Sri Guru Granth Sahib Ji — Ang 645 (punjabi)
ਮਨ ਕੀ ਸਾਰ ਨ ਜਾਣਨੀ ਹਉਮੈ ਭਰਮਿ ਭੁਲਾਇ ॥
ਹਉਮੈ ਤੇ ਭਰਮ ਵਿਚ ਭੁੱਲੇ ਹੋਇਆਂ ਨੂੰ ਮਨ ਦੀ ਸਾਰ ਨਹੀਂ ਆਈ ।
ਗੁਰ ਪਰਸਾਦੀ ਭਉ ਪਇਆ ਵਡਭਾਗਿ ਵਸਿਆ ਮਨਿ ਆਇ ॥
ਵੱਡੇ ਭਾਗ ਨਾਲ ਸਤਿਗੁਰੂ ਦੀ ਕਿਰਪਾ ਰਾਹੀਂ ਭਉ ਉਪਜਦਾ ਹੈ ਤੇ ਮਨ ਵਿਚ ਆ ਕੇ ਵੱਸਦਾ ਹੈ;
ਭੈ ਪਇਐ ਮਨੁ ਵਸਿ ਹੋਆ ਹਉਮੈ ਸਬਦਿ ਜਲਾਇ ॥
ਹਰੀ ਦਾ) ਭਉ ਉਪਜਿਆਂ ਹੀ, ਤੇ ਹਉਮੈ ਸਤਿਗੁਰੂ ਦੇ ਸ਼ਬਦ ਨਾਲ ਸਾੜ ਕੇ ਹੀ ਮਨ ਵੱਸ ਵਿਚ ਆਉਂਦਾ ਹੈ ।
ਸਚਿ ਰਤੇ ਸੇ ਨਿਰਮਲੇ ਜੋਤੀ ਜੋਤਿ ਮਿਲਾਇ ॥
ਜੋ ਮਨੁੱਖ ਜੋਤੀ-ਪ੍ਰਭੂ ਵਿਚ ਆਪਣੀ ਬ੍ਰਿਤੀ ਮਿਲਾ ਕੇ ਸੱਚੇ ਵਿਚ ਰੰਗੇ ਗਏ ਹਨ, ਉਹ ਨਿਰਮਲ ਹੋ ਗਏ ਹਨ;
ਸਤਿਗੁਰਿ ਮਿਲਿਐ ਨਾਉ ਪਾਇਆ ਨਾਨਕ ਸੁਖਿ ਸਮਾਇ ॥੨॥
ਪਰ) ਹੇ ਨਾਨਕ! ਸਤਿਗੁਰੂ ਦੇ ਮਿਲਿਆਂ ਹੀ ਨਾਮ ਮਿਲਦਾ ਹੈ ਤੇ ਸੁਖ ਵਿਚ ਸਮਾਈ ਹੁੰਦੀ ਹੈ ।੨।
ਪਉੜੀ ॥
pauVI[
ਏਹ ਭੂਪਤਿ ਰਾਣੇ ਰੰਗ ਦਿਨ ਚਾਰਿ ਸੁਹਾਵਣਾ ॥
ਰਾਜਿਆਂ ਤੇ ਰਾਣਿਆਂ ਦੇ ਇਹ ਰੰਗ ਚਾਰ ਦਿਨਾਂ (ਭਾਵ, ਥੋੜੇ ਚਿਰ) ਲਈ ਸੋਭਨੀਕ ਹੁੰਦੇ ਹਨ;
ਏਹੁ ਮਾਇਆ ਰੰਗੁ ਕਸੁੰਭ ਖਿਨ ਮਹਿ ਲਹਿ ਜਾਵਣਾ ॥
ਮਾਇਆ ਦਾ ਇਹ ਰੰਗ ਕਸੁੰਭੇ ਦਾ ਰੰਗ ਹੈ (ਭਾਵ, ਕਸੁੰਭੇ ਵਾਂਗ ਛਿਨ-ਭੰਗੁਰ ਹੈ), ਛਿਨ ਮਾਤ® ਵਿਚ ਲਹਿ ਜਾਏਗਾ,
ਚਲਦਿਆ ਨਾਲਿ ਨ ਚਲੈ ਸਿਰਿ ਪਾਪ ਲੈ ਜਾਵਣਾ ॥
ਸੰਸਾਰ ਤੋਂ) ਤੁਰਨ ਵੇਲੇ ਮਾਇਆ ਨਾਲ ਨਹੀਂ ਜਾਂਦੀ, (ਪਰ ਇਸ ਦੇ ਕਾਰਨ ਕੀਤੇ) ਪਾਪ ਆਪਣੇ ਸਿਰ ਤੇ ਲੈ ਜਾਈਦੇ ਹਨ ।
ਜਾਂ ਪਕੜਿ ਚਲਾਇਆ ਕਾਲਿ ਤਾਂ ਖਰਾ ਡਰਾਵਣਾ ॥
ਜਦੋਂ ਜਮ-ਕਾਲ ਨੇ ਫੜ ਕੇ ਅੱਗੇ ਲਾ ਲਿਆ, ਤਾਂ (ਜੀਵ) ਡਾਢਾ ਭੈ-ਭੀਤ ਹੁੰਦਾ ਹੈ;
ਓਹ ਵੇਲਾ ਹਥਿ ਨ ਆਵੈ ਫਿਰਿ ਪਛੁਤਾਵਣਾ ॥੬॥
(ਮਨੁੱਖ-ਜਨਮ ਵਾਲਾ) ਉਹ ਸਮਾ ਫੇਰ ਮਿਲਦਾ ਨਹੀਂ, ਇਸ ਵਾਸਤੇ ਪਛੁਤਾਉਂਦਾ ਹੈ ।੬।
ਸਲੋਕੁ ਮਃ ੩ ॥
ਸਲੋਕ ਤੀਜੀ ਪਾਤਿਸ਼ਾਹੀ।
ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥
ਜੋ ਮਨੁੱਖ ਸਤਿਗੁਰੂ ਵਲੋਂ ਮਨਮੁਖ ਹਨ, ਉਹ (ਅੰਤ ਨੂੰ) ਬੱਧੇ ਦੁਖ ਸਹਿੰਦੇ ਹਨ
ਫਿਰਿ ਫਿਰਿ ਮਿਲਣੁ ਨ ਪਾਇਨੀ ਜੰਮਹਿ ਤੈ ਮਰਿ ਜਾਹਿ ॥
ਪ੍ਰਭੂ ਨੂੰ ਮਿਲ ਨਹੀਂ ਸਕਦੇ, ਮੁੜ ਮੁੜ ਜੰਮਦੇ ਤੇ ਮਰਦੇ ਹਨ;
ਸਹਸਾ ਰੋਗੁ ਨ ਛੋਡਈ ਦੁਖ ਹੀ ਮਹਿ ਦੁਖ ਪਾਹਿ ॥
ਪ੍ਰਭੂ ਨੂੰ ਮਿਲ ਨਹੀਂ ਸਕਦੇ, ਮੁੜ ਮੁੜ ਜੰਮਦੇ ਤੇ ਮਰਦੇ ਹਨ;
ਨਾਨਕ ਨਦਰੀ ਬਖਸਿ ਲੇਹਿ ਸਬਦੇ ਮੇਲਿ ਮਿਲਾਹਿ ॥੧॥
ਹੇ ਨਾਨਕ! ਕਿ®ਪਾ-ਦਿ®ਸ਼ਟੀ ਵਾਲਾ ਪ੍ਰਭੂ ਜੇ ਉਹਨਾਂ ਨੂੰ ਬਖ਼ਸ਼ ਲਏ ਤਾਂ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਉਸ ਵਿਚ ਮਿਲ ਜਾਂਦੇ ਹਨ ।੧।
ਮਃ ੩ ॥
ਤੀਜੀ ਪਾਤਿਸ਼ਾਹੀ।
ਜੋ ਸਤਿਗੁਰ ਤੇ ਮੁਹ ਫਿਰੇ ਤਿਨਾ ਠਉਰ ਨ ਠਾਉ ॥
ਜੋ ਮਨੁੱਖ ਸਤਿਗੁਰੂ ਤੋਂ ਮਨਮੁਖ ਹਨ ਉਹਨਾਂ ਦਾ ਨਾਹ ਥਾਂ ਨਾਹ ਥਿੱਤਾ
ਜਿਉ ਛੁਟੜਿ ਘਰਿ ਘਰਿ ਫਿਰੈ ਦੁਹਚਾਰਣਿ ਬਦਨਾਉ ॥
ਉਹ ਵਿਭ-ਚਾਰਨ ਛੁੱਟੜ ਇਸਤ®ੀ ਵਾਂਗ ਹਨ, ਜੋ ਘਰ ਘਰ ਵਿਚ ਬਦਨਾਮ ਹੁੰਦੀ ਫਿਰਦੀ ਹੈ ।
ਨਾਨਕ ਗੁਰਮੁਖਿ ਬਖਸੀਅਹਿ ਸੇ ਸਤਿਗੁਰ ਮੇਲਿ ਮਿਲਾਉ ॥੨॥
ਹੇ ਨਾਨਕ! ਜੋ ਗੁਰੂ ਦੇ ਸਨਮੁਖ ਹੋ ਕੇ ਬਖ਼ਸ਼ੇ ਜਾਂਦੇ ਹਨ, ਉਹ ਸਤਿਗੁਰੂ ਦੀ ਸੰਗਤਿ ਵਿਚ ਮਿਲ ਜਾਂਦੇ ਹਨ ।
ਪਉੜੀ ॥
pauVI[
ਜੋ ਸੇਵਹਿ ਸਤਿ ਮੁਰਾਰਿ ਸੇ ਭਵਜਲ ਤਰਿ ਗਇਆ ॥
ਜੋ ਮਨੁੱਖ ਸੱਚੇ ਹਰੀ ਨੂੰ ਸੇਂਵਦੇ ਹਨ, ਉਹ ਸੰਸਾਰ-ਸਮੁੰਦਰ ਨੂੰ ਤਰ ਜਾਂਦੇ ਹਨ,
ਜੋ ਬੋਲਹਿ ਹਰਿ ਹਰਿ ਨਾਉ ਤਿਨ ਜਮੁ ਛਡਿ ਗਇਆ ॥
ਜੋ ਮਨੁੱਖ ਹਰੀ ਦਾ ਨਾਮ ਸਿਮਰਦੇ ਹਨ, ਉਹਨਾਂ ਨੂੰ ਜਮ ਛੱਡ ਜਾਂਦਾ ਹੈ;
ਸੇ ਦਰਗਹ ਪੈਧੇ ਜਾਹਿ ਜਿਨਾ ਹਰਿ ਜਪਿ ਲਇਆ ॥
ਜਿਨ੍ਹਾਂ ਨੇ ਹਰੀ ਦਾ ਨਾਮ ਜਪਿਆ ਹੈ, ਉਹ ਦਰਗਾਹ ਵਿਚ ਸਨਮਾਨੇ ਜਾਂਦੇ ਹਨ;
ਹਰਿ ਸੇਵਹਿ ਸੇਈ ਪੁਰਖ ਜਿਨਾ ਹਰਿ ਤੁਧੁ ਮਇਆ ॥
(ਪਰ) ਹੇ ਹਰੀ! ਜਿਨ੍ਹਾਂ ਉਤੇ ਤੇਰੀ ਮੇਹਰ ਹੁੰਦੀ ਹੈ, ਉਹੀ ਮਨੁੱਖ ਤੇਰੀ ਭਗਤੀ ਕਰਦੇ ਹਨ ।
ਗੁਣ ਗਾਵਾ ਪਿਆਰੇ ਨਿਤ ਗੁਰਮੁਖਿ ਭ੍ਰਮ ਭਉ ਗਇਆ ॥੭॥
ਸਤਿਗੁਰੂ ਦੇ ਸਨਮੁਖ ਹੋ ਕੇ ਭਰਮ ਤੇ ਡਰ ਦੂਰ ਹੋ ਜਾਂਦੇ ਹਨ, (ਮੇਹਰ ਕਰ) ਹੇ ਪਿਆਰੇ! ਮੈਂ ਭੀ ਤੇਰੇ ਸਦਾ ਗੁਣ ਗਾਵਾਂ
ਸਲੋਕੁ ਮਃ ੩ ॥
ਸਲੋਕ ਤੀਜੀ ਪਾਤਿਸ਼ਾਹੀ।
ਥਾਲੈ ਵਿਚਿ ਤੈ ਵਸਤੂ ਪਈਓ ਹਰਿ ਭੋਜਨੁ ਅੰਮ੍ਰਿਤੁ ਸਾਰੁ ॥
ਜਿਸ ਹਿਰਦੈ-ਰੂਪ ਥਾਲ ਵਿਚ (ਸਤ, ਸੰਤੋਖ ਤੇ ਵੀਚਾਰ) ਤਿੰਨ ਚੀਜ਼ਾਂ ਆ ਪਈਆਂ ਹਨ, ਉਸ ਹਿਰਦੇ-ਥਾਲ ਵਿਚ ਸ੍ਰੇਸ਼ਟ ਅੰਮ੍ਰਿਤ ਭੋਜਨ ਹਰੀ ਦਾ ਨਾਮ (ਪਰੋਸਿਆ ਜਾਂਦਾ) ਹੈ,
ਜਿਤੁ ਖਾਧੈ ਮਨੁ ਤ੍ਰਿਪਤੀਐ ਪਾਈਐ ਮੋਖ ਦੁਆਰੁ ॥
, ਜਿਸ ਦੇ ਖਾਧਿਆਂ ਮਨ ਰੱਜ ਜਾਂਦਾ ਹੈ ਤੇ ਵਿਕਾਰਾਂ ਤੋਂ ਖ਼ਲਾਸੀ ਦਾ ਦਰ ਪ੍ਰਾਪਤ ਹੁੰਦਾ ਹੈ
ਇਹੁ ਭੋਜਨੁ ਅਲਭੁ ਹੈ ਸੰਤਹੁ ਲਭੈ ਗੁਰ ਵੀਚਾਰਿ ॥
ਹੇ ਸੰਤ ਜਨੋਂ! ਇਹ ਭੋਜਨ ਦੁਰਲੱਭ ਹੈ, ਸਤਿਗੁਰੂ ਦੀ (ਦੱਸੀ ਹੋਈ) ਵੀਚਾਰ ਦੀ ਰਾਹੀਂ ਲੱਭਦਾ ਹੈ
ਏਹ ਮੁਦਾਵਣੀ ਕਿਉ ਵਿਚਹੁ ਕਢੀਐ ਸਦਾ ਰਖੀਐ ਉਰਿ ਧਾਰਿ ॥
ਇਸ ਨੂੰ ਸਦਾ ਆਪਣੇ ਹਿਰਦੇ ਵਿਚ ਸਾਂਭ ਰੱਖਣਾ ਚਾਹੀਦਾ ਹੈ; ਇਹ ਭੁਲਾਣੀ ਨਹੀਂ ਚਾਹੀਦੀ ।
ਏਹ ਮੁਦਾਵਣੀ ਸਤਿਗੁਰੂ ਪਾਈ ਗੁਰਸਿਖਾ ਲਧੀ ਭਾਲਿ ॥
ਆਤਮਕ ਆਨੰਦ ਦੇਣ ਵਾਲੀ ਇਸ (ਸਿਫ਼ਤਿ-ਸਾਲਾਹ ਦੀ ਆਤਮਕ ਖ਼ੁਰਾਕ ਦੀ ਦੱਸ) ਗੁਰੂ ਨੇ ਪਾਈ ਹੈ, ਗੁਰ-ਸਿੱਖਾਂ ਨੇ ਖੋਜ ਕੇ ਲੱਭ ਲਈ ਹ
ਨਾਨਕ ਜਿਸੁ ਬੁਝਾਏ ਸੁ ਬੁਝਸੀ ਹਰਿ ਪਾਇਆ ਗੁਰਮੁਖਿ ਘਾਲਿ ॥੧॥
ਹੇ ਨਾਨਕ! ਜਿਸ ਮਨੁੱਖ ਨੂੰ (ਇਸ ਦੀ) ਸਮਝ ਦੇਂਦਾ ਹੈ ਉਹ ਸਮਝਦਾ ਹੈ, ਅਤੇ ਉਹ ਸਤਿਗੁਰੂ ਦੇ ਸਨਮੁਖ ਹੋ ਕੇ ਘਾਲਣਾ ਘਾਲ ਕੇ ਹਰੀ ਨੂੰ ਮਿਲਦਾ ਹੈ ।੧।
ਮਃ ੩ ॥
ਤੀਜੀ ਪਾਤਿਸ਼ਾਹੀ।
ਜੋ ਧੁਰਿ ਮੇਲੇ ਸੇ ਮਿਲਿ ਰਹੇ ਸਤਿਗੁਰ ਸਿਉ ਚਿਤੁ ਲਾਇ ॥
ਹਰੀ ਨੇ ਜੋ ਧੁਰ ਤੋਂ ਮਿਲਾਏ ਹਨ, ਉਹ ਮਨੁੱਖ ਸਤਿਗੁਰੂ ਨਾਲ ਚਿੱਤ ਜੋੜ ਕੇ (ਹਰੀ ਵਿਚ) ਲੀਨ ਹੋਏ ਹਨ;
ਆਪਿ ਵਿਛੋੜੇਨੁ ਸੇ ਵਿਛੁੜੇ ਦੂਜੈ ਭਾਇ ਖੁਆਇ ॥
ਪਰ) ਜੋ ਉਸ ਹਰੀ ਨੇ ਆਪ ਵਿਛੋੜੇ ਹਨ, ਉਹ ਮਾਇਆ ਦੇ ਮੋਹ ਵਿਚ (ਫਸ ਕੇ) ਖੁੰਝੇ ਹੋਏ ਹਰੀ ਤੋਂ ਵਿੱਛੁੜੇ ਹੋਏ ਹਨ ।
ਨਾਨਕ ਵਿਣੁ ਕਰਮਾ ਕਿਆ ਪਾਈਐ ਪੂਰਬਿ ਲਿਖਿਆ ਕਮਾਇ ॥੨॥
ਹੇ ਨਾਨਕ! ਕੀਤੀ ਹੋਈ ਕਮਾਈ ਤੋਂ ਬਿਨਾ ਕੁਝ ਨਹੀਂ ਮਿਲਦਾ, ਮੁੱਢ ਤੋਂ (ਕੀਤੇ ਕੰਮਾਂ ਦੇ ਅਨੁਸਾਰ) ਉੱਕਰੇ ਹੋਏ (ਸੰਸਕਾਰ-ਰੂਪ ਲੇਖ ਦੀ ਕਮਾਈ) ਕਮਾਉਣੀ ਪੈਂਦੀ ਹੈ ।੨
ਪਉੜੀ ॥
pauVI[
ਬਹਿ ਸਖੀਆ ਜਸੁ ਗਾਵਹਿ ਗਾਵਣਹਾਰੀਆ ॥
ਹਰੀ ਦੀ ਸਿਫ਼ਤਿ-ਸਾਲਾਹ ਕਰਨ ਵਾਲੀਆਂ (ਸੰਤ ਜਨ-ਰੂਪ) ਸਹੇਲੀਆਂ ਇਕੱਠੀਆਂ ਬਹਿ ਕੇ ਆਪ ਹਰੀ ਦਾ ਜਸ ਗਾਉਂਦੀਆਂ ਹਨ
ਹਰਿ ਨਾਮੁ ਸਲਾਹਿਹੁ ਨਿਤ ਹਰਿ ਕਉ ਬਲਿਹਾਰੀਆ ॥
ਹਰੀ ਤੋਂ ਸਦਕੇ ਜਾਂਦੀਆਂ ਹਨ (ਹੋਰਨਾਂ ਨੂੰ ਸਿੱਖਿਆ ਦੇਂਦੀਆਂ ਹਨ ਕਿ) “ਸਦਾ ਹਰੀ ਦੇ ਨਾਮ ਦੀ ਵਡਿਆਈ ਕਰੋ”
ਜਿਨੀ ਸੁਣਿ ਮੰਨਿਆ ਹਰਿ ਨਾਉ ਤਿਨਾ ਹਉ ਵਾਰੀਆ ॥
ਮੈਂ ਸਦਕੇ ਹਾਂ ਜਿਨ੍ਹਾਂ ਨੇ ਸੁਣ ਕੇ ਹਰੀ ਦਾ ਨਾਮ ਮੰਨਿਆ ਹੈ,
ਗੁਰਮੁਖੀਆ ਹਰਿ ਮੇਲੁ ਮਿਲਾਵਣਹਾਰੀਆ ॥
ਉਹਨਾਂ ਹਰੀ ਨੂੰ ਮਿਲਾਉਣ ਵਾਲੀਆਂ ਗੁਰਮੁਖ ਸਹੇਲੀਆਂ ਤੋਂ ਮੈਂ ਸਦਕੇ ਹਾਂ;
ਹਉ ਬਲਿ ਜਾਵਾ ਦਿਨੁ ਰਾਤਿ ਗੁਰ ਦੇਖਣਹਾਰੀਆ ॥੮॥
ਸਤਿਗੁਰੂ ਦੇ ਦਰਸ਼ਨ ਕਰਨ ਵਾਲੀਆਂ ਤੋਂ ਮੈਂ ਦਿਨ ਰਾਤ ਬਲਿਹਾਰ ਹਾਂ ।੮।
ਸਲੋਕੁ ਮਃ ੩ ॥
ਸਲੋਕ ਤੀਜੀ ਪਾਤਿਸ਼ਾਹੀ।