Sri Guru Granth Sahib Ji — Ang 644 (punjabi)
ਧੰਧਾ ਕਰਤਿਆ ਨਿਹਫਲੁ ਜਨਮੁ ਗਵਾਇਆ ਸੁਖਦਾਤਾ ਮਨਿ ਨ ਵਸਾਇਆ ॥
ਮਾਇਆ ਦੇ ਕਜ਼ੀਏ ਕਰਦਿਆਂ ਮਨੁੱਖਾ ਜਨਮ ਨਿਸਫਲ ਗਵਾ ਲੈਂਦਾ ਹੈ ਤੇ ਸੁਖਦਾਤਾ ਨਾਮ ਮਨ ਵਿਚ ਨਹੀਂ ਵਸਾਉਂਦਾ ।
ਨਾਨਕ ਨਾਮੁ ਤਿਨਾ ਕਉ ਮਿਲਿਆ ਜਿਨ ਕਉ ਧੁਰਿ ਲਿਖਿ ਪਾਇਆ ॥੧॥
ਪਰ) ਹੇ ਨਾਨਕ! ਨਾਮ ਉਹਨਾਂ ਮਨੁੱਖਾਂ ਨੂੰ ਹੀ ਮਿਲਦਾ ਹੈ ਜਿਨ੍ਹਾਂ ਦੇ ਹਿਰਦੇ ਵਿਚ ਮੁੱਢ ਤੋਂ (ਕੀਤੇ ਕਰਮਾਂ ਦੇ ਅਨੁਸਾਰ) (ਸੰਸਕਾਰ-ਰੂਪ ਲੇਖ) ਉੱਕਰ ਕੇ ਪ੍ਰਭੂ ਨੇ ਰੱਖ ਦਿੱਤਾ ਹੈ ।
ਮਃ ੩ ॥
ਤੀਜੀ ਪਾਤਿਸ਼ਾਹੀ।
ਘਰ ਹੀ ਮਹਿ ਅੰਮ੍ਰਿਤੁ ਭਰਪੂਰੁ ਹੈ ਮਨਮੁਖਾ ਸਾਦੁ ਨ ਪਾਇਆ ॥
ਨਾਮ-ਰੂਪ) ਅੰਮ੍ਰਿਤ (ਹਰੇਕ ਜੀਵ ਦੇ ਹਿਰਦੇ-ਰੂਪ) ਘਰ ਵਿਚ ਹੀ ਭਰਿਆ ਹੋਇਆ ਹੈ, (ਪਰ) ਮਨਮੁਖਾਂ ਨੂੰ (ਉਸ ਦਾ) ਸੁਆਦ ਨਹੀਂ ਆਉਂਦਾ
ਜਿਉ ਕਸਤੂਰੀ ਮਿਰਗੁ ਨ ਜਾਣੈ ਭ੍ਰਮਦਾ ਭਰਮਿ ਭੁਲਾਇਆ ॥
ਜਿਵੇਂ ਹਰਨ (ਆਪਣੀ ਨਾਭੀ ਵਿਚ) ਕਸਤੂਰੀ ਨਹੀਂ ਸਮਝਦਾ ਤੇ ਭਰਮ ਵਿਚ ਭੁਲਾਇਆ ਹੋਇਆ ਭਟਕਦਾ ਹੈ,
ਅੰਮ੍ਰਿਤੁ ਤਜਿ ਬਿਖੁ ਸੰਗ੍ਰਹੈ ਕਰਤੈ ਆਪਿ ਖੁਆਇਆ ॥
ਤਿਵੇਂ ਮਨਮੁਖ ਨਾਮ-ਅੰਮ੍ਰਿਤ ਨੂੰ ਛੱਡ ਕੇ ਵਿਹੁ ਨੂੰ ਇਕੱਠਾ ਕਰਦਾ ਹੈ, (ਪਰ ਉਸ ਦੇ ਭੀ ਕੀਹ ਵੱਸ?) ਕਰਤਾਰ ਨੇ (ਉਸ ਦੇ ਪਿਛਲੇ ਕੀਤੇ ਅਨੁਸਾਰ) ਉਸ ਨੂੰ ਆਪ ਖੁੰਝਾਇਆ ਹੋਇਆ ਹੈ
ਗੁਰਮੁਖਿ ਵਿਰਲੇ ਸੋਝੀ ਪਈ ਤਿਨਾ ਅੰਦਰਿ ਬ੍ਰਹਮੁ ਦਿਖਾਇਆ ॥
ਵਿਰਲੇ ਗੁਰਮੁਖਾਂ ਨੂੰ ਸਮਝ ਪੈਂਦੀ ਹੈ, ਉਹਨਾਂ ਨੂੰ ਹਿਰਦੇ ਵਿਚ ਹੀ (ਪਰਮਾਤਮਾ ਦਿੱਸ ਪੈਂਦਾ ਹੈ;
ਤਨੁ ਮਨੁ ਸੀਤਲੁ ਹੋਇਆ ਰਸਨਾ ਹਰਿ ਸਾਦੁ ਆਇਆ ॥
ਉਹਨਾਂ ਦਾ ਮਨ ਤੇ ਸਰੀਰ ਠੰਢੇ-ਠਾਰ ਹੋ ਜਾਂਦੇ ਹਨ ਤੇ ਜੀਭ ਨਾਲ (ਜਪ ਕੇ) ਉਹਨਾਂ ਨੂੰ ਨਾਮ ਦਾ ਸੁਆਦ ਆ ਜਾਂਦਾ ਹੈ ।
ਸਬਦੇ ਹੀ ਨਾਉ ਊਪਜੈ ਸਬਦੇ ਮੇਲਿ ਮਿਲਾਇਆ ॥
ਸਤਿਗੁਰੂ ਦੇ ਸ਼ਬਦ ਨਾਲ ਹੀ ਨਾਮ (ਦਾ ਅੰਗੂਰ ਹਿਰਦੇ ਵਿਚ) ਉੱਗਦਾ ਹੈ ਤੇ ਸ਼ਬਦ ਦੀ ਰਾਹੀਂ ਹੀ ਹਰੀ ਨਾਲ ਮੇਲ ਹੁੰਦਾ ਹੈ
ਬਿਨੁ ਸਬਦੈ ਸਭੁ ਜਗੁ ਬਉਰਾਨਾ ਬਿਰਥਾ ਜਨਮੁ ਗਵਾਇਆ ॥
ਸ਼ਬਦ ਤੋਂ ਬਿਨਾ ਸਾਰਾ ਸੰਸਾਰ ਪਾਗਲ ਹੋਇਆ ਪਿਆ ਹੈ ਤੇ ਮਨੁੱਖਾ ਜਨਮ ਵਿਅਰਥ ਗਵਾਉਂਦਾ ਹੈ ।
ਅੰਮ੍ਰਿਤੁ ਏਕੋ ਸਬਦੁ ਹੈ ਨਾਨਕ ਗੁਰਮੁਖਿ ਪਾਇਆ ॥੨॥
ਹੇ ਨਾਨਕ! ਗੁਰੂ ਦਾ ਇਕ ਸ਼ਬਦ ਹੀ ਆਤਮਕ ਜੀਵਨ ਦੇਣ ਵਾਲਾ ਜਲ ਹੈ ਜੋ ਸਤਿਗੁਰੂ ਦੇ ਸਨਮੁਖ ਮਨੁੱਖ ਨੂੰ ਮਿਲਦਾ ਹੈ ।੨।
ਪਉੜੀ ॥
pauVI[
ਸੋ ਹਰਿ ਪੁਰਖੁ ਅਗੰਮੁ ਹੈ ਕਹੁ ਕਿਤੁ ਬਿਧਿ ਪਾਈਐ ॥
ਹੇ ਭਾਈ! ਦੱਸ ਉਹ ਹਰੀ, ਜੋ ਅਗੰਮ ਪੁਰਖ ਹੈ, ਕਿਸ ਤਰ੍ਹਾਂ ਮਿਲ ਸਕਦਾ ਹੈ?
ਤਿਸੁ ਰੂਪੁ ਨ ਰੇਖ ਅਦ੍ਰਿਸਟੁ ਕਹੁ ਜਨ ਕਿਉ ਧਿਆਈਐ ॥
ਉਸ ਦਾ ਕੋਈ ਰੂਪ ਨਹੀਂ, ਕੋਈ ਰੇਖ ਨਹੀਂ, ਦਿੱਸਦਾ ਭੀ ਨਹੀਂ, ਉਸ ਨੂੰ ਕਿਵੇਂ ਸਿਮਰੀਏ?
ਨਿਰੰਕਾਰੁ ਨਿਰੰਜਨੁ ਹਰਿ ਅਗਮੁ ਕਿਆ ਕਹਿ ਗੁਣ ਗਾਈਐ ॥
ਸ਼ਕਲ ਤੋਂ ਬਿਨਾ ਹੈ, ਮਾਇਆ ਤੋਂ ਰਹਿਤ ਹੈ, ਪਹੁੰਚ ਤੋਂ ਪਰੇ ਹੈ, ਸੋ, ਕੀਹ ਆਖ ਕੇ ਉਸ ਦੀ ਸਿਫ਼ਤਿ-ਸਾਲਾਹ ਕਰੀਏ?
ਜਿਸੁ ਆਪਿ ਬੁਝਾਏ ਆਪਿ ਸੁ ਹਰਿ ਮਾਰਗਿ ਪਾਈਐ ॥
ਜਿਸ ਮਨੁੱਖ ਨੂੰ ਆਪ ਪ੍ਰਭੂ ਸਮਝ ਦੇਂਦਾ ਹੈ ਉਹ ਪ੍ਰਭੂ ਦੇ ਰਾਹ ਤੇ ਤੁਰਦਾ ਹੈ;
ਗੁਰਿ ਪੂਰੈ ਵੇਖਾਲਿਆ ਗੁਰ ਸੇਵਾ ਪਾਈਐ ॥੪॥
ਪੂਰੇ ਗੁਰੂ ਨੇ ਹੀ ਉਸ ਦਾ ਦੀਦਾਰ ਕਰਾਇਆ ਹੈ, ਗੁਰੂ ਦੀ ਦੱਸੀ ਕਾਰ ਕੀਤਿਆਂ ਹੀ ਉਹ ਮਿਲਦਾ ਹੈ ।੪।
ਸਲੋਕੁ ਮਃ ੩ ॥
ਸਲੋਕ ਤੀਜੀ ਪਾਤਿਸ਼ਾਹੀ।
ਜਿਉ ਤਨੁ ਕੋਲੂ ਪੀੜੀਐ ਰਤੁ ਨ ਭੋਰੀ ਡੇਹਿ ॥
ਹੇ ਨਾਨਕ! ਜੇ ਮੇਰਾ ਸਰੀਰ ਰਤਾ ਭਰ ਭੀ ਲਹੂ ਨਾ ਦੇਵੇ ਭਾਵੇਂ ਤਿਲਾਂ ਵਾਂਗ ਇਹ ਕੋਹਲੂ ਵਿਚ ਪੀੜਿਆ ਜਾਏ,
ਜੀਉ ਵੰਞੈ ਚਉ ਖੰਨੀਐ ਸਚੇ ਸੰਦੜੈ ਨੇਹਿ ॥
ਜੇ ਮੇਰੀ ਜਿੰਦ ਸੱਚੇ ਪ੍ਰਭੂ ਦੇ ਪਿਆਰ ਤੋਂ ਵਾਰਨੇ ਸਦਕੇ ਪਈ ਹੋਵੇ
ਨਾਨਕ ਮੇਲੁ ਨ ਚੁਕਈ ਰਾਤੀ ਅਤੈ ਡੇਹ ॥੧॥
, ਤਾਂ ਹੀ ਪ੍ਰਭੂ ਨਾਲ ਮਿਲਾਪ ਨਾ ਦਿਨੇ ਨਾ ਰਾਤ (ਕਦੇ ਭੀ) ਨਹੀਂ ਟੁੱਟਦਾ ।੧।
ਮਃ ੩ ॥
ਤੀਜੀ ਪਾਤਿਸ਼ਾਹੀ।
ਸਜਣੁ ਮੈਡਾ ਰੰਗੁਲਾ ਰੰਗੁ ਲਾਏ ਮਨੁ ਲੇਇ ॥
ਮੇਰਾ ਸੱਜਣ ਰੰਗੀਲਾ ਹੈ, ਮਨ ਲੈ ਕੇ (ਪ੍ਰੇਮ ਦਾ) ਰੰਗ ਲਾ ਦੇਂਦਾ ਹੈ
ਜਿਉ ਮਾਜੀਠੈ ਕਪੜੇ ਰੰਗੇ ਭੀ ਪਾਹੇਹਿ ॥
ਜਿਵੇਂ ਕੱਪੜੇ ਭੀ ਪਾਹ ਦੇ ਕੇ ਮਜੀਠ ਵਿਚ ਰੰਗੇ ਜਾਂਦੇ ਹਨ
ਨਾਨਕ ਰੰਗੁ ਨ ਉਤਰੈ ਬਿਆ ਨ ਲਗੈ ਕੇਹ ॥੨॥
); ਹੇ ਨਾਨਕ! (ਇਸ ਤਰ੍ਹਾਂ ਦਾ) ਰੰਗ ਫੇਰ ਨਹੀਂ ਲਹਿੰਦਾ ਅਤੇ ਨਾ ਹੀ ਕੋਈ ਹੋਰ ਚੜ੍ਹ ਸਕਦਾ ਹੈ (ਭਾਵ, ਕੋਈ ਹੋਰ ਚੀਜ਼ ਪਿਆਰੀ ਨਹੀਂ ਲੱਗ ਸਕਦੀ) ।੨।
ਪਉੜੀ ॥
pauVI[
ਹਰਿ ਆਪਿ ਵਰਤੈ ਆਪਿ ਹਰਿ ਆਪਿ ਬੁਲਾਇਦਾ ॥
ਹਰੀ ਆਪ ਹੀ ਸਭ ਵਿਚ ਵਿਆਪ ਰਿਹਾ ਹੈ ਅਤੇ ਆਪ ਹੀ ਸਭ ਨੂੰ ਬੁਲਾਉਂਦਾ ਹੈ
ਹਰਿ ਆਪੇ ਸ੍ਰਿਸਟਿ ਸਵਾਰਿ ਸਿਰਿ ਧੰਧੈ ਲਾਇਦਾ ॥
ਸੰਸਾਰ ਨੂੰ ਆਪ ਹੀ ਰਚ ਕੇ ਹਰੇਕ ਜੀਵ ਨੂੰ ਮਾਇਆ ਦੇ ਕਜ਼ੀਏ ਵਿਚ ਲਾ ਦੇਂਦਾ ਹੈ ।
ਇਕਨਾ ਭਗਤੀ ਲਾਇ ਇਕਿ ਆਪਿ ਖੁਆਇਦਾ ॥
ਇਕਨਾਂ ਨੂੰ ਆਪਣੀ ਭਗਤੀ ਵਿਚ ਲਾਉਂਦਾ ਹੈ ਤੇ ਕਈ ਜੀਵਾਂ ਨੂੰ ਆਪ ਹੀ ਭੁਲਾਉਂਦਾ ਹੈ
ਇਕਨਾ ਮਾਰਗਿ ਪਾਇ ਇਕਿ ਉਝੜਿ ਪਾਇਦਾ ॥
ਇਕਨਾਂ ਨੂੰ ਸਿੱਧੇ ਰਾਹ ਤੇ ਤੋਰਦਾ ਹੈ ਤੇ ਇਕਨਾਂ ਨੂੰ ਕੁਰਾਹੇ ਪਾ ਦੇਂਦਾ ਹੈ ।
ਜਨੁ ਨਾਨਕੁ ਨਾਮੁ ਧਿਆਏ ਗੁਰਮੁਖਿ ਗੁਣ ਗਾਇਦਾ ॥੫॥
ਦਾਸ ਨਾਨਕ ਭੀ (ਉਸ ਦੀ ਭਗਤੀ ਦੀ ਖ਼ਾਤਰ) ਨਾਮ ਸਿਮਰਦਾ ਹੈ ਤੇ ਸਤਿਗੁਰੂ ਦੇ ਸਨਮੁਖ ਹੋ ਕੇ (ਉਸ ਦੀ) ਸਿਫ਼ਤਿ-ਸਾਲਾਹ ਕਰਦਾ ਹੈ
ਸਲੋਕੁ ਮਃ ੩ ॥
ਸਲੋਕ ਤੀਜੀ ਪਾਤਿਸ਼ਾਹੀ।
ਸਤਿਗੁਰ ਕੀ ਸੇਵਾ ਸਫਲੁ ਹੈ ਜੇ ਕੋ ਕਰੇ ਚਿਤੁ ਲਾਇ ॥
ਜੇ ਕੋਈ ਮਨੁੱਖ ਚਿੱਤ ਲਗਾ ਕੇ ਸੇਵਾ ਕਰੇ, ਤਾਂ ਸਤਿਗੁਰੂ ਦੀ (ਦੱਸੀ) ਸੇਵਾ ਜ਼ਰੂਰ ਫਲ ਲਾਂਦੀ ਹੈ;
ਮਨਿ ਚਿੰਦਿਆ ਫਲੁ ਪਾਵਣਾ ਹਉਮੈ ਵਿਚਹੁ ਜਾਇ ॥
ਮਨ-ਇੱਛਿਆ ਫਲ ਮਿਲਦਾ ਹੈ, ਅਹੰਕਾਰ ਮਨ ਵਿਚੋਂ ਦੂਰ ਹੁੰਦਾ ਹੈ;
ਬੰਧਨ ਤੋੜੈ ਮੁਕਤਿ ਹੋਇ ਸਚੇ ਰਹੈ ਸਮਾਇ ॥
ਬੰਧਨਾਂ ਨੂੰ ਤੋੜਦੀ ਹੈ (ਬੰਧਨਾਂ ਤੋਂ) ਖ਼ਲਾਸੀ ਹੋ ਜਾਂਦੀ ਹੈ ਤੇ ਸੱਚੇ ਹਰੀ ਵਿਚ ਮਨੁੱਖ ਸਮਾਇਆ ਰਹਿੰਦਾ ਹੈ ।
ਇਸੁ ਜਗ ਮਹਿ ਨਾਮੁ ਅਲਭੁ ਹੈ ਗੁਰਮੁਖਿ ਵਸੈ ਮਨਿ ਆਇ ॥
ਇਸ ਸੰਸਾਰ ਵਿਚ ਹਰੀ ਦਾ ਨਾਮ ਦੁਰਲੱਭ ਹੈ, ਸਤਿਗੁਰੂ ਦੇ ਸਨਮੁਖ ਮਨੁੱਖ ਦੇ ਮਨ ਵਿਚ ਆ ਕੇ ਵੱਸਦਾ ਹੈ
ਨਾਨਕ ਜੋ ਗੁਰੁ ਸੇਵਹਿ ਆਪਣਾ ਹਉ ਤਿਨ ਬਲਿਹਾਰੈ ਜਾਉ ॥੧॥
ਹੇ ਨਾਨਕ! (ਆਖ—) ਮੈਂ ਸਦਕੇ ਹਾਂ ਉਹਨਾਂ ਤੋਂ ਜੋ ਆਪਣੇ ਸਤਿਗੁਰੂ ਦੀ ਦੱਸੀ ਕਾਰ ਕਰਦੇ ਹਨ ।੧।
ਮਃ ੩ ॥
ਤੀਜੀ ਪਾਤਿਸ਼ਾਹੀ।
ਮਨਮੁਖ ਮੰਨੁ ਅਜਿਤੁ ਹੈ ਦੂਜੈ ਲਗੈ ਜਾਇ ॥
ਮਨਮੁਖ ਦਾ ਮਨ ਉਸ ਦੇ ਕਾਬੂ ਤੋਂ ਬਾਹਰ ਹੈ, ਕਿਉਂਕਿ ਉਹ ਮਾਇਆ ਵਿਚ ਜਾ ਕੇ ਲੱਗਾ ਹੋਇਆ ਹੈ;
ਤਿਸ ਨੋ ਸੁਖੁ ਸੁਪਨੈ ਨਹੀ ਦੁਖੇ ਦੁਖਿ ਵਿਹਾਇ ॥
ਉਸ ਨੂੰ ਸੁਪਨੇ ਵਿਚ ਭੀ ਸੁਖ ਨਹੀਂ ਮਿਲਦਾ, (ਉਸ ਦੀ ਉਮਰ) ਸਦਾ ਦੁੱਖ ਵਿਚ ਹੀ ਗੁਜ਼ਰਦੀ ਹੈ ।
ਘਰਿ ਘਰਿ ਪੜਿ ਪੜਿ ਪੰਡਿਤ ਥਕੇ ਸਿਧ ਸਮਾਧਿ ਲਗਾਇ ॥
ਅਨੇਕਾਂ ਪੰਡਿਤ ਲੋਕ ਪੜ੍ਹ ਪੜ੍ਹ ਕੇ ਤੇ ਸਿੱਧ ਸਮਾਧੀਆਂ ਲਾ ਲਾ ਕੇ ਥੱਕ ਗਏ ਹਨ,
ਇਹੁ ਮਨੁ ਵਸਿ ਨ ਆਵਈ ਥਕੇ ਕਰਮ ਕਮਾਇ ॥
ਕਈ ਕਰਮ ਕਰ ਕੇ ਥੱਕ ਗਏ ਹਨ; (ਪੜ੍ਹਨ ਨਾਲ ਤੇ ਸਮਾਧੀਆਂ ਨਾਲ) ਇਹ ਮਨ ਕਾਬੂ ਨਹੀਂ ਆਉਂਦਾ ।
ਭੇਖਧਾਰੀ ਭੇਖ ਕਰਿ ਥਕੇ ਅਠਿਸਠਿ ਤੀਰਥ ਨਾਇ ॥
ਭੇਖ ਕਰਨ ਵਾਲੇ ਮਨੁੱਖ (ਭਾਵ, ਸਾਧੂ ਲੋਕ) ਕਈ ਭੇਖ ਕਰ ਕੇ ਤੇ ਅਠਾਹਠ ਤੀਰਥਾਂ ਤੇ ਨ੍ਹਾ ਕੇ ਥੱਕ ਗਏ ਹਨ;