Sri Guru Granth Sahib Ji — Ang 605 (punjabi)
ਆਪੇ ਹੀ ਸੂਤਧਾਰੁ ਹੈ ਪਿਆਰਾ ਸੂਤੁ ਖਿੰਚੇ ਢਹਿ ਢੇਰੀ ਹੋਇ ॥੧॥
ਪ੍ਰਭੂ ਆਪ ਹੀ ਧਾਗੇ ਨੂੰ ਆਪਣੇ ਹੱਥ ਵਿਚ ਫੜ ਰੱਖਣ ਵਾਲਾ ਹੈ । ਜਦੋਂ ਉਹ (ਜਗਤ ਵਿਚੋਂ) ਧਾਗੇ ਨੂੰ ਖਿੱਚ ਲੈਂਦਾ ਹੈ, ਤਦੋਂ (ਜਗਤ) ਢਹਿ ਕੇ ਢੇਰੀ ਹੋ ਜਾਂਦਾ ਹੈ (ਜਗਤ-ਰਚਨਾ ਮੁੱਕ ਜਾਂਦੀ ਹੈ) ।੧।
ਮੇਰੇ ਮਨ ਮੈ ਹਰਿ ਬਿਨੁ ਅਵਰੁ ਨ ਕੋਇ ॥
ਹੇ ਮੇਰੇ ਮਨ! ਮੈਨੂੰ ਪਰਮਾਤਮਾ ਤੋਂ ਬਿਨਾ (ਕਿਤੇ ਭੀ) ਕੋਈ ਹੋਰ ਨਹੀਂ ਦਿੱਸਦਾ ।
ਸਤਿਗੁਰ ਵਿਚਿ ਨਾਮੁ ਨਿਧਾਨੁ ਹੈ ਪਿਆਰਾ ਕਰਿ ਦਇਆ ਅੰਮ੍ਰਿਤੁ ਮੁਖਿ ਚੋਇ ॥ ਰਹਾਉ ॥
ਉਸ ਪਰਮਾਤਮਾ ਦਾ ਨਾਮ-ਖ਼ਜ਼ਾਨਾ ਗੁਰੂ ਵਿਚ ਮੌਜੂਦ ਹੈ । ਗੁਰੂ ਮੇਹਰ ਕਰ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ (ਸਿੱਖ ਦੇ) ਮੂੰਹ ਵਿਚ ਚੋਂਦਾ ਹੈ ।ਰਹਾਉ।
ਆਪੇ ਜਲ ਥਲਿ ਸਭਤੁ ਹੈ ਪਿਆਰਾ ਪ੍ਰਭੁ ਆਪੇ ਕਰੇ ਸੁ ਹੋਇ ॥
ਹੇ ਭਾਈ! ਪ੍ਰਭੂ ਆਪ ਹੀ ਪਾਣੀ ਵਿਚ ਧਰਤੀ ਵਿਚ ਹਰ ਥਾਂ ਮੌਜੂਦ ਹੈ । ਪ੍ਰਭੂ ਆਪ ਹੀ ਜੋ ਕੁਝ ਕਰਦਾ ਹੈ ਉਹ (ਜਗਤ ਵਿਚ) ਵਾਪਰਦਾ ਹੈ ।
ਸਭਨਾ ਰਿਜਕੁ ਸਮਾਹਦਾ ਪਿਆਰਾ ਦੂਜਾ ਅਵਰੁ ਨ ਕੋਇ ॥
ਪ੍ਰਭੂ ਆਪ ਹੀ ਸਭ ਜੀਵਾਂ ਨੂੰ ਰਿਜ਼ਕ ਅਪੜਾਂਦਾ ਹੈ (ਰਿਜ਼ਕ ਅਪੜਾਣ ਵਾਲਾ) ਉਸ ਤੋਂ ਬਿਨਾ ਕੋਈ ਹੋਰ ਨਹੀਂ ਹੈ ।
ਆਪੇ ਖੇਲ ਖੇਲਾਇਦਾ ਪਿਆਰਾ ਆਪੇ ਕਰੇ ਸੁ ਹੋਇ ॥੨॥
ਪ੍ਰਭੂ ਆਪ ਹੀ (ਜਗਤ ਦੇ ਸਾਰੇ) ਖੇਡ ਖਿਡਾ ਰਿਹਾ ਹੈ, ਉਹ ਆਪ ਹੀ ਜੋ ਕੁਝ ਕਰਦਾ ਹੈ ਉਹੀ ਹੰੁਦਾ ਹੈ ।੨।
ਆਪੇ ਹੀ ਆਪਿ ਨਿਰਮਲਾ ਪਿਆਰਾ ਆਪੇ ਨਿਰਮਲ ਸੋਇ ॥
ਹੇ ਭਾਈ! ਪਵਿਤ® ਪ੍ਰਭੂ (ਹਰ ਥਾਂ) ਆਪ ਹੀ ਆਪ ਹੈ, ਉਹ ਆਪ ਹੀ ਪਵਿਤ® ਸੋਭਾ ਦਾ ਮਾਲਕ ਹੈ ।
ਆਪੇ ਕੀਮਤਿ ਪਾਇਦਾ ਪਿਆਰਾ ਆਪੇ ਕਰੇ ਸੁ ਹੋਇ ॥
ਪ੍ਰਭੂ ਆਪ ਹੀ ਆਪਣਾ ਮੁੱਲ ਪਾ ਸਕਣ ਵਾਲਾ ਹੈ, ਜੋ ਕੁਝ ਉਹ ਆਪ ਹੀ ਕਰਦਾ ਹੈ ਉਹੀ ਹੰੁਦਾ ਹੈ ।
ਆਪੇ ਅਲਖੁ ਨ ਲਖੀਐ ਪਿਆਰਾ ਆਪਿ ਲਖਾਵੈ ਸੋਇ ॥੩॥
ਪ੍ਰਭੂ ਦਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ, ਉਹ ਅਦਿ®ਸ਼ਟ ਹੈ । ਆਪਣੇ ਸਰੂਪ ਦੀ ਸਮਝ ਉਹ ਆਪ ਹੀ ਦੇਣ ਵਾਲਾ ਹੈ ।੩।
ਆਪੇ ਗਹਿਰ ਗੰਭੀਰੁ ਹੈ ਪਿਆਰਾ ਤਿਸੁ ਜੇਵਡੁ ਅਵਰੁ ਨ ਕੋਇ ॥
ਹੇ ਭਾਈ! ਪ੍ਰਭੂ ਹੀ (ਮਾਨੋ, ਇਕ) ਬੇਅੰਤ ਡੂੰਘਾ (ਸਮੰੁਦਰ) ਹੈ । ਉਸ ਦੇ ਬਰਾਬਰ ਦਾ ਹੋਰ ਕੋਈ ਨਹੀਂ ਹੈ ।
ਸਭਿ ਘਟ ਆਪੇ ਭੋਗਵੈ ਪਿਆਰਾ ਵਿਚਿ ਨਾਰੀ ਪੁਰਖ ਸਭੁ ਸੋਇ ॥
ਸਾਰੇ ਜੀਵਾਂ ਵਿਚ ਵਿਆਪਕ ਹੋ ਕੇ ਆਪ ਹੀ ਸਾਰੇ ਭੋਗ ਭੋਗਦਾ ਹੈ, ਹਰੇਕ ਇਸਤ®ੀ ਪੁਰਖ ਵਿਚ ਹਰ ਥਾਂ ਉਹ ਆਪ ਹੀ ਆਪ ਹੈ ।
ਨਾਨਕ ਗੁਪਤੁ ਵਰਤਦਾ ਪਿਆਰਾ ਗੁਰਮੁਖਿ ਪਰਗਟੁ ਹੋਇ ॥੪॥੨॥
ਹੇ ਨਾਨਕ! ਉਹ ਪ੍ਰਭੂ ਸਾਰੇ ਜਗਤ ਵਿਚ ਲੁਕਿਆ ਹੋਇਆ ਮੌਜੂਦ ਹੈ । ਗੁਰੂ ਦੀ ਸਰਨ ਪਿਆਂ ਉਸ ਦੀ ਸਰਬ-ਵਿਆਪਕਤਾ ਦਾ ਪਰਕਾਸ਼ ਹੰੁਦਾ ਹੈ ।੪।੨।
ਸੋਰਠਿ ਮਹਲਾ ੪ ॥
ਸੋਰਠਿ ਚੌਥੀ ਪਾਤਿਸ਼ਾਹੀ।
ਆਪੇ ਹੀ ਸਭੁ ਆਪਿ ਹੈ ਪਿਆਰਾ ਆਪੇ ਥਾਪਿ ਉਥਾਪੈ ॥
ਹੇ ਭਾਈ! ਹਰ ਥਾਂ ਪ੍ਰਭੂ ਆਪ ਹੀ ਆਪ ਹੈ, ਆਪ ਹੀ (ਜਗਤ ਨੂੰ) ਪੈਦਾ ਕਰ ਕੇ ਆਪ ਹੀ ਨਾਸ ਕਰ ਦੇਂਦਾ ਹੈ ।
ਆਪੇ ਵੇਖਿ ਵਿਗਸਦਾ ਪਿਆਰਾ ਕਰਿ ਚੋਜ ਵੇਖੈ ਪ੍ਰਭੁ ਆਪੈ ॥
ਪ੍ਰਭੂ ਆਪ ਹੀ (ਜਗਤ-ਰਚਨਾ ਨੂੰ) ਵੇਖ ਕੇ ਖ਼ੁਸ਼ ਹੰੁਦਾ ਹੈ, ਕੌਤਕ-ਤਮਾਸ਼ੇ ਰਚ ਕੇ ਆਪ ਹੀ ਵੇਖਦਾ ਹੈ, ਆਪਣੇ ਆਪ ਨੂੰ ਹੀ ਵੇਖਦਾ ਹੈ ।
ਆਪੇ ਵਣਿ ਤਿਣਿ ਸਭਤੁ ਹੈ ਪਿਆਰਾ ਆਪੇ ਗੁਰਮੁਖਿ ਜਾਪੈ ॥੧॥
ਪ੍ਰਭੂ ਆਪ ਹੀ (ਹਰੇਕ) ਵਣ ਵਿਚ (ਹਰੇਕ) ਤੀਲੇ ਵਿਚ ਹਰ ਥਾਂ ਮੌਜੂਦ ਹੈ । ਗੁਰੂ ਦੀ ਸ਼ਰਨ ਪਿਆਂ ਉਹ ਪ੍ਰਭੂ ਦਿੱਸ ਪੈਦਾ ਹੈ ।੧।
ਜਪਿ ਮਨ ਹਰਿ ਹਰਿ ਨਾਮ ਰਸਿ ਧ੍ਰਾਪੈ ॥
ਹੇ ਮੇਰੇ ਮਨ! ਸਦਾ ਪਰਮਾਤਮਾ (ਦੇ ਨਾਮ) ਨੂੰ ਜਪਿਆ ਕਰ, (ਜੇਹੜਾ ਮਨੁੱਖ ਜਪਦਾ ਹੈ ਉਹ) ਨਾਮ ਦੇ ਰਸ ਨਾਲ (ਮਾਇਆ ਵਲੋਂ) ਰੱਜ ਜਾਂਦਾ ਹੈ ।
ਅੰਮ੍ਰਿਤ ਨਾਮੁ ਮਹਾ ਰਸੁ ਮੀਠਾ ਗੁਰ ਸਬਦੀ ਚਖਿ ਜਾਪੈ ॥ ਰਹਾਉ ॥
ਹੇ ਮਨ! ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ-ਜਲ ਬਹੁਤ ਸੁਆਦਲਾ ਹੈ, ਬਹੁਤ ਮਿੱਠਾ ਹੈ । ਗੁਰੂ ਦੇ ਸ਼ਬਦ ਦੀ ਰਾਹੀਂ ਚੱਖ ਕੇ ਹੀ ਪਤਾ ਲੱਗਦਾ ਹੈ ।ਰਹਾਉ।
ਆਪੇ ਤੀਰਥੁ ਤੁਲਹੜਾ ਪਿਆਰਾ ਆਪਿ ਤਰੈ ਪ੍ਰਭੁ ਆਪੈ ॥
ਹੇ ਭਾਈ! ਪ੍ਰਭੂ ਆਪ ਹੀ ਦਰਿਆ ਦਾ ਕੰਢਾ ਹੈ, ਆਪ ਹੀ (ਦਰਿਆ ਤੋਂ ਲੰਘਣ ਲਈ) ਤੁਲਹਾ ਹੈ, ਆਪ ਹੀ (ਦਰਿਆ ਤੋਂ) ਪਾਰ ਲੰਘਦਾ ਹੈ, ਆਪਣੇ ਆਪ ਨੂੰ ਹੀ ਲੰਘਾਂਦਾ ਹੈ ।
ਆਪੇ ਜਾਲੁ ਵਤਾਇਦਾ ਪਿਆਰਾ ਸਭੁ ਜਗੁ ਮਛੁਲੀ ਹਰਿ ਆਪੈ ॥
ਪ੍ਰਭੂ ਆਪ ਹੀ (ਮਾਇਆ ਦਾ) ਜਾਲ ਵਿਛਾਂਦਾ ਹੈ (ਉਹ ਜਾਲ ਵਿਚ ਫਸਣ ਵਾਲਾ) ਸਾਰਾ ਜਗਤ-ਮਛਲੀ ਆਪਣੇ ਆਪ ਨੂੰ ਹੀ ਬਣਾਂਦਾ ਹੈ ।
ਆਪਿ ਅਭੁਲੁ ਨ ਭੁਲਈ ਪਿਆਰਾ ਅਵਰੁ ਨ ਦੂਜਾ ਜਾਪੈ ॥੨॥
(ਫਿਰ ਭੀ ਉਹ) ਆਪ ਭੁੱਲਣ ਵਾਲਾ ਨਹੀਂ ਹੈ, ਉਹ ਕਦੇ (ਮਾਇਆ-ਜਾਲ ਵਿਚ ਫਸਣ ਵਾਲੀ) ਭੁੱਲ ਨਹੀਂ ਕਰਦਾ । ਉਸ ਦੇ ਬਰਾਬਰ ਦਾ ਹੋਰ ਕੋਈ ਨਹੀਂ ਦਿੱਸਦਾ ।੨।
ਆਪੇ ਸਿੰਙੀ ਨਾਦੁ ਹੈ ਪਿਆਰਾ ਧੁਨਿ ਆਪਿ ਵਜਾਏ ਆਪੈ ॥
ਹੇ ਭਾਈ! ਪ੍ਰਭੂ ਆਪ ਹੀ (ਜੋਗੀ ਦੀ ਵਜਾਣ ਵਾਲੀ) ਸਿੰਙੀ ਹੈ, ਆਪ ਹੀ (ਉਸ ਵੱਜਦੀ ਸਿੰਙੀ ਦੀ) ਆਵਾਜ਼ ਹੈ, ਆਪ ਹੀ (ਸਿੰਙੀ ਦੀ) ਸੁਰ ਵਜਾਂਦਾ ਹੈ, ਆਪਣੇ ਆਪ ਨੂੰ ਹੀ ਵਜਾਂਦਾ ਹੈ ।
ਆਪੇ ਜੋਗੀ ਪੁਰਖੁ ਹੈ ਪਿਆਰਾ ਆਪੇ ਹੀ ਤਪੁ ਤਾਪੈ ॥
ਸਰਬ-ਵਿਆਪਕ ਪ੍ਰਭੂ ਆਪ ਹੀ ਜੋਗੀ ਹੈ, ਆਪ ਹੀ (ਧੂਣੀਆਂ ਆਦਿਕ ਨਾਲ) ਤਪ ਤਪਦਾ ਹੈ ।
ਆਪੇ ਸਤਿਗੁਰੁ ਆਪਿ ਹੈ ਚੇਲਾ ਉਪਦੇਸੁ ਕਰੈ ਪ੍ਰਭੁ ਆਪੈ ॥੩॥
ਪ੍ਰਭੂ ਆਪ ਹੀ ਗੁਰੂ ਹੈ, ਆਪ ਹੀ ਸਿੱਖ ਹੈ, ਆਪ ਹੀ ਆਪਣੇ ਆਪ ਨੂੰ ਉਪਦੇਸ਼ ਕਰਦਾ ਹੈ ।੩।
ਆਪੇ ਨਾਉ ਜਪਾਇਦਾ ਪਿਆਰਾ ਆਪੇ ਹੀ ਜਪੁ ਜਾਪੈ ॥
ਹੇ ਭਾਈ! ਪ੍ਰਭੂ ਆਪ ਹੀ (ਜੀਵਾਂ ਪਾਸੋਂ ਆਪਣਾ) ਨਾਮ ਜਪਾਂਦਾ ਹੈ (ਜੀਵਾਂ ਵਿਚ ਵਿਆਪਕ ਹੋ ਕੇ) ਆਪ ਹੀ ਆਪਣਾ ਨਾਮ ਜਪਦਾ ਹੈ ।
ਆਪੇ ਅੰਮ੍ਰਿਤੁ ਆਪਿ ਹੈ ਪਿਆਰਾ ਆਪੇ ਹੀ ਰਸੁ ਆਪੈ ॥
ਆਪ ਹੀ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਹੈ, ਆਪ ਹੀ ਉਸ ਨਾਮ-ਰਸ ਨੂੰ ਪੀਂਦਾ ਹੈ, ਆਪਣੇ ਆਪ ਨੂੰ ਪੀਂਦਾ ਹੈ ।
ਆਪੇ ਆਪਿ ਸਲਾਹਦਾ ਪਿਆਰਾ ਜਨ ਨਾਨਕ ਹਰਿ ਰਸਿ ਧ੍ਰਾਪੈ ॥੪॥੩॥
ਹੇ ਦਾਸ ਨਾਨਕ! ਪ੍ਰਭੂ ਆਪ ਹੀ ਆਪਣੀ ਸਿਫ਼ਤਿ-ਸਾਲਾਹ ਕਰਦਾ ਹੈ, ਆਪ ਹੀ ਆਪਣੇ ਨਾਮ-ਰਸ ਨਾਲ ਰੱਜਦਾ ਹੈ ।੪।੩।
ਸੋਰਠਿ ਮਹਲਾ ੪ ॥
ਸੋਰਠਿ ਚੌਥੀ ਪਾਤਿਸ਼ਾਹੀ।
ਆਪੇ ਕੰਡਾ ਆਪਿ ਤਰਾਜੀ ਪ੍ਰਭਿ ਆਪੇ ਤੋਲਿ ਤੋਲਾਇਆ ॥
ਉਹ ਤੱਕੜੀ ਭੀ ਪ੍ਰਭੂ ਆਪ ਹੀ ਹੈ, ਉਸ ਤੱਕੜੀ ਦੀ ਸੂਈ (ਬੋਦੀ) ਭੀ ਪ੍ਰਭੂ ਆਪ ਹੀ ਹੈ, ਪ੍ਰਭੂ ਨੇ ਆਪ ਹੀ ਵੱਟੇ ਨਾਲ (ਇਸ ਸ੍ਰਿਸ਼ਟੀ ਨੂੰ) ਤੋਲਿਆ ਹੋਇਆ ਹੈ (ਆਪਣੇ ਹੁਕਮ ਵਿਚ ਰੱਖਿਆ ਹੋਇਆ ਹੈ) ।
ਆਪੇ ਸਾਹੁ ਆਪੇ ਵਣਜਾਰਾ ਆਪੇ ਵਣਜੁ ਕਰਾਇਆ ॥
ਪ੍ਰਭੂ ਆਪ ਹੀ (ਇਸ ਧਰਤੀ ਉਤੇ ਵਣਜ ਕਰਨ ਵਾਲਾ) ਸ਼ਾਹਕਾਰ ਹੈ, ਆਪ ਹੀ (ਜੀਵ-ਰੂਪ ਹੋ ਕੇ) ਵਣਜ ਕਰਨ ਵਾਲਾ ਹੈ, ਆਪ ਹੀ ਵਣਜ ਕਰ ਰਿਹਾ ਹੈ
ਆਪੇ ਧਰਤੀ ਸਾਜੀਅਨੁ ਪਿਆਰੈ ਪਿਛੈ ਟੰਕੁ ਚੜਾਇਆ ॥੧॥
ਹੇ ਭਾਈ! ਪ੍ਰਭੂ ਨੇ ਆਪ ਹੀ ਧਰਤੀ ਪੈਦਾ ਕੀਤੀ ਹੋਈ ਹੈ (ਆਪਣੀ ਮਰਯਾਦਾ ਰੂਪ ਤੱਕੜੀ ਦੇ) ਪਿਛਲੇ ਛਾਬੇ ਵਿਚ ਚਾਰ ਮਾਸੇ ਦਾ ਵੱਟਾ ਰੱਖ ਕੇ (ਪ੍ਰਭੂ ਨੇ ਆਪ ਹੀ ਇਸ ਸ੍ਰਿਸ਼ਟੀ ਨੂੰ ਆਪਣੀ ਮਰਯਾਦਾ ਵਿਚ ਰੱਖਿਆ ਹੋਇਆ ਹੈ ।
ਮੇਰੇ ਮਨ ਹਰਿ ਹਰਿ ਧਿਆਇ ਸੁਖੁ ਪਾਇਆ ॥
ਹੇ ਮੇਰੇ ਮਨ! ਸਦਾ ਪਰਮਾਤਮਾ ਦਾ ਸਿਮਰਨ ਕਰ, (ਜਿਸ ਕਿਸੇ ਨੇ ਸਿਮਰਿਆ ਹੈ, ਉਸ ਨੇ) ਸੁਖ ਪਾਇਆ ਹੈ ।
ਹਰਿ ਹਰਿ ਨਾਮੁ ਨਿਧਾਨੁ ਹੈ ਪਿਆਰਾ ਗੁਰਿ ਪੂਰੈ ਮੀਠਾ ਲਾਇਆ ॥ ਰਹਾਉ ॥
ਹੇ ਭਾਈ! ਪਰਮਾਤਮਾ ਦਾ ਨਾਮ (ਸਾਰੇ) ਸੁਖਾਂ ਦਾ ਖ਼ਜ਼ਾਨਾ ਹੈ (ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪਿਆ ਹੈ) ਪੂਰੇ ਗੁਰੂ ਨੇ ਉਸ ਨੂੰ ਪਰਮਾਤਮਾ ਦਾ ਨਾਮ ਮਿੱਠਾ ਅਨੁਭਵ ਕਰਾ ਦਿੱਤਾ ਹੈ ।ਰਹਾਉ।
ਆਪੇ ਧਰਤੀ ਆਪਿ ਜਲੁ ਪਿਆਰਾ ਆਪੇ ਕਰੇ ਕਰਾਇਆ ॥
ਹੇ ਭਾਈ! ਪ੍ਰਭੂ ਪਿਆਰਾ ਆਪ ਹੀ ਧਰਤੀ ਪੈਦਾ ਕਰਨ ਵਾਲਾ ਹੈ, ਆਪ ਹੀ ਪਾਣੀ ਪੈਦਾ ਕਰਨ ਵਾਲਾ ਹੈ, ਆਪ ਹੀ ਸਭ ਕੁਝ ਕਰਦਾ ਹੈ ਆਪ ਹੀ (ਜੀਵਾਂ ਪਾਸੋਂ ਸਭ ਕੁਝ) ਕਰਾਂਦਾ ਹੈ ।
ਆਪੇ ਹੁਕਮਿ ਵਰਤਦਾ ਪਿਆਰਾ ਜਲੁ ਮਾਟੀ ਬੰਧਿ ਰਖਾਇਆ ॥
ਆਪ ਹੀ ਆਪਣੇ ਹੁਕਮ ਅਨੁਸਾਰ ਹਰ ਥਾਂ ਕਾਰ ਚਲਾ ਰਿਹਾ ਹੈ, ਪਾਣੀ ਨੂੰ ਮਿੱਟੀ ਨਾਲ (ਉਸ ਨੇ ਆਪਣੇ ਹੁਕਮ ਵਿਚ ਹੀ) ਬੰਨ੍ਹ ਰੱਖਿਆ ਹੈ (ਪਾਣੀ ਮਿੱਟੀ ਨੂੰ ਰੋੜ੍ਹ ਨਹੀਂ ਸਕਦਾ,
ਆਪੇ ਹੀ ਭਉ ਪਾਇਦਾ ਪਿਆਰਾ ਬੰਨਿ ਬਕਰੀ ਸੀਹੁ ਹਢਾਇਆ ॥੨॥
ਆਪ ਹੀ ਆਪਣਾ ਡਰ ਪਾ ਰੱਖਿਆ ਹੈ, (ਮਾਨੋ) ਬੱਕਰੀ ਸ਼ੇਰ ਨੂੰ ਬੰਨ੍ਹ ਕੇ ਫਿਰਾ ਰਹੀ ਹੈ ।੨।