Sri Guru Granth Sahib Ji — Ang 660 (punjabi)
ਧਨਾਸਰੀ ਮਹਲਾ ੧ ਘਰੁ ੧ ਚਉਪਦੇ
ਧਨਾਸਰੀ ਪਹਿਲੀ ਪਾਤਿਸ਼ਾਹੀ। ਚਉਪਦੇ।
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
ਵਾਹਿਗੁਰੂ ਕੇਵਲ ਇਕ ਹੈ। ਸੱਚ ਹੈ ਉਸ ਦਾ ਨਾਮ, ਰਚਣਹਾਰ ਉਸ ਦੀ ਵਿਅਕਤੀ ਅਤੇ ਅਮਰ ਉਸ ਦਾ ਸਰੂਪ। ਉਹ ਨਿੱਡਰ, ਦੁਸ਼ਮਣੀ-ਰਹਿਤ, ਅਜਨਮਾ ਅਤੇ ਸਵੈ-ਪ੍ਰਕਾਸ਼ਵਾਨ ਹੈ। ਗੁਰਾਂ ਦੀ ਦਇਆ ਦੁਆਰਾ ਉਹ ਪਾਇਆ ਜਾਂਦਾ ਹੈ।
ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥
ਜਗਤ ਦੁੱਖਾਂ ਦਾ ਸਮੁੰਦਰ ਹੈ, ਇਹਨਾਂ ਦੁੱਖਾਂ ਨੂੰ ਵੇਖ ਕੇ) ਮੇਰੀ ਜਿੰਦ ਕੰਬਦੀ ਹੈ (ਪਰਮਾਤਮਾ ਤੋਂ ਬਿਨਾ ਹੋਰ ਕੋਈ ਬਚਾਣ ਵਾਲਾ ਦਿੱਸਦਾ ਨਹੀਂ) ਜਿਸ ਦੇ ਪਾਸ ਮੈਂ ਮਿੰਨਤਾਂ ਕਰਾਂ
ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥
(ਸੋ, ਹੋਰ ਆਸਰੇ ਛੱਡ ਕੇ) ਮੈਂ ਦੁੱਖਾਂ ਦੇ ਨਾਸ ਕਰਨ ਵਾਲੇ ਪ੍ਰਭੂ ਨੂੰ ਹੀ ਸਿਮਰਦਾ ਹਾਂ, ਉਹ ਸਦਾ ਹੀ ਬਖ਼ਸ਼ਸ਼ਾਂ ਕਰਨ ਵਾਲਾ ਹੈ ।੧।
ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ ਰਹਾਉ ॥
ਫਿਰ ਉਹ) ਮੇਰਾ ਮਾਲਿਕ ਸਦਾ ਹੀ ਬਖ਼ਸ਼ਸ਼ਾਂ ਤਾਂ ਕਰਦਾ ਰਹਿੰਦਾ ਹੈ (ਪਰ ਉਹ ਮੇਰੇ ਨਿੱਤ ਦੇ ਤਰਲੇ ਸੁਣ ਕੇ ਕਦੇ ਅੱਕਦਾ ਨਹੀਂ, ਬਖ਼ਸ਼ਸ਼ਾਂ ਵਿਚ) ਨਿੱਤ ਇਉਂ ਹੈ ਜਿਵੇਂ ਪਹਿਲੀ ਵਾਰੀ ਹੀ ਬਖ਼ਸ਼ਸ਼ ਕਰਨ ਲੱਗਾ ਹੈ
ਅਨਦਿਨੁ ਸਾਹਿਬੁ ਸੇਵੀਐ ਅੰਤਿ ਛਡਾਏ ਸੋਇ ॥
ਹੇ ਮੇਰੀ ਜਿੰਦੇ! ਹਰ ਰੋਜ਼ ਉਸ ਮਾਲਿਕ ਨੂੰ ਯਾਦ ਕਰਨਾ ਚਾਹੀਦਾ ਹੈ (ਦੁੱਖਾਂ ਵਿਚੋਂ) ਆਖ਼ਰ ਉਹੀ ਬਚਾਂਦਾ ਹੈ
ਸੁਣਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ॥੨॥
ਹੇ ਜਿੰਦੇ! ਧਿਆਨ ਨਾਲ ਸੁਣ (ਉਸ ਮਾਲਿਕ ਦਾ ਆਸਰਾ ਲਿਆਂ ਹੀ ਦੁੱਖਾਂ ਦੇ ਸਮੁੰਦਰ ਵਿਚੋਂ) ਪਾਰ ਲੰਘ ਸਕੀਦਾ ਹੈ ।੨।
ਦਇਆਲ ਤੇਰੈ ਨਾਮਿ ਤਰਾ ॥
ਹੇ ਦਿਆਲ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਂਦਾ ਹਾਂ (ਮੇਹਰ ਕਰ, ਆਪਣਾ ਨਾਮ ਦੇਹ, ਤਾ ਕਿ)
ਸਦ ਕੁਰਬਾਣੈ ਜਾਉ ॥੧॥ ਰਹਾਉ ॥
ਤੇਰੇ ਨਾਮ ਦੀ ਰਾਹੀਂ ਮੈਂ (ਦੁੱਖਾਂ ਦੇ ਇਸ ਸਮੁੰਦਰ ਵਿਚੋਂ) ਪਾਰ ਲੰਘ ਸਕਾਂ ।੧।ਰਹਾਉ।
ਸਰਬੰ ਸਾਚਾ ਏਕੁ ਹੈ ਦੂਜਾ ਨਾਹੀ ਕੋਇ ॥
ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਹੀ ਸਭ ਥਾਈਂ ਮੌਜੂਦ ਹੈ, ਉਸ ਤੋਂ ਬਿਨਾ ਹੋਰ ਕੋਈ ਨਹੀਂ ।
ਤਾ ਕੀ ਸੇਵਾ ਸੋ ਕਰੇ ਜਾ ਕਉ ਨਦਰਿ ਕਰੇ ॥੩॥
ਜਿਸ ਜੀਵ ਉਤੇ ਉਹ ਮੇਹਰ ਦੀ ਨਿਗਾਹ ਕਰਦਾ ਹੈ, ਉਹ ਉਸ ਦਾ ਸਿਮਰਨ ਕਰਦਾ ਹੈ ।੩।
ਤੁਧੁ ਬਾਝੁ ਪਿਆਰੇ ਕੇਵ ਰਹਾ ॥
ਹੇ ਪਿਆਰੇ (ਪ੍ਰਭੂ!) ਤੇਰੀ ਯਾਦ ਤੋਂ ਬਿਨਾ ਮੈਂ ਵਿਆਕੁਲ ਹੋ ਜਾਂਦਾ ਹਾਂ ।
ਸਾ ਵਡਿਆਈ ਦੇਹਿ ਜਿਤੁ ਨਾਮਿ ਤੇਰੇ ਲਾਗਿ ਰਹਾਂ ॥
ਮੈਨੂੰ ਕੋਈ ਉਹ ਵੱਡੀ ਦਾਤਿ ਦੇਹ, ਜਿਸ ਦਾ ਸਦਕਾ ਮੈਂ ਤੇਰੇ ਨਾਮ ਵਿਚ ਜੁੜਿਆ ਰਹਾਂ ।
ਦੂਜਾ ਨਾਹੀ ਕੋਇ ਜਿਸੁ ਆਗੈ ਪਿਆਰੇ ਜਾਇ ਕਹਾ ॥੧॥ ਰਹਾਉ ॥
ਹੇ ਪਿਆਰੇ! ਤੈਥੋਂ ਬਿਨਾ ਹੋਰ ਐਸਾ ਕੋਈ ਨਹੀਂ ਹੈ, ਜਿਸ ਪਾਸ ਜਾ ਕੇ ਮੈਂ ਇਹ ਅਰਜ਼ੋਈ ਕਰ ਸਕਾਂ ।
ਸੇਵੀ ਸਾਹਿਬੁ ਆਪਣਾ ਅਵਰੁ ਨ ਜਾਚੰਉ ਕੋਇ ॥
(ਦੁੱਖਾਂ ਦੇ ਇਸ ਸਾਗਰ ਵਿਚੋਂ ਤਰਨ ਲਈ) ਮੈਂ ਆਪਣੇ ਮਾਲਿਕ ਪ੍ਰਭੂ ਨੂੰ ਹੀ ਯਾਦ ਕਰਦਾ ਹਾਂ, ਕਿਸੇ ਹੋਰ ਪਾਸੋਂ ਮੈਂ ਇਹ ਮੰਗ ਨਹੀਂ ਮੰਗਦਾ
ਨਾਨਕੁ ਤਾ ਕਾ ਦਾਸੁ ਹੈ ਬਿੰਦ ਬਿੰਦ ਚੁਖ ਚੁਖ ਹੋਇ ॥੪॥
ਨਾਨਕ (ਆਪਣੇ) ਉਸ (ਮਾਲਿਕ) ਦਾ ਹੀ ਸੇਵਕ ਹੈ, ਉਸ ਮਾਲਿਕ ਤੋਂ ਹੀ ਖਿਨ ਖਿਨ ਸਦਕੇ ਹੁੰਦਾ ਹੈ ।੪।
ਸਾਹਿਬ ਤੇਰੇ ਨਾਮ ਵਿਟਹੁ ਬਿੰਦ ਬਿੰਦ ਚੁਖ ਚੁਖ ਹੋਇ ॥੧॥ ਰਹਾਉ ॥੪॥੧॥
ਹੇ ਮੇਰੇ ਮਾਲਿਕ! ਮੈਂ ਤੇਰੇ ਨਾਮ ਤੋਂ ਖਿਨ ਖਿਨ ਕੁਰਬਾਨ ਜਾਂਦਾ ਹਾਂ ।੧।ਰਹਾਉ।
ਧਨਾਸਰੀ ਮਹਲਾ ੧ ॥
ਧਨਾਸਰੀ ਪਹਿਲੀ ਪਾਤਿਸ਼ਾਹੀ।
ਹਮ ਆਦਮੀ ਹਾਂ ਇਕ ਦਮੀ ਮੁਹਲਤਿ ਮੁਹਤੁ ਨ ਜਾਣਾ ॥
ਨਾਨਕ ਬੇਨਤੀ ਕਰਦਾ ਹੈ—(ਹੇ ਭਾਈ!) ਅਸੀ ਆਦਮੀ ਇਕ ਦਮ ਦੇ ਹੀ ਮਾਲਕ ਹਾਂ (ਕੀਹ ਪਤਾ ਹੈ ਕਿ ਦਮ ਕਦੋਂ ਮੁੱਕ ਜਾਏ? ਸਾਨੂੰ ਆਪਣੀ ਜ਼ਿੰਦਗੀ ਦੀ) ਮਿਆਦ ਦਾ ਪਤਾ ਨਹੀਂ ਹੈ, ਸਾਨੂੰ ਇਹ ਪਤਾ ਨਹੀਂ ਕਿ ਮੌਤ ਦਾ ਵਕਤ ਕਦੋਂ ਆ ਜਾਣਾ ਹ
ਨਾਨਕੁ ਬਿਨਵੈ ਤਿਸੈ ਸਰੇਵਹੁ ਜਾ ਕੇ ਜੀਅ ਪਰਾਣਾ ॥੧॥
ਇਸ ਵਾਸਤੇ) ਉਸ ਪਰਮਾਤਮਾ ਦਾ ਸਿਮਰਨ ਕਰੋ ਜਿਸ ਨੇ ਇਹ ਜਿੰਦ ਤੇ ਸੁਆਸ ਦਿੱਤੇ ਹੋਏ ਹਨ ।੧।
ਅੰਧੇ ਜੀਵਨਾ ਵੀਚਾਰਿ ਦੇਖਿ ਕੇਤੇ ਕੇ ਦਿਨਾ ॥੧॥ ਰਹਾਉ ॥
ਹੇ (ਮਾਇਆ ਦੇ ਮੋਹ ਵਿਚ) ਅੰਨ੍ਹੇ ਹੋਏ ਜੀਵ! (ਅੱਖਾਂ ਖੋਲ੍ਹ ਕੇ) ਵੇਖ, ਸੋਚ ਸਮਝ, ਇਥੇ ਜਗਤ ਵਿਚ ਥੋੜੇ ਹੀ ਦਿਨਾਂ ਦੀ ਜ਼ਿੰਦਗੀ ਹੈ ।੧।ਰਹਾਉ।
ਸਾਸੁ ਮਾਸੁ ਸਭੁ ਜੀਉ ਤੁਮਾਰਾ ਤੂ ਮੈ ਖਰਾ ਪਿਆਰਾ ॥
ਪਰ ਜੀਵਾਂ ਦੇ ਭੀ ਕੀਹ ਵੱਸ? ਹੇ ਪ੍ਰਭੂ!) ਤੇਰਾ ਢਾਢੀ ਨਾਨਕ (ਤੇਰੇ ਦਰ ਤੇ) ਇਹ ਹੀ ਬੇਨਤੀ ਕਰਦਾ ਹੈ—ਹੇ ਸਦਾ ਅਟੱਲ ਰਹਿਣ ਵਾਲੇ ਤੇ ਜੀਵਾਂ ਦੇ ਪਾਲਣ ਵਾਲੇ ਪ੍ਰਭੂ! (ਜਿਵੇਂ) ਇਹ ਸੁਆਸ ਇਹ ਸਰੀਰ ਇਹ ਜਿੰਦ ਸਭ ਕੁਝ ਤੇਰਾ ਹੀ ਦਿੱਤਾ ਹੋਇਆ ਹੈ (
ਨਾਨਕੁ ਸਾਇਰੁ ਏਵ ਕਹਤੁ ਹੈ ਸਚੇ ਪਰਵਦਗਾਰਾ ॥੨॥
ਤਿਵੇਂ) ਆਪਣਾ ਪਿਆਰ ਭੀ ਤੂੰ ਆਪ ਹੀ ਦੇਹ ।੨।
ਜੇ ਤੂ ਕਿਸੈ ਨ ਦੇਹੀ ਮੇਰੇ ਸਾਹਿਬਾ ਕਿਆ ਕੋ ਕਢੈ ਗਹਣਾ ॥
ਹੇ ਮੇਰੇ ਮਾਲਿਕ! ਜੇ ਤੂੰ ਆਪਣੇ ਪਿਆਰ ਦੀ ਦਾਤਿ ਆਪ ਹੀ ਕਿਸੇ ਜੀਵ ਨੂੰ ਨਾਹ ਦੇਵੇਂ, ਤਾਂ ਜੀਵ ਪਾਸ ਕੋਈ ਐਸ਼ੀ ਸ਼ੈ ਨਹੀਂ ਜੋ ਵੱਟੇ ਵਿਚ ਦੇ ਕੇ ਤੇਰਾ ਪਿਆਰ ਵਿਹਾਝ ਲਏ
ਨਾਨਕੁ ਬਿਨਵੈ ਸੋ ਕਿਛੁ ਪਾਈਐ ਪੁਰਬਿ ਲਿਖੇ ਕਾ ਲਹਣਾ ॥੩॥
ਨਾਨਕ ਬੇਨਤੀ ਕਰਦਾ ਹੈ ਕਿ ਜੀਵ ਨੂੰ ਤਾਂ ਉਹੀ ਕੁਝ ਮਿਲ ਸਕਦਾ ਹੈ ਜੋ ਉਸ ਦੇ ਪੂਰਬਲੇ ਕੀਤੇ ਕਰਮਾਂ ਅਨੁਸਾਰ ਸੰਸਕਾਰ-ਰੂਪ ਲੇਖ (ਉਸ ਦੇ ਮੱਥੇ ਤੇ ਲਿਖਿਆ ਹੋਇਆ) ਹੈ (ਆਪਣੇ ਨਾਮ ਤੇ ਪਿਆਰ ਦੀ ਦਾਤਿ ਤਾਂ ਤੂੰ ਆਪ ਹੀ ਦੇਣੀ ਹੈ) ।੩।
ਨਾਮੁ ਖਸਮ ਕਾ ਚਿਤਿ ਨ ਕੀਆ ਕਪਟੀ ਕਪਟੁ ਕਮਾਣਾ ॥
ਪਿਛਲੇ ਕਰਮਾਂ ਦੇ ਸੰਸਕਾਰਾਂ ਦੇ ਅਸਰ ਹੇਠ) ਛਲੀ ਮਨੁੱਖ ਤਾਂ ਛਲ ਹੀ ਕਮਾਂਦਾ ਰਹਿੰਦਾ ਹੈ, ਤੇ ਖਸਮ-ਪ੍ਰਭੂ ਦਾ ਨਾਮ ਆਪਣੇ ਮਨ ਵਿਚ ਨਹੀਂ ਵਸਾਂਦਾ ।
ਜਮ ਦੁਆਰਿ ਜਾ ਪਕੜਿ ਚਲਾਇਆ ਤਾ ਚਲਦਾ ਪਛੁਤਾਣਾ ॥੪॥
(ਸਾਰੀ ਉਮਰ ਇਉਂ ਹੀ ਲੰਘਾ ਕੇ ਅਖ਼ੀਰ ਵੇਲੇ) ਜਦੋਂ ਫੜ ਕੇ ਜਮਰਾਜ ਦੇ ਬੂਹੇ ਵਲ ਧੱਕਿਆ ਜਾਂਦਾ ਹੈ, ਤਾਂ (ਇਥੋਂ) ਤੁਰਨ ਵੇਲੇ ਹੱਥ ਮਲਦਾ ਹੈ ।੪