Sri Guru Granth Sahib Ji — Ang 593 (punjabi)
ਮਨਮੁਖਿ ਅੰਧ ਨ ਚੇਤਨੀ ਜਨਮਿ ਮਰਿ ਹੋਹਿ ਬਿਨਾਸਿ ॥
ਅੰਨ੍ਹੇ ਮਨਮੁਖ ਹਰੀ ਨੂੰ ਸਿਮਰਦੇ ਨਹੀਂ, ਜਨਮ ਮਰਨ ਦੇ ਗੇੜ ਵਿਚ ਪੈ ਕੇ ਤਬਾਹ ਹੋ ਰਹੇ ਹਨ
ਨਾਨਕ ਗੁਰਮੁਖਿ ਤਿਨੀ ਨਾਮੁ ਧਿਆਇਆ ਜਿਨ ਕੰਉ ਧੁਰਿ ਪੂਰਬਿ ਲਿਖਿਆਸਿ ॥੨॥
ਹੇ ਨਾਨਕ! ਗੁਰੂ ਦੇ ਸਨਮੁਖ ਹੋ ਕੇ ਉਹਨਾਂ ਨੇ ਨਾਮ ਸਿਮਰਿਆ ਹੈ, ਜਿਨ੍ਹਾਂ ਦੇ ਹਿਰਦੇ ਵਿਚ ਧੁਰ ਮੁੱਢ ਤੋਂ (ਕੀਤੇ ਭਲੇ ਕੰਮਾਂ ਦੇ ਸੰਸਕਾਰਾਂ ਅਨੁਸਾਰ ਲੇਖ) ਲਿਖਿਆ ਪਿਆ ਹੈ ।੨।
ਪਉੜੀ ॥
pauVI[
ਹਰਿ ਨਾਮੁ ਹਮਾਰਾ ਭੋਜਨੁ ਛਤੀਹ ਪਰਕਾਰ ਜਿਤੁ ਖਾਇਐ ਹਮ ਕਉ ਤ੍ਰਿਪਤਿ ਭਈ ॥
ਹਰੀ ਦਾ ਨਾਮ ਸਾਡਾ ਛੱਤੀ (੩੬) ਤਰ੍ਹਾਂ ਦਾ (ਭਾਵ, ਕਈ ਸੁਆਦਾਂ ਵਾਲਾ) ਭੋਜਨ ਹੈ, ਜਿਸ ਨੂੰ ਖਾ ਕੇ ਅਸੀ ਰੱਜ ਗਏ ਹਾਂ (ਭਾਵ, ਮਾਇਕ ਪਦਾਰਥਾਂ ਵਲੋਂ ਤਿ®ਪਤ ਹੋ ਗਏ ਹਾਂ)
ਹਰਿ ਨਾਮੁ ਹਮਾਰਾ ਪੈਨਣੁ ਜਿਤੁ ਫਿਰਿ ਨੰਗੇ ਨ ਹੋਵਹ ਹੋਰ ਪੈਨਣ ਕੀ ਹਮਾਰੀ ਸਰਧ ਗਈ ॥
ਹਰੀ ਦਾ ਨਾਮ ਹੀ ਸਾਡੀ ਪੁਸ਼ਾਕ ਹੈ ਜਿਸ ਨੂੰ ਪਹਿਨ ਕੇ ਕਦੇ ਬੇ-ਪੜਦਾ ਨਾਹ ਹੋਵਾਂਗੇ, ਤੇ ਹੋਰ (ਸੁੰਦਰ) ਪੁਸ਼ਾਕਾਂ ਪਾਉਣ ਦੀ ਸਾਡੀ ਚਾਹ ਦੂਰ ਹੋ ਗਈ ਹੈ ।
ਹਰਿ ਨਾਮੁ ਹਮਾਰਾ ਵਣਜੁ ਹਰਿ ਨਾਮੁ ਵਾਪਾਰੁ ਹਰਿ ਨਾਮੈ ਕੀ ਹਮ ਕੰਉ ਸਤਿਗੁਰਿ ਕਾਰਕੁਨੀ ਦੀਈ ॥
ਹਰੀ ਦਾ ਨਾਮ ਸਾਡਾ ਵਣਜ, ਨਾਮ ਹੀ ਸਾਡਾ ਵਪਾਰ ਹੈ ਤੇ ਸਤਿਗੁਰੂ ਨੇ ਸਾਨੂੰ ਨਾਮ ਦੀ ਹੀ ਮੁਖ਼ਤਿਆਰੀ ਦਿੱਤੀ ਹੈ
ਹਰਿ ਨਾਮੈ ਕਾ ਹਮ ਲੇਖਾ ਲਿਖਿਆ ਸਭ ਜਮ ਕੀ ਅਗਲੀ ਕਾਣਿ ਗਈ ॥
ਹਰੀ ਦੇ ਨਾਮ ਦਾ ਹੀ ਅਸਾਂ ਲੇਖਾ ਲਿਖਿਆ ਹੈ, (ਜਿਸ ਲੇਖੇ ਕਰ ਕੇ) ਜਮ ਦੀ ਪਹਿਲੀ ਖ਼ੁਸ਼ਾਮਦ ਦੂਰ ਹੋ ਗਈ ਹੈ ।
ਹਰਿ ਕਾ ਨਾਮੁ ਗੁਰਮੁਖਿ ਕਿਨੈ ਵਿਰਲੈ ਧਿਆਇਆ ਜਿਨ ਕੰਉ ਧੁਰਿ ਕਰਮਿ ਪਰਾਪਤਿ ਲਿਖਤੁ ਪਈ ॥੧੭॥
ਪਰ ਕਿਸੇ ਵਿਰਲੇ ਗੁਰਮੁਖ ਨੇ ਨਾਮ ਸਿਮਰਿਆ ਹੈ (ਉਹੀ ਸਿਮਰਦੇ ਹਨ) ਜਿਨ੍ਹਾਂ ਨੂੰ ਧੁਰੋਂ ਬਖ਼ਸ਼ਸ਼ ਦੀ ਰਾਹੀਂ (ਪਿਛਲੇ ਕੀਤੇ ਕੰਮਾਂ ਦੇ ਸੰਸਕਾਰਾਂ ਅਨੁਸਾਰ ਉੱਕਰੇ ਹੋਏ) ਲੇਖ ਦੀ ਪਰਾਪਤੀ ਹੋਈ ਹੈ ।੧੨।
ਸਲੋਕ ਮਃ ੩ ॥
ਸਲੋਕ ਤੀਜੀ ਪਾਤਿਸ਼ਾਹੀ।
ਜਗਤੁ ਅਗਿਆਨੀ ਅੰਧੁ ਹੈ ਦੂਜੈ ਭਾਇ ਕਰਮ ਕਮਾਇ ॥
ਸੰਸਾਰ ਅੰਨ੍ਹਾ ਤੇ ਅਗਿਆਨੀ ਹੈ, ਮਾਇਆ ਦੇ ਮੋਹ ਵਿਚ ਕੰਮ ਕਰ ਰਿਹਾ ਹੈ
ਦੂਜੈ ਭਾਇ ਜੇਤੇ ਕਰਮ ਕਰੇ ਦੁਖੁ ਲਗੈ ਤਨਿ ਧਾਇ ॥
(ਪਰ) ਮਾਇਆ ਦੇ ਮੋਹ ਵਿਚ ਜਿਤਨੇ ਭੀ ਕਰਮ ਕਰਦਾ ਹੈ (ਉਤਨਾ ਹੀ) ਸਰੀਰ ਨੂੰ ਦੁੱਖ ਧਾ ਕੇ ਲੱਗਦਾ ਹੈ (ਭਾਵ, ਖ਼ਾਸ ਤੌਰ ਤੇ ਦੁੱਖ ਲੱਗਦਾ ਹੈ) ।
ਗੁਰ ਪਰਸਾਦੀ ਸੁਖੁ ਊਪਜੈ ਜਾ ਗੁਰ ਕਾ ਸਬਦੁ ਕਮਾਇ ॥
ਜੇ ਜਗਤ ਗੁਰੂ ਦਾ ਸ਼ਬਦ ਕਮਾਏ
ਸਚੀ ਬਾਣੀ ਕਰਮ ਕਰੇ ਅਨਦਿਨੁ ਨਾਮੁ ਧਿਆਇ ॥
ਸੱਚੀ ਬਾਣੀ ਦੀ ਰਾਹੀਂ ਹਰ ਵੇਲੇ ਨਾਮ ਸਿਮਰਨ ਦੇ ਕਰਮ ਕਰੇ, ਤਾਂ ਸਤਿਗੁਰੂ ਦੀ ਮੇਹਰ ਨਾਲ ਸੁਖ ਉਪਜਦਾ ਹੈ ।
ਨਾਨਕ ਜਿਤੁ ਆਪੇ ਲਾਏ ਤਿਤੁ ਲਗੇ ਕਹਣਾ ਕਿਛੂ ਨ ਜਾਇ ॥੧॥
ਹੇ ਨਾਨਕ! ਕੋਈ ਗੱਲ ਆਖ ਨਹੀਂ ਸਕੀਦੀ, ਜਿੱਧਰ ਆਪ ਹਰੀ (ਜੀਵਾਂ ਨੂੰ) ਜੋੜਦਾ ਹੈ, ਉਧਰ ਹੀ ਜੁੜਦੇ ਹਨ ।੧।
ਮਃ ੩ ॥
ਤੀਜੀ ਪਾਤਿਸ਼ਾਹੀ।
ਹਮ ਘਰਿ ਨਾਮੁ ਖਜਾਨਾ ਸਦਾ ਹੈ ਭਗਤਿ ਭਰੇ ਭੰਡਾਰਾ ॥
ਸਾਡੇ (ਹਿਰਦੇ-ਰੂਪ) ਘਰ ਵਿਚ ਸਦਾ ਨਾਮ (ਰੂਪ) ਖ਼ਜ਼ਾਨਾ (ਮੌਜੂਦ) ਹੈ ਤੇ ਭਗਤੀ ਦੇ ਭੰਡਾਰ ਭਰੇ ਹੋਏ ਹਨ
ਸਤਗੁਰੁ ਦਾਤਾ ਜੀਅ ਕਾ ਸਦ ਜੀਵੈ ਦੇਵਣਹਾਰਾ ॥
(ਕਿਉਂਕਿ) ਆਤਮਕ ਜੀਵਨ ਦੇਣ ਵਾਲਾ ਸਤਿਗੁਰੂ ਸਦਾ ਅਸਾਡੇ ਸਿਰ ਤੇ ਕਾਇਮ ਹੈ ।
ਅਨਦਿਨੁ ਕੀਰਤਨੁ ਸਦਾ ਕਰਹਿ ਗੁਰ ਕੈ ਸਬਦਿ ਅਪਾਰਾ ॥
(ਨਾਮ ਖ਼ਜ਼ਾਨੇ ਦੀ ਬਰਕਤਿ ਨਾਲ) ਅਸੀ ਸਤਿਗੁਰੂ ਦੇ ਅਪਾਰ ਸ਼ਬਦ ਦੀ ਰਾਹੀਂ ਸਦਾ ਹਰ ਵੇਲੇ ਹਰੀ ਦੇ ਗੁਣ ਗਾਉਂਦੇ ਹਾਂ
ਸਬਦੁ ਗੁਰੂ ਕਾ ਸਦ ਉਚਰਹਿ ਜੁਗੁ ਜੁਗੁ ਵਰਤਾਵਣਹਾਰਾ ॥
ਤੇ ਸਤਿਗੁਰੂ ਦਾ ਸ਼ਬਦ, ਜੋ ਹਰੇਕ ਜੁਗ ਵਿਚ (ਨਾਮ ਦੀ ਦਾਤਿ) ਵਰਤਾਉਣ ਵਾਲਾ ਹੈ, ਸਦਾ ਉਚਾਰਦੇ ਹਾਂ ।
ਇਹੁ ਮਨੂਆ ਸਦਾ ਸੁਖਿ ਵਸੈ ਸਹਜੇ ਕਰੇ ਵਾਪਾਰਾ ॥
(ਸਤਿਗੁਰੂ ਦੇ ਸ਼ਬਦ ਨਾਲ) ਸਾਡਾ ਇਹ ਮਨ ਸਦਾ ਸੁਖੀ ਰਹਿੰਦਾ ਹੈ ਤੇ ਸੁਤੇ ਹੀ (ਭਾਵ, ਕਿਸੇ ਖ਼ਾਸ ਜਤਨ ਤੋਂ ਬਿਨਾ ਹੀ)
ਅੰਤਰਿ ਗੁਰ ਗਿਆਨੁ ਹਰਿ ਰਤਨੁ ਹੈ ਮੁਕਤਿ ਕਰਾਵਣਹਾਰਾ ॥
ਨਾਮ ਦਾ ਵਾਪਾਰ ਕਰਦਾ ਹੈ ਅਤੇ ਮਨ ਦੇ ਅੰਦਰ ਸਤਿਗੁਰੂ ਦਾ (ਬਖ਼ਸ਼ਿਆ ਹੋਇਆ) ਗਿਆਨ ਤੇ ਮੁਕਤੀ ਕਰਾਉਣ ਵਾਲਾ ਹਰੀ-ਨਾਮ (ਰੂਪ) ਰਤਨ ਵੱਸਦਾ ਹੈ ।
ਨਾਨਕ ਜਿਸ ਨੋ ਨਦਰਿ ਕਰੇ ਸੋ ਪਾਏ ਸੋ ਹੋਵੈ ਦਰਿ ਸਚਿਆਰਾ ॥੨॥
ਹੇ ਨਾਨਕ! ਜਿਸ ਤੇ ਕਿ®ਪਾ ਦਿ®ਸ਼ਟੀ ਕਰਦਾ ਹੈ, ਉਸ ਨੂੰ (ਇਹ ਦਾਤਿ) ਮਿਲਦੀ ਹੈ ਤੇ ਦਰਗਾਹ ਵਿਚ ਉਹ ਸੁਰਖ਼ਰੂ ਹੋ ਜਾਂਦਾ ਹੈ ।੨।
ਪਉੜੀ ॥
pauVI[
ਧੰਨੁ ਧੰਨੁ ਸੋ ਗੁਰਸਿਖੁ ਕਹੀਐ ਜੋ ਸਤਿਗੁਰ ਚਰਣੀ ਜਾਇ ਪਇਆ ॥
ਉਸ ਗੁਰਸਿੱਖ ਨੂੰ ਧੰਨ ਧੰਨ ਆਖਣਾ ਚਾਹੀਦਾ ਹੈ ਜੋ ਆਪਣੇ ਸਤਿਗੁਰੂ ਦੀ ਚਰਨੀਂ ਜਾ ਲੱਗਦਾ ਹੈ
ਧੰਨੁ ਧੰਨੁ ਸੋ ਗੁਰਸਿਖੁ ਕਹੀਐ ਜਿਨਿ ਹਰਿ ਨਾਮਾ ਮੁਖਿ ਰਾਮੁ ਕਹਿਆ ॥
ਉਸ ਗੁਰਸਿੱਖ ਨੂੰ ਧੰਨ ਧੰਨ ਆਖਣਾ ਚਾਹੀਦਾ ਹੈ, ਜਿਸ ਨੇ ਮੂੰਹੋਂ ਹਰੀ ਦਾ ਨਾਮ ਉਚਾਰਿਆ ਹੈ ।
ਧੰਨੁ ਧੰਨੁ ਸੋ ਗੁਰਸਿਖੁ ਕਹੀਐ ਜਿਸੁ ਹਰਿ ਨਾਮਿ ਸੁਣਿਐ ਮਨਿ ਅਨਦੁ ਭਇਆ ॥
ਉਸ ਗੁਰਸਿੱਖ ਨੂੰ ਧੰਨੁ ਧੰਨੁ ਆਖਣਾ ਚਾਹੀਦਾ ਹੈ, ਜਿਸ ਦੇ ਮਨ ਵਿਚ ਹਰੀ ਦਾ ਨਾਮ ਸੁਣ ਕੇ ਚਾਅ ਪੈਦਾ ਹੰੁਦਾ ਹੈ
ਧੰਨੁ ਧੰਨੁ ਸੋ ਗੁਰਸਿਖੁ ਕਹੀਐ ਜਿਨਿ ਸਤਿਗੁਰ ਸੇਵਾ ਕਰਿ ਹਰਿ ਨਾਮੁ ਲਇਆ ॥
ਉਸ ਗੁਰਸਿੱਖ ਨੂੰ ਧੰਨ ਧੰਨ ਆਖਣਾ ਚਾਹੀਦਾ ਹੈ ਜਿਸ ਨੇ ਸਤਿਗੁਰੂ ਦੀ ਸੇਵਾ ਕਰ ਕੇ ਪਰਮਾਤਮਾ ਦਾ ਨਾਮ ਲੱਭਾ ਹੈ ।
ਤਿਸੁ ਗੁਰਸਿਖ ਕੰਉ ਹੰਉ ਸਦਾ ਨਮਸਕਾਰੀ ਜੋ ਗੁਰ ਕੈ ਭਾਣੈ ਗੁਰਸਿਖੁ ਚਲਿਆ ॥੧੮॥
ਮੈਂ ਸਦਾ ਉਸ ਗੁਰਸਿੱਖ ਅਗੇ ਆਪਣਾ ਸਿਰ ਨਿਵਾਉਂਦਾ ਹਾਂ, ਜੋ ਗੁਰਸਿੱਖ ਸਤਿਗੁਰੂ ਦੇ ਭਾਣੇ ਵਿਚ ਚੱਲਦਾ ਹੈ ।੧੮।
ਸਲੋਕੁ ਮਃ ੩ ॥
ਸਲੋਕ ਤੀਜੀ ਪਾਤਿਸ਼ਾਹੀ।
ਮਨਹਠਿ ਕਿਨੈ ਨ ਪਾਇਓ ਸਭ ਥਕੇ ਕਰਮ ਕਮਾਇ ॥
ਕਿਸੇ ਮਨੁੱਖ ਨੇ ਮਨ ਦੇ ਹਠ ਨਾਲ ਰੱਬ ਨੂੰ ਨਹੀਂ ਲੱਭਾ, ਸਾਰੇ ਜੀਵ (ਭਾਵ, ਕਈ ਮਨੁੱਖ) (ਹਠ ਨਾਲ) ਕਰਮ ਕਰ ਕੇ (Eੜਕ) ਥੱਕ ਗਏ ਹਨ;
ਮਨਹਠਿ ਭੇਖ ਕਰਿ ਭਰਮਦੇ ਦੁਖੁ ਪਾਇਆ ਦੂਜੈ ਭਾਇ ॥
ਮਨ ਦੇ ਹਠ ਨਾਲ (ਕਈ ਤਰ੍ਹਾਂ ਦੇ) ਭੇਖ ਕਰ ਕਰ ਕੇ ਭਟਕਦੇ ਹਨ ਤੇ ਮਾਇਆ ਦੇ ਮੋਹ ਵਿਚ ਦੁੱਖ ਉਠਾਉਂਦੇ ਹਨ ।
ਰਿਧਿ ਸਿਧਿ ਸਭੁ ਮੋਹੁ ਹੈ ਨਾਮੁ ਨ ਵਸੈ ਮਨਿ ਆਇ ॥
ਰਿੱਧੀਆਂ ਤੇ ਸਿੱਧੀਆਂ (ਭੀ) ਨਿਰੋਲ ਮੋਹ (ਰੂਪ) ਹਨ, (ਇਹਨਾਂ ਨਾਲ) ਹਰੀ ਦਾ ਨਾਮ ਹਿਰਦੇ ਵਿਚ ਨਹੀਂ ਵੱਸ ਸਕਦਾ ।
ਗੁਰ ਸੇਵਾ ਤੇ ਮਨੁ ਨਿਰਮਲੁ ਹੋਵੈ ਅਗਿਆਨੁ ਅੰਧੇਰਾ ਜਾਇ ॥
ਸਤਿਗੁਰੂ ਦੀ ਸੇਵਾ ਨਾਲ ਮਨ ਸਾਫ਼ ਹੰੁਦਾ ਹੈ ਤੇ ਅਗਿਆਨ (ਰੂਪ) ਹਨੇਰਾ ਦੂਰ ਹੰੁਦਾ ਹੈ,
ਨਾਮੁ ਰਤਨੁ ਘਰਿ ਪਰਗਟੁ ਹੋਆ ਨਾਨਕ ਸਹਜਿ ਸਮਾਇ ॥੧॥
ਹੇ ਨਾਨਕ! ਨਾਮ (ਰੂਪ) ਰਤਨ ਹਿਰਦੇ ਵਿਚ ਪਰਤੱਖ ਹੋ ਜਾਂਦਾ ਹੈ ਤੇ ਸਹਿਜ ਅਵਸਥਾ ਵਿਚ (ਭਾਵ ਸੁਤੇ ਹੀ ਨਾਮ ਜਪਣ ਵਾਲੀ ਦਸ਼ਾ ਵਿਚ) ਮਨੁੱਖ ਲੀਨ ਹੋ ਜਾਂਦਾ ਹੈ ।੧।
ਮਃ ੩ ॥
ਤੀਜੀ ਪਾਤਿਸ਼ਾਹੀ।