Sri Guru Granth Sahib Ji — Ang 590 (punjabi)
ਨਾਨਕ ਬਿਨੁ ਸਤਿਗੁਰ ਸੇਵੇ ਜਮ ਪੁਰਿ ਬਧੇ ਮਾਰੀਅਨਿ ਮੁਹਿ ਕਾਲੈ ਉਠਿ ਜਾਹਿ ॥੧॥
ਹੇ ਨਾਨਕ! ਸਤਿਗੁਰੂ ਦੀ ਸੇਵਾ ਤੋਂ ਬਿਨਾ ਕਾਲੇ-ਮੂੰਹ (ਸੰਸਾਰ ਤੋਂ) ਤੁਰ ਜਾਂਦੇ ਹਨ ਤੇ ਜਮਪੁਰੀ ਵਿਚ ਬੱਧੇ ਹੋਏ ਮਾਰ ਖਾਂਦੇ ਹਨ (ਭਾਵ, ਇਸ ਲੋਕ ਵਿਚ ਮੁਕਾਲਖ ਖੱਟਦੇ ਹਨ ਤੇ ਅਗਾਂਹ ਭੀ ਦੁਖੀ ਹੰੁਦੇ ਹਨ) ।੧।
ਮਹਲਾ ੧ ॥
ਪਹਿਲੀ ਪਾਤਿਸ਼ਾਹੀ।
ਜਾਲਉ ਐਸੀ ਰੀਤਿ ਜਿਤੁ ਮੈ ਪਿਆਰਾ ਵੀਸਰੈ ॥
ਮੈਂ ਇਹੋ ਜਿਹੀ ਰੀਤ ਨੂੰ ਸਾੜ ਦਿਆਂ ਜਿਸ ਕਰਕੇ ਪਿਆਰਾ ਪ੍ਰਭੂ ਮੈਨੂੰ ਵਿਸਰ ਜਾਏ,
ਨਾਨਕ ਸਾਈ ਭਲੀ ਪਰੀਤਿ ਜਿਤੁ ਸਾਹਿਬ ਸੇਤੀ ਪਤਿ ਰਹੈ ॥੨॥
ਹੇ ਨਾਨਕ! ਪ੍ਰੇਮ ਉਹੋ ਹੀ ਚੰਗਾ ਹੈ ਜਿਸ ਦੀ ਰਾਹੀਂ ਖਸਮ ਨਾਲ ਇੱਜ਼ਤ ਬਣੀ ਰਹੇ ।੨।
ਪਉੜੀ ॥
pauVI[
ਹਰਿ ਇਕੋ ਦਾਤਾ ਸੇਵੀਐ ਹਰਿ ਇਕੁ ਧਿਆਈਐ ॥
ਇਕੋ ਦਾਤਾਰ ਕਰਤਾਰ ਦੀ ਸੇਵਾ ਕਰਨੀ ਚਾਹੀਦੀ ਹੈ, ਇਕੋ ਪਰਮਾਤਮਾ ਨੂੰ ਹੀ ਸਿਮਰਨਾ ਚਾਹੀਦਾ ਹੈ;
ਹਰਿ ਇਕੋ ਦਾਤਾ ਮੰਗੀਐ ਮਨ ਚਿੰਦਿਆ ਪਾਈਐ ॥
ਇਕੋ ਹਰੀ ਦਾਤਾਰ ਕੋਲੋਂ ਹੀ ਦਾਨ ਮੰਗਣਾ ਚਾਹੀਦਾ ਹੈ, ਜਿਸ ਪਾਸੋਂ ਮਨ-ਮੰਗੀ ਮੁਰਾਦ ਮਿਲ ਜਾਏ;
ਜੇ ਦੂਜੇ ਪਾਸਹੁ ਮੰਗੀਐ ਤਾ ਲਾਜ ਮਰਾਈਐ ॥
ਜੇ ਕਿਸੇ ਹੋਰ ਕੋਲੋਂ ਮੰਗੀਏ ਤਾਂ ਸ਼ਰਮ ਨਾਲ ਮਰ ਜਾਈਏ (ਭਾਵ, ਕਿਸੇ ਹੋਰ ਪਾਸੋਂ ਮੰਗਣ ਨਾਲੋਂ ਸ਼ਰਮ ਨਾਲ ਮਰ ਜਾਣਾ ਚੰਗਾ ਹੈ) ।
ਜਿਨਿ ਸੇਵਿਆ ਤਿਨਿ ਫਲੁ ਪਾਇਆ ਤਿਸੁ ਜਨ ਕੀ ਸਭ ਭੁਖ ਗਵਾਈਐ ॥
ਜਿਸ ਭੀ ਮਨੁੱਖ ਨੇ ਹਰੀ ਨੂੰ ਸੇਵਿਆ ਹੈ ਉਸੇ ਨੇ ਫਲ ਪਾ ਲਿਆ ਹੈ, ਉਸ ਮਨੁੱਖ ਦੀ ਸਾਰੀ ਤਿ®ਸ਼ਨਾ ਦੂਰ ਹੋ ਗਈ ਹੈ ।
ਨਾਨਕੁ ਤਿਨ ਵਿਟਹੁ ਵਾਰਿਆ ਜਿਨ ਅਨਦਿਨੁ ਹਿਰਦੈ ਹਰਿ ਨਾਮੁ ਧਿਆਈਐ ॥੧੦॥
ਨਾਨਕ ਸਦਕੇ ਹੈ ਉਹਨਾਂ ਮਨੁੱਖਾਂ ਤੋਂ, ਜੋ ਹਰ ਵੇਲੇ ਹਿਰਦੇ ਵਿਚ ਪ੍ਰਭੂ ਦਾ ਨਾਮ ਸਿਮਰਦੇ ਹਨ ।੧੦।
ਸਲੋਕੁ ਮਃ ੩ ॥
ਸਲੋਕ ਤੀਜੀ ਪਾਤਿਸ਼ਾਹੀ।
ਭਗਤ ਜਨਾ ਕੰਉ ਆਪਿ ਤੁਠਾ ਮੇਰਾ ਪਿਆਰਾ ਆਪੇ ਲਇਅਨੁ ਜਨ ਲਾਇ ॥
ਪਿਆਰਾ ਪ੍ਰਭੂ ਆਪਣੇ ਭਗਤਾਂ ਤੇ ਆਪ ਪ੍ਰਸੰਨ ਹੰੁਦਾ ਹੈ ਤੇ ਆਪ ਹੀ ਉਸ ਨੇ ਉਹਨਾਂ ਨੂੰ ਆਪਣੇ ਨਾਲ ਜੋੜ ਲਿਆ ਹੈ
ਪਾਤਿਸਾਹੀ ਭਗਤ ਜਨਾ ਕਉ ਦਿਤੀਅਨੁ ਸਿਰਿ ਛਤੁ ਸਚਾ ਹਰਿ ਬਣਾਇ ॥
ਭਗਤਾਂ ਦੇ ਸਿਰ ਤੇ ਸੱਚਾ ਛੱਤ® ਝੁਲਾ ਕੇ ਉਸ ਨੇ ਭਗਤਾਂ ਨੂੰ ਪਾਤਸ਼ਾਹੀ ਬਖ਼ਸ਼ੀ ਹੈ
ਸਦਾ ਸੁਖੀਏ ਨਿਰਮਲੇ ਸਤਿਗੁਰ ਕੀ ਕਾਰ ਕਮਾਇ ॥
ਸਤਿਗੁਰੂ ਦੀ ਦੱਸੀ ਕਾਰ ਕਮਾ ਕੇ ਉਹ ਸਦਾ ਸੁਖੀਏ ਤੇ ਪਵਿਤ® ਰਹਿੰਦੇ ਹਨ ।
ਰਾਜੇ ਓਇ ਨ ਆਖੀਅਹਿ ਭਿੜਿ ਮਰਹਿ ਫਿਰਿ ਜੂਨੀ ਪਾਹਿ ॥
ਰਾਜੇ ਉਹਨਾਂ ਨੂੰ ਨਹੀਂ ਆਖੀਦਾ ਜੋ ਆਪੋ ਵਿਚ ਲੜ ਮਰਦੇ ਹਨ ਤੇ ਫਿਰ ਜੂਨਾਂ ਵਿਚ ਪੈ ਜਾਂਦੇ ਹਨ
ਨਾਨਕ ਵਿਣੁ ਨਾਵੈ ਨਕਂੀ ਵਢਂੀ ਫਿਰਹਿ ਸੋਭਾ ਮੂਲਿ ਨ ਪਾਹਿ ॥੧॥
(ਕਿਉਂਕਿ) ਹੇ ਨਾਨਕ! ਨਾਮ ਤੋਂ ਸੱਖਣੇ ਰਾਜੇ ਭੀ ਨਕ-ਵੱਢੇ ਫਿਰਦੇ ਹਨ ਤੇ ਕਦੇ ਸੋਭਾ ਨਹੀਂ ਪਾਂਦੇ ।੧।
ਮਃ ੩ ॥
ਤੀਜੀ ਪਾਤਿਸ਼ਾਹੀ।
ਸੁਣਿ ਸਿਖਿਐ ਸਾਦੁ ਨ ਆਇਓ ਜਿਚਰੁ ਗੁਰਮੁਖਿ ਸਬਦਿ ਨ ਲਾਗੈ ॥
ਜਦ ਤਾਈਂ ਸਤਿਗੁਰੂ ਦੇ ਸਨਮੁਖ ਹੋ ਕੇ ਮਨੁੱਖ ਸਤਿਗੁਰੂ ਦੇ ਸ਼ਬਦ ਵਿਚ ਨਹੀਂ ਜੁੜਦਾ ਤਦ ਤਾਈਂ ਸਤਿਗੁਰੂ ਦੀ ਸਿੱਖਿਆ ਨਿਰੀ ਸੁਣ ਕੇ ਸੁਆਦ ਨਹੀਂ ਆਉਂਦਾ
ਸਤਿਗੁਰਿ ਸੇਵਿਐ ਨਾਮੁ ਮਨਿ ਵਸੈ ਵਿਚਹੁ ਭ੍ਰਮੁ ਭਉ ਭਾਗੈ ॥
ਸਤਿਗੁਰੂ ਦੀ ਦੱਸੀ ਸੇਵਾ ਕੀਤਿਆਂ ਹੀ ਨਾਮ ਮਨ ਵਿਚ ਵੱਸਦਾ ਹੈ ਤੇ ਅੰਦਰੋਂ ਭਰਮ ਤੇ ਡਰ ਦੂਰ ਹੋ ਜਾਂਦਾ ਹੈ ।
ਜੇਹਾ ਸਤਿਗੁਰ ਨੋ ਜਾਣੈ ਤੇਹੋ ਹੋਵੈ ਤਾ ਸਚਿ ਨਾਮਿ ਲਿਵ ਲਾਗੈ ॥
ਜਦੋਂ ਮਨੁੱਖ ਜਿਹੋ ਜਿਹਾ ਆਪਣੇ ਸਤਿਗੁਰੂ ਨੂੰ ਸਮਝਦਾ ਹੈ, ਤਿਹੋ ਜਿਹਾ ਆਪ ਬਣ ਜਾਏ (ਭਾਵ, ਜਦੋਂ ਆਪਣੇ ਸਤਿਗੁਰੂ ਵਾਲੇ ਗੁਣ ਧਾਰਨ ਕਰੇ) ਤਦੋਂ ਉਸ ਦੀ ਬ੍ਰਿਤੀ ਸੱਚੇ ਨਾਮ ਵਿਚ ਜੁੜਦੀ ਹੈ
ਨਾਨਕ ਨਾਮਿ ਮਿਲੈ ਵਡਿਆਈ ਹਰਿ ਦਰਿ ਸੋਹਨਿ ਆਗੈ ॥੨॥
ਹੇ ਨਾਨਕ! (ਇਹੋ ਜਿਹੇ ਜੀਊੜਿਆਂ ਨੂੰ) ਨਾਮ ਦੇ ਕਾਰਨ ਏਥੇ ਆਦਰ ਮਿਲਦਾ ਹੈ ਤੇ ਅੱਗੇ ਹਰੀ ਦੀ ਨਿਗਾਹ ਦੀ ਦਰਗਾਹ ਵਿਚ ਉਹ ਸੋਭਾ ਪਾਉਂਦੇ ਹਨ ।੨।
ਪਉੜੀ ॥
pauVI[
ਗੁਰਸਿਖਾਂ ਮਨਿ ਹਰਿ ਪ੍ਰੀਤਿ ਹੈ ਗੁਰੁ ਪੂਜਣ ਆਵਹਿ ॥
ਗੁਰਸਿੱਖਾਂ ਦੇ ਮਨ ਵਿਚ ਹਰੀ ਦਾ ਪਿਆਰ ਹੰੁਦਾ ਹੈ ਤੇ (ਉਸ ਪਿਆਰ ਦਾ ਸਦਕਾ ਉਹ) ਆਪਣੇ ਸਤਿਗੁਰੂ ਦੀ ਸੇਵਾ ਕਰਨ ਆਉਂਦੇ ਹਨ
ਹਰਿ ਨਾਮੁ ਵਣੰਜਹਿ ਰੰਗ ਸਿਉ ਲਾਹਾ ਹਰਿ ਨਾਮੁ ਲੈ ਜਾਵਹਿ ॥
(ਸਤਿਗੁਰੂ ਦੇ ਕੋਲ ਆ ਕੇ) ਪਿਆਰ ਨਾਲ ਹਰੀ-ਨਾਮ ਦਾ ਵਪਾਰ ਕਰਦੇ ਹਨ ਤੇ ਹਰੀ-ਨਾਮ ਦਾ ਲਾਭ ਖੱਟ ਕੇ ਲੈ ਜਾਂਦੇ ਹਨ ।
ਗੁਰਸਿਖਾ ਕੇ ਮੁਖ ਉਜਲੇ ਹਰਿ ਦਰਗਹ ਭਾਵਹਿ ॥
(ਇਹੋ ਜਿਹੇ) ਗੁਰਸਿੱਖਾਂ ਦੇ ਮੂੰਹ ਉਜਲੇ ਹੰੁਦੇ ਹਨ ਤੇ ਹਰੀ ਦੀ ਦਰਗਾਹ ਵਿਚ ਉਹ ਪਿਆਰੇ ਲੱਗਦੇ ਹਨ ।
ਗੁਰੁ ਸਤਿਗੁਰੁ ਬੋਹਲੁ ਹਰਿ ਨਾਮ ਕਾ ਵਡਭਾਗੀ ਸਿਖ ਗੁਣ ਸਾਂਝ ਕਰਾਵਹਿ ॥
ਗੁਰੂ ਸਤਿਗੁਰੂ ਹਰੀ ਦੇ ਨਾਮ ਦਾ (ਮਾਨੋ) ਬੋਹਲ ਹੈ, ਵੱਡੇ ਭਾਗਾਂ ਵਾਲੇ ਸਿੱਖ ਆ ਕੇ ਗੁਣਾਂ ਦੀ ਭਿਆਲੀ ਪਾਉਂਦੇ ਹਨ
ਤਿਨਾ ਗੁਰਸਿਖਾ ਕੰਉ ਹਉ ਵਾਰਿਆ ਜੋ ਬਹਦਿਆ ਉਠਦਿਆ ਹਰਿ ਨਾਮੁ ਧਿਆਵਹਿ ॥੧੧॥
ਸਦਕੇ ਹਾਂ ਉਹਨਾਂ ਗੁਰਸਿੱਖਾਂ ਤੋਂ, ਜੋ ਬਹਦਿਆਂ ਉਠਦਿਆਂ (ਭਾਵ, ਹਰ ਵੇਲੇ) ਹਰੀ ਦਾ ਨਾਮ ਸਿਮਰਦੇ ਹਨ ।੧੧।
ਸਲੋਕ ਮਃ ੩ ॥
ਸਲੋਕ ਤੀਜੀ ਪਾਤਿਸ਼ਾਹੀ।
ਨਾਨਕ ਨਾਮੁ ਨਿਧਾਨੁ ਹੈ ਗੁਰਮੁਖਿ ਪਾਇਆ ਜਾਇ ॥
ਹੇ ਨਾਨਕ! ਨਾਮ (ਹੀ ਅਸਲ) ਖ਼ਜ਼ਾਨਾ ਹੈ, ਜੋ ਸਤਿਗੁਰੂ ਦੇ ਸਨਮੁਖ ਹੋ ਕੇ ਮਿਲ ਸਕਦਾ ਹੈ
ਮਨਮੁਖ ਘਰਿ ਹੋਦੀ ਵਥੁ ਨ ਜਾਣਨੀ ਅੰਧੇ ਭਉਕਿ ਮੁਏ ਬਿਲਲਾਇ ॥੧॥
ਅੰਨ੍ਹੇ ਮਨਮੁਖ (ਹਿਰਦੇ-ਰੂਪ) ਘਰ ਵਿਚ ਹੰੁਦੀ (ਇਸ) ਵਸਤ ਨੂੰ ਨਹੀਂ ਪਛਾਣਦੇ, ਤੇ (ਬਾਹਰ ਮਾਇਆ ਦੇ ਪਿਛੇ) ਵਿਲਕਦੇ ਤੇ ਭਉਂਕਦੇ ਮਰ ਜਾਂਦੇ ਹਨ ।੧।
ਮਃ ੩ ॥
ਤੀਜੀ ਪਾਤਿਸ਼ਾਹੀ।
ਕੰਚਨ ਕਾਇਆ ਨਿਰਮਲੀ ਜੋ ਸਚਿ ਨਾਮਿ ਸਚਿ ਲਾਗੀ ॥
ਜੋ ਸਰੀਰ ਸੱਚੇ ਨਾਮ ਦੀ ਰਾਹੀਂ ਸੱਚੇ ਪ੍ਰਭੂ ਵਿਚ ਜੁੜਿਆ ਹੋਇਆ ਹੈ, ਉਹ ਸੋਨੇ ਵਰਗਾ ਸੁੱਧ ਹੈ
ਨਿਰਮਲ ਜੋਤਿ ਨਿਰੰਜਨੁ ਪਾਇਆ ਗੁਰਮੁਖਿ ਭ੍ਰਮੁ ਭਉ ਭਾਗੀ ॥
ਉਸ ਨੂੰ ਨਿਰਮਲ ਜੋਤਿ (ਰੂਪ) ਮਾਇਆ ਤੋਂ ਰਹਿਤ ਪ੍ਰਭੂ ਮਿਲ ਪੈਂਦਾ ਹੈ ਤੇ ਸਤਿਗੁਰੂ ਦੇ ਸਨਮੁਖ ਹੋ ਕੇ ਉਸ ਦਾ ਭਰਮ ਤੇ ਡਰ ਦੂਰ ਹੋ ਜਾਂਦਾ ਹੈ
ਨਾਨਕ ਗੁਰਮੁਖਿ ਸਦਾ ਸੁਖੁ ਪਾਵਹਿ ਅਨਦਿਨੁ ਹਰਿ ਬੈਰਾਗੀ ॥੨॥
ਹੇ ਨਾਨਕ! ਸਤਿਗੁਰੂ ਦੇ ਸਨਮੁਖ ਮਨੁੱਖ ਹਰ ਵੇਲੇ ਪਰਮਾਤਮਾ ਦੇ ਵੈਰਾਗੀ ਹੋ ਕੇ ਸਦਾ ਸੁਖ ਪਾਉਂਦੇ ਹਨ ।੨।
ਪਉੜੀ ॥
pauVI[
ਸੇ ਗੁਰਸਿਖ ਧਨੁ ਧੰਨੁ ਹੈ ਜਿਨੀ ਗੁਰ ਉਪਦੇਸੁ ਸੁਣਿਆ ਹਰਿ ਕੰਨੀ ॥
ਧੰਨ ਹਨ ਉਹ ਗੁਰਸਿੱਖ ਜਿਨ੍ਹਾਂ ਨੇ ਸਤਿਗੁਰੂ ਦਾ ਉਪਦੇਸ਼ ਗਹੁ ਨਾਲ ਸੁਣਿਆ ਹੈ
ਗੁਰਿ ਸਤਿਗੁਰਿ ਨਾਮੁ ਦ੍ਰਿੜਾਇਆ ਤਿਨਿ ਹੰਉਮੈ ਦੁਬਿਧਾ ਭੰਨੀ ॥
ਸਤਿਗੁਰੂ ਨੇ (ਜਿਸ ਦੇ ਭੀ ਹਿਰਦੇ ਵਿਚ) ਨਾਮ ਦਿ®ੜ੍ਹ ਕੀਤਾ ਹੈ ਉਸ ਨੇ ਹਉਮੈ ਤੇ ਦੁਬਿਧਾ (ਹਿਰਦੇ ਵਿਚੋਂ) ਭੰਨ ਸੁੱਟੀ ਹੈ ।
ਬਿਨੁ ਹਰਿ ਨਾਵੈ ਕੋ ਮਿਤ੍ਰੁ ਨਾਹੀ ਵੀਚਾਰਿ ਡਿਠਾ ਹਰਿ ਜੰਨੀ ॥
ਪ੍ਰਭੂ ਦਾ ਸਿਮਰਨ ਕਰਨ ਵਾਲਿਆਂ (ਗੁਰ-ਸਿੱਖਾਂ) ਨੇ ਇਹ ਗੱਲ ਵਿਚਾਰ ਕੇ ਵੇਖ ਲਈ ਹੈ ਕਿ ਪਰਮਾਤਮਾ ਦੇ ਨਾਮ ਤੋਂ ਬਿਨਾ ਕੋਈ (ਸੱਚਾ) ਮਿਤ® ਨਹੀਂ ਹੈ