Sri Guru Granth Sahib Ji — Ang 594 (punjabi)
ਸਬਦੈ ਸਾਦੁ ਨ ਆਇਓ ਨਾਮਿ ਨ ਲਗੋ ਪਿਆਰੁ ॥
ਜਿਸ ਮਨੁੱਖ ਨੂੰ ਸਤਿਗੁਰੂ ਦੇ ਸ਼ਬਦ ਵਿਚ ਰਸ ਨਹੀਂ ਆਉਂਦਾ, ਨਾਮ ਵਿਚ ਜਿਸ ਦਾ ਪਿਆਰ ਨਹੀਂ ਜੁੜਿਆ,
ਰਸਨਾ ਫਿਕਾ ਬੋਲਣਾ ਨਿਤ ਨਿਤ ਹੋਇ ਖੁਆਰੁ ॥
ਉਹ ਮਨੁੱਖ ਜੀਭ ਨਾਲ ਫਿੱਕੇ ਬਚਨ ਹੀ ਬੋਲਦਾ ਹੈ ਤੇ ਸਦਾ ਖ਼ੁਆਰ ਹੰੁਦਾ ਹੈ;
ਨਾਨਕ ਕਿਰਤਿ ਪਇਐ ਕਮਾਵਣਾ ਕੋਇ ਨ ਮੇਟਣਹਾਰੁ ॥੨॥
(ਪਰ) ਹੇ ਨਾਨਕ! (ਉਸ ਦੇ ਭੀ ਕੀਹ ਵੱਸ?) (ਪਿਛਲੇ ਕੀਤੇ ਕੰਮਾਂ ਦੇ) ਉੱਕਰੇ ਹੋਏ (ਸੰਸਕਾਰਾਂ) ਅਨੁਸਾਰ ਉਸ ਨੂੰ (ਹੁਣ ਭੀ ਇਹੋ ਜਿਹੀ ਹੀ) ਕਾਰ ਕਰਨੀ ਪੈਂਦੀ ਹੈ; ਕੋਈ ਮਨੁੱਖ (ਉਸ ਦੇ ਸੰਸਕਾਰਾਂ ਨੂੰ) ਮਿਟਾ ਨਹੀਂ ਸਕਦਾ ।੨।
ਪਉੜੀ ॥
pauVI[
ਧਨੁ ਧਨੁ ਸਤ ਪੁਰਖੁ ਸਤਿਗੁਰੂ ਹਮਾਰਾ ਜਿਤੁ ਮਿਲਿਐ ਹਮ ਕਉ ਸਾਂਤਿ ਆਈ ॥
ਸਾਡਾ ਸਤਪੁਰਖੁ ਸਤਿਗੁਰੂ ਧੰਨ ਹੈ, ਜਿਸ ਦੇ ਮਿਲਿਆਂ ਸਾਡੇ ਹਿਰਦੇ ਵਿਚ ਠੰਡ ਪਈ ਹੈ
ਧਨੁ ਧਨੁ ਸਤ ਪੁਰਖੁ ਸਤਿਗੁਰੂ ਹਮਾਰਾ ਜਿਤੁ ਮਿਲਿਐ ਹਮ ਹਰਿ ਭਗਤਿ ਪਾਈ ॥
ਤੇ ਜਿਸਦੇ ਮਿਲਿਆਂ ਅਸਾਂ ਪਰਮਾਤਮਾ ਦੀ ਭਗਤੀ ਲੱਭੀ ਹੈ ।
ਧਨੁ ਧਨੁ ਹਰਿ ਭਗਤੁ ਸਤਿਗੁਰੂ ਹਮਾਰਾ ਜਿਸ ਕੀ ਸੇਵਾ ਤੇ ਹਮ ਹਰਿ ਨਾਮਿ ਲਿਵ ਲਾਈ ॥
ਹਰੀ ਦਾ ਭਗਤ ਸਾਡਾ ਸਤਿਗੁਰੂ ਧੰਨ ਹੈ, ਜਿਸ ਦੀ ਸੇਵਾ ਕਰ ਕੇ ਅਸਾਂ ਹਰੀ ਦੇ ਨਾਮ ਵਿਚ ਬਿਰਤੀ ਜੋੜੀ ਹੈ;
ਧਨੁ ਧਨੁ ਹਰਿ ਗਿਆਨੀ ਸਤਿਗੁਰੂ ਹਮਾਰਾ ਜਿਨਿ ਵੈਰੀ ਮਿਤ੍ਰੁ ਹਮ ਕਉ ਸਭ ਸਮ ਦ੍ਰਿਸਟਿ ਦਿਖਾਈ ॥
ਹਰੀ ਦੇ ਗਿਆਨ ਵਾਲਾ ਸਾਡਾ ਸਤਿਗੁਰੂ ਧੰਨ ਹੈ ਜਿਸ ਨੇ ਵੈਰੀ ਕੀਹ ਤੇ ਸਜਨ ਕੀਹ—ਸਭ ਵਾਲ ਸਾਨੂੰ ਏਕਤਾ ਦੀ ਨਜ਼ਰ (ਨਾਲ ਵੇਖਣ ਦੀ ਜਾਚ) ਸਿਖਾਈ ਹੈ ।
ਧਨੁ ਧਨੁ ਸਤਿਗੁਰੂ ਮਿਤ੍ਰੁ ਹਮਾਰਾ ਜਿਨਿ ਹਰਿ ਨਾਮ ਸਿਉ ਹਮਾਰੀ ਪ੍ਰੀਤਿ ਬਣਾਈ ॥੧੯॥
ਸਾਡਾ ਸੱਜਣ ਸਤਿਗੁਰੂ ਧੰਨ ਹੈ, ਜਿਸ ਨੇ ਹਰੀ ਦੇ ਨਾਮ ਨਾਲ ਸਾਡਾ ਪਿਆਰ ਬਣਾ ਦਿੱਤਾ ਹੈ ।੧੯।
ਸਲੋਕੁ ਮਃ ੧ ॥
ਸਲੋਕ ਪਹਿਲੀ ਪਾਤਿਸ਼ਾਹੀ।
ਘਰ ਹੀ ਮੁੰਧਿ ਵਿਦੇਸਿ ਪਿਰੁ ਨਿਤ ਝੂਰੇ ਸੰਮ੍ਹਾਲੇ ॥
ਪਤੀ ਤਾਂ ਘਰ (ਭਾਵ, ਹਿਰਦੇ) ਵਿਚ ਹੀ ਹੈ, (ਪਰ ਉਸ ਨੂੰ) ਪਰਦੇਸ ਵਿਚ (ਸਮਝਦੀ ਹੋਈ) ਕਮਲੀ ਇਸਤ®ੀ ਸਦਾ ਝੂਰਦੀ ਹੈ ਤੇ (ਉਸ ਨੂੰ) ਯਾਦ ਕਰਦੀ ਹੈ
ਮਿਲਦਿਆ ਢਿਲ ਨ ਹੋਵਈ ਜੇ ਨੀਅਤਿ ਰਾਸਿ ਕਰੇ ॥੧॥
ਜੇ ਨੀਯਤ ਸਾਫ਼ ਕਰੇ ਤਾਂ ਮਿਲਦਿਆਂ ਢਿੱਲ ਨਹੀਂ ਲੱਗਦੀ ।੧।
ਮਃ ੧ ॥
ਪਹਿਲੀ ਪਾਤਿਸ਼ਾਹੀ।
ਨਾਨਕ ਗਾਲੀ ਕੂੜੀਆ ਬਾਝੁ ਪਰੀਤਿ ਕਰੇਇ ॥
ਹੇ ਨਾਨਕ! (ਹਰੀ ਨਾਲ) ਪਿਆਰ ਕਰਨ ਤੋਂ ਬਿਨਾ (ਭਾਵ, ਪਿਆਰ ਤੋਂ ਸੱਖਣਾ ਜਦ ਤਾਈਂ ਰਹੇ) ਹੋਰ ਗੱਲਾਂ (ਕਰਨੀਆਂ) ਝੂਠੀਆਂ ਹਨ
ਤਿਚਰੁ ਜਾਣੈ ਭਲਾ ਕਰਿ ਜਿਚਰੁ ਲੇਵੈ ਦੇਇ ॥੨॥
(ਕਿਉਂਕਿ ਏਸ ਤਰ੍ਹਾਂ) ਤਦ ਤਾਈਂ (ਹਰੀ ਨੂੰ ਜੀਵ) ਚੰਗਾ ਸਮਝਦਾ ਹੈ ਜਦ ਤਾਈਂ (ਹਰੀ) ਦੇਂਦਾ ਹੈ ਤੇ (ਜੀਵ) ਲੈਂਦਾ ਹੈ (ਭਾਵ, ਜਦ ਤਕ ਜੀਵ ਨੂੰ ਕੁਝ ਮਿਲਦਾ ਰਹਿੰਦਾ ਹੈ) ।੨।
ਪਉੜੀ ॥
pauVI[
ਜਿਨਿ ਉਪਾਏ ਜੀਅ ਤਿਨਿ ਹਰਿ ਰਾਖਿਆ ॥
ਜਿਸ ਹਰੀ ਨੇ ਜੀਵ ਪੈਦਾ ਕੀਤੇ ਹਨ, ਉਸੇ ਨੇ ਉਹਨਾਂ ਦੀ ਰੱਖਿਆ ਕੀਤੀ ਹੈ
ਅੰਮ੍ਰਿਤੁ ਸਚਾ ਨਾਉ ਭੋਜਨੁ ਚਾਖਿਆ ॥
ਜੋ ਜੀਵ ਉਸ ਹਰੀ ਦਾ ਆਤਮਕ ਜੀਵਨ ਦੇਣ ਵਾਲਾ ਸੱਚਾ ਨਾਮ (ਰੂਪ) ਭੋਜਨ ਛਕਦੇ ਹਨ
ਤਿਪਤਿ ਰਹੇ ਆਘਾਇ ਮਿਟੀ ਭਭਾਖਿਆ ॥
ਤੇ (ਇਸ ਭੋਜਨ ਨਾਲ) ਉਹ ਬੜੇ ਰੱਜ ਜਾਂਦੇ ਹਨ ਉਹਨਾਂ ਦੀ ਹੋਰ ਖਾਣ ਦੀ ਇੱਛਾ ਮਿਟ ਜਾਂਦੀ ਹੈ ।
ਸਭ ਅੰਦਰਿ ਇਕੁ ਵਰਤੈ ਕਿਨੈ ਵਿਰਲੈ ਲਾਖਿਆ ॥
ਸਾਰੇ ਜੀਵਾਂ ਵਿਚ ਇਕ ਪ੍ਰਭੂ ਆਪ ਵਿਆਪਕ ਹੈ, ਪਰ ਕਿਸੇ ਵਿਹਲੇ ਨੇ ਸਮਝਿਆ ਹੈ
ਜਨ ਨਾਨਕ ਭਏ ਨਿਹਾਲੁ ਪ੍ਰਭ ਕੀ ਪਾਖਿਆ ॥੨੦॥
ਤੇ ਹੇ ਨਾਨਕ! (ਉਹ ਵਿਰਲਾ) ਦਾਸ ਪ੍ਰਭੂ ਦੇ ਪੱਖ ਕਰ ਕੇ ਖਿੜਿਆ ਰਹਿੰਦਾ ਹੈ ।੨੦।
ਸਲੋਕੁ ਮਃ ੩ ॥
ਸਲੋਕ ਤੀਜੀ ਪਾਤਿਸ਼ਾਹੀ।
ਸਤਿਗੁਰ ਨੋ ਸਭੁ ਕੋ ਵੇਖਦਾ ਜੇਤਾ ਜਗਤੁ ਸੰਸਾਰੁ ॥
ਜਿਤਨਾ ਇਹ ਸਾਰਾ ਸੰਸਾਰ ਹੈ (ਇਸ ਵਿਚ) ਹਰੇਕ ਜੀਵ ਸਤਿਗੁਰੂ ਦੇ ਦਰਸਨ ਕਰਦਾ ਹੈ
ਡਿਠੈ ਮੁਕਤਿ ਨ ਹੋਵਈ ਜਿਚਰੁ ਸਬਦਿ ਨ ਕਰੇ ਵੀਚਾਰੁ ॥
(ਪਰ) ਨਿਰਾ ਦਰਸ਼ਨ ਕੀਤਿਆਂ ਮੁਕਤੀ ਨਹੀਂ ਮਿਲਦੀ, ਜਦ ਤਾਈਂ ਜੀਵ ਸਤਿਗੁਰੂ ਦੇ ਸ਼ਬਦ ਵਿਚ ਵਿਚਾਰ ਨਹੀਂ ਕਰਦਾ
ਹਉਮੈ ਮੈਲੁ ਨ ਚੁਕਈ ਨਾਮਿ ਨ ਲਗੈ ਪਿਆਰੁ ॥
(ਕਿਉਂਕਿ ਵਿਚਾਰ ਕਰਨ ਤੋਂ ਬਿਨਾ) ਅਹੰਕਾਰ (-ਰੂਪ ਮਨ ਦੀ) ਮੈਲ ਨਹੀਂ ਉਤਰਦੀ ਤੇ ਨਾਮ ਵਿਚ ਪਿਆਰ ਨਹੀਂ ਬਣਦਾ ।
ਇਕਿ ਆਪੇ ਬਖਸਿ ਮਿਲਾਇਅਨੁ ਦੁਬਿਧਾ ਤਜਿ ਵਿਕਾਰ ॥
ਕਈ ਮਨੁੱਖਾਂ ਨੂੰ ਪ੍ਰਭੂ ਨੇ ਆਪ ਹੀ ਮੇਹਰ ਕਰ ਕੇ ਮਿਲਾ ਲਿਆ ਹੈ ਜਿਨ੍ਹਾਂ ਨੇ ਮੇਰ-ਤੇਰ ਤੇ ਵਿਕਾਰ ਛੱਡੇ ਹਨ ।
ਨਾਨਕ ਇਕਿ ਦਰਸਨੁ ਦੇਖਿ ਮਰਿ ਮਿਲੇ ਸਤਿਗੁਰ ਹੇਤਿ ਪਿਆਰਿ ॥੧॥
ਹੇ ਨਾਨਕ! ਕਈ ਮਨੁੱਖ (ਸਤਿਗੁਰੂ ਦਾ) ਦਰਸ਼ਨ ਕਰ ਕੇ ਸਤਿਗੁਰੂ ਦੇ ਪਿਆਰ ਵਿਚ ਬਿਰਤੀ ਜੋੜ ਕੇ ਮਰ ਕੇ (ਭਾਵ, ਆਪਾ ਗਵਾ ਕੇ) ਹਰੀ ਵਿਚ ਮਿਲ ਗਏ ਹਨ ।੧।
ਮਃ ੩ ॥
ਤੀਜੀ ਪਾਤਿਸ਼ਾਹੀ।
ਸਤਿਗੁਰੂ ਨ ਸੇਵਿਓ ਮੂਰਖ ਅੰਧ ਗਵਾਰਿ ॥
ਅੰਨ੍ਹੇ ਮੂਰਖ ਗਵਾਰ ਨੇ ਆਪਣੇ ਸਤਿਗੁਰੂ ਦੀ ਸੇਵਾ ਨਹੀਂ ਕੀਤੀ
ਦੂਜੈ ਭਾਇ ਬਹੁਤੁ ਦੁਖੁ ਲਾਗਾ ਜਲਤਾ ਕਰੇ ਪੁਕਾਰ ॥
ਮਾਇਆ ਦੇ ਪਿਆਰ ਵਿਚ ਜਦੋਂ ਬਹੁਤ ਦੁਖੀ ਹੋਇਆ ਤਦੋਂ ਸੜਦਾ ਹੋਇਆ ਹਾੜੇ ਘੱਤਦਾ ਹੈ
ਜਿਨ ਕਾਰਣਿ ਗੁਰੂ ਵਿਸਾਰਿਆ ਸੇ ਨ ਉਪਕਰੇ ਅੰਤੀ ਵਾਰ ॥
ਤੇ ਜਿਨ੍ਹਾਂ ਦੇ ਵਾਸਤੇ ਸਤਿਗੁਰੂ ਨੂੰ ਵਿਸਾਰਿਆ ਹੈ ਉਹ ਆਖ਼ਰੀ ਵੇਲੇ ਨਹੀਂ ਪੁੱਕਰਦੇ ।
ਨਾਨਕ ਗੁਰਮਤੀ ਸੁਖੁ ਪਾਇਆ ਬਖਸੇ ਬਖਸਣਹਾਰ ॥੨॥
ਹੇ ਨਾਨਕ! ਗੁਰੂ ਦੀ ਮਤਿ ਲਿਆਂ ਹੀ ਸੁਖ ਮਿਲਦਾ ਹੈ ਤੇ ਬਖ਼ਸ਼ਣ ਵਾਲਾ ਹਰੀ ਬਖ਼ਸ਼ਦਾ ਹੈ ।੨।
ਪਉੜੀ ॥
pauVI[
ਤੂ ਆਪੇ ਆਪਿ ਆਪਿ ਸਭੁ ਕਰਤਾ ਕੋਈ ਦੂਜਾ ਹੋਇ ਸੁ ਅਵਰੋ ਕਹੀਐ ॥
ਹੇ ਹਰੀ! ਤੂੰ ਆਪ ਹੀ ਆਪ ਹੈਂ ਤੇ ਆਪ ਹੀ ਸਭ ਕੁਝ ਪੈਦਾ ਕਰਦਾ ਹੈਂ, ਕਿਸੇ ਹੋਰ ਦੂਜੇ ਨੂੰ ਪੈਦਾ ਕਰਨ ਵਾਲਾ ਤਾਂ ਹੀ ਆਖੀਏ, ਜੇ ਕੋਈ ਹੋਰ ਹੋਵੇ ਹੀ ।
ਹਰਿ ਆਪੇ ਬੋਲੈ ਆਪਿ ਬੁਲਾਵੈ ਹਰਿ ਆਪੇ ਜਲਿ ਥਲਿ ਰਵਿ ਰਹੀਐ ॥
ਹਰੀ ਆਪ ਹੀ (ਸਭ ਜੀਵਾਂ ਵਿਚ) ਬੋਲਦਾ ਹੈ, ਆਪ ਹੀ ਸਭ ਨੂੰ ਬੁਲਾਉਂਦਾ ਹੈ ਅਤੇ ਆਪ ਹੀ ਜਲ ਵਿਚ ਥਲ ਵਿਚ ਵਿਆਪ ਰਿਹਾ ਹੈ ।
ਹਰਿ ਆਪੇ ਮਾਰੈ ਹਰਿ ਆਪੇ ਛੋਡੈ ਮਨ ਹਰਿ ਸਰਣੀ ਪੜਿ ਰਹੀਐ ॥
ਹੇ ਮਨ! ਹਰੀ ਆਪ ਹੀ ਮਾਰਦਾ ਹੈ ਤੇ ਆਪ ਹੀ ਬਖ਼ਸ਼ਦਾ ਹੈ, (ਇਸ ਵਾਸਤੇ) ਹਰੀ ਦੀ ਸ਼ਰਨ ਵਿਚ ਪਿਆ ਰਹੁ ।
ਹਰਿ ਬਿਨੁ ਕੋਈ ਮਾਰਿ ਜੀਵਾਲਿ ਨ ਸਕੈ ਮਨ ਹੋਇ ਨਿਚਿੰਦ ਨਿਸਲੁ ਹੋਇ ਰਹੀਐ ॥
ਹੇ ਮਨ! ਹਰੀ ਤੋਂ ਬਿਨਾ ਕੋਈ ਹੋਰ ਨਾ ਮਾਰ ਸਕਦਾ ਹੈ ਨਾ ਜਿਵਾਲ ਸਕਦਾ ਹੈ (ਇਸ ਵਾਸਤੇ) ਨਿਸਚਿੰਤ ਹੋ ਰਹੁ ਤੇ ਲੰਮੀਆਂ ਤਾਣ ਛੱਡ (ਭਾਵ, ਕਿਸੇ ਹੋਰ ਦੀ Eਟ ਨਾ ਤੱਕ ਤੇ ਸਭ ਤੋਂ ਵੱਡੇ ਹਰੀ ਦੀ ਆਸ ਰੱਖ) ।
ਉਠਦਿਆ ਬਹਦਿਆ ਸੁਤਿਆ ਸਦਾ ਸਦਾ ਹਰਿ ਨਾਮੁ ਧਿਆਈਐ ਜਨ ਨਾਨਕ ਗੁਰਮੁਖਿ ਹਰਿ ਲਹੀਐ ॥੨੧॥੧॥ ਸੁਧੁ
ਹੇ ਦਾਸ ਨਾਨਕ! ਜੇ ਉਠਦਿਆਂ ਬਹਿੰਦਿਆਂ ਤੇ ਸੁੱਤਿਆਂ ਹਰ ਵੇਲੇ ਹਰੀ ਦਾ ਨਾਮ ਸਿਮਰੀਏ ਤਾਂ ਸਤਿਗੁਰੂ ਦੇ ਸਨਮੁਖ ਹੋ ਕੇ ਹਰਿ ਮਿਲ ਪੈਂਦਾ ਹੈ ।੨੧।੧। ਸੁਧੁ ।