Sri Guru Granth Sahib Ji — Ang 656 (punjabi)
ਇਕ ਬਸਤੁ ਅਗੋਚਰ ਲਹੀਐ ॥
ਜਿਸ ਤਕ ਇੰਦਿ®ਆਂ ਦੀ ਪਹੰੁਚ ਨਹੀਂ ਹੋ ਸਕਦੀ
ਬਸਤੁ ਅਗੋਚਰ ਪਾਈ ॥
ਜਿਸ ਮਨੁੱਖ ਨੂੰ ਉਹ ਅਪਹੰੁਚ ਹਰਿ-ਨਾਮ ਪਦਾਰਥ ਮਿਲ ਪੈਂਦਾ ਹੈ,
ਘਟਿ ਦੀਪਕੁ ਰਹਿਆ ਸਮਾਈ ॥੨॥
ਉਸ ਦੇ ਅੰਦਰ ਉਹ ਦੀਵਾ ਫਿਰ ਸਦਾ ਟਿਕਿਆ ਰਹਿੰਦਾ ਹੈ
ਕਹਿ ਕਬੀਰ ਅਬ ਜਾਨਿਆ ॥
ਕਬੀਰ ਆਖਦਾ ਹੈ—ਉਸ ਅਪਹੰੁਚ ਹਰਿ-ਨਾਮ ਪਦਾਰਥ ਨਾਲ ਮੇਰੀ ਭੀ ਜਾਣ-ਪਛਾਣ ਹੋ ਗਈ ਹੈ
ਜਬ ਜਾਨਿਆ ਤਉ ਮਨੁ ਮਾਨਿਆ ॥
ਜਦੋਂ ਤੋਂ ਜਾਣ-ਪਛਾਣ ਹੋਈ ਹੈ, ਮੇਰਾ ਮਨ ਉਸੇ ਵਿਚ ਹੀ ਪਰਚ ਗਿਆ ਹੈ ।
ਮਨ ਮਾਨੇ ਲੋਗੁ ਨ ਪਤੀਜੈ ॥
ਪਰਮਾਤਮਾ ਵਿਚ ਮਨ ਜੁੜਨ ਨਾਲ (ਕਰਮ-ਕਾਂਡੀ) ਜਗਤ ਦੀ ਤਸੱਲੀ ਨਹੀਂ ਹੰੁਦੀ;
ਨ ਪਤੀਜੈ ਤਉ ਕਿਆ ਕੀਜੈ ॥੩॥੭॥
ਦੂਜੇ ਪਾਸੇ,) ਨਾਮ ਸਿਮਰਨ ਵਾਲੇ ਨੂੰ ਭੀ ਇਹ ਮੁਥਾਜੀ ਨਹੀਂ ਹੁੰਦੀ ਕਿ ਜ਼ਰੂਰ ਹੀ ਲੋਕਾਂ ਦੀ ਤਸੱਲੀ ਭੀ ਕਰਾਏ,
ਹ੍ਰਿਦੈ ਕਪਟੁ ਮੁਖ ਗਿਆਨੀ ॥
ਹੇ ਪਖੰਡੀ ਮਨੁੱਖ! ਤੇਰੇ ਮਨ ਵਿਚ ਤਾਂ ਠੱਗੀ ਹੈ, ਪਰ ਤੂੰ ਮੂੰਹੋਂ (ਬ੍ਰਹਮ) ਗਿਆਨ ਦੀਆਂ ਗੱਲਾਂ ਕਰ ਰਿਹਾ ਹੈਂ ।
ਝੂਠੇ ਕਹਾ ਬਿਲੋਵਸਿ ਪਾਨੀ ॥੧॥
ਤੈਨੂੰ ਇਸ ਪਾਣੀ ਰਿੜਕਣ ਤੋਂ ਕੋਈ ਲਾਭ ਨਹੀਂ ਹੋ ਸਕਦਾ ।੧।
ਕਾਂਇਆ ਮਾਂਜਸਿ ਕਉਨ ਗੁਨਾਂ ॥
ਤੂੰ ਆਪਣਾ ਸਰੀਰ ਮਾਂਜਦਾ ਫਿਰਦਾ ਹੈਂ (ਭਾਵ, ਬਾਹਰੋਂ ਸੁੱਚਾ ਤੇ ਪਵਿੱਤਰਤਾ ਰੱਖਦਾ ਹੈਂ) ।੧।ਰਹਾਉ।
ਜਉ ਘਟ ਭੀਤਰਿ ਹੈ ਮਲਨਾਂ ॥੧॥ ਰਹਾਉ ॥
ਹੇ ਝੂਠੇ!) ਜੇ ਤੇਰੇ ਹਿਰਦੇ ਵਿਚ (ਕਪਟ ਦੀ) ਮੈਲ ਹੈ ਤਾਂ ਇਸ ਗੱਲ ਦਾ ਕੋਈ ਫ਼ਾਇਦਾ ਨਹੀ
ਲਉਕੀ ਅਠਸਠਿ ਤੀਰਥ ਨੑਾਈ ॥
ਵੇਖ,) ਜੇ ਤੂੰਬੀ ਅਠਾਹਠ ਤੀਰਥਾਂ ਉੱਤੇ ਭੀ ਇਸ਼ਨਾਨ ਕਰ ਲਏ
ਕਉਰਾਪਨੁ ਤਊ ਨ ਜਾਈ ॥੨॥
ਤਾਂ ਭੀ ਉਸ ਦੀ (ਅੰਦਰਲੀ) ਕੁੜਿੱਤਣ ਦੂਰ ਨਹੀਂ ਹੁੰਦੀ ।੨
ਕਹਿ ਕਬੀਰ ਬੀਚਾਰੀ ॥
(ਇਸ ਅੰਦਰਲੀ ਮੈਲ ਨੂੰ ਦੂਰ ਕਰਨ ਲਈ) ਕਬੀਰ ਤਾਂ ਸੋਚ ਵਿਚਾਰ ਕੇ (ਪ੍ਰਭੂ ਅੱਗੇ ਹੀ ਇਉਂ) ਅਰਦਾਸ ਕਰਦਾ ਹੈ
ਭਵ ਸਾਗਰੁ ਤਾਰਿ ਮੁਰਾਰੀ ॥੩॥੮॥
ਹੇ ਪ੍ਰਭੂ! ਤੂੰ ਮੈਨੂੰ ਇਸ ਸੰਸਾਰ-ਸਮੰੁਦਰ ਤੋਂ ਪਾਰ ਲੰਘਾ ਲੈ ।੩।੮।
ਸੋਰਠਿ
sorT[
ੴ ਸਤਿਗੁਰ ਪ੍ਰਸਾਦਿ ॥
ਵਾਹਿਗੁਰੂ ਕੇਵਲ ਇੱਕ ਹੈ। ਸ¤ਚੇ ਗੁਰਾਂ ਦੀ ਦਇਆ ਦੁਆਰਾ ਉਹ ਪ੍ਰਾਪਤ ਹੁੰਦਾ ਹੈ।
ਬਹੁ ਪਰਪੰਚ ਕਰਿ ਪਰ ਧਨੁ ਲਿਆਵੈ ॥
ਕਈ ਤਰ੍ਹਾਂ ਦੀਆਂ ਠੱਗੀਆਂ ਕਰ ਕੇ ਤੂੰ ਪਰਾਇਆ ਮਾਲ ਲਿਆਉਂਦਾ ਹੈਂ,
ਸੁਤ ਦਾਰਾ ਪਹਿ ਆਨਿ ਲੁਟਾਵੈ ॥੧॥
ਤੇ ਲਿਆ ਕੇ ਆਪਣੇ ਪੁੱਤਰ ਤੇ ਵਹੁਟੀ ਦੇ ਹਵਾਲੇ ਕਰ ਦੇਂਦਾ ਹੈਂ
ਮਨ ਮੇਰੇ ਭੂਲੇ ਕਪਟੁ ਨ ਕੀਜੈ ॥
ਹੇ ਮੇਰੇ ਭੁੱਲੇ ਹੋਏ ਮਨ! (ਰੋਜ਼ੀ ਆਦਿਕ ਦੀ ਖ਼ਾਤਰ ਕਿਸੇ ਨਾਲ) ਧੋਖਾ ਫ਼ਰੇਬ ਨਾਹ ਕਰਿਆ ਕਰ
ਅੰਤਿ ਨਿਬੇਰਾ ਤੇਰੇ ਜੀਅ ਪਹਿ ਲੀਜੈ ॥੧॥ ਰਹਾਉ ॥
ਆਖ਼ਰ ਨੂੰ (ਇਹਨਾਂ ਮੰਦ ਕਰਮਾਂ ਦਾ) ਲੇਖਾ ਤੇਰੀ ਆਪਣੀ ਜਿੰਦ ਤੋਂ ਹੀ ਲਿਆ ਜਾਣਾ ਹੈ ।੧।ਰਹਾਉ।
ਛਿਨੁ ਛਿਨੁ ਤਨੁ ਛੀਜੈ ਜਰਾ ਜਨਾਵੈ ॥
ਵੇਖ, ਇਹਨਾਂ ਠੱਗੀਆਂ ਵਿਚ ਹੀ) ਸਹਿਜੇ ਸਹਿਜੇ ਤੇਰਾ ਆਪਣਾ ਸਰੀਰ ਕਮਜ਼ੋਰ ਹੁੰਦਾ ਜਾ ਰਿਹਾ ਹੈ,
ਤਬ ਤੇਰੀ ਓਕ ਕੋਈ ਪਾਨੀਓ ਨ ਪਾਵੈ ॥੨॥
ਤਦੋਂ (ਇਹਨਾਂ ਵਿਚੋਂ, ਜਿਨ੍ਹਾਂ ਦੀ ਖ਼ਾਤਰ ਠੱਗੀ ਕਰਦਾ ਹੈਂ) ਕਿਸੇ ਨੇ ਤੇਰੇ ਬੁੱਕ ਵਿਚ ਪਾਣੀ ਵੀ ਨਹੀਂ ਪਾਣਾ ।੨।
ਕਹਤੁ ਕਬੀਰੁ ਕੋਈ ਨਹੀ ਤੇਰਾ ॥
ਤੈਨੂੰ) ਕਬੀਰ ਆਖਦਾ ਹੈ—(ਹੇ ਜਿੰਦੇ!) ਕਿਸੇ ਨੇ ਭੀ ਤੇਰਾ (ਸਾਥੀ) ਨਹੀਂ ਬਣਨਾ
ਹਿਰਦੈ ਰਾਮੁ ਕੀ ਨ ਜਪਹਿ ਸਵੇਰਾ ॥੩॥੯॥
ਇੱਕ ਪ੍ਰਭੂ ਹੀ ਅਸਲ ਸਾਥੀ ਹੈ) ਤੂੰ ਵੇਲੇ ਸਿਰ (ਹੁਣੇ ਹੁਣੇ) ਉਸ ਪ੍ਰਭੂ ਨੂੰ ਕਿਉਂ ਆਪਣੇ ਹਿਰਦੇ ਵਿਚ ਨਹੀਂ ਸਿਮਰਦੀ? ।੩।੯।
ਸੰਤਹੁ ਮਨ ਪਵਨੈ ਸੁਖੁ ਬਨਿਆ ॥
ਹੇ ਸੰਤ ਜਨੋ! (ਮੇਰੇ) ਪਉਣ (ਵਰਗੇ ਚੰਚਲ) ਮਨ ਨੂੰ (ਹੁਣ) ਸੁਖ ਮਿਲ ਗਿਆ ਹੈ
ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥
ਹੁਣ ਇਹ ਮਨ ਪ੍ਰਭੂ ਦਾ ਮਿਲਾਪ) ਹਾਸਲ ਕਰਨ ਜੋਗਾ ਥੋੜਾ ਬਹੁਤ ਸਮਝਿਆ ਜਾ ਸਕਦਾ ਹੈ ।ਰਹਾਉ।
ਗੁਰਿ ਦਿਖਲਾਈ ਮੋਰੀ ॥
ਕਿਉਂਕਿ) ਸਤਿਗੁਰੂ ਨੇ (ਮੈਨੂੰ ਮੇਰੀ ਉਹ) ਕਮਜ਼ੋਰੀ ਵਿਖਾ ਦਿੱਤੀ ਹ
ਜਿਤੁ ਮਿਰਗ ਪੜਤ ਹੈ ਚੋਰੀ ॥
ਜਿਸ ਕਰਕੇ (ਕਾਮਾਦਿਕ) ਪਸ਼ੂ ਅਡੋਲ ਹੀ (ਮੈਨੂੰ) ਆ ਦਬਾਉਂਦੇ ਸਨ; (
ਮੂੰਦਿ ਲੀਏ ਦਰਵਾਜੇ ॥
) ਦਰਵਾਜ਼ੇ (ਗਿਆਨ-ਇੰਦ®ੇ : ਪਰ ਨਿੰਦਾ, ਪਰ ਤਨ, ਪਰ ਧਨ ਆਦਿਕ ਵਲੋਂ) ਬੰਦ ਕਰ ਲਏ ਹਨ
ਬਾਜੀਅਲੇ ਅਨਹਦ ਬਾਜੇ ॥੧॥
ਤੇ (ਮੇਰੇ ਅੰਦਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ) ਵਾਜੇ ਇੱਕ-ਰਸ ਵੱਜਣ ਲੱਗ ਪਏ ਹਨ ।੧।
ਕੁੰਭ ਕਮਲੁ ਜਲਿ ਭਰਿਆ ॥
(ਮੇਰਾ) ਹਿਰਦਾ-ਕਮਲ ਰੂਪ ਘੜਾ (ਪਹਿਲਾਂ ਵਿਕਾਰਾਂ ਦੇ) ਪਾਣੀ ਨਾਲ ਭਰਿਆ ਹੋਇਆ ਸੀ,
ਜਲੁ ਮੇਟਿਆ ਊਭਾ ਕਰਿਆ ॥
(ਹੁਣ ਗੁਰੂ ਦੀ ਬਰਕਤਿ ਨਾਲ ਮੈਂ ਉਹ) ਪਾਣੀ ਡੋਲ੍ਹ ਦਿੱਤਾ ਹੈ ਤੇ (ਹਿਰਦੇ ਨੂੰ) ਉੱਚਾ ਕਰ ਦਿੱਤਾ ਹੈ ।
ਕਹੁ ਕਬੀਰ ਜਨ ਜਾਨਿਆ ॥
ਹੇ ਦਾਸ ਕਬੀਰ! (ਹੁਣ) ਆਖ—ਮੈਂ (ਪ੍ਰਭੂ ਨਾਲ) ਜਾਣ-ਪਛਾਣ ਕਰ ਲਈ ਹੈ,
ਜਉ ਜਾਨਿਆ ਤਉ ਮਨੁ ਮਾਨਿਆ ॥੨॥੧੦॥
ਤੇ ਜਦੋਂ ਤੋਂ ਇਹ ਸਾਂਝ ਪਾਈ ਹੈ, ਮੇਰਾ ਮਨ (ਉਸ ਪ੍ਰਭੂ ਵਿਚ ਹੀ) ਗਿੱਝ ਗਿਆ ਹੈ ।੨।੧੦।
ਰਾਗੁ ਸੋਰਠਿ ॥
ਰਾਗੁ ਸੋਰਠਿ।
ਭੂਖੇ ਭਗਤਿ ਨ ਕੀਜੈ ॥
ਮਨੁੱਖ ਦੀ ਰੋਟੀ ਵਲੋਂ ਹੀ ਤਿ®ਸ਼ਨਾ ਨਹੀਂ ਮੁੱਕੀ, ਤਾਂ ਉਹ ਪ੍ਰਭੂ ਦੀ ਭਗਤੀ ਨਹੀਂ ਕਰ ਸਕਦਾ
ਯਹ ਮਾਲਾ ਅਪਨੀ ਲੀਜੈ ॥
ਫਿਰ ਉਹ ਭਗਤੀ ਵਿਖਾਵੇ ਦੀ ਹੀ ਰਹਿ ਜਾਂਦੀ ਹੈ ।
ਹਉ ਮਾਂਗਉ ਸੰਤਨ ਰੇਨਾ ॥
(ਪ੍ਰਭੂ! ਇੱਕ ਤਾਂ ਮੈਨੂੰ ਰੋਟੀ ਵਲੋਂ ਬੇ-ਫ਼ਿਕਰ ਕਰ, ਦੂਜੇ) ਮੈਂ ਸੰਤਾਂ ਦੀ ਚਰਨ-ਧੂੜ ਮੰਗਦਾ ਹਾਂ,
ਮੈ ਨਾਹੀ ਕਿਸੀ ਕਾ ਦੇਨਾ ॥੧॥
ਤਾਕਿ ਮੈਂ ਕਿਸੇ ਦਾ ਮੁਥਾਜ ਨਾਹ ਹੋਵਾਂ ।੧
ਮਾਧੋ ਕੈਸੀ ਬਨੈ ਤੁਮ ਸੰਗੇ ॥
ਹੇ ਪ੍ਰਭੂ! ਤੈਥੋਂ ਸ਼ਰਮ ਕੀਤਿਆਂ ਨਹੀਂ ਨਿਭ ਸਕਣੀ
ਆਪਿ ਨ ਦੇਹੁ ਤ ਲੇਵਉ ਮੰਗੇ ॥ ਰਹਾਉ ॥
ਸੋ, ਜੇ ਤੂੰ ਆਪ ਨਾਹ ਦੇਵੇਂਗਾ, ਤਾਂ ਮੈਂ ਹੀ ਮੰਗ ਕੇ ਲੈ ਲਵਾਂਗਾ ।ਰਹਾਉ
ਦੁਇ ਸੇਰ ਮਾਂਗਉ ਚੂਨਾ ॥
ਮੈਨੂੰ ਦੋ ਸੇਰ ਆਟੇ ਦੀ ਲੋੜ ਹੈ,
ਪਾਉ ਘੀਉ ਸੰਗਿ ਲੂਨਾ ॥
ਇਕ ਪਾਉ ਘਿਉ ਤੇ ਕੁਝ ਲੂਣ ਚਾਹੀਦਾ ਹੈ,
ਅਧ ਸੇਰੁ ਮਾਂਗਉ ਦਾਲੇ ॥
ਮੈਂ ਤੈਥੋਂ ਅੱਧ ਸੇਰ ਦਾਲ ਮੰਗਦਾ ਹਾਂ
ਮੋ ਕਉ ਦੋਨਉ ਵਖਤ ਜਿਵਾਲੇ ॥੨॥
ਇਹ ਚੀਜ਼ਾ ਮੇਰੇ ਦੋਹਾਂ ਵੇਲਿਆਂ ਦੀ ਗੁਜ਼ਰਾਨ ਲਈ ਕਾਫ਼ੀ ਹਨ ।੨।
ਖਾਟ ਮਾਂਗਉ ਚਉਪਾਈ ॥
ਸਾਬਤ ਮੰਜੀ ਮੰਗਦਾ ਹਾਂ
ਸਿਰਹਾਨਾ ਅਵਰ ਤੁਲਾਈ ॥
ਸਿਰਾਣਾ ਤੇ ਤੁਲਾਈ ਭੀ
ਊਪਰ ਕਉ ਮਾਂਗਉ ਖੀਂਧਾ ॥
ਉਪਰ ਲੈਣ ਲਈ ਰਜ਼ਾਈ ਦੀ ਲੋੜ ਹੈ—ਬੱਸ!
ਤੇਰੀ ਭਗਤਿ ਕਰੈ ਜਨੁ ਥਂੀਧਾ ॥੩॥
ਫਿਰ ਤੇਰਾ ਭਗਤ (ਸਰੀਰਕ ਲੋੜਾਂ ਵਲੋਂ ਬੇ-ਫ਼ਿਕਰ ਹੋ ਕੇ) ਤੇਰੇ ਪ੍ਰੇਮ ਵਿਚ ਭਿੱਜ ਕੇ ਤੇਰੀ ਭਗਤੀ ਕਰੇਗਾ ।੩।
ਮੈ ਨਾਹੀ ਕੀਤਾ ਲਬੋ ॥
ਕਬੀਰ ਆਖਦਾ ਹੈ—ਹੇ ਪ੍ਰਭੂ! ਮੈਂ (ਮੰਗਣ ਵਿਚ) ਕੋਈ ਲਾਲਚ ਨਹੀਂ ਕੀਤਾ,
ਇਕੁ ਨਾਉ ਤੇਰਾ ਮੈ ਫਬੋ ॥
ਕਉਂਕਿ (ਉਹ ਚੀਜ਼ਾਂ ਤਾਂ ਸਰੀਰਕ ਨਿਰਬਾਹ-ਮਾਤ® ਹਨ) ਅਸਲ ਵਿਚ ਤਾਂ ਮੈਨੂੰ ਤੇਰਾ ਨਾਮ ਹੀ ਪਿਆਰਾ ਹੈ
ਕਹਿ ਕਬੀਰ ਮਨੁ ਮਾਨਿਆ ॥
ਮੇਰਾ ਮਨ (ਤੇਰੇ ਨਾਮ ਵਿਚ) ਪਰਚਿਆ ਹੋਇਆ ਹੈ
ਮਨੁ ਮਾਨਿਆ ਤਉ ਹਰਿ ਜਾਨਿਆ ॥੪॥੧੧॥
ਤੇ ਜਦੋਂ ਦਾ ਪਰਚਿਆ ਹੈ ਤਦੋਂ ਤੋਂ ਤੇਰੇ ਨਾਲ ਮੇਰੀ (ਡੂੰਘੀ) ਜਾਣ-ਪਛਾਣ ਹੋ ਗਈ ਹੈ ।੪।੧੧।
ਰਾਗੁ ਸੋਰਠਿ ਬਾਣੀ ਭਗਤ ਨਾਮਦੇ ਜੀ ਕੀ ਘਰੁ ੨
ਰਾਗੁ ਸੋਰਠਿ। ਬਾਣੀ ਮਹਾਰਾਜ ਸੰਤ ਨਾਮ ਦੇਵ ਜੀ।
ੴ ਸਤਿਗੁਰ ਪ੍ਰਸਾਦਿ ॥
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਜਬ ਦੇਖਾ ਤਬ ਗਾਵਾ ॥
(ਹੁਣ ਸ਼ਬਦ ਦੀ ਬਰਕਤਿ ਦਾ ਸਦਕਾ) ਜਿਉਂ ਜਿਉਂ ਮੈਂ ਪਰਮਾਤਮਾ ਦਾ (ਹਰ ਥਾਂ) ਦੀਦਾਰ ਕਰਦਾ ਹਾਂ ਮੈਂ (ਆਪ-ਮੁਹਾਰਾ) ਉਸ ਦੀ ਸਿਫ਼ਤ-ਸਾਲਾਹ ਕਰਦਾ ਹਾਂ,
ਤਉ ਜਨ ਧੀਰਜੁ ਪਾਵਾ ॥੧॥
ਤੇ ਹੇ ਭਾਈ! ਮੇਰੇ ਅੰਦਰ ਠੰਢ ਪੈਂਦੀ ਜਾਂਦੀ ਹੈ ॥੧॥