਜਿਨਿ ਪ੍ਰਿਉ ਜਾਤਾ ਕਰਮ ਬਿਧਾਤਾ ਬੋਲੇ ਅੰਮ੍ਰਿਤ ਬਾਣੀ ॥
ਉਸ ਨੂੰ ਕਦੇ ਕੋਈ ਗ਼ਮ ਨਹੀਂ ਵਿਆਪਦਾ, ਉਹ ਹਰ ਵੇਲੇ ਪਰਮਾਤਮਾ ਦਾ ਨਾਮ-ਰਸ ਮਾਣਦੀ ਹੈ, ਤੇ ਸਦਾ ਪ੍ਰਭੂ ਦੇ ਚਰਨਾਂ ਵਿਚ ਲੀਨ ਰਹਿੰਦੀ ਹੈ ।
ਗੁਣਵੰਤੀਆ ਗੁਣ ਸਾਰਹਿ ਅਪਣੇ ਕੰਤ ਸਮਾਲਹਿ ਨਾ ਕਦੇ ਲਗੈ ਵਿਜੋਗੋ ॥
ਹੇ ਭਾਈ! ਗੁਣਾਂ ਵਾਲੀਆਂ ਜੀਵ-ਇਸਤ®ੀਆਂ ਪਰਮਾਤਮਾ ਦੇ ਗੁਣ ਚੇਤੇ ਕਰਦੀਆਂ ਰਹਿੰਦੀਆਂ ਹਨ, ਪ੍ਰਭੂ-ਖਸਮ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦੀਆਂ ਹਨ, ਉਹਨਾਂ ਨੂੰ ਪਰਮਾਤਮਾ ਨਾਲੋਂ ਕਦੇ ਵਿਛੋੜਾ ਨਹੀਂ ਹੰੁਦਾ ।
ਸਚੜਾ ਪਿਰੁ ਸਾਲਾਹੀਐ ਸਭੁ ਕਿਛੁ ਕਰਣੈ ਜੋਗੋ ॥੧॥
ਹੇ ਭਾਈ! ਉਸ ਸਦਾ-ਥਿਰ ਰਹਿਣ ਵਾਲੇ ਪ੍ਰਭੂ-ਪਤੀ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ, ਉਹ ਪ੍ਰਭੂ ਸਭ ਕੁਝ ਕਰਨ ਦੀ ਤਾਕਤ ਰੱਖਦਾ ਹੈ ।੧।
ਸਚੜਾ ਸਾਹਿਬੁ ਸਬਦਿ ਪਛਾਣੀਐ ਆਪੇ ਲਏ ਮਿਲਾਏ ॥
ਹੇ ਭਾਈ! ਗੁਰੂ ਦੇ ਸ਼ਬਦ ਵਿਚ ਜੁੜ ਕੇ ਸਦਾ ਕਾਇਮ ਰਹਿਣ ਵਾਲੇ ਮਾਲਕ-ਪ੍ਰਭੂ ਨਾਲ ਸਾਂਝ ਪੈ ਸਕਦੀ ਹੈ, ਪ੍ਰਭੂ ਆਪ ਹੀ (ਜੀਵ ਨੂੰ) ਆਪਣੇ ਨਾਲ ਮਿਲਾ ਲੈਂਦਾ ਹੈ ।
ਸਾ ਧਨ ਪ੍ਰਿਅ ਕੈ ਰੰਗਿ ਰਤੀ ਵਿਚਹੁ ਆਪੁ ਗਵਾਏ ॥
ਹੇ ਭਾਈ! ਜੇਹੜੀ ਜੀਵ-ਇਸਤ®ੀ ਆਪਣੇ ਅੰਦਰੋਂ ਆਪਾ-ਭਾਵ ਦੂਰ ਕਰ ਲੈਂਦੀ ਹੈ ਉਹ ਪ੍ਰਭੂ-ਪਤੀ ਦੇ ਪ੍ਰੇਮ-ਰੰਗ ਵਿਚ ਰੰਗੀ ਜਾਂਦੀ ਹੈ ।
ਵਿਚਹੁ ਆਪੁ ਗਵਾਏ ਫਿਰਿ ਕਾਲੁ ਨ ਖਾਏ ਗੁਰਮੁਖਿ ਏਕੋ ਜਾਤਾ ॥
ਜੇਹੜੀ ਜੀਵ-ਇਸਤ®ੀ ਆਪਣੇ ਅੰਦਰੋਂ ਆਪਾ-ਭਾਵ ਗਵਾਂਦੀ ਹੈ, ਉਸ ਨੂੰ ਮੁੜ ਕਦੇ ਆਤਮਕ ਮੌਤ ਨਹੀਂ ਵਾਪਰਦੀ, ਗੁਰੂ ਦੀ ਸਰਨ ਪੈ ਕੇ ਉਹ ਜੀਵ-ਇਸਤ®ੀ ਇਕ ਪਰਮਾਤਮਾ ਨਾਲ ਹੀ ਡੂੰਘੀ ਸਾਂਝ ਪਾਈ ਰੱਖਦੀ ਹੈ
ਕਾਮਣਿ ਇਛ ਪੁੰਨੀ ਅੰਤਰਿ ਭਿੰਨੀ ਮਿਲਿਆ ਜਗਜੀਵਨੁ ਦਾਤਾ ॥
ਉਸ ਜੀਵ-ਇਸਤ®ੀ ਦੀ (ਚਿਰਾਂ ਦੀ ਪ੍ਰਭੂ-ਮਿਲਾਪ ਦੀ) ਇੱਛਾ ਪੂਰੀ ਹੋ ਜਾਂਦੀ ਹੈ, ਉਹ ਅੰਦਰੋਂ (ਨਾਮ-ਰਸ ਨਾਲ) ਭਿੱਜ ਜਾਂਦੀ ਹੈ, ਉਸ ਨੂੰ ਜਗਤ ਦਾ ਜੀਵਨ ਦਾਤਾਰ ਪ੍ਰਭੂ ਮਿਲ ਪੈਂਦਾ ਹੈ ।
ਸਬਦ ਰੰਗਿ ਰਾਤੀ ਜੋਬਨਿ ਮਾਤੀ ਪਿਰ ਕੈ ਅੰਕਿ ਸਮਾਏ ॥
ਹੇ ਭਾਈ! ਜੇਹੜੀ ਜੀਵ-ਇਸਤ®ੀ ਗੁਰ-ਸ਼ਬਦ ਦੇ ਰੰਗ ਵਿਚ ਰੰਗੀ ਜਾਂਦੀ ਹੈ, ਉਹ ਨਾਮ ਦੀ ਚੜ੍ਹਦੀ ਜਵਾਨੀ ਵਿਚ ਮਸਤ ਰਹਿੰਦੀ ਹੈ, ਉਹ ਪ੍ਰਭੂ-ਪਤੀ ਦੀ ਗੋਦ ਵਿਚ ਲੀਨ ਰਹਿੰਦੀ ਹੈ ।
ਸਚੜਾ ਸਾਹਿਬੁ ਸਬਦਿ ਪਛਾਣੀਐ ਆਪੇ ਲਏ ਮਿਲਾਏ ॥੨॥
ਹੇ ਭਾਈ! ਗੁਰੂ ਦੇ ਸ਼ਬਦ ਦੀ ਰਾਹੀਂ ਹੀ ਸਦਾ-ਥਿਰ ਮਾਲਕ-ਪ੍ਰਭੂ ਨਾਲ ਜਾਣ-ਪਛਾਣ ਬਣਦੀ ਹੈ । ਪ੍ਰਭੂ ਆਪ ਹੀ ਆਪਣੇ ਨਾਲ ਮਿਲਾ ਲੈਂਦਾ ਹੈ ।੨।
ਜਿਨੀ ਆਪਣਾ ਕੰਤੁ ਪਛਾਣਿਆ ਹਉ ਤਿਨ ਪੂਛਉ ਸੰਤਾ ਜਾਏ ॥
ਹੇ ਸਖੀ! ਜਿਨ੍ਹਾਂ ਸੰਤ ਜਨਾਂ ਨੇ ਆਪਣੇ ਖਸਮ-ਪ੍ਰਭੂ ਨਾਲ ਸਾਂਝ ਪਾ ਲਈ ਹੈ, ਮੈਂ ਜਾ ਕੇ ਉਹਨਾਂ ਨੂੰ ਪੁੱਛਦੀ ਹਾਂ । ਆਪਾ-ਭਾਵ ਤਿਆਗ ਕੇ ਮੈਂ ਉਹਨਾਂ ਦੀ ਸੇਵਾ ਕਰਦੀ ਹਾਂ ।