Sri Guru Granth Sahib Ji — Ang 661 (punjabi)
ਜਬ ਲਗੁ ਦੁਨੀਆ ਰਹੀਐ ਨਾਨਕ ਕਿਛੁ ਸੁਣੀਐ ਕਿਛੁ ਕਹੀਐ ॥
ਹੇ ਨਾਨਕ! ਜਦ ਤਕ ਦੁਨੀਆ ਵਿਚ ਜੀਊਣਾ ਹੈ ਪਰਮਾਤਮਾ ਦੀ ਸਿਫ਼ਤਿ-ਸਾਲਾਹ ਸੁਣਨੀ-ਕਰਨੀ ਚਾਹੀਦੀ ਹੈ (ਇਹੀ ਹੈ ਮਨੁੱਖਾ ਜਨਮ ਦਾ ਲਾਭ, ਤੇ ਇਥੇ ਸਦਾ ਨਹੀਂ ਬੈਠ ਰਹਿਣਾ)
ਭਾਲਿ ਰਹੇ ਹਮ ਰਹਣੁ ਨ ਪਾਇਆ ਜੀਵਤਿਆ ਮਰਿ ਰਹੀਐ ॥੫॥੨॥
ਅਸੀ ਢੂੰਡ ਚੁਕੇ ਹਾਂ, ਕਿਸੇ ਨੂੰ ਸਦਾ ਦਾ ਟਿਕਾਣਾ ਇਥੇ ਨਹੀਂ ਮਿਲਿਆ, ਇਸ ਵਾਸਤੇ ਜਿਤਨਾ ਚਿਰ ਜੀਵਨ-ਅਵਸਰ ਮਿਲਿਆ ਹੈ ਦੁਨੀਆ ਦੀਆਂ ਵਾਸਨਾਂ ਵਲੋਂ ਮਰ ਕੇ ਜ਼ਿੰਦਗੀ ਦੇ ਦਿਨ ਗੁਜ਼ਾਰੀਏ ।੫
ਧਨਾਸਰੀ ਮਹਲਾ ੧ ਘਰੁ ਦੂਜਾ
ਧਨਾਸਰੀ ਪਹਿਲੀ ਪਾਤਿਸ਼ਾਹੀ।
ੴ ਸਤਿਗੁਰ ਪ੍ਰਸਾਦਿ ॥
ਵਾਹਿਗੁਰੂ ਕੇਵਲ ਇਕ ਹੈ। ਸ¤ਚੇ ਗੁਰਾਂ ਦੀ ਦਇਆ ਦੁਆਰਾ ਉਹ ਪਾਇਆ ਜਾਂਦਾ ਹੈ।
ਕਿਉ ਸਿਮਰੀ ਸਿਵਰਿਆ ਨਹੀ ਜਾਇ ॥
ਚਲਾਕੀ ਜਾਂ ਧੱਕੇ ਨਾਲ) ਪਰਮਾਤਮਾ ਦਾ ਸਿਮਰਨ ਨਹੀਂ ਕੀਤਾ ਜਾ ਸਕਦਾ । ਫਿਰ ਮੈਂ ਕਿਵੇਂ ਉਸ ਦਾ ਸਿਮਰਨ ਕਰਾਂ?
ਤਪੈ ਹਿਆਉ ਜੀਅੜਾ ਬਿਲਲਾਇ ॥
? ਤੇ, ਜੇ ਉਸ ਪ੍ਰਭੂ ਨੂੰ ਭੁਲਾ ਦੇਈਏ, ਤਾਂ ਭੀ ਜੀਵਨ ਚੰਗਾ ਕਦੇ ਨਹੀਂ ਬਣ ਸਕਦਾ, ਦਿਲ ਸੜਦਾ ਰਹਿੰਦਾ ਹੈ, ਜਿੰਦ ਦੁਖੀ ਰਹਿੰਦੀ ਹੈ
ਸਿਰਜਿ ਸਵਾਰੇ ਸਾਚਾ ਸੋਇ ॥
ਅਸਲ ਗੱਲ ਇਹ ਹੈ ਕਿ) ਸਦਾ-ਥਿਰ ਰਹਿਣ ਵਾਲਾ ਪ੍ਰਭੂ ਜੀਵਾਂ ਨੂੰ ਪੈਦਾ ਕਰ
ਤਿਸੁ ਵਿਸਰਿਐ ਚੰਗਾ ਕਿਉ ਹੋਇ ॥੧॥
ਕੇ ਆਪ ਹੀ (ਸਿਮਰਨ ਦੀ ਦਾਤਿ ਦੇ ਕੇ) ਚੰਗੇ ਜੀਵਨ ਵਾਲਾ ਬਣਾਂਦਾ ਹੈ ।
ਹਿਕਮਤਿ ਹੁਕਮਿ ਨ ਪਾਇਆ ਜਾਇ ॥
ਹੇ ਮੇਰੀ ਮਾਂ! ਕਿਸੇ ਚਲਾਕੀ ਨਾਲ ਜਾਂ ਕੋਈ ਹੱਕ ਜਤਾਣ ਨਾਲ ਪਰਮਾਤਮਾ ਨਹੀਂ ਮਿਲਦਾ
ਕਿਉ ਕਰਿ ਸਾਚਿ ਮਿਲਉ ਮੇਰੀ ਮਾਇ ॥੧॥ ਰਹਾਉ ॥
। ਹੋਰ ਕਿਹੜਾ ਤਰੀਕਾ ਹੈ ਜਿਸ ਨਾਲ ਮੈਂ ਉਸ ਸਦਾ-ਥਿਰ ਰਹਿਣ ਵਾਲੇ ਪ੍ਰਭੂ ਵਿਚ ਮਿਲ ਸਕਦਾ ਹਾਂ? ।੧।ਰਹਾਉ।
ਵਖਰੁ ਨਾਮੁ ਦੇਖਣ ਕੋਈ ਜਾਇ ॥
ਇਸ ਨਾਮ-ਵੱਖਰ ਨੂੰ ਨਾਹ ਕੋਈ ਪਰਖਣ ਲਈ ਜਾਂਦਾ ਹੈ
ਨਾ ਕੋ ਚਾਖੈ ਨਾ ਕੋ ਖਾਇ ॥
ਨਾਹ ਕੋਈ ਇਸ ਨੂੰ ਖਾ ਕੇ ਵੇਖਦਾ ਹੈ
ਲੋਕਿ ਪਤੀਣੈ ਨਾ ਪਤਿ ਹੋਇ ॥
ਪਰ ਨਿਰਾ ਜਗਤ ਦੀ ਤਸੱਲੀ ਕਰਾਇਆਂ ਪ੍ਰਭੂ ਦੀ ਹਜ਼ੂਰੀ ਵਿਚ ਆਦਰ ਨਹੀਂ ਮਿਲਦਾ (ਲੋਕ-ਵਿਖਾਵੇ ਵਾਲੀ ਭਗਤੀ ਪਰਵਾਨ ਨਹੀਂ ਹੁੰਦੀ)
ਤਾ ਪਤਿ ਰਹੈ ਰਾਖੈ ਜਾ ਸੋਇ ॥੨॥
ਇੱਜ਼ਤ ਤਦੋਂ ਹੀ ਮਿਲਦੀ ਹੈ ਜੇ ਪ੍ਰਭੂ (ਆਪ ਮੇਹਰ ਕਰ ਕੇ ਨਾਮ ਦੀ ਦਾਤਿ ਦੇਵੇ ਤੇ) ਇੱਜ਼ਤ ਰੱਖੇ ।੨।
ਜਹ ਦੇਖਾ ਤਹ ਰਹਿਆ ਸਮਾਇ ॥
ਹੇ ਪ੍ਰਭੂ!) ਜਿੱਧਰ ਮੈਂ ਵੇਖਦਾ ਹਾਂ ਉਧਰ ਹੀ ਤੂੰ ਮੌਜੂਦ ਹੈਂ,
ਤੁਧੁ ਬਿਨੁ ਦੂਜੀ ਨਾਹੀ ਜਾਇ ॥
ਤੈਨੂੰ ਮਿਲਣ ਵਾਸਤੇ) ਤੈਥੋਂ ਬਿਨਾ ਹੋਰ ਕੋਈ ਆਸਰਾ ਨਹੀਂ ਹੈ ।
ਜੇ ਕੋ ਕਰੇ ਕੀਤੈ ਕਿਆ ਹੋਇ ॥
ਜੋ ਕੋਈ ਜੀਵ (ਪ੍ਰਭੂ ਨੂੰ ਮਿਲਣ ਵਾਸਤੇ ਹਿਕਮਤਿ ਆਦਿਕ ਵਾਲਾ ਕੋਈ ਜਤਨ) ਕਰੇ, ਤਾਂ ਅਜੇਹੇ ਜਤਨ ਨਾਲ ਕੋਈ ਲਾਭ ਨਹੀਂ ਹੁੰਦਾ
ਜਿਸ ਨੋ ਬਖਸੇ ਸਾਚਾ ਸੋਇ ॥੩॥
ਸਿਰਫ਼ ਉਹੀ ਜੀਵ ਪ੍ਰਭੂ ਨੂੰ ਮਿਲ ਸਕਦਾ ਹੈ) ਜਿਸ ਉਤੇ ਉਹ ਸਦਾ-ਥਿਰ ਪ੍ਰਭੂ ਆਪ (ਸਿਮਰਨ ਦੀ) ਬਖ਼ਸ਼ਸ਼ ਕਰੇ ।੩।
ਹੁਣਿ ਉਠਿ ਚਲਣਾ ਮੁਹਤਿ ਕਿ ਤਾਲਿ ॥
ਝਬਦੇ ਹੀ (ਹਰੇਕ ਜੀਵ ਨੇ ਆਪੋ ਆਪਣੀ ਵਾਰੀ) ਚਲੇ ਜਾਣਾ ਹੈ, ਇਕ ਪਲ ਵਿਚ ਜਾਂ ਇਕ ਤਾਲ ਵਿਚ (ਕਹਿ ਲਵੋ । ਇਥੇ ਪੱਕੇ ਡੇਰੇ ਨਹੀਂ ਹਨ) ।
ਕਿਆ ਮੁਹੁ ਦੇਸਾ ਗੁਣ ਨਹੀ ਨਾਲਿ ॥
ਫਿਰ, ਇਸ ਸਮੇ ਵਿਚ ਜੇ ਮੈਂ ਲੋਕ-ਵਿਖਾਵਾ ਹੀ ਕਰਦਾ ਰਿਹਾ, ਤਾਂ) ਮੈਂ ਕੀਹ ਮੂੰਹ ਵਿਖਾਵਾਂਗਾ? ਮੇਰੇ ਪੱਲੇ ਗੁਣ ਨਹੀਂ ਹੋਣਗੇ ।
ਜੈਸੀ ਨਦਰਿ ਕਰੇ ਤੈਸਾ ਹੋਇ ॥
(ਜੀਵ ਦੇ ਭੀ ਕੀਹ ਵੱਸ?) ਪਰਮਾਤਮਾ ਜੇਹੋ ਜੇਹੀ ਨਿਗਾਹ ਕਰਦਾ ਹੈ ਜੀਵ ਉਹੋ ਜੇਹੇ ਜੀਵਨ ਵਾਲਾ ਬਣ ਜਾਂਦਾ ਹੈ
ਵਿਣੁ ਨਦਰੀ ਨਾਨਕ ਨਹੀ ਕੋਇ ॥੪॥੧॥੩॥
ਹੇ ਨਾਨਕ! ਪ੍ਰਭੂ ਦੀ ਮੇਹਰ ਦੀ ਨਜ਼ਰ ਤੋਂ ਬਿਨਾ ਕੋਈ ਜੀਵ ਪ੍ਰਭੂ ਦੇ ਚਰਨਾਂ ਵਿਚ ਜੁੜ ਨਹੀਂ ਸਕਦਾ ।੪।੧।੩।
ਧਨਾਸਰੀ ਮਹਲਾ ੧ ॥
ਧਨਾਸਰੀ ਪਹਿਲੀ ਪਾਤਿਸ਼ਾਹੀ।
ਨਦਰਿ ਕਰੇ ਤਾ ਸਿਮਰਿਆ ਜਾਇ ॥
ਪ੍ਰਭੂ ਆਪ ਹੀ ਮੇਹਰ ਦੀ ਨਜ਼ਰ ਕਰੇ ਤਾਂ (ਗੁਰੂ ਦੀ ਰਾਹੀਂ) ਉਸ ਦਾ ਸਿਮਰਨ ਕੀਤਾ ਜਾ ਸਕਦਾ ਹੈ ।
ਆਤਮਾ ਦ੍ਰਵੈ ਰਹੈ ਲਿਵ ਲਾਇ ॥
ਜੋ ਮਨੁੱਖ ਸਿਮਰਦਾ ਹੈ ਉਸ ਦਾ) ਆਤਮਾ (ਦੂਜਿਆਂ ਦੇ ਦੁੱਖ ਵੇਖ ਕੇ) ਨਰਮ ਹੁੰਦਾ ਹੈ (ਕਠੋਰਤਾ ਮੁੱਕ ਜਾਣ ਕਰਕੇ) ਉਹ ਪ੍ਰਭੂ ਵਿਚ ਸੁਰਤਿ ਜੋੜੀ ਰੱਖਦਾ ਹੈ ।
ਆਤਮਾ ਪਰਾਤਮਾ ਏਕੋ ਕਰੈ ॥
ਉਹ ਮਨੁੱਖ ਆਪਣੇ ਆਪੇ ਤੇ ਦੂਜਿਆਂ ਦੇ ਆਪੇ ਨੂੰ ਇਕੋ ਜਿਹਾ ਸਮਝਦਾ ਹੈ,
ਅੰਤਰ ਕੀ ਦੁਬਿਧਾ ਅੰਤਰਿ ਮਰੈ ॥੧॥
ਉਸ ਦੇ ਅੰਦਰ ਦੀ ਮੇਰ-ਤੇਰ ਅੰਦਰ ਹੀ ਮਿਟ ਜਾਂਦੀ ਹੈ ।
ਗੁਰ ਪਰਸਾਦੀ ਪਾਇਆ ਜਾਇ ॥
ਪਰਮਾਤਮਾ ਦਾ ਸਿਮਰਨ ਗੁਰੂ ਦੀ ਕਿਰਪਾ ਨਾਲ ਹਾਸਲ ਹੁੰਦਾ ਹੈ, ਤੇ,
ਹਰਿ ਸਿਉ ਚਿਤੁ ਲਾਗੈ ਫਿਰਿ ਕਾਲੁ ਨ ਖਾਇ ॥੧॥ ਰਹਾਉ ॥
ਜਿਸ ਮਨੁੱਖ ਦਾ ਚਿੱਤ ਪਰਮਾਤਮਾ ਨਾਲ ਪਰਚ ਜਾਂਦਾ ਹੈ ਉਸ ਨੂੰ ਮੁੜ ਮੌਤ ਦਾ ਡਰ ਨਹੀਂ ਪੋਂਹਦਾ ।੧।ਰਹਾਉ।
ਸਚਿ ਸਿਮਰਿਐ ਹੋਵੈ ਪਰਗਾਸੁ ॥
ਜੇ ਸਦਾ-ਥਿਰ ਪ੍ਰਭੂ ਨੂੰ ਸਿਮਰਿਆ ਜਾਏ ਤਾਂ ਸਹੀ ਜੀਵਨ ਦੀ ਸੂਝ ਪੈ ਜਾਂਦੀ ਹੈ, ਉਸ ‘ਪਰਗਾਸ’ ਦੀ ਰਾਹੀਂ ਮਾਇਆ ਵਿਚ ਵਰਤਦਾ ਹੋਇਆ ਭੀ ਨਿਰਲੇਪ ਰਹਿੰਦਾ ਹੈ ।
ਤਾ ਤੇ ਬਿਖਿਆ ਮਹਿ ਰਹੈ ਉਦਾਸੁ ॥
ਉਸ ‘ਪਰਗਾਸ’ ਦੀ ਰਾਹੀਂ ਮਾਇਆ ਵਿਚ ਵਰਤਦਾ ਹੋਇਆ ਭੀ ਨਿਰਲੇਪ ਰਹਿੰਦਾ ਹੈ ।
ਸਤਿਗੁਰ ਕੀ ਐਸੀ ਵਡਿਆਈ ॥
ਗੁਰੂ ਦੀ ਸਰਨ ਪੈਣ ਵਿਚ ਅਜੇਹੀ ਖ਼ੂਬੀ ਹੈ ਕਿ
ਪੁਤ੍ਰ ਕਲਤ੍ਰ ਵਿਚੇ ਗਤਿ ਪਾਈ ॥੨॥
ਪੁਤ® ਇਸਤ®ੀ (ਆਦਿਕ ਪਰਵਾਰ) ਵਿਚ ਹੀ ਰਹਿੰਦਿਆਂ ਉੱਚੀ ਆਤਮਕ ਅਵਸਥਾ ਪ੍ਰਾਪਤ ਹੋ ਜਾਂਦੀ ਹੈ ।੨।
ਐਸੀ ਸੇਵਕੁ ਸੇਵਾ ਕਰੈ ॥
ਸੇਵਕ ਉਹ ਹੈ ਜੋ (ਮਾਲਕ ਦੀ) ਇਹੋ ਜਿਹੀ ਸੇਵਾ ਕਰੇ
ਜਿਸ ਕਾ ਜੀਉ ਤਿਸੁ ਆਗੈ ਧਰੈ ॥
ਕਿ ਜਿਸ ਮਾਲਕ ਦੀ ਦਿੱਤੀ ਹੋਈ ਜਿੰਦ ਹੈ ਉਸੇ ਦੇ ਅੱਗੇ ਇਸ ਨੂੰ ਭੇਟਾ ਦੇ ਦੇਵੇ ।
ਸਾਹਿਬ ਭਾਵੈ ਸੋ ਪਰਵਾਣੁ ॥
ਅਜੇਹਾ ਸੇਵਕ ਮਾਲਕ ਨੂੰ ਪਸੰਦ ਆ ਜਾਂਦਾ ਹ
ਸੋ ਸੇਵਕੁ ਦਰਗਹ ਪਾਵੈ ਮਾਣੁ ॥੩॥
ਮਾਲਕ ਦੇ ਘਰ ਵਿਚ) ਕਬੂਲ ਪੈ ਜਾਂਦਾ ਹੈ, ਉਸ ਦੀ ਹਜ਼ੂਰੀ ਵਿਚ ਆਦਰ-ਸਤਕਾਰ ਪਾਂਦਾ ਹੈ ।੩
ਸਤਿਗੁਰ ਕੀ ਮੂਰਤਿ ਹਿਰਦੈ ਵਸਾਏ ॥
ਜੇਹੜਾ ਸੇਵਕ ਆਪਣੇ ਸਤਿਗੁਰੂ ਦੇ ਆਤਮਕ-ਸਰੂਪ (ਸ਼ਬਦ) ਨੂੰ ਆਪਣੇ ਹਿਰਦੇ ਵਿਚ ਵਸਾਂਦਾ ਹੈ
ਜੋ ਇਛੈ ਸੋਈ ਫਲੁ ਪਾਏ ॥
ਉਹ ਗੁਰੂ ਦੇ ਦਰ ਤੋਂ ਮਨ-ਇੱਛਤ ਫਲ ਹਾਸਲ ਕਰਦਾ ਹੈ,
ਸਾਚਾ ਸਾਹਿਬੁ ਕਿਰਪਾ ਕਰੈ ॥
ਸਦਾ-ਥਿਰ ਰਹਿਣ ਵਾਲਾ ਮਾਲਕ-ਪ੍ਰਭੂ ਉਸ ਉਤੇ (ਇਤਨੀ) ਮੇਹਰ ਕਰਦਾ ਹੈ
ਸੋ ਸੇਵਕੁ ਜਮ ਤੇ ਕੈਸਾ ਡਰੈ ॥੪॥
ਕਿ ਉਸ ਨੂੰ ਮੌਤ ਦਾ ਭੀ ਕੋਈ ਡਰ ਨਹੀਂ ਰਹਿ ਜਾਂਦਾ ।
ਭਨਤਿ ਨਾਨਕੁ ਕਰੇ ਵੀਚਾਰੁ ॥
ਨਾਨਕ ਆਖਦਾ ਹੈ—ਜਦੋਂ ਮਨੁੱਖ (ਗੁਰੂ ਦੇ ਸ਼ਬਦ ਦੀ) ਵਿਚਾਰ ਕਰਦਾ ਹੈ,
ਸਾਚੀ ਬਾਣੀ ਸਿਉ ਧਰੇ ਪਿਆਰੁ ॥
, ਸਦਾ-ਥਿਰ ਰਹਿਣ ਵਾਲੇ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੀ ਇਸ ਗੁਰ-ਬਾਣੀ ਨਾਲ ਪਿਆਰ ਪਾਂਦਾ ਹੈ,
ਤਾ ਕੋ ਪਾਵੈ ਮੋਖ ਦੁਆਰੁ ॥
ਤਦੋਂ ਉਹ (ਮਾਇਆ ਦੇ ਮੋਹ ਤੋਂ) ਖ਼ਲਾਸੀ ਦਾ ਦਰਵਾਜ਼ਾ ਲੱਭ ਲੈਂਦਾ ਹੈ
ਜਪੁ ਤਪੁ ਸਭੁ ਇਹੁ ਸਬਦੁ ਹੈ ਸਾਰੁ ॥੫॥੨॥੪॥
(ਸਿਫ਼ਤਿ-ਸਾਲਾਹ ਵਾਲਾ ਇਹ) ਸ੍ਰੇਸ਼ਟ ਗੁਰ-ਸ਼ਬਦ ਹੀ ਅਸਲ ਜਪ ਹੈ ਅਸਲ ਤਪ ਹੈ ।੫।੨।੪।
ਧਨਾਸਰੀ ਮਹਲਾ ੧ ॥
ਧਨਾਸਰੀ ਪਹਿਲੀ ਪਾਤਿਸ਼ਾਹੀ।
ਜੀਉ ਤਪਤੁ ਹੈ ਬਾਰੋ ਬਾਰ ॥
ਸਿਫ਼ਤਿ-ਸਾਲਾਹ ਦੀ ਬਾਣੀ ਵਿਸਾਰਿਆਂ) ਜਿੰਦ ਮੁੜ ਮੁੜ ਦੁਖੀ ਹੁੰਦੀ ਹੈ,
ਤਪਿ ਤਪਿ ਖਪੈ ਬਹੁਤੁ ਬੇਕਾਰ ॥
ਦੁਖੀ ਹੋ ਹੋ ਕੇ (ਫਿਰ ਭੀ) ਹੋਰ ਹੋਰ ਵਿਕਾਰਾਂ ਵਿਚ ਖ਼ੁਆਰ ਹੁੰਦੀ ਹੈ
ਜੈ ਤਨਿ ਬਾਣੀ ਵਿਸਰਿ ਜਾਇ ॥
ਜਿਸ ਸਰੀਰ ਵਿਚ (ਭਾਵ, ਜਿਸ ਮਨੁੱਖ ਨੂੰ) ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਭੁੱਲ ਜਾਂਦੀ ਹੈ,
ਜਿਉ ਪਕਾ ਰੋਗੀ ਵਿਲਲਾਇ ॥੧॥
ਉਹ ਸਦਾ ਇਉਂ ਵਿਲਕਦਾ ਹੈ ਜਿਵੇਂ ਕੋੜ੍ਹ ਦੇ ਰੋਗ ਵਾਲਾ ਬੰਦਾ ।੧।
ਬਹੁਤਾ ਬੋਲਣੁ ਝਖਣੁ ਹੋਇ ॥
ਸਿਮਰਨ ਤੋਂ ਖ਼ਾਲੀ ਰਹਿਣ ਕਰ ਕੇ ਸਹੇੜੇ ਹੋਏ ਦੁੱਖਾਂ ਬਾਰੇ ਹੀ) ਬਹੁਤੇ ਗਿਲੇ ਕਰੀ ਜਾਣੇ ਵਿਅਰਥ ਬੋਲ-ਬੁਲਾਰਾ ਹੈ
ਵਿਣੁ ਬੋਲੇ ਜਾਣੈ ਸਭੁ ਸੋਇ ॥੧॥ ਰਹਾਉ ॥
ਕਿਉਂਕਿ ਉਹ ਪਰਮਾਤਮਾ ਸਾਡੇ ਗਿਲੇ ਕਰਨ ਤੋਂ ਬਿਨਾ ਹੀ (ਸਾਡੇ ਰੋਗਾਂ ਦਾ) ਸਾਰਾ ਕਾਰਣ ਜਾਣਦਾ ਹੈ ।੧।ਰਹਾਉ।
ਜਿਨਿ ਕਨ ਕੀਤੇ ਅਖੀ ਨਾਕੁ ॥
ਜਿਸ ਨੇ ਕੰਨ ਦਿੱਤੇ, ਅੱਖਾਂ ਦਿੱਤੀਆਂ, ਨੱਕ ਦਿੱਤਾ;
ਜਿਨਿ ਜਿਹਵਾ ਦਿਤੀ ਬੋਲੇ ਤਾਤੁ ॥
ਜਿਸ ਨੇ ਜੀਭ ਦਿੱਤੀ ਜੋ ਛੇਤੀ ਛੇਤੀ ਬੋਲਦੀ ਹੈ;