Sri Guru Granth Sahib Ji — Ang 652 (punjabi)
ਪਿਰ ਕੀ ਸਾਰ ਨ ਜਾਣਈ ਦੂਜੈ ਭਾਇ ਪਿਆਰੁ ॥
ਕਿਉਂਕਿ) ਉਹ ਪਤੀ ਦੀ ਕਦਰ ਨਹੀਂ ਜਾਣਦੀ ਤੇ ਉਸ ਦੀ ਮਾਇਆ ਦੇ ਵਿਚ ਸੁਰਤਿ ਹੰੁਦੀ ਹੈ ।
ਸਾ ਕੁਸੁਧ ਸਾ ਕੁਲਖਣੀ ਨਾਨਕ ਨਾਰੀ ਵਿਚਿ ਕੁਨਾਰਿ ॥੨॥
ਹੇ ਨਾਨਕ! ਇਹੋ ਜਹੀ ਇਸਤ®ੀ ਮਨੋਂ ਖੋਟੀ ਤੇ ਭੈੜੇ ਲੱਛਣਾਂ ਵਾਲੀ ਹੰੁਦੀ ਹੈ ਤੇ ਨਾਰੀਆਂ ਵਿਚ ਉਹ ਭੈੜੀ ਨਾਰਿ (ਕਹਾਉਂਦੀ ਹੈ) ।੨।
ਪਉੜੀ ॥
pauVI[
ਹਰਿ ਹਰਿ ਅਪਣੀ ਦਇਆ ਕਰਿ ਹਰਿ ਬੋਲੀ ਬੈਣੀ ॥
ਹੇ ਹਰੀ! ਆਪਣੀ ਮੇਹਰ ਕਰ, ਮੈਂ ਤੇਰੀ ਬਾਣੀ (ਭਾਵ, ਤੇਰਾ ਜੱਸ) ਉਚਾਰਾਂ, ਹਰੀ-ਨਾਮ ਸਿਮਰਾਂ
ਹਰਿ ਨਾਮੁ ਧਿਆਈ ਹਰਿ ਉਚਰਾ ਹਰਿ ਲਾਹਾ ਲੈਣੀ ॥
ਹਰੀ-ਨਾਮ ਦਾ ਉਚਾਰਨ ਕਰਾਂ ਤੇ ਇਹੀ ਲਾਭ ਖੱਟਾਂ ।
ਜੋ ਜਪਦੇ ਹਰਿ ਹਰਿ ਦਿਨਸੁ ਰਾਤਿ ਤਿਨ ਹਉ ਕੁਰਬੈਣੀ ॥
ਮੈਂ ਉਹਨਾਂ ਤੋਂ ਕੁਰਬਾਨ ਹਾਂ, ਜੋ ਦਿਨ ਰਾਤ ਹਰੀ-ਨਾਮ ਜਪਦੇ ਹਨ
ਜਿਨਾ ਸਤਿਗੁਰੁ ਮੇਰਾ ਪਿਆਰਾ ਅਰਾਧਿਆ ਤਿਨ ਜਨ ਦੇਖਾ ਨੈਣੀ ॥
ਉਹਨਾਂ ਨੂੰ ਮੈਂ ਅੱਖੀਂ ਵੇਖਾਂ ਜੋ ਪਿਆਰੇ ਸਤਿਗੁਰੂ ਦੀ ਸੇਵਾ ਕਰਦੇ ਹਨ
ਹਉ ਵਾਰਿਆ ਅਪਣੇ ਗੁਰੂ ਕਉ ਜਿਨਿ ਮੇਰਾ ਹਰਿ ਸਜਣੁ ਮੇਲਿਆ ਸੈਣੀ ॥੨੪॥
ਮੈਂ ਆਪਣੇ ਸਤਿਗੁਰੂ ਤੋਂ ਸਦਕੇ ਹਾਂ, ਜਿਸ ਨੇ ਮੈਨੂੰ ਪਿਆਰਾ ਸੱਜਣ ਪ੍ਰਭੂ ਸਾਥੀ ਮਿਲਾ ਦਿੱਤਾ
ਸਲੋਕੁ ਮਃ ੪ ॥
ਸਲੋਕ ਚੌਥੀ ਪਾਤਿਸ਼ਾਹੀ।
ਹਰਿ ਦਾਸਨ ਸਿਉ ਪ੍ਰੀਤਿ ਹੈ ਹਰਿ ਦਾਸਨ ਕੋ ਮਿਤੁ ॥
ਪ੍ਰਭੂ ਦੀ ਆਪਣੇ ਸੇਵਕਾਂ ਨਾਲ ਪ੍ਰੀਤ ਹੰੁਦੀ ਹੈ, ਪ੍ਰਭੂ ਆਪਣੇ ਸੇਵਕਾਂ ਦਾ ਮਿੱਤ® ਹੈ,
ਹਰਿ ਦਾਸਨ ਕੈ ਵਸਿ ਹੈ ਜਿਉ ਜੰਤੀ ਕੈ ਵਸਿ ਜੰਤੁ ॥
ਜਿਵੇਂ ਵਾਜਾ ਵਜੰਤ®ੀ ਦੇ ਵੱਸ ਵਿਚ ਹੰੁਦਾ ਹੈ (ਜਿਵੇਂ ਚਾਹੇ ਵਜਾਏ) ਤਿਵੇਂ ਪ੍ਰਭੂ ਆਪਣੇ ਸੇਵਕਾਂ ਦੇ ਅਧੀਨ ਹੰੁਦਾ ਹੈ ।
ਹਰਿ ਕੇ ਦਾਸ ਹਰਿ ਧਿਆਇਦੇ ਕਰਿ ਪ੍ਰੀਤਮ ਸਿਉ ਨੇਹੁ ॥
ਪ੍ਰਭੂ ਦੇ ਸੇਵਕ ਆਪਣੇ ਪ੍ਰੀਤਮ ਪ੍ਰਭੂ ਨਾਲ ਪ੍ਰੇਮ ਜੋੜ ਕੇ ਪ੍ਰਭੂ ਨੂੰ ਸਿਮਰਦੇ ਹਨ,
ਕਿਰਪਾ ਕਰਿ ਕੈ ਸੁਨਹੁ ਪ੍ਰਭ ਸਭ ਜਗ ਮਹਿ ਵਰਸੈ ਮੇਹੁ ॥
ਤੇ ਬੇਨਤੀ ਕਰਦੇ ਹਨ, ਕਿ) ਹੇ ਪ੍ਰਭੂ ਮੇਹਰ ਕਰ ਕੇ ਸੁਣ, ਸਾਰੇ ਸੰਸਾਰ ਵਿਚ (ਨਾਮ ਦੀ) ਵਰਖਾ ਹੋਵੇ (ਇਸ ਪਿਆਰ ਕਰਕੇ ਹੀ ਪ੍ਰਭੂ ਆਪਣੇ ਸੇਵਕਾਂ ਨੂੰ ਪਿਆਰਦਾ ਹੈ)
ਜੋ ਹਰਿ ਦਾਸਨ ਕੀ ਉਸਤਤਿ ਹੈ ਸਾ ਹਰਿ ਕੀ ਵਡਿਆਈ ॥
ਹਰੀ ਦੇ ਸੇਵਕਾਂ ਦੀ ਵਡਿਆਈ ਹਰੀ ਦੀ ਹੀ ਵਡਿਆਈ ਹੈ
ਹਰਿ ਆਪਣੀ ਵਡਿਆਈ ਭਾਵਦੀ ਜਨ ਕਾ ਜੈਕਾਰੁ ਕਰਾਈ ॥
ਹਰੀ ਨੂੰ ਆਪਣੀ ਇਹ ਵਡਿਆਈ (ਜੋ ਉਸ ਦੇ ਸੇਵਕਾਂ ਦੀ ਹੰੁਦੀ ਹੈ) ਚੰਗੀ ਲੱਗਦੀ ਹੈ । (ਸੋ) ਉਹ ਆਪਣੇ ਸੇਵਕ ਦੀ ਜੈ ਜੈਕਾਰ ਕਰਾ ਦੇਂਦਾ ਹੈ ।
ਸੋ ਹਰਿ ਜਨੁ ਨਾਮੁ ਧਿਆਇਦਾ ਹਰਿ ਹਰਿ ਜਨੁ ਇਕ ਸਮਾਨਿ ॥
ਹਰੀ ਦਾ ਦਾਸ ਉਹ ਹੈ ਜੋ ਹਰੀ ਦਾ ਨਾਮ ਸਿਮਰਦਾ ਹੈ, ਹਰੀ ਤੇ ਹਰੀ ਦਾ ਸੇਵਕ ਇਕ-ਰੂਪ ਹਨ
ਜਨੁ ਨਾਨਕੁ ਹਰਿ ਕਾ ਦਾਸੁ ਹੈ ਹਰਿ ਪੈਜ ਰਖਹੁ ਭਗਵਾਨ ॥੧॥
ਹੇ ਹਰੀ! ਹੇ ਭਗਵਾਨ! ਦਾਸ ਨਾਨਕ ਤੇਰਾ ਸੇਵਕ ਹੈ, (ਇਸ ਸੇਵਕ ਦੀ ਭੀ) ਲਾਜ ਰੱਖ (ਆਪਣੇ ਨਾਮ ਦੀ ਦਾਤਿ ਦੇਹ) ।੧।
ਮਃ ੪ ॥
ਚੌਥੀ ਪਾਤਿਸ਼ਾਹੀ।
ਨਾਨਕ ਪ੍ਰੀਤਿ ਲਾਈ ਤਿਨਿ ਸਾਚੈ ਤਿਸੁ ਬਿਨੁ ਰਹਣੁ ਨ ਜਾਈ ॥
ਉਸ ਸੱਚੇ ਹਰੀ ਨੇ ਨਾਨਕ ਦੇ (ਹਿਰਦੇ ਵਿਚ) ਪ੍ਰੇਮ ਪੈਦਾ ਕੀਤਾ ਹੈ, (ਹੁਣ) ਉਸ ਤੋਂ ਬਿਨਾ ਜੀਵਿਆ ਨਹੀਂ ਜਾਂਦਾ; (ਕਿਵੇਂ ਮਿਲੇ
ਸਤਿਗੁਰੁ ਮਿਲੈ ਤ ਪੂਰਾ ਪਾਈਐ ਹਰਿ ਰਸਿ ਰਸਨ ਰਸਾਈ ॥੨॥
ਸਤਿਗੁਰੂ ਮਿਲ ਪਏ ਤਾਂ ਪੂਰਾ ਹਰੀ ਲੱਭ ਪੈਂਦਾ ਹੈ ਤੇ ਜੀਭ ਹਰੀ-ਨਾਮ ਦੇ ਸੁਆਦ ਵਿਚ ਰਸ ਜਾਂਦੀ ਹੈ ।੨।
ਪਉੜੀ ॥
pauVI[
ਰੈਣਿ ਦਿਨਸੁ ਪਰਭਾਤਿ ਤੂਹੈ ਹੀ ਗਾਵਣਾ ॥
ਹਰੀ! ਰਾਤ ਦਿਨੇ ਅੰਮ੍ਰਿਤ ਵੇਲੇ (ਭਾਵ, ਹਰ ਵੇਲੇ) ਤੂੰ ਹੀ ਗਾਵਣ-ਜੋਗ ਹੈਂ
ਜੀਅ ਜੰਤ ਸਰਬਤ ਨਾਉ ਤੇਰਾ ਧਿਆਵਣਾ ॥
ਸਾਰੇ ਜੀਵ ਜੰਤ ਤੇਰਾ ਹੀ ਨਾਮ ਸਿਮਰਦੇ ਹਨ
ਤੂ ਦਾਤਾ ਦਾਤਾਰੁ ਤੇਰਾ ਦਿਤਾ ਖਾਵਣਾ ॥
ਦਾਤਾਂ ਦੇਣ ਵਾਲਾ ਦਾਤਾਰ ਹੈਂ ਤੇਰਾ ਹੀ ਦਿੱਤਾ ਹੋਇਆ ਖਾਂਦੇ ਹਨ
ਭਗਤ ਜਨਾ ਕੈ ਸੰਗਿ ਪਾਪ ਗਵਾਵਣਾ ॥
, ਤੇ ਭਗਤਾਂ ਦੀ ਸੰਗਤਿ ਵਿਚ ਆਪਣੇ ਪਾਪ ਦੂਰ ਕਰਦੇ ਹਨ
ਜਨ ਨਾਨਕ ਸਦ ਬਲਿਹਾਰੈ ਬਲਿ ਬਲਿ ਜਾਵਣਾ ॥੨੫॥
। ਹੇ ਦਾਸ ਨਾਨਕ! (ਉਹਨਾਂ ਭਗਤ ਜਨਾਂ ਤੋਂ) ਸਦਾ ਸਦਕੇ ਹੋ, ਸਦਕੇ ਹੋ ।੨੫।
ਸਲੋਕੁ ਮਃ ੪ ॥
ਸਲੋਕ ਚੌਥੀ ਪਾਤਿਸ਼ਾਹੀ।
ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥
ਮਨਮੁਖ ਦੇ) ਹਿਰਦੇ ਵਿਚ ਅਗਿਆਨ ਹੈ, (ਉਸ ਦੀ) ਅਕਲਿ ਹੋਛੀ ਹੰੁਦੀ ਹੈ ਤੇ ਸਤਿਗੁਰੂ ਉਤੇ ਉਸ ਨੂੰ ਸਿਦਕ ਨਹੀਂ ਹੰੁਦਾ
ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥
ਮਨ ਵਿਚ ਧੋਖਾ (ਹੋਣ ਕਰਕੇ ਸੰਸਾਰ ਵਿਚ ਭੀ) ਉਹ ਸਾਰਾ ਧੋਖਾ ਹੀ ਧੋਖਾ ਵਰਤਦਾ ਸਮਝਦਾ ਹੈ । (ਮਨਮੁਖ ਬੰਦੇ ਆਪ) ਦੁਖੀ ਹੰੁਦੇ ਹਨ (ਤੇ ਹੋਰਨਾਂ ਨੂੰ) ਦੁਖੀ ਕਰਦੇ ਹਨ;
ਸਤਿਗੁਰ ਕਾ ਭਾਣਾ ਚਿਤਿ ਨ ਆਵੈ ਆਪਣੈ ਸੁਆਇ ਫਿਰਾਹੀ ॥
ਸਤਿਗੁਰੂ ਦਾ ਹੁਕਮ ਉਹਨਾਂ ਦੇ ਚਿੱਤ ਵਿਚ ਨਹੀਂ ਆਉਂਦਾ (ਭਾਵ, ਭਾਣਾ ਨਹੀਂ ਮੰਨਦੇ) ਤੇ ਆਪਣੀ ਗ਼ਰਜ਼ ਦੇ ਪਿਛੇ ਭਟਕਦੇ ਫਿਰਦੇ ਹਨ
ਕਿਰਪਾ ਕਰੇ ਜੇ ਆਪਣੀ ਤਾ ਨਾਨਕ ਸਬਦਿ ਸਮਾਹੀ ॥੧॥
; ਹੇ ਨਾਨਕ! ਜੇ ਹਰੀ ਆਪਣੀ ਮੇਹਰ ਕਰੇ, ਤਾਂ ਹੀ ਉਹ ਗੁਰੂ ਦੇ ਸ਼ਬਦ ਵਿਚ ਲੀਨ ਹੰੁਦੇ ਹਨ ।੧।
ਮਃ ੪ ॥
ਚੌਥੀ ਪਾਤਿਸ਼ਾਹੀ।
ਮਨਮੁਖ ਮਾਇਆ ਮੋਹਿ ਵਿਆਪੇ ਦੂਜੈ ਭਾਇ ਮਨੂਆ ਥਿਰੁ ਨਾਹਿ ॥
ਮਾਇਆ ਦੇ ਮੋਹ ਵਿਚ ਗ੍ਰਸੇ ਹੋਏ ਮਨਮੁਖਾਂ ਦਾ ਮਨ ਮਾਇਆ ਦੇ ਪਿਆਰ ਵਿਚ ਇਕ ਥਾਂ ਨਹੀਂ ਟਿਕਦਾ
ਅਨਦਿਨੁ ਜਲਤ ਰਹਹਿ ਦਿਨੁ ਰਾਤੀ ਹਉਮੈ ਖਪਹਿ ਖਪਾਹਿ ॥
ਹਰ ਵੇਲੇ ਦਿਨ ਰਾਤ (ਮਾਇਆ ਵਿਚ) ਸੜਦੇ ਰਹਿੰਦੇ ਹਨ, ਅਹੰਕਾਰ ਵਿਚ ਆਪ ਦੁਖੀ ਹੰੁਦੇ ਹਨ,
ਅੰਤਰਿ ਲੋਭੁ ਮਹਾ ਗੁਬਾਰਾ ਤਿਨ ਕੈ ਨਿਕਟਿ ਨ ਕੋਈ ਜਾਹਿ ॥
ਉਹਨਾਂ ਦੇ ਅੰਦਰ ਲੋਭ-ਰੂਪ ਵੱਡਾ ਹਨੇਰਾ ਹੰੁਦਾ ਹੈ, ਕੋਈ ਮਨੁੱਖ ਉਹਨਾਂ ਦੇ ਨੇੜੇ ਨਹੀਂ ਢੁਕਦਾ;
ਓਇ ਆਪਿ ਦੁਖੀ ਸੁਖੁ ਕਬਹੂ ਨ ਪਾਵਹਿ ਜਨਮਿ ਮਰਹਿ ਮਰਿ ਜਾਹਿ ॥
ਉਹ ਆਪਣੇ ਆਪ ਹੀ ਦੁਖੀ ਰਹਿੰਦੇ ਹਨ, ਕਦੇ ਸੁਖੀ ਨਹੀਂ ਹੰੁਦੇ, ਸਦਾ ਜੰਮਣ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ ।
ਨਾਨਕ ਬਖਸਿ ਲਏ ਪ੍ਰਭੁ ਸਾਚਾ ਜਿ ਗੁਰ ਚਰਨੀ ਚਿਤੁ ਲਾਹਿ ॥੨॥
। ਹੇ ਨਾਨਕ! ਜੇ ਉਹ ਗੁਰੂ ਦੇ ਚਰਨਾਂ ਵਿਚ ਚਿੱਤ ਜੋੜਨ, ਤਾਂ ਸੱਚਾ ਹਰੀ ਉਹਨਾਂ ਨੂੰ ਬਖ਼ਸ਼ ਲਏ ।੨।
ਪਉੜੀ ॥
pauVI[
ਸੰਤ ਭਗਤ ਪਰਵਾਣੁ ਜੋ ਪ੍ਰਭਿ ਭਾਇਆ ॥
ਜੋ ਮਨੁੱਖ ਪ੍ਰਭੂ ਨੂੰ ਪਿਆਰੇ ਹਨ, ਉਹ ਸੰਤ ਹਨ, ਭਗਤ ਹਨ ਉਹੀ ਕਬੂਲ ਹਨ
ਸੇਈ ਬਿਚਖਣ ਜੰਤ ਜਿਨੀ ਹਰਿ ਧਿਆਇਆ ॥
ਉਹੋ ਮਨੁੱਖ ਸਿਆਣੇ ਹਨ ਜੋ ਹਰੀ-ਨਾਮ ਸਿਮਰਦੇ ਹਨ,
ਅੰਮ੍ਰਿਤੁ ਨਾਮੁ ਨਿਧਾਨੁ ਭੋਜਨੁ ਖਾਇਆ ॥
ਆਤਮਕ ਜੀਵਨ ਦੇਣ ਵਾਲਾ ਨਾਮ ਖ਼ਜ਼ਾਨਾ-ਰੂਪ ਭੋਜਨ ਖਾਂਦੇ ਹਨ
ਸੰਤ ਜਨਾ ਕੀ ਧੂਰਿ ਮਸਤਕਿ ਲਾਇਆ ॥
ਤੇ ਸੰਤਾਂ ਦੀ ਚਰਨ-ਧੂੜ ਆਪਣੇ ਮੱਥੇ ਤੇ ਲਾਂਦੇ ਹਨ ।