Sri Guru Granth Sahib Ji — Ang 583 (punjabi)
ਆਪੁ ਛੋਡਿ ਸੇਵਾ ਕਰੀ ਪਿਰੁ ਸਚੜਾ ਮਿਲੈ ਸਹਜਿ ਸੁਭਾਏ ॥
ਹੇ ਸਖੀ! ਸਦਾ ਕਾਇਮ ਰਹਿਣ ਵਾਲਾ ਪ੍ਰਭੂ-ਪਤੀ ਆਤਮਕ ਅਡੋਲਤਾ ਵਿਚ ਟਿਕਿਆਂ ਪ੍ਰੇਮ ਵਿਚ ਜੁੜਿਆਂ ਹੀ ਮਿਲਦਾ ਹੈ ।
ਪਿਰੁ ਸਚਾ ਮਿਲੈ ਆਏ ਸਾਚੁ ਕਮਾਏ ਸਾਚਿ ਸਬਦਿ ਧਨ ਰਾਤੀ ॥
ਸਦਾ-ਥਿਰ ਪ੍ਰਭੂ ਆ ਕੇ ਉਸ ਜੀਵ-ਇਸਤ®ੀ ਨੂੰ ਮਿਲ ਪੈਂਦਾ ਹੈ, ਜੇਹੜੀ ਸਦਾ-ਥਿਰ ਹਰਿ-ਨਾਮ ਸਿਮਰਨ ਦੀ ਕਮਾਈ ਕਰਦੀ ਹੈ, ਜੇਹੜੀ ਸਦਾ-ਥਿਰ ਹਰਿ-ਨਾਮ ਵਿਚ ਜੁੜੀ ਰਹਿੰਦੀ ਹੈ, ਜੇਹੜੀ ਗੁਰੂ ਦੇ ਸ਼ਬਦ ਵਿਚ ਰੰਗੀ ਰਹਿੰਦੀ ਹੈ ।
ਕਦੇ ਨ ਰਾਂਡ ਸਦਾ ਸੋਹਾਗਣਿ ਅੰਤਰਿ ਸਹਜ ਸਮਾਧੀ ॥
ਉਹ ਜੀਵ-ਇਸਤ®ੀ ਸਦਾ ਸੁਹਾਗ-ਵਾਲੀ ਰਹਿੰਦੀ ਹੈ, ਉਹ ਕਦੇ ਨਿ-ਖਸਮੀ ਨਹੀਂ ਹੰੁਦੀ, ਉਸ ਦੇ ਅੰਦਰ ਆਤਮਕ ਅਡੋਲਤਾ ਦੀ ਸਮਾਧੀ ਲੱਗੀ ਰਹਿੰਦੀ ਹੈ ।
ਪਿਰੁ ਰਹਿਆ ਭਰਪੂਰੇ ਵੇਖੁ ਹਦੂਰੇ ਰੰਗੁ ਮਾਣੇ ਸਹਜਿ ਸੁਭਾਏ ॥
ਹੇ ਸਖੀ! ਪ੍ਰਭੂ-ਪਤੀ ਹਰ ਥਾਂ ਮੌਜੂਦ ਹੈ, ਉਸ ਨੂੰ ਤੂੰ ਆਪਣੇ ਅੰਗ-ਸੰਗ ਵੱਸਦਾ ਵੇਖ, ਆਤਮਕ ਅਡੋਲਤਾ ਵਿਚ ਟਿਕ ਕੇ, ਪ੍ਰੇਮ ਵਿਚ ਜੁੜ ਕੇ ਉਸ ਦੇ ਮਿਲਾਪ ਦਾ ਆਨੰਦ ਮਾਣ ।
ਜਿਨੀ ਆਪਣਾ ਕੰਤੁ ਪਛਾਣਿਆ ਹਉ ਤਿਨ ਪੂਛਉ ਸੰਤਾ ਜਾਏ ॥੩॥
ਹੇ ਸਖੀ! ਜਿਨ੍ਹਾਂ ਸੰਤ ਜਨਾਂ ਨੇ ਆਪਣੇ ਖਸਮ-ਪ੍ਰਭੂ ਨਾਲ ਸਾਂਝ ਪਾ ਲਈ ਹੈ, ਮੈਂ ਜਾ ਕੇ ਉਹਨਾਂ ਨੂੰ ਪੁੱਛਦੀ ਹਾਂ (ਕਿ ਉਸ ਨਾਲ ਮਿਲਾਪ ਕਿਸ ਤਰ੍ਹਾਂ ਹੋ ਸਕਦਾ ਹੈ) ।੩।
ਪਿਰਹੁ ਵਿਛੁੰਨੀਆ ਭੀ ਮਿਲਹ ਜੇ ਸਤਿਗੁਰ ਲਾਗਹ ਸਾਚੇ ਪਾਏ ॥
ਹੇ ਸਖੀ! ਅਸੀ ਜੀਵ-ਇਸਤ®ੀਆਂ ਪ੍ਰਭੂ-ਪਤੀ ਤੋਂ ਵਿਛੁੜੀਆਂ ਹੋਈਆਂ ਫਿਰ ਭੀ ਉਸ ਨੂੰ ਮਿਲ ਸਕਦੀਆਂ ਹਾਂ ਜੇ ਅਸੀ ਸੱਚੇ ਸਤਿਗੁਰੂ ਦੀ ਚਰਨੀਂ ਲੱਗੀਏ ।
ਸਤਿਗੁਰੁ ਸਦਾ ਦਇਆਲੁ ਹੈ ਅਵਗੁਣ ਸਬਦਿ ਜਲਾਏ ॥
ਹੇ ਸਖੀ! ਗੁਰੂ ਸਦਾ ਦਇਆਵਾਨ ਹੈ, ਉਹ (ਸਰਨ ਪਿਆਂ ਦੇ) ਅਵਗਣ (ਆਪਣੇ) ਸ਼ਬਦ ਵਿਚ (ਜੋੜ ਕੇ) ਸਾੜ ਦੇਂਦਾ ਹੈ ।
ਅਉਗੁਣ ਸਬਦਿ ਜਲਾਏ ਦੂਜਾ ਭਾਉ ਗਵਾਏ ਸਚੇ ਹੀ ਸਚਿ ਰਾਤੀ ॥
(ਹੇ ਸਖੀ! ਗੁਰੂ ਸਰਨ ਪਿਆਂ ਦੇ ਔਗੁਣ ਸ਼ਬਦ ਦੀ ਰਾਹੀਂ ਸਾੜ ਦੇਂਦਾ ਹੈ, ਮਾਇਆ ਦਾ ਪਿਆਰ ਦੂਰ ਕਰ ਦੇਂਦਾ ਹੈ ।
ਸਚੈ ਸਬਦਿ ਸਦਾ ਸੁਖੁ ਪਾਇਆ ਹਉਮੈ ਗਈ ਭਰਾਤੀ ॥
(ਗੁਰੂ ਦੀ ਚਰਨੀਂ ਲੱਗੀ ਹੋਈ ਜੀਵ-ਇਸਤ®ੀ) ਸਦਾ-ਥਿਰ ਰਹਿਣ ਵਾਲੇ ਪਰਮਾਤਮਾ (ਦੀ ਯਾਦ) ਵਿਚ ਹੀ ਰੱਤੀ ਰਹਿੰਦੀ ਹੈ । ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਸ਼ਬਦ ਵਿਚ ਜੁੜ ਕੇ ਉਹ ਸਦਾ ਆਨੰਦ ਮਾਣਦੀ ਹੈ, ਉਸ ਦੀ ਹਉਮੈ ਉਸ ਦੀ ਭਟਕਣਾ ਦੂਰ ਹੋ ਜਾਂਦੀ ਹੈ ।
ਪਿਰੁ ਨਿਰਮਾਇਲੁ ਸਦਾ ਸੁਖਦਾਤਾ ਨਾਨਕ ਸਬਦਿ ਮਿਲਾਏ ॥
ਹੇ ਨਾਨਕ! ਪ੍ਰਭੂ-ਪਤੀ ਪਵਿਤ® ਕਰਨ ਵਾਲਾ ਹੈ, ਸਦਾ ਸੁਖ ਦੇਣ ਵਾਲਾ ਹੈ, (ਗੁਰੂ ਆਪਣੇ) ਸ਼ਬਦ ਦੀ ਰਾਹੀਂ ਉਸ ਨਾਲ ਮਿਲਾ ਦੇਂਦਾ ਹੈ ।
ਪਿਰਹੁ ਵਿਛੁੰਨੀਆ ਭੀ ਮਿਲਹ ਜੇ ਸਤਿਗੁਰ ਲਾਗਹ ਸਾਚੇ ਪਾਏ ॥੪॥੧॥
ਹੇ ਸਖੀ! ਅਸੀ ਜੀਵ-ਇਸਤ®ੀਆਂ ਪ੍ਰਭੂ-ਪਤੀ ਤੋਂ ਵਿਛੁੜੀਆਂ ਹੋਈਆਂ ਫਿਰ ਭੀ ਉਸ ਨੂੰ ਮਿਲ ਸਕਦੀਆਂ ਹਾਂ, ਜੇ ਅਸੀ ਸੱਚੇ ਸਤਿਗੁਰੂ ਦੀ ਚਰਨੀਂ ਲੱਗੀਏ ।੪।੧।
ਵਡਹੰਸੁ ਮਹਲਾ ੩ ॥
ਵਡਹੰਸ ਤੀਜੀ ਪਾਤਿਸ਼ਾਹੀ।
ਸੁਣਿਅਹੁ ਕੰਤ ਮਹੇਲੀਹੋ ਪਿਰੁ ਸੇਵਿਹੁ ਸਬਦਿ ਵੀਚਾਰਿ ॥
ਹੇ ਪ੍ਰਭੂ-ਪਤੀ ਦੀ ਜੀਵ-ਇਸਤ®ੀE! (ਮੇਰੀ ਗੱਲ) ਸੁਣ ਲੈਣੀ (ਉਹ ਇਹ ਹੈ ਕਿ) ਗੁਰੂ ਦੇ ਸ਼ਬਦ ਦੀ ਰਾਹੀਂ ਪ੍ਰਭੂ ਦੇ ਗੁਣਾਂ ਦਾ ਵਿਚਾਰ ਕਰ ਕੇ ਪ੍ਰਭੂ-ਪਤੀ ਦੀ ਸੇਵਾ-ਭਗਤੀ ਕਰਿਆ ਕਰੋ ।
ਅਵਗਣਵੰਤੀ ਪਿਰੁ ਨ ਜਾਣਈ ਮੁਠੀ ਰੋਵੈ ਕੰਤ ਵਿਸਾਰਿ ॥
ਜੇਹੜੀ ਜੀਵ-ਇਸਤ®ੀ ਪ੍ਰਭੂ-ਪਤੀ ਨਾਲ ਡੂੰਘੀ ਸਾਂਝ ਨਹੀਂ ਪਾਂਦੀ, ਉਹ ਔਗੁਣਾਂ ਨਾਲ ਭਰੀ ਰਹਿੰਦੀ ਹੈ,
ਰੋਵੈ ਕੰਤ ਸੰਮਾਲਿ ਸਦਾ ਗੁਣ ਸਾਰਿ ਨਾ ਪਿਰੁ ਮਰੈ ਨ ਜਾਏ ॥
ਪ੍ਰਭੂ-ਪਤੀ ਨੂੰ ਭੁਲਾ ਕੇ ਉਹ ਆਤਮਕ ਜੀਵਨ ਲੁਟਾ ਬੈਠਦੀ ਹੈ, ਤੇ, ਦੁਖੀ ਹੰੁਦੀ ਹੈ । ਪਰ ਜੇਹੜੀ ਜੀਵ-ਇਸਤ®ੀ ਪਤੀ ਨੂੰ ਹਿਰਦੇ ਵਿਚ ਵਸਾ ਕੇ ਪ੍ਰਭੂ ਦੇ ਗੁਣ ਸਦਾ ਚੇਤੇ ਕਰ ਕਰ ਕੇ (ਪ੍ਰਭੂ ਦੇ ਦਰ ਤੇ ਸਦਾ) ਅਰਜ਼ੋਈਆਂ ਕਰਦੀ ਰਹਿੰਦੀ ਹੈ, ਉਸ ਦਾ ਖਸਮ (-ਪ੍ਰਭੂ) ਕਦੇ ਮਰਦਾ ਨਹੀਂ, ਉਸ ਨੂੰ ਕਦੇ ਛੱਡ ਕੇ ਨਹੀਂ ਜਾਂਦਾ ।
ਗੁਰਮੁਖਿ ਜਾਤਾ ਸਬਦਿ ਪਛਾਤਾ ਸਾਚੈ ਪ੍ਰੇਮਿ ਸਮਾਏ ॥
ਜੇਹੜੀ ਜੀਵ-ਇਸਤ®ੀ ਗੁਰੂ ਦੀ ਸਰਨ ਪੈ ਕੇ ਪ੍ਰਭੂ ਨਾਲ ਡੂੰਘੀ ਸਾਂਝ ਪਾਂਦੀ ਹੈ, ਗੁਰੂ ਦੇ ਸ਼ਬਦ ਦੀ ਰਾਹੀਂ ਪ੍ਰਭੂ ਨਾਲ ਜਾਣ-ਪਛਾਣ ਬਣਾਂਦੀ ਹੈ, ਉਹ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਦੇ ਪ੍ਰੇਮ ਵਿਚ ਲੀਨ ਰਹਿੰਦੀ ਹੈ ।
ਜਿਨਿ ਅਪਣਾ ਪਿਰੁ ਨਹੀ ਜਾਤਾ ਕਰਮ ਬਿਧਾਤਾ ਕੂੜਿ ਮੁਠੀ ਕੂੜਿਆਰੇ ॥
ਜਿਸ ਜੀਵ-ਇਸਤ®ੀ ਨੇ ਆਪਣੇ ਉਸ ਪ੍ਰਭੂ-ਪਤੀ ਨਾਲ ਸਾਂਝ ਨਹੀਂ ਬਣਾਈ ਜੋ ਸਭ ਜੀਵਾਂ ਨੂੰ ਉਹਨਾਂ ਦੇ ਕਰਮਾਂ ਅਨੁਸਾਰ ਪੈਦਾ ਕਰਨ ਵਾਲਾ ਹੈ, ਉਸ ਕੂੜ ਦੀ ਵਣਜਾਰਨ ਨੂੰ ਮਾਇਆ ਦਾ ਮੋਹ ਠੱਗੀ ਰੱਖਦਾ ਹੈ
ਸੁਣਿਅਹੁ ਕੰਤ ਮਹੇਲੀਹੋ ਪਿਰੁ ਸੇਵਿਹੁ ਸਬਦਿ ਵੀਚਾਰੇ ॥੧॥
(ਇਸ ਵਾਸਤੇ) ਹੇ ਪ੍ਰਭੂ-ਪਤੀ ਦੀ ਜੀਵ-ਇਸਤ®ੀE! (ਮੇਰੀ ਬੇਨਤੀ) ਸੁਣ ਲੈਣੀ—ਗੁਰੂ ਦੇ ਸ਼ਬਦ ਦੀ ਰਾਹੀਂ ਪ੍ਰਭੂ ਦੇ ਗੁਣਾਂ ਦੀ ਵਿਚਾਰ ਕਰ ਕੇ ਪ੍ਰਭੂ ਦੀ ਸੇਵਾ-ਭਗਤੀ ਕਰਿਆ ਕਰੋ ।੧।
ਸਭੁ ਜਗੁ ਆਪਿ ਉਪਾਇਓਨੁ ਆਵਣੁ ਜਾਣੁ ਸੰਸਾਰਾ ॥
ਹੇ ਭਾਈ! ਸਾਰਾ ਜਗਤ, ਤੇ, ਜਗਤ ਦਾ ਜਨਮ ਮਰਨ ਪਰਮਾਤਮਾ ਨੇ ਆਪ ਬਣਾਇਆ ਹੈ ।
ਮਾਇਆ ਮੋਹੁ ਖੁਆਇਅਨੁ ਮਰਿ ਜੰਮੈ ਵਾਰੋ ਵਾਰਾ ॥
ਮਾਇਆ ਦਾ ਮੋਹ (ਪੈਦਾ ਕਰ ਕੇ ਇਸ ਮੋਹ ਵਿਚ ਜਗਤ ਨੂੰ ਪਰਮਾਤਮਾ ਨੇ) ਆਪ ਹੀ ਭੁਲਾਇਆ ਹੋਇਆ ਹੈ (ਤਾਂਹੀਏਂ) ਮੁੜ ਮੁੜ ਜੰਮਦਾ ਮਰਦਾ ਰਹਿੰਦਾ ਹੈ ।
ਮਰਿ ਜੰਮੈ ਵਾਰੋ ਵਾਰਾ ਵਧਹਿ ਬਿਕਾਰਾ ਗਿਆਨ ਵਿਹੂਣੀ ਮੂਠੀ ॥
(ਮਾਇਆ ਦੇ ਮੋਹ ਵਿਚ ਫਸ ਕੇ ਜੀਵ) ਮੁੜ ਮੁੜ ਜੰਮਦਾ ਮਰਦਾ ਰਹਿੰਦਾ ਹੈ, (ਇਸ ਵਿਚ) ਵਿਕਾਰ ਵਧਦੇ ਰਹਿੰਦੇ ਹਨ । ਆਤਮਕ ਜੀਵਨ ਦੀ ਸੂਝ ਤੋਂ ਸੱਖਣੀ ਦੁਨੀਆ ਆਤਮਕ ਜੀਵਨ ਦੀ ਰਾਸ-ਪੂੰਜੀ ਲੁਟਾ ਬੈਠਦੀ ਹੈ ।
ਬਿਨੁ ਸਬਦੈ ਪਿਰੁ ਨ ਪਾਇਓ ਜਨਮੁ ਗਵਾਇਓ ਰੋਵੈ ਅਵਗੁਣਿਆਰੀ ਝੂਠੀ ॥
ਗੁਰੂ ਦੇ ਸ਼ਬਦ ਤੋਂ ਬਿਨਾ ਜੀਵ-ਇਸਤ®ੀ ਪ੍ਰਭੂ-ਪਤੀ ਦਾ ਮਿਲਾਪ ਪ੍ਰਾਪਤ ਨਹੀਂ ਕਰ ਸਕਦੀ । ਆਪਣਾ ਜਨਮ ਅਜਾਈਂ ਗਵਾ ਲੈਂਦੀ ਹੈ; ਔਗੁਣਾਂ ਨਾਲ ਭਰੀ ਹੋਈ, ਤੇ, ਝੂਠੇ ਮੋਹ ਵਿਚ ਫਸੀ ਹੋਈ ਦੁਖੀ ਹੰੁਦੀ ਰਹਿੰਦੀ ਹੈ ।
ਪਿਰੁ ਜਗਜੀਵਨੁ ਕਿਸ ਨੋ ਰੋਈਐ ਰੋਵੈ ਕੰਤੁ ਵਿਸਾਰੇ ॥
ਪਰ, ਹੇ ਭਾਈ! ਪ੍ਰਭੂ ਆਪ ਹੀ ਜਗਤ ਦਾ ਜੀਵਨ (-ਅਧਾਰ) ਹੈ, ਕਿਸੇ ਦੇ ਆਤਮਕ ਮੌਤ ਮਰਨ ਤੇ ਰੋਣਾ ਭੀ ਕੀਹ ਹੋਇਆ? (ਜੀਵ-ਇਸਤ®ੀ) ਪ੍ਰਭੂ-ਪਤੀ ਨੂੰ ਭੁਲਾ ਕੇ ਦੁਖੀ ਹੰੁਦੀ ਰਹਿੰਦੀ ਹੈ ।
ਸਭੁ ਜਗੁ ਆਪਿ ਉਪਾਇਓਨੁ ਆਵਣੁ ਜਾਣੁ ਸੰਸਾਰੇ ॥੨॥
ਹੇ ਭਾਈ! ਸਾਰੇ ਜਗਤ ਨੂੰ ਪ੍ਰਭੂ ਨੇ ਆਪ ਹੀ ਪੈਦਾ ਕੀਤਾ ਹੈ, ਜਗਤ ਦਾ ਜਨਮ ਮਰਨ (ਭੀ) ਪ੍ਰਭੂ ਨੇ ਆਪ ਹੀ ਬਣਾਇਆ ਹੈ ।੨।
ਸੋ ਪਿਰੁ ਸਚਾ ਸਦ ਹੀ ਸਾਚਾ ਹੈ ਨਾ ਓਹੁ ਮਰੈ ਨ ਜਾਏ ॥
ਹੇ ਭਾਈ! ਉਹ ਪ੍ਰਭੂ-ਪਤੀ ਸਦਾ ਜੀਊਂਦਾ ਹੈ, ਸਦਾ ਹੀ ਜੀਊਂਦਾ ਹੈ, ਉਹ ਨਾਹ ਮਰਦਾ ਹੈ ਨਾਹ ਜੰਮਦਾ ਹੈ ।
ਭੂਲੀ ਫਿਰੈ ਧਨ ਇਆਣੀਆ ਰੰਡ ਬੈਠੀ ਦੂਜੈ ਭਾਏ ॥
ਅੰਞਾਣ ਜੀਵ-ਇਸਤ®ੀ ਉਸ ਤੋਂ ਖੁੰਝੀ ਫਿਰਦੀ ਹੈ, ਮਾਇਆ ਦੇ ਮੋਹ ਵਿਚ ਫਸ ਕੇ ਪ੍ਰਭੂ ਤੋਂ ਵਿਛੁੜੀ ਰਹਿੰਦੀ ਹੈ ।
ਰੰਡ ਬੈਠੀ ਦੂਜੈ ਭਾਏ ਮਾਇਆ ਮੋਹਿ ਦੁਖੁ ਪਾਏ ਆਵ ਘਟੈ ਤਨੁ ਛੀਜੈ ॥
ਹੋਰ ਹੋਰ ਪਿਆਰ ਦੇ ਕਾਰਨ ਪ੍ਰਭੂ ਤੋਂ ਵਿਛੁੜੀ ਰਹਿੰਦੀ ਹੈ, ਮਾਇਆ ਦੇ ਮੋਹ ਵਿਚ ਫਸ ਕੇ ਦੁੱਖ ਸਹਿੰਦੀ ਹੈ, (ਇਸ ਮੋਹ ਵਿਚ ਇਸ ਦੀ) ਉਮਰ ਗੁਜ਼ਰਦੀ ਜਾਂਦੀ ਹੈ, ਤੇ, ਸਰੀਰ ਕਮਜ਼ੋਰ ਹੰੁਦਾ ਜਾਂਦਾ ਹੈ ।
ਜੋ ਕਿਛੁ ਆਇਆ ਸਭੁ ਕਿਛੁ ਜਾਸੀ ਦੁਖੁ ਲਾਗਾ ਭਾਇ ਦੂਜੈ ॥
ਜੋ ਕੁਝ ਇਥੇ ਜੰਮਿਆ ਹੈ ਉਹ ਸਭ ਕੁਝ ਨਾਸ ਹੋ ਜਾਂਦਾ ਹੈ, ਪਰ ਮਾਇਆ ਦੇ ਮੋਹ ਦੇ ਕਾਰਨ (ਇਹ ਅਟੱਲ ਨਿਯਮ ਭੁਲਾ ਕੇ ਜੀਵ ਨੂੰ ਕਿਸੇ ਦੇ ਮਰਨ ਤੇ) ਦੁੱਖ ਵਾਪਰਦਾ ਹੈ ।
ਜਮਕਾਲੁ ਨ ਸੂਝੈ ਮਾਇਆ ਜਗੁ ਲੂਝੈ ਲਬਿ ਲੋਭਿ ਚਿਤੁ ਲਾਏ ॥
ਜਗਤ (ਸਦਾ) ਮਾਇਆ ਦੀ ਖ਼ਾਤਰ ਲੜਦਾ-ਝਗੜਦਾ ਹੈ, ਇਸ ਨੂੰ (ਸਿਰ ਉਤੇ) ਮੌਤ ਨਹੀਂ ਸੁੱਝਦੀ, ਲੱਬ ਵਿਚ ਲੋਭ ਵਿਚ ਚਿੱਤ ਲਾਈ ਰੱਖਦਾ ਹੈ ।
ਸੋ ਪਿਰੁ ਸਾਚਾ ਸਦ ਹੀ ਸਾਚਾ ਨਾ ਓਹੁ ਮਰੈ ਨ ਜਾਏ ॥੩॥
ਹੇ ਭਾਈ! ਉਹ ਪ੍ਰਭੂ-ਪਤੀ ਸਦਾ ਜੀਊਂਦਾ ਹੈ, ਸਦਾ ਹੀ ਜੀਊਂਦਾ ਹੈ, ਉਹ ਨਾਹ ਮਰਦਾ ਹੈ ਨਾਹ ਜੰਮਦਾ ਹੈ ।੩।
ਇਕਿ ਰੋਵਹਿ ਪਿਰਹਿ ਵਿਛੁੰਨੀਆ ਅੰਧੀ ਨਾ ਜਾਣੈ ਪਿਰੁ ਨਾਲੇ ॥
ਕਈ ਜੀਵ-ਇਸਤ®ੀਆਂ ਐਸੀਆਂ ਹਨ ਜੋ ਪ੍ਰਭੂ-ਪਤੀ ਤੋਂ ਵਿਛੁੜ ਕੇ ਦੁੱਖੀ ਰਹਿੰਦੀਆਂ ਹਨ । ਮਾਇਆ ਦੇ ਮੋਹ ਵਿਚ ਅੰਨ੍ਹੀ ਹੋਈ ਜੀਵ-ਇਸਤ®ੀ ਇਹ ਨਹੀਂ ਸਮਝਦੀ ਕਿ ਪ੍ਰਭੂ-ਪਤੀ ਹਰ ਵੇਲੇ ਨਾਲ ਵੱਸਦਾ ਹੈ ।
ਗੁਰ ਪਰਸਾਦੀ ਸਾਚਾ ਪਿਰੁ ਮਿਲੈ ਅੰਤਰਿ ਸਦਾ ਸਮਾਲੇ ॥
ਗੁਰੂ ਦੀ ਕਿਰਪਾ ਨਾਲ ਜੇਹੜੀ ਜੀਵ-ਇਸਤ®ੀ ਪ੍ਰਭੂ-ਪਤੀ ਨੂੰ ਸਦਾ ਆਪਣੇ ਹਿਰਦੇ ਵਿਚ ਵਸਾਦੀ ਰੱਖਦੀ ਹੈ, ਉਸ ਨੂੰ ਸਦਾ ਜੀਊਂਦਾ-ਜਾਗਦਾ ਪ੍ਰਭੂ ਮਿਲ ਪੈਂਦਾ ਹੈ,
ਪਿਰੁ ਅੰਤਰਿ ਸਮਾਲੇ ਸਦਾ ਹੈ ਨਾਲੇ ਮਨਮੁਖਿ ਜਾਤਾ ਦੂਰੇ ॥
ਉਹ ਜੀਵ-ਇਸਤ®ੀ ਸਦਾ ਪ੍ਰਭੂ-ਪਤੀ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦੀ ਹੈ ਉਸ ਨੂੰ ਉਹ ਸਦਾ ਅੰਗ-ਸੰਗ ਦਿੱਸਦਾ ਹੈ । ਪਰ, ਆਪਣੇ ਮਨ ਦੇ ਪਿੱਛੇ ਤੁਰਨ ਵਾਲੀ ਪ੍ਰਭੂ ਨੂੰ ਦੂਰ ਵੱਸਦਾ ਸਮਝਦੀ ਹੈ ।
ਇਹੁ ਤਨੁ ਰੁਲੈ ਰੁਲਾਇਆ ਕਾਮਿ ਨ ਆਇਆ ਜਿਨਿ ਖਸਮੁ ਨ ਜਾਤਾ ਹਦੂਰੇ ॥
ਹੇ ਭਾਈ! ਜਿਸ ਜੀਵ-ਇਸਤ®ੀ ਨੇ ਖਸਮ-ਪ੍ਰਭੂ ਨੂੰ ਅੰਗ-ਸੰਗ ਵੱਸਦਾ ਨਾਹ ਸਮਝਿਆ, ਉਸ ਦਾ ਇਹ ਸਰੀਰ (ਵਿਕਾਰਾਂ ਵਿਚ) ਰੁਲਾਇਆ ਰੁਲਦਾ ਹੈ, ਤੇ, ਕਿਸੇ ਕੰਮ ਨਹੀਂ ਆਉਂਦਾ ।