Sri Guru Granth Sahib Ji — Ang 648 (punjabi)
ਇਉ ਗੁਰਮੁਖਿ ਆਪੁ ਨਿਵਾਰੀਐ ਸਭੁ ਰਾਜੁ ਸ੍ਰਿਸਟਿ ਕਾ ਲੇਇ ॥
ਸਤਿਗੁਰੂ ਦੇ ਸਨਮੁਖ ਹੋਇਆਂ ਮਨੁੱਖ ਇਸ ਤਰ੍ਹਾਂ ਆਪਾ-ਭਾਵ ਗਵਾਂਦਾ ਹੈ ਤੇ, ਮਾਨੋ, ਸਾਰੀ ਸ੍ਰਿਸ਼ਟੀ ਦਾ ਰਾਜ ਲੈ ਲੈਂਦਾ ਹੈ ।
ਨਾਨਕ ਗੁਰਮੁਖਿ ਬੁਝੀਐ ਜਾ ਆਪੇ ਨਦਰਿ ਕਰੇਇ ॥੧॥
ਹੇ ਨਾਨਕ! ਜਦੋਂ ਹਰੀ ਆਪ ਕਿ®ਪਾ ਦੀ ਨਜ਼ਰ ਕਰਦਾ ਹੈ ਤਦੋਂ ਸਤਿਗੁਰੂ ਦੇ ਸਨਮੁਖ ਹੋ ਕੇ ਇਹ ਸਮਝ ਆਉਂਦੀ ਹੈ
ਮਃ ੩ ॥
ਸਲੋਕ ਤੀਜੀ ਪਾਤਿਸ਼ਾਹੀ।
ਜਿਨ ਗੁਰਮੁਖਿ ਨਾਮੁ ਧਿਆਇਆ ਆਏ ਤੇ ਪਰਵਾਣੁ ॥
ਸੰਸਾਰ ਵਿਚ) ਆਏ ਉਹ ਮਨੁੱਖ ਕਬੂਲ ਹਨ ਜਿਨ੍ਹਾਂ ਨੇ ਸਤਿਗੁਰੂ ਦੇ ਦੱਸੇ ਰਾਹ ਤੇ ਤੁਰ ਕੇ ਨਾਮ ਸਿਮਰਿਆ ਹੈ
ਨਾਨਕ ਕੁਲ ਉਧਾਰਹਿ ਆਪਣਾ ਦਰਗਹ ਪਾਵਹਿ ਮਾਣੁ ॥੨॥
ਹੇ ਨਾਨਕ! ਉਹ ਮਨੁੱਖ ਆਪਣੀ ਕੁਲ ਨੂੰ ਤਾਰ ਲੈਂਦੇ ਹਨ ਤੇ ਆਪ ਦਰਗਾਹ ਵਿਚ ਆਦਰ ਪਾਂਦੇ ਹਨ ।੨।
ਪਉੜੀ ॥
pauVI[
ਗੁਰਮੁਖਿ ਸਖੀਆ ਸਿਖ ਗੁਰੂ ਮੇਲਾਈਆ ॥
ਸਤਿਗੁਰੂ ਨੇ ਗੁਰਮੁਖ ਸਿੱਖ (-ਰੂਪ) ਸਹੇਲੀਆਂ (ਆਪੋ ਵਿਚ) ਮਿਲਾਈਆਂ ਹਨ
ਇਕਿ ਸੇਵਕ ਗੁਰ ਪਾਸਿ ਇਕਿ ਗੁਰਿ ਕਾਰੈ ਲਾਈਆ ॥
ਉਹਨਾਂ ਵਿਚੋਂ ਕਈ ਸਤਿਗੁਰੂ ਦੇ ਕੋਲ ਸੇਵਾ ਕਰਦੀਆਂ ਹਨ, ਕਈਆਂ ਨੂੰ ਸਤਿਗੁਰੂ ਨੇ (ਹੋਰ) ਕਾਰੇ ਲਾਇਆ ਹੋਇਆ ਹੈ;
ਜਿਨਾ ਗੁਰੁ ਪਿਆਰਾ ਮਨਿ ਚਿਤਿ ਤਿਨਾ ਭਾਉ ਗੁਰੂ ਦੇਵਾਈਆ ॥
ਜਿਨ੍ਹਾਂ ਦੇ ਮਨ ਵਿਚ ਪਿਆਰਾ ਗੁਰੂ ਵੱਸਦਾ ਹੈ, ਸਤਿਗੁਰੂ ਉਹਨਾਂ ਨੂੰ ਆਪਣਾ ਪਿਆਰ ਬਖ਼ਸ਼ਦਾ ਹੈ,
ਗੁਰ ਸਿਖਾ ਇਕੋ ਪਿਆਰੁ ਗੁਰ ਮਿਤਾ ਪੁਤਾ ਭਾਈਆ ॥
ਸਤਿਗੁਰੂ ਦਾ ਆਪਣੇ ਸਿੱਖਾਂ ਮਿੱਤ®ਾਂ ਪੁਤ®ਾਂ ਤੇ ਭਰਾਵਾਂ ਨਾਲ ਇਕੋ ਜਿਹਾ ਪਿਆਰ ਹੁੰਦਾ ਹੈ
ਗੁਰੁ ਸਤਿਗੁਰੁ ਬੋਲਹੁ ਸਭਿ ਗੁਰੁ ਆਖਿ ਗੁਰੂ ਜੀਵਾਈਆ ॥੧੪॥
ਹੇ ਸਿੱਖ ਸਹੇਲੀE!) ਸਾਰੀਆਂ ‘ਗੁਰੂ, ਗੁਰੂ’ ਆਖੋ, ‘ਗੁਰੂ, ਗੁਰੂ’ ਆਖਿਆਂ ਗੁਰੂ ਆਤਮਕ ਜੀਵਨ ਦੇ ਦੇਂਦਾ ਹੈ ।੧੪।
ਸਲੋਕੁ ਮਃ ੩ ॥
ਸਲੋਕ ਤੀਜੀ ਪਾਤਿਸ਼ਾਹੀ।
ਨਾਨਕ ਨਾਮੁ ਨ ਚੇਤਨੀ ਅਗਿਆਨੀ ਅੰਧੁਲੇ ਅਵਰੇ ਕਰਮ ਕਮਾਹਿ ॥
ਹੇ ਨਾਨਕ! ਅੰਨ੍ਹੇ ਅਗਿਆਨੀ ਨਾਮ ਨਹੀਂ ਸਿਮਰਦੇ ਤੇ ਹੋਰ ਹੋਰ ਕੰਮ ਕਰਦੇ ਹਨ,
ਜਮ ਦਰਿ ਬਧੇ ਮਾਰੀਅਹਿ ਫਿਰਿ ਵਿਸਟਾ ਮਾਹਿ ਪਚਾਹਿ ॥੧॥
ਸਿੱਟਾ ਇਹ ਨਿਕਲਦਾ ਹੈ, ਕਿ) ਜਮ ਦੇ ਦਰ ਤੇ ਬੱਧੇ ਮਾਰ ਖਾਂਦੇ ਹਨ ਤੇ ਫਿਰ (ਵਿਕਾਰ-ਰੂਪ) ਵਿਸ਼ਟੇ ਵਿਚ ਸੜਦੇ ਹਨ ।੧।
ਮਃ ੩ ॥
ਤੀਜੀ ਪਾਤਿਸ਼ਾਹੀ।
ਨਾਨਕ ਸਤਿਗੁਰੁ ਸੇਵਹਿ ਆਪਣਾ ਸੇ ਜਨ ਸਚੇ ਪਰਵਾਣੁ ॥
ਹੇ ਨਾਨਕ! ਜੋ ਮਨੁੱਖ ਆਪਣੇ ਸਤਿਗੁਰੂ ਦੀ ਦੱਸੀ ਕਾਰ ਕਰਦੇ ਹਨ ਉਹ ਮਨੁੱਖ ਸੱਚੇ ਤੇ ਕਬੂਲ ਹਨ
ਹਰਿ ਕੈ ਨਾਇ ਸਮਾਇ ਰਹੇ ਚੂਕਾ ਆਵਣੁ ਜਾਣੁ ॥੨॥
ਉਹ ਹਰੀ ਦੇ ਨਾਮ ਵਿਚ ਲੀਨ ਰਹਿੰਦੇ ਹਨ ਤੇ ਉਹਨਾਂ ਦਾ ਜੰਮਣਾ ਮਰਣਾ ਮੁੱਕ ਜਾਂਦਾ ਹੈ ।੨।
ਪਉੜੀ ॥
pauVI[
ਧਨੁ ਸੰਪੈ ਮਾਇਆ ਸੰਚੀਐ ਅੰਤੇ ਦੁਖਦਾਈ ॥
ਧਨ, ਦੌਲਤ ਤੇ ਮਾਇਆ ਇਕੱਠੀ ਕਰੀਦੀ ਹੈ, ਪਰ ਅਖ਼ੀਰ ਨੂੰ ਦੁਖਦਾਈ ਹੁੰਦੀ ਹੈ;
ਘਰ ਮੰਦਰ ਮਹਲ ਸਵਾਰੀਅਹਿ ਕਿਛੁ ਸਾਥਿ ਨ ਜਾਈ ॥
ਘਰ, ਮੰਦਰ ਤੇ ਮਹਿਲ ਬਣਾਈਦੇ ਹਨ, ਪਰ ਕੁਝ ਨਾਲ ਨਹੀਂ ਜਾਂਦਾ;
ਹਰ ਰੰਗੀ ਤੁਰੇ ਨਿਤ ਪਾਲੀਅਹਿ ਕਿਤੈ ਕਾਮਿ ਨ ਆਈ ॥
ਕਈ ਰੰਗਾਂ ਦੇ ਘੋੜੇ ਸਦਾ ਪਾਲੀਦੇ ਹਨ, ਪਰ ਕਿਸੇ ਕੰਮ ਨਹੀਂ ਆਉਂਦੇ ।
ਜਨ ਲਾਵਹੁ ਚਿਤੁ ਹਰਿ ਨਾਮ ਸਿਉ ਅੰਤਿ ਹੋਇ ਸਖਾਈ ॥
ਹੇ ਭਾਈ ਸੱਜਣੋ! ਹਰੀ ਦੇ ਨਾਮ ਨਾਲ ਚਿੱਤ ਜੋੜੋ, ਜੋ ਅਖ਼ੀਰ ਨੂੰ ਸਾਥੀ ਬਣੇ ।
ਜਨ ਨਾਨਕ ਨਾਮੁ ਧਿਆਇਆ ਗੁਰਮੁਖਿ ਸੁਖੁ ਪਾਈ ॥੧੫॥
ਹੇ ਦਾਸ ਨਾਨਕ! ਜੋ ਮਨੁੱਖ ਨਾਮ ਸਿਮਰਦਾ ਹੈ, ਉਹ ਸਤਿਗੁਰੂ ਦੇ ਸਨਮੁਖ ਰਹਿ ਕੇ ਸੁਖ ਪਾਂਦਾ ਹੈ ।੧੫
ਸਲੋਕੁ ਮਃ ੩ ॥
ਸਲੋਕ ਤੀਜੀ ਪਾਤਿਸ਼ਾਹੀ।
ਬਿਨੁ ਕਰਮੈ ਨਾਉ ਨ ਪਾਈਐ ਪੂਰੈ ਕਰਮਿ ਪਾਇਆ ਜਾਇ ॥
ਪੂਰੀ ਮੇਹਰ ਦੁਆਰਾ ਹਰੀ-ਨਾਮ ਲੱਭ ਸਕਦਾ ਹੈ, ਮੇਹਰ ਤੋਂ ਬਿਨਾ ਨਾਮ ਨਹੀਂ ਮਿਲਦਾ
ਨਾਨਕ ਨਦਰਿ ਕਰੇ ਜੇ ਆਪਣੀ ਤਾ ਗੁਰਮਤਿ ਮੇਲਿ ਮਿਲਾਇ ॥੧॥
ਹੇ ਨਾਨਕ! ਜੇ ਹਰੀ ਆਪਣੀ ਕਿ®ਪਾ-ਦਿ®ਸ਼ਟੀ ਕਰੇ, ਤਾਂ ਸਤਿਗੁਰੂ ਦੀ ਸਿੱਖਿਆ ਵਿਚ ਲੀਨ ਕਰ ਕੇ ਮਿਲਾ ਲੈਂਦਾ ਹੈ ।੧।
ਮਃ ੧ ॥
ਪਹਿਲੀ ਪਾਤਿਸ਼ਾਹੀ।
ਇਕ ਦਝਹਿ ਇਕ ਦਬੀਅਹਿ ਇਕਨਾ ਕੁਤੇ ਖਾਹਿ ॥
ਮਰਨ ਤੇ) ਕੋਈ ਸਾੜੇ ਜਾਂਦੇ ਹਨ, ਕੋਈ ਦੱਬੇ ਜਾਂਦੇ ਹਨ, ਇਕਨਾਂ ਨੂੰ ਕੁੱਤੇ ਖਾਂਦੇ ਹਨ
ਇਕਿ ਪਾਣੀ ਵਿਚਿ ਉਸਟੀਅਹਿ ਇਕਿ ਭੀ ਫਿਰਿ ਹਸਣਿ ਪਾਹਿ ॥
ਕੋਈ ਜਲ-ਪ੍ਰਵਾਹ ਕੀਤੇ ਜਾਂਦੇ ਹਨ ਤੇ ਕੋਈ ਸੁੱਕੇ ਖੂਹ ਵਿਚ ਰੱਖੇ ਜਾਂਦੇ ਹਨ ।
ਨਾਨਕ ਏਵ ਨ ਜਾਪਈ ਕਿਥੈ ਜਾਇ ਸਮਾਹਿ ॥੨॥
ਪਰ, ਹੇ ਨਾਨਕ! (ਸਰੀਰ ਦੇ) ਇਸ ਸਾੜਨ ਦੱਬਣ ਆਦਿਕ ਨਾਲ ਇਹ ਨਹੀਂ ਪਤਾ ਲੱਗ ਸਕਦਾ ਕਿ ਰੂਹਾਂ ਕਿੱਥੇ ਜਾ ਵੱਸਦੀਆਂ ਹਨ ।੨।
ਪਉੜੀ ॥
pauVI[
ਤਿਨ ਕਾ ਖਾਧਾ ਪੈਧਾ ਮਾਇਆ ਸਭੁ ਪਵਿਤੁ ਹੈ ਜੋ ਨਾਮਿ ਹਰਿ ਰਾਤੇ ॥
ਮਨੁੱਖ ਹਰੀ ਦੇ ਨਾਮ ਵਿਚ ਰੰਗੇ ਹੋਏ ਹਨ, ਉਹਨਾਂ ਦਾ ਮਾਇਆ ਨੂੰ ਵਰਤਣਾ, ਖਾਣਾ ਪਹਿਨਣਾ ਸਭ ਕੁਝ ਪਵਿੱਤ® ਹੈ;
ਤਿਨ ਕੇ ਘਰ ਮੰਦਰ ਮਹਲ ਸਰਾਈ ਸਭਿ ਪਵਿਤੁ ਹਹਿ ਜਿਨੀ ਗੁਰਮੁਖਿ ਸੇਵਕ ਸਿਖ ਅਭਿਆਗਤ ਜਾਇ ਵਰਸਾਤੇ ॥
ਉਹਨਾਂ ਦੇ ਘਰ, ਮੰਦਰ, ਮਹਿਲ ਤੇ ਸਰਾਵਾਂ ਸਭ ਪਵਿੱਤ® ਹਨ, ਜਿਨ੍ਹਾਂ ਵਿਚੋਂ ਗੁਰਮੁਖਿ ਸੇਵਕ ਸਿੱਖ ਤੇ ਅਭਿਆਗਤ ਜਾ ਕੇ ਸੁਖ ਲੈਂਦੇ ਹਨ ।
ਤਿਨ ਕੇ ਤੁਰੇ ਜੀਨ ਖੁਰਗੀਰ ਸਭਿ ਪਵਿਤੁ ਹਹਿ ਜਿਨੀ ਗੁਰਮੁਖਿ ਸਿਖ ਸਾਧ ਸੰਤ ਚੜਿ ਜਾਤੇ ॥
ਦੇ ਘੋੜੇ, ਜ਼ੀਨਾਂ, ਤਾਹਰੂ ਸਭ ਪਵਿੱਤ® ਹਨ, ਜਿਨ੍ਹਾਂ ਉਤੇ ਗੁਰਮੁਖਿ ਸਿੱਖ ਸਾਧ ਸੰਤ ਚੜ੍ਹਦੇ ਹਨ;
ਤਿਨ ਕੇ ਕਰਮ ਧਰਮ ਕਾਰਜ ਸਭਿ ਪਵਿਤੁ ਹਹਿ ਜੋ ਬੋਲਹਿ ਹਰਿ ਹਰਿ ਰਾਮ ਨਾਮੁ ਹਰਿ ਸਾਤੇ ॥
ਉਹਨਾਂ ਦੇ ਕੰਮ-ਕਾਜ ਸਭ ਪਵਿੱ®ਤ ਹਨ, ਜੋ ਹਰ ਵੇਲੇ ਹਰੀ ਦਾ ਨਾਮ ਉਚਾਰਦੇ ਹਨ ।
ਜਿਨ ਕੈ ਪੋਤੈ ਪੁੰਨੁ ਹੈ ਸੇ ਗੁਰਮੁਖਿ ਸਿਖ ਗੁਰੂ ਪਹਿ ਜਾਤੇ ॥੧੬॥
ਪਹਿਲੇ ਕੀਤੇ ਕੰਮਾਂ ਦੇ ਅਨੁਸਾਰ) ਜਿਨ੍ਹਾਂ ਦੇ ਪੱਲੇ (ਭਲੇ ਸੰਸਕਾਰ-ਰੂਪ) ਪੰੁਨ ਹੈ, ਉਹ ਗੁਰਮੁਖ ਸਿੱਖ ਸਤਿਗੁਰੂ ਦੀ ਸ਼ਰਨ ਆਉਂਦੇ ਹਨ
ਸਲੋਕੁ ਮਃ ੩ ॥
ਸਲੋਕ ਤੀਜੀ ਪਾਤਿਸ਼ਾਹੀ।
ਨਾਨਕ ਨਾਵਹੁ ਘੁਥਿਆ ਹਲਤੁ ਪਲਤੁ ਸਭੁ ਜਾਇ ॥
ਹੇ ਨਾਨਕ! ਨਾਮ ਤੋਂ ਖੁੰਝਿਆਂ ਦਾ ਲੋਕ ਪਰਲੋਕ ਸਭ ਵਿਅਰਥ ਜਾਂਦਾ ਹੈ
ਜਪੁ ਤਪੁ ਸੰਜਮੁ ਸਭੁ ਹਿਰਿ ਲਇਆ ਮੁਠੀ ਦੂਜੈ ਭਾਇ ॥
ਉਹਨਾਂ ਦਾ ਜਪ ਤਪ ਤੇ ਸੰਜਮ ਸਭ ਖੁੱਸ ਜਾਂਦਾ ਹੈ, ਤੇ ਮਾਇਆ ਦੇ ਮੋਹ ਵਿਚ (ਉਹਨਾਂ ਦੀ ਮਤਿ) ਠੱਗੀ ਜਾਂਦੀ ਹੈ
ਜਮ ਦਰਿ ਬਧੇ ਮਾਰੀਅਹਿ ਬਹੁਤੀ ਮਿਲੈ ਸਜਾਇ ॥੧॥
ਜਮ ਦੁਆਰ ਤੇ ਬੱਧੇ ਮਾਰੀਦੇ ਹਨ ਤੇ ਬੜੀ ਸਜ਼ਾ (ਉਹਨਾਂ ਨੂੰ) ਮਿਲਦੀ ਹੈ