Sri Guru Granth Sahib Ji — Ang 628 (punjabi)
ਸੰਤਹੁ ਸੁਖੁ ਹੋਆ ਸਭ ਥਾਈ ॥
ਉਸ ਮਨੁੱਖ ਨੂੰ) ਸਭ ਥਾਵਾਂ ਵਿਚ ਸੁਖ ਹੀ ਪ੍ਰਤੀਤ ਹੁੰਦਾ ਹੈ ।ਰਹਾਉ।
ਪਾਰਬ੍ਰਹਮੁ ਪੂਰਨ ਪਰਮੇਸਰੁ ਰਵਿ ਰਹਿਆ ਸਭਨੀ ਜਾਈ ॥ ਰਹਾਉ ॥
ਹੇ ਸੰਤ ਜਨੋ! (ਜਿਸ ਮਨੁੱਖ ਨੂੰ ਇਹ ਯਕੀਨ ਹੋ ਜਾਂਦਾ ਹੈ ਕਿ) ਪਾਰਬ੍ਰਹਮ ਪੂਰਨ ਪਰਮੇਸਰ ਸਭ ਥਾਵਾਂ ਵਿਚ ਮੌਜੂਦ ਹੈ
ਧੁਰ ਕੀ ਬਾਣੀ ਆਈ ॥
ਹੇ ਸੰਤ ਜਨੋ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਬਾਣੀ ਜਿਸ ਮਨੁੱਖ ਦੇ ਅੰਦਰ ਆ ਵੱਸੀ
ਤਿਨਿ ਸਗਲੀ ਚਿੰਤ ਮਿਟਾਈ ॥
ਉਸ ਨੇ ਆਪਣੀ ਸਾਰੀ ਚਿੰਤਾ ਦੂਰ ਕਰ ਲਈ
ਦਇਆਲ ਪੁਰਖ ਮਿਹਰਵਾਨਾ ॥
ਹੇ ਨਾਨਕ! ਦਇਆ ਦਾ ਸੋਮਾ ਪ੍ਰਭੂ ਉਸ ਮਨੁੱਖ ਉੱਤੇ ਮੇਹਰਵਾਨ ਹੋਇਆ ਰਹਿੰਦਾ ਹੈ
ਹਰਿ ਨਾਨਕ ਸਾਚੁ ਵਖਾਨਾ ॥੨॥੧੩॥੭੭॥
ਉਹ ਮਨੁੱਖ ਉਸ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਦਾ ਨਾਮ (ਸਦਾ) ਉਚਾਰਦਾ ਹੈ ।੨।੧੩।੭੭।
ਸੋਰਠਿ ਮਹਲਾ ੫ ॥
ਸੋਰਠਿ ਪੰਜਵੀਂ ਪਾਤਿਸ਼ਾਹੀ।
ਐਥੈ ਓਥੈ ਰਖਵਾਲਾ ॥
ਸਰਨ ਪਿਆਂ ਦੀ) ਇਸ ਲੋਕ ਤੇ ਪਰਲੋਕ ਵਿਚ ਰਾਖੀ ਕਰਨ ਵਾਲਾ ਹੈ
ਪ੍ਰਭ ਸਤਿਗੁਰ ਦੀਨ ਦਇਆਲਾ ॥
ਹੇ ਭਾਈ! ਗੁਰੂ ਪ੍ਰਭੂ ਗਰੀਬਾਂ ਉਤੇ ਦਇਆ ਕਰਨ ਵਾਲਾ ਹੈ
ਦਾਸ ਅਪਨੇ ਆਪਿ ਰਾਖੇ ॥
ਹੇ ਭਾਈ! ਪ੍ਰਭੂ) ਆਪਣੇ ਸੇਵਕਾਂ ਦੀ ਆਪ ਰਖਿਆ ਕਰਦਾ ਹੈ
ਘਟਿ ਘਟਿ ਸਬਦੁ ਸੁਭਾਖੇ ॥੧॥
ਸੇਵਕਾਂ ਨੂੰ ਇਹ ਨਿਸ਼ਚਾ ਰਹਿੰਦਾ ਹੈ ਕਿ) ਪ੍ਰਭੂ ਹਰੇਕ ਸਰੀਰ ਵਿਚ (ਆਪ ਹੀ) ਬਚਨ ਬੋਲ ਰਿਹਾ ਹੈ
ਗੁਰ ਕੇ ਚਰਣ ਊਪਰਿ ਬਲਿ ਜਾਈ ॥
ਹੇ ਭਾਈ! ਮੈਂ (ਆਪਣੇ) ਗੁਰੂ ਦੇ ਚਰਨਾਂ ਤੋਂ ਸਦਕੇ ਜਾਂਦਾ ਹਾਂ
ਦਿਨਸੁ ਰੈਨਿ ਸਾਸਿ ਸਾਸਿ ਸਮਾਲੀ ਪੂਰਨੁ ਸਭਨੀ ਥਾਈ ॥ ਰਹਾਉ ॥
(ਗੁਰੂ ਦੀ ਕਿਰਪਾ ਨਾਲ ਹੀ) ਮੈਂ (ਆਪਣੇ) ਹਰੇਕ ਸਾਹ ਦੇ ਨਾਲ ਦਿਨ ਰਾਤ (ਉਸ ਪਰਮਾਤਮਾ ਨੂੰ) ਯਾਦ ਕਰਦਾ ਰਹਿੰਦਾ ਹਾਂ ਜੋ ਸਭਨਾਂ ਥਾਵਾਂ ਵਿਚ ਭਰਪੂਰ ਹੈ ।ਰਹਾਉ
ਆਪਿ ਸਹਾਈ ਹੋਆ ॥
(ਹੇ ਭਾਈ! ਗੁਰੂ ਦੀ ਕਿਰਪਾ ਨਾਲ) ਪਰਮਾਤਮਾ ਆਪ ਮਦਦਗਾਰ ਬਣਦਾ
ਸਚੇ ਦਾ ਸਚਾ ਢੋਆ ॥
(ਗੁਰੂ ਦੀ ਮੇਹਰ ਨਾਲ) ਸਦਾ-ਥਿਰ ਰਹਿਣ ਵਾਲੇ ਪ੍ਰਭੂ ਦੀ ਸਦਾ-ਥਿਰ ਰਹਿਣ ਵਾਲੀ ਸਿਫ਼ਤਿ ਸਾਲਾਹ ਦੀ ਦਾਤਿ ਮਿਲਦੀ ਹੈ ।
ਤੇਰੀ ਭਗਤਿ ਵਡਿਆਈ ॥
ਤੇਰੀ ਭਗਤੀ ਤੇਰੀ ਸਿਫ਼ਤਿ-ਸਾਲਾਹ ਪ੍ਰਾਪਤ ਹੁੰਦੀ ਹੈ ।੨
ਪਾਈ ਨਾਨਕ ਪ੍ਰਭ ਸਰਣਾਈ ॥੨॥੧੪॥੭੮॥
ਹੇ ਨਾਨਕ! (ਆਖ—) ਹੇ ਪ੍ਰਭੂ! (ਗੁਰੂ ਦੀ ਕਿਰਪਾ ਨਾਲ) ਤੇਰੀ ਸਰਨ ਪਿਆਂ
ਸੋਰਠਿ ਮਹਲਾ ੫ ॥
ਸੋਰਠਿ ਪੰਜਵੀਂ ਪਾਤਿਸ਼ਾਹੀ।
ਸਤਿਗੁਰ ਪੂਰੇ ਭਾਣਾ ॥
(ਪਰ, ਹੇ ਭਾਈ!) ਜਦੋਂ ਗੁਰੂ ਨੂੰ ਚੰਗਾ ਲੱਗਦਾ ਹੈ ਜਦੋਂ ਗੁਰੂ ਤ®ü'ਠਦਾ ਹੈ)
ਤਾ ਜਪਿਆ ਨਾਮੁ ਰਮਾਣਾ ॥
ਤਦੋਂ ਹੀ ਪਰਮਾਤਮਾ ਦਾ ਨਾਮ ਜਪਿਆ ਜਾ ਸਕਦਾ ਹੈ
ਗੋਬਿੰਦ ਕਿਰਪਾ ਧਾਰੀ ॥
ਪਰਮਾਤਮਾ ਨੇ ਮੇਹਰ ਕੀਤੀ (
ਪ੍ਰਭਿ ਰਾਖੀ ਪੈਜ ਹਮਾਰੀ ॥੧॥
ਗੁਰੂ ਦੀ ਕਿਰਪਾ ਨਾਲ ਅਸਾਂ ਨਾਮ ਜਪਿਆ, ਤਾਂ) ਪਰਮਾਤਮਾ ਨੇ ਸਾਡੀ ਲਾਜ ਰੱਖ ਲਈ
ਹਰਿ ਕੇ ਚਰਨ ਸਦਾ ਸੁਖਦਾਈ ॥
ਹੇ ਭਾਈ! ਪਰਮਾਤਮਾ ਦੇ ਚਰਨ ਸਦਾ ਸੁਖ ਦੇਣ ਵਾਲੇ ਹਨ
ਜੋ ਇਛਹਿ ਸੋਈ ਫਲੁ ਪਾਵਹਿ ਬਿਰਥੀ ਆਸ ਨ ਜਾਈ ॥੧॥ ਰਹਾਉ ॥
ਜੇਹੜੇ ਮਨੁੱਖ ਹਰਿ-ਚਰਨਾਂ ਦਾ ਆਸਰਾ ਲੈਂਦੇ ਹਨ, ਉਹ) ਜੋ ਕੁਝ (ਪਰਮਾਤਮਾ ਪਾਸੋਂ) ਮੰਗਦੇ ਹਨ ਉਹੀ ਫਲ ਪ੍ਰਾਪਤ ਕਰ ਲੈਂਦੇ ਹਨ । (ਪਰਮਾਤਮਾ ਦੀ ਸਹੈਤਾ ਉਤੇ ਰੱਖੀ ਹੋਈ ਕੋਈ ਭੀ) ਆਸ ਖ਼ਾਲੀ ਨਹੀਂ ਜਾਂਦੀ ।੧।ਰਹਾਉ
ਕ੍ਰਿਪਾ ਕਰੇ ਜਿਸੁ ਪ੍ਰਾਨਪਤਿ ਦਾਤਾ ਸੋਈ ਸੰਤੁ ਗੁਣ ਗਾਵੈ ॥
ਹੇ ਭਾਈ! ਜੀਵਨ ਦਾ ਮਾਲਕ ਦਾਤਾਰ ਪ੍ਰਭੂ ਜਿਸ ਮਨੁੱਖ ਉਤੇ ਮੇਹਰ ਕਰਦਾ ਹੈ ਉਹ ਸੰਤ (ਸੁਭਾਉ ਬਣ ਜਾਂਦਾ ਹੈ, ਤੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਾ ਹੈ ।
ਪ੍ਰੇਮ ਭਗਤਿ ਤਾ ਕਾ ਮਨੁ ਲੀਣਾ ਪਾਰਬ੍ਰਹਮ ਮਨਿ ਭਾਵੈ ॥੨॥
ਉਸ ਮਨੁੱਖ ਦਾ ਮਨ ਪਰਮਾਤਮਾ ਦੀ ਪਿਆਰ-ਭਰੀ ਭਗਤੀ ਵਿਚ ਮਸਤ ਹੋ ਜਾਂਦਾ ਹੈ, ਉਹ ਮਨੁੱਖ ਪਰਮਾਤਮਾ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ ।੨
ਆਠ ਪਹਰ ਹਰਿ ਕਾ ਜਸੁ ਰਵਣਾ ਬਿਖੈ ਠਗਉਰੀ ਲਾਥੀ ॥
ਹੇ ਭਾਈ! ਅੱਠੇ ਪਹਿਰ (ਹਰ ਵੇਲੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨ ਨਾਲ ਵਿਕਾਰਾਂ ਦੀ ਠਗ-ਬੂਟੀ ਦਾ ਜ਼ੋਰ ਮੁੱਕ ਜਾਂਦਾ ਹੈ ।
ਸੰਗਿ ਮਿਲਾਇ ਲੀਆ ਮੇਰੈ ਕਰਤੈ ਸੰਤ ਸਾਧ ਭਏ ਸਾਥੀ ॥੩॥
(ਜਿਸ ਭੀ ਮਨੁੱਖ ਨੇ ਸਿਫ਼ਤਿ-ਸਾਲਾਹ ਵਿਚ ਮਨ ਜੋੜਿਆ) ਕਰਤਾਰ ਨੇ (ਉਸ ਨੂੰ) ਆਪਣੇ ਨਾਲ ਮਿਲਾ ਲਿਆ, ਸੰਤ ਜਨ ਉਸ ਦੇ ਸੰਗੀ-ਸਾਥੀ ਬਣ ਗਏ ।੩।
ਕਰੁ ਗਹਿ ਲੀਨੇ ਸਰਬਸੁ ਦੀਨੇ ਆਪਹਿ ਆਪੁ ਮਿਲਾਇਆ ॥
ਹੇ ਭਾਈ! ਗੁਰੂ ਦੀ ਸ਼ਰਨ ਪੈ ਕੇ ਜਿਸ ਭੀ ਮਨੁੱਖ ਨੇ ਪ੍ਰਭੂ-ਚਰਨਾਂ ਦਾ ਆਰਾਧਨ ਕੀਤਾ) ਪ੍ਰਭੂ ਨੇ ਉਸ ਦਾ ਹੱਥ ਫੜ ਕੇ ਉਸ ਨੂੰ ਸਭ ਕੁਝ ਬਖ਼ਸ਼ ਦਿੱਤਾ, ਪ੍ਰਭੂ ਨੇ ਉਸ ਨੂੰ ਆਪਣਾ ਆਪ ਹੀ ਮਿਲਾ ਦਿੱਤਾ
ਕਹੁ ਨਾਨਕ ਸਰਬ ਥੋਕ ਪੂਰਨ ਪੂਰਾ ਸਤਿਗੁਰੁ ਪਾਇਆ ॥੪॥੧੫॥੭੯॥
। ਹੇ ਨਾਨਕ! ਆਖ—ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਸਾਰੇ ਕੰਮ ਸਫਲ ਹੋ ਗਏ ।੪।੧੫।੭੯।
ਸੋਰਠਿ ਮਹਲਾ ੫ ॥
ਸੋਰਠਿ ਪੰਜਵੀਂ ਪਾਤਿਸ਼ਾਹੀ।
ਗਰੀਬੀ ਗਦਾ ਹਮਾਰੀ ॥
ਹੇ ਭਾਈ! ਨਿਮ੍ਰਤਾ-ਸੁਭਾਉ ਸਾਡੇ ਪਾਸ ਗੁਰਜ ਹੈ
ਖੰਨਾ ਸਗਲ ਰੇਨੁ ਛਾਰੀ ॥
ਸਭ ਦੀ ਚਰਨ-ਧੂੜ ਬਣੇ ਰਹਿਣਾ ਸਾਡੇ ਪਾਸ ਖੰਡਾ ਹੈ
ਇਸੁ ਆਗੈ ਕੋ ਨ ਟਿਕੈ ਵੇਕਾਰੀ ॥
ਇਸ (ਗੁਰਜ) ਅੱਗੇ, ਇਸ (ਖੰਡੇ) ਅੱਗੇ ਕੋਈ ਭੀ ਕੁਕਰਮੀ ਟਿਕ ਨਹੀਂ ਸਕਦਾ ।
ਗੁਰ ਪੂਰੇ ਏਹ ਗਲ ਸਾਰੀ ॥੧॥
(ਸਾਨੂੰ) ਪੂਰੇ ਗੁਰੂ ਨੇ ਇਹ ਗੱਲ ਸਮਝਾ ਦਿੱਤੀ ਹੈ
ਹਰਿ ਹਰਿ ਨਾਮੁ ਸੰਤਨ ਕੀ ਓਟਾ ॥
ਹੇ ਭਾਈ! ਪਰਮਾਤਮਾ ਦਾ ਨਾਮ ਸੰਤ ਜਨਾਂ ਦਾ ਆਸਰਾ ਹੈ
ਜੋ ਸਿਮਰੈ ਤਿਸ ਕੀ ਗਤਿ ਹੋਵੈ ਉਧਰਹਿ ਸਗਲੇ ਕੋਟਾ ॥੧॥ ਰਹਾਉ ॥
ਜੇਹੜਾ ਭੀ ਮਨੁੱਖ (ਪਰਮਾਤਮਾ ਦਾ ਨਾਮ) ਸਿਮਰਦਾ ਹੈ, ਉਸ ਦੀ ਉੱਚੀ ਆਤਮਕ ਅਵਸਥਾ ਬਣ ਜਾਂਦੀ ਹੈ । (ਨਾਮ ਦੀ ਬਰਕਤਿ ਨਾਲ) ਸਾਰੇ ਕ੍ਰੋੜਾਂ ਹੀ ਜੀਵ (ਵਿਕਾਰਾਂ ਤੋਂ) ਬਚ ਜਾਂਦੇ ਹਨ ।੧।
ਸੰਤ ਸੰਗਿ ਜਸੁ ਗਾਇਆ ॥
ਹੇ ਨਾਨਕ! ਆਖ—ਜਿਸ ਮਨੁੱਖ ਨੇ ਸੰਤ ਜਨਾਂ ਦੀ ਸੰਗਤਿ ਵਿਚ (ਬੈਠ ਕੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਇਆ ਹੈ,
ਇਹੁ ਪੂਰਨ ਹਰਿ ਧਨੁ ਪਾਇਆ ॥
ਉਸ ਨੇ ਇਹ ਹਰਿ-ਨਾਮ ਧਨ ਪ੍ਰਾਪਤ ਕਰ ਲਿਆ ਹ
ਕਹੁ ਨਾਨਕ ਆਪੁ ਮਿਟਾਇਆ ॥
ਜੋ ਕਦੇ ਭੀ ਨਹੀਂ ਮੁੱਕਦਾ
ਸਭੁ ਪਾਰਬ੍ਰਹਮੁ ਨਦਰੀ ਆਇਆ ॥੨॥੧੬॥੮੦॥
ਉਸ ਮਨੁੱਖ ਨੇ (ਆਪਣੇ ਅੰਦਰੋਂ ਆਪਾ-ਭਾਵ ਦੂਰ ਕਰ ਲਿਆ ਹੈ ਉਸ ਨੂੰ ਹਰ ਥਾਂ ਪਰਮਾਤਮਾ ਹੀ (ਵੱਸਦਾ) ਦਿੱਸ ਪਿਆ ਹੈ ।੨।੧੬।੮੦।
ਸੋਰਠਿ ਮਹਲਾ ੫ ॥
ਸੋਰਠਿ ਪੰਜਵੀਂ ਪਾਤਿਸ਼ਾਹੀ।
ਗੁਰਿ ਪੂਰੈ ਪੂਰੀ ਕੀਨੀ ॥
ਹੇ ਭਾਈ! ਜਿਸ ਮਨੁੱਖ ਉਤੇ ਪੂਰੇ ਗੁਰੂ ਨੇ ਪੂਰੀ ਕਿਰਪਾ ਕੀਤੀ
ਬਖਸ ਅਪੁਨੀ ਕਰਿ ਦੀਨੀ ॥
ਉਸ ਨੂੰ ਗੁਰੂ ਨੇ ਆਪਣੇ ਦਰ ਤੋਂ ਪ੍ਰਭੂ ਦੀ ਭਗਤੀ ਦੀ ਦਾਤਿ ਦੇ ਦਿੱਤੀ
ਨਿਤ ਅਨੰਦ ਸੁਖ ਪਾਇਆ ॥
ਉਹ ਮਨੁੱਖ ਸਦਾ ਆਤਮਕ ਸੁਖ ਆਤਮਕ ਆਨੰਦ ਮਾਣਨ ਲੱਗ ਪਿਆ ।
ਥਾਵ ਸਗਲੇ ਸੁਖੀ ਵਸਾਇਆ ॥੧॥
ਗੁਰੂ ਨੇ ਉਸ ਦੇ ਸਾਰੇ ਗਿਆਨ-ਇੰਦਿ®ਆਂ ਨੂੰ (ਵਿਕਾਰਾਂ ਵਲੋਂ ਬਚਾ ਕੇ) ਸ਼ਾਂਤੀ ਵਿਚ ਟਿਕਾ ਦਿੱਤਾ ।੧।
ਹਰਿ ਕੀ ਭਗਤਿ ਫਲ ਦਾਤੀ ॥
ਹੇ ਭਾਈ! ਪਰਮਾਤਮਾ ਦੀ ਭਗਤੀ ਸਾਰੇ ਫਲ ਦੇਣ ਵਾਲੀ ਹੈ
ਗੁਰਿ ਪੂਰੈ ਕਿਰਪਾ ਕਰਿ ਦੀਨੀ ਵਿਰਲੈ ਕਿਨ ਹੀ ਜਾਤੀ ॥ ਰਹਾਉ ॥
ਪੂਰੇ ਗੁਰੂ ਨੇ (ਜਿਸ ਮਨੁੱਖ ਉੱਤੇ) ਮੇਹਰ ਕਰ ਦਿੱਤੀ (ਉਸ ਨੇ ਪ੍ਰਭੂ ਦੀ ਭਗਤੀ ਕਰਨੀ ਸ਼ੁਰੂ ਕਰ ਦਿੱਤੀ । ਪਰ, ਹੇ ਭਾਈ!) ਕਿਸੇ ਵਿਰਲੇ ਮਨੁੱਖ ਨੇ ਹੀ ਪਰਮਾਤਮਾ ਦੀ ਭਗਤੀ ਦੀ ਕਦਰ ਸਮਝੀ ਹੈ ।
ਗੁਰਬਾਣੀ ਗਾਵਹ ਭਾਈ ॥
ਹੇ ਭਾਈ! ਆE ਅਸੀ ਭੀ ਗੁਰੂ ਦੀ ਬਾਣੀ ਗਾਵਿਆ ਕਰੀਏ
ਓਹ ਸਫਲ ਸਦਾ ਸੁਖਦਾਈ ॥
ਗੁਰੂ ਦੀ ਬਾਣੀ ਸਦਾ ਹੀ ਸਾਰੇ ਫਲ ਦੇਣ ਵਾਲੀ ਸੁਖ ਦੇਣ ਵਾਲੀ ਹੈ
ਨਾਨਕ ਨਾਮੁ ਧਿਆਇਆ ॥
ਹੇ ਨਾਨਕ! (ਆਖ—) (ਉਸੇ ਮਨੁੱਖ ਨੇ ਗੁਰਬਾਣੀ ਦੀ ਰਾਹੀਂ ਪਰਮਾਤਮਾ ਦਾ) ਨਾਮ ਸਿਮਰਿਆ ਹੈ
ਪੂਰਬਿ ਲਿਖਿਆ ਪਾਇਆ ॥੨॥੧੭॥੮੧॥
ਜਿਸ ਨੇ ਪੂਰਬਲੇ ਜਨਮ ਵਿਚ ਲਿਖਿਆ ਭਗਤੀ ਦਾ ਲੇਖ ਪ੍ਰਾਪਤ ਕੀਤਾ ਹੈ ।੨।੧੭।੮੧।
ਸੋਰਠਿ ਮਹਲਾ ੫ ॥
ਸੋਰਠਿ ਪੰਜਵੀਂ ਪਾਤਿਸ਼ਾਹੀ।