Sri Guru Granth Sahib Ji — Ang 658 (punjabi)
ਰਾਜ ਭੁਇਅੰਗ ਪ੍ਰਸੰਗ ਜੈਸੇ ਹਹਿ ਅਬ ਕਛੁ ਮਰਮੁ ਜਨਾਇਆ ॥
ਜਿਵੇਂ ਰੱਸੀ ਤੇ ਸੱਪ ਦਾ ਦਿ®ਸ਼ਟਾਂਤ ਹੈ, ਜਿਵੇਂ (ਸੋਨੇ ਤੋਂ ਬਣੇ ਹੋਏ) ਅਨੇਕਾਂ ਕੜੇ ਵੇਖ ਕੇ ਭੁਲੇਖਾ ਪੈ ਜਾਏ (ਕਿ ਸੋਨਾ ਹੀ ਕਈ ਕਿਸਮ ਦਾ ਹੰੁਦਾ ਹੈ, ਤਿਵੇਂ ਅਸਾਨੂੰ ਭੁਲੇਖਾ ਬਣਿਆ ਪਿਆ ਹੈ ਕਿ ਇਹ ਜਗਤ ਤੈਥੋਂ ਵੱਖਰਾ ਹੈ),
ਅਨਿਕ ਕਟਕ ਜੈਸੇ ਭੂਲਿ ਪਰੇ ਅਬ ਕਹਤੇ ਕਹਨੁ ਨ ਆਇਆ ॥੩॥
ਪਰ ਤੂੰ ਮੈਨੂੰ ਹੁਣ ਕੁਝ ਕੁਝ ਭੇਤ ਜਣਾ ਦਿੱਤਾ ਹੈ । ਹੁਣ ਉਹ ਪੁਰਾਣੀ ਵਿਤਕਰੇ ਵਾਲੀ ਗੱਲ ਮੈਥੋਂ ਆਖੀ ਨਹੀਂ ਜਾਂਦੀ (ਭਾਵ, ਹੁਣ ਮੈਂ ਇਹ ਨਹੀਂ ਆਖਦਾ ਕਿ ਜਗਤ ਤੈਥੋਂ ਵੱਖਰੀ ਹਸਤੀ ਹੈ) ।੩।
ਸਰਬੇ ਏਕੁ ਅਨੇਕੈ ਸੁਆਮੀ ਸਭ ਘਟ ਭੋੁਗਵੈ ਸੋਈ ॥
(ਹੁਣ ਤਾਂ) ਰਵਿਦਾਸ ਆਖਦਾ ਹੈ ਕਿ ਉਹ ਪ੍ਰਭੂ-ਖਸਮ ਅਨੇਕਾਂ ਰੂਪ ਬਣਾ ਕੇ ਸਾਰਿਆਂ ਵਿਚ ਇੱਕ ਆਪ ਹੀ ਹੈ, ਸਭ ਘਟਾਂ ਵਿਚ ਆਪ ਹੀ ਬੈਠਾ ਜਗਤ ਦੇ ਰੰਗ ਮਾਣ ਰਿਹਾ ਹੈ
ਕਹਿ ਰਵਿਦਾਸ ਹਾਥ ਪੈ ਨੇਰੈ ਸਹਜੇ ਹੋਇ ਸੁ ਹੋਈ ॥੪॥੧॥
(ਦੂਰ ਨਹੀਂ) ਮੇਰੇ ਹੱਥ ਤੋਂ ਭੀ ਨੇੜੇ ਹੈ, ਜੋ ਕੁਝ (ਜਗਤ ਵਿਚ) ਵਰਤ ਰਿਹਾ ਹੈ, ਉਸੇ ਦੀ ਰਜ਼ਾ ਵਿਚ ਹੋ ਰਿਹਾ ਹੈ ।੪।੧।
ਜਉ ਹਮ ਬਾਂਧੇ ਮੋਹ ਫਾਸ ਹਮ ਪ੍ਰੇਮ ਬਧਨਿ ਤੁਮ ਬਾਧੇ ॥
ਸੋ, ਹੇ ਮਾਧੋ!) ਜੇ ਅਸੀ ਮੋਹ ਦੀ ਫਾਹੀ ਵਿਚ ਬੱਝੇ ਹੋਏ ਸਾਂ, ਤਾਂ ਅਸਾਂ ਤੈਨੂੰ ਆਪਣੇ ਪਿਆਰ ਦੀ ਰੱਸੀ ਨਾਲ ਬੰਨ੍ਹ ਲਿਆ ਹੈ
ਅਪਨੇ ਛੂਟਨ ਕੋ ਜਤਨੁ ਕਰਹੁ ਹਮ ਛੂਟੇ ਤੁਮ ਆਰਾਧੇ ॥੧॥
ਅਸੀ ਤਾਂ (ਉਸ ਮੋਹ ਦੀ ਫਾਹੀ ਵਿਚੋਂ) ਤੈਨੂੰ ਸਿਮਰ ਕੇ ਨਿਕਲ ਆਏ ਹਾਂ, ਤੂੰ ਅਸਾਡੇ ਪਿਆਰ ਦੇ ਜਕੜ ਵਿਚੋਂ ਕਿਵੇਂ ਨਿਕਲੇਂਗਾ? ।
ਮਾਧਵੇ ਜਾਨਤ ਹਹੁ ਜੈਸੀ ਤੈਸੀ ॥
ਹੇ ਮਾਧੋ! ਤੇਰੇ ਭਗਤ ਜਿਹੋ ਜਿਹਾ ਪਿਆਰ ਤੇਰੇ ਨਾਲ ਕਰਦੇ ਹਨ ਉਹ ਤੈਥੋਂ ਲੁਕਿਆ ਨਹੀਂ ਰਹਿ ਸਕਦਾ
ਅਬ ਕਹਾ ਕਰਹੁਗੇ ਐਸੀ ॥੧॥ ਰਹਾਉ ॥
ਅਜਿਹੀ ਪ੍ਰੀਤਿ ਦੇ ਹੁੰਦਿਆਂ ਤੂੰ ਜ਼ਰੂਰ ਉਹਨਾਂ ਨੂੰ ਮੋਹ ਤੋਂ ਬਚਾਈ ਰੱਖਦਾ ਹੈਂ ।
ਮੀਨੁ ਪਕਰਿ ਫਾਂਕਿਓ ਅਰੁ ਕਾਟਿਓ ਰਾਂਧਿ ਕੀਓ ਬਹੁ ਬਾਨੀ ॥
ਮੱਛੀ (ਪਾਣੀ ਵਿਚੋਂ) ਫੜ ਕੇ ਫਾਂਕਾਂ ਕਰ ਦੇਈਏ, ਟੋਟੇ ਕਰ ਦੇਈਏ ਤੇ ਕਈ ਤਰ੍ਹਾਂ ਰਿੰਨ੍ਹ ਲਈਏ, ਫਿਰ ਰਤਾ ਰਤਾ ਕਰ ਕੇ ਖਾ ਲਈਏ
ਖੰਡ ਖੰਡ ਕਰਿ ਭੋਜਨੁ ਕੀਨੋ ਤਊ ਨ ਬਿਸਰਿਓ ਪਾਨੀ ॥੨॥
ਫਿਰ ਭੀ ਉਸ ਮੱਛੀ ਨੂੰ ਪਾਣੀ ਨਹੀਂ ਭੁੱਲਦਾ (ਜਿਸ ਖਾਣ ਵਾਲੇ ਦੇ ਪੇਟ ਵਿਚ ਜਾਂਦੀ ਹੈ ਉਸ ਨੂੰ ਭੀ ਪਾਣੀ ਦੀ ਪਿਆਸ ਲਗਾ ਦੇਂਦੀ ਹੈ) ।੨।
ਆਪਨ ਬਾਪੈ ਨਾਹੀ ਕਿਸੀ ਕੋ ਭਾਵਨ ਕੋ ਹਰਿ ਰਾਜਾ ॥
ਜਗਤ ਦਾ ਮਾਲਕ ਹਰੀ ਕਿਸੇ ਦੇ ਪਿਉ ਦੀ (ਜੱਦੀ ਮਲਕੀਅਤ) ਨਹੀਂ ਹੈ, ਉਹ ਤਾਂ ਪ੍ਰੇਮ ਦਾ ਬੱਝਾ ਹੋਇਆ ਹੈ । (
ਮੋਹ ਪਟਲ ਸਭੁ ਜਗਤੁ ਬਿਆਪਿਓ ਭਗਤ ਨਹੀ ਸੰਤਾਪਾ ॥੩॥
ਇਸ ਪ੍ਰੇਮ ਤੋਂ ਵਾਂਜਿਆ ਹੋਇਆ ਸਾਰਾ ਜਗਤ) ਮੋਹ ਦੇ ਪਰਦੇ ਵਿਚ ਫਸਿਆ ਪਿਆ ਹੈ, ਪਰ (ਪ੍ਰਭੂ ਨਾਲ ਪ੍ਰੇਮ ਕਰਨ ਵਾਲੇ) ਭਗਤਾਂ ਨੂੰ (ਇਸ ਮੋਹ ਦਾ) ਕੋਈ ਕਲੇਸ਼ ਨਹੀਂ ਹੁੰਦਾ
ਕਹਿ ਰਵਿਦਾਸ ਭਗਤਿ ਇਕ ਬਾਢੀ ਅਬ ਇਹ ਕਾ ਸਿਉ ਕਹੀਐ ॥
ਰਵਿਦਾਸ ਆਖਦਾ ਹੈ—(ਹੇ ਮਾਧੋ!) ਮੈਂ ਇਕ ਤੇਰੀ ਭਗਤੀ (ਆਪਣੇ ਹਿਰਦੇ ਵਿਚ) ਇਤਨੀ ਦਿ®ੜ੍ਹ ਕੀਤੀ ਹੈ ਕਿ ਮੈਨੂੰ ਹੁਣ ਕਿਸੇ ਨਾਲ ਇਹ ਗਿਲਾ ਕਰਨ ਦੀ ਲੋੜ ਹੀ ਨਹੀਂ ਰਹਿ ਗਈ
ਜਾ ਕਾਰਨਿ ਹਮ ਤੁਮ ਆਰਾਧੇ ਸੋ ਦੁਖੁ ਅਜਹੂ ਸਹੀਐ ॥੪॥੨॥
ਜੁ ਜਿਸ ਮੋਹ ਤੋਂ ਬਚਣ ਲਈ ਮੈਂ ਤੇਰਾ ਸਿਮਰਨ ਕਰ ਰਿਹਾ ਸਾਂ, ਉਸ ਮੋਹ ਦਾ ਦੁੱਖ ਮੈਨੂੰ ਹੁਣ ਤਕ ਸਹਾਰਨਾ ਪੈ ਰਿਹਾ ਹੈ (ਭਾਵ, ਉਸ ਮੋਹ ਦਾ ਤਾਂ ਹੁਣ ਮੇਰੇ ਅੰਦਰ ਨਾਮ ਨਿਸ਼ਾਨ ਹੀ ਨਹੀਂ ਰਹਿ ਗਿਆ)
ਦੁਲਭ ਜਨਮੁ ਪੁੰਨ ਫਲ ਪਾਇਓ ਬਿਰਥਾ ਜਾਤ ਅਬਿਬੇਕੈ ॥
ਇਹ ਮਨੁੱਖਾ ਜਨਮ ਬੜੀ ਮੁਸ਼ਕਿਲ ਨਾਲ ਮਿਲਦਾ ਹੈ, (ਪਿਛਲੇ ਕੀਤੇ) ਭਲੇ ਕੰੰਮਾਂ ਦੇ ਫਲ ਵਜੋਂ ਅਸਾਨੂੰ ਮਿਲ ਗਿਆ,
ਰਾਜੇ ਇੰਦ੍ਰ ਸਮਸਰਿ ਗ੍ਰਿਹ ਆਸਨ ਬਿਨੁ ਹਰਿ ਭਗਤਿ ਕਹਹੁ ਕਿਹ ਲੇਖੈ ॥੧॥
ਪਰ ਅਸਾਡੇ ਅੰਞਾਣਪੁਣੇ ਵਿਚ ਇਹ ਵਿਅਰਥ ਹੀ ਜਾ ਰਿਹਾ ਹੈ; (ਅਸਾਂ ਕਦੇ ਸੋਚਿਆ ਹੀ ਨਹੀਂ ਕਿ) ਜੇ ਪ੍ਰਭੂ ਦੀ ਬੰਦਗੀ ਤੋਂ ਵਾਂਜੇ ਰਹੇ ਤਾਂ (ਦੇਵਤਿਆਂ ਦੇ) ਰਾਜੇ ਇੰਦਰ ਦੇ ਸੁਰਗ ਵਰਗੇ ਭੀ ਮਹਿਲ ਮਾੜੀਆਂ ਕਿਸੇ ਕੰਮ ਨਹੀਂ ਹਨ ।੧।
ਨ ਬੀਚਾਰਿਓ ਰਾਜਾ ਰਾਮ ਕੋ ਰਸੁ ॥
ਅਸਾਂ ਮਾਇਆ-ਧਾਰੀ ਜੀਵਾਂ ਨੇ) ਜਗਤ-ਪ੍ਰਭੂ ਪਰਮਾਤਮਾ ਦੇ ਨਾਮ ਦੇ ਉਸ ਆਨੰਦ ਨੂੰ ਨਹੀਂ ਕਦੇ ਵਿਚਾਰਿਆ
ਜਿਹ ਰਸ ਅਨ ਰਸ ਬੀਸਰਿ ਜਾਹੀ ॥੧॥ ਰਹਾਉ ॥
ਜਿਸ ਆਨੰਦ ਦੀ ਬਰਕਤਿ ਨਾਲ (ਮਾਇਆ ਦੇ) ਹੋਰ ਸਾਰੇ ਚਸਕੇ ਦੂਰ ਹੋ ਜਾਂਦੇ ਹਨ ।੧।ਰਹਾਉ।
ਜਾਨਿ ਅਜਾਨ ਭਏ ਹਮ ਬਾਵਰ ਸੋਚ ਅਸੋਚ ਦਿਵਸ ਜਾਹੀ ॥
ਹੇ ਪ੍ਰਭੂ!) ਜਾਣਦੇ ਬੁੱਝਦੇ ਹੋਏ ਭੀ ਅਸੀ ਕਮਲੇ ਤੇ ਮੂਰਖ ਬਣੇ ਹੋਏ ਹਾਂ, ਅਸਾਡੀ ਉਮਰ ਦੇ ਦਿਹਾੜੇ (ਮਾਇਆ ਦੀਆਂ ਹੀ) ਚੰਗੀਆਂ ਮੰਦੀਆਂ ਵਿਚਾਰਾਂ ਵਿਚ ਗੁਜ਼ਰ ਰਹੇ ਹਨ,
ਇੰਦ੍ਰੀ ਸਬਲ ਨਿਬਲ ਬਿਬੇਕ ਬੁਧਿ ਪਰਮਾਰਥ ਪਰਵੇਸ ਨਹੀ ॥੨॥
ਅਸਾਡੀ ਕਾਮ-ਵਾਸ਼ਨਾ ਵਧ ਰਹੀ ਹੈ, ਵਿਚਾਰ-ਸ਼ਕਤੀ ਘਟ ਰਹੀ ਹੈ, ਇਸ ਗੱਲ ਦੀ ਅਸਾਨੂੰ ਕਦੇ ਸੋਚ ਹੀ ਨਹੀਂ ਫੁਰੀ ਕਿ ਅਸਾਡੀ ਸਭ ਤੋਂ ਵੱਡੀ ਲੋੜ ਕੀਹ ਹੈ ।
ਕਹੀਅਤ ਆਨ ਅਚਰੀਅਤ ਅਨ ਕਛੁ ਸਮਝ ਨ ਪਰੈ ਅਪਰ ਮਾਇਆ ॥
ਅਸੀ ਆਖਦੇ ਹੋਰ ਹਾਂ ਤੇ ਕਰਦੇ ਕੁਝ ਹੋਰ ਹਾਂ, ਮਾਇਆ ਇਤਨੀ ਬਲਵਾਨ ਹੋ ਰਹੀ ਹੈ ਕਿ ਅਸਾਨੂੰ (ਆਪਣੀ ਮੂਰਖਤਾ ਦੀ) ਸਮਝ ਹੀ ਨਹੀਂ ਪੈਂਦੀ
ਕਹਿ ਰਵਿਦਾਸ ਉਦਾਸ ਦਾਸ ਮਤਿ ਪਰਹਰਿ ਕੋਪੁ ਕਰਹੁ ਜੀਅ ਦਇਆ ॥੩॥੩॥
ਤੇਰਾ ਦਾਸ ਰਵਿਦਾਸ ਆਖਦਾ ਹੈ—ਮੈਂ ਹੁਣ ਇਸ (ਮੂਰਖ-ਪੁਣੇ) ਤੋਂ ਉਪਰਾਮ ਹੋ ਗਿਆ ਹਾਂ, (ਮੇਰੇ ਅੰਞਾਣਪੁਣੇ ਤੇ) ਗੁੱਸਾ ਨਾਹ ਕਰਨਾ ਤੇ ਮੇਰੀ ਆਤਮਾ ਉਤੇ ਮਿਹਰ ਕਰਨੀ ।
ਸੁਖ ਸਾਗਰੁ ਸੁਰਤਰ ਚਿੰਤਾਮਨਿ ਕਾਮਧੇਨੁ ਬਸਿ ਜਾ ਕੇ ॥
ਹੇ ਪੰਡਿਤ!) ਜੋ ਪ੍ਰਭੂ ਸੁਖਾਂ ਦਾ ਸਮੰੁਦਰ ਹੈ, ਜਿਸ ਪ੍ਰਭੂ ਦੇ ਵੱਸ ਵਿਚ ਸੁਰਗ ਦੇ ਪੰਜੇ ਰੁੱਖ, ਚਿੰਤਾਮਣਿ ਤੇ ਕਾਮਧੇਨ ਹਨ,
ਚਾਰਿ ਪਦਾਰਥ ਅਸਟ ਦਸਾ ਸਿਧਿ ਨਵ ਨਿਧਿ ਕਰ ਤਲ ਤਾ ਕੇ ॥੧॥
ਧਰਮ ਅਰਥ ਕਾਮ ਮੋਖ ਚਾਰੇ ਪਦਾਰਥ, ਅਠਾਰਾਂ ਸਿੱਧੀਆਂ ਤੇ ਨੌ ਨਿਧੀਆਂ ਇਹ ਸਭ ਉਸੇ ਦੇ ਹੱਥਾਂ ਦੀਆਂ ਤਲੀਆਂ ਉੱਤੇ ਹਨ ।੧।
ਹਰਿ ਹਰਿ ਹਰਿ ਨ ਜਪਹਿ ਰਸਨਾ ॥
ਹੇ ਪੰਡਿਤ!) ਤੂੰ ਹੋਰ ਸਾਰੀਆਂ ਫੋਕੀਆਂ ਗੱਲਾਂ ਛੱਡ ਕੇ
ਅਵਰ ਸਭ ਤਿਆਗਿ ਬਚਨ ਰਚਨਾ ॥੧॥ ਰਹਾਉ ॥
ਆਪਣੀ) ਜੀਭ ਨਾਲ ਸਦਾ ਇਕ ਪਰਮਾਤਮਾ ਦਾ ਨਾਮ ਕਿਉਂ ਨਹੀਂ ਸਿਮਰਦਾ? ।
ਨਾਨਾ ਖਿਆਨ ਪੁਰਾਨ ਬੇਦ ਬਿਧਿ ਚਉਤੀਸ ਅਖਰ ਮਾਂਹੀ ॥
(ਹੇ ਪੰਡਿਤ!) ਪੁਰਾਣਾਂ ਦੇ ਅਨੇਕ ਕਿਸਮਾਂ ਦੇ ਪ੍ਰਸੰਗ, ਵੇਦਾਂ ਦੀਆਂ ਦੱਸੀਆਂ ਹੋਈਆਂ ਵਿਧੀਆਂ, ਇਹ ਸਭ ਵਾਕ-ਰਚਨਾ ਹੀ ਹਨ (ਅਨੁਭਵੀ ਗਿਆਨ ਨਹੀਂ ਜੋ ਪ੍ਰਭੂ ਦੇ ਚਰਨਾਂ ਵਿਚ ਜੁੜਿਆਂ ਹਿਰਦੇ ਵਿਚ ਪੈਦਾ ਹੰੁਦਾ ਹੈ)
ਬਿਆਸ ਬਿਚਾਰਿ ਕਹਿਓ ਪਰਮਾਰਥੁ ਰਾਮ ਨਾਮ ਸਰਿ ਨਾਹੀ ॥੨॥
। (ਹੇ ਪੰਡਿਤ! ਵੇਦਾਂ ਦੇ ਖੋਜੀ) ਵਿਆਸ (ਰਿਸ਼ੀ) ਨੇ ਸੋਚ ਵਿਚਾਰ ਕੇ ਇਹੀ ਧਰਮ-ਤੱਤ ਦੱਸਿਆ ਹੈ ਕਿ (ਇਹਨਾਂ ਪੁਸਤਕਾਂ ਦੇ ਪਾਠ ਆਦਿਕ) ਪਰਮਾਤਮਾ ਦੇ ਨਾਮ ਦਾ ਸਿਮਰਨ ਕਰਨ ਦੀ ਬਰਾਬਰੀ ਨਹੀਂ ਕਰ ਸਕਦੇ । (ਫਿਰ, ਤੂੰ ਕਿਉਂ ਨਾਮ ਨਹੀਂ ਸਿਮਰਦਾ?) ।੨।
ਸਹਜ ਸਮਾਧਿ ਉਪਾਧਿ ਰਹਤ ਫੁਨਿ ਬਡੈ ਭਾਗਿ ਲਿਵ ਲਾਗੀ ॥
ਰਵਿਦਾਸ ਆਖਦਾ ਹੈ—ਵੱਡੀ ਕਿਸਮਤ ਨਾਲ ਜਿਸ ਮਨੁੱਖ ਦੀ ਸੁਰਤਿ ਪ੍ਰਭੂ-ਚਰਨਾਂ ਵਿਚ ਜੁੜਦੀ ਹੈ ਉਸ ਦਾ ਮਨ ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ ।
ਕਹਿ ਰਵਿਦਾਸ ਪ੍ਰਗਾਸੁ ਰਿਦੈ ਧਰਿ ਜਨਮ ਮਰਨ ਭੈ ਭਾਗੀ ॥੩॥੪॥
ਕੋਈ ਵਿਕਾਰ ਉਸ ਵਿਚ ਨਹੀਂ ਉੱਠਦਾ, ਉਹ ਮਨੁੱਖ ਆਪਣੇ ਹਿਰਦੇ ਵਿਚ ਚਾਨਣ ਪ੍ਰਾਪਤ ਕਰਦਾ ਹੈ, ਤੇ, ਜਨਮ ਮਰਨ (ਭਾਵ, ਸਾਰੀ ਉਮਰ) ਦੇ ਉਸ ਦੇ ਡਰ ਨਾਸ ਹੋ ਜਾਂਦੇ ਹਨ ।੩।੪।
ਜਉ ਤੁਮ ਗਿਰਿਵਰ ਤਉ ਹਮ ਮੋਰਾ ॥
ਹੇ ਮੇਰੇ ਮਾਧੋ! ਜੇ ਤੂੰ ਸੋਹਣਾ ਜਿਹਾ ਪਹਾੜ ਬਣੇਂ, ਤਾਂ ਮੈਂ (ਤੇਰਾ) ਮੋਰ ਬਣਾਂਗਾ (ਤੈਨੂੰ ਵੇਖ ਵੇਖ ਕੇ ਪੈਲਾਂ ਪਾਵਾਂਗਾ)
ਜਉ ਤੁਮ ਚੰਦ ਤਉ ਹਮ ਭਏ ਹੈ ਚਕੋਰਾ ॥੧॥
। ਜੇ ਤੂੰ ਚੰਦ ਬਣੇਂ ਤਾਂ ਮੈਂ ਤੇਰੀ ਚਕੋਰ ਬਣਾਂਗਾ (ਤੇ ਤੈਨੂੰ ਵੇਖ ਕੇ ਖ਼ੁਸ਼ ਹੋ ਹੋ ਕੇ ਬੋਲਾਂਗੀ) ।੧।
ਮਾਧਵੇ ਤੁਮ ਨ ਤੋਰਹੁ ਤਉ ਹਮ ਨਹੀ ਤੋਰਹਿ ॥
ਹੇ ਮਾਧੋ! ਜੇ ਤੂੰ (ਮੇਰੇ ਨਾਲੋਂ) ਪਿਆਰ ਨਾਹ ਤੋੜੇਂ, ਤਾਂ ਮੈਂ ਭੀ ਨਹੀਂ ਤੋੜਾਂਗਾ
ਤੁਮ ਸਿਉ ਤੋਰਿ ਕਵਨ ਸਿਉ ਜੋਰਹਿ ॥੧॥ ਰਹਾਉ ॥
ਕਿਉਂਕਿ ਤੇਰੇ ਨਾਲੋਂ ਤੋੜ ਕੇ ਮੈਂ ਹੋਰ ਕਿਸ ਨਾਲ ਜੋੜ ਸਕਦਾ ਹਾਂ? (ਹੋਰ ਕੋਈ, ਹੇ ਮਾਧੋ! ਤੇਰੇ ਵਰਗਾ ਹੈ ਹੀ ਨਹੀਂ) ।੧।ਰਹਾਉ।
ਜਉ ਤੁਮ ਦੀਵਰਾ ਤਉ ਹਮ ਬਾਤੀ ॥
ਹੇ ਮਾਧੋ! ਜੇ ਤੂੰ ਸੋਹਣਾ ਦੀਵਾ ਬਣੇਂ, ਮੈਂ (ਤੇਰੀ) ਵੱਟੀ ਬਣ ਜਾਵਾਂ ।
ਜਉ ਤੁਮ ਤੀਰਥ ਤਉ ਹਮ ਜਾਤੀ ॥੨॥
ਜੇ ਤੂੰ ਤੀਰਥ ਬਣ ਜਾਏਂ ਤਾਂ ਮੈਂ (ਤੇਰਾ ਦੀਦਾਰ ਕਰਨ ਲਈ) ਜਾਤ®¨ ਬਣ ਜਾਵਾਂਗਾ ।੨।