Sri Guru Granth Sahib Ji — Ang 654 (punjabi)
ਤੁਧੁ ਆਪੇ ਸਿਸਟਿ ਸਿਰਜੀਆ ਆਪੇ ਫੁਨਿ ਗੋਈ ॥
ਹੇ ਕਰਤਾਰ! ਤੂੰ ਸਾਰੀ ਕੁਦਰਤਿ ਨੂੰ ਰਚਣ-ਜੋਗਾ ਹੈਂ; ਤੇਰੇ ਬਿਨਾ ਤੇਰੇ ਜੇਡਾ ਕੋਈ ਹੋਰ ਨਹੀਂ ਮੈਨੂੰ ਦਿੱਸਦਾ;
ਸਭੁ ਇਕੋ ਸਬਦੁ ਵਰਤਦਾ ਜੋ ਕਰੇ ਸੁ ਹੋਈ ॥
ਸਭ ਥਾਈਂ (ਹਰੀ ਦਾ) ਹੀ ਹੁਕਮ ਵਰਤ ਰਿਹਾ ਹੈ; ਜੋ ਉਹ ਕਰਦਾ ਹੈ ਸੋਈ ਹੰੁਦਾ ਹੈ
ਵਡਿਆਈ ਗੁਰਮੁਖਿ ਦੇਇ ਪ੍ਰਭੁ ਹਰਿ ਪਾਵੈ ਸੋਈ ॥
ਜੋ ਮਨੁੱਖ ਗੁਰੂ ਦੇ ਸਨਮੁਖ ਹੰੁਦਾ ਹੈ, ਉਸ ਨੂੰ ਪ੍ਰਭੂ ਵਡਿਆਈ ਬਖ਼ਸ਼ਦਾ ਹੈ, ਉਹ ਉਸ ਹਰੀ ਨੂੰ ਮਿਲ ਪੈਂਦਾ ਹੈ ।
ਗੁਰਮੁਖਿ ਨਾਨਕ ਆਰਾਧਿਆ ਸਭਿ ਆਖਹੁ ਧੰਨੁ ਧੰਨੁ ਧੰਨੁ ਗੁਰੁ ਸੋਈ ॥੨੯॥੧॥ ਸੁਧੁ
ਹੇ ਨਾਨਕ! ਗੁਰੂ ਦੇ ਸਨਮੁਖ ਮਨੁੱਖ ਹਰੀ ਨੂੰ ਸਿਮਰਦੇ ਹਨ, (ਹੇ ਭਾਈ!) ਸਾਰੇ ਆਖੋ, ਕਿ ਉਹ ਸਤਿਗੁਰੂ, ਧੰਨ ਹੈ, ਧੰਨ ਹੈ, ਧੰਨ ਹੈ ।੨੯।੧। ਸੁਧੁ ।
ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧
ਭਗਤ ਕਬੀਰ ਜੀ ਕੀ ਬਾਣੀ, ਰਾਗ ਸੋਰਠ, ਘਰ ੧।
ੴ ਸਤਿਗੁਰ ਪ੍ਰਸਾਦਿ ॥
ਵਾਹਿਗੁਰੂ ਕੇਵਲ ਇਕ ਹੈ। ਸ¤ਚੇ ਗੁਰਾਂ ਦੀ ਦਇਆ ਦੁਆਰਾ ਉਹ ਪ੍ਰਾਪਤ ਹੁੰਦਾ ਹੈ।
ਬੁਤ ਪੂਜਿ ਪੂਜਿ ਹਿੰਦੂ ਮੂਏ ਤੁਰਕ ਮੂਏ ਸਿਰੁ ਨਾਈ ॥
ਹਿੰਦੂ ਲੋਕ ਬੁਤਾਂ ਦੀ ਪੂਜਾ ਕਰ ਕਰ ਕੇ ਖ਼ੁਆਰ ਹੋ ਰਹੇ ਹਨ, ਮੁਸਲਮਾਨ (ਰੱਬ ਨੂੰ ਮੱਕੇ ਵਿਚ ਹੀ ਸਮਝ ਕੇ ਉਧਰ) ਸਿਜਦੇ ਕਰ ਰਹੇ ਹਨ, ਹਿੰਦੂਆਂ ਨੇ ਆਪਣੇ ਮੁਰਦੇ ਸਾੜ ਦਿੱਤੇ ਤੇ ਮੁਸਲਮਾਨਾਂ ਦੇ ਦੱਬ ਦਿੱਤੇ (ਇਸੇ ਵਿਚ ਹੀ ਝਗੜਦੇ ਰਹੇ ਕਿ ਸੱਚਾ ਕੌਣ ਹੈ) ।
ਓਇ ਲੇ ਜਾਰੇ ਓਇ ਲੇ ਗਾਡੇ ਤੇਰੀ ਗਤਿ ਦੁਹੂ ਨ ਪਾਈ ॥੧॥
ਹੇ ਪ੍ਰਭੂ) ਤੂੰ ਕਿਹੋ ਜਿਹਾ ਹੈਂ? ਇਹ ਸਮਝ ਦੋਹਾਂ ਧਿਰਾਂ ਨੂੰ ਨਾਹ ਪਈ ।੧।
ਮਨ ਰੇ ਸੰਸਾਰੁ ਅੰਧ ਗਹੇਰਾ ॥
ਮੇਰੇ ਮਨ! (ਅਗਿਆਨਤਾ ਦੇ ਕਾਰਨ) ਸਿਮਰਨ ਤੋਂ ਖੁੰਝ ਕੇ ਜਗਤ ਇਕ ਹਨੇਰਾ ਖਾਤਾ ਬਣਿਆ ਪਿਆ ਹ
ਚਹੁ ਦਿਸ ਪਸਰਿਓ ਹੈ ਜਮ ਜੇਵਰਾ ॥੧॥ ਰਹਾਉ ॥
ਅਤੇ ਚੌਹੀਂ ਪਾਸੀਂ ਜਮਾਂ ਦੀ ਫਾਹੀ ਖਿਲਰੀ ਪਈ ਹੈ (ਭਾਵ, ਲੋਕ ਉਹ ਉਹ ਕੰਮ ਹੀ ਕਰ ਰਹੇ ਹਨ ਜਿਨ੍ਹਾਂ ਨਾਲ ਹੋਰ ਵਧੀਕ ਅਗਿਆਨਤਾ ਵਿਚ ਫਸਦੇ ਜਾਣ) ।੧।ਰਹਾਉ।
ਕਬਿਤ ਪੜੇ ਪੜਿ ਕਬਿਤਾ ਮੂਏ ਕਪੜ ਕੇਦਾਰੈ ਜਾਈ ॥
ਵਿਦਵਾਨ) ਕਵੀ ਲੋਕ ਆਪੋ ਆਪਣੀ ਕਾਵਿ-ਰਚਨਾ ਪੜ੍ਹਨ (ਭਾਵ, ਵਿੱਦਿਆ ਦੇ ਮਾਣ) ਵਿਚ ਹੀ ਮਸਤ ਹਨ, ਕਾਪੜੀ (ਆਦਿਕ) ਸਾਧੂ ਕੇਦਾਰਾ (ਆਦਿਕ) ਤੀਰਥਾਂ ਤੇ ਜਾ ਜਾ ਕੇ ਜੀਵਨ ਵਿਅਰਥ ਗਵਾਉਂਦੇ ਹਨ;
ਜਟਾ ਧਾਰਿ ਧਾਰਿ ਜੋਗੀ ਮੂਏ ਤੇਰੀ ਗਤਿ ਇਨਹਿ ਨ ਪਾਈ ॥੨॥
ਜੋਗੀ ਲੋਕ ਜਟਾ ਰੱਖ ਰੱਖ ਕੇ ਹੀ ਇਹ ਸਮਝਦੇ ਰਹੇ ਕਿ ਇਹੀ ਰਾਹ ਠੀਕ ਹੈ । (ਹੇ ਪ੍ਰਭੂ!) ਤੇਰੀ ਬਾਬਤ ਸੂਝ ਇਹਨਾਂ ਲੋਕਾਂ ਨੂੰ ਭੀ ਨਾਹ ਪਈ ।੨।
ਦਰਬੁ ਸੰਚਿ ਸੰਚਿ ਰਾਜੇ ਮੂਏ ਗਡਿ ਲੇ ਕੰਚਨ ਭਾਰੀ ॥
ਰਾਜੇ ਧਨ ਜੋੜ ਜੋੜ ਕੇ ਉਮਰ ਗੰਵਾ ਗਏ, ਉਹਨਾਂ ਸੋਨੇ (ਆਦਿਕ) ਦੇ ਢੇਰ (ਭਾਵ, ਖ਼ਜ਼ਾਨੇ) ਧਰਤੀ ਵਿਚ ਦੱਬ ਰੱਖੇ
ਬੇਦ ਪੜੇ ਪੜਿ ਪੰਡਿਤ ਮੂਏ ਰੂਪੁ ਦੇਖਿ ਦੇਖਿ ਨਾਰੀ ॥੩॥
ਪੰਡਿਤ ਲੋਕ ਵੇਦ-ਪਾਠੀ ਹੋਣ ਦੇ ਹੰਕਾਰ ਵਿਚ ਖਪਦੇ ਹਨ, ਤੇ, ਇਸਤ®ੀਆਂ (ਸ਼ੀਸ਼ੇ ਵਿਚ) ਆਪਣੇ ਰੂਪ ਤੱਕਣ ਵਿਚ ਹੀ ਜ਼ਿੰਦਗੀ ਅਜਾਈਂ ਬਿਤਾ ਰਹੀਆਂ ਹਨ ।੩।
ਰਾਮ ਨਾਮ ਬਿਨੁ ਸਭੈ ਬਿਗੂਤੇ ਦੇਖਹੁ ਨਿਰਖਿ ਸਰੀਰਾ ॥
ਆਪੋ-ਆਪਣੇ ਅੰਦਰ ਝਾਤ ਮਾਰ ਕੇ ਵੇਖ ਲਵੋ, ਪਰਮਾਤਮਾ ਦੇ ਨਾਮ ਦਾ ਸਿਮਰਨ ਕਰਨ ਤੋਂ ਬਿਨਾ ਸਭ ਜੀਵ ਖ਼ੁਆਰ ਹੋ ਰਹੇ ਹਨ ।
ਹਰਿ ਕੇ ਨਾਮ ਬਿਨੁ ਕਿਨਿ ਗਤਿ ਪਾਈ ਕਹਿ ਉਪਦੇਸੁ ਕਬੀਰਾ ॥੪॥੧॥
ਕਬੀਰ ਸਿੱਖਿਆ ਦੀ ਗੱਲ ਆਖਦਾ ਹੈ ਕਿ ਪਰਮਾਤਮਾ ਦੇ ਨਾਮ ਤੋਂ ਬਿਨਾ ਕਿਸੇ ਨੂੰ (ਜੀਵਨ ਦੀ) ਸਹੀ ਸੂਝ ਨਹੀਂ ਪੈਂਦੀ ।੪।੧।
ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥
ਮਰਨ ਪਿਛੋਂ) ਜੇ ਸਰੀਰ (ਚਿਖਾ ਵਿਚ) ਸਾੜਿਆ ਜਾਏ ਤਾਂ ਇਹ ਸੁਆਹ ਹੋ ਜਾਂਦਾ ਹੈ, ਜੇ (ਕਬਰ ਵਿਚ) ਟਿਕਿਆ ਰਹੇ ਤਾਂ ਕੀੜਿਆਂ ਦਾ ਦਲ ਇਸ ਨੂੰ ਖਾ ਜਾਂਦਾ ਹੈ ।
ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥
(ਜਿਵੇਂ) ਕੱਚੇ ਘੜੇ ਵਿਚ ਪਾਣੀ ਪੈਂਦਾ ਹੈ (ਤੇ ਘੜਾ ਗਲ ਕੇ ਪਾਣੀ ਬਾਹਰ ਨਿਕਲ ਜਾਂਦਾ ਹੈ ਤਿਵੇਂ ਸੁਆਸ ਮੁੱਕ ਜਾਣ ਤੇ ਸਰੀਰ ਵਿਚੋਂ ਭੀ ਜਿੰਦ ਨਿਕਲ ਜਾਂਦੀ ਹੈ, ਸੋ,) ਇਸ ਸਰੀਰ ਦਾ ਇਤਨਾ ਕੁ ਹੀ ਮਾਣ ਹੈ (ਜਿਤਨਾ ਕੱਚੇ ਘੜੇ ਦਾ) ।੧।
ਕਾਹੇ ਭਈਆ ਫਿਰਤੌ ਫੂਲਿਆ ਫੂਲਿਆ ॥
ਹੇ ਭਾਈ! ਤੂੰ ਕਿਸ ਗੱਲੇ ਹੰਕਾਰ ਵਿਚ ਆਫਰਿਆ ਫਿਰਦਾ ਹੈਂ?
ਜਬ ਦਸ ਮਾਸ ਉਰਧ ਮੁਖ ਰਹਤਾ ਸੋ ਦਿਨੁ ਕੈਸੇ ਭੂਲਿਆ ॥੧॥ ਰਹਾਉ ॥
ਤੈਨੂੰ ਉਹ ਸਮਾ ਕਿਉਂ ਭੁਲ ਗਿਆ ਹੈ ਜਦੋਂ ਤੂੰ (ਮਾਂ ਦੇ ਪੇਟ ਵਿਚ) ਦਸ ਮਹੀਨੇ ਉਲਟਾ ਟਿਕਿਆ ਰਿਹਾ ਸੈਂ? ।੧।ਰਹਾਉ।
ਜਿਉ ਮਧੁ ਮਾਖੀ ਤਿਉ ਸਠੋਰਿ ਰਸੁ ਜੋਰਿ ਜੋਰਿ ਧਨੁ ਕੀਆ ॥
ਜਿਵੇਂ ਮੱਖੀ (ਫੁੱਲਾਂ ਦਾ) ਰਸ ਜੋੜ ਜੋੜ ਕੇ ਸ਼ਹਿਦ ਇਕੱਠਾ ਕਰਦੀ ਹੈ, ਤਿਵੇਂ ਮੂਰਖ ਬੰਦੇ ਨੇ ਸਰਫ਼ੇ ਕਰ ਕਰ ਕੇ ਧਨ ਜੋੜਿਆ (ਪਰ ਆਖ਼ਰ ਉਹ ਬਿਗਾਨਾ ਹੀ ਹੋ ਗਿਆ) ।
ਮਰਤੀ ਬਾਰ ਲੇਹੁ ਲੇਹੁ ਕਰੀਐ ਭੂਤੁ ਰਹਨ ਕਿਉ ਦੀਆ ॥੨॥
ਮੌਤ ਆਈ, ਤਾਂ ਸਭ ਇਹੀ ਆਖਦੇ ਹਨ—ਲੈ ਚੱਲੋ, ਲੈ ਚੱਲੋ, ਹੁਣ ਇਹ ਬੀਤ ਚੁਕਿਆ ਹੈ, ਬਹੁਤਾ ਚਿਰ ਘਰ ਰੱਖਣ ਦਾ ਕੋਈ ਲਾਭ ਨਹੀਂ ।੨।
ਦੇਹੁਰੀ ਲਉ ਬਰੀ ਨਾਰਿ ਸੰਗਿ ਭਈ ਆਗੈ ਸਜਨ ਸੁਹੇਲਾ ॥
ਘਰ ਦੀ (ਬਾਹਰਲੀ) ਦਲੀਜ਼ ਤਕ ਵਹੁਟੀ (ਉਸ ਮੁਰਦੇ ਦੇ) ਨਾਲ ਜਾਂਦੀ ਹੈ, ਅਗਾਂਹ ਸੱਜਣ ਮਿੱਤਰ ਚੁੱਕ ਲੈਂਦੇ ਹਨ,
ਮਰਘਟ ਲਉ ਸਭੁ ਲੋਗੁ ਕੁਟੰਬੁ ਭਇਓ ਆਗੈ ਹੰਸੁ ਅਕੇਲਾ ॥੩॥
ਮਸਾਣਾਂ ਤਕ ਪਰਵਾਰ ਦੇ ਬੰਦੇ ਤੇ ਹੋਰ ਲੋਕ ਜਾਂਦੇ ਹਨ, ਪਰ ਪਰਲੋਕ ਵਿਚ ਤਾਂ ਜੀਵ-ਆਤਮਾ ਇਕੱਲਾ ਹੀ ਜਾਂਦਾ ਹੈ ।੩।
ਕਹਤੁ ਕਬੀਰ ਸੁਨਹੁ ਰੇ ਪ੍ਰਾਨੀ ਪਰੇ ਕਾਲ ਗ੍ਰਸ ਕੂਆ ॥
ਕਬੀਰ ਆਖਦਾ ਹੈ—ਹੇ ਬੰਦੇ! ਸੁਣ, ਤੂੰ ਉਸ ਖੂਹ ਵਿਚ ਡਿੱਗਾ ਪਿਆ ਹੈਂ ਜਿਸ ਨੂੰ ਮੌਤ ਨੇ ਘੇਰਿਆ ਹੋਇਆ ਹੈ (ਭਾਵ, ਮੌਤ ਅਵੱਸ਼ ਆਉਂਦੀ ਹੈ)
ਝੂਠੀ ਮਾਇਆ ਆਪੁ ਬੰਧਾਇਆ ਜਿਉ ਨਲਨੀ ਭ੍ਰਮਿ ਸੂਆ ॥੪॥੨॥
ਪਰ, ਤੂੰ ਆਪਣੇ ਆਪ ਨੂੰ ਇਸ ਮਾਇਆ ਨਾਲ ਬੰਨ੍ਹ ਰੱਖਿਆ ਹੈ ਜਿਸ ਨਾਲ ਸਾਥ ਨਹੀਂ ਨਿਭਣਾ, ਜਿਵੇਂ ਤੋਤਾ ਮੌਤ ਦੇ ਡਰ ਤੋਂ ਆਪਣੇ ਆਪ ਨੂੰ ਨਲਨੀ ਨਾਲ ਚੰਬੋੜ ਰੱਖਦਾ ਹੈ (ਨੋਟ :—ਨਲਨੀ ਨਾਲ ਚੰਬੜਨਾ ਤੋਤੇ ਦੀ ਫਾਹੀ ਦਾ ਕਾਰਨ ਬਣਦਾ ਹੈ, ਮਾਇਆ ਨਾਲ ਚੰਬੜੇ ਰਹਿਣਾ ਮਨੁੱਖ ਦੀ ਆਤਮਕ ਮੌਤ ਦਾ ਕਾਰਨ ਬਣਦਾ ਹੈ) ।੪।੨।
ਬੇਦ ਪੁਰਾਨ ਸਭੈ ਮਤ ਸੁਨਿ ਕੈ ਕਰੀ ਕਰਮ ਕੀ ਆਸਾ ॥
ਜਿਨ੍ਹਾਂ ਸਿਆਣੇ ਬੰਦਿਆਂ ਨੇ ਵੇਦ ਪੁਰਾਨ ਆਦਿਕਾਂ ਦੇ ਸਾਰੇ ਮਤ ਸੁਣ ਕੇ ਕਰਮ-ਕਾਂਡ ਦੀ ਆਸ ਰੱਖੀ, (ਇਹ ਆਸ ਰੱਖੀ ਕਿ ਕਰਮ-ਕਾਂਡ ਨਾਲ ਜੀਵਨ ਸੌਰੇਗਾ), ਉਹ ਸਾਰੇ (ਆਤਮਕ) ਮੌਤ ਵਿਚ ਹੀ ਗ੍ਰਸੇ ਰਹੇ ।
ਕਾਲ ਗ੍ਰਸਤ ਸਭ ਲੋਗ ਸਿਆਨੇ ਉਠਿ ਪੰਡਿਤ ਪੈ ਚਲੇ ਨਿਰਾਸਾ ॥੧॥
ਪੰਡਿਤ ਲੋਕ ਭੀ ਆਸ ਪੂਰੀ ਹੋਣ ਤੋਂ ਬਿਨਾ ਹੀ ਉੱਠ ਕੇ ਚਲੇ ਗਏ (ਜਗਤ ਤਿਆਗ ਗਏ) ।੧।
ਮਨ ਰੇ ਸਰਿਓ ਨ ਏਕੈ ਕਾਜਾ ॥
ਤੈਥੋਂ ਇਹ ਇੱਕ ਕੰਮ ਭੀ (ਜੋ ਕਰਨ-ਜੋਗ ਸੀ) ਨਹੀਂ ਹੋ ਸਕਿਆ
ਭਜਿਓ ਨ ਰਘੁਪਤਿ ਰਾਜਾ ॥੧॥ ਰਹਾਉ ॥
ਤੂੰ ਪ੍ਰਕਾਸ਼-ਰੂਪ ਪਰਮਾਤਮਾ ਦਾ ਭਜਨ ਨਹੀਂ ਕੀਤਾ,
ਬਨ ਖੰਡ ਜਾਇ ਜੋਗੁ ਤਪੁ ਕੀਨੋ ਕੰਦ ਮੂਲੁ ਚੁਨਿ ਖਾਇਆ ॥
ਕਈ ਲੋਕਾਂ ਨੇ ਜੰਗਲਾਂ ਵਿਚ ਜਾ ਕੇ ਜੋਗ ਸਾਧੇ, ਤਪ ਕੀਤੇ, ਗਾਜਰ-ਮੂਲੀ ਆਦਿਕ ਚੁਣ ਖਾ ਕੇ ਗੁਜ਼ਾਰਾ ਕੀਤਾ;
ਨਾਦੀ ਬੇਦੀ ਸਬਦੀ ਮੋਨੀ ਜਮ ਕੇ ਪਟੈ ਲਿਖਾਇਆ ॥੨॥
ਜੋਗੀ, ਕਰਮ-ਕਾਂਡੀ, ‘ਅਲੱਖ’ ਆਖਣ ਵਾਲੇ ਜੋਗੀ, ਮੋਨਧਾਰੀ—ਇਹ ਸਾਰੇ ਜਮ ਦੇ ਲੇਖੇ ਵਿਚ ਹੀ ਲਿਖੇ ਗਏ (ਭਾਵ, ਇਹਨਾਂ ਦੇ ਸਾਧਨ ਮੌਤ ਦੇ ਡਰ ਤੋਂ ਬਚਾ ਨਹੀਂ ਸਕਦੇ)
ਭਗਤਿ ਨਾਰਦੀ ਰਿਦੈ ਨ ਆਈ ਕਾਛਿ ਕੂਛਿ ਤਨੁ ਦੀਨਾ ॥
ਜਿਸ ਮਨੁੱਖ ਨੇ ਸਰੀਰ ਉੱਤੇ ਤਾਂ (ਧਾਰਮਿਕ ਚਿੰਨ੍ਹ) ਚੱਕਰ ਆਦਿਕ ਲਾ ਲਏ ਹਨ, ਪਰ ਪੇ੍ਰਮਾ-ਭਗਤੀ ਉਸ ਦੇ ਹਿਰਦੇ ਵਿਚ ਪੈਦਾ ਨਹੀਂ ਹੋਈ
ਰਾਗ ਰਾਗਨੀ ਡਿੰਭ ਹੋਇ ਬੈਠਾ ਉਨਿ ਹਰਿ ਪਹਿ ਕਿਆ ਲੀਨਾ ॥੩॥
ਜੋ ਰਾਗ ਰਾਗਨੀਆਂ ਤਾਂ ਗਾਉਂਦਾ ਹੈ ਪਰ ਨਿਰਾ ਪਖੰਡ-ਮੂਰਤੀ ਹੀ ਬਣ ਬੈਠਾ ਹੈ, ਅਜਿਹੇ ਮਨੁੱਖ ਨੂੰ ਪਰਮਾਤਮਾ ਪਾਸੋਂ ਕੁਝ ਨਹੀਂ ਮਿਲਦਾ ।੩।
ਪਰਿਓ ਕਾਲੁ ਸਭੈ ਜਗ ਊਪਰ ਮਾਹਿ ਲਿਖੇ ਭ੍ਰਮ ਗਿਆਨੀ ॥
ਸਾਰੇ ਜਗਤ ਉੱਤੇ ਕਾਲ ਦਾ ਸਹਿਮ ਪਿਆ ਹੋਇਆ ਹੈ, ਭਰਮੀ ਗਿਆਨੀ ਭੀ ਉਸੇ ਹੀ ਲੇਖੇ ਵਿਚ ਲਿਖੇ ਗਏ ਹਨ (ਉਹ ਭੀ ਮੌਤ ਦੇ ਸਹਿਮ ਵਿਚ ਹੀ ਹਨ)