Sri Guru Granth Sahib Ji — Ang 659 (punjabi)
ਸਾਚੀ ਪ੍ਰੀਤਿ ਹਮ ਤੁਮ ਸਿਉ ਜੋਰੀ ॥
ਹੇ ਪ੍ਰਭੂ! ਮੈਂ ਤੇਰੇ ਨਾਲ ਪੱਕਾ ਪਿਆਰ ਪਾ ਲਿਆ ਹੈ
ਤੁਮ ਸਿਉ ਜੋਰਿ ਅਵਰ ਸੰਗਿ ਤੋਰੀ ॥੩॥
ਤੇਰੇ ਨਾਲ ਪਿਆਰ ਗੰਢ ਕੇ ਮੈਂ ਹੋਰ ਸਭਨਾਂ ਨਾਲੋਂ ਤੋੜ ਲਿਆ ਹੈ
ਜਹ ਜਹ ਜਾਉ ਤਹਾ ਤੇਰੀ ਸੇਵਾ ॥
ਹੇ ਮਾਧੋ! ਮੈਂ ਜਿੱਥੇ ਜਿੱਥੇ ਜਾਂਦਾ ਹਾਂ (ਮੈਨੂੰ ਹਰ ਥਾਂ ਤੂੰ ਹੀ ਦਿੱਸਦਾ ਹੈਂ, ਮੈਂ ਹਰ ਥਾਂ) ਤੇਰੀ ਹੀ ਸੇਵਾ ਕਰਦਾ ਹਾਂ
ਤੁਮ ਸੋ ਠਾਕੁਰੁ ਅਉਰੁ ਨ ਦੇਵਾ ॥੪॥
ਹੇ ਦੇਵ! ਤੇਰੇ ਵਰਗਾ ਕੋਈ ਹੋਰ ਮਾਲਕ ਮੈਨੂੰ ਨਹੀਂ ਦਿੱਸਿਆ ।੪।
ਤੁਮਰੇ ਭਜਨ ਕਟਹਿ ਜਮ ਫਾਂਸਾ ॥
ਤੇਰੀ ਬੰਦਗੀ ਕੀਤਿਆਂ ਜਮਾਂ ਦੇ ਬੰਧਨ ਕੱਟੇ ਜਾਂਦੇ ਹਨ,
ਭਗਤਿ ਹੇਤ ਗਾਵੈ ਰਵਿਦਾਸਾ ॥੫॥੫॥
ਤਾਹੀਏਂ) ਰਵਿਦਾਸ ਤੇਰੀ ਭਗਤੀ ਦਾ ਚਾਉ ਹਾਸਲ ਕਰਨ ਲਈ ਤੇਰੇ ਗੁਣ ਗਾਉਂਦਾ ਹੈ
ਜਲ ਕੀ ਭੀਤਿ ਪਵਨ ਕਾ ਥੰਭਾ ਰਕਤ ਬੁੰਦ ਕਾ ਗਾਰਾ ॥
ਜੀਵ-ਪੰਛੀ ਵਿਚਾਰਾ ਉਸ ਸਰੀਰ ਵਿਚ ਵੱਸ ਰਿਹਾ ਹੈ ਜਿਸ ਦੀ ਕੰਧ (ਮਾਨੋ) ਪਾਣੀ ਦੀ ਹੈ, ਜਿਸ ਦੀ ਥੰਮ੍ਹੀ ਹਵਾ (ਸੁਆਸਾਂ) ਦੀ ਹੈ; ਮਾਂ ਦੀ ਰੱਤ ਤੇ ਪਿਉ ਦੇ ਵੀਰਜ ਦਾ ਜਿਸ ਨੂੰ ਗਾਰਾ ਲੱਗਾ ਹੋਇਆ ਹੈ,
ਹਾਡ ਮਾਸ ਨਾੜਂੀ ਕੋ ਪਿੰਜਰੁ ਪੰਖੀ ਬਸੈ ਬਿਚਾਰਾ ॥੧॥
ਤੇ ਹੱਡ ਮਾਸ ਨਾੜੀਆਂ ਦਾ ਪਿੰਜਰ ਬਣਿਆ ਹੋਇਆ ਹੈ ।੧
ਪ੍ਰਾਨੀ ਕਿਆ ਮੇਰਾ ਕਿਆ ਤੇਰਾ ॥
। ਹੇ ਭਾਈ! ਫਿਰ, ਇਹਨਾਂ ਵਿਤਕਰਿਆਂ ਤੇ ਵੰਡਾਂ ਦਾ ਕੀਹ ਲਾਭ? ।੧।ਰਹਾਉ।
ਜੈਸੇ ਤਰਵਰ ਪੰਖਿ ਬਸੇਰਾ ॥੧॥ ਰਹਾਉ ॥
ਜਿਵੇਂ ਰੁੱਖਾਂ ਉੱਤੇ ਪੰਛੀਆਂ ਦਾ (ਸਿਰਫ਼ ਰਾਤ ਲਈ) ਡੇਰਾ ਹੁੰਦਾ ਹੈ (ਤਿਵੇਂ ਜੀਵਾਂ ਦੀ ਵੱਸੋਂ ਜਗਤ ਵਿਚ ਹੈ)
ਰਾਖਹੁ ਕੰਧ ਉਸਾਰਹੁ ਨੀਵਾਂ ॥
ਹੇ ਭਾਈ! (ਡੂੰਘੀਆਂ) ਨੀਹਾਂ ਪੁਟਾ ਪੁਟਾ ਕੇ ਤੰੂ ਉਹਨਾਂ ਉੱਤੇ ਕੰਧਾਂ ਉਸਰਾਉਂਦਾ ਹੈਂ
ਸਾਢੇ ਤੀਨਿ ਹਾਥ ਤੇਰੀ ਸੀਵਾਂ ॥੨॥
ਪਰ ਤੈਨੂੰ ਆਪ ਨੂੰ (ਹਰ ਰੋਜ਼ ਤਾਂ ਵੱਧ ਤੋਂ ਵੱਧ ਸਾਢੇ ਤਿੰਨ ਹੱਥ ਥਾਂ ਹੀ ਚਾਹੀਦੀ ਹੈ (ਸੌਣ ਵੇਲੇ ਇਤਨੀ ਕੁ ਥਾਂ ਹੀ ਮੱਲਦਾ ਹੈਂ) ।੨।
ਬੰਕੇ ਬਾਲ ਪਾਗ ਸਿਰਿ ਡੇਰੀ ॥
ਤੂੰ ਸਿਰ ਉੱਤੇ ਬਾਂਕੇ ਬਾਲ (ਸੰਵਾਰ ਸੰਵਾਰ ਕੇ) ਵਿੰਗੀ ਪੱਗ ਬੰਨ੍ਹਦਾ ਹੈਂ
ਇਹੁ ਤਨੁ ਹੋਇਗੋ ਭਸਮ ਕੀ ਢੇਰੀ ॥੩॥
ਪਰ ਸ਼ਾਇਦ ਤੈਨੂੰ ਕਦੇ ਇਹ ਚੇਤਾ ਨਹੀਂ ਆਇਆ ਕਿ) ਇਹ ਸਰੀਰ (ਹੀ ਕਿਸੇ ਦਿਨ) ਸੁਆਹ ਦੀ ਢੇਰੀ ਹੋ ਜਾਇਗਾ ।੩।
ਊਚੇ ਮੰਦਰ ਸੁੰਦਰ ਨਾਰੀ ॥
ਹੇ ਭਾਈ! ਤੂੰ ਉੱਚੇ ਉੱਚੇ ਮਹਲ ਮਾੜੀਆਂ ਤੇ ਸੰੁਦਰ ਇਸਤ®ੀ (ਦਾ ਮਾਣ ਕਰਦਾ ਹੈਂ),
ਰਾਮ ਨਾਮ ਬਿਨੁ ਬਾਜੀ ਹਾਰੀ ॥੪॥
ਪ੍ਰਭੂ ਦਾ ਨਾਮ ਵਿਸਾਰ ਕੇ ਤੂੰ ਮਨੁੱਖਾ ਜਨਮ ਦੀ ਖੇਡ ਹਾਰ ਰਿਹਾ ਹੈਂ ।੪।
ਮੇਰੀ ਜਾਤਿ ਕਮੀਨੀ ਪਾਂਤਿ ਕਮੀਨੀ ਓਛਾ ਜਨਮੁ ਹਮਾਰਾ ॥
ਰਵਿਦਾਸ ਚਮਾਰ ਆਖਦਾ ਹੈ—ਹੇ ਮੇਰੇ ਰਾਜਨ! ਹੇ ਮੇਰੇ ਸੋਹਣੇ ਰਾਮ! ਮੇਰੀ ਤਾਂ ਜਾਤਿ, ਕੁਲ ਤੇ ਜਨਮ ਸਭ ਕੁਝ ਨੀਵਾਂ ਹੀ ਨੀਵਾਂ ਸੀ,
ਤੁਮ ਸਰਨਾਗਤਿ ਰਾਜਾ ਰਾਮ ਚੰਦ ਕਹਿ ਰਵਿਦਾਸ ਚਮਾਰਾ ॥੫॥੬॥
ਇੱਥੇ ਉੱਚੀਆਂ ਕੁਲਾਂ ਵਾਲੇ ਡੁਬਦੇ ਜਾ ਰਹੇ ਹਨ, ਮੇਰਾ ਕੀਹ ਬਣਨਾ ਸੀ? ਪਰ) ਮੈਂ ਤੇਰੀ ਸਰਨ ਆਇਆ ਹਾਂ ।੫।੬।
ਚਮਰਟਾ ਗਾਂਠਿ ਨ ਜਨਈ ॥
ਮੈਂ ਗ਼ਰੀਬ ਚਮਿਆਰ (ਸਰੀਰ-ਜੁੱਤੀ ਨੂੰ) ਗੰਢਣਾ ਨਹੀਂ ਜਾਣਦਾ,
ਲੋਗੁ ਗਠਾਵੈ ਪਨਹੀ ॥੧॥ ਰਹਾਉ ॥
ਪਰ ਜਗਤ ਦੇ ਜੀਵ ਆਪੋ ਆਪਣੀ (ਸਰੀਰ-ਰੂਪ) ਜੁੱਤੀ ਗੰਢਾ ਰਹੇ ਹਨ
ਆਰ ਨਹੀ ਜਿਹ ਤੋਪਉ ॥
ਮੇਰੇ ਪਾਸ ਆਰ ਨਹੀਂ ਕਿ ਮੈਂ (ਜੁੱਤੀ ਨੂੰ) ਤੋ®ਪੇ ਲਾਵਾਂ (ਭਾਵ, ਮੇਰੇ ਅੰਦਰ ਮੋਹ ਦੀ ਖਿੱਚ ਨਹੀਂ ਕਿ ਮੇਰੀ ਸੁਰਤ ਸਦਾ ਸਰੀਰ ਵਿਚ ਹੀ ਟਿਕੀ ਰਹੇ)
ਨਹੀ ਰਾਂਬੀ ਠਾਉ ਰੋਪਉ ॥੧॥
ਮੇਰੇ ਪਾਸ ਰੰਬੀ ਨਹੀਂ ਕਿ (ਜੁੱਤੀ ਨੂੰ) ਟਾਕੀਆਂ ਲਾਵਾਂ (ਭਾਵ, ਮੇਰੇ ਅੰਦਰ ਲੋਭ ਨਹੀਂ ਕਿ ਚੰਗੇ ਚੰਗੇ ਖਾਣੇ ਲਿਆ ਕੇ ਨਿੱਤ ਸਰੀਰ ਨੂੰ ਪਾਲਦਾ ਰਹਾਂ) ।੧।
ਲੋਗੁ ਗੰਠਿ ਗੰਠਿ ਖਰਾ ਬਿਗੂਚਾ ॥
ਜਗਤ ਗੰਢ ਗੰਢ ਕੇ ਬਹੁਤ ਖ਼ੁਆਰ ਹੋ ਰਿਹਾ ਹੈ (ਭਾਵ, ਜਗਤ ਦੇ ਜੀਵ ਆਪੋ ਆਪਣੇ ਸਰੀਰ ਨੂੰ ਦਿਨ ਰਾਤ ਪਾਲਣ ਪੋਸਣ ਦੇ ਆਹਰੇ ਲੱਗ ਕੇ ਦੁਖੀ ਹੋ ਰਹੇ ਹਨ);
ਹਉ ਬਿਨੁ ਗਾਂਠੇ ਜਾਇ ਪਹੂਚਾ ॥੨॥
ਮੈਂ ਗੰਢਣ ਦਾ ਕੰਮ ਛੱਡ ਕੇ (ਭਾਵ, ਆਪਣੇ ਸਰੀਰ ਦੇ ਨਿੱਤ ਆਹਰੇ ਲੱਗੇ ਰਹਿਣ ਨੂੰ ਛੱਡ ਕੇ) ਪ੍ਰਭੂ-ਚਰਨਾਂ ਵਿਚ ਜਾ ਅੱਪੜਿਆ ਹਾਂ ।੨
ਰਵਿਦਾਸੁ ਜਪੈ ਰਾਮ ਨਾਮਾ ॥
ਰਵਿਦਾਸ ਹੁਣ ਪਰਮਾਤਮਾ ਦਾ ਨਾਮ ਸਿਮਰਦਾ ਹੈ, (ਤੇ, ਸਰੀਰ ਦਾ ਮੋਹ ਛੱਡ ਬੈਠਾ ਹੈ
ਮੋਹਿ ਜਮ ਸਿਉ ਨਾਹੀ ਕਾਮਾ ॥੩॥੭॥
ਇਸੇ ਵਾਸਤੇ) ਮੈਨੂੰ ਰਵਿਦਾਸ ਨੂੰ ਜਮਾਂ ਨਾਲ ਕੋਈ ਵਾਸਤਾ ਨਹੀਂ ਰਹਿ ਗਿਆ ।੩।੭।
ਰਾਗੁ ਸੋਰਠਿ ਬਾਣੀ ਭਗਤ ਭੀਖਨ ਕੀ
ਰਾਗ ਸੋਰਠਿ ਸ਼ਬਦ ਸੰਤ ਬੀਖਨ ਦੇ।
ੴ ਸਤਿਗੁਰ ਪ੍ਰਸਾਦਿ ॥
ਵਾਹਿਗੁਰੂ ਕੇਵਲ ਇਕ ਹੈ। ਸ¤ਚੇ ਗੁਰਾਂ ਦੀ ਦਇਆ ਦੁਆਰਾ ਉਹ ਪ੍ਰਾਪਤ ਹੁੰਦਾ ਹੈ।
ਨੈਨਹੁ ਨੀਰੁ ਬਹੈ ਤਨੁ ਖੀਨਾ ਭਏ ਕੇਸ ਦੁਧ ਵਾਨੀ ॥
ਹੇ ਜੀਵ! (ਬਿਰਧ ਅਵਸਥਾ ਵਿਚ ਕਮਜ਼ੋਰ ਹੋਣ ਕਰਕੇ) ਤੇਰੀਆਂ ਅੱਖਾਂ ਵਿਚੋਂ ਪਾਣੀ ਵਗ ਰਿਹਾ ਹੈ, ਤੇਰਾ ਸਰੀਰ ਲਿੱਸਾ ਹੋ ਗਿਆ ਹੈ, ਤੇਰੇ ਕੇਸ ਦੁੱਧ ਵਰਗੇ ਚਿੱਟੇ ਹੋ ਗਏ ਹਨ
ਰੂਧਾ ਕੰਠੁ ਸਬਦੁ ਨਹੀ ਉਚਰੈ ਅਬ ਕਿਆ ਕਰਹਿ ਪਰਾਨੀ ॥੧॥
, ਤੇਰਾ ਗਲਾ (ਕਫ ਨਾਲ) ਰੁਕਣ ਕਰਕੇ ਬੋਲ ਨਹੀਂ ਸਕਦਾ; ਅਜੇ (ਭੀ) ਤੂੰ ਕੀਹ ਕਰ ਰਿਹਾ ਹੈਂ? (ਭਾਵ, ਹੁਣ ਭੀ ਤੂੰ ਪਰਮਾਤਮਾ ਨੂੰ ਕਿਉਂ ਯਾਦ ਨਹੀਂ ਕਰਦਾ? ਤੂੰ ਕਿਉਂ ਸਰੀਰ ਦੇ ਮੋਹ ਵਿਚ ਫਸਿਆ ਪਿਆ ਹੈਂ? ਤੂੰ ਕਿਉਂ ਦੇਹ-ਅੱਧਿਆਸ ਨਹੀਂ ਛੱਡਦਾ?) ।੧
ਰਾਮ ਰਾਇ ਹੋਹਿ ਬੈਦ ਬਨਵਾਰੀ ॥
ਸੋਹਣੇ ਰਾਮ! ਹੇ ਪ੍ਰਭੂ! ਜੇ ਤੂੰ ਹਕੀਮ ਬਣੇਂ
ਅਪਨੇ ਸੰਤਹ ਲੇਹੁ ਉਬਾਰੀ ॥੧॥ ਰਹਾਉ ॥
ਤਾਂ ਤੂੰ ਆਪਣੇ ਸੰਤਾਂ ਨੂੰ (ਦੇਹ-ਅੱਧਿਆਸ ਤੋਂ) ਬਚਾ ਲੈਂਦਾ ਹੈਂ (ਭਾਵ, ਤੂੰ ਆਪ ਹੀ ਹਕੀਮ ਬਣ ਕੇ ਸੰਤਾਂ ਨੂੰ ਦੇਹ-ਅੱਧਿਆਸ ਤੋਂ ਬਚਾ ਲੈਂਦਾ ਹੈਂ) ।੧।ਰਹਾਉ।
ਮਾਥੇ ਪੀਰ ਸਰੀਰਿ ਜਲਨਿ ਹੈ ਕਰਕ ਕਰੇਜੇ ਮਾਹੀ ॥
ਹੇ ਪ੍ਰਾਣੀ! (ਬਿਰਧ ਹੋਣ ਦੇ ਕਾਰਨ) ਤੇਰੇ ਸਿਰ ਵਿਚ ਪੀੜ ਟਿਕੀ ਰਹਿੰਦੀ ਹੈ, ਸਰੀਰ ਵਿਚ ਸੜਨ ਰਹਿੰਦੀ ਹੈ, ਕਲੇਜੇ ਵਿਚ ਦਰਦ ਉਠਦੀ ਹੈ
ਐਸੀ ਬੇਦਨ ਉਪਜਿ ਖਰੀ ਭਈ ਵਾ ਕਾ ਅਉਖਧੁ ਨਾਹੀ ॥੨॥
ਇੱਕ ਐਸਾ ਵੱਡਾ ਰੋਗ ਉੱਠ ਖਲੋਤਾ ਹੈ ਕਿ ਇਸ ਦਾ ਕੋਈ ਇਲਾਜ ਨਹੀਂ ਹੈ (ਫਿਰ ਭੀ ਇਸ ਸਰੀਰ ਨਾਲੋਂ ਤੇਰਾ ਮੋਹ ਨਹੀਂ ਮਿਟਦਾ) ।੨।
ਹਰਿ ਕਾ ਨਾਮੁ ਅੰਮ੍ਰਿਤ ਜਲੁ ਨਿਰਮਲੁ ਇਹੁ ਅਉਖਧੁ ਜਗਿ ਸਾਰਾ ॥
ਇਸ ਸਰੀਰਕ ਮੋਹ ਨੂੰ ਮਿਟਾਣ ਦਾ) ਇੱਕੋ ਹੀ ਸ੍ਰੇਸ਼ਟ ਇਲਾਜ ਜਗਤ ਵਿਚ ਹੈ, ਉਹ ਹੈ ਪ੍ਰਭੂ ਦਾ ਨਾਮ-ਰੂਪ ਅੰਮ੍ਰਿਤ, ਪਰਮਾਤਮਾ ਦਾ ਨਾਮ-ਰੂਪ ਨਿਰਮਲ ਜਲ ।
ਗੁਰ ਪਰਸਾਦਿ ਕਹੈ ਜਨੁ ਭੀਖਨੁ ਪਾਵਉ ਮੋਖ ਦੁਆਰਾ ॥੩॥੧॥
ਦਾਸ ਭੀਖਣ ਆਖਦਾ ਹੈ—(ਆਪਣੇ) ਗੁਰੂ ਦੀ ਕਿਰਪਾ ਨਾਲ ਮੈਂ ਇਹ ਨਾਮ ਜਪਣ ਦਾ ਰਸਤਾ ਲੱਭ ਲਿਆ ਹੈ, ਜਿਸ ਕਰਕੇ ਮੈਂ ਸਰੀਰਕ ਮੋਹ ਤੋਂ ਖ਼ਲਾਸੀ ਪਾ ਲਈ ਹੈ
ਐਸਾ ਨਾਮੁ ਰਤਨੁ ਨਿਰਮੋਲਕੁ ਪੁੰਨਿ ਪਦਾਰਥੁ ਪਾਇਆ ॥
ਪਰਮਾਤਮਾ ਦਾ ਨਾਮ ਇਕ ਐਸਾ ਅਮੋਲਕ ਪਦਾਰਥ ਹੈ ਜੋ ਭਾਗਾਂ ਨਾਲ ਮਿਲਦਾ ਹੈ ।
ਅਨਿਕ ਜਤਨ ਕਰਿ ਹਿਰਦੈ ਰਾਖਿਆ ਰਤਨੁ ਨ ਛਪੈ ਛਪਾਇਆ ॥੧॥
ਇਸ ਰਤਨ ਨੂੰ ਜੇ ਅਨੇਕਾਂ ਜਤਨ ਕਰ ਕੇ ਭੀ ਹਿਰਦੇ ਵਿਚ (ਗੁਪਤ) ਰੱਖਏ, ਤਾਂ ਭੀ ਲੁਕਾਇਆਂ ਇਹ ਲੁਕਦਾ ਨਹੀਂ ।੧।
ਹਰਿ ਗੁਨ ਕਹਤੇ ਕਹਨੁ ਨ ਜਾਈ ॥
ਉਂਞ ਉਹ ਸੁਆਦ) ਦੱਸਿਆ ਨਹੀਂ ਜਾ ਸਕਦਾ (ਜੋ) ਪਰਮਾਤਮਾ ਦੇ ਗੁਣ ਗਾਉਂਦਿਆਂ (ਆਉਂਦਾ ਹੈ),
ਜੈਸੇ ਗੂੰਗੇ ਕੀ ਮਿਠਿਆਈ ॥੧॥ ਰਹਾਉ ॥
ਜਿਵੇਂ ਗੁੰਗੇ ਮਨੁੱਖ ਦੀ ਖਾਧੀ ਮਠਿਆਈ (ਦਾ ਸੁਆਦ ਕਿਸੇ ਹੋਰ ਨੂੰ ਪਤਾ ਨਹੀਂ ਲੱਗ ਸਕਦਾ, ਗੁੰਗਾ ਦੱਸ ਨਹੀਂ ਸਕਦਾ) ।੧।ਰਹਾਉ।
ਰਸਨਾ ਰਮਤ ਸੁਨਤ ਸੁਖੁ ਸ੍ਰਵਨਾ ਚਿਤ ਚੇਤੇ ਸੁਖੁ ਹੋਈ ॥
ਇਹ ਰਤਨ-ਨਾਮ) ਜਪਦਿਆਂ ਜੀਭ ਨੂੰ ਸੁਖ ਮਿਲਦਾ ਹੈ, ਸੁਣਦਿਆਂ ਕੰਨਾਂ ਨੂੰ ਸੁਖ ਮਿਲਦਾ ਹੈ ਤੇ ਚੇਤਦਿਆਂ ਚਿੱਤ ਨੂੰ ਸੁਖ ਪ੍ਰਾਪਤ ਹੁੰਦਾ ਹੈ ।
ਕਹੁ ਭੀਖਨ ਦੁਇ ਨੈਨ ਸੰਤੋਖੇ ਜਹ ਦੇਖਾਂ ਤਹ ਸੋਈ ॥੨॥੨॥
ਹੇ ਭੀਖਨ! (ਤੂੰ ਭੀ) ਆਖ—(ਇਹ ਨਾਮ ਸਿਮਰਦਿਆਂ) ਮੇਰੀਆਂ ਦੋਹਾਂ ਅੱਖਾਂ ਵਿਚ (ਐਸੀ) ਠੰਢ ਪਈ ਹੈ ਕਿ ਮੈਂ ਜਿੱਧਰ ਤੱਕਦਾ ਹਾਂ ਉਸ ਪਰਮਾਤਮਾ ਨੂੰ ਹੀ ਵੇਖਦਾ ਹਾਂ ।੨।੨।